< ਉਤਪਤ 32 >
1 ੧ ਯਾਕੂਬ ਆਪਣੇ ਰਾਹ ਪੈ ਗਿਆ ਤਦ ਪਰਮੇਸ਼ੁਰ ਦੇ ਦੂਤ ਉਸ ਨੂੰ ਮਿਲੇ।
Iacob quoque abiit itinere quo cœperat: fueruntque ei obviam Angeli Dei.
2 ੨ ਯਾਕੂਬ ਨੇ ਉਨ੍ਹਾਂ ਨੂੰ ਵੇਖ ਕੇ ਆਖਿਆ ਕਿ ਇਹ ਤਾਂ ਪਰਮੇਸ਼ੁਰ ਦਾ ਲਸ਼ਕਰ ਹੈ ਅਤੇ ਉਸ ਥਾਂ ਦਾ ਨਾਮ ਮਹਨਇਮ ਰੱਖਿਆ।
Quos cum vidisset, ait: Castra Dei sunt hæc. et appellavit nomen loci illius Mahanaim, id est, Castra.
3 ੩ ਤਦ ਯਾਕੂਬ ਨੇ ਆਪਣੇ ਅੱਗੇ ਸੰਦੇਸ਼ਵਾਹਕਾਂ ਨੂੰ ਆਪਣੇ ਭਰਾ ਏਸਾਓ ਕੋਲ, ਸੇਈਰ ਦੇਸ਼ ਅਤੇ ਅਦੋਮ ਦੇ ਮੈਦਾਨ ਵਿੱਚ ਭੇਜਿਆ
Misit autem et nuncios ante se ad Esau fratrem suum in terram Seir, in regionem Edom:
4 ੪ ਅਤੇ ਉਨ੍ਹਾਂ ਨੂੰ ਹੁਕਮ ਦੇ ਕੇ ਆਖਿਆ ਕਿ ਤੁਸੀਂ ਮੇਰੇ ਸੁਆਮੀ ਏਸਾਓ ਨੂੰ ਇਸ ਤਰ੍ਹਾਂ ਆਖੋ, ਤੁਹਾਡਾ ਦਾਸ ਯਾਕੂਬ ਇਹ ਆਖਦਾ ਹੈ ਕਿ ਮੈਂ ਲਾਬਾਨ ਕੋਲ ਜਾ ਠਹਿਰਿਆ ਅਤੇ ਹੁਣ ਤੱਕ ਉੱਥੇ ਹੀ ਰਿਹਾ।
præcepitque eis, dicens: Sic loquimini domino meo Esau: Hæc dicit frater tuus Iacob: Apud Laban peregrinatus sum, et fui usque in præsentem diem.
5 ੫ ਮੇਰੇ ਕੋਲ ਬਲ਼ਦ, ਗਧੇ, ਇੱਜੜ ਅਤੇ ਦਾਸ-ਦਾਸੀਆਂ ਹਨ ਅਤੇ ਮੈਂ ਆਪਣੇ ਸੁਆਮੀ ਨੂੰ ਇਹ ਦੱਸਣ ਲਈ ਇਨ੍ਹਾਂ ਨੂੰ ਭੇਜਿਆ ਹੈ ਕਿ ਤੁਹਾਡੀਆਂ ਅੱਖਾਂ ਵਿੱਚ ਮੇਰੇ ਲਈ ਦਯਾ ਹੋਵੇ।
Habeo boves, et asinos, et oves, et servos, et ancillas: mittoque nunc legationem ad dominum meum, ut inveniam gratiam in conspectu tuo.
6 ੬ ਯਾਕੂਬ ਦੇ ਸੰਦੇਸ਼ਵਾਹਕਾਂ ਨੇ ਮੁੜ ਆ ਕੇ ਯਾਕੂਬ ਨੂੰ ਦੱਸਿਆ ਕਿ ਅਸੀਂ ਤੇਰੇ ਭਰਾ ਏਸਾਓ ਕੋਲ ਗਏ ਸੀ। ਉਹ ਵੀ ਤੁਹਾਨੂੰ ਮਿਲਣ ਲਈ ਆਉਂਦਾ ਹੈ ਅਤੇ ਉਹ ਦੇ ਨਾਲ ਚਾਰ ਸੌ ਆਦਮੀ ਹਨ।
Reversique sunt nuncii ad Iacob, dicentes: Venimus ad Esau fratrem tuum, et ecce properat tibi in occursum cum quadringentis viris.
7 ੭ ਤਦ ਯਾਕੂਬ ਬਹੁਤ ਡਰ ਗਿਆ ਅਤੇ ਘਬਰਾਇਆ, ਉਪਰੰਤ ਉਸ ਨੇ ਆਪਣੇ ਨਾਲ ਦੇ ਲੋਕਾਂ, ਇੱਜੜਾਂ, ਬਲ਼ਦਾਂ ਅਤੇ ਊਠਾਂ ਨੂੰ ਲੈ ਕੇ ਉਨ੍ਹਾਂ ਦੀਆਂ ਦੋ ਟੋਲੀਆਂ ਬਣਾਈਆਂ
Timuit Iacob valde: et perterritus divisit populum qui secum erat, greges quoque et oves et boves, et camelos in duas turmas,
8 ੮ ਅਤੇ ਆਖਿਆ, ਜੇਕਰ ਏਸਾਓ ਇੱਕ ਟੋਲੀ ਉੱਤੇ ਹਮਲਾ ਕਰੇ ਅਤੇ ਉਸ ਨੂੰ ਮਾਰ ਸੁੱਟੇ ਤਦ ਦੂਜੀ ਟੋਲੀ ਜਿਹੜੀ ਬਾਕੀ ਰਹੇ ਬਚ ਜਾਵੇਗੀ।
dicens: Si venerit Esau ad unam turmam, et percusserit eam, alia turma, quæ relicta est, salvabitur.
9 ੯ ਫਿਰ ਯਾਕੂਬ ਨੇ ਆਖਿਆ, ਹੇ ਮੇਰੇ ਪਿਤਾ ਅਬਰਾਹਾਮ ਦੇ ਪਰਮੇਸ਼ੁਰ ਅਤੇ ਮੇਰੇ ਪਿਤਾ ਇਸਹਾਕ ਦੇ ਪਰਮੇਸ਼ੁਰ ਯਹੋਵਾਹ ਜਿਸ ਆਖਿਆ ਕਿ ਤੂੰ ਆਪਣੇ ਦੇਸ਼ ਅਤੇ ਆਪਣਿਆਂ ਸੰਬੰਧੀਆਂ ਕੋਲ ਮੁੜ ਜਾ ਅਤੇ ਮੈਂ ਤੇਰੇ ਸੰਗ ਭਲਿਆਈ ਕਰਾਂਗਾ:
Dixitque Iacob: Deus patris mei Abraham, et Deus patris mei Isaac: Domine qui dixisti mihi: Revertere in terram tuam, et in locum nativitatis tuæ, et benefaciam tibi:
10 ੧੦ ਮੈਂ ਤਾਂ ਉਨ੍ਹਾਂ ਸਾਰੀਆਂ ਦਿਆਲ਼ਗੀਆਂ ਅਤੇ ਉਸ ਸਾਰੀ ਸਚਿਆਈ ਤੋਂ ਜਿਹੜੀ ਤੂੰ ਆਪਣੇ ਦਾਸ ਨਾਲ ਕੀਤੀ ਬਹੁਤ ਹੀ ਛੋਟਾ ਹਾਂ। ਮੈਂ ਤਾਂ ਆਪਣੀ ਲਾਠੀ ਦੇ ਨਾਲ ਹੀ ਯਰਦਨ ਦੇ ਪਾਰ ਲੰਘਿਆ ਸੀ ਪਰ ਹੁਣ ਮੈਂ ਦੋ ਟੋਲੀਆਂ ਹੋ ਗਿਆ ਹਾਂ।
minor sum cunctis miserationibus tuis, et veritate tua quam explevisti servo tuo. In baculo meo transivi Iordanem istum: et nunc cum duabus turmis regredior.
11 ੧੧ ਕਿਰਪਾ ਕਰਕੇ ਮੈਨੂੰ ਮੇਰੇ ਭਰਾ ਏਸਾਓ ਦੇ ਹੱਥੋਂ ਛੁਡਾ ਲਵੀਂ ਕਿਉਂ ਜੋ ਮੈਂ ਉਸ ਤੋਂ ਡਰਦਾ ਹਾਂ ਕਿਤੇ ਉਹ ਆ ਕੇ ਮੈਨੂੰ ਅਤੇ ਮਾਵਾਂ ਨੂੰ ਪੁੱਤਰਾਂ ਸਮੇਤ ਨਾ ਮਾਰ ਸੁੱਟੇ।
Erue me de manu fratris mei Esau, quia valde eum timeo: ne forte veniens percutiat matrem cum filiis.
12 ੧੨ ਤੂੰ ਤਾਂ ਆਖਿਆ, ਕਿ ਮੈਂ ਤੇਰੇ ਨਾਲ ਭਲਿਆਈ ਹੀ ਭਲਿਆਈ ਕਰਾਂਗਾ ਅਤੇ ਤੇਰੀ ਅੰਸ ਨੂੰ ਸਮੁੰਦਰ ਦੀ ਰੇਤ ਵਾਂਗੂੰ ਵਧਾਵਾਂਗਾ, ਜਿਹੜੀ ਬਹੁਤਾਇਤ ਦੇ ਕਾਰਨ ਗਿਣੀ ਨਹੀਂ ਜਾਂਦੀ।
Tu locutus es quod benefaceres mihi, et dilatares semen meum sicut arenam maris, quæ præ multitudine numerari non potest.
13 ੧੩ ਉਹ ਉਸ ਰਾਤ ਉੱਥੇ ਹੀ ਰਿਹਾ ਅਤੇ ਜੋ ਕੁਝ ਉਸ ਦੇ ਕੋਲ ਸੀ ਉਸ ਵਿੱਚੋਂ ਕੁਝ ਆਪਣੇ ਭਰਾ ਏਸਾਓ ਨੂੰ ਨਜ਼ਰਾਨਾ ਦੇਣ ਲਈ ਲਿਆ
Cumque dormisset ibi nocte illa, separavit de his quæ habebat, munera Esau fratri suo,
14 ੧੪ ਅਰਥਾਤ ਦੋ ਸੌ ਬੱਕਰੀਆਂ, ਵੀਹ ਬੱਕਰੇ, ਦੋ ਸੌ ਭੇਡਾਂ, ਵੀਹ ਮੇਂਢੇ,
capras ducentas, hircos viginti, oves ducentas, et arietes viginti,
15 ੧੫ ਤੀਹ ਸੂਈਆਂ ਹੋਈਆਂ ਊਠਣੀਆਂ ਬੱਚਿਆਂ ਸਮੇਤ, ਚਾਲ੍ਹੀ ਗਊਆਂ, ਦਸ ਸਾਨ੍ਹ, ਵੀਹ ਗਧੀਆਂ ਅਤੇ ਉਹਨਾਂ ਦੇ ਦਸ ਬੱਚੇ।
camelos fœtas cum pullis suis triginta, vaccas quadraginta, et tauros viginti, asinas viginti, et pullos earum decem.
16 ੧੬ ਉਸ ਨੇ ਉਨ੍ਹਾਂ ਦੇ ਝੁੰਡ ਵੱਖਰੇ-ਵੱਖਰੇ ਕਰ ਕੇ ਆਪਣੇ ਸੇਵਕਾਂ ਦੇ ਹੱਥ ਦੇ ਦਿੱਤੇ ਅਤੇ ਆਪਣੇ ਸੇਵਕਾਂ ਨੂੰ ਆਖਿਆ, ਤੁਸੀਂ ਮੇਰੇ ਅੱਗੇ-ਅੱਗੇ ਪਾਰ ਲੰਘ ਜਾਓ ਅਤੇ ਵੱਗਾਂ ਦੇ ਵਿਚਕਾਰ ਥੋੜ੍ਹਾ-ਥੋੜ੍ਹਾ ਫ਼ਾਸਲਾ ਰੱਖੋ।
Et misit per manus servorum suorum singulos seorsum greges, dixitque pueris suis: Antecedite me, et sit spatium inter gregem et gregem.
17 ੧੭ ਸਭ ਤੋਂ ਅੱਗੇ ਜਾਣ ਵਾਲੇ ਝੁੰਡ ਦੇ ਰਖਵਾਲੇ ਨੂੰ ਉਸ ਨੇ ਇਹ ਹੁਕਮ ਦਿੱਤਾ, ਕਿ ਜਦ ਤੈਨੂੰ ਮੇਰਾ ਭਰਾ ਏਸਾਓ ਮਿਲੇ ਅਤੇ ਉਹ ਪੁੱਛੇ, ਤੂੰ ਕਿਸ ਦਾ ਦਾਸ ਹੈਂ, ਕਿੱਧਰ ਨੂੰ ਜਾਂਦਾ ਹੈਂ ਅਤੇ ਇਹ ਤੇਰੇ ਅੱਗੇ ਜਾਣ ਵਾਲੇ ਕਿਸ ਦੇ ਹਨ?
Et præcepit priori, dicens: Si obvium habueris fratrem meum Esau, et interrogaverit te, Cuius es? aut, Quo vadis? aut, Cuius sunt ista quæ sequeris?
18 ੧੮ ਤਾਂ ਤੂੰ ਆਖੀਂ ਇਹ ਤੁਹਾਡੇ ਦਾਸ ਯਾਕੂਬ ਦੇ ਹਨ। ਇਹ ਇੱਕ ਨਜ਼ਰਾਨਾ ਹੈ ਜਿਹੜਾ ਮੇਰੇ ਸੁਆਮੀ ਨੇ ਏਸਾਓ ਲਈ ਭੇਜਿਆ ਹੈ ਅਤੇ ਵੇਖੋ, ਉਹ ਵੀ ਸਾਡੇ ਪਿੱਛੇ ਹੈ।
respondebis: Servi tui Iacob, munera misit domino meo Esau: ipse quoque post nos venit.
19 ੧੯ ਅਤੇ ਉਸ ਨੇ ਦੂਜੇ ਅਤੇ ਤੀਜੇ ਰਖਵਾਲਿਆਂ ਨੂੰ ਸਗੋਂ ਸਾਰਿਆਂ ਨੂੰ ਜਿਹੜੇ ਝੁੰਡ ਦੇ ਪਿੱਛੇ ਆਉਂਦੇ ਸਨ, ਹੁਕਮ ਦਿੱਤਾ ਕਿ ਜਦ ਤੁਸੀਂ ਏਸਾਓ ਨੂੰ ਮਿਲੋ ਤਾਂ ਤੁਸੀਂ ਇਸੇ ਤਰ੍ਹਾਂ ਹੀ ਆਖਣਾ।
Similiter dedit mandata secundo, et tertio, et cunctis qui sequebantur greges, dicens: Iisdem verbis loquimini ad Esau, cum inveneritis eum.
20 ੨੦ ਅਤੇ ਇਹ ਵੀ ਆਖਣਾ, ਵੇਖੋ, ਤੁਹਾਡਾ ਦਾਸ ਯਾਕੂਬ ਸਾਡੇ ਪਿੱਛੇ-ਪਿੱਛੇ ਆ ਰਿਹਾ ਹੈ ਕਿਉਂ ਜੋ ਉਸ ਨੇ ਆਖਿਆ ਕਿ ਇਸ ਨਜ਼ਰਾਨੇ ਨਾਲ ਜਿਹੜਾ ਮੇਰੇ ਅੱਗੇ-ਅੱਗੇ ਜਾਂਦਾ ਹੈ ਮੈਂ ਉਸ ਦਾ ਗੁੱਸਾ ਠੰਡਾ ਕਰਾਂਗਾ ਅਤੇ ਇਸ ਤੋਂ ਬਾਅਦ ਹੀ ਉਹ ਦਾ ਮੂੰਹ ਵੇਖਾਂਗਾ, ਸ਼ਾਇਦ ਉਹ ਮੈਨੂੰ ਕਬੂਲ ਕਰੇ।
Et addetis: Ipse quoque servus tuus Iacob iter nostrum insequitur: dixit enim: Placabo illum muneribus quæ præcedunt, et postea videbo illum, forsitan propitiabitur mihi.
21 ੨੧ ਇਸ ਲਈ ਉਹ ਨਜ਼ਰਾਨਾ ਉਸ ਤੋਂ ਅੱਗੇ ਪਾਰ ਲੰਘ ਗਿਆ ਅਤੇ ਉਹ ਆਪ ਉਸ ਰਾਤ ਆਪਣੀ ਟੋਲੀ ਨਾਲ ਰਿਹਾ।
Præcesserunt itaque munera ante eum, ipse vero mansit nocte illa in castris.
22 ੨੨ ਉਹ ਉਸੇ ਰਾਤ ਉੱਠਿਆ ਅਤੇ ਆਪਣੀਆਂ ਦੋਵੇਂ ਪਤਨੀਆਂ, ਦੋਵੇਂ ਦਾਸੀਆਂ ਅਤੇ ਗਿਆਰ੍ਹਾਂ ਪੁੱਤਰਾਂ ਨੂੰ ਲੈ ਕੇ ਯਬੋਕ ਨਦੀ ਤੋਂ ਪਾਰ ਲੰਘਾ ਦਿੱਤਾ।
Cumque mature surrexisset, tulit duas uxores suas, et totidem famulas cum undecim filiis, et transivit vadum Iaboc.
23 ੨੩ ਉਸ ਨੇ ਉਨ੍ਹਾਂ ਨੂੰ ਅਤੇ ਜੋ ਉਸ ਦੇ ਕੋਲ ਸੀ, ਪਾਰ ਲੰਘਾ ਦਿੱਤਾ।
Traductisque omnibus quæ ad se pertinebant,
24 ੨੪ ਅਤੇ ਯਾਕੂਬ ਇਕੱਲਾ ਰਹਿ ਗਿਆ, ਉਸ ਦੇ ਨਾਲ ਇੱਕ ਮਨੁੱਖ ਦਿਨ ਚੜ੍ਹਨ ਤੱਕ ਘੁਲਦਾ ਰਿਹਾ।
mansit solus: et ecce vir luctabatur cum eo usque mane.
25 ੨੫ ਜਦ ਉਸ ਨੇ ਵੇਖਿਆ ਕਿ ਮੈਂ ਯਾਕੂਬ ਤੋਂ ਜਿੱਤ ਨਹੀਂ ਸਕਦਾ ਤਾਂ ਉਸ ਨੇ ਯਾਕੂਬ ਦੇ ਪੱਟ ਦੇ ਜੋੜ ਨੂੰ ਹੱਥ ਲਾਇਆ ਅਤੇ ਯਾਕੂਬ ਦੇ ਪੱਟ ਦਾ ਜੋੜ ਉਸ ਦੇ ਨਾਲ ਘੁਲਣ ਦੇ ਕਾਰਨ ਨਿੱਕਲ ਗਿਆ।
Qui cum videret quod eum superare non posset, tetigit nervum femoris eius, et statim emarcuit.
26 ੨੬ ਤਦ ਉਸ ਮਨੁੱਖ ਨੇ ਆਖਿਆ, ਮੈਨੂੰ ਜਾਣ ਦੇ ਕਿਉਂ ਜੋ ਦਿਨ ਚੜ੍ਹ ਗਿਆ ਹੈ। ਯਾਕੂਬ ਨੇ ਆਖਿਆ, ਮੈਂ ਤੈਨੂੰ ਨਹੀਂ ਜਾਣ ਦਿਆਂਗਾ, ਜਦ ਤੱਕ ਤੂੰ ਮੈਨੂੰ ਬਰਕਤ ਨਾ ਦੇਵੇਂ।
Dixitque ad eum: Dimitte me, iam enim ascendit aurora. Respondit: Non dimittam te, nisi benedixeris mihi.
27 ੨੭ ਤਾਂ ਉਸ ਨੇ ਪੁੱਛਿਆ, ਤੇਰਾ ਨਾਮ ਕੀ ਹੈ? ਉਸ ਨੇ ਆਖਿਆ, ਯਾਕੂਬ।
Ait ergo: Quod nomen est tibi? Respondit: Iacob.
28 ੨੮ ਤਦ ਉਸ ਨੇ ਆਖਿਆ, ਤੇਰਾ ਨਾਮ ਹੁਣ ਤੋਂ ਯਾਕੂਬ ਨਹੀਂ ਸਗੋਂ ਇਸਰਾਏਲ ਹੋਵੇਗਾ ਕਿਉਂ ਜੋ ਤੂੰ ਪਰਮੇਸ਼ੁਰ ਅਤੇ ਮਨੁੱਖਾਂ ਨਾਲ ਯੁੱਧ ਕਰ ਕੇ ਜਿੱਤ ਗਿਆ ਹੈਂ।
At ille, Nequaquam, inquit, Iacob appellabitur nomen tuum, sed Israel: quoniam si contra Deum fortis fuisti, quanto magis contra homines prævalebis?
29 ੨੯ ਤਾਂ ਯਾਕੂਬ ਨੇ ਆਖਿਆ, ਕਿਰਪਾ ਕਰਕੇ ਮੈਨੂੰ ਆਪਣਾ ਨਾਮ ਦੱਸੋ? ਉਸ ਨੇ ਆਖਿਆ, ਤੂੰ ਮੇਰਾ ਨਾਮ ਕਿਉਂ ਪੁੱਛਦਾ ਹੈਂ? ਤਦ ਉਸ ਨੇ ਉਹ ਨੂੰ ਉੱਥੇ ਬਰਕਤ ਦਿੱਤੀ।
Interrogavit eum Iacob: Dic mihi, quo appellaris nomine? Respondit: Cur quæris nomen meum? Et benedixit ei in eodem loco.
30 ੩੦ ਯਾਕੂਬ ਨੇ ਇਹ ਆਖ ਕੇ ਉਸ ਸਥਾਨ ਦਾ ਨਾਮ ਪਨੀਏਲ ਰੱਖਿਆ ਕਿਉਂ ਜੋ ਉਸ ਨੇ ਪਰਮੇਸ਼ੁਰ ਨੂੰ ਆਹਮੋ-ਸਾਹਮਣੇ ਵੇਖਿਆ ਅਤੇ ਉਸ ਦੀ ਜਾਨ ਬਚ ਗਈ।
Vocavitque Iacob nomen loci illius Phanuel, dicens: Vidi Deum facie ad faciem, et salva facta est anima mea.
31 ੩੧ ਜਦ ਉਹ ਪਨੂਏਲ ਤੋਂ ਪਾਰ ਲੰਘ ਗਿਆ ਤਾਂ ਸੂਰਜ ਚੜ੍ਹ ਗਿਆ ਸੀ ਅਤੇ ਉਹ ਆਪਣੇ ਪੱਟ ਤੋਂ ਲੰਗੜਾ ਕੇ ਤੁਰਦਾ ਸੀ।
Ortusque est ei statim sol, postquam transgressus est Phanuel: ipse vero claudicabat pede.
32 ੩੨ ਇਸ ਲਈ ਇਸਰਾਏਲੀ ਉਸ ਨਾੜੀ ਦੇ ਪੱਠੇ ਨੂੰ ਜਿਹੜਾ ਪੱਟ ਦੇ ਜੋੜ ਉੱਤੇ ਹੈ, ਅੱਜ ਤੱਕ ਨਹੀਂ ਖਾਂਦੇ ਕਿਉਂ ਜੋ ਉਸ ਮਨੁੱਖ ਨੇ ਯਾਕੂਬ ਦੀ ਨਾੜੀ ਦੇ ਪੱਠੇ ਨੂੰ ਪੱਟ ਦੇ ਜੋੜ ਕੋਲ ਹੱਥ ਲਾ ਦਿੱਤਾ ਸੀ।
Quam ob causam non comedunt nervum filii Israel, qui emarcuit in femore Iacob, usque in præsentem diem: eo quod tetigerit nervum femoris eius, et obstupuerit.