< ਉਤਪਤ 33 >

1 ਯਾਕੂਬ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਕਿ ਏਸਾਓ ਆ ਰਿਹਾ ਸੀ ਅਤੇ ਉਸ ਦੇ ਨਾਲ ਚਾਰ ਸੌ ਆਦਮੀ ਹਨ, ਤਦ ਉਸ ਨੇ ਬੱਚਿਆਂ ਨੂੰ ਲੇਆਹ, ਰਾਖ਼ੇਲ ਅਤੇ ਦੋਵੇਂ ਦਾਸੀਆਂ ਵਿੱਚ ਵੰਡ ਦਿੱਤਾ ਅਤੇ ਉਸ ਨੇ ਦਾਸੀਆਂ ਨੂੰ ਅਤੇ ਉਹਨਾਂ ਦੇ ਬੱਚਿਆਂ ਨੂੰ ਸਾਰਿਆਂ ਤੋਂ ਅੱਗੇ ਰੱਖਿਆ।
וַיִּשָּׂא יַעֲקֹב עֵינָיו וַיַּרְא וְהִנֵּה עֵשָׂו בָּא וְעִמּוֹ אַרְבַּע מֵאוֹת אִישׁ וַיַּחַץ אֶת־הַיְלָדִים עַל־לֵאָה וְעַל־רָחֵל וְעַל שְׁתֵּי הַשְּׁפָחֽוֹת׃
2 ਲੇਆਹ ਅਤੇ ਉਸ ਦੇ ਬੱਚਿਆਂ ਨੂੰ ਉਨ੍ਹਾਂ ਦੇ ਪਿੱਛੇ ਅਤੇ ਰਾਖ਼ੇਲ ਅਤੇ ਯੂਸੁਫ਼ ਨੂੰ ਸਾਰਿਆਂ ਤੋਂ ਪਿੱਛੇ ਰੱਖਿਆ।
וַיָּשֶׂם אֶת־הַשְּׁפָחוֹת וְאֶת־יַלְדֵיהֶן רִֽאשֹׁנָה וְאֶת־לֵאָה וִֽילָדֶיהָ אַחֲרֹנִים וְאֶת־רָחֵל וְאֶת־יוֹסֵף אַחֲרֹנִֽים׃
3 ਪਰ ਉਹ ਆਪ ਉਨ੍ਹਾਂ ਦੇ ਅੱਗੇ-ਅੱਗੇ ਪਾਰ ਲੰਘਿਆ ਅਤੇ ਸੱਤ ਵਾਰ ਧਰਤੀ ਉੱਤੇ ਆਪਣੇ ਆਪ ਨੂੰ ਝੁਕਾਇਆ ਜਦ ਤੱਕ ਉਸ ਏਸਾਓ ਕੋਲ ਨਾ ਪਹੁੰਚਿਆ।
וְהוּא עָבַר לִפְנֵיהֶם וַיִּשְׁתַּחוּ אַרְצָה שֶׁבַע פְּעָמִים עַד־גִּשְׁתּוֹ עַד־אָחִֽיו׃
4 ਤਦ ਏਸਾਓ ਉਸ ਦੇ ਮਿਲਣ ਨੂੰ ਨੱਠਾ ਅਤੇ ਉਸ ਨੂੰ ਜੱਫ਼ੀ ਪਾਈ ਅਤੇ ਉਸ ਦੇ ਗਲ਼ ਵਿੱਚ ਬਾਹਾਂ ਪਾ ਕੇ ਉਸ ਨੂੰ ਚੁੰਮਿਆ ਅਤੇ ਦੋਵੇਂ ਰੋਣ ਲੱਗੇ।
וַיָּרׇץ עֵשָׂו לִקְרָאתוֹ וַֽיְחַבְּקֵהוּ וַיִּפֹּל עַל־צַוָּארָו וַיִּשָּׁקֵהוּ וַיִּבְכּֽוּ׃
5 ਫੇਰ ਏਸਾਓ ਨੇ ਅੱਖਾਂ ਚੁੱਕ ਕੇ ਇਸਤਰੀਆਂ ਅਤੇ ਬੱਚਿਆਂ ਨੂੰ ਵੇਖਿਆ ਅਤੇ ਪੁੱਛਿਆ, ਤੇਰੇ ਨਾਲ ਇਹ ਕੌਣ ਹਨ? ਤਾਂ ਉਸ ਨੇ ਆਖਿਆ, ਇਹ ਓਹ ਬੱਚੇ ਹਨ, ਜਿਹੜੇ ਪਰਮੇਸ਼ੁਰ ਨੇ ਤੇਰੇ ਦਾਸ ਨੂੰ ਬਖ਼ਸ਼ੇ ਹਨ।
וַיִּשָּׂא אֶת־עֵינָיו וַיַּרְא אֶת־הַנָּשִׁים וְאֶת־הַיְלָדִים וַיֹּאמֶר מִי־אֵלֶּה לָּךְ וַיֹּאמַר הַיְלָדִים אֲשֶׁר־חָנַן אֱלֹהִים אֶת־עַבְדֶּֽךָ׃
6 ਤਦ ਦਾਸੀਆਂ ਅਤੇ ਉਨ੍ਹਾਂ ਦੇ ਬੱਚਿਆਂ ਦੇ ਨੇੜੇ ਆ ਕੇ ਆਪਣੇ ਆਪ ਨੂੰ ਝੁਕਾਇਆ।
וַתִּגַּשְׁןָ הַשְּׁפָחוֹת הֵנָּה וְיַלְדֵיהֶן וַתִּֽשְׁתַּחֲוֶֽיןָ׃
7 ਫੇਰ ਲੇਆਹ ਅਤੇ ਉਸ ਦੇ ਬੱਚਿਆਂ ਨੇ ਨੇੜੇ ਆ ਕੇ ਆਪਣੇ ਆਪ ਨੂੰ ਝੁਕਾਇਆ ਅਤੇ ਅਖ਼ੀਰ ਵਿੱਚ ਯੂਸੁਫ਼ ਅਤੇ ਰਾਖ਼ੇਲ ਨੇ ਨੇੜੇ ਆ ਕੇ ਆਪਣੇ ਆਪ ਨੂੰ ਝੁਕਾਇਆ।
וַתִּגַּשׁ גַּם־לֵאָה וִילָדֶיהָ וַיִּֽשְׁתַּחֲווּ וְאַחַר נִגַּשׁ יוֹסֵף וְרָחֵל וַיִּֽשְׁתַּחֲוֽוּ׃
8 ਤਦ ਏਸਾਓ ਨੇ ਪੁੱਛਿਆ, ਇਸ ਸਾਰੀ ਟੋਲੀ ਤੋਂ ਜਿਹੜੀ ਮੈਨੂੰ ਮਿਲੀ, ਤੇਰਾ ਕੀ ਉਦੇਸ਼ ਹੈ? ਉਸ ਨੇ ਆਖਿਆ, ਇਸ ਲਈ ਜੋ ਮੇਰੇ ਸੁਆਮੀ ਦੀ ਕਿਰਪਾ ਮੇਰੇ ਉੱਤੇ ਹੋਵੇ।
וַיֹּאמֶר מִי לְךָ כׇּל־הַמַּחֲנֶה הַזֶּה אֲשֶׁר פָּגָשְׁתִּי וַיֹּאמֶר לִמְצֹא־חֵן בְּעֵינֵי אֲדֹנִֽי׃
9 ਤਦ ਏਸਾਓ ਨੇ ਆਖਿਆ, ਹੇ ਮੇਰੇ ਭਰਾ, ਮੇਰੇ ਕੋਲ ਤਾਂ ਬਹੁਤ ਕੁਝ ਹੈ, ਅਤੇ ਜੋ ਤੇਰਾ ਹੈ ਉਹ ਤੂੰ ਆਪਣੇ ਕੋਲ ਹੀ ਰੱਖ।
וַיֹּאמֶר עֵשָׂו יֶשׁ־לִי רָב אָחִי יְהִי לְךָ אֲשֶׁר־לָֽךְ׃
10 ੧੦ ਯਾਕੂਬ ਨੇ ਆਖਿਆ, ਨਹੀਂ! ਜੇ ਤੇਰੀ ਕਿਰਪਾ ਦੀ ਨਜ਼ਰ ਮੇਰੇ ਉੱਤੇ ਹੈ ਤਾਂ ਮੇਰਾ ਨਜ਼ਰਾਨਾ ਮੇਰੇ ਹੱਥੋਂ ਕਬੂਲ ਕਰ, ਕਿਉਂ ਜੋ ਮੇਰੇ ਲਈ ਤੇਰੇ ਮੁੱਖ ਨੂੰ ਵੇਖਣਾ ਜਾਣੋ ਪਰਮੇਸ਼ੁਰ ਦੇ ਮੁੱਖ ਨੂੰ ਵੇਖਣ ਦੇ ਬਰਾਬਰ ਹੈ, ਅਤੇ ਤੂੰ ਮੈਥੋਂ ਪ੍ਰਸੰਨ ਹੋਇਆ ਹੈਂ।
וַיֹּאמֶר יַעֲקֹב אַל־נָא אִם־נָא מָצָאתִי חֵן בְּעֵינֶיךָ וְלָקַחְתָּ מִנְחָתִי מִיָּדִי כִּי עַל־כֵּן רָאִיתִי פָנֶיךָ כִּרְאֹת פְּנֵי אֱלֹהִים וַתִּרְצֵֽנִי׃
11 ੧੧ ਮੇਰਾ ਨਜ਼ਰਾਨਾ ਜਿਹੜਾ ਮੈਂ ਤੇਰੇ ਕੋਲ ਭੇਜਿਆ ਹੈ, ਕਬੂਲ ਕਰ ਕਿਉਂ ਜੋ ਪਰਮੇਸ਼ੁਰ ਨੇ ਮੇਰੇ ਉੱਤੇ ਦਯਾ ਕੀਤੀ ਹੈ ਅਤੇ ਮੇਰੇ ਕੋਲ ਸਭ ਕੁਝ ਹੈ। ਜਦ ਉਸ ਨੇ ਉਹ ਦੀ ਬਹੁਤ ਮਿੰਨਤ ਕੀਤੀ ਤਾਂ ਉਸ ਨੇ ਕਬੂਲ ਕਰ ਲਿਆ।
קַח־נָא אֶת־בִּרְכָתִי אֲשֶׁר הֻבָאת לָךְ כִּֽי־חַנַּנִי אֱלֹהִים וְכִי יֶשׁ־לִי־כֹל וַיִּפְצַר־בּוֹ וַיִּקָּֽח׃
12 ੧੨ ਫੇਰ ਏਸਾਓ ਨੇ ਆਖਿਆ, ਆ, ਅਸੀਂ ਆਪਣੇ ਰਾਹ ਨੂੰ ਚੱਲੀਏ ਅਤੇ ਮੈਂ ਤੇਰੇ ਅੱਗੇ-ਅੱਗੇ ਚੱਲਾਂਗਾ।
וַיֹּאמֶר נִסְעָה וְנֵלֵכָה וְאֵלְכָה לְנֶגְדֶּֽךָ׃
13 ੧੩ ਪਰ ਯਾਕੂਬ ਨੇ ਉਹ ਨੂੰ ਆਖਿਆ, ਮੇਰਾ ਸੁਆਮੀ ਜਾਣਦਾ ਹੈ ਕਿ ਮੇਰੇ ਨਾਲ ਸੋਹਲ ਬੱਚੇ ਹਨ ਅਤੇ ਮੇਰੇ ਕੋਲ ਭੇਡਾਂ-ਬੱਕਰੀਆਂ ਅਤੇ ਲਵੇਰੀਆਂ ਗਊਆਂ ਹਨ, ਜੇ ਓਹ ਇੱਕ ਦਿਨ ਤੋਂ ਵੱਧ ਹੱਕੇ ਗਏ ਤਾਂ ਸਾਰੇ ਇੱਜੜ ਮਰ ਜਾਣਗੇ।
וַיֹּאמֶר אֵלָיו אֲדֹנִי יֹדֵעַ כִּֽי־הַיְלָדִים רַכִּים וְהַצֹּאן וְהַבָּקָר עָלוֹת עָלָי וּדְפָקוּם יוֹם אֶחָד וָמֵתוּ כׇּל־הַצֹּֽאן׃
14 ੧੪ ਮੇਰਾ ਸੁਆਮੀ ਆਪਣੇ ਦਾਸ ਤੋਂ ਅੱਗੇ ਪਾਰ ਲੰਘ ਜਾਵੇ ਅਤੇ ਮੈਂ ਹੌਲੀ-ਹੌਲੀ ਪਸ਼ੂਆਂ ਦੀ ਤੋਰ ਅਨੁਸਾਰ ਜਿਹੜੇ ਮੇਰੇ ਅੱਗੇ ਹਨ, ਅਤੇ ਬੱਚਿਆਂ ਦੀ ਤੋਰ ਅਨੁਸਾਰ ਆਵਾਂਗਾ, ਜਦ ਤੱਕ ਮੈਂ ਆਪਣੇ ਸੁਆਮੀ ਕੋਲ ਸੇਈਰ ਵਿੱਚ ਨਾ ਪਹੁੰਚਾਂ।
יַעֲבׇר־נָא אֲדֹנִי לִפְנֵי עַבְדּוֹ וַאֲנִי אֶֽתְנָהֲלָה לְאִטִּי לְרֶגֶל הַמְּלָאכָה אֲשֶׁר־לְפָנַי וּלְרֶגֶל הַיְלָדִים עַד אֲשֶׁר־אָבֹא אֶל־אֲדֹנִי שֵׂעִֽירָה׃
15 ੧੫ ਤਦ ਏਸਾਓ ਨੇ ਆਖਿਆ, ਮੈਂ ਆਪਣੇ ਨਾਲ ਦੇ ਲੋਕਾਂ ਵਿੱਚੋਂ ਕੁਝ ਨੂੰ ਤੇਰੇ ਕੋਲ ਛੱਡ ਦਿੰਦਾ ਹਾਂ। ਪਰ ਉਸ ਨੇ ਆਖਿਆ, ਇਸ ਦੀ ਕੀ ਲੋੜ ਹੈ? ਪਰ ਮੇਰੇ ਸੁਆਮੀ ਦੀ ਕਿਰਪਾ ਮੇਰੇ ਉੱਤੇ ਹੋਵੇ, ਇੰਨ੍ਹਾਂ ਹੀ ਮੇਰੇ ਲਈ ਬਹੁਤ ਹੈ।
וַיֹּאמֶר עֵשָׂו אַצִּֽיגָה־נָּא עִמְּךָ מִן־הָעָם אֲשֶׁר אִתִּי וַיֹּאמֶר לָמָּה זֶּה אֶמְצָא־חֵן בְּעֵינֵי אֲדֹנִֽי׃
16 ੧੬ ਤਦ ਉਸੇ ਦਿਨ ਏਸਾਓ ਨੇ ਫੇਰ ਸੇਈਰ ਦਾ ਰਾਹ ਫੜਿਆ।
וַיָּשׇׁב בַּיּוֹם הַהוּא עֵשָׂו לְדַרְכּוֹ שֵׂעִֽירָה׃
17 ੧੭ ਯਾਕੂਬ ਸੁੱਕੋਥ ਦੇ ਰਾਹ ਪੈ ਗਿਆ, ਅਤੇ ਆਪਣੇ ਲਈ ਇੱਕ ਘਰ ਬਣਾਇਆ ਅਤੇ ਆਪਣੇ ਪਸ਼ੂਆਂ ਲਈ ਛੱਪਰ ਬਣਾਏ। ਇਸ ਲਈ ਉਸ ਸਥਾਨ ਦਾ ਨਾਮ ਸੁੱਕੋਥ ਪੈ ਗਿਆ।
וְיַעֲקֹב נָסַע סֻכֹּתָה וַיִּבֶן לוֹ בָּיִת וּלְמִקְנֵהוּ עָשָׂה סֻכֹּת עַל־כֵּן קָרָא שֵׁם־הַמָּקוֹם סֻכּֽוֹת׃
18 ੧੮ ਯਾਕੂਬ ਸ਼ਾਂਤੀ ਨਾਲ ਪਦਨ ਅਰਾਮ ਵਿੱਚੋਂ ਨਿੱਕਲ ਕੇ ਕਨਾਨ ਦੇਸ਼ ਦੇ ਨਗਰ ਸ਼ਕਮ ਵਿੱਚ ਆਇਆ, ਅਤੇ ਨਗਰ ਦੇ ਅੱਗੇ ਆਪਣਾ ਡੇਰਾ ਲਾਇਆ
וַיָּבֹא יַעֲקֹב שָׁלֵם עִיר שְׁכֶם אֲשֶׁר בְּאֶרֶץ כְּנַעַן בְּבֹאוֹ מִפַּדַּן אֲרָם וַיִּחַן אֶת־פְּנֵי הָעִֽיר׃
19 ੧੯ ਅਤੇ ਪੈਲੀ ਦਾ ਖੱਤਾ ਜਿੱਥੇ ਉਸ ਨੇ ਆਪਣਾ ਤੰਬੂ ਲਾਇਆ, ਉਹ ਉਸ ਨੇ ਸ਼ਕਮ ਦੇ ਪਿਤਾ ਹਮੋਰ ਦੇ ਪੁੱਤਰਾਂ ਦੇ ਹੱਥੋਂ ਚਾਂਦੀ ਦੇ ਸੌ ਸਿੱਕਿਆਂ ਨਾਲ ਮੁੱਲ ਲਿਆ ਸੀ।
וַיִּקֶן אֶת־חֶלְקַת הַשָּׂדֶה אֲשֶׁר נָֽטָה־שָׁם אׇהֳלוֹ מִיַּד בְּנֵֽי־חֲמוֹר אֲבִי שְׁכֶם בְּמֵאָה קְשִׂיטָֽה׃
20 ੨੦ ਉੱਥੇ ਉਸ ਨੇ ਇੱਕ ਜਗਵੇਦੀ ਬਣਾਈ ਅਤੇ ਉਸ ਦਾ ਨਾਮ ਨੂੰ ਏਲ-ਏਲੋਹੇ ਇਸਰਾਏਲ ਰੱਖਿਆ।
וַיַּצֶּב־שָׁם מִזְבֵּחַ וַיִּקְרָא־לוֹ אֵל אֱלֹהֵי יִשְׂרָאֵֽל׃

< ਉਤਪਤ 33 >