< ਉਤਪਤ 33 >
1 ੧ ਯਾਕੂਬ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਕਿ ਏਸਾਓ ਆ ਰਿਹਾ ਸੀ ਅਤੇ ਉਸ ਦੇ ਨਾਲ ਚਾਰ ਸੌ ਆਦਮੀ ਹਨ, ਤਦ ਉਸ ਨੇ ਬੱਚਿਆਂ ਨੂੰ ਲੇਆਹ, ਰਾਖ਼ੇਲ ਅਤੇ ਦੋਵੇਂ ਦਾਸੀਆਂ ਵਿੱਚ ਵੰਡ ਦਿੱਤਾ ਅਤੇ ਉਸ ਨੇ ਦਾਸੀਆਂ ਨੂੰ ਅਤੇ ਉਹਨਾਂ ਦੇ ਬੱਚਿਆਂ ਨੂੰ ਸਾਰਿਆਂ ਤੋਂ ਅੱਗੇ ਰੱਖਿਆ।
А Јаков подигавши очи своје погледа, а то Исав иде, и четири стотине људи с њим. И раздели децу уз Лију и уз Рахиљу и уз две робиње.
2 ੨ ਲੇਆਹ ਅਤੇ ਉਸ ਦੇ ਬੱਚਿਆਂ ਨੂੰ ਉਨ੍ਹਾਂ ਦੇ ਪਿੱਛੇ ਅਤੇ ਰਾਖ਼ੇਲ ਅਤੇ ਯੂਸੁਫ਼ ਨੂੰ ਸਾਰਿਆਂ ਤੋਂ ਪਿੱਛੇ ਰੱਖਿਆ।
И намести напред робиње и њихову децу, па Лију и њену децу за њима, а најпосле Рахиљу и Јосифа.
3 ੩ ਪਰ ਉਹ ਆਪ ਉਨ੍ਹਾਂ ਦੇ ਅੱਗੇ-ਅੱਗੇ ਪਾਰ ਲੰਘਿਆ ਅਤੇ ਸੱਤ ਵਾਰ ਧਰਤੀ ਉੱਤੇ ਆਪਣੇ ਆਪ ਨੂੰ ਝੁਕਾਇਆ ਜਦ ਤੱਕ ਉਸ ਏਸਾਓ ਕੋਲ ਨਾ ਪਹੁੰਚਿਆ।
А сам прође напред, и поклони се до земље седам пута докле дође до брата свог.
4 ੪ ਤਦ ਏਸਾਓ ਉਸ ਦੇ ਮਿਲਣ ਨੂੰ ਨੱਠਾ ਅਤੇ ਉਸ ਨੂੰ ਜੱਫ਼ੀ ਪਾਈ ਅਤੇ ਉਸ ਦੇ ਗਲ਼ ਵਿੱਚ ਬਾਹਾਂ ਪਾ ਕੇ ਉਸ ਨੂੰ ਚੁੰਮਿਆ ਅਤੇ ਦੋਵੇਂ ਰੋਣ ਲੱਗੇ।
А Исав притрча преда њ и загрли га и паде му око врата и целива га, и обојица се заплакаше,
5 ੫ ਫੇਰ ਏਸਾਓ ਨੇ ਅੱਖਾਂ ਚੁੱਕ ਕੇ ਇਸਤਰੀਆਂ ਅਤੇ ਬੱਚਿਆਂ ਨੂੰ ਵੇਖਿਆ ਅਤੇ ਪੁੱਛਿਆ, ਤੇਰੇ ਨਾਲ ਇਹ ਕੌਣ ਹਨ? ਤਾਂ ਉਸ ਨੇ ਆਖਿਆ, ਇਹ ਓਹ ਬੱਚੇ ਹਨ, ਜਿਹੜੇ ਪਰਮੇਸ਼ੁਰ ਨੇ ਤੇਰੇ ਦਾਸ ਨੂੰ ਬਖ਼ਸ਼ੇ ਹਨ।
И Исав подигавши очи угледа жене и децу, па рече: Ко су ти оно? А Јаков рече: Деца, коју Бог милостиво дарова слузи твом.
6 ੬ ਤਦ ਦਾਸੀਆਂ ਅਤੇ ਉਨ੍ਹਾਂ ਦੇ ਬੱਚਿਆਂ ਦੇ ਨੇੜੇ ਆ ਕੇ ਆਪਣੇ ਆਪ ਨੂੰ ਝੁਕਾਇਆ।
И приступише робиње с децом својом, и поклонише се.
7 ੭ ਫੇਰ ਲੇਆਹ ਅਤੇ ਉਸ ਦੇ ਬੱਚਿਆਂ ਨੇ ਨੇੜੇ ਆ ਕੇ ਆਪਣੇ ਆਪ ਨੂੰ ਝੁਕਾਇਆ ਅਤੇ ਅਖ਼ੀਰ ਵਿੱਚ ਯੂਸੁਫ਼ ਅਤੇ ਰਾਖ਼ੇਲ ਨੇ ਨੇੜੇ ਆ ਕੇ ਆਪਣੇ ਆਪ ਨੂੰ ਝੁਕਾਇਆ।
Потом приступи и Лија и деца њена, и поклонише се; а најпосле приступи Јосиф и Рахиља, и поклонише се.
8 ੮ ਤਦ ਏਸਾਓ ਨੇ ਪੁੱਛਿਆ, ਇਸ ਸਾਰੀ ਟੋਲੀ ਤੋਂ ਜਿਹੜੀ ਮੈਨੂੰ ਮਿਲੀ, ਤੇਰਾ ਕੀ ਉਦੇਸ਼ ਹੈ? ਉਸ ਨੇ ਆਖਿਆ, ਇਸ ਲਈ ਜੋ ਮੇਰੇ ਸੁਆਮੀ ਦੀ ਕਿਰਪਾ ਮੇਰੇ ਉੱਤੇ ਹੋਵੇ।
А Исав рече: Шта ће ти читава војска она коју сретох? А он рече: Да нађем милост пред господарем својим.
9 ੯ ਤਦ ਏਸਾਓ ਨੇ ਆਖਿਆ, ਹੇ ਮੇਰੇ ਭਰਾ, ਮੇਰੇ ਕੋਲ ਤਾਂ ਬਹੁਤ ਕੁਝ ਹੈ, ਅਤੇ ਜੋ ਤੇਰਾ ਹੈ ਉਹ ਤੂੰ ਆਪਣੇ ਕੋਲ ਹੀ ਰੱਖ।
А Исав рече: Има, брате, у мене доста; нека теби шта је твоје.
10 ੧੦ ਯਾਕੂਬ ਨੇ ਆਖਿਆ, ਨਹੀਂ! ਜੇ ਤੇਰੀ ਕਿਰਪਾ ਦੀ ਨਜ਼ਰ ਮੇਰੇ ਉੱਤੇ ਹੈ ਤਾਂ ਮੇਰਾ ਨਜ਼ਰਾਨਾ ਮੇਰੇ ਹੱਥੋਂ ਕਬੂਲ ਕਰ, ਕਿਉਂ ਜੋ ਮੇਰੇ ਲਈ ਤੇਰੇ ਮੁੱਖ ਨੂੰ ਵੇਖਣਾ ਜਾਣੋ ਪਰਮੇਸ਼ੁਰ ਦੇ ਮੁੱਖ ਨੂੰ ਵੇਖਣ ਦੇ ਬਰਾਬਰ ਹੈ, ਅਤੇ ਤੂੰ ਮੈਥੋਂ ਪ੍ਰਸੰਨ ਹੋਇਆ ਹੈਂ।
А Јаков рече: Не; ако сам сада нашао милост пред тобом, прими дар из моје руке, јер видех лице твоје као да видех лице Божје, тако си ме лепо дочекао.
11 ੧੧ ਮੇਰਾ ਨਜ਼ਰਾਨਾ ਜਿਹੜਾ ਮੈਂ ਤੇਰੇ ਕੋਲ ਭੇਜਿਆ ਹੈ, ਕਬੂਲ ਕਰ ਕਿਉਂ ਜੋ ਪਰਮੇਸ਼ੁਰ ਨੇ ਮੇਰੇ ਉੱਤੇ ਦਯਾ ਕੀਤੀ ਹੈ ਅਤੇ ਮੇਰੇ ਕੋਲ ਸਭ ਕੁਝ ਹੈ। ਜਦ ਉਸ ਨੇ ਉਹ ਦੀ ਬਹੁਤ ਮਿੰਨਤ ਕੀਤੀ ਤਾਂ ਉਸ ਨੇ ਕਬੂਲ ਕਰ ਲਿਆ।
Прими дар мој, који ти је доведен; јер ме је обилато обдарио Бог, и имам свега. И навали на њ, те прими.
12 ੧੨ ਫੇਰ ਏਸਾਓ ਨੇ ਆਖਿਆ, ਆ, ਅਸੀਂ ਆਪਣੇ ਰਾਹ ਨੂੰ ਚੱਲੀਏ ਅਤੇ ਮੈਂ ਤੇਰੇ ਅੱਗੇ-ਅੱਗੇ ਚੱਲਾਂਗਾ।
После рече Исав: Хајде да идемо, ићи ћу и ја с тобом.
13 ੧੩ ਪਰ ਯਾਕੂਬ ਨੇ ਉਹ ਨੂੰ ਆਖਿਆ, ਮੇਰਾ ਸੁਆਮੀ ਜਾਣਦਾ ਹੈ ਕਿ ਮੇਰੇ ਨਾਲ ਸੋਹਲ ਬੱਚੇ ਹਨ ਅਤੇ ਮੇਰੇ ਕੋਲ ਭੇਡਾਂ-ਬੱਕਰੀਆਂ ਅਤੇ ਲਵੇਰੀਆਂ ਗਊਆਂ ਹਨ, ਜੇ ਓਹ ਇੱਕ ਦਿਨ ਤੋਂ ਵੱਧ ਹੱਕੇ ਗਏ ਤਾਂ ਸਾਰੇ ਇੱਜੜ ਮਰ ਜਾਣਗੇ।
А Јаков му рече: Зна господар мој да су ова деца нејака, и имам оваца и крава дојилица, па ако их устерам један дан, погинуће ми све стадо.
14 ੧੪ ਮੇਰਾ ਸੁਆਮੀ ਆਪਣੇ ਦਾਸ ਤੋਂ ਅੱਗੇ ਪਾਰ ਲੰਘ ਜਾਵੇ ਅਤੇ ਮੈਂ ਹੌਲੀ-ਹੌਲੀ ਪਸ਼ੂਆਂ ਦੀ ਤੋਰ ਅਨੁਸਾਰ ਜਿਹੜੇ ਮੇਰੇ ਅੱਗੇ ਹਨ, ਅਤੇ ਬੱਚਿਆਂ ਦੀ ਤੋਰ ਅਨੁਸਾਰ ਆਵਾਂਗਾ, ਜਦ ਤੱਕ ਮੈਂ ਆਪਣੇ ਸੁਆਮੀ ਕੋਲ ਸੇਈਰ ਵਿੱਚ ਨਾ ਪਹੁੰਚਾਂ।
Него господар мој нека иде пред слугом својим, а ја ћу полако ићи, колико могу деца и стока, докле дођем ка господару свом у Сир.
15 ੧੫ ਤਦ ਏਸਾਓ ਨੇ ਆਖਿਆ, ਮੈਂ ਆਪਣੇ ਨਾਲ ਦੇ ਲੋਕਾਂ ਵਿੱਚੋਂ ਕੁਝ ਨੂੰ ਤੇਰੇ ਕੋਲ ਛੱਡ ਦਿੰਦਾ ਹਾਂ। ਪਰ ਉਸ ਨੇ ਆਖਿਆ, ਇਸ ਦੀ ਕੀ ਲੋੜ ਹੈ? ਪਰ ਮੇਰੇ ਸੁਆਮੀ ਦੀ ਕਿਰਪਾ ਮੇਰੇ ਉੱਤੇ ਹੋਵੇ, ਇੰਨ੍ਹਾਂ ਹੀ ਮੇਰੇ ਲਈ ਬਹੁਤ ਹੈ।
А Исав рече: А оно да ти оставим неколико људи што су са мном. А он рече: На шта? Дај да нађем милост пред господарем својим.
16 ੧੬ ਤਦ ਉਸੇ ਦਿਨ ਏਸਾਓ ਨੇ ਫੇਰ ਸੇਈਰ ਦਾ ਰਾਹ ਫੜਿਆ।
И тако Исав врати се исти дан својим путем у Сир.
17 ੧੭ ਯਾਕੂਬ ਸੁੱਕੋਥ ਦੇ ਰਾਹ ਪੈ ਗਿਆ, ਅਤੇ ਆਪਣੇ ਲਈ ਇੱਕ ਘਰ ਬਣਾਇਆ ਅਤੇ ਆਪਣੇ ਪਸ਼ੂਆਂ ਲਈ ਛੱਪਰ ਬਣਾਏ। ਇਸ ਲਈ ਉਸ ਸਥਾਨ ਦਾ ਨਾਮ ਸੁੱਕੋਥ ਪੈ ਗਿਆ।
А Јаков отиде у Сокот, и онде начини себи кућу а стоци својој начини стаје; зато назва оно место Сокот.
18 ੧੮ ਯਾਕੂਬ ਸ਼ਾਂਤੀ ਨਾਲ ਪਦਨ ਅਰਾਮ ਵਿੱਚੋਂ ਨਿੱਕਲ ਕੇ ਕਨਾਨ ਦੇਸ਼ ਦੇ ਨਗਰ ਸ਼ਕਮ ਵਿੱਚ ਆਇਆ, ਅਤੇ ਨਗਰ ਦੇ ਅੱਗੇ ਆਪਣਾ ਡੇਰਾ ਲਾਇਆ
После дође Јаков здраво у град Сихем у земљи хананској, вративши се из Падан-Арама, и намести се према граду.
19 ੧੯ ਅਤੇ ਪੈਲੀ ਦਾ ਖੱਤਾ ਜਿੱਥੇ ਉਸ ਨੇ ਆਪਣਾ ਤੰਬੂ ਲਾਇਆ, ਉਹ ਉਸ ਨੇ ਸ਼ਕਮ ਦੇ ਪਿਤਾ ਹਮੋਰ ਦੇ ਪੁੱਤਰਾਂ ਦੇ ਹੱਥੋਂ ਚਾਂਦੀ ਦੇ ਸੌ ਸਿੱਕਿਆਂ ਨਾਲ ਮੁੱਲ ਲਿਆ ਸੀ।
И купи комад земље, где разапе шатор свој, од синова Емора оца Сихемовог за сто новаца.
20 ੨੦ ਉੱਥੇ ਉਸ ਨੇ ਇੱਕ ਜਗਵੇਦੀ ਬਣਾਈ ਅਤੇ ਉਸ ਦਾ ਨਾਮ ਨੂੰ ਏਲ-ਏਲੋਹੇ ਇਸਰਾਏਲ ਰੱਖਿਆ।
И начини онде жртвеник, и назва га: Силни Бог Израиљев.