< ਉਤਪਤ 34 >

1 ਫਿਰ ਲੇਆਹ ਦੀ ਧੀ ਦੀਨਾਹ, ਜਿਹੜੀ ਯਾਕੂਬ ਤੋਂ ਪੈਦਾ ਹੋਈ ਸੀ, ਉਸ ਦੇਸ਼ ਦੀਆਂ ਧੀਆਂ ਨੂੰ ਮਿਲਣ ਲਈ ਬਾਹਰ ਗਈ।
ותצא דינה בת לאה אשר ילדה ליעקב לראות בבנות הארץ
2 ਤਦ ਹਮੋਰ ਹਿੱਵੀ ਦੇ ਪੁੱਤਰ ਸ਼ਕਮ, ਉਸ ਦੇਸ਼ ਦੇ ਸ਼ਹਿਜ਼ਾਦੇ ਨੇ ਉਹ ਨੂੰ ਵੇਖਿਆ ਅਤੇ ਉਹ ਨੂੰ ਲੈ ਕੇ ਉਹ ਦੇ ਨਾਲ ਕੁਕਰਮ ਕੀਤਾ ਅਤੇ ਉਸ ਨੂੰ ਭਰਿਸ਼ਟ ਕੀਤਾ।
וירא אתה שכם בן חמור החוי--נשיא הארץ ויקח אתה וישכב אתה ויענה
3 ਤਦ ਉਸ ਦਾ ਦਿਲ ਯਾਕੂਬ ਦੀ ਧੀ ਦੀਨਾਹ ਨਾਲ ਲੱਗ ਗਿਆ ਅਤੇ ਉਹ ਨੇ ਉਸ ਕੁੜੀ ਨਾਲ ਪ੍ਰੇਮ ਕੀਤਾ ਅਤੇ ਉਸ ਕੁੜੀ ਨਾਲ ਮਿੱਠੇ ਬੋਲ ਬੋਲੇ।
ותדבק נפשו בדינה בת יעקב ויאהב את הנער וידבר על לב הנער
4 ਸੋ ਸ਼ਕਮ ਨੇ ਆਪਣੇ ਪਿਤਾ ਹਮੋਰ ਨੂੰ ਆਖਿਆ, ਇਸ ਕੁੜੀ ਨੂੰ ਮੇਰੇ ਨਾਲ ਵਿਆਹੁਣ ਲਈ ਲੈ ਦੇ।
ויאמר שכם אל חמור אביו לאמר קח לי את הילדה הזאת לאשה
5 ਯਾਕੂਬ ਨੇ ਸੁਣਿਆ ਕਿ ਸ਼ਕਮ ਨੇ ਮੇਰੀ ਧੀ ਦੀਨਾਹ ਨੂੰ ਭਰਿਸ਼ਟ ਕੀਤਾ ਹੈ ਪਰ ਉਹ ਦੇ ਪੁੱਤਰ ਪਸ਼ੂਆਂ ਦੇ ਨਾਲ ਮੈਦਾਨ ਨੂੰ ਗਏ ਹੋਏ ਸਨ, ਇਸ ਲਈ ਯਾਕੂਬ ਉਹਨਾਂ ਦੇ ਆਉਣ ਤੱਕ ਚੁੱਪ ਰਿਹਾ।
ויעקב שמע כי טמא את דינה בתו ובניו היו את מקנהו בשדה והחרש יעקב עד באם
6 ਫਿਰ ਹਮੋਰ ਸ਼ਕਮ ਦਾ ਪਿਤਾ ਯਾਕੂਬ ਦੇ ਨਾਲ ਗੱਲਾਂ ਕਰਨ ਲਈ ਉਹ ਦੇ ਕੋਲ ਬਾਹਰ ਗਿਆ
ויצא חמור אבי שכם אל יעקב לדבר אתו
7 ਅਤੇ ਯਾਕੂਬ ਦੇ ਪੁੱਤਰ ਇਹ ਸੁਣਦਿਆਂ ਹੀ ਮੈਦਾਨ ਤੋਂ ਬਹੁਤ ਦੁਖੀ ਹੋ ਕੇ ਅਤੇ ਗੁੱਸੇ ਵਿੱਚ ਆਏ ਕਿਉਂ ਜੋ ਸ਼ਕਮ ਨੇ ਯਾਕੂਬ ਦੀ ਧੀ ਨਾਲ ਲੇਟ ਕੇ ਇਸਰਾਏਲ ਵਿੱਚ ਅਜਿਹੀ ਮੂਰਖਤਾਈ ਕੀਤੀ ਸੀ ਜੋ ਉਸ ਨੂੰ ਨਹੀਂ ਕਰਨੀ ਚਾਹੀਦੀ ਸੀ।
ובני יעקב באו מן השדה כשמעם ויתעצבו האנשים ויחר להם מאד כי נבלה עשה בישראל לשכב את בת יעקב וכן לא יעשה
8 ਹਮੋਰ ਨੇ ਉਨ੍ਹਾਂ ਦੇ ਨਾਲ ਇਹ ਗੱਲ ਕੀਤੀ, ਮੇਰੇ ਪੁੱਤਰ ਸ਼ਕਮ ਦਾ ਦਿਲ ਤੁਹਾਡੀ ਧੀ ਨਾਲ ਲੱਗ ਗਿਆ ਹੈ, ਇਸ ਲਈ ਉਹ ਨੂੰ ਇਹ ਦੇ ਨਾਲ ਵਿਆਹ ਦਿਉ,
וידבר חמור אתם לאמר שכם בני חשקה נפשו בבתכם--תנו נא אתה לו לאשה
9 ਅਤੇ ਸਾਡੇ ਨਾਲ ਰਿਸ਼ਤੇਦਾਰੀ ਕਰੋ। ਸਾਨੂੰ ਆਪਣੀਆਂ ਧੀਆਂ ਦੇ ਦਿਉ ਅਤੇ ਆਪਣੇ ਲਈ ਸਾਡੀਆਂ ਧੀਆਂ ਲੈ ਲਉ,
והתחתנו אתנו בנתיכם תתנו לנו ואת בנתינו תקחו לכם
10 ੧੦ ਅਤੇ ਸਾਡੇ ਨਾਲ ਵੱਸੋ ਅਤੇ ਇਹ ਦੇਸ਼ ਤੁਹਾਡੇ ਅੱਗੇ ਹੈ, ਇੱਥੇ ਵੱਸੋ ਅਤੇ ਵਣਜ-ਵਪਾਰ ਕਰੋ ਅਤੇ ਉਸ ਨੂੰ ਆਪਣੀ ਨਿੱਜ-ਸੰਪਤੀ ਬਣਾਓ।
ואתנו תשבו והארץ תהיה לפניכם--שבו וסחרוה והאחזו בה
11 ੧੧ ਸ਼ਕਮ ਨੇ ਵੀ ਦੀਨਾਹ ਦੇ ਪਿਤਾ ਅਤੇ ਉਹ ਦੇ ਭਰਾਵਾਂ ਨੂੰ ਆਖਿਆ, ਜੇ ਤੁਹਾਡੀ ਨਿਗਾਹ ਵਿੱਚ ਮੇਰੇ ਲਈ ਦਯਾ ਹੋਵੇ ਤਾਂ ਜੋ ਤੁਸੀਂ ਮੈਨੂੰ ਆਖੋ, ਸੋ ਮੈਂ ਦਿਆਂਗਾ।
ויאמר שכם אל אביה ואל אחיה אמצא חן בעיניכם ואשר תאמרו אלי אתן
12 ੧੨ ਜਿੰਨ੍ਹਾਂ ਵੀ ਦਾਜ ਅਤੇ ਦਾਨ ਤੁਸੀਂ ਮੇਰੇ ਉੱਤੇ ਲਾ ਦਿਓਗੇ, ਮੈਂ ਤੁਹਾਡੇ ਆਖੇ ਅਨੁਸਾਰ ਦਿਆਂਗਾ ਪਰ ਇਹ ਕੁੜੀ ਮੇਰੇ ਨਾਲ ਵਿਆਹ ਦਿਉ।
הרבו עלי מאד מהר ומתן ואתנה כאשר תאמרו אלי ותנו לי את הנער לאשה
13 ੧੩ ਤਦ ਇਹ ਸੋਚ ਕੇ ਕਿ ਸ਼ਕਮ ਨੇ ਉਨ੍ਹਾਂ ਦੀ ਭੈਣ ਦੀਨਾਹ ਨੂੰ ਭਰਿਸ਼ਟ ਕੀਤਾ ਹੈ, ਯਾਕੂਬ ਦੇ ਪੁੱਤਰਾਂ ਨੇ ਸ਼ਕਮ ਅਤੇ ਉਹ ਦੇ ਪਿਤਾ ਹਮੋਰ ਨੂੰ ਧੋਖੇ ਨਾਲ ਉੱਤਰ ਦਿੱਤਾ।
ויענו בני יעקב את שכם ואת חמור אביו במרמה--וידברו אשר טמא את דינה אחתם
14 ੧੪ ਉਨ੍ਹਾਂ ਨੂੰ ਆਖਿਆ, ਅਸੀਂ ਇਹ ਕੰਮ ਨਹੀਂ ਕਰ ਸਕਦੇ ਜੋ ਆਪਣੀ ਭੈਣ ਬੇਸੁੰਨਤੇ ਮਨੁੱਖ ਨੂੰ ਦੇਈਏ ਕਿਉਂ ਜੋ ਇਸ ਤੋਂ ਸਾਡੀ ਬਦਨਾਮੀ ਹੋਵੇਗੀ।
ויאמרו אליהם לא נוכל לעשות הדבר הזה--לתת את אחתנו לאיש אשר לו ערלה כי חרפה הוא לנו
15 ੧੫ ਅਸੀਂ ਸਿਰਫ਼ ਤਾਂ ਹੀ ਤੁਹਾਡੀ ਗੱਲ ਮੰਨਾਂਗੇ, ਜੇ ਤੁਸੀਂ ਸਾਡੇ ਵਾਂਗੂੰ ਹੋ ਜਾਓ ਅਤੇ ਤੁਹਾਡੇ ਵਿੱਚ ਹਰ ਇੱਕ ਪੁਰਖ ਦੀ ਸੁੰਨਤ ਕਰਾਈ ਜਾਏ।
אך בזאת נאות לכם אם תהיו כמנו להמל לכם כל זכר
16 ੧੬ ਤਦ ਅਸੀਂ ਆਪਣੀਆਂ ਧੀਆਂ ਤੁਹਾਨੂੰ ਦਿਆਂਗੇ, ਅਤੇ ਤੁਹਾਡੀਆਂ ਧੀਆਂ ਆਪਣੇ ਲਈ ਲਵਾਂਗੇ, ਅਤੇ ਅਸੀਂ ਤੁਹਾਡੇ ਸੰਗ ਵੱਸਾਂਗੇ ਅਤੇ ਅਸੀਂ ਇੱਕ ਕੌਮ ਬਣ ਜਾਂਵਾਂਗੇ।
ונתנו את בנתינו לכם ואת בנתיכם נקח לנו וישבנו אתכם והיינו לעם אחד
17 ੧੭ ਪਰ ਜੇ ਤੁਸੀਂ ਸੁੰਨਤ ਕਰਾਉਣ ਦੇ ਵਿਖੇ ਸਾਡੀ ਨਹੀਂ ਸੁਣੋਗੇ ਤਾਂ ਅਸੀਂ ਆਪਣੀ ਧੀ ਲੈ ਕੇ ਚਲੇ ਜਾਂਵਾਂਗੇ।
ואם לא תשמעו אלינו להמול--ולקחנו את בתנו והלכנו
18 ੧੮ ਉਨ੍ਹਾਂ ਦੀਆਂ ਗੱਲਾਂ ਹਮੋਰ ਦੇ ਮਨ ਵਿੱਚ ਅਤੇ ਉਸ ਦੇ ਪੁੱਤਰ ਸ਼ਕਮ ਦੇ ਮਨ ਵਿੱਚ ਚੰਗੀਆਂ ਲੱਗੀਆਂ
וייטבו דבריהם בעיני חמור ובעיני שכם בן חמור
19 ੧੯ ਅਤੇ ਉਸ ਜਵਾਨ ਨੇ ਇਹ ਗੱਲ ਕਰਨ ਵਿੱਚ ਇਸ ਲਈ ਦੇਰੀ ਨਾ ਕੀਤੀ, ਕਿਉਂ ਜੋ ਉਹ ਯਾਕੂਬ ਦੀ ਧੀ ਨੂੰ ਬਹੁਤ ਚਾਹੁੰਦਾ ਸੀ ਅਤੇ ਉਹ ਆਪਣੇ ਪਿਤਾ ਦੇ ਸਾਰੇ ਘਰ ਵਿੱਚ ਮਾਣ-ਸਨਮਾਨ ਵਾਲਾ ਸੀ।
ולא אחר הנער לעשות הדבר כי חפץ בבת יעקב והוא נכבד מכל בית אביו
20 ੨੦ ਤਦ ਹਮੋਰ ਅਤੇ ਉਹ ਦੇ ਪੁੱਤਰ ਸ਼ਕਮ ਨੇ ਨਗਰ ਦੇ ਫਾਟਕ ਕੋਲ ਜਾ ਕੇ ਮਨੁੱਖਾਂ ਨਾਲ ਇਹ ਗੱਲ ਕੀਤੀ,
ויבא חמור ושכם בנו אל שער עירם וידברו אל אנשי עירם לאמר
21 ੨੧ ਇਹ ਮਨੁੱਖ ਸਾਡੇ ਨਾਲ ਮਿਲ-ਜੁਲ ਕੇ ਰਹਿਣਾ ਚਾਹੁੰਦੇ ਹਨ, ਇਸ ਲਈ ਓਹ ਇਸ ਦੇਸ਼ ਵਿੱਚ ਵੱਸਣ ਅਤੇ ਵਪਾਰ ਕਰਨ ਅਤੇ ਵੇਖੋ, ਇਹ ਦੇਸ਼ ਉਨ੍ਹਾਂ ਲਈ ਕਾਫੀ ਹੈ। ਉਨ੍ਹਾਂ ਦੀਆਂ ਧੀਆਂ ਅਸੀਂ ਆਪਣੇ ਲਈ ਅਤੇ ਆਪਣੇ ਪੁੱਤਰਾਂ ਲਈ ਵਿਆਹ ਲਵਾਂਗੇ ਅਤੇ ਆਪਣੀਆਂ ਧੀਆਂ ਉਨ੍ਹਾਂ ਨੂੰ ਦਿਆਂਗੇ।
האנשים האלה שלמים הם אתנו וישבו בארץ ויסחרו אתה והארץ הנה רחבת ידים לפניהם את בנתם נקח לנו לנשים ואת בנתינו נתן להם
22 ੨੨ ਪਰ ਇਹ ਮਨੁੱਖ ਸਿਰਫ਼ ਇਸ ਗੱਲ ਤੋਂ ਸਾਡੇ ਨਾਲ ਵੱਸਣ ਲਈ ਮੰਨਣਗੇ ਅਤੇ ਇੱਕ ਕੌਮ ਹੋਣਗੇ ਜੇਕਰ ਉਨ੍ਹਾਂ ਦੀ ਤਰ੍ਹਾਂ ਸਾਡੇ ਵੀ ਹਰ ਇੱਕ ਪੁਰਖ ਦੀ ਸੁੰਨਤ ਕਰਾਈ ਜਾਵੇ, ਜਿਵੇਂ ਉਨ੍ਹਾਂ ਦੀ ਸੁੰਨਤ ਕੀਤੀ ਗਈ ਹੈ।
אך בזאת יאתו לנו האנשים לשבת אתנו--להיות לעם אחד בהמול לנו כל זכר כאשר הם נמלים
23 ੨੩ ਭਲਾ, ਉਨ੍ਹਾਂ ਦੀਆਂ ਭੇਡਾਂ-ਬੱਕਰੀਆਂ, ਗਾਈਆਂ-ਬਲ਼ਦ, ਉਨ੍ਹਾਂ ਦਾ ਮਾਲ ਧਨ ਅਤੇ ਉਨ੍ਹਾਂ ਦੇ ਸਾਰੇ ਡੰਗਰ ਸਾਡੇ ਨਹੀਂ ਹੋ ਜਾਣਗੇ? ਅਸੀਂ ਸਿਰਫ਼ ਉਨ੍ਹਾਂ ਦੀ ਗੱਲ ਨੂੰ ਮੰਨੀਏ ਤਾਂ ਓਹ ਸਾਡੇ ਨਾਲ ਵੱਸਣਗੇ।
מקנהם וקנינם וכל בהמתם הלוא לנו הם אך נאותה להם וישבו אתנו
24 ੨੪ ਤਦ ਸਾਰਿਆਂ ਨੇ ਜਿਹੜੇ ਉਸ ਦੇ ਨਗਰ ਦੇ ਫਾਟਕ ਤੋਂ ਬਾਹਰ ਜਾਂਦੇ ਸਨ, ਹਮੋਰ ਅਤੇ ਉਹ ਦੇ ਪੁੱਤਰ ਸ਼ਕਮ ਦੀ ਗੱਲ ਸੁਣੀ ਅਤੇ ਉਨ੍ਹਾਂ ਸਾਰਿਆਂ ਵਿੱਚੋਂ ਜਿਹੜੇ ਉਸ ਦੇ ਨਗਰ ਦੇ ਫਾਟਕ ਤੋਂ ਬਾਹਰ ਜਾਂਦੇ ਸਨ ਹਰ ਇੱਕ ਪੁਰਖ ਦੀ ਸੁੰਨਤ ਕਰਾਈ ਗਈ।
וישמעו אל חמור ואל שכם בנו כל יצאי שער עירו וימלו כל זכר--כל יצאי שער עירו
25 ੨੫ ਤੀਜੇ ਦਿਨ ਅਜਿਹਾ ਹੋਇਆ ਕਿ ਜਦ ਓਹ ਦਰਦ ਵਿੱਚ ਸਨ ਤਾਂ ਯਾਕੂਬ ਦੇ ਦੋ ਪੁੱਤਰ ਸ਼ਿਮਓਨ ਅਤੇ ਲੇਵੀ, ਜੋ ਦੀਨਾਹ ਦੇ ਭਰਾ ਸਨ ਆਪਣੀਆਂ ਤਲਵਾਰਾਂ ਲੈ ਕੇ ਉਸ ਨਗਰ ਉੱਤੇ ਨਿਡਰ ਹੋ ਕੇ ਹਮਲਾ ਕੀਤਾ ਅਤੇ ਸਾਰੇ ਮਨੁੱਖਾਂ ਨੂੰ ਮਾਰ ਸੁੱਟਿਆ।
ויהי ביום השלישי בהיותם כאבים ויקחו שני בני יעקב שמעון ולוי אחי דינה איש חרבו ויבאו על העיר בטח ויהרגו כל זכר
26 ੨੬ ਉਨ੍ਹਾਂ ਨੇ ਹਮੋਰ ਨੂੰ ਅਤੇ ਉਹ ਦੇ ਪੁੱਤਰ ਸ਼ਕਮ ਨੂੰ ਵੀ ਤਲਵਾਰ ਦੀ ਧਾਰ ਨਾਲ ਮਾਰ ਸੁੱਟਿਆ ਅਤੇ ਦੀਨਾਹ ਨੂੰ ਸ਼ਕਮ ਦੇ ਘਰੋਂ ਲੈ ਕੇ ਬਾਹਰ ਨਿੱਕਲ ਗਏ।
ואת חמור ואת שכם בנו הרגו לפי חרב ויקחו את דינה מבית שכם ויצאו
27 ੨੭ ਯਾਕੂਬ ਦੇ ਪੁੱਤਰਾਂ ਨੂੰ ਨਾਸ ਕਰਨ ਤੋਂ ਬਾਅਦ ਵੀ ਉਸ ਨਗਰ ਨੂੰ ਲੁੱਟ ਲਿਆ, ਕਿਉਂ ਜੋ ਉੱਥੇ ਹੀ ਉਨ੍ਹਾਂ ਦੀ ਭੈਣ ਨੂੰ ਭਰਿਸ਼ਟ ਕੀਤਾ ਗਿਆ ਸੀ।
בני יעקב באו על החללים ויבזו העיר--אשר טמאו אחותם
28 ੨੮ ਉਨ੍ਹਾਂ ਨੇ ਭੇਡਾਂ-ਬੱਕਰੀਆਂ, ਗਾਈਆਂ-ਬਲ਼ਦਾਂ ਅਤੇ ਗਧਿਆਂ ਨੂੰ ਅਤੇ ਜੋ ਕੁਝ ਨਗਰ ਅਤੇ ਮੈਦਾਨ ਵਿੱਚ ਸੀ, ਸਭ ਕੁਝ ਲੈ ਲਿਆ।
את צאנם ואת בקרם ואת חמריהם ואת אשר בעיר ואת אשר בשדה לקחו
29 ੨੯ ਉਹ ਉਨ੍ਹਾਂ ਦਾ ਸਾਰਾ ਧਨ ਅਤੇ ਉਨ੍ਹਾਂ ਦੇ ਸਾਰੇ ਬੱਚਿਆਂ ਅਤੇ ਇਸਤਰੀਆਂ ਨੂੰ ਫੜ੍ਹ ਕੇ ਲੈ ਗਏ ਅਤੇ ਜੋ ਕੁਝ ਘਰ ਵਿੱਚ ਸੀ, ਉਨ੍ਹਾਂ ਨੇ ਲੁੱਟ ਲਿਆ।
ואת כל חילם ואת כל טפם ואת נשיהם שבו ויבזו ואת כל אשר בבית
30 ੩੦ ਤਦ ਯਾਕੂਬ ਨੇ ਸ਼ਿਮਓਨ ਅਤੇ ਲੇਵੀ ਨੂੰ ਆਖਿਆ, ਤੁਸੀਂ ਮੈਨੂੰ ਸੰਕਟ ਵਿੱਚ ਪਾ ਦਿੱਤਾ ਅਤੇ ਇਸ ਦੇਸ਼ ਦੇ ਵਾਸੀਆਂ, ਕਨਾਨੀਆਂ ਅਤੇ ਫ਼ਰਿੱਜ਼ੀਆਂ ਦੇ ਸਾਹਮਣੇ ਮੇਰੀ ਬਦਨਾਮੀ ਕੀਤੀ ਹੈ, ਮੇਰੇ ਕੋਲ ਥੋੜ੍ਹੇ ਜਿਹੇ ਆਦਮੀ ਹਨ, ਇਸ ਲਈ ਹੁਣ ਓਹ ਮੇਰੇ ਵਿਰੁੱਧ ਇਕੱਠੇ ਹੋ ਕੇ ਮੈਨੂੰ ਮਾਰਨਗੇ ਅਤੇ ਮੇਰਾ ਅਤੇ ਮੇਰੇ ਘਰ ਦਾ ਵਿਨਾਸ਼ ਹੋ ਜਾਵੇਗਾ।
ויאמר יעקב אל שמעון ואל לוי עכרתם אתי להבאישני בישב הארץ בכנעני ובפרזי ואני מתי מספר ונאספו עלי והכוני ונשמדתי אני וביתי
31 ੩੧ ਪਰ ਉਨ੍ਹਾਂ ਨੇ ਆਖਿਆ, ਭਲਾ, ਉਹ ਸਾਡੀ ਭੈਣ ਨਾਲ ਕੰਜਰੀ ਵਰਗਾ ਵਰਤਾਓ ਕਰਨ?
ויאמרו הכזונה יעשה את אחותנו

< ਉਤਪਤ 34 >