< ਉਤਪਤ 34 >

1 ਫਿਰ ਲੇਆਹ ਦੀ ਧੀ ਦੀਨਾਹ, ਜਿਹੜੀ ਯਾਕੂਬ ਤੋਂ ਪੈਦਾ ਹੋਈ ਸੀ, ਉਸ ਦੇਸ਼ ਦੀਆਂ ਧੀਆਂ ਨੂੰ ਮਿਲਣ ਲਈ ਬਾਹਰ ਗਈ।
וַתֵּצֵ֤א דִינָה֙ בַּת־לֵאָ֔ה אֲשֶׁ֥ר יָלְדָ֖ה לְיַעֲקֹ֑ב לִרְא֖וֹת בִּבְנ֥וֹת הָאָֽרֶץ׃
2 ਤਦ ਹਮੋਰ ਹਿੱਵੀ ਦੇ ਪੁੱਤਰ ਸ਼ਕਮ, ਉਸ ਦੇਸ਼ ਦੇ ਸ਼ਹਿਜ਼ਾਦੇ ਨੇ ਉਹ ਨੂੰ ਵੇਖਿਆ ਅਤੇ ਉਹ ਨੂੰ ਲੈ ਕੇ ਉਹ ਦੇ ਨਾਲ ਕੁਕਰਮ ਕੀਤਾ ਅਤੇ ਉਸ ਨੂੰ ਭਰਿਸ਼ਟ ਕੀਤਾ।
וַיַּ֨רְא אֹתָ֜הּ שְׁכֶ֧ם בֶּן־חֲמ֛וֹר הַֽחִוִּ֖י נְשִׂ֣יא הָאָ֑רֶץ וַיִּקַּ֥ח אֹתָ֛הּ וַיִּשְׁכַּ֥ב אֹתָ֖הּ וַיְעַנֶּֽהָ׃
3 ਤਦ ਉਸ ਦਾ ਦਿਲ ਯਾਕੂਬ ਦੀ ਧੀ ਦੀਨਾਹ ਨਾਲ ਲੱਗ ਗਿਆ ਅਤੇ ਉਹ ਨੇ ਉਸ ਕੁੜੀ ਨਾਲ ਪ੍ਰੇਮ ਕੀਤਾ ਅਤੇ ਉਸ ਕੁੜੀ ਨਾਲ ਮਿੱਠੇ ਬੋਲ ਬੋਲੇ।
וַתִּדְבַּ֣ק נַפְשׁ֔וֹ בְּדִינָ֖ה בַּֽת־יַעֲקֹ֑ב וַיֶּֽאֱהַב֙ אֶת־הַֽנַּעֲרָ֔ וַיְדַבֵּ֖ר עַל־לֵ֥ב הַֽנַּעֲרָֽ׃
4 ਸੋ ਸ਼ਕਮ ਨੇ ਆਪਣੇ ਪਿਤਾ ਹਮੋਰ ਨੂੰ ਆਖਿਆ, ਇਸ ਕੁੜੀ ਨੂੰ ਮੇਰੇ ਨਾਲ ਵਿਆਹੁਣ ਲਈ ਲੈ ਦੇ।
וַיֹּ֣אמֶר שְׁכֶ֔ם אֶל־חֲמ֥וֹר אָבִ֖יו לֵאמֹ֑ר קַֽח־לִ֛י אֶת־הַיַּלְדָּ֥ה הַזֹּ֖את לְאִשָּֽׁה׃
5 ਯਾਕੂਬ ਨੇ ਸੁਣਿਆ ਕਿ ਸ਼ਕਮ ਨੇ ਮੇਰੀ ਧੀ ਦੀਨਾਹ ਨੂੰ ਭਰਿਸ਼ਟ ਕੀਤਾ ਹੈ ਪਰ ਉਹ ਦੇ ਪੁੱਤਰ ਪਸ਼ੂਆਂ ਦੇ ਨਾਲ ਮੈਦਾਨ ਨੂੰ ਗਏ ਹੋਏ ਸਨ, ਇਸ ਲਈ ਯਾਕੂਬ ਉਹਨਾਂ ਦੇ ਆਉਣ ਤੱਕ ਚੁੱਪ ਰਿਹਾ।
וְיַעֲקֹ֣ב שָׁמַ֗ע כִּ֤י טִמֵּא֙ אֶת־דִּינָ֣ה בִתּ֔וֹ וּבָנָ֛יו הָי֥וּ אֶת־מִקְנֵ֖הוּ בַּשָּׂדֶ֑ה וְהֶחֱרִ֥שׁ יַעֲקֹ֖ב עַד־בֹּאָֽם׃
6 ਫਿਰ ਹਮੋਰ ਸ਼ਕਮ ਦਾ ਪਿਤਾ ਯਾਕੂਬ ਦੇ ਨਾਲ ਗੱਲਾਂ ਕਰਨ ਲਈ ਉਹ ਦੇ ਕੋਲ ਬਾਹਰ ਗਿਆ
וַיֵּצֵ֛א חֲמ֥וֹר אֲבִֽי־שְׁכֶ֖ם אֶֽל־יַעֲקֹ֑ב לְדַבֵּ֖ר אִתּֽוֹ׃
7 ਅਤੇ ਯਾਕੂਬ ਦੇ ਪੁੱਤਰ ਇਹ ਸੁਣਦਿਆਂ ਹੀ ਮੈਦਾਨ ਤੋਂ ਬਹੁਤ ਦੁਖੀ ਹੋ ਕੇ ਅਤੇ ਗੁੱਸੇ ਵਿੱਚ ਆਏ ਕਿਉਂ ਜੋ ਸ਼ਕਮ ਨੇ ਯਾਕੂਬ ਦੀ ਧੀ ਨਾਲ ਲੇਟ ਕੇ ਇਸਰਾਏਲ ਵਿੱਚ ਅਜਿਹੀ ਮੂਰਖਤਾਈ ਕੀਤੀ ਸੀ ਜੋ ਉਸ ਨੂੰ ਨਹੀਂ ਕਰਨੀ ਚਾਹੀਦੀ ਸੀ।
וּבְנֵ֨י יַעֲקֹ֜ב בָּ֤אוּ מִן־הַשָּׂדֶה֙ כְּשָׁמְעָ֔ם וַיִּֽתְעַצְּבוּ֙ הָֽאֲנָשִׁ֔ים וַיִּ֥חַר לָהֶ֖ם מְאֹ֑ד כִּֽי־נְבָלָ֞ה עָשָׂ֣ה בְיִשְׂרָאֵ֗ל לִשְׁכַּב֙ אֶת־בַּֽת־יַעֲקֹ֔ב וְכֵ֖ן לֹ֥א יֵעָשֶֽׂה׃
8 ਹਮੋਰ ਨੇ ਉਨ੍ਹਾਂ ਦੇ ਨਾਲ ਇਹ ਗੱਲ ਕੀਤੀ, ਮੇਰੇ ਪੁੱਤਰ ਸ਼ਕਮ ਦਾ ਦਿਲ ਤੁਹਾਡੀ ਧੀ ਨਾਲ ਲੱਗ ਗਿਆ ਹੈ, ਇਸ ਲਈ ਉਹ ਨੂੰ ਇਹ ਦੇ ਨਾਲ ਵਿਆਹ ਦਿਉ,
וַיְדַבֵּ֥ר חֲמ֖וֹר אִתָּ֣ם לֵאמֹ֑ר שְׁכֶ֣ם בְּנִ֗י חָֽשְׁקָ֤ה נַפְשׁוֹ֙ בְּבִתְּכֶ֔ם תְּנ֨וּ נָ֥א אֹתָ֛הּ ל֖וֹ לְאִשָּֽׁה׃
9 ਅਤੇ ਸਾਡੇ ਨਾਲ ਰਿਸ਼ਤੇਦਾਰੀ ਕਰੋ। ਸਾਨੂੰ ਆਪਣੀਆਂ ਧੀਆਂ ਦੇ ਦਿਉ ਅਤੇ ਆਪਣੇ ਲਈ ਸਾਡੀਆਂ ਧੀਆਂ ਲੈ ਲਉ,
וְהִֽתְחַתְּנ֖וּ אֹתָ֑נוּ בְּנֹֽתֵיכֶם֙ תִּתְּנוּ־לָ֔נוּ וְאֶת־בְּנֹתֵ֖ינוּ תִּקְח֥וּ לָכֶֽם׃
10 ੧੦ ਅਤੇ ਸਾਡੇ ਨਾਲ ਵੱਸੋ ਅਤੇ ਇਹ ਦੇਸ਼ ਤੁਹਾਡੇ ਅੱਗੇ ਹੈ, ਇੱਥੇ ਵੱਸੋ ਅਤੇ ਵਣਜ-ਵਪਾਰ ਕਰੋ ਅਤੇ ਉਸ ਨੂੰ ਆਪਣੀ ਨਿੱਜ-ਸੰਪਤੀ ਬਣਾਓ।
וְאִתָּ֖נוּ תֵּשֵׁ֑בוּ וְהָאָ֙רֶץ֙ תִּהְיֶ֣ה לִפְנֵיכֶ֔ם שְׁבוּ֙ וּסְחָר֔וּהָ וְהֵֽאָחֲז֖וּ בָּֽהּ׃
11 ੧੧ ਸ਼ਕਮ ਨੇ ਵੀ ਦੀਨਾਹ ਦੇ ਪਿਤਾ ਅਤੇ ਉਹ ਦੇ ਭਰਾਵਾਂ ਨੂੰ ਆਖਿਆ, ਜੇ ਤੁਹਾਡੀ ਨਿਗਾਹ ਵਿੱਚ ਮੇਰੇ ਲਈ ਦਯਾ ਹੋਵੇ ਤਾਂ ਜੋ ਤੁਸੀਂ ਮੈਨੂੰ ਆਖੋ, ਸੋ ਮੈਂ ਦਿਆਂਗਾ।
וַיֹּ֤אמֶר שְׁכֶם֙ אֶל־אָבִ֣יה וְאֶל־אַחֶ֔יהָ אֶמְצָא־חֵ֖ן בְּעֵינֵיכֶ֑ם וַאֲשֶׁ֥ר תֹּאמְר֛וּ אֵלַ֖י אֶתֵּֽן׃
12 ੧੨ ਜਿੰਨ੍ਹਾਂ ਵੀ ਦਾਜ ਅਤੇ ਦਾਨ ਤੁਸੀਂ ਮੇਰੇ ਉੱਤੇ ਲਾ ਦਿਓਗੇ, ਮੈਂ ਤੁਹਾਡੇ ਆਖੇ ਅਨੁਸਾਰ ਦਿਆਂਗਾ ਪਰ ਇਹ ਕੁੜੀ ਮੇਰੇ ਨਾਲ ਵਿਆਹ ਦਿਉ।
הַרְבּ֨וּ עָלַ֤י מְאֹד֙ מֹ֣הַר וּמַתָּ֔ן וְאֶ֨תְּנָ֔ה כַּאֲשֶׁ֥ר תֹּאמְר֖וּ אֵלָ֑י וּתְנוּ־לִ֥י אֶת־הַֽנַּעֲרָ֖ לְאִשָּֽׁה׃
13 ੧੩ ਤਦ ਇਹ ਸੋਚ ਕੇ ਕਿ ਸ਼ਕਮ ਨੇ ਉਨ੍ਹਾਂ ਦੀ ਭੈਣ ਦੀਨਾਹ ਨੂੰ ਭਰਿਸ਼ਟ ਕੀਤਾ ਹੈ, ਯਾਕੂਬ ਦੇ ਪੁੱਤਰਾਂ ਨੇ ਸ਼ਕਮ ਅਤੇ ਉਹ ਦੇ ਪਿਤਾ ਹਮੋਰ ਨੂੰ ਧੋਖੇ ਨਾਲ ਉੱਤਰ ਦਿੱਤਾ।
וַיַּעֲנ֨וּ בְנֵֽי־יַעֲקֹ֜ב אֶת־שְׁכֶ֨ם וְאֶת־חֲמ֥וֹר אָבִ֛יו בְּמִרְמָ֖ה וַיְדַבֵּ֑רוּ אֲשֶׁ֣ר טִמֵּ֔א אֵ֖ת דִּינָ֥ה אֲחֹתָֽם׃
14 ੧੪ ਉਨ੍ਹਾਂ ਨੂੰ ਆਖਿਆ, ਅਸੀਂ ਇਹ ਕੰਮ ਨਹੀਂ ਕਰ ਸਕਦੇ ਜੋ ਆਪਣੀ ਭੈਣ ਬੇਸੁੰਨਤੇ ਮਨੁੱਖ ਨੂੰ ਦੇਈਏ ਕਿਉਂ ਜੋ ਇਸ ਤੋਂ ਸਾਡੀ ਬਦਨਾਮੀ ਹੋਵੇਗੀ।
וַיֹּאמְר֣וּ אֲלֵיהֶ֗ם לֹ֤א נוּכַל֙ לַעֲשׂוֹת֙ הַדָּבָ֣ר הַזֶּ֔ה לָתֵת֙ אֶת־אֲחֹתֵ֔נוּ לְאִ֖ישׁ אֲשֶׁר־ל֣וֹ עָרְלָ֑ה כִּֽי־חֶרְפָּ֥ה הִ֖וא לָֽנוּ׃
15 ੧੫ ਅਸੀਂ ਸਿਰਫ਼ ਤਾਂ ਹੀ ਤੁਹਾਡੀ ਗੱਲ ਮੰਨਾਂਗੇ, ਜੇ ਤੁਸੀਂ ਸਾਡੇ ਵਾਂਗੂੰ ਹੋ ਜਾਓ ਅਤੇ ਤੁਹਾਡੇ ਵਿੱਚ ਹਰ ਇੱਕ ਪੁਰਖ ਦੀ ਸੁੰਨਤ ਕਰਾਈ ਜਾਏ।
אַךְ־בְּזֹ֖את נֵא֣וֹת לָכֶ֑ם אִ֚ם תִּהְי֣וּ כָמֹ֔נוּ לְהִמֹּ֥ל לָכֶ֖ם כָּל־זָכָֽר׃
16 ੧੬ ਤਦ ਅਸੀਂ ਆਪਣੀਆਂ ਧੀਆਂ ਤੁਹਾਨੂੰ ਦਿਆਂਗੇ, ਅਤੇ ਤੁਹਾਡੀਆਂ ਧੀਆਂ ਆਪਣੇ ਲਈ ਲਵਾਂਗੇ, ਅਤੇ ਅਸੀਂ ਤੁਹਾਡੇ ਸੰਗ ਵੱਸਾਂਗੇ ਅਤੇ ਅਸੀਂ ਇੱਕ ਕੌਮ ਬਣ ਜਾਂਵਾਂਗੇ।
וְנָתַ֤נּוּ אֶת־בְּנֹתֵ֙ינוּ֙ לָכֶ֔ם וְאֶת־בְּנֹתֵיכֶ֖ם נִֽקַּֽח־לָ֑נוּ וְיָשַׁ֣בְנוּ אִתְּכֶ֔ם וְהָיִ֖ינוּ לְעַ֥ם אֶחָֽד׃
17 ੧੭ ਪਰ ਜੇ ਤੁਸੀਂ ਸੁੰਨਤ ਕਰਾਉਣ ਦੇ ਵਿਖੇ ਸਾਡੀ ਨਹੀਂ ਸੁਣੋਗੇ ਤਾਂ ਅਸੀਂ ਆਪਣੀ ਧੀ ਲੈ ਕੇ ਚਲੇ ਜਾਂਵਾਂਗੇ।
וְאִם־לֹ֧א תִשְׁמְע֛וּ אֵלֵ֖ינוּ לְהִמּ֑וֹל וְלָקַ֥חְנוּ אֶת־בִּתֵּ֖נוּ וְהָלָֽכְנוּ׃
18 ੧੮ ਉਨ੍ਹਾਂ ਦੀਆਂ ਗੱਲਾਂ ਹਮੋਰ ਦੇ ਮਨ ਵਿੱਚ ਅਤੇ ਉਸ ਦੇ ਪੁੱਤਰ ਸ਼ਕਮ ਦੇ ਮਨ ਵਿੱਚ ਚੰਗੀਆਂ ਲੱਗੀਆਂ
וַיִּֽיטְב֥וּ דִבְרֵיהֶ֖ם בְּעֵינֵ֣י חֲמ֑וֹר וּבְעֵינֵ֖י שְׁכֶ֥ם בֶּן־חֲמֽוֹר׃
19 ੧੯ ਅਤੇ ਉਸ ਜਵਾਨ ਨੇ ਇਹ ਗੱਲ ਕਰਨ ਵਿੱਚ ਇਸ ਲਈ ਦੇਰੀ ਨਾ ਕੀਤੀ, ਕਿਉਂ ਜੋ ਉਹ ਯਾਕੂਬ ਦੀ ਧੀ ਨੂੰ ਬਹੁਤ ਚਾਹੁੰਦਾ ਸੀ ਅਤੇ ਉਹ ਆਪਣੇ ਪਿਤਾ ਦੇ ਸਾਰੇ ਘਰ ਵਿੱਚ ਮਾਣ-ਸਨਮਾਨ ਵਾਲਾ ਸੀ।
וְלֹֽא־אֵחַ֤ר הַנַּ֙עַר֙ לַעֲשׂ֣וֹת הַדָּבָ֔ר כִּ֥י חָפֵ֖ץ בְּבַֽת־יַעֲקֹ֑ב וְה֣וּא נִכְבָּ֔ד מִכֹּ֖ל בֵּ֥ית אָבִֽיו׃
20 ੨੦ ਤਦ ਹਮੋਰ ਅਤੇ ਉਹ ਦੇ ਪੁੱਤਰ ਸ਼ਕਮ ਨੇ ਨਗਰ ਦੇ ਫਾਟਕ ਕੋਲ ਜਾ ਕੇ ਮਨੁੱਖਾਂ ਨਾਲ ਇਹ ਗੱਲ ਕੀਤੀ,
וַיָּבֹ֥א חֲמ֛וֹר וּשְׁכֶ֥ם בְּנ֖וֹ אֶל־שַׁ֣עַר עִירָ֑ם וַֽיְדַבְּר֛וּ אֶל־אַנְשֵׁ֥י עִירָ֖ם לֵאמֹֽר׃
21 ੨੧ ਇਹ ਮਨੁੱਖ ਸਾਡੇ ਨਾਲ ਮਿਲ-ਜੁਲ ਕੇ ਰਹਿਣਾ ਚਾਹੁੰਦੇ ਹਨ, ਇਸ ਲਈ ਓਹ ਇਸ ਦੇਸ਼ ਵਿੱਚ ਵੱਸਣ ਅਤੇ ਵਪਾਰ ਕਰਨ ਅਤੇ ਵੇਖੋ, ਇਹ ਦੇਸ਼ ਉਨ੍ਹਾਂ ਲਈ ਕਾਫੀ ਹੈ। ਉਨ੍ਹਾਂ ਦੀਆਂ ਧੀਆਂ ਅਸੀਂ ਆਪਣੇ ਲਈ ਅਤੇ ਆਪਣੇ ਪੁੱਤਰਾਂ ਲਈ ਵਿਆਹ ਲਵਾਂਗੇ ਅਤੇ ਆਪਣੀਆਂ ਧੀਆਂ ਉਨ੍ਹਾਂ ਨੂੰ ਦਿਆਂਗੇ।
הָאֲנָשִׁ֨ים הָאֵ֜לֶּה שְֽׁלֵמִ֧ים הֵ֣ם אִתָּ֗נוּ וְיֵשְׁב֤וּ בָאָ֙רֶץ֙ וְיִסְחֲר֣וּ אֹתָ֔הּ וְהָאָ֛רֶץ הִנֵּ֥ה רַֽחֲבַת־יָדַ֖יִם לִפְנֵיהֶ֑ם אֶת־בְּנֹתָם֙ נִקַּֽח־לָ֣נוּ לְנָשִׁ֔ים וְאֶת־בְּנֹתֵ֖ינוּ נִתֵּ֥ן לָהֶֽם׃
22 ੨੨ ਪਰ ਇਹ ਮਨੁੱਖ ਸਿਰਫ਼ ਇਸ ਗੱਲ ਤੋਂ ਸਾਡੇ ਨਾਲ ਵੱਸਣ ਲਈ ਮੰਨਣਗੇ ਅਤੇ ਇੱਕ ਕੌਮ ਹੋਣਗੇ ਜੇਕਰ ਉਨ੍ਹਾਂ ਦੀ ਤਰ੍ਹਾਂ ਸਾਡੇ ਵੀ ਹਰ ਇੱਕ ਪੁਰਖ ਦੀ ਸੁੰਨਤ ਕਰਾਈ ਜਾਵੇ, ਜਿਵੇਂ ਉਨ੍ਹਾਂ ਦੀ ਸੁੰਨਤ ਕੀਤੀ ਗਈ ਹੈ।
אַךְ־בְּ֠זֹאת יֵאֹ֨תוּ לָ֤נוּ הָאֲנָשִׁים֙ לָשֶׁ֣בֶת אִתָּ֔נוּ לִהְי֖וֹת לְעַ֣ם אֶחָ֑ד בְּהִמּ֥וֹל לָ֙נוּ֙ כָּל־זָכָ֔ר כַּאֲשֶׁ֖ר הֵ֥ם נִמֹּלִֽים׃
23 ੨੩ ਭਲਾ, ਉਨ੍ਹਾਂ ਦੀਆਂ ਭੇਡਾਂ-ਬੱਕਰੀਆਂ, ਗਾਈਆਂ-ਬਲ਼ਦ, ਉਨ੍ਹਾਂ ਦਾ ਮਾਲ ਧਨ ਅਤੇ ਉਨ੍ਹਾਂ ਦੇ ਸਾਰੇ ਡੰਗਰ ਸਾਡੇ ਨਹੀਂ ਹੋ ਜਾਣਗੇ? ਅਸੀਂ ਸਿਰਫ਼ ਉਨ੍ਹਾਂ ਦੀ ਗੱਲ ਨੂੰ ਮੰਨੀਏ ਤਾਂ ਓਹ ਸਾਡੇ ਨਾਲ ਵੱਸਣਗੇ।
מִקְנֵהֶ֤ם וְקִנְיָנָם֙ וְכָל־בְּהֶמְתָּ֔ם הֲל֥וֹא לָ֖נוּ הֵ֑ם אַ֚ךְ נֵא֣וֹתָה לָהֶ֔ם וְיֵשְׁב֖וּ אִתָּֽנוּ׃
24 ੨੪ ਤਦ ਸਾਰਿਆਂ ਨੇ ਜਿਹੜੇ ਉਸ ਦੇ ਨਗਰ ਦੇ ਫਾਟਕ ਤੋਂ ਬਾਹਰ ਜਾਂਦੇ ਸਨ, ਹਮੋਰ ਅਤੇ ਉਹ ਦੇ ਪੁੱਤਰ ਸ਼ਕਮ ਦੀ ਗੱਲ ਸੁਣੀ ਅਤੇ ਉਨ੍ਹਾਂ ਸਾਰਿਆਂ ਵਿੱਚੋਂ ਜਿਹੜੇ ਉਸ ਦੇ ਨਗਰ ਦੇ ਫਾਟਕ ਤੋਂ ਬਾਹਰ ਜਾਂਦੇ ਸਨ ਹਰ ਇੱਕ ਪੁਰਖ ਦੀ ਸੁੰਨਤ ਕਰਾਈ ਗਈ।
וַיִּשְׁמְע֤וּ אֶל־חֲמוֹר֙ וְאֶל־שְׁכֶ֣ם בְּנ֔וֹ כָּל־יֹצְאֵ֖י שַׁ֣עַר עִיר֑וֹ וַיִּמֹּ֙לוּ֙ כָּל־זָכָ֔ר כָּל־יֹצְאֵ֖י שַׁ֥עַר עִירֽוֹ׃
25 ੨੫ ਤੀਜੇ ਦਿਨ ਅਜਿਹਾ ਹੋਇਆ ਕਿ ਜਦ ਓਹ ਦਰਦ ਵਿੱਚ ਸਨ ਤਾਂ ਯਾਕੂਬ ਦੇ ਦੋ ਪੁੱਤਰ ਸ਼ਿਮਓਨ ਅਤੇ ਲੇਵੀ, ਜੋ ਦੀਨਾਹ ਦੇ ਭਰਾ ਸਨ ਆਪਣੀਆਂ ਤਲਵਾਰਾਂ ਲੈ ਕੇ ਉਸ ਨਗਰ ਉੱਤੇ ਨਿਡਰ ਹੋ ਕੇ ਹਮਲਾ ਕੀਤਾ ਅਤੇ ਸਾਰੇ ਮਨੁੱਖਾਂ ਨੂੰ ਮਾਰ ਸੁੱਟਿਆ।
וַיְהִי֩ בַיּ֨וֹם הַשְּׁלִישִׁ֜י בִּֽהְיוֹתָ֣ם כֹּֽאֲבִ֗ים וַיִּקְח֣וּ שְׁנֵֽי־בְנֵי־יַ֠עֲקֹב שִׁמְע֨וֹן וְלֵוִ֜י אֲחֵ֤י דִינָה֙ אִ֣ישׁ חַרְבּ֔וֹ וַיָּבֹ֥אוּ עַל־הָעִ֖יר בֶּ֑טַח וַיַּֽהַרְג֖וּ כָּל־זָכָֽר׃
26 ੨੬ ਉਨ੍ਹਾਂ ਨੇ ਹਮੋਰ ਨੂੰ ਅਤੇ ਉਹ ਦੇ ਪੁੱਤਰ ਸ਼ਕਮ ਨੂੰ ਵੀ ਤਲਵਾਰ ਦੀ ਧਾਰ ਨਾਲ ਮਾਰ ਸੁੱਟਿਆ ਅਤੇ ਦੀਨਾਹ ਨੂੰ ਸ਼ਕਮ ਦੇ ਘਰੋਂ ਲੈ ਕੇ ਬਾਹਰ ਨਿੱਕਲ ਗਏ।
וְאֶת־חֲמוֹר֙ וְאֶת־שְׁכֶ֣ם בְּנ֔וֹ הָרְג֖וּ לְפִי־חָ֑רֶב וַיִּקְח֧וּ אֶת־דִּינָ֛ה מִבֵּ֥ית שְׁכֶ֖ם וַיֵּצֵֽאוּ׃
27 ੨੭ ਯਾਕੂਬ ਦੇ ਪੁੱਤਰਾਂ ਨੂੰ ਨਾਸ ਕਰਨ ਤੋਂ ਬਾਅਦ ਵੀ ਉਸ ਨਗਰ ਨੂੰ ਲੁੱਟ ਲਿਆ, ਕਿਉਂ ਜੋ ਉੱਥੇ ਹੀ ਉਨ੍ਹਾਂ ਦੀ ਭੈਣ ਨੂੰ ਭਰਿਸ਼ਟ ਕੀਤਾ ਗਿਆ ਸੀ।
בְּנֵ֣י יַעֲקֹ֗ב בָּ֚אוּ עַל־הַ֣חֲלָלִ֔ים וַיָּבֹ֖זּוּ הָעִ֑יר אֲשֶׁ֥ר טִמְּא֖וּ אֲחוֹתָֽם׃
28 ੨੮ ਉਨ੍ਹਾਂ ਨੇ ਭੇਡਾਂ-ਬੱਕਰੀਆਂ, ਗਾਈਆਂ-ਬਲ਼ਦਾਂ ਅਤੇ ਗਧਿਆਂ ਨੂੰ ਅਤੇ ਜੋ ਕੁਝ ਨਗਰ ਅਤੇ ਮੈਦਾਨ ਵਿੱਚ ਸੀ, ਸਭ ਕੁਝ ਲੈ ਲਿਆ।
אֶת־צֹאנָ֥ם וְאֶת־בְּקָרָ֖ם וְאֶת־חֲמֹרֵיהֶּ֑ם וְאֵ֧ת אֲשֶׁר־בָּעִ֛יר וְאֶת־אֲשֶׁ֥ר בַּשָּׂדֶ֖ה לָקָֽחוּ׃
29 ੨੯ ਉਹ ਉਨ੍ਹਾਂ ਦਾ ਸਾਰਾ ਧਨ ਅਤੇ ਉਨ੍ਹਾਂ ਦੇ ਸਾਰੇ ਬੱਚਿਆਂ ਅਤੇ ਇਸਤਰੀਆਂ ਨੂੰ ਫੜ੍ਹ ਕੇ ਲੈ ਗਏ ਅਤੇ ਜੋ ਕੁਝ ਘਰ ਵਿੱਚ ਸੀ, ਉਨ੍ਹਾਂ ਨੇ ਲੁੱਟ ਲਿਆ।
וְאֶת־כָּל־חֵילָ֤ם וְאֶת־כָּל־טַפָּם֙ וְאֶת־נְשֵׁיהֶ֔ם שָׁב֖וּ וַיָּבֹ֑זּוּ וְאֵ֖ת כָּל־אֲשֶׁ֥ר בַּבָּֽיִת׃
30 ੩੦ ਤਦ ਯਾਕੂਬ ਨੇ ਸ਼ਿਮਓਨ ਅਤੇ ਲੇਵੀ ਨੂੰ ਆਖਿਆ, ਤੁਸੀਂ ਮੈਨੂੰ ਸੰਕਟ ਵਿੱਚ ਪਾ ਦਿੱਤਾ ਅਤੇ ਇਸ ਦੇਸ਼ ਦੇ ਵਾਸੀਆਂ, ਕਨਾਨੀਆਂ ਅਤੇ ਫ਼ਰਿੱਜ਼ੀਆਂ ਦੇ ਸਾਹਮਣੇ ਮੇਰੀ ਬਦਨਾਮੀ ਕੀਤੀ ਹੈ, ਮੇਰੇ ਕੋਲ ਥੋੜ੍ਹੇ ਜਿਹੇ ਆਦਮੀ ਹਨ, ਇਸ ਲਈ ਹੁਣ ਓਹ ਮੇਰੇ ਵਿਰੁੱਧ ਇਕੱਠੇ ਹੋ ਕੇ ਮੈਨੂੰ ਮਾਰਨਗੇ ਅਤੇ ਮੇਰਾ ਅਤੇ ਮੇਰੇ ਘਰ ਦਾ ਵਿਨਾਸ਼ ਹੋ ਜਾਵੇਗਾ।
וַיֹּ֨אמֶר יַעֲקֹ֜ב אֶל־שִׁמְע֣וֹן וְאֶל־לֵוִי֮ עֲכַרְתֶּ֣ם אֹתִי֒ לְהַבְאִישֵׁ֙נִי֙ בְּיֹשֵׁ֣ב הָאָ֔רֶץ בַּֽכְּנַעֲנִ֖י וּבַפְּרִזִּ֑י וַאֲנִי֙ מְתֵ֣י מִסְפָּ֔ר וְנֶאֶסְפ֤וּ עָלַי֙ וְהִכּ֔וּנִי וְנִשְׁמַדְתִּ֖י אֲנִ֥י וּבֵיתִֽי׃
31 ੩੧ ਪਰ ਉਨ੍ਹਾਂ ਨੇ ਆਖਿਆ, ਭਲਾ, ਉਹ ਸਾਡੀ ਭੈਣ ਨਾਲ ਕੰਜਰੀ ਵਰਗਾ ਵਰਤਾਓ ਕਰਨ?
וַיֹּאמְר֑וּ הַכְזוֹנָ֕ה יַעֲשֶׂ֖ה אֶת־אֲחוֹתֵֽנוּ׃ פ

< ਉਤਪਤ 34 >