< ਉਤਪਤ 35 >

1 ਪਰਮੇਸ਼ੁਰ ਨੇ ਯਾਕੂਬ ਨੂੰ ਆਖਿਆ, ਉੱਠ ਅਤੇ ਬੈਤਏਲ ਨੂੰ ਜਾ ਅਤੇ ਉੱਥੇ ਹੀ ਵੱਸ ਅਤੇ ਉੱਥੇ ਪਰਮੇਸ਼ੁਰ ਲਈ ਇੱਕ ਜਗਵੇਦੀ ਬਣਾ, ਜਿਸ ਨੇ ਤੈਨੂੰ ਉਸ ਸਮੇਂ ਦਰਸ਼ਣ ਦਿੱਤਾ ਸੀ ਜਦ ਤੂੰ ਆਪਣੇ ਭਰਾ ਏਸਾਓ ਕੋਲੋਂ ਭੱਜਿਆ ਸੀ।
ויאמר אלהים אל יעקב קום עלה בית אל ושב שם ועשה שם מזבח--לאל הנראה אליך בברחך מפני עשו אחיך
2 ਤਦ ਯਾਕੂਬ ਨੇ ਆਪਣੇ ਘਰਾਣੇ ਅਤੇ ਆਪਣੇ ਨਾਲ ਦੇ ਸਾਰੇ ਲੋਕਾਂ ਨੂੰ ਆਖਿਆ, ਤੁਸੀਂ ਪਰਾਏ ਦੇਵਤਿਆਂ ਨੂੰ ਜਿਹੜੇ ਤੁਹਾਡੇ ਵਿੱਚ ਹਨ, ਬਾਹਰ ਸੁੱਟ ਦਿਉ ਅਤੇ ਪਵਿੱਤਰ ਹੋਵੇ ਅਤੇ ਆਪਣੇ ਬਸਤਰ ਬਦਲ ਲਉ।
ויאמר יעקב אל ביתו ואל כל אשר עמו הסרו את אלהי הנכר אשר בתככם והטהרו והחליפו שמלתיכם
3 ਅਸੀਂ ਉੱਠ ਕੇ ਬੈਤਏਲ ਨੂੰ ਚੱਲੀਏ ਅਤੇ ਉੱਥੇ ਮੈਂ ਇੱਕ ਜਗਵੇਦੀ ਪਰਮੇਸ਼ੁਰ ਲਈ ਬਣਾਵਾਂਗਾ, ਜਿਸ ਨੇ ਮੇਰੀ ਬਿਪਤਾ ਦੇ ਦਿਨ ਮੈਨੂੰ ਉੱਤਰ ਦਿੱਤਾ ਅਤੇ ਜਿਸ ਰਸਤੇ ਤੇ ਮੈਂ ਚੱਲਦਾ ਸੀ, ਉਸ ਵਿੱਚ ਮੇਰੇ ਨਾਲ-ਨਾਲ ਰਿਹਾ।
ונקומה ונעלה בית אל ואעשה שם מזבח לאל הענה אתי ביום צרתי ויהי עמדי בדרך אשר הלכתי
4 ਤਦ ਉਨ੍ਹਾਂ ਨੇ ਸਾਰੇ ਪਰਾਏ ਦੇਵਤਿਆਂ ਨੂੰ ਜਿਹੜੇ ਉਨ੍ਹਾਂ ਦੇ ਹੱਥਾਂ ਵਿੱਚ ਸਨ ਅਤੇ ਕੰਨਾਂ ਦੇ ਕੁੰਡਲ ਯਾਕੂਬ ਨੂੰ ਦੇ ਦਿੱਤੇ, ਤਦ ਯਾਕੂਬ ਨੇ ਉਨ੍ਹਾਂ ਨੂੰ ਬਲੂਤ ਦੇ ਰੁੱਖ ਹੇਠ ਜਿਹੜਾ ਸ਼ਕਮ ਦੇ ਨੇੜੇ ਸੀ, ਦੱਬ ਦਿੱਤਾ।
ויתנו אל יעקב את כל אלהי הנכר אשר בידם ואת הנזמים אשר באזניהם ויטמן אתם יעקב תחת האלה אשר עם שכם
5 ਤਦ ਓਹ ਉੱਥੋਂ ਤੁਰ ਪਏ ਅਤੇ ਉਨ੍ਹਾਂ ਦੇ ਚਾਰ-ਚੁਫ਼ੇਰੇ ਦੇ ਨਗਰਾਂ ਉੱਤੇ ਪਰਮੇਸ਼ੁਰ ਦਾ ਭੈਅ ਛਾ ਗਿਆ, ਇਸ ਲਈ ਉਨ੍ਹਾਂ ਨੇ ਯਾਕੂਬ ਦੇ ਪੁੱਤਰਾਂ ਦਾ ਪਿੱਛਾ ਨਾ ਕੀਤਾ।
ויסעו ויהי חתת אלהים על הערים אשר סביבותיהם ולא רדפו אחרי בני יעקב
6 ਯਾਕੂਬ ਅਤੇ ਉਸ ਦੇ ਨਾਲ ਦੇ ਸਾਰੇ ਲੋਕ ਲੂਜ਼ ਵਿੱਚ ਆਏ, ਜਿਹੜਾ ਕਨਾਨ ਦੇ ਦੇਸ਼ ਵਿੱਚ ਹੈ। ਇਹ ਹੀ ਬੈਤਏਲ ਹੈ।
ויבא יעקב לוזה אשר בארץ כנען--הוא בית אל הוא וכל העם אשר עמו
7 ਉਸ ਨੇ ਉੱਥੇ ਇੱਕ ਜਗਵੇਦੀ ਬਣਾਈ ਅਤੇ ਉਸ ਸਥਾਨ ਦਾ ਨਾਮ ਏਲ ਬੈਤਏਲ ਰੱਖਿਆ ਕਿਉਂ ਜੋ ਉੱਥੇ ਹੀ ਪਰਮੇਸ਼ੁਰ ਨੇ ਉਸ ਨੂੰ ਦਰਸ਼ਣ ਦਿੱਤਾ ਸੀ, ਜਦ ਉਹ ਆਪਣੇ ਭਰਾ ਦੇ ਅੱਗੋਂ ਭੱਜਿਆ ਸੀ।
ויבן שם מזבח ויקרא למקום אל בית אל כי שם נגלו אליו האלהים בברחו מפני אחיו
8 ਤਦ ਰਿਬਕਾਹ ਦੀ ਦਾਈ ਦਬੋਰਾਹ ਮਰ ਗਈ ਅਤੇ ਉਹ ਬੈਤਏਲ ਵਿੱਚ ਬਲੂਤ ਦੇ ਰੁੱਖ ਹੇਠਾਂ ਦਫ਼ਨਾਈ ਗਈ, ਤਾਂ ਉਸ ਦਾ ਨਾਮ ਅੱਲੋਨ-ਬਾਕੂਥ ਰੱਖਿਆ ਗਿਆ।
ותמת דברה מינקת רבקה ותקבר מתחת לבית אל תחת האלון ויקרא שמו אלון בכות
9 ਤਦ ਯਾਕੂਬ ਦੇ ਪਦਨ ਅਰਾਮ ਤੋਂ ਵਾਪਿਸ ਆਉਣ ਦੇ ਬਾਅਦ ਪਰਮੇਸ਼ੁਰ ਨੇ ਯਾਕੂਬ ਨੂੰ ਫੇਰ ਦਰਸ਼ਣ ਦਿੱਤਾ ਅਤੇ ਉਸ ਨੂੰ ਬਰਕਤ ਦਿੱਤੀ।
וירא אלהים אל יעקב עוד בבאו מפדן ארם ויברך אתו
10 ੧੦ ਤਦ ਪਰਮੇਸ਼ੁਰ ਨੇ ਉਸ ਨੂੰ ਆਖਿਆ, ਤੇਰਾ ਨਾਮ ਯਾਕੂਬ ਹੈ, ਪਰ ਅੱਗੇ ਨੂੰ ਤੇਰਾ ਨਾਮ ਯਾਕੂਬ ਨਹੀਂ ਪੁਕਾਰਿਆ ਜਾਵੇਗਾ, ਸਗੋਂ ਤੇਰਾ ਨਾਮ ਇਸਰਾਏਲ ਹੋਵੇਗਾ। ਇਸ ਤਰ੍ਹਾਂ ਉਸ ਨੇ ਉਹ ਦਾ ਨਾਮ ਇਸਰਾਏਲ ਰੱਖਿਆ।
ויאמר לו אלהים שמך יעקב לא יקרא שמך עוד יעקב כי אם ישראל יהיה שמך ויקרא את שמו ישראל
11 ੧੧ ਫਿਰ ਪਰਮੇਸ਼ੁਰ ਨੇ ਉਸ ਨੂੰ ਆਖਿਆ, ਮੈਂ ਸਰਬ ਸ਼ਕਤੀਮਾਨ ਪਰਮੇਸ਼ੁਰ ਹਾਂ। ਤੂੰ ਫਲ ਅਤੇ ਵੱਧ ਅਤੇ ਤੇਰੇ ਤੋਂ ਇੱਕ ਕੌਮ ਸਗੋਂ ਕੌਮਾਂ ਦੇ ਦਲ ਪੈਦਾ ਹੋਣਗੇ ਅਤੇ ਤੇਰੇ ਵੰਸ਼ ਤੋਂ ਰਾਜੇ ਨਿੱਕਲਣਗੇ।
ויאמר לו אלהים אני אל שדי פרה ורבה--גוי וקהל גוים יהיה ממך ומלכים מחלציך יצאו
12 ੧੨ ਅਤੇ ਉਹ ਦੇਸ਼ ਜਿਹੜਾ ਮੈਂ ਅਬਰਾਹਾਮ ਅਤੇ ਇਸਹਾਕ ਨੂੰ ਦਿੱਤਾ ਸੀ, ਮੈਂ ਤੈਨੂੰ ਦਿਆਂਗਾ ਅਤੇ ਤੇਰੇ ਪਿੱਛੋਂ ਤੇਰੇ ਵੰਸ਼ ਨੂੰ ਵੀ ਦਿਆਂਗਾ।
ואת הארץ אשר נתתי לאברהם וליצחק--לך אתננה ולזרעך אחריך אתן את הארץ
13 ੧੩ ਤਦ ਪਰਮੇਸ਼ੁਰ ਉਸ ਦੇ ਕੋਲੋਂ, ਉਸ ਸਥਾਨ ਤੋਂ ਜਿੱਥੇ ਉਹ ਉਸ ਦੇ ਨਾਲ ਗੱਲ ਕਰਦਾ ਸੀ, ਉਤਾਹਾਂ ਚਲਾ ਗਿਆ।
ויעל מעליו אלהים במקום אשר דבר אתו
14 ੧੪ ਯਾਕੂਬ ਨੇ ਉਸ ਥਾਂ ਉੱਤੇ ਇੱਕ ਥੰਮ੍ਹ ਖੜ੍ਹਾ ਕੀਤਾ, ਜਿੱਥੇ ਪਰਮੇਸ਼ੁਰ ਨੇ ਉਹ ਦੇ ਨਾਲ ਗੱਲ ਕੀਤੀ, ਅਰਥਾਤ ਪੱਥਰ ਦਾ ਇੱਕ ਥੰਮ੍ਹ ਅਤੇ ਉਸ ਦੇ ਉੱਤੇ ਪੀਣ ਦੀ ਭੇਟ ਚੜ੍ਹਾਈ ਅਤੇ ਤੇਲ ਡੋਲ੍ਹਿਆ।
ויצב יעקב מצבה במקום אשר דבר אתו--מצבת אבן ויסך עליה נסך ויצק עליה שמן
15 ੧੫ ਯਾਕੂਬ ਨੇ ਉਸ ਸਥਾਨ ਦਾ ਨਾਮ ਜਿੱਥੇ ਪਰਮੇਸ਼ੁਰ ਨੇ ਉਹ ਦੇ ਨਾਲ ਗੱਲ ਕੀਤੀ ਸੀ, ਬੈਤਏਲ ਰੱਖਿਆ।
ויקרא יעקב את שם המקום אשר דבר אתו שם אלהים--בית אל
16 ੧੬ ਫਿਰ ਉਹ ਬੈਤਏਲ ਤੋਂ ਤੁਰ ਪਏ, ਅਤੇ ਜਦ ਅਫਰਾਥ ਥੋੜ੍ਹੀ ਹੀ ਦੂਰ ਰਹਿੰਦਾ ਸੀ, ਤਾਂ ਰਾਖ਼ੇਲ ਨੂੰ ਜਣਨ ਦੀਆਂ ਪੀੜਾਂ ਹੋਣ ਲੱਗੀਆਂ ਅਤੇ ਉਸ ਨੂੰ ਜਣਨ ਦਾ ਸਖ਼ਤ ਕਸ਼ਟ ਹੋਇਆ।
ויסעו מבית אל ויהי עוד כברת הארץ לבוא אפרתה ותלד רחל ותקש בלדתה
17 ੧੭ ਜਦ ਉਹ ਜਣਨ ਦੇ ਕਸ਼ਟ ਵਿੱਚ ਸੀ ਤਾਂ ਦਾਈ ਨੇ ਉਸ ਨੂੰ ਆਖਿਆ, ਨਾ ਡਰ, ਕਿਉਂ ਜੋ ਹੁਣ ਵੀ ਤੇਰੇ ਇੱਕ ਪੁੱਤਰ ਹੀ ਜੰਮੇਗਾ।
ויהי בהקשתה בלדתה ותאמר לה המילדת אל תיראי כי גם זה לך בן
18 ੧੮ ਤਦ ਅਜਿਹਾ ਹੋਇਆ ਕਿ ਜਦ ਉਸ ਦੇ ਪ੍ਰਾਣ ਨਿੱਕਲਣ ਨੂੰ ਸਨ ਅਤੇ ਉਹ ਮਰਨ ਵਾਲੀ ਸੀ, ਤਾਂ ਉਸ ਨੇ ਉਸ ਬੱਚੇ ਦਾ ਨਾਮ ਬਨ-ਓਨੀ ਰੱਖਿਆ, ਪਰ ਉਸ ਦੇ ਪਿਤਾ ਨੇ ਉਹ ਦਾ ਨਾਮ ਬਿਨਯਾਮੀਨ ਰੱਖਿਆ।
ויהי בצאת נפשה כי מתה ותקרא שמו בן אוני ואביו קרא לו בנימין
19 ੧੯ ਇਸ ਤਰ੍ਹਾਂ ਰਾਖ਼ੇਲ ਮਰ ਗਈ ਅਤੇ ਅਫਰਾਥ ਦੇ ਰਾਹ ਵਿੱਚ ਦਫ਼ਨਾਈ ਗਈ। ਇਹੋ ਹੀ ਬੈਤਲਹਮ ਹੈ।
ותמת רחל ותקבר בדרך אפרתה הוא בית לחם
20 ੨੦ ਯਾਕੂਬ ਨੇ ਉਸ ਦੀ ਕਬਰ ਉੱਤੇ ਇੱਕ ਥੰਮ੍ਹ ਖੜ੍ਹਾ ਕੀਤਾ ਅਤੇ ਰਾਖ਼ੇਲ ਦੀ ਕਬਰ ਦਾ ਥੰਮ੍ਹ ਅੱਜ ਤੱਕ ਹੈ।
ויצב יעקב מצבה על קברתה--הוא מצבת קברת רחל עד היום
21 ੨੧ ਫਿਰ ਇਸਰਾਏਲ ਤੁਰ ਪਿਆ ਅਤੇ ਆਪਣਾ ਤੰਬੂ ਏਦਰ ਦੇ ਬੁਰਜ ਦੇ ਪਰਲੇ ਪਾਸੇ ਖੜ੍ਹਾ ਕੀਤਾ।
ויסע ישראל ויט אהלה מהלאה למגדל עדר
22 ੨੨ ਜਦ ਇਸਰਾਏਲ ਉਸ ਦੇਸ਼ ਵਿੱਚ ਵੱਸਦਾ ਸੀ, ਤਾਂ ਰਊਬੇਨ ਜਾ ਕੇ ਆਪਣੇ ਪਿਤਾ ਦੀ ਰਖ਼ੈਲ ਬਿਲਹਾਹ ਦੇ ਨਾਲ ਲੇਟਿਆ ਅਤੇ ਇਸਰਾਏਲ ਨੂੰ ਇਸ ਦੀ ਖ਼ਬਰ ਹੋਈ।
ויהי בשכן ישראל בארץ ההוא וילך ראובן וישכב את בלהה פילגש אביו וישמע ישראל ויהיו בני יעקב שנים עשר
23 ੨੩ ਯਾਕੂਬ ਦੇ ਬਾਰਾਂ ਪੁੱਤਰ ਸਨ। ਲੇਆਹ ਦੇ ਇਹ ਸਨ: ਯਾਕੂਬ ਦਾ ਪਹਿਲੌਠਾ ਰਊਬੇਨ, ਫਿਰ ਸ਼ਿਮਓਨ, ਲੇਵੀ, ਯਹੂਦਾਹ, ਯਿੱਸਾਕਾਰ ਅਤੇ ਜ਼ਬੂਲੁਨ।
בני לאה בכור יעקב ראובן ושמעון ולוי ויהודה ויששכר וזבלון
24 ੨੪ ਰਾਖ਼ੇਲ ਦੇ ਪੁੱਤਰ ਯੂਸੁਫ਼ ਅਤੇ ਬਿਨਯਾਮੀਨ ਸਨ।
בני רחל יוסף ובנימן
25 ੨੫ ਰਾਖ਼ੇਲ ਦੀ ਦਾਸੀ ਬਿਲਹਾਹ ਦੇ ਪੁੱਤਰ ਦਾਨ ਅਤੇ ਨਫ਼ਤਾਲੀ ਸਨ
ובני בלהה שפחת רחל דן ונפתלי
26 ੨੬ ਅਤੇ ਲੇਆਹ ਦੀ ਦਾਸੀ ਜਿਲਫਾਹ ਦੇ ਪੁੱਤਰ ਗਾਦ ਅਤੇ ਆਸ਼ੇਰ ਸਨ। ਯਾਕੂਬ ਦੇ ਪੁੱਤਰ ਜਿਹੜੇ ਪਦਨ ਅਰਾਮ ਵਿੱਚ ਉਹ ਦੇ ਲਈ ਜੰਮੇ, ਇਹੋ ਸਨ।
ובני זלפה שפחת לאה גד ואשר אלה בני יעקב אשר ילד לו בפדן ארם
27 ੨੭ ਯਾਕੂਬ ਆਪਣੇ ਪਿਤਾ ਇਸਹਾਕ ਕੋਲ ਮਮਰੇ ਵਿੱਚ ਜਿਹੜਾ ਕਿਰਯਥ-ਅਰਬਾ ਅਰਥਾਤ ਹਬਰੋਨ ਹੈ, ਆਇਆ ਜਿੱਥੇ ਅਬਰਾਹਾਮ ਅਤੇ ਇਸਹਾਕ ਪਰਦੇਸੀ ਹੋ ਕੇ ਰਹੇ ਸਨ
ויבא יעקב אל יצחק אביו ממרא קרית הארבע--הוא חברון אשר גר שם אברהם ויצחק
28 ੨੮ ਇਸਹਾਕ ਦੀ ਕੁੱਲ ਉਮਰ ਇੱਕ ਸੌ ਅੱਸੀ ਸਾਲ ਹੋਈ।
ויהיו ימי יצחק--מאת שנה ושמנים שנה
29 ੨੯ ਤਦ ਇਸਹਾਕ ਪ੍ਰਾਣ ਤਿਆਗ ਕੇ ਮਰ ਗਿਆ, ਉਹ ਚੰਗੇ ਬਿਰਧਪੁਣੇ ਵਿੱਚ ਅਰਥਾਤ ਪੂਰੇ ਬੁਢਾਪੇ ਵਿੱਚ ਆਪਣੇ ਲੋਕਾਂ ਵਿੱਚ ਜਾ ਮਿਲਿਆ ਅਤੇ ਉਸ ਦੇ ਪੁੱਤਰਾਂ ਏਸਾਓ ਅਤੇ ਯਾਕੂਬ ਨੇ ਉਸ ਨੂੰ ਦਫ਼ਨਾ ਦਿੱਤਾ।
ויגוע יצחק וימת ויאסף אל עמיו זקן ושבע ימים ויקברו אתו עשו ויעקב בניו

< ਉਤਪਤ 35 >