< ਉਤਪਤ 36 >
1 ੧ ਏਸਾਓ ਅਰਥਾਤ ਅਦੋਮ ਦੀ ਵੰਸ਼ਾਵਲੀ ਇਹ ਹੈ।
2 ੨ ਏਸਾਓ ਕਨਾਨੀਆਂ ਦੀਆਂ ਧੀਆਂ ਵਿੱਚੋਂ ਹਿੱਤੀ ਏਲੋਨ ਦੀ ਧੀ ਆਦਾਹ ਨੂੰ ਵਿਆਹ ਲਿਆਇਆ ਅਤੇ ਆਹਾਲੀਬਾਮਾਹ ਨੂੰ, ਜਿਹੜੀ ਅਨਾਹ ਦੀ ਧੀ ਅਤੇ ਸਿਬਓਨ ਹਿੱਵੀ ਦੀ ਦੋਹਤੀ ਸੀ
3 ੩ ਅਤੇ ਬਾਸਮਥ ਨੂੰ ਜਿਹੜੀ ਇਸਮਾਏਲ ਦੀ ਧੀ ਸੀ ਅਤੇ ਨਬਾਯੋਤ ਦੀ ਭੈਣ ਸੀ।
4 ੪ ਆਦਾਹ ਨੇ ਏਸਾਓ ਲਈ ਅਲੀਫਾਜ਼ ਨੂੰ ਅਤੇ ਬਾਸਮਥ ਨੇ ਰਊਏਲ ਨੂੰ ਜਨਮ ਦਿੱਤਾ
5 ੫ ਅਤੇ ਆਹਾਲੀਬਾਮਾਹ ਨੇ ਯਊਸ਼ ਅਤੇ ਯਾਲਾਮ ਅਤੇ ਕੋਰਹ ਨੂੰ ਜਨਮ ਦਿੱਤਾ, ਇਹ ਏਸਾਓ ਦੇ ਪੁੱਤਰ ਸਨ, ਜਿਹੜੇ ਕਨਾਨ ਦੇਸ਼ ਵਿੱਚ ਪੈਦਾ ਹੋਏ।
6 ੬ ਤਦ ਏਸਾਓ ਨੇ ਆਪਣੀਆਂ ਪਤਨੀਆਂ, ਆਪਣੇ ਪੁੱਤਰ-ਧੀਆਂ ਅਤੇ ਆਪਣੇ ਘਰ ਦੇ ਸਾਰੇ ਪ੍ਰਾਣੀਆਂ ਨੂੰ, ਆਪਣੇ ਸਾਰੇ ਵੱਗਾਂ, ਸਾਰੇ ਪਸ਼ੂਆਂ ਅਤੇ ਸਾਰੀ ਪੂੰਜੀ ਨੂੰ ਜੋ ਉਸ ਕਨਾਨ ਦੇਸ਼ ਵਿੱਚ ਕਮਾਈ ਸੀ, ਲੈ ਕੇ ਆਪਣੇ ਭਰਾ ਯਾਕੂਬ ਦੇ ਕੋਲੋਂ ਕਿਸੇ ਹੋਰ ਦੇਸ਼ ਵੱਲ ਚਲਾ ਗਿਆ।
7 ੭ ਕਿਉਂ ਜੋ ਉਨ੍ਹਾਂ ਦਾ ਮਾਲ ਧਨ ਐਨਾ ਸੀ ਕਿ ਉਹ ਇਕੱਠੇ ਨਹੀਂ ਰਹਿ ਸਕਦੇ ਸਨ, ਪਰ ਉਹ ਸਥਾਨ ਜਿਸ ਵਿੱਚ ਉਹ ਮੁਸਾਫ਼ਰ ਸਨ ਉਨ੍ਹਾਂ ਦੇ ਪਸ਼ੂਆਂ ਦੀ ਬਹੁਤਾਇਤ ਦੇ ਕਾਰਨ, ਉਹ ਉੱਥੇ ਰਹਿ ਨਾ ਸਕੇ।
8 ੮ ਏਸਾਓ ਸੇਈਰ ਦੇ ਪਰਬਤ ਵਿੱਚ ਰਹਿਣ ਲੱਗਾ, ਇਹੋ ਹੀ ਅਦੋਮ ਹੈ।
9 ੯ ਇਹ ਏਸਾਓ ਦੀ ਵੰਸ਼ਾਵਲੀ ਹੈ, ਜਿਹੜਾ ਅਦੋਮੀਆਂ ਦਾ ਪਿਤਾ ਸੇਈਰ ਦੇ ਪਰਬਤ ਵਿੱਚ ਸੀ।
10 ੧੦ ਸੋ ਏਸਾਓ ਦੇ ਪੁੱਤਰਾਂ ਦੇ ਨਾਮ ਇਹ ਸਨ, ਅਲੀਫਾਜ਼ ਏਸਾਓ ਦੀ ਪਤਨੀ ਆਦਾਹ ਦਾ ਪੁੱਤਰ ਅਤੇ ਰਊਏਲ ਏਸਾਓ ਦੀ ਪਤਨੀ ਬਾਸਮਥ ਦਾ ਪੁੱਤਰ
11 ੧੧ ਅਤੇ ਅਲੀਫਾਜ਼ ਦੇ ਪੁੱਤਰ ਤੇਮਾਨ, ਓਮਾਰ, ਸਫੋ, ਗਾਤਾਮ ਅਤੇ ਕਨਜ਼ ਸਨ।
12 ੧੨ ਤਿਮਨਾ ਏਸਾਓ ਦੇ ਪੁੱਤਰ ਅਲੀਫਾਜ਼ ਦੀ ਰਖ਼ੈਲ ਸੀ, ਉਸ ਨੇ ਅਲੀਫਾਜ਼ ਲਈ ਅਮਾਲੇਕ ਨੂੰ ਜਨਮ ਦਿੱਤਾ, ਇਹ ਏਸਾਓ ਦੀ ਪਤਨੀ ਆਦਾਹ ਦੇ ਪੁੱਤਰ ਸਨ।
13 ੧੩ ਰਊਏਲ ਦੇ ਪੁੱਤਰ ਇਹ ਸਨ ਅਰਥਾਤ ਨਹਥ, ਜ਼ਰਹ, ਸ਼ੰਮਾਹ ਅਤੇ ਮਿੱਜ਼ਾਹ। ਇਹ ਏਸਾਓ ਦੀ ਪਤਨੀ ਬਾਸਮਥ ਦੇ ਪੁੱਤਰ ਸਨ।
14 ੧੪ ਆਹਾਲੀਬਾਮਾਹ ਦੇ ਪੁੱਤਰ ਇਹ ਸਨ, ਜਿਹੜੀ ਏਸਾਓ ਦੀ ਪਤਨੀ, ਅਨਾਹ ਦੀ ਧੀ ਅਤੇ ਸਿਬਓਨ ਦੀ ਦੋਹਤੀ ਸੀ। ਉਸ ਨੇ ਏਸਾਓ ਲਈ ਯਊਸ਼, ਯਾਲਾਮ ਅਤੇ ਕੋਰਹ ਨੂੰ ਜਨਮ ਦਿੱਤਾ।
15 ੧੫ ਇਹ ਏਸਾਓ ਦੇ ਪੁੱਤਰਾਂ ਵਿੱਚੋਂ ਮੁਖੀਏ ਸਨ: ਏਸਾਓ ਦੇ ਪਹਿਲੌਠੇ ਪੁੱਤਰ ਅਲੀਫਾਜ਼ ਦੇ ਵੰਸ਼ ਵਿੱਚੋਂ ਤੇਮਾਨ, ਓਮਾਰ, ਸਫੋ, ਕਨਜ਼,
16 ੧੬ ਕੋਰਹ, ਗਾਤਾਮ ਅਤੇ ਅਮਾਲੇਕ, ਇਹ ਸਾਰੇ ਮੁਖੀਏ ਅਲੀਫਾਜ਼ ਦੇ ਵੰਸ਼ ਤੋਂ ਅਦੋਮ ਦੇਸ਼ ਵਿੱਚ ਹੋਏ। ਇਹ ਆਦਾਹ ਦੇ ਪੁੱਤਰ ਸਨ।
17 ੧੭ ਏਸਾਓ ਦੇ ਪੁੱਤਰ ਰਊਏਲ ਦੇ ਵੰਸ਼ ਵਿੱਚੋਂ ਇਹ ਮੁਖੀਏ ਸਨ: ਨਹਥ, ਜ਼ਰਹ, ਸ਼ੰਮਾਹ ਅਤੇ ਮਿੱਜ਼ਾਹ, ਇਹ ਮੁਖੀਏ ਰਊਏਲ ਤੋਂ ਅਦੋਮ ਦੇ ਦੇਸ਼ ਵਿੱਚ ਹੋਏ ਅਤੇ ਇਹ ਏਸਾਓ ਦੀ ਪਤਨੀ ਬਾਸਮਥ ਦੇ ਪੁੱਤਰ ਸਨ।
18 ੧੮ ਏਸਾਓ ਦੀ ਪਤਨੀ ਆਹਾਲੀਬਾਮਾਹ ਦੇ ਪੁੱਤਰ ਇਹ ਸਨ: ਯਊਸ਼, ਯਾਲਾਮ ਅਤੇ ਕੋਰਹ, ਇਹ ਮੁਖੀਏ ਏਸਾਓ ਦੀ ਪਤਨੀ ਅਤੇ ਅਨਾਹ ਦੀ ਧੀ ਆਹਾਲੀਬਾਮਾਹ ਦੇ ਸਨ।
19 ੧੯ ਇਹ ਏਸਾਓ ਅਰਥਾਤ ਅਦੋਮ ਦੇ ਪੁੱਤਰ ਸਨ ਅਤੇ ਇਹ ਹੀ ਉਨ੍ਹਾਂ ਦੇ ਮੁਖੀਏ ਸਨ।
20 ੨੦ ਸੇਈਰ ਹੋਰੀ ਦੇ ਪੁੱਤਰ ਜਿਹੜੇ ਉਸ ਦੇਸ਼ ਵਿੱਚ ਵੱਸਦੇ ਸਨ, ਇਹ ਸਨ: ਲੋਤਾਨ, ਸ਼ੋਬਾਲ, ਸਿਬਓਨ, ਅਨਾਹ,
21 ੨੧ ਦੀਸ਼ੋਨ, ਏਸਰ ਅਤੇ ਦੀਸ਼ਾਨ। ਅਦੋਮ ਦੇਸ਼ ਵਿੱਚ ਸੇਈਰ ਦੇ ਹੋਰੀ ਜਾਤੀ ਵਿੱਚੋਂ ਇਹ ਹੀ ਮੁਖੀਏ ਹੋਏ।
22 ੨੨ ਲੋਤਾਨ ਦੇ ਪੁੱਤਰ ਹੋਰੀ ਅਤੇ ਹੋਮਾਮ ਸਨ ਅਤੇ ਤਿਮਨਾ ਲੋਤਾਨ ਦੀ ਭੈਣ ਸੀ।
23 ੨੩ ਸ਼ੋਬਾਲ ਦੇ ਪੁੱਤਰ ਇਹ ਸਨ: ਅਲਵਾਨ, ਮਾਨਹਥ, ਏਬਾਲ, ਸ਼ਫੋ ਅਤੇ ਓਨਾਮ।
24 ੨੪ ਸਿਬਓਨ ਦੇ ਪੁੱਤਰ ਇਹ ਸਨ: ਅੱਯਾਹ ਅਤੇ ਅਨਾਹ। ਇਹ ਉਹ ਅਨਾਹ ਹੈ, ਜਿਸ ਨੂੰ ਆਪਣੇ ਪਿਤਾ ਸਿਬਓਨ ਦੇ ਗਧੇ ਚਾਰਦਿਆਂ ਉਜਾੜ ਵਿੱਚ ਗਰਮ ਪਾਣੀ ਦੇ ਸੋਤੇ ਲੱਭੇ ਸਨ।
25 ੨੫ ਅਨਾਹ ਦਾ ਪੁੱਤਰ ਦੀਸ਼ੋਨ ਸੀ ਅਤੇ ਉਸ ਦੀ ਧੀ ਆਹਾਲੀਬਾਮਾਹ ਸੀ।
26 ੨੬ ਇਹ ਦੀਸ਼ੋਨ ਦੇ ਪੁੱਤਰ ਸਨ: ਹਮਦਾਨ, ਅਸ਼ਬਾਨ, ਯਿਥਰਾਨ ਅਤੇ ਕਰਾਨ।
27 ੨੭ ਏਸਰ ਦੇ ਪੁੱਤਰ ਇਹ ਸਨ: ਬਿਲਹਾਨ, ਜਾਵਾਨ ਅਤੇ ਅਕਾਨ।
28 ੨੮ ਦੀਸ਼ਾਨ ਦੇ ਪੁੱਤਰ ਊਸ ਅਤੇ ਅਰਾਨ ਸਨ।
29 ੨੯ ਹੋਰੀਆਂ ਦੇ ਮੁਖੀਏ ਇਹ ਸਨ: ਲੋਤਾਨ, ਸ਼ੋਬਾਲ, ਸਿਬਓਨ, ਅਨਾਹ,
30 ੩੦ ਦੀਸ਼ੋਨ, ਏਸਰ ਅਤੇ ਦੀਸ਼ਾਨ, ਇਹ ਹੋਰੀਆਂ ਦੇ ਮੁਖੀਏ ਸਨ ਜੋ ਸੇਈਰ ਦੇ ਦੇਸ਼ ਵਿੱਚ ਹੋਏ।
31 ੩੧ ਇਹ ਉਹ ਰਾਜੇ ਹਨ ਜਿਹੜੇ ਅਦੋਮ ਵਿੱਚ ਇਸਰਾਏਲੀਆਂ ਦੇ ਰਾਜਿਆਂ ਤੋਂ ਪਹਿਲਾਂ ਰਾਜ ਕਰਦੇ ਸਨ।
32 ੩੨ ਬਓਰ ਦਾ ਪੁੱਤਰ ਬਲਾ ਅਦੋਮ ਉੱਤੇ ਰਾਜ ਕਰਦਾ ਸੀ ਅਤੇ ਉਸ ਦੇ ਨਗਰ ਦਾ ਨਾਮ ਦਿਨਹਾਬਾਹ ਸੀ।
33 ੩੩ ਬਲਾ ਮਰ ਗਿਆ ਅਤੇ ਜ਼ਰਹ ਦਾ ਪੁੱਤਰ ਯੋਬਾਬ ਜਿਹੜਾ ਬਾਸਰਾਹ ਦਾ ਵਾਸੀ ਸੀ, ਉਹ ਦੇ ਥਾਂ ਰਾਜ ਕਰਨ ਲੱਗਾ।
34 ੩੪ ਯੋਬਾਬ ਮਰ ਗਿਆ ਤਾਂ ਤੇਮਾਨੀਆਂ ਦੇ ਦੇਸ਼ ਤੋਂ ਹੂਸ਼ਾਮ ਉਸ ਦੇ ਸਥਾਨ ਤੇ ਰਾਜ ਕਰਨ ਲੱਗਾ।
35 ੩੫ ਹੂਸ਼ਾਮ ਮਰ ਗਿਆ ਤਾਂ ਉਸ ਦੇ ਸਥਾਨ ਤੇ ਬਦਦ ਦਾ ਪੁੱਤਰ ਹਦਦ, ਜਿਸ ਨੇ ਮੋਆਬ ਦੇ ਮੈਦਾਨ ਵਿੱਚ ਮਿਦਯਾਨੀਆਂ ਨੂੰ ਮਾਰਿਆ ਸੀ, ਰਾਜ ਕਰਨ ਲੱਗਾ ਅਤੇ ਉਸ ਦੇ ਨਗਰ ਦਾ ਨਾਮ ਅਵੀਤ ਸੀ।
36 ੩੬ ਹਦਦ ਮਰ ਗਿਆ ਤਾਂ ਉਸ ਦੇ ਸਥਾਨ ਤੇ ਮਸਰੇਕਾਹ ਵਾਸੀ ਸਮਲਾਹ ਰਾਜ ਕਰਨ ਲੱਗਾ।
37 ੩੭ ਸਮਲਾਹ ਮਰ ਗਿਆ ਤਾਂ ਉਸ ਦੇ ਸਥਾਨ ਤੇ ਸ਼ਾਊਲ ਰਾਜ ਕਰਨ ਲੱਗਾ ਜਿਹੜਾ ਦਰਿਆ ਦੇ ਉੱਪਰ ਦੇ ਰਹੋਬੋਥ ਨਗਰ ਦਾ ਸੀ।
38 ੩੮ ਸ਼ਾਊਲ ਮਰ ਗਿਆ ਅਤੇ ਉਸ ਦੇ ਸਥਾਨ ਤੇ ਅਕਬੋਰ ਦਾ ਪੁੱਤਰ ਬਆਲਹਾਨਾਨ ਰਾਜ ਕਰਨ ਲੱਗਾ।
39 ੩੯ ਬਆਲਹਾਨਾਨ, ਅਕਬੋਰ ਦਾ ਪੁੱਤਰ ਮਰ ਗਿਆ ਅਤੇ ਉਸ ਦੇ ਸਥਾਨ ਤੇ ਹਦਦ ਰਾਜ ਕਰਨ ਲੱਗਾ ਅਤੇ ਉਸ ਦੇ ਸ਼ਹਿਰ ਦਾ ਨਾਮ ਪਾਊ ਸੀ ਅਤੇ ਉਸ ਦੀ ਪਤਨੀ ਦਾ ਨਾਮ ਮਹੇਤਾਬਏਲ ਸੀ, ਜਿਹੜੀ ਮਤਰੇਦ ਦੀ ਧੀ ਅਤੇ ਮੇਜ਼ਾਹਾਬ ਦੀ ਦੋਹਤੀ ਸੀ।
40 ੪੦ ਏਸਾਓ ਦੇ ਮੁਖੀਆਂ ਦੇ ਨਾਮ ਉਨ੍ਹਾਂ ਦੇ ਘਰਾਣਿਆਂ ਅਤੇ ਸਥਾਨਾਂ ਦੇ ਨਾਮਾਂ ਅਨੁਸਾਰ ਇਹ ਸਨ, ਤਿਮਨਾ, ਅਲਵਾਹ, ਯਥੇਥ,
41 ੪੧ ਆਹਾਲੀਬਾਮਾਹ, ਏਲਾਹ, ਪੀਨੋਨ,
42 ੪੨ ਕਨਜ਼, ਤੇਮਾਨ, ਮਿਬਸਾਰ
43 ੪੩ ਮਗਦੀਏਲ ਅਤੇ ਈਰਾਮ, ਇਹ ਅਦੋਮ ਦੇ ਮੁਖੀਏ ਸਨ ਜੋ ਆਪਣੇ ਕਬਜ਼ੇ ਦੇ ਦੇਸ਼ ਦੀਆਂ ਬਸਤੀਆਂ ਅਨੁਸਾਰ ਹੋਏ। ਏਸਾਓ ਅਦੋਮੀਆਂ ਦਾ ਪੁਰਖਾ ਹੈ।