< ਉਤਪਤ 37 >
1 ੧ ਯਾਕੂਬ ਆਪਣੇ ਪਿਤਾ ਦੀ ਮੁਸਾਫ਼ਰੀ ਦੇ ਦੇਸ਼ ਵਿੱਚ ਅਰਥਾਤ ਕਨਾਨ ਦੇ ਦੇਸ਼ ਵਿੱਚ ਵੱਸ ਗਿਆ। ਇਹ ਯਾਕੂਬ ਦੀ ਵੰਸ਼ਾਵਲੀ ਹੈ।
А Яков живееше в Ханаанската земя, земята в която баща му беше пришелец.
2 ੨ ਜਦ ਯੂਸੁਫ਼ ਸਤਾਰਾਂ ਸਾਲਾਂ ਦਾ ਸੀ, ਉਹ ਆਪਣੇ ਭਰਾਵਾਂ ਦੇ ਨਾਲ ਇੱਜੜ ਚਾਰਦਾ ਸੀ ਅਤੇ ਉਹ ਜਵਾਨ ਆਪਣੇ ਪਿਤਾ ਦੀਆਂ ਪਤਨੀਆਂ ਬਿਲਹਾਹ ਅਤੇ ਜਿਲਫਾਹ ਦੇ ਪੁੱਤਰਾਂ ਨਾਲ ਰਹਿੰਦਾ ਸੀ ਅਤੇ ਯੂਸੁਫ਼ ਉਨ੍ਹਾਂ ਦੀਆਂ ਬੁਰੀਆਂ ਗੱਲਾਂ ਆਪਣੇ ਪਿਤਾ ਨੂੰ ਆ ਕੇ ਦੱਸਦਾ ਸੀ।
Ето словото за Якововото потомство. Иосиф, когато беше момче на седемнадесет години, пасеше овците заедно с братята си, синовете на Вала и синовете на Зелфа, жените на баща му; и Иосиф съобщаваше на баща им за лошото им поведение.
3 ੩ ਇਸਰਾਏਲ ਯੂਸੁਫ਼ ਨੂੰ ਆਪਣੇ ਸਾਰੇ ਪੁੱਤਰਾਂ ਨਾਲੋਂ ਵੱਧ ਪਿਆਰ ਕਰਦਾ ਸੀ ਕਿਉਂ ਜੋ ਉਹ ਉਸ ਦੀ ਬਿਰਧ ਅਵਸਥਾ ਦਾ ਪੁੱਤਰ ਸੀ ਅਤੇ ਉਸ ਨੇ ਉਹ ਦੇ ਲਈ ਇੱਕ ਰੰਗ-ਬਿਰੰਗਾ ਚੋਲਾ ਬਣਾਇਆ।
А Израил обичаше Иосифа повече от всичките си чада, защото беше син на старостта му; и му беше направил шарена дрешка.
4 ੪ ਜਦ ਉਸ ਦੇ ਭਰਾਵਾਂ ਨੇ ਵੇਖਿਆ ਕਿ ਉਨ੍ਹਾਂ ਦਾ ਪਿਤਾ ਉਹ ਨੂੰ ਉਹ ਦੇ ਸਾਰੇ ਭਰਾਵਾਂ ਨਾਲੋਂ ਵੱਧ ਪਿਆਰ ਕਰਦਾ ਹੈ ਤਾਂ ਉਹ ਉਸ ਦੇ ਨਾਲ ਵੈਰ ਰੱਖਣ ਲੱਗੇ ਅਤੇ ਉਹ ਦੇ ਨਾਲ ਸ਼ਾਂਤੀ ਨਾਲ ਗੱਲ ਨਹੀਂ ਕਰਦੇ ਸਨ।
Но братята му, като гледаха, че баща им го обичаше повече от всичките му братя, намразиха го и не можеха да му говорят спокойно.
5 ੫ ਫੇਰ ਯੂਸੁਫ਼ ਨੇ ਇਹ ਵੇਖਿਆ ਅਤੇ ਆਪਣੇ ਭਰਾਵਾਂ ਨੂੰ ਦੱਸਿਆ ਤਾਂ ਉਹ ਉਸ ਦੇ ਨਾਲ ਹੋਰ ਵੈਰ ਰੱਖਣ ਲੱਗੇ।
А Иосифа видя сън и го разказа на братята си, и те го намразиха още повече.
6 ੬ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਜਿਹੜਾ ਸੁਫ਼ਨਾ ਮੈਂ ਵੇਖਿਆ ਉਹ ਸੁਣੋ।
Той им рече: Чуйте, моля, тоя сън, който видях:
7 ੭ ਵੇਖੋ, ਅਸੀਂ ਖੇਤ ਦੇ ਵਿੱਚ ਪੂਲੇ ਬੰਨ੍ਹ ਰਹੇ ਸੀ ਅਤੇ ਵੇਖੋ, ਮੇਰਾ ਪੂਲਾ ਉੱਠ ਖੜ੍ਹਾ ਹੋਇਆ ਅਤੇ ਵੇਖੋ, ਤੁਹਾਡੇ ਪੂਲਿਆਂ ਨੇ ਉਸ ਦੇ ਆਲੇ-ਦੁਆਲੇ ਆ ਕੇ ਮੇਰੇ ਪੂਲੇ ਨੂੰ ਮੱਥਾ ਟੇਕਿਆ।
Ето ние връзвахме снопи на полето; и моят сноп стана и се изправи, и вашите снопи се наредиха наоколо и се поклониха на моя сноп.
8 ੮ ਫਿਰ ਉਹ ਦੇ ਭਰਾਵਾਂ ਨੇ ਉਸ ਨੂੰ ਆਖਿਆ, ਕੀ ਤੂੰ ਸੱਚ-ਮੁੱਚ ਸਾਡੇ ਉੱਤੇ ਰਾਜ ਕਰੇਂਗਾ ਅਤੇ ਸਾਡੇ ਉੱਤੇ ਹਕੂਮਤ ਕਰੇਂਗਾ? ਤਦ ਉਹ ਉਸ ਦੇ ਨਾਲ ਉਹ ਦੇ ਸੁਫ਼ਨੇ ਅਤੇ ਉਹ ਦੀਆਂ ਗੱਲਾਂ ਦੇ ਕਾਰਨ ਹੋਰ ਵੀ ਵੈਰ ਰੱਖਣ ਲੱਗ ਪਏ।
А братята му рекоха: Ти цар ли ще станеш над нас? Или господар ще ни станеш? И намразиха го още повече, поради сънищата му и поради думите му.
9 ੯ ਫਿਰ ਉਸ ਨੇ ਇੱਕ ਹੋਰ ਸੁਫ਼ਨਾ ਵੇਖਿਆ ਅਤੇ ਆਪਣੇ ਭਰਾਵਾਂ ਨੂੰ ਦੱਸਿਆ ਅਤੇ ਆਖਿਆ, ਮੈਂ ਇੱਕ ਹੋਰ ਸੁਫ਼ਨਾ ਵੇਖਿਆ ਅਤੇ ਵੇਖੋ, ਸੂਰਜ, ਚੰਦ ਅਤੇ ਗਿਆਰ੍ਹਾਂ ਤਾਰਿਆਂ ਨੇ ਮੇਰੇ ਅੱਗੇ ਮੱਥਾ ਟੇਕਿਆ।
А той видя и друг сън и го разказа на братята си, казвайки: Ето, видях още един сън, че слънцето и луната и единадесет звезди ми се поклониха.
10 ੧੦ ਉਸ ਨੇ ਇਹ ਸੁਫ਼ਨਾ ਆਪਣੇ ਪਿਤਾ ਅਤੇ ਆਪਣੇ ਭਰਾਵਾਂ ਨੂੰ ਦੱਸਿਆ ਅਤੇ ਉਹ ਦੇ ਪਿਤਾ ਨੇ ਉਸ ਨੂੰ ਝਿੜਕਿਆ ਅਤੇ ਉਹ ਨੂੰ ਆਖਿਆ, ਇਹ ਕਿਹੋ ਜਿਹਾ ਸੁਫ਼ਨਾ ਹੈ, ਜਿਹੜਾ ਤੂੰ ਵੇਖਿਆ? ਕੀ ਸੱਚ-ਮੁੱਚ ਮੈਂ ਅਤੇ ਤੇਰੀ ਮਾਤਾ ਅਤੇ ਤੇਰੇ ਭਰਾ ਆ ਕੇ ਤੇਰੇ ਅੱਗੇ ਧਰਤੀ ਤੱਕ ਮੱਥਾ ਟੇਕਾਂਗੇ?
Но когато разказа това на баща си и на братята си, смъмра го баща му, като му каза: Какъв е тоя сън, който си видял? Дали наистина аз и майка ти, и братята ти, ще дойдем да ти се поклоним до земята?
11 ੧੧ ਤਦ ਉਹ ਦੇ ਭਰਾਵਾਂ ਨੂੰ ਈਰਖਾ ਹੋਈ ਅਤੇ ਉਹ ਦੇ ਪਿਤਾ ਨੇ ਇਸ ਗੱਲ ਨੂੰ ਯਾਦ ਰੱਖਿਆ।
И завидяха му братята му; а баща му запомни тия думи.
12 ੧੨ ਫੇਰ ਉਸ ਦੇ ਭਰਾ ਆਪਣੇ ਪਿਤਾ ਦੀਆਂ ਭੇਡਾਂ ਚਾਰਨ ਲਈ ਸ਼ਕਮ ਨੂੰ ਗਏ।
А когато братята му бяха отишли да пасат стадото на баща си в Сихем,
13 ੧੩ ਅਤੇ ਇਸਰਾਏਲ ਨੇ ਯੂਸੁਫ਼ ਨੂੰ ਆਖਿਆ, ਕੀ ਤੇਰੇ ਭਰਾ ਸ਼ਕਮ ਵਿੱਚ ਭੇਡਾਂ ਨਹੀਂ ਚਾਰਦੇ ਹਨ? ਜਾ, ਮੈਂ ਤੈਨੂੰ ਉਨ੍ਹਾਂ ਦੇ ਕੋਲ ਭੇਜਦਾ ਹਾਂ। ਤਦ ਉਸ ਨੇ ਆਖਿਆ, ਮੈਂ ਹਾਜ਼ਰ ਹਾਂ।
Израил рече на Иосифа: Не пасат ли братята ти стадото в Сихем? Ела да те изпратя при тях. А той му рече: Ето ме.
14 ੧੪ ਉਸ ਨੇ ਉਹ ਨੂੰ ਆਖਿਆ, ਜਾ ਆਪਣੇ ਭਰਾਵਾਂ ਅਤੇ ਇੱਜੜਾਂ ਦੀ ਸੁੱਖ-ਸਾਂਦ ਦਾ ਪਤਾ ਲੈ ਅਤੇ ਮੈਨੂੰ ਵਾਪਸ ਆ ਕੇ ਖ਼ਬਰ ਦੇ। ਸੋ ਉਸ ਨੇ ਉਹ ਨੂੰ ਹਬਰੋਨ ਦੀ ਘਾਟੀ ਤੋਂ ਭੇਜਿਆ ਅਤੇ ਉਹ ਸ਼ਕਮ ਨੂੰ ਆਇਆ।
И каза му: Иди, виж, добре ли са братята ти и стадото, и ми донеси известие. И тъй, изпрати го от Хевронската долина, и той дойде в Сихем.
15 ੧੫ ਅਤੇ ਕੋਈ ਮਨੁੱਖ ਉਸ ਨੂੰ ਮਿਲਿਆ ਅਤੇ ਵੇਖੋ, ਉਹ ਮੈਦਾਨ ਵਿੱਚ ਭਟਕਦਾ ਫਿਰਦਾ ਸੀ ਸੋ ਉਸ ਮਨੁੱਖ ਨੇ ਉਸ ਤੋਂ ਪੁੱਛਿਆ, ਤੂੰ ਕੀ ਲੱਭਦਾ ਹੈਂ?
И един човек го намери като се луташе из полето; и човекът го попита, казвайки: Що търсиш?
16 ੧੬ ਤਦ ਉਸ ਨੇ ਆਖਿਆ, ਮੈਂ ਆਪਣੇ ਭਰਾਵਾਂ ਨੂੰ ਲੱਭਦਾ ਹਾਂ। ਕਿਰਪਾ ਮੈਨੂੰ ਦੱਸੋ ਕਿ ਉਹ ਆਪਣੀਆਂ ਭੇਡਾਂ ਕਿੱਥੇ ਚਾਰਦੇ ਹਨ?
А той рече: Търся братята си; кажи ми, моля, где пасат стадото.
17 ੧੭ ਫੇਰ ਉਸ ਮਨੁੱਖ ਨੇ ਆਖਿਆ, ਉਹ ਇੱਥੋਂ ਚਲੇ ਗਏ ਹਨ ਕਿਉਂ ਜੋ ਮੈਂ ਉਨ੍ਹਾਂ ਨੂੰ ਇਹ ਆਖਦੇ ਸੁਣਿਆ ਕਿ ਅਸੀਂ ਦੋਥਾਨ ਨੂੰ ਚੱਲੀਏ। ਸੋ ਯੂਸੁਫ਼ ਆਪਣੇ ਭਰਾਵਾਂ ਦੇ ਮਗਰ ਚੱਲ ਪਿਆ ਅਤੇ ਉਨ੍ਹਾਂ ਨੂੰ ਦੋਥਾਨ ਵਿੱਚ ਜਾ ਲੱਭਿਆ।
И човекът рече: Заминаха оттука, защото ги чух да казват: Нека идем в Дотан. И тъй, Иосиф отиде подир братята си и ги намери в Дотан.
18 ੧੮ ਤਦ ਉਨ੍ਹਾਂ ਨੇ ਉਸ ਨੂੰ ਦੂਰੋਂ ਵੇਖਿਆ ਅਤੇ ਉਸ ਦੇ ਨੇੜੇ ਆਉਣ ਤੋਂ ਪਹਿਲਾਂ ਉਨ੍ਹਾਂ ਨੇ ਉਸ ਨੂੰ ਮਾਰ ਸੁੱਟਣ ਦੀ ਯੋਜਨਾ ਬਣਾਈ
А те, като го видяха от далеч, доде още не беше се приближил при тях, сговориха се против него да го убият.
19 ੧੯ ਅਤੇ ਇੱਕ ਦੂਜੇ ਨੂੰ ਆਖਿਆ, ਵੇਖੋ, ਉਹ ਸੁਫ਼ਨੇ ਵੇਖਣ ਵਾਲਾ ਆ ਰਿਹਾ ਹੈ।
Рекоха си един на друг: Ето иде тоя съновидец.
20 ੨੦ ਹੁਣ ਆਓ ਅਸੀਂ ਇਸ ਨੂੰ ਮਾਰ ਸੁੱਟੀਏ ਅਤੇ ਕਿਸੇ ਟੋਏ ਵਿੱਚ ਸੁੱਟ ਦੇਈਏ ਅਤੇ ਆਖੀਏ ਕਿਸੇ ਬੁਰੇ ਜਾਨਵਰ ਨੇ ਉਸ ਨੂੰ ਪਾੜ ਸੁੱਟਿਆ ਹੈ ਤਾਂ ਅਸੀਂ ਵੇਖਾਂਗੇ ਕਿ ਉਸ ਦੇ ਸੁਫ਼ਨਿਆਂ ਦਾ ਕੀ ਬਣੇਗਾ।
Елате сега, да го убием и да го хвърлим в един от тия ровове; па ще кажем: Лют звяр го е изял; и ще видим какво ще излезе от сънищата му.
21 ੨੧ ਪਰ ਰਊਬੇਨ ਨੇ ਸੁਣ ਕੇ ਉਸ ਨੂੰ ਉਨ੍ਹਾਂ ਦੇ ਹੱਥੋਂ ਬਚਾਇਆ ਅਤੇ ਆਖਿਆ, ਅਸੀਂ ਇਸ ਨੂੰ ਜਾਨੋਂ ਨਾ ਮਾਰੀਏ।
Но Рувим, като чу това, избави го от ръката им и рече: Да не го убиваме.
22 ੨੨ ਰਊਬੇਨ ਨੇ ਉਨ੍ਹਾਂ ਨੂੰ ਆਖਿਆ, ਖੂਨ ਨਾ ਕਰੋ, ਉਸ ਨੂੰ ਇਸ ਟੋਏ ਵਿੱਚ ਸੁੱਟ ਦਿਓ ਜਿਹੜਾ ਉਜਾੜ ਵਿੱਚ ਹੈ ਪਰ ਉਸ ਨੂੰ ਹੱਥ ਨਾ ਲਾਓ ਤਾਂ ਜੋ ਉਹ ਉਸ ਨੂੰ ਉਨ੍ਹਾਂ ਦੇ ਹੱਥੋਂ ਬਚਾ ਕੇ ਉਹ ਦੇ ਪਿਤਾ ਕੋਲ ਪਹੁੰਚਾ ਦੇਵੇ।
Рече им още Рувим: Не проливайте кръв, хвърлете го в тоя ров, който е в пустинята, но ръка да не дигнете на него; каза така, за да го избави от ръката им и да го върне на баща му.
23 ੨੩ ਜਦ ਯੂਸੁਫ਼ ਆਪਣੇ ਭਰਾਵਾਂ ਦੇ ਕੋਲ ਆਇਆ ਤਾਂ ਉਨ੍ਹਾਂ ਨੇ ਯੂਸੁਫ਼ ਉੱਤੋਂ ਉਸ ਦਾ ਚੋਲਾ ਅਰਥਾਤ ਉਹ ਰੰਗ-ਬਿਰੰਗਾ ਚੋਲਾ ਜਿਹੜਾ ਉਸ ਨੇ ਪਾਇਆ ਹੋਇਆ ਸੀ, ਉਤਾਰ ਲਿਆ।
И когато дойде Иосиф при братята си, съблякоха от Иосифа дрешката му, шарената дрешка, която носеше.
24 ੨੪ ਤਦ ਉਨ੍ਹਾਂ ਨੇ ਉਸ ਨੂੰ ਫੜ੍ਹ ਕੇ ਟੋਏ ਵਿੱਚ ਸੁੱਟ ਦਿੱਤਾ ਅਤੇ ਉਹ ਟੋਆ ਖਾਲੀ ਸੀ, ਉਸ ਵਿੱਚ ਪਾਣੀ ਨਹੀਂ ਸੀ।
Тогава го взеха и го хвърлиха в рова; а ровът беше празен, нямаше вода.
25 ੨੫ ਜਦ ਉਹ ਰੋਟੀ ਖਾਣ ਬੈਠੇ ਤਾਂ ਉਨ੍ਹਾਂ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਕੇ ਇਸਮਾਏਲੀਆਂ ਦਾ ਇੱਕ ਕਾਫ਼ਿਲਾ ਗਿਲਆਦ ਤੋਂ ਆ ਰਿਹਾ ਸੀ ਅਤੇ ਉਨ੍ਹਾਂ ਦੇ ਊਠਾਂ ਉੱਤੇ ਗਰਮ ਮਸਾਲੇ, ਗੁੱਗਲ ਅਤੇ ਗੰਧਰਸ ਲੱਦੀ ਹੋਈ ਸੀ, ਜੋ ਉਹ ਮਿਸਰ ਨੂੰ ਲੈ ਜਾ ਰਹੇ ਸਨ।
После, като бяха седнали да ядат хляб, подигнаха очи и видяха, ето, един керван исмаиляни идеше от Галаад, с камилите си натоварени с аромати, балсам и смирна, и отиваха да ги закарат в Египет.
26 ੨੬ ਤਦ ਯਹੂਦਾਹ ਨੇ ਆਪਣੇ ਭਰਾਵਾਂ ਨੂੰ ਆਖਿਆ, ਸਾਨੂੰ ਕੀ ਲਾਭ ਹੋਵੇਗਾ ਜੇਕਰ ਅਸੀਂ ਆਪਣੇ ਭਰਾ ਨੂੰ ਮਾਰ ਸੁੱਟੀਏ ਅਤੇ ਉਸ ਦੇ ਲਹੂ ਨੂੰ ਲੁਕਾਈਏ?
Тогава Юда рече на братята си: Каква полза ако убием брата си и скрием кръвта му?
27 ੨੭ ਆਓ ਅਸੀਂ ਇਸਮਾਏਲੀਆਂ ਕੋਲ ਉਸ ਨੂੰ ਵੇਚ ਦੇਈਏ ਪਰ ਉਸ ਉੱਤੇ ਸਾਡਾ ਹੱਥ ਨਾ ਪਵੇ ਕਿਉਂ ਜੋ ਉਹ ਸਾਡਾ ਭਰਾ ਅਤੇ ਸਾਡਾ ਮਾਸ ਹੈ ਅਤੇ ਉਸ ਦੇ ਭਰਾਵਾਂ ਨੇ ਉਹ ਦੀ ਗੱਲ ਮੰਨ ਲਈ।
Елате да го продадем на исмаиляните; да не туряме ръка на него, защото е наш брат, наша плът. И братята му го послушаха.
28 ੨੮ ਤਦ ਮਿਦਯਾਨੀ ਵਪਾਰੀ ਉਨ੍ਹਾਂ ਦੇ ਕੋਲੋਂ ਦੀ ਲੰਘੇ ਅਤੇ ਉਨ੍ਹਾਂ ਨੇ ਯੂਸੁਫ਼ ਨੂੰ ਟੋਏ ਵਿੱਚੋਂ ਖਿੱਚ ਕੇ ਕੱਢਿਆ ਅਤੇ ਉਨ੍ਹਾਂ ਨੇ ਯੂਸੁਫ਼ ਨੂੰ ਚਾਂਦੀ ਦੇ ਵੀਹ ਸਿੱਕਿਆਂ ਵਿੱਚ ਵੇਚ ਦਿੱਤਾ ਅਤੇ ਉਹ ਯੂਸੁਫ਼ ਨੂੰ ਮਿਸਰ ਵਿੱਚ ਲੈ ਗਏ।
И като минаваха мадиамските търговци, извлякоха и извадиха Иосифа из рова, и продадоха Иосифа на исмаиляните за двадесет сребърника; а те заведоха Иосифа в Египет.
29 ੨੯ ਜਦ ਰਊਬੇਨ ਟੋਏ ਵੱਲ ਮੁੜ ਕੇ ਆਇਆ ਤਾਂ ਵੇਖੋ ਯੂਸੁਫ਼ ਟੋਏ ਵਿੱਚ ਨਹੀਂ ਸੀ, ਤਦ ਉਸ ਨੇ ਆਪਣੇ ਕੱਪੜੇ ਪਾੜੇ
А Рувим се върна при рова, и, ето, Иосиф не беше в рова. И раздра дрехите си.
30 ੩੦ ਅਤੇ ਉਹ ਆਪਣੇ ਭਰਾਵਾਂ ਕੋਲ ਮੁੜ ਆਇਆ ਅਤੇ ਆਖਿਆ, ਉਹ ਮੁੰਡਾ ਉੱਥੇ ਨਹੀਂ ਹੈ,
И върна се при братята си та рече: Няма детето; а аз, аз къде да се дяна?
31 ੩੧ ਹੁਣ ਮੈਂ ਕਿੱਥੇ ਜਾਂਵਾਂ? ਤਦ ਉਨ੍ਹਾਂ ਦੇ ਯੂਸੁਫ਼ ਦਾ ਚੋਲਾ ਲੈ ਕੇ ਇੱਕ ਬੱਕਰਾ ਮਾਰ ਕੇ ਉਸ ਚੋਲੇ ਨੂੰ ਲਹੂ ਵਿੱਚ ਡੋਬਿਆ।
Тогава взеха Иосифовата дрешка, заклаха козел и, като натопиха дрешката в кръвта,
32 ੩੨ ਫੇਰ ਉਸ ਰੰਗ-ਬਿਰੰਗੇ ਚੋਗੇ ਨੂੰ ਚੁੱਕ ਕੇ ਆਪਣੇ ਪਿਤਾ ਕੋਲ ਲੈ ਆਏ ਅਤੇ ਉਨ੍ਹਾਂ ਨੇ ਆਖਿਆ, ਸਾਨੂੰ ਇਹ ਲੱਭਿਆ ਹੈ। ਇਸ ਨੂੰ ਪਹਿਚਾਣ ਕੀ ਇਹ ਤੁਹਾਡੇ ਪੁੱਤਰ ਦਾ ਚੋਲਾ ਹੈ ਜਾਂ ਨਹੀਂ।
изпратиха шарената дрешка да я занесат на баща им, като рекоха: Намерихме това; познай сега дали е дрешката на сина ти, или не.
33 ੩੩ ਤਦ ਉਸ ਨੇ ਉਹ ਨੂੰ ਪਹਿਚਾਣ ਕੇ ਆਖਿਆ, ਇਹ ਮੇਰੇ ਪੁੱਤਰ ਦਾ ਚੋਲਾ ਹੈ। ਕਿਸੇ ਬੁਰੇ ਜਾਨਵਰ ਨੇ ਉਸ ਨੂੰ ਪਾੜ ਦਿੱਤਾ ਹੈ। ਹਾਂ, ਯੂਸੁਫ਼ ਜ਼ਰੂਰ ਹੀ ਘਾਤ ਕੀਤਾ ਗਿਆ ਹੈ।
И той я позна и рече: Това е дрешката на сина ми; лют звяр го е изял; несъмнено Иосиф е разкъсан.
34 ੩੪ ਯਾਕੂਬ ਨੇ ਆਪਣੇ ਬਸਤਰ ਪਾੜੇ ਅਤੇ ਤੱਪੜ ਆਪਣੀ ਕਮਰ ਉੱਤੇ ਲਪੇਟਿਆ ਅਤੇ ਬਹੁਤ ਦਿਨਾਂ ਤੱਕ ਆਪਣੇ ਪੁੱਤਰ ਦਾ ਸੋਗ ਕਰਦਾ ਰਿਹਾ।
И Яков раздра дрехите си, тури вретище около кръста си и оплаква сина си за дълго време.
35 ੩੫ ਉਹ ਦੇ ਸਾਰੇ ਪੁੱਤਰ-ਧੀਆਂ ਨੇ ਉਸ ਨੂੰ ਤਸੱਲੀ ਦਿੱਤੀ, ਪਰ ਉਸ ਦੀ ਹਾਲਤ ਉਹੀ ਰਹੀ, ਪਰ ਆਖਿਆ, ਮੈਂ ਪਤਾਲ ਵਿੱਚ ਆਪਣੇ ਪੁੱਤਰ ਕੋਲ ਰੋਂਦਾ-ਰੋਂਦਾ ਉੱਤਰਾਂਗਾ ਅਤੇ ਉਸ ਦਾ ਪਿਤਾ ਉਹ ਦੇ ਲਈ ਵਿਰਲਾਪ ਕਰਦਾ ਰਿਹਾ। (Sheol )
И всичките му синове, и всичките му дъщери станаха, за да го утешават; но той не искаше да се утеши, защото казваше: С жалеене ще сляза при сина си в гроба. И баща му го оплакваше. (Sheol )
36 ੩੬ ਅਤੇ ਉਨ੍ਹਾਂ ਮਿਦਯਾਨੀਆਂ ਨੇ ਯੂਸੁਫ਼ ਨੂੰ ਮਿਸਰ ਵਿੱਚ ਪੋਟੀਫ਼ਰ ਕੋਲ ਵੇਚ ਦਿੱਤਾ, ਜਿਹੜਾ ਫ਼ਿਰਊਨ ਦਾ ਹਾਕਮ ਅਤੇ ਅੰਗ-ਰੱਖਿਅਕਾਂ ਦਾ ਪ੍ਰਧਾਨ ਸੀ।
А мадиамците продадоха Иосифа в Египет на Петефрия, Фараонов придворен, началник на телохранителите.