< ਉਤਪਤ 38 >

1 ਉਸ ਵੇਲੇ ਅਜਿਹਾ ਹੋਇਆ ਯਹੂਦਾਹ ਆਪਣੇ ਭਰਾਵਾਂ ਕੋਲੋਂ ਚਲਾ ਗਿਆ ਅਤੇ ਹੀਰਾਹ ਨਾਮ ਦੇ ਇੱਕ ਅਦੂਲਾਮੀ ਮਨੁੱਖ ਦੇ ਘਰ ਵਿੱਚ ਠਹਿਰਿਆ।
ויהי בעת ההוא וירד יהודה מאת אחיו ויט עד איש עדלמי ושמו חירה
2 ਯਹੂਦਾਹ ਨੇ ਉੱਥੇ ਇੱਕ ਕਨਾਨੀ ਮਨੁੱਖ ਸ਼ੂਆ ਨਾਮੀ ਦੀ ਧੀ ਨੂੰ ਵੇਖਿਆ ਅਤੇ ਉਸ ਨਾਲ ਵਿਆਹ ਕੀਤਾ ਅਤੇ ਉਸ ਦੇ ਕੋਲ ਗਿਆ।
וירא שם יהודה בת איש כנעני ושמו שוע ויקחה ויבא אליה
3 ਉਹ ਗਰਭਵਤੀ ਹੋਈ ਅਤੇ ਉਸਨੇ ਇੱਕ ਪੁੱਤਰ ਨੂੰ ਜਨਮ ਦਿੱਤਾ ਅਤੇ ਯਹੂਦਾਹ ਨੇ ਉਸ ਦਾ ਨਾਮ ਏਰ ਰੱਖਿਆ।
ותהר ותלד בן ויקרא את שמו ער
4 ਉਹ ਫੇਰ ਗਰਭਵਤੀ ਹੋਈ ਅਤੇ ਇੱਕ ਹੋਰ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਦਾ ਨਾਮ ਓਨਾਨ ਰੱਖਿਆ।
ותהר עוד ותלד בן ותקרא את שמו אונן
5 ਉਹ ਫਿਰ ਗਰਭਵਤੀ ਹੋਈ ਅਤੇ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਦਾ ਨਾਮ ਸ਼ੇਲਾਹ ਰੱਖਿਆ ਅਤੇ ਜਦ ਉਸ ਨੇ ਉਹ ਨੂੰ ਜਨਮ ਦਿੱਤਾ ਤਾਂ ਯਹੂਦਾਹ ਕਜ਼ੀਬ ਵਿੱਚ ਸੀ।
ותסף עוד ותלד בן ותקרא את שמו שלה והיה בכזיב בלדתה אתו
6 ਯਹੂਦਾਹ ਨੇ ਆਪਣੇ ਪਹਿਲੌਠੇ ਪੁੱਤਰ ਏਰ ਲਈ ਇੱਕ ਪਤਨੀ ਲਿਆਂਦੀ, ਜਿਸ ਦਾ ਨਾਮ ਤਾਮਾਰ ਸੀ।
ויקח יהודה אשה לער בכורו ושמה תמר
7 ਯਹੂਦਾਹ ਦਾ ਪਹਿਲੌਠਾ ਏਰ, ਯਹੋਵਾਹ ਦੀਆਂ ਅੱਖਾਂ ਵਿੱਚ ਦੁਸ਼ਟ ਸੀ ਇਸ ਲਈ ਯਹੋਵਾਹ ਨੇ ਉਸ ਨੂੰ ਮਾਰ ਸੁੱਟਿਆ।
ויהי ער בכור יהודה--רע בעיני יהוה וימתהו יהוה
8 ਯਹੂਦਾਹ ਨੇ ਓਨਾਨ ਨੂੰ ਆਖਿਆ, ਆਪਣੇ ਭਰਾ ਦੀ ਪਤਨੀ ਕੋਲ ਜਾ ਅਤੇ ਉਸ ਦਾ ਹੱਕ ਅਦਾ ਕਰ ਅਤੇ ਆਪਣੇ ਭਰਾ ਲਈ ਅੰਸ ਚਲਾ।
ויאמר יהודה לאונן בא אל אשת אחיך ויבם אתה והקם זרע לאחיך
9 ਓਨਾਨ ਨੇ ਇਸ ਗੱਲ ਨੂੰ ਜਾਣਿਆ ਕਿ ਇਹ ਅੰਸ ਮੇਰੀ ਅੰਸ ਨਹੀਂ ਹੋਵੇਗੀ, ਇਸ ਲਈ ਐਉਂ ਹੋਇਆ ਕਿ ਜਦ ਉਹ ਆਪਣੇ ਭਰਾ ਦੀ ਪਤਨੀ ਕੋਲ ਗਿਆ ਤਾਂ ਆਪਣਾ ਵੀਰਜ ਧਰਤੀ ਉੱਤੇ ਬਰਬਾਦ ਕਰ ਦਿੱਤਾ ਕਿਤੇ ਅਜਿਹਾ ਨਾ ਹੋਵੇ ਉਸ ਦੇ ਭਰਾ ਲਈ ਅੰਸ ਹੋਵੇ।
וידע אונן כי לא לו יהיה הזרע והיה אם בא אל אשת אחיו ושחת ארצה לבלתי נתן זרע לאחיו
10 ੧੦ ਜੋ ਉਸ ਨੇ ਕੀਤਾ ਸੀ, ਯਹੋਵਾਹ ਦੀਆਂ ਅੱਖਾਂ ਵਿੱਚ ਬੁਰਾ ਲੱਗਾ ਅਤੇ ਉਸ ਨੇ ਓਨਾਨ ਨੂੰ ਵੀ ਮਾਰ ਦਿੱਤਾ।
וירע בעיני יהוה אשר עשה וימת גם אתו
11 ੧੧ ਤਦ ਯਹੂਦਾਹ ਨੇ ਆਪਣੀ ਨੂੰਹ ਤਾਮਾਰ ਨੂੰ ਆਖਿਆ, ਆਪਣੇ ਪਿਤਾ ਦੇ ਘਰ ਵਿਧਵਾ ਬੈਠੀ ਰਹਿ, ਜਦ ਤੱਕ ਮੇਰਾ ਪੁੱਤਰ ਸ਼ੇਲਾਹ ਸਿਆਣਾ ਨਾ ਹੋ ਜਾਵੇ ਕਿਉਂ ਜੋ ਉਸ ਨੇ ਆਖਿਆ ਕਿਤੇ ਇਹ ਵੀ ਆਪਣੇ ਭਰਾਵਾਂ ਵਾਂਗੂੰ ਮਰ ਨਾ ਜਾਵੇ ਤਦ ਤਾਮਾਰ ਚਲੀ ਗਈ ਅਤੇ ਆਪਣੇ ਪਿਤਾ ਦੇ ਘਰ ਵਿੱਚ ਬੈਠੀ ਰਹੀ।
ויאמר יהודה לתמר כלתו שבי אלמנה בית אביך עד יגדל שלה בני--כי אמר פן ימות גם הוא כאחיו ותלך תמר ותשב בית אביה
12 ੧੨ ਜਦ ਬਹੁਤ ਦਿਨ ਹੋਏ ਤਾਂ ਸ਼ੂਆ ਦੀ ਧੀ, ਯਹੂਦਾਹ ਦੀ ਪਤਨੀ ਮਰ ਗਈ ਜਦ ਯਹੂਦਾਹ ਸੋਗ ਦੇ ਦਿਨਾਂ ਤੋਂ ਬਾਅਦ, ਉਹ ਆਪਣੀਆਂ ਭੇਡਾਂ ਦੀ ਉੱਨ ਕਤਰਨ ਵਾਲਿਆਂ ਕੋਲ ਆਪਣੇ ਮਿੱਤਰ ਹੀਰਾਹ ਅਦੂਲਾਮੀ ਦੇ ਸੰਗ ਤਿਮਨਾਹ ਨੂੰ ਗਿਆ।
וירבו הימים ותמת בת שוע אשת יהודה וינחם יהודה ויעל על גזזי צאנו הוא וחירה רעהו העדלמי--תמנתה
13 ੧੩ ਤਾਮਾਰ ਨੂੰ ਦੱਸਿਆ ਗਿਆ ਕਿ ਵੇਖ ਤੇਰਾ ਸੌਹਰਾ ਆਪਣੀਆਂ ਭੇਡਾਂ ਦੀ ਉੱਨ ਕਤਰਨ ਤਿਮਨਾਹ ਨੂੰ ਜਾਂਦਾ ਹੈ।
ויגד לתמר לאמר הנה חמיך עלה תמנתה לגז צאנו
14 ੧੪ ਤਦ ਉਸ ਨੇ ਆਪਣੇ ਵਿਧਵਾ ਦੇ ਬਸਤਰ ਲਾਹ ਸੁੱਟੇ ਅਤੇ ਬੁਰਕਾ ਪਾ ਕੇ ਆਪ ਨੂੰ ਲਪੇਟ ਲਿਆ ਅਤੇ ਏਨਯਿਮ ਦੇ ਫਾਟਕ ਉੱਤੇ ਜਿਹੜਾ ਤਿਮਨਾਹ ਦੇ ਰਸਤੇ ਉੱਤੇ ਸੀ, ਜਾ ਬੈਠੀ ਕਿਉਂ ਜੋ ਉਸ ਨੇ ਵੇਖਿਆ ਕਿ ਸ਼ੇਲਾਹ ਵੱਡਾ ਹੋ ਗਿਆ ਹੈ, ਪਰ ਉਹ ਉਸ ਦੀ ਪਤਨੀ ਬਣਨ ਨੂੰ ਨਹੀਂ ਦਿੱਤੀ ਗਈ।
ותסר בגדי אלמנותה מעליה ותכס בצעיף ותתעלף ותשב בפתח עינים אשר על דרך תמנתה כי ראתה כי גדל שלה והוא לא נתנה לו לאשה
15 ੧੫ ਤਦ ਯਹੂਦਾਹ ਨੇ ਉਸ ਨੂੰ ਵੇਖਿਆ ਅਤੇ ਸਮਝਿਆ ਕਿ ਇਹ ਵੇਸ਼ਵਾ ਹੈ ਕਿਉਂ ਜੋ ਉਸ ਨੇ ਆਪਣਾ ਮੂੰਹ ਢੱਕਿਆ ਹੋਇਆ ਸੀ।
ויראה יהודה ויחשבה לזונה כי כסתה פניה
16 ੧੬ ਉਹ ਰਸਤੇ ਤੋਂ ਉਸ ਦੀ ਵੱਲ ਮੁੜ ਪਿਆ ਅਤੇ ਆਖਿਆ, ਆ ਅਤੇ ਮੈਨੂੰ ਆਪਣੇ ਕੋਲ ਆਉਣ ਦੇ ਕਿਉਂ ਜੋ ਉਸ ਨੂੰ ਪਤਾ ਨਹੀਂ ਸੀ ਕਿ ਇਹ ਮੇਰੀ ਨੂੰਹ ਹੈ ਤਦ ਉਸ ਨੇ ਆਖਿਆ, ਜੇ ਤੂੰ ਮੇਰੇ ਕੋਲ ਆਵੇਂ ਤਾਂ ਤੂੰ ਮੈਨੂੰ ਕੀ ਦੇਵੇਂਗਾ?
ויט אליה אל הדרך ויאמר הבה נא אבוא אליך כי לא ידע כי כלתו הוא ותאמר מה תתן לי כי תבוא אלי
17 ੧੭ ਉਸ ਆਖਿਆ, ਮੈਂ ਇੱਜੜ ਵਿੱਚੋਂ ਬੱਕਰੀ ਦਾ ਇੱਕ ਲੇਲਾ ਤੇਰੇ ਕੋਲ ਭੇਜਾਂਗਾ ਪਰ ਉਸ ਆਖਿਆ ਕੀ ਤੂੰ ਕੋਈ ਚੀਜ਼ ਗਹਿਣੇ ਰੱਖ ਦੇਵੇਂਗਾ, ਜਦ ਤੱਕ ਉਹ ਨਾ ਘੱਲੇਂ?
ויאמר אנכי אשלח גדי עזים מן הצאן ותאמר אם תתן ערבון עד שלחך
18 ੧੮ ਫੇਰ ਉਸ ਨੇ ਆਖਿਆ, ਮੈਂ ਤੇਰੇ ਕੋਲ ਕੀ ਗਹਿਣੇ ਰੱਖਾਂ? ਉਸ ਆਖਿਆ, ਤੂੰ ਆਪਣੀ ਮੋਹਰ, ਆਪਣੀ ਰੱਸੀ ਅਤੇ ਆਪਣੀ ਲਾਠੀ ਜਿਹੜੀ ਤੇਰੇ ਹੱਥ ਵਿੱਚ ਹੈ ਦੇ। ਉਸ ਨੇ ਉਹ ਨੂੰ ਉਹ ਸਭ ਕੁਝ ਦੇ ਦਿੱਤਾ ਅਤੇ ਉਸ ਦੇ ਕੋਲ ਗਿਆ ਅਤੇ ਉਹ ਉਸ ਤੋਂ ਗਰਭਵਤੀ ਹੋ ਗਈ।
ויאמר מה הערבון אשר אתן לך ותאמר חתמך ופתילך ומטך אשר בידך ויתן לה ויבא אליה ותהר לו
19 ੧੯ ਉਹ ਉੱਥੋਂ ਉੱਠ ਕੇ ਚੱਲੀ ਗਈ ਅਤੇ ਆਪਣੇ ਉੱਤੋਂ ਬੁਰਕਾ ਲਾਹ ਸੁੱਟਿਆ ਅਤੇ ਵਿਧਵਾ ਦੇ ਬਸਤਰ ਪਾ ਲਏ।
ותקם ותלך ותסר צעיפה מעליה ותלבש בגדי אלמנותה
20 ੨੦ ਯਹੂਦਾਹ ਨੇ ਆਪਣੇ ਮਿੱਤਰ ਅਦੂਲਾਮੀ ਦੇ ਹੱਥ ਬੱਕਰੀ ਦਾ ਲੇਲਾ ਭੇਜਿਆ ਤਾਂ ਜੋ ਉਸ ਦੀਆਂ ਗਹਿਣੇ ਰੱਖੀਆਂ ਚੀਜ਼ਾਂ ਉਸ ਇਸਤਰੀ ਦੇ ਹੱਥੋਂ ਮੋੜ ਲਿਆਵੇ ਅਤੇ ਉਹ ਉਸ ਨੂੰ ਨਾ ਲੱਭੀ।
וישלח יהודה את גדי העזים ביד רעהו העדלמי לקחת הערבון מיד האשה ולא מצאה
21 ੨੧ ਫੇਰ ਉਸ ਨੇ ਉਸ ਥਾਂ ਦੇ ਮਨੁੱਖਾਂ ਤੋਂ ਇਹ ਪੁੱਛਿਆ ਕਿ ਉਹ ਵੇਸ਼ਵਾ ਕਿੱਥੇ ਹੈ, ਜਿਹੜੀ ਏਨਯਿਮ ਦੇ ਰਸਤੇ ਉੱਤੇ ਬੈਠੀ ਸੀ? ਤਦ ਉਨ੍ਹਾਂ ਨੇ ਆਖਿਆ ਕਿ ਇੱਥੇ ਕੋਈ ਵੇਸ਼ਵਾ ਨਹੀਂ ਸੀ।
וישאל את אנשי מקמה לאמר איה הקדשה הוא בעינים על הדרך ויאמרו לא היתה בזה קדשה
22 ੨੨ ਉਹ ਯਹੂਦਾਹ ਦੇ ਕੋਲ ਮੁੜ ਆਇਆ ਅਤੇ ਆਖਿਆ ਕਿ ਉਹ ਮੈਨੂੰ ਨਹੀਂ ਲੱਭੀ ਅਤੇ ਉੱਥੇ ਦੇ ਮਨੁੱਖਾਂ ਨੇ ਵੀ ਆਖਿਆ ਕਿ ਇੱਥੇ ਕੋਈ ਵੇਸ਼ਵਾ ਨਹੀਂ ਹੈ।
וישב אל יהודה ויאמר לא מצאתיה וגם אנשי המקום אמרו לא היתה בזה קדשה
23 ੨੩ ਯਹੂਦਾਹ ਦੇ ਆਖਿਆ ਉਹ ਉਸ ਨੂੰ ਰੱਖੇ। ਅਸੀਂ ਖੱਜਲ ਤਾਂ ਨਾ ਹੋਈਏ। ਵੇਖ ਮੈਂ ਤਾਂ ਲੇਲਾ ਭੇਜਿਆ ਸੀ, ਪਰ ਉਹ ਤੈਨੂੰ ਨਹੀਂ ਲੱਭੀ।
ויאמר יהודה תקח לה פן נהיה לבוז הנה שלחתי הגדי הזה ואתה לא מצאתה
24 ੨੪ ਤਦ ਅਜਿਹਾ ਹੋਇਆ ਕਿ ਜਦ ਲੱਗਭੱਗ ਤਿੰਨ ਮਹੀਨੇ ਹੋ ਗਏ ਤਾਂ ਯਹੂਦਾਹ ਨੂੰ ਦੱਸਿਆ ਗਿਆ ਕਿ ਤੇਰੀ ਨੂੰਹ ਤਾਮਾਰ ਨੇ ਵਿਭਚਾਰ ਕੀਤਾ ਅਤੇ ਵੇਖ ਉਹ ਗਰਭਵਤੀ ਵੀ ਹੈ ਤਾਂ ਯਹੂਦਾਹ ਨੇ ਆਖਿਆ ਉਹ ਨੂੰ ਬਾਹਰ ਕੱਢ ਲਿਆਓ ਤਾਂ ਜੋ ਉਹ ਸਾੜ ਦਿੱਤੀ ਜਾਵੇ।
ויהי כמשלש חדשים ויגד ליהודה לאמר זנתה תמר כלתך וגם הנה הרה לזנונים ויאמר יהודה הוציאוה ותשרף
25 ੨੫ ਜਦ ਉਹ ਬਾਹਰ ਕੱਢੀ ਗਈ ਤਾਂ ਉਸ ਨੇ ਆਪਣੇ ਸੌਹਰੇ ਨੂੰ ਇਹ ਸੁਨੇਹਾ ਭੇਜਿਆ ਕਿ ਜਿਸ ਮਨੁੱਖ ਦੀਆਂ ਇਹ ਚੀਜ਼ਾਂ ਹਨ, ਮੈਂ ਉਸ ਤੋਂ ਹੀ ਗਰਭਵਤੀ ਹਾਂ ਅਤੇ ਉਸ ਨੇ ਇਹ ਵੀ ਆਖਿਆ, ਪਹਿਚਾਣ ਤਾਂ ਕਿ ਇਹ ਮੋਹਰ ਅਤੇ ਰੱਸੀ ਅਤੇ ਲਾਠੀ ਕਿਹਦੀ ਹੈ।
הוא מוצאת והיא שלחה אל חמיה לאמר לאיש אשר אלה לו אנכי הרה ותאמר הכר נא--למי החתמת והפתילים והמטה האלה
26 ੨੬ ਯਹੂਦਾਹ ਨੇ ਪਹਿਚਾਣ ਕੇ ਆਖਿਆ, ਉਹ ਮੇਰੇ ਨਾਲੋਂ ਵੱਧ ਧਰਮੀ ਹੈ ਕਿਉਂ ਜੋ ਮੈਂ ਉਸ ਦਾ ਵਿਆਹ ਆਪਣੇ ਪੁੱਤਰ ਸ਼ੇਲਾਹ ਨਾਲ ਨਹੀਂ ਕੀਤਾ ਅਤੇ ਯਹੂਦਾਹ ਨੇ ਅੱਗੇ ਨੂੰ ਉਸ ਦੇ ਨਾਲ ਸੰਗ ਨਾ ਕੀਤਾ।
ויכר יהודה ויאמר צדקה ממני כי על כן לא נתתיה לשלה בני ולא יסף עוד לדעתה
27 ੨੭ ਅਜਿਹਾ ਹੋਇਆ ਕਿ ਉਸ ਦੇ ਜਣਨ ਦੇ ਸਮੇਂ ਉਸ ਦੀ ਕੁੱਖ ਵਿੱਚ ਜੋੜੇ ਸਨ।
ויהי בעת לדתה והנה תאומים בבטנה
28 ੨੮ ਅਤੇ ਜਦ ਉਹ ਜਨਮ ਦੇਣ ਲੱਗੀ ਤਾਂ ਇੱਕ ਬੱਚੇ ਨੇ ਆਪਣਾ ਹੱਥ ਬਾਹਰ ਕੱਢਿਆ ਅਤੇ ਦਾਈ ਨੇ ਫੜ੍ਹ ਕੇ ਉਸ ਦੇ ਹੱਥ ਨੂੰ ਲਾਲ ਧਾਗਾ ਬੰਨ੍ਹ ਦਿੱਤਾ ਅਤੇ ਆਖਿਆ, ਇਹ ਪਹਿਲਾਂ ਨਿੱਕਲਿਆ ਹੈ।
ויהי בלדתה ויתן יד ותקח המילדת ותקשר על ידו שני לאמר זה יצא ראשנה
29 ੨੯ ਫਿਰ ਹੋਇਆ ਕਿ ਜਦ ਉਸ ਨੇ ਆਪਣਾ ਹੱਥ ਖਿੱਚ ਲਿਆ ਤਾਂ ਵੇਖੋ ਉਸ ਦੇ ਭਰਾ ਨੇ ਜਨਮ ਲਿਆ ਅਤੇ ਦਾਈ ਨੇ ਆਖਿਆ, ਤੂੰ ਬਾਹਰ ਆਉਣ ਵਿੱਚ ਕਿਉਂ ਜ਼ੋਰ ਲਗਾਇਆ ਹੈਂ, ਇਹ ਜ਼ੋਰ ਤੇਰੇ ਉੱਤੇ ਆਵੇ ਇਸ ਲਈ ਉਸ ਨਾ ਨਾਮ ਪਰਸ ਰੱਖਿਆ ਗਿਆ।
ויהי כמשיב ידו והנה יצא אחיו ותאמר מה פרצת עליך פרץ ויקרא שמו פרץ
30 ੩੦ ਉਸ ਤੋਂ ਬਾਅਦ ਉਸ ਦਾ ਭਰਾ ਜਿਸ ਦੇ ਹੱਥ ਲਾਲ ਧਾਗਾ ਬੰਨ੍ਹਿਆ ਗਿਆ ਸੀ, ਜਨਮ ਲਿਆ ਅਤੇ ਉਸ ਦਾ ਨਾਮ ਜ਼ਰਹ ਰੱਖਿਆ ਗਿਆ।
ואחר יצא אחיו אשר על ידו השני ויקרא שמו זרח

< ਉਤਪਤ 38 >