< ਉਤਪਤ 4 >
1 ੧ ਆਦਮ ਨੇ ਆਪਣੀ ਪਤਨੀ ਹੱਵਾਹ ਨਾਲ ਸੰਗ ਕੀਤਾ ਅਤੇ ਉਹ ਗਰਭਵਤੀ ਹੋਈ ਅਤੇ ਕਾਇਨ ਨੂੰ ਜਨਮ ਦਿੱਤਾ ਤਦ ਉਹ ਨੇ ਆਖਿਆ, ਮੈਂ ਇੱਕ ਮਨੁੱਖ ਯਹੋਵਾਹ ਕੋਲੋਂ ਪ੍ਰਾਪਤ ਕੀਤਾ।
The man knew Eve his wife. She conceived, and gave birth to Cain, and said, “I have gotten a man with Yahweh’s help.”
2 ੨ ਫੇਰ ਉਸ ਨੇ ਉਸ ਦੇ ਭਰਾ ਹਾਬਲ ਨੂੰ ਜਨਮ ਦਿੱਤਾ, ਹਾਬਲ ਇੱਜੜਾਂ ਦਾ ਆਜੜੀ ਸੀ ਅਤੇ ਕਾਇਨ ਖੇਤੀਬਾੜੀ ਕਰਦਾ ਸੀ।
Again she gave birth, to Cain’s brother Abel. Abel was a keeper of sheep, but Cain was a tiller of the ground.
3 ੩ ਕੁਝ ਦਿਨਾਂ ਬਾਅਦ ਅਜਿਹਾ ਹੋਇਆ ਕਿ ਕਾਇਨ ਜ਼ਮੀਨ ਦੇ ਫਲ ਤੋਂ ਯਹੋਵਾਹ ਨੂੰ ਭੇਟ ਚੜ੍ਹਾਉਣ ਲਈ ਕੁਝ ਲੈ ਆਇਆ।
As time passed, Cain brought an offering to Yahweh from the fruit of the ground.
4 ੪ ਹਾਬਲ ਵੀ ਇੱਜੜ ਦੇ ਪਹਿਲੌਠਿਆਂ ਨੂੰ ਅਤੇ ਉਨ੍ਹਾਂ ਦੀ ਚਰਬੀ ਵਿੱਚੋਂ ਕੁਝ ਲੈ ਆਇਆ, ਅਤੇ ਯਹੋਵਾਹ ਨੇ ਹਾਬਲ ਨੂੰ ਅਤੇ ਉਹ ਦੀ ਭੇਟ ਨੂੰ ਪਸੰਦ ਕੀਤਾ।
Abel also brought some of the firstborn of his flock and of its fat. Yahweh respected Abel and his offering,
5 ੫ ਪਰ ਕਾਇਨ ਅਤੇ ਉਹ ਦੀ ਭੇਟ ਨੂੰ ਪਸੰਦ ਨਾ ਕੀਤਾ, ਇਸ ਲਈ ਕਾਇਨ ਬਹੁਤ ਕ੍ਰੋਧਵਾਨ ਹੋਇਆ ਅਤੇ ਉਹ ਦਾ ਚਿਹਰਾ ਉਦਾਸ ਹੋ ਗਿਆ।
but he didn’t respect Cain and his offering. Cain was very angry, and the expression on his face fell.
6 ੬ ਤਦ ਯਹੋਵਾਹ ਨੇ ਕਾਇਨ ਨੂੰ ਆਖਿਆ, ਤੂੰ ਕਿਉਂ ਕ੍ਰੋਧਵਾਨ ਹੈਂ ਅਤੇ ਤੇਰੇ ਚਿਹਰੇ ਤੇ ਉਦਾਸੀ ਕਿਉਂ ਛਾਈ ਹੈ?
Yahweh said to Cain, “Why are you angry? Why has the expression of your face fallen?
7 ੭ ਜੇ ਤੂੰ ਭਲਾ ਨਾ ਕਰੇਂ ਤਾਂ ਕੀ ਤੇਰੀ ਭੇਟ ਸਵੀਕਾਰ ਨਾ ਕੀਤੀ ਜਾਵੇਗੀ, ਪਰ ਜੇ ਤੂੰ ਭਲਾ ਨਾ ਕਰੇਂ ਤਾਂ ਪਾਪ ਦਰਵਾਜ਼ੇ ਉੱਤੇ ਘਾਤ ਲਾ ਕੇ ਬੈਠਦਾ ਹੈ ਅਤੇ ਉਹ ਤੈਨੂੰ ਲੋਚਦਾ ਹੈ ਪਰ ਤੂੰ ਉਹ ਦੇ ਉੱਤੇ ਪਰਬਲ ਹੋ।
If you do well, won’t it be lifted up? If you don’t do well, sin crouches at the door. Its desire is for you, but you are to rule over it.”
8 ੮ ਫੇਰ ਕਾਇਨ ਨੇ ਆਪਣੇ ਭਰਾ ਹਾਬਲ ਨੂੰ ਕੁਝ ਕਿਹਾ ਅਤੇ ਜਦ ਉਹ ਖੇਤ ਵਿੱਚ ਸਨ, ਤਾਂ ਕਾਇਨ ਨੇ ਆਪਣੇ ਭਰਾ ਹਾਬਲ ਦੇ ਵਿਰੁੱਧ ਉੱਠ ਕੇ ਉਸ ਨੂੰ ਮਾਰ ਦਿੱਤਾ।
Cain said to Abel, his brother, “Let’s go into the field.” While they were in the field, Cain rose up against Abel, his brother, and killed him.
9 ੯ ਤਦ ਯਹੋਵਾਹ ਨੇ ਕਾਇਨ ਨੂੰ ਪੁੱਛਿਆ, ਤੇਰਾ ਭਰਾ ਹਾਬਲ ਕਿੱਥੇ ਹੈ? ਉਸ ਨੇ ਆਖਿਆ, ਮੈਂ ਨਹੀਂ ਜਾਣਦਾ। ਭਲਾ, ਮੈਂ ਆਪਣੇ ਭਰਾ ਦਾ ਰਾਖ਼ਾ ਹਾਂ?
Yahweh said to Cain, “Where is Abel, your brother?” He said, “I don’t know. Am I my brother’s keeper?”
10 ੧੦ ਫੇਰ ਉਸ ਨੇ ਆਖਿਆ, ਤੂੰ ਇਹ ਕੀ ਕੀਤਾ ਹੈ? ਤੇਰੇ ਭਰਾ ਦਾ ਲਹੂ ਜ਼ਮੀਨ ਤੋਂ ਮੇਰੇ ਅੱਗੇ ਦੁਹਾਈ ਦਿੰਦਾ ਹੈ।
Yahweh said, “What have you done? The voice of your brother’s blood cries to me from the ground.
11 ੧੧ ਇਸ ਲਈ ਹੁਣ ਤੂੰ ਜ਼ਮੀਨ ਤੋਂ, ਜਿਸ ਨੇ ਆਪਣਾ ਮੂੰਹ ਤੇਰੇ ਭਰਾ ਦਾ ਲਹੂ ਤੇਰੇ ਹੱਥੋਂ ਲੈਣ ਲਈ ਖੋਲ੍ਹਿਆ ਹੈ, ਸਰਾਪੀ ਹੋਇਆ ਹੈਂ।
Now you are cursed because of the ground, which has opened its mouth to receive your brother’s blood from your hand.
12 ੧੨ ਜਦ ਤੂੰ ਜ਼ਮੀਨ ਦੀ ਵਾਹੀ ਕਰੇਂਗਾ ਤਾਂ ਉਹ ਤੇਰੇ ਲਈ ਆਪਣੀ ਪੂਰੀ ਫ਼ਸਲ ਨਹੀਂ ਦੇਵੇਗੀ। ਤੂੰ ਧਰਤੀ ਉੱਤੇ ਭਗੌੜਾ ਅਤੇ ਭਟਕਣ ਵਾਲਾ ਹੋਵੇਂਗਾ।
From now on, when you till the ground, it won’t yield its strength to you. You will be a fugitive and a wanderer in the earth.”
13 ੧੩ ਕਾਇਨ ਨੇ ਯਹੋਵਾਹ ਨੂੰ ਆਖਿਆ, ਮੇਰੀ ਸਜ਼ਾ ਸਹਿਣ ਤੋਂ ਬਾਹਰ ਹੈ।
Cain said to Yahweh, “My punishment is greater than I can bear.
14 ੧੪ ਵੇਖ ਤੂੰ ਅੱਜ ਦੇ ਦਿਨ ਮੈਨੂੰ ਇਸ ਜ਼ਮੀਨ ਦੇ ਉੱਤੋਂ ਦੁਰਕਾਰ ਦਿੱਤਾ ਅਤੇ ਮੈਂ ਤੇਰੇ ਅੱਗੋਂ ਲੁੱਕ ਜਾਂਵਾਂਗਾ, ਮੈਂ ਧਰਤੀ ਉੱਤੇ ਭਗੌੜਾ ਅਤੇ ਭਟਕਣ ਵਾਲਾ ਹੋਵਾਂਗਾ ਅਤੇ ਜੋ ਕੋਈ ਮੈਨੂੰ ਲੱਭੇਗਾ ਉਹ ਮੈਨੂੰ ਮਾਰ ਸੁੱਟੇਗਾ।
Behold, you have driven me out today from the surface of the ground. I will be hidden from your face, and I will be a fugitive and a wanderer in the earth. Whoever finds me will kill me.”
15 ੧੫ ਤਦ ਯਹੋਵਾਹ ਨੇ ਉਹ ਨੂੰ ਆਖਿਆ ਜੋ ਕੋਈ ਕਾਇਨ ਨੂੰ ਮਾਰੇ ਉਸ ਤੋਂ ਸੱਤ ਗੁਣਾ ਬਦਲਾ ਲਿਆ ਜਾਵੇਗਾ ਅਤੇ ਯਹੋਵਾਹ ਨੇ ਕਾਇਨ ਲਈ ਇੱਕ ਨਿਸ਼ਾਨ ਠਹਿਰਾਇਆ ਤਾਂ ਜੋ ਅਜਿਹਾ ਨਾ ਹੋਵੇ ਕਿ ਕੋਈ ਉਹ ਨੂੰ ਲੱਭ ਕੇ ਮਾਰ ਸੁੱਟੇ।
Yahweh said to him, “Therefore whoever slays Cain, vengeance will be taken on him sevenfold.” Yahweh appointed a sign for Cain, so that anyone finding him would not strike him.
16 ੧੬ ਸੋ ਕਾਇਨ ਯਹੋਵਾਹ ਦੇ ਹਜ਼ੂਰੋਂ ਚੱਲਿਆ ਗਿਆ ਅਤੇ ਅਦਨ ਦੇ ਪੂਰਬ ਵੱਲ ਨੋਦ ਦੇਸ਼ ਵਿੱਚ ਜਾ ਕੇ ਵੱਸ ਗਿਆ।
Cain left Yahweh’s presence, and lived in the land of Nod, east of Eden.
17 ੧੭ ਕਾਇਨ ਨੇ ਆਪਣੀ ਪਤਨੀ ਨਾਲ ਸੰਗ ਕੀਤਾ, ਅਤੇ ਉਹ ਗਰਭਵਤੀ ਹੋਈ, ਉਸ ਨੇ ਹਨੋਕ ਨੂੰ ਜਨਮ ਦਿੱਤਾ ਅਤੇ ਉਸ ਨੇ ਇੱਕ ਨਗਰ ਬਣਾਇਆ, ਉਸ ਨੇ ਉਸ ਨਗਰ ਦਾ ਨਾਮ ਆਪਣੇ ਪੁੱਤਰ ਦੇ ਨਾਮ ਉੱਤੇ ਹਨੋਕ ਰੱਖਿਆ।
Cain knew his wife. She conceived, and gave birth to Enoch. He built a city, and named the city after the name of his son, Enoch.
18 ੧੮ ਹਨੋਕ ਤੋਂ ਈਰਾਦ ਜੰਮਿਆ, ਈਰਾਦ ਤੋਂ ਮਹੂਯਾਏਲ ਜੰਮਿਆ, ਮਹੂਯਾਏਲ ਤੋਂ ਮਥੂਸ਼ਾਏਲ ਜੰਮਿਆ ਅਤੇ ਮਥੂਸ਼ਾਏਲ ਤੋਂ ਲਾਮਕ ਜੰਮਿਆ।
Irad was born to Enoch. Irad became the father of Mehujael. Mehujael became the father of Methushael. Methushael became the father of Lamech.
19 ੧੯ ਲਾਮਕ ਨੇ ਆਪਣੇ ਲਈ ਦੋ ਪਤਨੀਆਂ ਰੱਖੀਆਂ, ਇੱਕ ਦਾ ਨਾਮ ਆਦਾਹ ਸੀ ਅਤੇ ਦੂਸਰੀ ਦਾ ਨਾਮ ਜ਼ਿੱਲਾਹ ਸੀ।
Lamech took two wives: the name of the first one was Adah, and the name of the second one was Zillah.
20 ੨੦ ਆਦਾਹ ਨੇ ਯਾਬਲ ਨੂੰ ਜਨਮ ਦਿੱਤਾ। ਉਹ ਉਨ੍ਹਾਂ ਦਾ ਪਿਤਾ ਸੀ ਜਿਹੜੇ ਤੰਬੂਆਂ ਵਿੱਚ ਵੱਸਦੇ ਸਨ ਅਤੇ ਪਸ਼ੂ ਪਾਲਦੇ ਸਨ।
Adah gave birth to Jabal, who was the father of those who dwell in tents and have livestock.
21 ੨੧ ਅਤੇ ਉਸ ਦੇ ਭਰਾ ਦਾ ਨਾਮ ਜ਼ੂਬਲ ਸੀ। ਉਹ ਉਹਨਾਂ ਸਾਰਿਆਂ ਦਾ ਪਿਤਾ ਸੀ ਜਿਹੜੇ ਬਰਬਤ ਅਤੇ ਬੀਨ ਵਜਾਉਂਦੇ ਸਨ।
His brother’s name was Jubal, who was the father of all who handle the harp and pipe.
22 ੨੨ ਜ਼ਿੱਲਾਹ ਨੇ ਵੀ ਤੂਬਲ ਕਾਇਨ ਨੂੰ ਜਨਮ ਦਿੱਤਾ। ਉਹ ਲੋਹੇ, ਪਿੱਤਲ ਦੇ ਹਰ ਇੱਕ ਵੱਢਣ ਵਾਲੇ ਸੰਦ ਨੂੰ ਤਿੱਖਾ ਕਰਨ ਵਾਲਾ ਸੀ ਅਤੇ ਤੂਬਲ ਕਾਇਨ ਦੀ ਭੈਣ ਨਾਮਾਹ ਸੀ।
Zillah also gave birth to Tubal Cain, the forger of every cutting instrument of bronze and iron. Tubal Cain’s sister was Naamah.
23 ੨੩ ਲਾਮਕ ਨੇ ਆਪਣੀਆਂ ਪਤਨੀਆਂ ਨੂੰ ਆਖਿਆ - ਆਦਾਹ ਤੇ ਜ਼ਿੱਲਾਹ, ਮੇਰੀ ਗੱਲ ਨੂੰ ਸੁਣੋ, ਹੇ ਲਾਮਕ ਦੀ ਪਤਨੀਓ ਮੇਰੇ ਬਚਨ ਤੇ ਕੰਨ ਲਾਓ। ਮੈਂ ਤਾਂ ਇੱਕ ਮਨੁੱਖ ਨੂੰ, ਜਿਸ ਨੇ ਮੈਨੂੰ ਫੱਟੜ ਕੀਤਾ ਅਤੇ ਇੱਕ ਗੱਭਰੂ ਨੂੰ, ਜਿਸ ਨੇ ਮੈਨੂੰ ਸੱਟ ਮਾਰੀ ਮਾਰ ਸੁੱਟਿਆ ਹੈ।
Lamech said to his wives, “Adah and Zillah, hear my voice. You wives of Lamech, listen to my speech, for I have slain a man for wounding me, a young man for bruising me.
24 ੨੪ ਜੇ ਕਾਇਨ ਦਾ ਬਦਲਾ ਸੱਤ ਗੁਣਾ ਹੈ ਤਾਂ ਲਾਮਕ ਦਾ ਸਤੱਤਰ ਗੁਣਾ ਲਿਆ ਜਾਵੇਗਾ।
If Cain will be avenged seven times, truly Lamech seventy-seven times.”
25 ੨੫ ਆਦਮ ਨੇ ਫੇਰ ਆਪਣੀ ਪਤਨੀ ਨਾਲ ਸੰਗ ਕੀਤਾ ਅਤੇ ਉਸਨੇ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਨੇ ਇਹ ਆਖ ਕੇ ਉਹ ਦਾ ਨਾਮ ਸੇਥ ਰੱਖਿਆ ਕਿ ਪਰਮੇਸ਼ੁਰ ਨੇ ਮੈਨੂੰ ਹਾਬਲ ਦੀ ਥਾਂ ਇੱਕ ਹੋਰ ਪੁੱਤਰ ਦਿੱਤਾ ਜਿਸ ਨੂੰ ਕਾਇਨ ਨੇ ਮਾਰ ਸੁੱਟਿਆ ਸੀ।
Adam knew his wife again. She gave birth to a son, and named him Seth, saying, “for God has given me another child instead of Abel, for Cain killed him.”
26 ੨੬ ਅਤੇ ਸੇਥ ਤੋਂ ਵੀ ਇੱਕ ਪੁੱਤਰ ਜੰਮਿਆ ਅਤੇ ਉਸ ਨੇ ਉਹ ਦਾ ਨਾਮ ਅਨੋਸ਼ ਰੱਖਿਆ। ਉਸ ਵੇਲੇ ਤੋਂ ਲੋਕ ਯਹੋਵਾਹ ਦਾ ਨਾਮ ਲੈਣ ਲੱਗੇ।
A son was also born to Seth, and he named him Enosh. At that time men began to call on Yahweh’s name.