< ਉਤਪਤ 4 >

1 ਆਦਮ ਨੇ ਆਪਣੀ ਪਤਨੀ ਹੱਵਾਹ ਨਾਲ ਸੰਗ ਕੀਤਾ ਅਤੇ ਉਹ ਗਰਭਵਤੀ ਹੋਈ ਅਤੇ ਕਾਇਨ ਨੂੰ ਜਨਮ ਦਿੱਤਾ ਤਦ ਉਹ ਨੇ ਆਖਿਆ, ਮੈਂ ਇੱਕ ਮਨੁੱਖ ਯਹੋਵਾਹ ਕੋਲੋਂ ਪ੍ਰਾਪਤ ਕੀਤਾ।
וְהָאָדָם יָדַע אֶת־חַוָּה אִשְׁתּוֹ וַתַּהַר וַתֵּלֶד אֶת־קַיִן וַתֹּאמֶר קָנִיתִי אִישׁ אֶת־יְהֹוָֽה׃
2 ਫੇਰ ਉਸ ਨੇ ਉਸ ਦੇ ਭਰਾ ਹਾਬਲ ਨੂੰ ਜਨਮ ਦਿੱਤਾ, ਹਾਬਲ ਇੱਜੜਾਂ ਦਾ ਆਜੜੀ ਸੀ ਅਤੇ ਕਾਇਨ ਖੇਤੀਬਾੜੀ ਕਰਦਾ ਸੀ।
וַתֹּסֶף לָלֶדֶת אֶת־אָחִיו אֶת־הָבֶל וַֽיְהִי־הֶבֶל רֹעֵה צֹאן וְקַיִן הָיָה עֹבֵד אֲדָמָֽה׃
3 ਕੁਝ ਦਿਨਾਂ ਬਾਅਦ ਅਜਿਹਾ ਹੋਇਆ ਕਿ ਕਾਇਨ ਜ਼ਮੀਨ ਦੇ ਫਲ ਤੋਂ ਯਹੋਵਾਹ ਨੂੰ ਭੇਟ ਚੜ੍ਹਾਉਣ ਲਈ ਕੁਝ ਲੈ ਆਇਆ।
וַֽיְהִי מִקֵּץ יָמִים וַיָּבֵא קַיִן מִפְּרִי הָֽאֲדָמָה מִנְחָה לַֽיהֹוָֽה׃
4 ਹਾਬਲ ਵੀ ਇੱਜੜ ਦੇ ਪਹਿਲੌਠਿਆਂ ਨੂੰ ਅਤੇ ਉਨ੍ਹਾਂ ਦੀ ਚਰਬੀ ਵਿੱਚੋਂ ਕੁਝ ਲੈ ਆਇਆ, ਅਤੇ ਯਹੋਵਾਹ ਨੇ ਹਾਬਲ ਨੂੰ ਅਤੇ ਉਹ ਦੀ ਭੇਟ ਨੂੰ ਪਸੰਦ ਕੀਤਾ।
וְהֶבֶל הֵבִיא גַם־הוּא מִבְּכֹרוֹת צֹאנוֹ וּמֵֽחֶלְבֵהֶן וַיִּשַׁע יְהֹוָה אֶל־הֶבֶל וְאֶל־מִנְחָתֽוֹ׃
5 ਪਰ ਕਾਇਨ ਅਤੇ ਉਹ ਦੀ ਭੇਟ ਨੂੰ ਪਸੰਦ ਨਾ ਕੀਤਾ, ਇਸ ਲਈ ਕਾਇਨ ਬਹੁਤ ਕ੍ਰੋਧਵਾਨ ਹੋਇਆ ਅਤੇ ਉਹ ਦਾ ਚਿਹਰਾ ਉਦਾਸ ਹੋ ਗਿਆ।
וְאֶל־קַיִן וְאֶל־מִנְחָתוֹ לֹא שָׁעָה וַיִּחַר לְקַיִן מְאֹד וַֽיִּפְּלוּ פָּנָֽיו׃
6 ਤਦ ਯਹੋਵਾਹ ਨੇ ਕਾਇਨ ਨੂੰ ਆਖਿਆ, ਤੂੰ ਕਿਉਂ ਕ੍ਰੋਧਵਾਨ ਹੈਂ ਅਤੇ ਤੇਰੇ ਚਿਹਰੇ ਤੇ ਉਦਾਸੀ ਕਿਉਂ ਛਾਈ ਹੈ?
וַיֹּאמֶר יְהֹוָה אֶל־קָיִן לָמָּה חָרָה לָךְ וְלָמָּה נָפְלוּ פָנֶֽיךָ׃
7 ਜੇ ਤੂੰ ਭਲਾ ਨਾ ਕਰੇਂ ਤਾਂ ਕੀ ਤੇਰੀ ਭੇਟ ਸਵੀਕਾਰ ਨਾ ਕੀਤੀ ਜਾਵੇਗੀ, ਪਰ ਜੇ ਤੂੰ ਭਲਾ ਨਾ ਕਰੇਂ ਤਾਂ ਪਾਪ ਦਰਵਾਜ਼ੇ ਉੱਤੇ ਘਾਤ ਲਾ ਕੇ ਬੈਠਦਾ ਹੈ ਅਤੇ ਉਹ ਤੈਨੂੰ ਲੋਚਦਾ ਹੈ ਪਰ ਤੂੰ ਉਹ ਦੇ ਉੱਤੇ ਪਰਬਲ ਹੋ।
הֲלוֹא אִם־תֵּיטִיב שְׂאֵת וְאִם לֹא תֵיטִיב לַפֶּתַח חַטָּאת רֹבֵץ וְאֵלֶיךָ תְּשׁוּקָתוֹ וְאַתָּה תִּמְשׇׁל־בּֽוֹ׃
8 ਫੇਰ ਕਾਇਨ ਨੇ ਆਪਣੇ ਭਰਾ ਹਾਬਲ ਨੂੰ ਕੁਝ ਕਿਹਾ ਅਤੇ ਜਦ ਉਹ ਖੇਤ ਵਿੱਚ ਸਨ, ਤਾਂ ਕਾਇਨ ਨੇ ਆਪਣੇ ਭਰਾ ਹਾਬਲ ਦੇ ਵਿਰੁੱਧ ਉੱਠ ਕੇ ਉਸ ਨੂੰ ਮਾਰ ਦਿੱਤਾ।
וַיֹּאמֶר קַיִן אֶל־הֶבֶל אָחִיו וַֽיְהִי בִּהְיוֹתָם בַּשָּׂדֶה וַיָּקׇם קַיִן אֶל־הֶבֶל אָחִיו וַיַּהַרְגֵֽהוּ׃
9 ਤਦ ਯਹੋਵਾਹ ਨੇ ਕਾਇਨ ਨੂੰ ਪੁੱਛਿਆ, ਤੇਰਾ ਭਰਾ ਹਾਬਲ ਕਿੱਥੇ ਹੈ? ਉਸ ਨੇ ਆਖਿਆ, ਮੈਂ ਨਹੀਂ ਜਾਣਦਾ। ਭਲਾ, ਮੈਂ ਆਪਣੇ ਭਰਾ ਦਾ ਰਾਖ਼ਾ ਹਾਂ?
וַיֹּאמֶר יְהֹוָה אֶל־קַיִן אֵי הֶבֶל אָחִיךָ וַיֹּאמֶר לֹא יָדַעְתִּי הֲשֹׁמֵר אָחִי אָנֹֽכִי׃
10 ੧੦ ਫੇਰ ਉਸ ਨੇ ਆਖਿਆ, ਤੂੰ ਇਹ ਕੀ ਕੀਤਾ ਹੈ? ਤੇਰੇ ਭਰਾ ਦਾ ਲਹੂ ਜ਼ਮੀਨ ਤੋਂ ਮੇਰੇ ਅੱਗੇ ਦੁਹਾਈ ਦਿੰਦਾ ਹੈ।
וַיֹּאמֶר מֶה עָשִׂיתָ קוֹל דְּמֵי אָחִיךָ צֹעֲקִים אֵלַי מִן־הָֽאֲדָמָֽה׃
11 ੧੧ ਇਸ ਲਈ ਹੁਣ ਤੂੰ ਜ਼ਮੀਨ ਤੋਂ, ਜਿਸ ਨੇ ਆਪਣਾ ਮੂੰਹ ਤੇਰੇ ਭਰਾ ਦਾ ਲਹੂ ਤੇਰੇ ਹੱਥੋਂ ਲੈਣ ਲਈ ਖੋਲ੍ਹਿਆ ਹੈ, ਸਰਾਪੀ ਹੋਇਆ ਹੈਂ।
וְעַתָּה אָרוּר אָתָּה מִן־הָֽאֲדָמָה אֲשֶׁר פָּצְתָה אֶת־פִּיהָ לָקַחַת אֶת־דְּמֵי אָחִיךָ מִיָּדֶֽךָ׃
12 ੧੨ ਜਦ ਤੂੰ ਜ਼ਮੀਨ ਦੀ ਵਾਹੀ ਕਰੇਂਗਾ ਤਾਂ ਉਹ ਤੇਰੇ ਲਈ ਆਪਣੀ ਪੂਰੀ ਫ਼ਸਲ ਨਹੀਂ ਦੇਵੇਗੀ। ਤੂੰ ਧਰਤੀ ਉੱਤੇ ਭਗੌੜਾ ਅਤੇ ਭਟਕਣ ਵਾਲਾ ਹੋਵੇਂਗਾ।
כִּי תַֽעֲבֹד אֶת־הָאֲדָמָה לֹֽא־תֹסֵף תֵּת־כֹּחָהּ לָךְ נָע וָנָד תִּֽהְיֶה בָאָֽרֶץ׃
13 ੧੩ ਕਾਇਨ ਨੇ ਯਹੋਵਾਹ ਨੂੰ ਆਖਿਆ, ਮੇਰੀ ਸਜ਼ਾ ਸਹਿਣ ਤੋਂ ਬਾਹਰ ਹੈ।
וַיֹּאמֶר קַיִן אֶל־יְהֹוָה גָּדוֹל עֲוֺנִי מִנְּשֹֽׂא׃
14 ੧੪ ਵੇਖ ਤੂੰ ਅੱਜ ਦੇ ਦਿਨ ਮੈਨੂੰ ਇਸ ਜ਼ਮੀਨ ਦੇ ਉੱਤੋਂ ਦੁਰਕਾਰ ਦਿੱਤਾ ਅਤੇ ਮੈਂ ਤੇਰੇ ਅੱਗੋਂ ਲੁੱਕ ਜਾਂਵਾਂਗਾ, ਮੈਂ ਧਰਤੀ ਉੱਤੇ ਭਗੌੜਾ ਅਤੇ ਭਟਕਣ ਵਾਲਾ ਹੋਵਾਂਗਾ ਅਤੇ ਜੋ ਕੋਈ ਮੈਨੂੰ ਲੱਭੇਗਾ ਉਹ ਮੈਨੂੰ ਮਾਰ ਸੁੱਟੇਗਾ।
הֵן גֵּרַשְׁתָּ אֹתִי הַיּוֹם מֵעַל פְּנֵי הָֽאֲדָמָה וּמִפָּנֶיךָ אֶסָּתֵר וְהָיִיתִי נָע וָנָד בָּאָרֶץ וְהָיָה כׇל־מֹצְאִי יַֽהַרְגֵֽנִי׃
15 ੧੫ ਤਦ ਯਹੋਵਾਹ ਨੇ ਉਹ ਨੂੰ ਆਖਿਆ ਜੋ ਕੋਈ ਕਾਇਨ ਨੂੰ ਮਾਰੇ ਉਸ ਤੋਂ ਸੱਤ ਗੁਣਾ ਬਦਲਾ ਲਿਆ ਜਾਵੇਗਾ ਅਤੇ ਯਹੋਵਾਹ ਨੇ ਕਾਇਨ ਲਈ ਇੱਕ ਨਿਸ਼ਾਨ ਠਹਿਰਾਇਆ ਤਾਂ ਜੋ ਅਜਿਹਾ ਨਾ ਹੋਵੇ ਕਿ ਕੋਈ ਉਹ ਨੂੰ ਲੱਭ ਕੇ ਮਾਰ ਸੁੱਟੇ।
וַיֹּאמֶר לוֹ יְהֹוָה לָכֵן כׇּל־הֹרֵג קַיִן שִׁבְעָתַיִם יֻקָּם וַיָּשֶׂם יְהֹוָה לְקַיִן אוֹת לְבִלְתִּי הַכּוֹת־אֹתוֹ כׇּל־מֹצְאֽוֹ׃
16 ੧੬ ਸੋ ਕਾਇਨ ਯਹੋਵਾਹ ਦੇ ਹਜ਼ੂਰੋਂ ਚੱਲਿਆ ਗਿਆ ਅਤੇ ਅਦਨ ਦੇ ਪੂਰਬ ਵੱਲ ਨੋਦ ਦੇਸ਼ ਵਿੱਚ ਜਾ ਕੇ ਵੱਸ ਗਿਆ।
וַיֵּצֵא קַיִן מִלִּפְנֵי יְהֹוָה וַיֵּשֶׁב בְּאֶֽרֶץ־נוֹד קִדְמַת־עֵֽדֶן׃
17 ੧੭ ਕਾਇਨ ਨੇ ਆਪਣੀ ਪਤਨੀ ਨਾਲ ਸੰਗ ਕੀਤਾ, ਅਤੇ ਉਹ ਗਰਭਵਤੀ ਹੋਈ, ਉਸ ਨੇ ਹਨੋਕ ਨੂੰ ਜਨਮ ਦਿੱਤਾ ਅਤੇ ਉਸ ਨੇ ਇੱਕ ਨਗਰ ਬਣਾਇਆ, ਉਸ ਨੇ ਉਸ ਨਗਰ ਦਾ ਨਾਮ ਆਪਣੇ ਪੁੱਤਰ ਦੇ ਨਾਮ ਉੱਤੇ ਹਨੋਕ ਰੱਖਿਆ।
וַיֵּדַע קַיִן אֶת־אִשְׁתּוֹ וַתַּהַר וַתֵּלֶד אֶת־חֲנוֹךְ וַֽיְהִי בֹּנֶה עִיר וַיִּקְרָא שֵׁם הָעִיר כְּשֵׁם בְּנוֹ חֲנֽוֹךְ׃
18 ੧੮ ਹਨੋਕ ਤੋਂ ਈਰਾਦ ਜੰਮਿਆ, ਈਰਾਦ ਤੋਂ ਮਹੂਯਾਏਲ ਜੰਮਿਆ, ਮਹੂਯਾਏਲ ਤੋਂ ਮਥੂਸ਼ਾਏਲ ਜੰਮਿਆ ਅਤੇ ਮਥੂਸ਼ਾਏਲ ਤੋਂ ਲਾਮਕ ਜੰਮਿਆ।
וַיִּוָּלֵד לַֽחֲנוֹךְ אֶת־עִירָד וְעִירָד יָלַד אֶת־מְחֽוּיָאֵל וּמְחִיָּיאֵל יָלַד אֶת־מְתוּשָׁאֵל וּמְתוּשָׁאֵל יָלַד אֶת־לָֽמֶךְ׃
19 ੧੯ ਲਾਮਕ ਨੇ ਆਪਣੇ ਲਈ ਦੋ ਪਤਨੀਆਂ ਰੱਖੀਆਂ, ਇੱਕ ਦਾ ਨਾਮ ਆਦਾਹ ਸੀ ਅਤੇ ਦੂਸਰੀ ਦਾ ਨਾਮ ਜ਼ਿੱਲਾਹ ਸੀ।
וַיִּֽקַּֽח־לוֹ לֶמֶךְ שְׁתֵּי נָשִׁים שֵׁם הָֽאַחַת עָדָה וְשֵׁם הַשֵּׁנִית צִלָּֽה׃
20 ੨੦ ਆਦਾਹ ਨੇ ਯਾਬਲ ਨੂੰ ਜਨਮ ਦਿੱਤਾ। ਉਹ ਉਨ੍ਹਾਂ ਦਾ ਪਿਤਾ ਸੀ ਜਿਹੜੇ ਤੰਬੂਆਂ ਵਿੱਚ ਵੱਸਦੇ ਸਨ ਅਤੇ ਪਸ਼ੂ ਪਾਲਦੇ ਸਨ।
וַתֵּלֶד עָדָה אֶת־יָבָל הוּא הָיָה אֲבִי יֹשֵׁב אֹהֶל וּמִקְנֶֽה׃
21 ੨੧ ਅਤੇ ਉਸ ਦੇ ਭਰਾ ਦਾ ਨਾਮ ਜ਼ੂਬਲ ਸੀ। ਉਹ ਉਹਨਾਂ ਸਾਰਿਆਂ ਦਾ ਪਿਤਾ ਸੀ ਜਿਹੜੇ ਬਰਬਤ ਅਤੇ ਬੀਨ ਵਜਾਉਂਦੇ ਸਨ।
וְשֵׁם אָחִיו יוּבָל הוּא הָיָה אֲבִי כׇּל־תֹּפֵשׂ כִּנּוֹר וְעוּגָֽב׃
22 ੨੨ ਜ਼ਿੱਲਾਹ ਨੇ ਵੀ ਤੂਬਲ ਕਾਇਨ ਨੂੰ ਜਨਮ ਦਿੱਤਾ। ਉਹ ਲੋਹੇ, ਪਿੱਤਲ ਦੇ ਹਰ ਇੱਕ ਵੱਢਣ ਵਾਲੇ ਸੰਦ ਨੂੰ ਤਿੱਖਾ ਕਰਨ ਵਾਲਾ ਸੀ ਅਤੇ ਤੂਬਲ ਕਾਇਨ ਦੀ ਭੈਣ ਨਾਮਾਹ ਸੀ।
וְצִלָּה גַם־הִוא יָֽלְדָה אֶת־תּוּבַל קַיִן לֹטֵשׁ כׇּל־חֹרֵשׁ נְחֹשֶׁת וּבַרְזֶל וַֽאֲחוֹת תּֽוּבַל־קַיִן נַֽעֲמָֽה׃
23 ੨੩ ਲਾਮਕ ਨੇ ਆਪਣੀਆਂ ਪਤਨੀਆਂ ਨੂੰ ਆਖਿਆ - ਆਦਾਹ ਤੇ ਜ਼ਿੱਲਾਹ, ਮੇਰੀ ਗੱਲ ਨੂੰ ਸੁਣੋ, ਹੇ ਲਾਮਕ ਦੀ ਪਤਨੀਓ ਮੇਰੇ ਬਚਨ ਤੇ ਕੰਨ ਲਾਓ। ਮੈਂ ਤਾਂ ਇੱਕ ਮਨੁੱਖ ਨੂੰ, ਜਿਸ ਨੇ ਮੈਨੂੰ ਫੱਟੜ ਕੀਤਾ ਅਤੇ ਇੱਕ ਗੱਭਰੂ ਨੂੰ, ਜਿਸ ਨੇ ਮੈਨੂੰ ਸੱਟ ਮਾਰੀ ਮਾਰ ਸੁੱਟਿਆ ਹੈ।
וַיֹּאמֶר לֶמֶךְ לְנָשָׁיו עָדָה וְצִלָּה שְׁמַעַן קוֹלִי נְשֵׁי לֶמֶךְ הַאְזֵנָּה אִמְרָתִי כִּי אִישׁ הָרַגְתִּי לְפִצְעִי וְיֶלֶד לְחַבֻּרָתִֽי׃
24 ੨੪ ਜੇ ਕਾਇਨ ਦਾ ਬਦਲਾ ਸੱਤ ਗੁਣਾ ਹੈ ਤਾਂ ਲਾਮਕ ਦਾ ਸਤੱਤਰ ਗੁਣਾ ਲਿਆ ਜਾਵੇਗਾ।
כִּי שִׁבְעָתַיִם יֻקַּם־קָיִן וְלֶמֶךְ שִׁבְעִים וְשִׁבְעָֽה׃
25 ੨੫ ਆਦਮ ਨੇ ਫੇਰ ਆਪਣੀ ਪਤਨੀ ਨਾਲ ਸੰਗ ਕੀਤਾ ਅਤੇ ਉਸਨੇ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਨੇ ਇਹ ਆਖ ਕੇ ਉਹ ਦਾ ਨਾਮ ਸੇਥ ਰੱਖਿਆ ਕਿ ਪਰਮੇਸ਼ੁਰ ਨੇ ਮੈਨੂੰ ਹਾਬਲ ਦੀ ਥਾਂ ਇੱਕ ਹੋਰ ਪੁੱਤਰ ਦਿੱਤਾ ਜਿਸ ਨੂੰ ਕਾਇਨ ਨੇ ਮਾਰ ਸੁੱਟਿਆ ਸੀ।
וַיֵּדַע אָדָם עוֹד אֶת־אִשְׁתּוֹ וַתֵּלֶד בֵּן וַתִּקְרָא אֶת־שְׁמוֹ שֵׁת כִּי שָֽׁת־לִי אֱלֹהִים זֶרַע אַחֵר תַּחַת הֶבֶל כִּי הֲרָגוֹ קָֽיִן׃
26 ੨੬ ਅਤੇ ਸੇਥ ਤੋਂ ਵੀ ਇੱਕ ਪੁੱਤਰ ਜੰਮਿਆ ਅਤੇ ਉਸ ਨੇ ਉਹ ਦਾ ਨਾਮ ਅਨੋਸ਼ ਰੱਖਿਆ। ਉਸ ਵੇਲੇ ਤੋਂ ਲੋਕ ਯਹੋਵਾਹ ਦਾ ਨਾਮ ਲੈਣ ਲੱਗੇ।
וּלְשֵׁת גַּם־הוּא יֻלַּד־בֵּן וַיִּקְרָא אֶת־שְׁמוֹ אֱנוֹשׁ אָז הוּחַל לִקְרֹא בְּשֵׁם יְהֹוָֽה׃

< ਉਤਪਤ 4 >