< ਉਤਪਤ 40 >

1 ਇਹਨਾਂ ਗੱਲਾਂ ਦੇ ਬਾਅਦ ਅਜਿਹਾ ਹੋਇਆ ਕਿ ਮਿਸਰ ਦੇ ਰਾਜਾ ਦਾ ਸਾਕੀ ਅਤੇ ਰਸੋਈਆ ਆਪਣੇ ਸੁਆਮੀ ਅਰਥਾਤ ਮਿਸਰ ਦੇ ਰਾਜੇ ਦੇ ਵਿਰੁੱਧ ਕੁਝ ਅਪਰਾਧ ਕੀਤਾ।
這事以後,埃及王的酒政和膳長得罪了他們的主-埃及王,
2 ਤਦ ਫ਼ਿਰਊਨ ਆਪਣੇ ਦੋਹਾਂ ਪ੍ਰਧਾਨਾਂ ਦੇ ਉੱਤੇ ਅਰਥਾਤ ਸਾਕੀਆਂ ਦੇ ਮੁਖੀਏ ਅਤੇ ਰਸੋਈਆਂ ਦੇ ਮੁਖੀਏ ਉੱਤੇ ਗੁੱਸੇ ਹੋਇਆ
法老就惱怒酒政和膳長這二臣,
3 ਅਤੇ ਉਸ ਨੇ ਉਨ੍ਹਾਂ ਨੂੰ ਅੰਗ-ਰੱਖਿਅਕਾਂ ਦੇ ਪ੍ਰਧਾਨ ਦੇ ਘਰ ਵਿੱਚ ਅਰਥਾਤ ਉਸੇ ਕੈਦਖ਼ਾਨੇ ਵਿੱਚ ਜਿੱਥੇ ਯੂਸੁਫ਼ ਕੈਦ ਸੀ, ਬੰਦ ਕਰ ਦਿੱਤਾ।
把他們下在護衛長府內的監裏,就是約瑟被囚的地方。
4 ਅੰਗ-ਰੱਖਿਅਕਾਂ ਦੇ ਪ੍ਰਧਾਨ ਨੇ ਉਨ੍ਹਾਂ ਨੂੰ ਯੂਸੁਫ਼ ਦੇ ਹਵਾਲੇ ਕਰ ਦਿੱਤਾ ਅਤੇ ਉਸ ਨੇ ਉਨ੍ਹਾਂ ਦੀ ਸੇਵਾ ਕੀਤੀ ਜਦ ਤੱਕ ਉਹ ਕੈਦ ਵਿੱਚ ਰਹੇ।
護衛長把他們交給約瑟,約瑟便伺候他們;他們有些日子在監裏。
5 ਮਿਸਰ ਦੇ ਰਾਜਾ ਦੇ ਸਾਕੀ ਅਤੇ ਰਸੋਈਏ ਨੇ ਜਿਹੜੇ ਕੈਦਖ਼ਾਨੇ ਵਿੱਚ ਬੰਦ ਸਨ, ਉਨ੍ਹਾਂ ਦੋਹਾਂ ਨੇ ਇੱਕੋ ਹੀ ਰਾਤ ਆਪਣੇ-ਆਪਣੇ ਫਲ ਅਨੁਸਾਰ ਸੁਫ਼ਨਾ ਵੇਖਿਆ।
被囚在監之埃及王的酒政和膳長二人同夜各做一夢,各夢都有講解。
6 ਜਦ ਯੂਸੁਫ਼ ਸਵੇਰੇ ਉਨ੍ਹਾਂ ਦੇ ਕੋਲ ਅੰਦਰ ਗਿਆ ਅਤੇ ਉਨ੍ਹਾਂ ਨੂੰ ਵੇਖਿਆ ਤਾਂ ਵੇਖੋ ਉਹ ਉਦਾਸ ਸਨ।
到了早晨,約瑟進到他們那裏,見他們有愁悶的樣子。
7 ਉਸ ਨੇ ਫ਼ਿਰਊਨ ਦੇ ਉਨ੍ਹਾਂ ਪ੍ਰਧਾਨਾਂ ਨੂੰ ਜਿਹੜੇ ਉਸ ਦੇ ਨਾਲ ਉਸ ਦੇ ਸੁਆਮੀ ਦੇ ਘਰ ਕੈਦ ਵਿੱਚ ਸਨ, ਪੁੱਛਿਆ, ਅੱਜ ਤੁਹਾਡੇ ਚਿਹਰੇ ਕਿਉਂ ਉਦਾਸ ਹਨ?
他便問法老的二臣,就是與他同囚在他主人府裏的,說:「你們今日為甚麼面帶愁容呢?」
8 ਤਦ ਉਨ੍ਹਾਂ ਨੇ ਉਸ ਨੂੰ ਆਖਿਆ, ਅਸੀਂ ਇੱਕ ਸੁਫ਼ਨਾ ਵੇਖਿਆ ਹੈ, ਜਿਸ ਦਾ ਅਰਥ ਦੱਸਣ ਵਾਲਾ ਕੋਈ ਨਹੀਂ ਹੈ ਤਾਂ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਕੀ ਸੁਫ਼ਨਿਆਂ ਦਾ ਅਰਥ ਦੱਸਣਾ ਪਰਮੇਸ਼ੁਰ ਦਾ ਕੰਮ ਨਹੀਂ ਹੈ? ਤੁਸੀਂ ਆਪਣੇ-ਆਪਣੇ ਸੁਫ਼ਨੇ ਮੈਨੂੰ ਦੱਸੋ?
他們對他說:「我們各人做了一夢,沒有人能解。」約瑟說:「解夢不是出於上帝嗎?請你們將夢告訴我。」
9 ਸਾਕੀਆਂ ਦੇ ਮੁਖੀਏ ਨੇ ਯੂਸੁਫ਼ ਨੂੰ ਆਪਣਾ ਸੁਫ਼ਨਾ ਦੱਸਿਆ ਅਤੇ ਆਖਿਆ, ਵੇਖੋ ਮੇਰੇ ਸੁਫ਼ਨੇ ਵਿੱਚ ਦਾਖ਼ ਦੀ ਇੱਕ ਵੇਲ ਮੇਰੇ ਸਨਮੁਖ ਸੀ,
酒政便將他的夢告訴約瑟說:「我夢見在我面前有一棵葡萄樹,
10 ੧੦ ਅਤੇ ਉਸ ਵੇਲ ਵਿੱਚ ਤਿੰਨ ਟਹਿਣੀਆਂ ਸਨ ਅਤੇ ਜਾਣੋ ਉਹ ਨੂੰ ਕਲੀਆਂ ਨਿੱਕਲੀਆਂ ਅਤੇ ਫੁੱਲ ਲੱਗੇ ਅਤੇ ਉਸ ਦੇ ਗੁੱਛਿਆਂ ਵਿੱਚ ਦਾਖ਼ ਪੱਕ ਗਈ।
樹上有三根枝子,好像發了芽,開了花,上頭的葡萄都成熟了。
11 ੧੧ ਫ਼ਿਰਊਨ ਦਾ ਪਿਆਲਾ ਮੇਰੇ ਹੱਥ ਵਿੱਚ ਸੀ, ਅਤੇ ਮੈਂ ਦਾਖ਼ਾਂ ਨੂੰ ਲੈ ਕੇ ਫ਼ਿਰਊਨ ਦੇ ਪਿਆਲੇ ਵਿੱਚ ਨਿਚੋੜਿਆ ਅਤੇ ਉਹ ਪਿਆਲਾ ਮੈਂ ਫ਼ਿਰਊਨ ਦੀ ਹਥੇਲੀ ਉੱਤੇ ਰੱਖਿਆ।
法老的杯在我手中,我就拿葡萄擠在法老的杯裏,將杯遞在他手中。」
12 ੧੨ ਤਦ ਯੂਸੁਫ਼ ਨੇ ਉਸ ਨੂੰ ਆਖਿਆ, ਇਸ ਦਾ ਅਰਥ ਇਹ ਹੈ ਕਿ ਉਹ ਤਿੰਨ ਟਹਿਣੀਆਂ ਤਿੰਨ ਦਿਨ ਹਨ।
約瑟對他說:「你所做的夢是這樣解:三根枝子就是三天;
13 ੧੩ ਇਨ੍ਹਾਂ ਤਿੰਨਾਂ ਦਿਨਾਂ ਵਿੱਚ ਫ਼ਿਰਊਨ ਤੇਰਾ ਸਿਰ ਉੱਚਾ ਕਰੇਗਾ ਅਤੇ ਤੈਨੂੰ ਤੇਰੇ ਅਹੁਦੇ ਉੱਤੇ ਫੇਰ ਖੜ੍ਹਾ ਕਰੇਗਾ ਅਤੇ ਤੂੰ ਪਹਿਲਾਂ ਦੀ ਤਰ੍ਹਾਂ ਜਦ ਤੂੰ ਉਹ ਦਾ ਸਾਕੀ ਸੀ, ਫਿਰ ਤੋਂ ਫ਼ਿਰਊਨ ਦੇ ਹੱਥ ਵਿੱਚ ਪਿਆਲਾ ਦੇਵੇਂਗਾ।
三天之內,法老必提你出監,叫你官復原職,你仍要遞杯在法老的手中,和先前作他的酒政一樣。
14 ੧੪ ਜਦ ਤੇਰਾ ਭਲਾ ਹੋਵੇ ਤਾਂ ਤੂੰ ਮੈਨੂੰ ਯਾਦ ਰੱਖੀਂ ਅਤੇ ਮੇਰੇ ਉੱਤੇ ਕਿਰਪਾ ਕਰਕੇ ਫ਼ਿਰਊਨ ਨੂੰ ਮੇਰੇ ਬਾਰੇ ਦੱਸੀਂ ਅਤੇ ਮੈਨੂੰ ਇਸ ਘਰ ਵਿੱਚੋਂ ਬਾਹਰ ਕਢਾਈਂ।
但你得好處的時候,求你記念我,施恩與我,在法老面前提說我,救我出這監牢。
15 ੧੫ ਕਿਉਂ ਜੋ ਸੱਚ-ਮੁੱਚ ਮੈਂ ਇਬਰਾਨੀਆਂ ਦੇ ਦੇਸ਼ ਵਿੱਚੋਂ ਚੁਰਾਇਆ ਗਿਆ ਹਾਂ ਅਤੇ ਇੱਥੇ ਵੀ ਮੈਂ ਕੁਝ ਨਹੀਂ ਕੀਤਾ ਕਿ ਉਹ ਮੈਨੂੰ ਇਸ ਕੈਦ ਵਿੱਚ ਰੱਖਣ।
我實在是從希伯來人之地被拐來的;我在這裏也沒有做過甚麼,叫他們把我下在監裏。」
16 ੧੬ ਜਦ ਰਸੋਈਆਂ ਦੇ ਮੁਖੀਏ ਨੇ ਵੇਖਿਆ ਕਿ ਉਸ ਦੇ ਸੁਫ਼ਨੇ ਦਾ ਅਰਥ ਚੰਗਾ ਹੈ ਤਾਂ ਉਸ ਨੇ ਯੂਸੁਫ਼ ਨੂੰ ਆਖਿਆ, ਮੈਂ ਵੀ ਇੱਕ ਸੁਫ਼ਨਾ ਵੇਖਿਆ, ਅਤੇ ਵੇਖੋ ਮੇਰੇ ਸਿਰ ਉੱਤੇ ਚਿੱਟੀਆਂ ਰੋਟੀਆਂ ਦੀਆਂ ਤਿੰਨ ਟੋਕਰੀਆਂ ਸਨ।
膳長見夢解得好,就對約瑟說:「我在夢中見我頭上頂着三筐白餅;
17 ੧੭ ਅਤੇ ਸਭ ਤੋਂ ਉੱਪਰਲੀ ਟੋਕਰੀ ਵਿੱਚ ਫ਼ਿਰਊਨ ਲਈ ਭਿੰਨ-ਭਿੰਨ ਪ੍ਰਕਾਰ ਦਾ ਪਕਾਇਆ ਹੋਇਆ ਭੋਜਨ ਸੀ ਅਤੇ ਪੰਛੀ ਮੇਰੇ ਸਿਰ ਉੱਪਰਲੀ ਟੋਕਰੀ ਵਿੱਚੋਂ ਖਾਂਦੇ ਸਨ।
極上的筐子裏有為法老烤的各樣食物,有飛鳥來吃我頭上筐子裏的食物。」
18 ੧੮ ਤਦ ਯੂਸੁਫ਼ ਨੇ ਉੱਤਰ ਦੇ ਕੇ ਆਖਿਆ, ਇਸ ਦਾ ਅਰਥ ਇਹ ਹੈ ਕਿ ਇਹ ਤਿੰਨ ਟੋਕਰੀਆਂ ਤਿੰਨ ਦਿਨ ਹਨ।
約瑟說:「你的夢是這樣解:三個筐子就是三天;
19 ੧੯ ਇਨ੍ਹਾਂ ਤਿੰਨਾਂ ਦਿਨਾਂ ਵਿੱਚ ਫ਼ਿਰਊਨ ਤੇਰਾ ਸਿਰ ਤੇਰੇ ਉੱਤੋਂ ਲਾਹ ਦੇਵੇਗਾ ਅਤੇ ਤੈਨੂੰ ਇੱਕ ਰੁੱਖ ਨਾਲ ਟੰਗ ਦੇਵੇਗਾ ਅਤੇ ਪੰਛੀ ਤੇਰਾ ਮਾਸ ਖਾਣਗੇ।
三天之內,法老必斬斷你的頭,把你掛在木頭上,必有飛鳥來吃你身上的肉。」
20 ੨੦ ਫਿਰ ਤੀਜੇ ਦਿਨ, ਫ਼ਿਰਊਨ ਦਾ ਜਨਮ ਦਿਨ ਸੀ ਅਤੇ ਉਸ ਨੇ ਆਪਣੇ ਸਾਰੇ ਕਰਮਚਾਰੀਆਂ ਲਈ ਦਾਵਤ ਕੀਤੀ ਅਤੇ ਆਪਣੇ ਕਰਮਚਾਰੀਆਂ ਵਿੱਚੋਂ ਸਾਕੀਆਂ ਦੇ ਮੁਖੀਏ ਅਤੇ ਰਸੋਈਆਂ ਦੇ ਮੁਖੀਏ ਦਾ ਸਿਰ ਉੱਚਾ ਕੀਤਾ।
到了第三天,是法老的生日,他為眾臣僕設擺筵席,把酒政和膳長提出監來,
21 ੨੧ ਪਰ ਉਸ ਨੇ ਸਾਕੀਆਂ ਦੇ ਮੁਖੀਏ ਨੂੰ ਤਾਂ ਉਹ ਦੇ ਅਹੁਦੇ ਉੱਤੇ ਫਿਰ ਨਿਯੁਕਤ ਕੀਤਾ ਤਾਂ ਜੋ ਉਹ ਫ਼ਿਰਊਨ ਦੀ ਹਥੇਲੀ ਉੱਤੇ ਪਿਆਲਾ ਰੱਖੇ
使酒政官復原職,他仍舊遞杯在法老手中;
22 ੨੨ ਪਰ ਉਸ ਨੇ ਰਸੋਈਆਂ ਦੇ ਮੁਖੀਏ ਨੂੰ ਫਾਂਸੀ ਦੇ ਦਿੱਤੀ ਜਿਵੇਂ ਯੂਸੁਫ਼ ਨੇ ਉਨ੍ਹਾਂ ਦੇ ਸੁਫ਼ਨਿਆਂ ਦਾ ਅਰਥ ਦੱਸਿਆ ਸੀ।
但把膳長掛起來,正如約瑟向他們所解的話。
23 ੨੩ ਪਰ ਸਾਕੀਆਂ ਦੇ ਮੁਖੀਏ ਨੇ ਯੂਸੁਫ਼ ਨੂੰ ਯਾਦ ਨਾ ਰੱਖਿਆ ਪਰ ਉਸ ਨੂੰ ਭੁੱਲ ਗਿਆ।
酒政卻不記念約瑟,竟忘了他。

< ਉਤਪਤ 40 >