< ਉਤਪਤ 40 >

1 ਇਹਨਾਂ ਗੱਲਾਂ ਦੇ ਬਾਅਦ ਅਜਿਹਾ ਹੋਇਆ ਕਿ ਮਿਸਰ ਦੇ ਰਾਜਾ ਦਾ ਸਾਕੀ ਅਤੇ ਰਸੋਈਆ ਆਪਣੇ ਸੁਆਮੀ ਅਰਥਾਤ ਮਿਸਰ ਦੇ ਰਾਜੇ ਦੇ ਵਿਰੁੱਧ ਕੁਝ ਅਪਰਾਧ ਕੀਤਾ।
וַיְהִ֗י אַחַר֙ הַדְּבָרִ֣ים הָאֵ֔לֶּה חָ֥טְא֛וּ מַשְׁקֵ֥ה מֶֽלֶךְ־מִצְרַ֖יִם וְהָאֹפֶ֑ה לַאֲדֹנֵיהֶ֖ם לְמֶ֥לֶךְ מִצְרָֽיִם׃
2 ਤਦ ਫ਼ਿਰਊਨ ਆਪਣੇ ਦੋਹਾਂ ਪ੍ਰਧਾਨਾਂ ਦੇ ਉੱਤੇ ਅਰਥਾਤ ਸਾਕੀਆਂ ਦੇ ਮੁਖੀਏ ਅਤੇ ਰਸੋਈਆਂ ਦੇ ਮੁਖੀਏ ਉੱਤੇ ਗੁੱਸੇ ਹੋਇਆ
וַיִּקְצֹ֣ף פַּרְעֹ֔ה עַ֖ל שְׁנֵ֣י סָרִיסָ֑יו עַ֚ל שַׂ֣ר הַמַּשְׁקִ֔ים וְעַ֖ל שַׂ֥ר הָאֹופִֽים׃
3 ਅਤੇ ਉਸ ਨੇ ਉਨ੍ਹਾਂ ਨੂੰ ਅੰਗ-ਰੱਖਿਅਕਾਂ ਦੇ ਪ੍ਰਧਾਨ ਦੇ ਘਰ ਵਿੱਚ ਅਰਥਾਤ ਉਸੇ ਕੈਦਖ਼ਾਨੇ ਵਿੱਚ ਜਿੱਥੇ ਯੂਸੁਫ਼ ਕੈਦ ਸੀ, ਬੰਦ ਕਰ ਦਿੱਤਾ।
וַיִּתֵּ֨ן אֹתָ֜ם בְּמִשְׁמַ֗ר בֵּ֛ית שַׂ֥ר הַטַבָּחִ֖ים אֶל־בֵּ֣ית הַסֹּ֑הַר מְקֹ֕ום אֲשֶׁ֥ר יֹוסֵ֖ף אָס֥וּר שָֽׁם׃
4 ਅੰਗ-ਰੱਖਿਅਕਾਂ ਦੇ ਪ੍ਰਧਾਨ ਨੇ ਉਨ੍ਹਾਂ ਨੂੰ ਯੂਸੁਫ਼ ਦੇ ਹਵਾਲੇ ਕਰ ਦਿੱਤਾ ਅਤੇ ਉਸ ਨੇ ਉਨ੍ਹਾਂ ਦੀ ਸੇਵਾ ਕੀਤੀ ਜਦ ਤੱਕ ਉਹ ਕੈਦ ਵਿੱਚ ਰਹੇ।
וַ֠יִּפְקֹד שַׂ֣ר הַטַּבָּחִ֧ים אֶת־יֹוסֵ֛ף אִתָּ֖ם וַיְשָׁ֣רֶת אֹתָ֑ם וַיִּהְי֥וּ יָמִ֖ים בְּמִשְׁמָֽר׃
5 ਮਿਸਰ ਦੇ ਰਾਜਾ ਦੇ ਸਾਕੀ ਅਤੇ ਰਸੋਈਏ ਨੇ ਜਿਹੜੇ ਕੈਦਖ਼ਾਨੇ ਵਿੱਚ ਬੰਦ ਸਨ, ਉਨ੍ਹਾਂ ਦੋਹਾਂ ਨੇ ਇੱਕੋ ਹੀ ਰਾਤ ਆਪਣੇ-ਆਪਣੇ ਫਲ ਅਨੁਸਾਰ ਸੁਫ਼ਨਾ ਵੇਖਿਆ।
וַיַּֽחַלְמוּ֩ חֲלֹ֨ום שְׁנֵיהֶ֜ם אִ֤ישׁ חֲלֹמֹו֙ בְּלַ֣יְלָה אֶחָ֔ד אִ֖ישׁ כְּפִתְרֹ֣ון חֲלֹמֹ֑ו הַמַּשְׁקֶ֣ה וְהָאֹפֶ֗ה אֲשֶׁר֙ לְמֶ֣לֶךְ מִצְרַ֔יִם אֲשֶׁ֥ר אֲסוּרִ֖ים בְּבֵ֥ית הַסֹּֽהַר׃
6 ਜਦ ਯੂਸੁਫ਼ ਸਵੇਰੇ ਉਨ੍ਹਾਂ ਦੇ ਕੋਲ ਅੰਦਰ ਗਿਆ ਅਤੇ ਉਨ੍ਹਾਂ ਨੂੰ ਵੇਖਿਆ ਤਾਂ ਵੇਖੋ ਉਹ ਉਦਾਸ ਸਨ।
וַיָּבֹ֧א אֲלֵיהֶ֛ם יֹוסֵ֖ף בַּבֹּ֑קֶר וַיַּ֣רְא אֹתָ֔ם וְהִנָּ֖ם זֹעֲפִֽים׃
7 ਉਸ ਨੇ ਫ਼ਿਰਊਨ ਦੇ ਉਨ੍ਹਾਂ ਪ੍ਰਧਾਨਾਂ ਨੂੰ ਜਿਹੜੇ ਉਸ ਦੇ ਨਾਲ ਉਸ ਦੇ ਸੁਆਮੀ ਦੇ ਘਰ ਕੈਦ ਵਿੱਚ ਸਨ, ਪੁੱਛਿਆ, ਅੱਜ ਤੁਹਾਡੇ ਚਿਹਰੇ ਕਿਉਂ ਉਦਾਸ ਹਨ?
וַיִּשְׁאַ֞ל אֶת־סְרִיסֵ֣י פַרְעֹ֗ה אֲשֶׁ֨ר אִתֹּ֧ו בְמִשְׁמַ֛ר בֵּ֥ית אֲדֹנָ֖יו לֵאמֹ֑ר מַדּ֛וּעַ פְּנֵיכֶ֥ם רָעִ֖ים הַיֹּֽום׃
8 ਤਦ ਉਨ੍ਹਾਂ ਨੇ ਉਸ ਨੂੰ ਆਖਿਆ, ਅਸੀਂ ਇੱਕ ਸੁਫ਼ਨਾ ਵੇਖਿਆ ਹੈ, ਜਿਸ ਦਾ ਅਰਥ ਦੱਸਣ ਵਾਲਾ ਕੋਈ ਨਹੀਂ ਹੈ ਤਾਂ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਕੀ ਸੁਫ਼ਨਿਆਂ ਦਾ ਅਰਥ ਦੱਸਣਾ ਪਰਮੇਸ਼ੁਰ ਦਾ ਕੰਮ ਨਹੀਂ ਹੈ? ਤੁਸੀਂ ਆਪਣੇ-ਆਪਣੇ ਸੁਫ਼ਨੇ ਮੈਨੂੰ ਦੱਸੋ?
וַיֹּאמְר֣וּ אֵלָ֔יו חֲלֹ֣ום חָלַ֔מְנוּ וּפֹתֵ֖ר אֵ֣ין אֹתֹ֑ו וַיֹּ֨אמֶר אֲלֵהֶ֜ם יֹוסֵ֗ף הֲלֹ֤וא לֽ͏ֵאלֹהִים֙ פִּתְרֹנִ֔ים סַפְּרוּ־נָ֖א לִֽי׃
9 ਸਾਕੀਆਂ ਦੇ ਮੁਖੀਏ ਨੇ ਯੂਸੁਫ਼ ਨੂੰ ਆਪਣਾ ਸੁਫ਼ਨਾ ਦੱਸਿਆ ਅਤੇ ਆਖਿਆ, ਵੇਖੋ ਮੇਰੇ ਸੁਫ਼ਨੇ ਵਿੱਚ ਦਾਖ਼ ਦੀ ਇੱਕ ਵੇਲ ਮੇਰੇ ਸਨਮੁਖ ਸੀ,
וַיְסַפֵּ֧ר שַֽׂר־הַמַּשְׁקִ֛ים אֶת־חֲלֹמֹ֖ו לְיֹוסֵ֑ף וַיֹּ֣אמֶר לֹ֔ו בַּחֲלֹומִ֕י וְהִנֵּה־גֶ֖פֶן לְפָנָֽי׃
10 ੧੦ ਅਤੇ ਉਸ ਵੇਲ ਵਿੱਚ ਤਿੰਨ ਟਹਿਣੀਆਂ ਸਨ ਅਤੇ ਜਾਣੋ ਉਹ ਨੂੰ ਕਲੀਆਂ ਨਿੱਕਲੀਆਂ ਅਤੇ ਫੁੱਲ ਲੱਗੇ ਅਤੇ ਉਸ ਦੇ ਗੁੱਛਿਆਂ ਵਿੱਚ ਦਾਖ਼ ਪੱਕ ਗਈ।
וּבַגֶּ֖פֶן שְׁלֹשָׁ֣ה שָׂרִיגִ֑ם וְהִ֤יא כְפֹרַ֙חַת֙ עָלְתָ֣ה נִצָּ֔הּ הִבְשִׁ֥ילוּ אַשְׁכְּלֹתֶ֖יהָ עֲנָבִֽים׃
11 ੧੧ ਫ਼ਿਰਊਨ ਦਾ ਪਿਆਲਾ ਮੇਰੇ ਹੱਥ ਵਿੱਚ ਸੀ, ਅਤੇ ਮੈਂ ਦਾਖ਼ਾਂ ਨੂੰ ਲੈ ਕੇ ਫ਼ਿਰਊਨ ਦੇ ਪਿਆਲੇ ਵਿੱਚ ਨਿਚੋੜਿਆ ਅਤੇ ਉਹ ਪਿਆਲਾ ਮੈਂ ਫ਼ਿਰਊਨ ਦੀ ਹਥੇਲੀ ਉੱਤੇ ਰੱਖਿਆ।
וְכֹ֥וס פַּרְעֹ֖ה בְּיָדִ֑י וָאֶקַּ֣ח אֶת־הָֽעֲנָבִ֗ים וָֽאֶשְׂחַ֤ט אֹתָם֙ אֶל־כֹּ֣וס פַּרְעֹ֔ה וָאֶתֵּ֥ן אֶת־הַכֹּ֖וס עַל־כַּ֥ף פַּרְעֹֽה׃
12 ੧੨ ਤਦ ਯੂਸੁਫ਼ ਨੇ ਉਸ ਨੂੰ ਆਖਿਆ, ਇਸ ਦਾ ਅਰਥ ਇਹ ਹੈ ਕਿ ਉਹ ਤਿੰਨ ਟਹਿਣੀਆਂ ਤਿੰਨ ਦਿਨ ਹਨ।
וַיֹּ֤אמֶר לֹו֙ יֹוסֵ֔ף זֶ֖ה פִּתְרֹנֹ֑ו שְׁלֹ֙שֶׁת֙ הַשָּׂ֣רִגִ֔ים שְׁלֹ֥שֶׁת יָמִ֖ים הֵֽם׃
13 ੧੩ ਇਨ੍ਹਾਂ ਤਿੰਨਾਂ ਦਿਨਾਂ ਵਿੱਚ ਫ਼ਿਰਊਨ ਤੇਰਾ ਸਿਰ ਉੱਚਾ ਕਰੇਗਾ ਅਤੇ ਤੈਨੂੰ ਤੇਰੇ ਅਹੁਦੇ ਉੱਤੇ ਫੇਰ ਖੜ੍ਹਾ ਕਰੇਗਾ ਅਤੇ ਤੂੰ ਪਹਿਲਾਂ ਦੀ ਤਰ੍ਹਾਂ ਜਦ ਤੂੰ ਉਹ ਦਾ ਸਾਕੀ ਸੀ, ਫਿਰ ਤੋਂ ਫ਼ਿਰਊਨ ਦੇ ਹੱਥ ਵਿੱਚ ਪਿਆਲਾ ਦੇਵੇਂਗਾ।
בְּעֹ֣וד ׀ שְׁלֹ֣שֶׁת יָמִ֗ים יִשָּׂ֤א פַרְעֹה֙ אֶת־רֹאשֶׁ֔ךָ וַהֲשִֽׁיבְךָ֖ עַל־כַּנֶּ֑ךָ וְנָתַתָּ֤ כֹוס־פַּרְעֹה֙ בְּיָדֹ֔ו כַּמִּשְׁפָּט֙ הָֽרִאשֹׁ֔ון אֲשֶׁ֥ר הָיִ֖יתָ מַשְׁקֵֽהוּ׃
14 ੧੪ ਜਦ ਤੇਰਾ ਭਲਾ ਹੋਵੇ ਤਾਂ ਤੂੰ ਮੈਨੂੰ ਯਾਦ ਰੱਖੀਂ ਅਤੇ ਮੇਰੇ ਉੱਤੇ ਕਿਰਪਾ ਕਰਕੇ ਫ਼ਿਰਊਨ ਨੂੰ ਮੇਰੇ ਬਾਰੇ ਦੱਸੀਂ ਅਤੇ ਮੈਨੂੰ ਇਸ ਘਰ ਵਿੱਚੋਂ ਬਾਹਰ ਕਢਾਈਂ।
כִּ֧י אִם־זְכַרְתַּ֣נִי אִתְּךָ֗ כַּאֲשֶׁר֙ יִ֣יטַב לָ֔ךְ וְעָשִֽׂיתָ־נָּ֥א עִמָּדִ֖י חָ֑סֶד וְהִזְכַּרְתַּ֙נִי֙ אֶל־פַּרְעֹ֔ה וְהֹוצֵאתַ֖נִי מִן־הַבַּ֥יִת הַזֶּֽה׃
15 ੧੫ ਕਿਉਂ ਜੋ ਸੱਚ-ਮੁੱਚ ਮੈਂ ਇਬਰਾਨੀਆਂ ਦੇ ਦੇਸ਼ ਵਿੱਚੋਂ ਚੁਰਾਇਆ ਗਿਆ ਹਾਂ ਅਤੇ ਇੱਥੇ ਵੀ ਮੈਂ ਕੁਝ ਨਹੀਂ ਕੀਤਾ ਕਿ ਉਹ ਮੈਨੂੰ ਇਸ ਕੈਦ ਵਿੱਚ ਰੱਖਣ।
כִּֽי־גֻנֹּ֣ב גֻּנַּ֔בְתִּי מֵאֶ֖רֶץ הָעִבְרִ֑ים וְגַם־פֹּה֙ לֹא־עָשִׂ֣יתִֽי מְא֔וּמָה כִּֽי־שָׂמ֥וּ אֹתִ֖י בַּבֹּֽור׃
16 ੧੬ ਜਦ ਰਸੋਈਆਂ ਦੇ ਮੁਖੀਏ ਨੇ ਵੇਖਿਆ ਕਿ ਉਸ ਦੇ ਸੁਫ਼ਨੇ ਦਾ ਅਰਥ ਚੰਗਾ ਹੈ ਤਾਂ ਉਸ ਨੇ ਯੂਸੁਫ਼ ਨੂੰ ਆਖਿਆ, ਮੈਂ ਵੀ ਇੱਕ ਸੁਫ਼ਨਾ ਵੇਖਿਆ, ਅਤੇ ਵੇਖੋ ਮੇਰੇ ਸਿਰ ਉੱਤੇ ਚਿੱਟੀਆਂ ਰੋਟੀਆਂ ਦੀਆਂ ਤਿੰਨ ਟੋਕਰੀਆਂ ਸਨ।
וַיַּ֥רְא שַׂר־הָאֹפִ֖ים כִּ֣י טֹ֣וב פָּתָ֑ר וַיֹּ֙אמֶר֙ אֶל־יֹוסֵ֔ף אַף־אֲנִי֙ בַּחֲלֹומִ֔י וְהִנֵּ֗ה שְׁלֹשָׁ֛ה סַלֵּ֥י חֹרִ֖י עַל־רֹאשִֽׁי׃
17 ੧੭ ਅਤੇ ਸਭ ਤੋਂ ਉੱਪਰਲੀ ਟੋਕਰੀ ਵਿੱਚ ਫ਼ਿਰਊਨ ਲਈ ਭਿੰਨ-ਭਿੰਨ ਪ੍ਰਕਾਰ ਦਾ ਪਕਾਇਆ ਹੋਇਆ ਭੋਜਨ ਸੀ ਅਤੇ ਪੰਛੀ ਮੇਰੇ ਸਿਰ ਉੱਪਰਲੀ ਟੋਕਰੀ ਵਿੱਚੋਂ ਖਾਂਦੇ ਸਨ।
וּבַסַּ֣ל הָֽעֶלְיֹו֔ן מִכֹּ֛ל מַאֲכַ֥ל פַּרְעֹ֖ה מַעֲשֵׂ֣ה אֹפֶ֑ה וְהָעֹ֗וף אֹכֵ֥ל אֹתָ֛ם מִן־הַסַּ֖ל מֵעַ֥ל רֹאשִֽׁי׃
18 ੧੮ ਤਦ ਯੂਸੁਫ਼ ਨੇ ਉੱਤਰ ਦੇ ਕੇ ਆਖਿਆ, ਇਸ ਦਾ ਅਰਥ ਇਹ ਹੈ ਕਿ ਇਹ ਤਿੰਨ ਟੋਕਰੀਆਂ ਤਿੰਨ ਦਿਨ ਹਨ।
וַיַּ֤עַן יֹוסֵף֙ וַיֹּ֔אמֶר זֶ֖ה פִּתְרֹנֹ֑ו שְׁלֹ֙שֶׁת֙ הַסַּלִּ֔ים שְׁלֹ֥שֶׁת יָמִ֖ים הֵֽם׃
19 ੧੯ ਇਨ੍ਹਾਂ ਤਿੰਨਾਂ ਦਿਨਾਂ ਵਿੱਚ ਫ਼ਿਰਊਨ ਤੇਰਾ ਸਿਰ ਤੇਰੇ ਉੱਤੋਂ ਲਾਹ ਦੇਵੇਗਾ ਅਤੇ ਤੈਨੂੰ ਇੱਕ ਰੁੱਖ ਨਾਲ ਟੰਗ ਦੇਵੇਗਾ ਅਤੇ ਪੰਛੀ ਤੇਰਾ ਮਾਸ ਖਾਣਗੇ।
בְּעֹ֣וד ׀ שְׁלֹ֣שֶׁת יָמִ֗ים יִשָּׂ֨א פַרְעֹ֤ה אֶת־רֹֽאשְׁךָ֙ מֵֽעָלֶ֔יךָ וְתָלָ֥ה אֹותְךָ֖ עַל־עֵ֑ץ וְאָכַ֥ל הָעֹ֛וף אֶת־בְּשָׂרְךָ֖ מֵעָלֶֽיךָ׃
20 ੨੦ ਫਿਰ ਤੀਜੇ ਦਿਨ, ਫ਼ਿਰਊਨ ਦਾ ਜਨਮ ਦਿਨ ਸੀ ਅਤੇ ਉਸ ਨੇ ਆਪਣੇ ਸਾਰੇ ਕਰਮਚਾਰੀਆਂ ਲਈ ਦਾਵਤ ਕੀਤੀ ਅਤੇ ਆਪਣੇ ਕਰਮਚਾਰੀਆਂ ਵਿੱਚੋਂ ਸਾਕੀਆਂ ਦੇ ਮੁਖੀਏ ਅਤੇ ਰਸੋਈਆਂ ਦੇ ਮੁਖੀਏ ਦਾ ਸਿਰ ਉੱਚਾ ਕੀਤਾ।
וַיְהִ֣י ׀ בַּיֹּ֣ום הַשְּׁלִישִׁ֗י יֹ֚ום הֻלֶּ֣דֶת אֶת־פַּרְעֹ֔ה וַיַּ֥עַשׂ מִשְׁתֶּ֖ה לְכָל־עֲבָדָ֑יו וַיִּשָּׂ֞א אֶת־רֹ֣אשׁ ׀ שַׂ֣ר הַמַּשְׁקִ֗ים וְאֶת־רֹ֛אשׁ שַׂ֥ר הָאֹפִ֖ים בְּתֹ֥וךְ עֲבָדָֽיו׃
21 ੨੧ ਪਰ ਉਸ ਨੇ ਸਾਕੀਆਂ ਦੇ ਮੁਖੀਏ ਨੂੰ ਤਾਂ ਉਹ ਦੇ ਅਹੁਦੇ ਉੱਤੇ ਫਿਰ ਨਿਯੁਕਤ ਕੀਤਾ ਤਾਂ ਜੋ ਉਹ ਫ਼ਿਰਊਨ ਦੀ ਹਥੇਲੀ ਉੱਤੇ ਪਿਆਲਾ ਰੱਖੇ
וַיָּ֛שֶׁב אֶת־שַׂ֥ר הַמַּשְׁקִ֖ים עַל־מַשְׁקֵ֑הוּ וַיִּתֵּ֥ן הַכֹּ֖וס עַל־כַּ֥ף פַּרְעֹֽה׃
22 ੨੨ ਪਰ ਉਸ ਨੇ ਰਸੋਈਆਂ ਦੇ ਮੁਖੀਏ ਨੂੰ ਫਾਂਸੀ ਦੇ ਦਿੱਤੀ ਜਿਵੇਂ ਯੂਸੁਫ਼ ਨੇ ਉਨ੍ਹਾਂ ਦੇ ਸੁਫ਼ਨਿਆਂ ਦਾ ਅਰਥ ਦੱਸਿਆ ਸੀ।
וְאֵ֛ת שַׂ֥ר הָאֹפִ֖ים תָּלָ֑ה כַּאֲשֶׁ֥ר פָּתַ֛ר לָהֶ֖ם יֹוסֵֽף׃
23 ੨੩ ਪਰ ਸਾਕੀਆਂ ਦੇ ਮੁਖੀਏ ਨੇ ਯੂਸੁਫ਼ ਨੂੰ ਯਾਦ ਨਾ ਰੱਖਿਆ ਪਰ ਉਸ ਨੂੰ ਭੁੱਲ ਗਿਆ।
וְלֹֽא־זָכַ֧ר שַֽׂר־הַמַּשְׁקִ֛ים אֶת־יֹוסֵ֖ף וַיִּשְׁכָּחֵֽהוּ׃ פ

< ਉਤਪਤ 40 >