< ਉਤਪਤ 41 >

1 ਪੂਰੇ ਦੋ ਸਾਲਾਂ ਦੇ ਅੰਤ ਵਿੱਚ ਫ਼ਿਰਊਨ ਨੇ ਇੱਕ ਸੁਫ਼ਨਾ ਵੇਖਿਆ ਕਿ ਉਹ ਨੀਲ ਨਦੀ ਕੋਲ ਖੜ੍ਹਾ ਸੀ,
Al termine di due anni, il faraone sognò di trovarsi presso il Nilo.
2 ਅਤੇ ਵੇਖੋ ਨਦੀ ਵਿੱਚੋਂ ਸੱਤ ਗਾਂਈਆਂ ਜਿਹੜੀਆਂ ਸੋਹਣੀਆਂ ਅਤੇ ਮੋਟੀਆਂ ਸਨ, ਨਿੱਕਲੀਆਂ ਅਤੇ ਨਦੀ ਦੇ ਕਿਨਾਰੇ ਚੁੱਗਣ ਲੱਗ ਪਈਆਂ।
Ed ecco salirono dal Nilo sette vacche, belle di aspetto e grasse e si misero a pascolare tra i giunchi.
3 ਅਤੇ ਵੇਖੋ, ਉਨ੍ਹਾਂ ਤੋਂ ਬਾਅਦ ਸੱਤ ਗਾਂਈਆਂ ਹੋਰ ਜਿਹੜੀਆਂ ਕਰੂਪ ਅਤੇ ਸਰੀਰ ਵਿੱਚ ਲਿੱਸੀਆਂ ਸਨ, ਨਦੀ ਵਿੱਚੋਂ ਨਿੱਕਲੀਆਂ ਅਤੇ ਨਦੀ ਦੇ ਕੰਢੇ ਉੱਤੇ ਦੂਸਰੀਆਂ ਗਾਈਆਂ ਕੋਲ ਖੜ੍ਹੀਆਂ ਹੋ ਗਈਆਂ।
Ed ecco, dopo quelle, sette altre vacche salirono dal Nilo, brutte di aspetto e magre, e si fermarono accanto alle prime vacche sulla riva del Nilo.
4 ਤਦ ਕਰੂਪ ਅਤੇ ਲਿੱਸੀਆਂ ਗਾਈਆਂ ਨੇ ਉਨ੍ਹਾਂ ਸੱਤਾਂ ਸੋਹਣੀਆਂ ਅਤੇ ਮੋਟੀਆਂ ਗਾਂਈਆਂ ਨੂੰ ਨਿਗਲ ਲਿਆ, ਤਦ ਫ਼ਿਰਊਨ ਜਾਗ ਉੱਠਿਆ।
Ma le vacche brutte di aspetto e magre divorarono le sette vacche belle di aspetto e grasse. E il faraone si svegliò.
5 ਉਹ ਫੇਰ ਸੌਂ ਗਿਆ ਅਤੇ ਦੂਜੀ ਵਾਰ ਸੁਫ਼ਨਾ ਵੇਖਿਆ ਅਤੇ ਵੇਖੋ, ਮੋਟੇ ਅਤੇ ਚੰਗੇ ਸੱਤ ਸਿੱਟੇ ਇੱਕ ਨੜ ਵਿੱਚੋਂ ਨਿੱਕਲੇ
Poi si addormentò e sognò una seconda volta: ecco sette spighe spuntavano da un unico stelo, grosse e belle.
6 ਅਤੇ ਵੇਖੋ, ਉਸ ਦੇ ਬਾਅਦ ਪਤਲੇ ਅਤੇ ਪੂਰਬੀ ਹਵਾ ਨਾਲ ਝੁਲਸੇ ਹੋਏ ਸੱਤ ਸਿੱਟੇ ਫੁੱਟ ਪਏ।
Ma ecco sette spighe vuote e arse dal vento d'oriente spuntavano dopo quelle.
7 ਉਹ ਪਤਲੇ ਸਿੱਟੇ ਉਨ੍ਹਾਂ ਸੱਤਾਂ ਮੋਟੇ ਅਤੇ ਭਰੇ ਹੋਏ ਸਿੱਟਿਆਂ ਨੂੰ ਨਿਗਲ ਗਏ ਤਾਂ ਫ਼ਿਰਊਨ ਜਾਗ ਉੱਠਿਆ ਅਤੇ ਜਾਣਿਆ ਕਿ ਇਹ ਸੁਫ਼ਨਾ ਹੀ ਸੀ।
Le spighe vuote inghiottirono le sette spighe grosse e piene. Poi il faraone si svegliò: era stato un sogno.
8 ਅਤੇ ਸਵੇਰੇ ਹੀ ਉਸ ਦਾ ਮਨ ਬੇਚੈਨ ਹੋ ਗਿਆ ਤਾਂ ਉਸ ਨੇ ਮਿਸਰ ਦੇ ਸਾਰੇ ਜਾਦੂਗਰ ਅਤੇ ਸਾਰੇ ਜੋਤਸ਼ੀ ਸੱਦ ਲਏ, ਤਦ ਫ਼ਿਰਊਨ ਨੇ ਉਨ੍ਹਾਂ ਨੂੰ ਆਪਣੇ ਸੁਫ਼ਨੇ ਦੱਸੇ ਪਰ ਕੋਈ ਵੀ ਫ਼ਿਰਊਨ ਨੂੰ ਉਨ੍ਹਾਂ ਦਾ ਅਰਥ ਨਾ ਦੱਸ ਸਕਿਆ।
Alla mattina il suo spirito ne era turbato, perciò convocò tutti gli indovini e tutti i saggi dell'Egitto. Il faraone raccontò loro il sogno, ma nessuno lo sapeva interpretare al faraone.
9 ਤਦ ਸਾਕੀਆਂ ਦੇ ਮੁਖੀਏ ਨੇ ਫ਼ਿਰਊਨ ਨਾਲ ਇਹ ਗੱਲ ਕੀਤੀ, ਅੱਜ ਮੈਂ ਆਪਣੀ ਗਲਤੀ ਨੂੰ ਯਾਦ ਕਰਦਾ ਹਾਂ।
Allora il capo dei coppieri parlò al faraone: «Io devo ricordare oggi le mie colpe.
10 ੧੦ ਜਦ ਫ਼ਿਰਊਨ ਆਪਣੇ ਦਾਸਾਂ ਉੱਤੇ ਗੁੱਸੇ ਹੋਇਆ ਤਾਂ ਮੈਨੂੰ ਅਤੇ ਰਸੋਈਆਂ ਦੇ ਮੁਖੀਏ ਨੂੰ ਅੰਗ-ਰੱਖਿਅਕਾਂ ਦੇ ਪ੍ਰਧਾਨ ਦੇ ਘਰ ਵਿੱਚ ਕੈਦ ਕੀਤਾ।
Il faraone si era adirato contro i suoi servi e li aveva messi in carcere nella casa del capo delle guardie, me e il capo dei panettieri.
11 ੧੧ ਤਦ ਅਸੀਂ ਦੋਨਾਂ ਨੇ ਇੱਕੋ ਹੀ ਰਾਤ ਵਿੱਚ ਆਪੋ ਆਪਣੇ ਅਰਥ ਅਨੁਸਾਰ ਸੁਫ਼ਨਾ ਵੇਖਿਆ।
Noi facemmo un sogno nella stessa notte, io e lui; ma avemmo ciascuno un sogno con un significato particolare.
12 ੧੨ ਅੰਗ-ਰੱਖਿਅਕਾਂ ਦੇ ਪ੍ਰਧਾਨ ਦਾ ਗ਼ੁਲਾਮ ਇੱਕ ਇਬਰੀ ਜੁਆਨ, ਉੱਥੇ ਸਾਡੇ ਨਾਲ ਸੀ ਅਤੇ ਜਦ ਅਸੀਂ ਉਸ ਨੂੰ ਦੱਸਿਆ ਤਾਂ ਉਸ ਨੇ ਸਾਡੇ ਸੁਫ਼ਨਿਆਂ ਦਾ ਅਰਥ ਇੱਕ-ਇੱਕ ਦੇ ਸੁਫ਼ਨੇ ਦੇ ਅਰਥ ਅਨੁਸਾਰ ਦੱਸਿਆ।
Ora era là con noi un giovane ebreo, schiavo del capo delle guardie; noi gli raccontammo i nostri sogni ed egli ce li interpretò, dando a ciascuno spiegazione del suo sogno.
13 ੧੩ ਅਤੇ ਜਿਵੇਂ ਉਸ ਨੇ ਸਾਨੂੰ ਉਸ ਦਾ ਅਰਥ ਦੱਸਿਆ ਸੀ, ਉਸੇ ਤਰ੍ਹਾਂ ਹੀ ਹੋਇਆ। ਮੈਨੂੰ ਤਾਂ ਮੇਰੇ ਅਹੁਦੇ ਉੱਤੇ ਬਹਾਲ ਕੀਤਾ ਗਿਆ ਪਰ ਉਸ ਨੂੰ ਫਾਂਸੀ ਦਿੱਤੀ।
Proprio come ci aveva interpretato, così avvenne: io fui restituito alla mia carica e l'altro fu impiccato».
14 ੧੪ ਤਦ ਫ਼ਿਰਊਨ ਨੇ ਯੂਸੁਫ਼ ਨੂੰ ਸੱਦ ਭੇਜਿਆ ਅਤੇ ਉਨ੍ਹਾਂ ਨੇ ਛੇਤੀ ਨਾਲ ਯੂਸੁਫ਼ ਨੂੰ ਕੈਦ ਵਿੱਚੋਂ ਕੱਢਿਆ। ਉਹ ਹਜਾਮਤ ਕਰ ਕੇ ਅਤੇ ਬਸਤਰ ਬਦਲ ਕੇ ਫ਼ਿਰਊਨ ਦੇ ਕੋਲ ਅੰਦਰ ਆਇਆ।
Allora il faraone convocò Giuseppe. Lo fecero uscire in fretta dal sotterraneo ed egli si rase, si cambiò gli abiti e si presentò al faraone.
15 ੧੫ ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, ਮੈਂ ਇੱਕ ਸੁਫ਼ਨਾ ਵੇਖਿਆ ਹੈ, ਅਤੇ ਉਸ ਦਾ ਅਰਥ ਦੱਸਣ ਵਾਲਾ ਕੋਈ ਨਹੀਂ। ਮੈਂ ਤੇਰੇ ਬਾਰੇ ਇਹ ਸੁਣਿਆ ਹੈ ਕਿ ਤੂੰ ਸੁਫ਼ਨਾ ਸੁਣ ਕੇ ਉਸ ਦਾ ਅਰਥ ਦੱਸ ਸਕਦਾ ਹੈਂ।
Il faraone disse a Giuseppe: «Ho fatto un sogno e nessuno lo sa interpretare; ora io ho sentito dire di te che ti basta ascoltare un sogno per interpretarlo subito».
16 ੧੬ ਤਦ ਯੂਸੁਫ਼ ਨੇ ਫ਼ਿਰਊਨ ਨੂੰ ਉੱਤਰ ਦਿੱਤਾ, ਇਹ ਮੇਰੀ ਸ਼ਕਤੀ ਨਹੀਂ। ਪਰਮੇਸ਼ੁਰ ਹੀ ਫ਼ਿਰਊਨ ਨੂੰ ਸ਼ਾਂਤੀ ਦਾ ਉੱਤਰ ਦੇਵੇਗਾ।
Giuseppe rispose al faraone: «Non io, ma Dio darà la risposta per la salute del faraone!».
17 ੧੭ ਫਿਰ ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, ਵੇਖੋ, ਮੈਂ ਆਪਣੇ ਸੁਫ਼ਨੇ ਵਿੱਚ ਨੀਲ ਨਦੀ ਦੇ ਕੰਢੇ ਉੱਤੇ ਖੜ੍ਹਾ ਸੀ,
Allora il faraone disse a Giuseppe: «Nel mio sogno io mi trovavo sulla riva del Nilo.
18 ੧੮ ਅਤੇ ਵੇਖੋ, ਦਰਿਆ ਵਿੱਚੋਂ ਸੱਤ ਗਾਂਈਆਂ ਜਿਹੜੀਆਂ ਮੋਟੀਆਂ ਅਤੇ ਸੋਹਣੀਆਂ ਸਨ, ਨਿੱਕਲੀਆਂ ਅਤੇ ਉਹ ਨਦੀ ਦੇ ਕਿਨਾਰੇ ਚੁੱਗਣ ਲੱਗ ਪਈਆਂ।
Quand'ecco salirono dal Nilo sette vacche grasse e belle di forma e si misero a pascolare tra i giunchi.
19 ੧੯ ਫਿਰ ਵੇਖੋ, ਉਨ੍ਹਾਂ ਦੇ ਬਾਅਦ ਹੋਰ ਸੱਤ ਗਾਂਈਆਂ ਨਿੱਕਲੀਆਂ ਜਿਹੜੀਆਂ ਬਹੁਤ ਕਰੂਪ ਅਤੇ ਲਿੱਸੀਆਂ ਸਨ। ਅਜਿਹੀਆਂ ਕਰੂਪ ਗਾਂਵਾਂ ਮੈਂ ਸਾਰੇ ਮਿਸਰ ਦੇਸ਼ ਵਿੱਚ ਕਦੇ ਨਹੀਂ ਵੇਖੀਆਂ।
Ed ecco sette altre vacche salirono dopo quelle, deboli, brutte di forma e magre: non ne vidi mai di così brutte in tutto il paese d'Egitto.
20 ੨੦ ਤਦ ਉਹ ਲਿੱਸੀਆਂ ਅਤੇ ਕਰੂਪ ਗਾਂਈਆਂ ਪਹਿਲੀਆਂ ਸੱਤ ਤਕੜੀਆਂ ਗਾਂਈਆਂ ਨੂੰ ਖਾ ਗਈਆਂ।
Le vacche magre e brutte divorarono le prime sette vacche, quelle grasse.
21 ੨੧ ਉਨ੍ਹਾਂ ਨੇ ਉਨ੍ਹਾਂ ਨੂੰ ਖਾ ਲਿਆ ਪਰ ਵੇਖਣ ਵਿੱਚ ਮਲੂਮ ਨਾ ਹੋਇਆ ਕਿ ਉਨ੍ਹਾਂ ਨੇ ਉਨ੍ਹਾਂ ਨੂੰ ਖਾ ਲਿਆ ਹੈ ਕਿਉਂ ਜੋ ਉਹ ਵੇਖਣ ਵਿੱਚ ਪਹਿਲਾਂ ਦੀ ਤਰ੍ਹਾਂ ਹੀ ਸਨ। ਤਦ ਮੈਂ ਜਾਗ ਉੱਠਿਆ।
Queste entrarono nel loro corpo, ma non si capiva che vi fossero entrate, perché il loro aspetto era brutto come prima. E mi svegliai.
22 ੨੨ ਫੇਰ ਮੈਂ ਦੂਜਾ ਸੁਫ਼ਨਾ ਵੇਖਿਆ ਅਤੇ ਵੇਖੋ, ਇੱਕ ਨੜ ਵਿੱਚੋਂ ਭਰੇ ਹੋਏ ਅਤੇ ਚੰਗੇ ਸੱਤ ਸਿੱਟੇ ਨਿੱਕਲੇ,
Poi vidi nel sogno che sette spighe spuntavano da un solo stelo, piene e belle.
23 ੨੩ ਅਤੇ ਵੇਖੋ ਉਨ੍ਹਾਂ ਦੇ ਬਾਅਦ ਸੱਤ ਸਿੱਟੇ ਕੁਮਲਾਏ ਹੋਏ, ਪਤਲੇ ਅਤੇ ਪੂਰਬੀ ਹਵਾ ਨਾਲ ਝੁਲਸੇ ਹੋਏ ਫੁੱਟ ਪਏ।
Ma ecco sette spighe secche, vuote e arse dal vento d'oriente, spuntavano dopo quelle.
24 ੨੪ ਅਤੇ ਉਨ੍ਹਾਂ ਪਤਲਿਆਂ ਸਿੱਟਿਆਂ ਨੇ ਸੱਤ ਚੰਗੇ ਸਿੱਟਿਆਂ ਨੂੰ ਨਿਗਲ ਲਿਆ। ਮੈਂ ਇਹ ਸੁਫ਼ਨਾ ਜਾਦੂਗਰਾਂ ਨੂੰ ਦੱਸਿਆ ਪਰ ਕੋਈ ਮੈਨੂੰ ਇਸ ਦਾ ਅਰਥ ਨਾ ਦੱਸ ਸਕਿਆ।
Le spighe vuote inghiottirono le sette spighe belle. Ora io l'ho detto agli indovini, ma nessuno mi dà la spiegazione».
25 ੨੫ ਯੂਸੁਫ਼ ਨੇ ਫ਼ਿਰਊਨ ਨੂੰ ਆਖਿਆ, ਫ਼ਿਰਊਨ ਦਾ ਸੁਫ਼ਨਾ ਇੱਕੋ ਹੀ ਹੈ। ਪਰਮੇਸ਼ੁਰ ਜੋ ਕੁਝ ਕਰਨ ਵਾਲਾ ਹੈ, ਉਸ ਨੇ ਫ਼ਿਰਊਨ ਦੇ ਉੱਤੇ ਪਰਗਟ ਕੀਤਾ ਹੈ।
Allora Giuseppe disse al faraone: «Il sogno del faraone è uno solo: quello che Dio sta per fare, lo ha indicato al faraone.
26 ੨੬ ਇਹ ਸੱਤ ਚੰਗੀਆਂ ਗਾਂਈਆਂ ਸੱਤ ਸਾਲ ਹਨ ਅਤੇ ਇਹ ਸੱਤ ਸਿੱਟੇ ਵੀ ਸੱਤ ਸਾਲ ਹਨ। ਇਹ ਸੁਫ਼ਨਾ ਇੱਕੋ ਹੀ ਹੈ।
Le sette vacche belle sono sette anni e le sette spighe belle sono sette anni: è un solo sogno.
27 ੨੭ ਅਤੇ ਉਹ ਲਿੱਸੀਆਂ ਅਤੇ ਕਰੂਪ ਸੱਤ ਗਾਂਈਆਂ ਜਿਹੜੀਆਂ ਉਨ੍ਹਾਂ ਦੇ ਬਾਅਦ ਨਿੱਕਲੀਆਂ, ਅਤੇ ਉਹ ਸੱਤ ਸਿੱਟੇ ਜਿਹੜੇ ਪਤਲੇ ਅਤੇ ਪੂਰਬੀ ਹਵਾ ਨਾਲ ਝੁਲਸੇ ਹੋਏ ਸਨ, ਉਹ ਕਾਲ ਦੇ ਸੱਤ ਸਾਲ ਹੋਣਗੇ।
E le sette vacche magre e brutte, che salgono dopo quelle, sono sette anni e le sette spighe vuote, arse dal vento d'oriente, sono sette anni: vi saranno sette anni di carestia.
28 ੨੮ ਇਹ ਇਹੋ ਹੀ ਗੱਲ ਹੈ ਜਿਹੜੀ ਮੈਂ ਫ਼ਿਰਊਨ ਨਾਲ ਕੀਤੀ ਹੈ ਕਿ ਪਰਮੇਸ਼ੁਰ ਜੋ ਕੁਝ ਕਰਨ ਨੂੰ ਹੈ, ਉਹ ਉਸ ਨੇ ਫ਼ਿਰਊਨ ਦੇ ਉੱਤੇ ਪਰਗਟ ਕੀਤਾ ਹੈ।
E' appunto ciò che ho detto al faraone: quanto Dio sta per fare, l'ha manifestato al faraone.
29 ੨੯ ਵੇਖੋ, ਸਾਰੇ ਮਿਸਰ ਦੇਸ਼ ਵਿੱਚ ਸੱਤ ਸਾਲ ਭਰਪੂਰੀ ਦੇ ਆਉਣ ਵਾਲੇ ਹਨ।
Ecco stanno per venire sette anni, in cui sarà grande abbondanza in tutto il paese d'Egitto.
30 ੩੦ ਪਰ ਉਨ੍ਹਾਂ ਦੇ ਬਾਅਦ ਸੱਤ ਸਾਲ ਕਾਲ ਦੇ ਹੋਣਗੇ ਅਤੇ ਮਿਸਰ ਦੇਸ਼ ਦੀ ਸਾਰੀ ਭਰਪੂਰੀ ਮੁੱਕ ਜਾਵੇਗੀ ਅਤੇ ਕਾਲ ਇਸ ਦੇਸ਼ ਨੂੰ ਮੁਕਾ ਦੇਵੇਗਾ।
Poi a questi succederanno sette anni di carestia; si dimenticherà tutta quella abbondanza nel paese d'Egitto e la carestia consumerà il paese.
31 ੩੧ ਉਸ ਕਾਲ ਦੇ ਕਾਰਨ ਦੇਸ਼ ਵਿੱਚ ਭਰਪੂਰੀ ਨੂੰ ਯਾਦ ਨਾ ਰੱਖਿਆ ਜਾਵੇਗਾ ਕਿਉਂ ਜੋ ਕਾਲ ਬਹੁਤ ਹੀ ਭਾਰਾ ਹੋਵੇਗਾ।
Si dimenticherà che vi era stata l'abbondanza nel paese a causa della carestia venuta in seguito, perché sarà molto dura.
32 ੩੨ ਇਹ ਸੁਫ਼ਨਾ ਫ਼ਿਰਊਨ ਨੂੰ ਦੋ ਵਾਰ ਇਸ ਲਈ ਵਿਖਾਇਆ ਗਿਆ ਹੈ ਕਿਉਂ ਜੋ ਇਹ ਗੱਲ ਪਰਮੇਸ਼ੁਰ ਵੱਲੋਂ ਪੱਕੀ ਹੈ ਅਤੇ ਪਰਮੇਸ਼ੁਰ ਇਸ ਨੂੰ ਜਲਦ ਹੀ ਪੂਰਾ ਕਰੇਗਾ।
Quanto al fatto che il sogno del faraone si è ripetuto due volte, significa che la cosa è decisa da Dio e che Dio si affretta ad eseguirla.
33 ੩੩ ਇਸ ਲਈ ਹੁਣ ਫ਼ਿਰਊਨ ਇੱਕ ਸਿਆਣੇ ਅਤੇ ਬੁੱਧਵਾਨ ਮਨੁੱਖ ਨੂੰ ਲੱਭੇ ਅਤੇ ਉਸ ਨੂੰ ਮਿਸਰ ਦੇਸ਼ ਉੱਤੇ ਠਹਿਰਾਵੇ।
Ora il faraone pensi a trovare un uomo intelligente e saggio e lo metta a capo del paese d'Egitto.
34 ੩੪ ਫ਼ਿਰਊਨ ਅਜਿਹਾ ਕਰੇ ਕਿ ਇਸ ਦੇਸ਼ ਉੱਤੇ ਅਧਿਕਾਰੀਆਂ ਨੂੰ ਨਿਯੁਕਤ ਕਰੇ ਅਤੇ ਉਹ ਮਿਸਰ ਦੀ ਸੱਤ ਸਾਲ ਦੀ ਭਰਪੂਰੀ ਦਾ ਪੰਜਵਾਂ ਹਿੱਸਾ ਲਿਆ ਕਰੇ।
Il faraone inoltre proceda ad istituire funzionari sul paese, per prelevare un quinto sui prodotti del paese d'Egitto durante i sette anni di abbondanza.
35 ੩੫ ਉਹ ਇਨ੍ਹਾਂ ਆਉਣ ਵਾਲਿਆਂ ਚੰਗਿਆਂ ਸਾਲਾਂ ਦਾ ਸਾਰਾ ਅੰਨ ਇਕੱਠਾ ਕਰਨ ਅਤੇ ਫ਼ਿਰਊਨ ਦੇ ਅਧੀਨ ਨਗਰਾਂ ਵਿੱਚ ਅੰਨ ਦੇ ਢੇਰ ਲਾਉਣ ਅਤੇ ਉਸ ਦੀ ਰਾਖੀ ਕਰਨ।
Essi raccoglieranno tutti i viveri di queste annate buone che stanno per venire, ammasseranno il grano sotto l'autorità del faraone e lo terranno in deposito nelle città.
36 ੩੬ ਤਦ ਉਹੀ ਅੰਨ ਸੱਤਾਂ ਸਾਲਾਂ ਦੇ ਕਾਲ ਲਈ ਜਿਹੜਾ ਮਿਸਰ ਦੇਸ਼ ਵਿੱਚ ਪਵੇਗਾ ਭੰਡਾਰ ਹੋਵੇਗਾ, ਤਾਂ ਜੋ ਇਹ ਦੇਸ਼ ਕਾਲ ਦੇ ਕਾਰਨ ਨਾਸ ਨਾ ਹੋ ਜਾਵੇ।
Questi viveri serviranno al paese di riserva per i sette anni di carestia che verranno nel paese d'Egitto; così il paese non sarà distrutto dalla carestia».
37 ੩੭ ਇਹ ਗੱਲ ਫ਼ਿਰਊਨ ਅਤੇ ਉਸ ਦੇ ਸਾਰੇ ਕਰਮਚਾਰੀਆਂ ਦੀਆਂ ਨਜ਼ਰਾਂ ਵਿੱਚ ਚੰਗੀ ਲੱਗੀ।
La cosa piacque al faraone e a tutti i suoi ministri.
38 ੩੮ ਇਸ ਲਈ ਫ਼ਿਰਊਨ ਨੇ ਆਪਣੇ ਕਰਮਚਾਰੀਆਂ ਨੂੰ ਆਖਿਆ, ਭਲਾ, ਸਾਨੂੰ ਇਸ ਵਰਗਾ ਕੋਈ ਹੋਰ ਮਨੁੱਖ ਲੱਭੇਗਾ ਜਿਸ ਵਿੱਚ ਪਰਮੇਸ਼ੁਰ ਦਾ ਆਤਮਾ ਹੈ?
Il faraone disse ai ministri: «Potremo trovare un uomo come questo, in cui sia lo spirito di Dio?».
39 ੩੯ ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, ਕਿਉਂ ਜੋ ਇਹ ਸਭ ਕੁਝ ਪਰਮੇਸ਼ੁਰ ਨੇ ਤੇਰੇ ਉੱਤੇ ਪਰਗਟ ਕੀਤਾ, ਇਸ ਲਈ ਤੇਰੇ ਜਿਹਾ ਸਿਆਣਾ ਅਤੇ ਬੁੱਧਵਾਨ ਕੋਈ ਨਹੀਂ।
Poi il faraone disse a Giuseppe: «Dal momento che Dio ti ha manifestato tutto questo, nessuno è intelligente e saggio come te.
40 ੪੦ ਤੂੰ ਮੇਰੇ ਘਰ ਉੱਤੇ ਅਧਿਕਾਰੀ ਹੋਵੇਂਗਾ ਅਤੇ ਮੇਰੀ ਸਾਰੀ ਪਰਜਾ ਤੇਰੇ ਆਖੇ ਦੇ ਅਨੁਸਾਰ ਚੱਲੇਗੀ। ਸਿਰਫ਼ ਰਾਜ ਗੱਦੀ ਵਿੱਚ ਮੈਂ ਤੇਰੇ ਨਾਲੋਂ ਵੱਡਾ ਹੋਵਾਂਗਾ।
Tu stesso sarai il mio maggiordomo e ai tuoi ordini si schiererà tutto il mio popolo: solo per il trono io sarò più grande di te».
41 ੪੧ ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, ਵੇਖ, ਮੈਂ ਤੈਨੂੰ ਸਾਰੇ ਮਿਸਰ ਦੇਸ਼ ਉੱਤੇ ਹਾਕਮ ਨਿਯੁਕਤ ਕੀਤਾ ਹੈ।
Il faraone disse a Giuseppe: «Ecco, io ti metto a capo di tutto il paese d'Egitto».
42 ੪੨ ਤਦ ਫ਼ਿਰਊਨ ਨੇ ਆਪਣੀ ਮੋਹਰ ਦੀ ਅੰਗੂਠੀ ਆਪਣੇ ਹੱਥੋਂ ਲਾਹ ਕੇ ਯੂਸੁਫ਼ ਦੇ ਹੱਥ ਵਿੱਚ ਪਾ ਦਿੱਤੀ ਅਤੇ ਉਸ ਨੂੰ ਮਹੀਨ ਬਸਤਰ ਪਵਾਏ ਅਤੇ ਸੋਨੇ ਦੀ ਮਾਲਾ ਉਸ ਦੇ ਗਲ਼ ਵਿੱਚ ਪਾ ਦਿੱਤੀ।
Il faraone si tolse di mano l'anello e lo pose sulla mano di Giuseppe; lo rivestì di abiti di lino finissimo e gli pose al collo un monile d'oro.
43 ੪੩ ਉਸ ਨੇ ਉਹ ਨੂੰ ਆਪਣੇ ਤੋਂ ਦੂਜੇ ਦਰਜੇ ਦੇ ਰਥ ਵਿੱਚ ਬਿਠਾਲਿਆ ਅਤੇ ਉਨ੍ਹਾਂ ਨੇ ਉਸ ਦੇ ਅੱਗੇ ਮਨਾਦੀ ਕਰਵਾਈ “ਗੋਡੇ ਨਿਵਾਓ ਅਤੇ ਮੱਥਾ ਟੇਕੋ,” ਇਸ ਤਰ੍ਹਾਂ ਉਸ ਨੇ ਯੂਸੁਫ਼ ਨੂੰ ਸਾਰੇ ਮਿਸਰ ਦੇਸ਼ ਉੱਤੇ ਪ੍ਰਧਾਨ ਨਿਯੁਕਤ ਕੀਤਾ।
Poi lo fece montare sul suo secondo carro e davanti a lui si gridava: «Abrech». E così lo si stabilì su tutto il paese d'Egitto.
44 ੪੪ ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, ਮੈਂ ਫ਼ਿਰਊਨ ਹਾਂ, ਅਤੇ ਤੇਰੇ ਬਿਨ੍ਹਾਂ ਮਿਸਰ ਦੇ ਸਾਰੇ ਦੇਸ਼ ਵਿੱਚ ਕੋਈ ਮਨੁੱਖ ਆਪਣਾ ਹੱਥ-ਪੈਰ ਨਹੀਂ ਹਿਲਾਵੇਗਾ।
Poi il faraone disse a Giuseppe: «Sono il faraone, ma senza il tuo permesso nessuno potrà alzare la mano o il piede in tutto il paese d'Egitto».
45 ੪੫ ਫ਼ਿਰਊਨ ਨੇ ਯੂਸੁਫ਼ ਦਾ ਨਾਮ ਸਾਫਨਥ ਪਾਨੇਆਹ ਰੱਖਿਆ ਅਤੇ ਉਸ ਨੂੰ ਊਨ ਦੇ ਜਾਜਕ ਪੋਟੀ-ਫ਼ਰਾ ਦੀ ਧੀ ਆਸਨਥ ਵਿਆਹ ਦਿੱਤੀ ਅਤੇ ਯੂਸੁਫ਼ ਮਿਸਰ ਦੇ ਸਾਰੇ ਦੇਸ਼ ਵਿੱਚ ਗਿਆ।
E il faraone chiamò Giuseppe Zafnat-Paneach e gli diede in moglie Asenat, figlia di Potifera, sacerdote di On. Giuseppe uscì per tutto il paese d'Egitto.
46 ੪੬ ਜਦ ਯੂਸੁਫ਼ ਮਿਸਰ ਦੇ ਰਾਜਾ ਫ਼ਿਰਊਨ ਦੇ ਸਨਮੁਖ ਖੜ੍ਹਾ ਹੋਇਆ ਤਾਂ ਉਹ ਤੀਹ ਸਾਲ ਦਾ ਸੀ ਅਤੇ ਯੂਸੁਫ਼ ਨੇ ਫ਼ਿਰਊਨ ਦੇ ਸਾਹਮਣਿਓਂ ਨਿੱਕਲ ਕੇ ਮਿਸਰ ਦੇ ਸਾਰੇ ਦੇਸ਼ ਵਿੱਚ ਦੌਰਾ ਕੀਤਾ।
Giuseppe aveva trent'anni quando si presentò al faraone re d'Egitto. Poi Giuseppe si allontanò dal faraone e percorse tutto il paese d'Egitto.
47 ੪੭ ਭਰਪੂਰੀ ਦੇ ਸੱਤ ਸਾਲਾਂ ਵਿੱਚ ਧਰਤੀ ਉੱਤੇ ਭਰਪੂਰ ਫ਼ਸਲ ਹੋਈ।
Durante i sette anni di abbondanza la terra produsse a profusione.
48 ੪੮ ਤਦ ਉਸ ਨੇ ਉਨ੍ਹਾਂ ਸੱਤ ਸਾਲਾਂ ਵਿੱਚ ਜੋ ਮਿਸਰ ਦੇਸ਼ ਉੱਤੇ ਆਏ, ਸਾਰਾ ਅੰਨ ਇਕੱਠਾ ਕੀਤਾ ਅਤੇ ਨਗਰਾਂ ਵਿੱਚ ਰੱਖਿਆ ਅਤੇ ਹਰ ਇੱਕ ਨਗਰ ਦੇ ਨੇੜੇ-ਤੇੜੇ ਦੇ ਖੇਤਾਂ ਦਾ ਅੰਨ ਉਸੇ ਨਗਰ ਵਿੱਚ ਰੱਖਿਆ।
Egli raccolse tutti i viveri dei sette anni, nei quali vi era stata l'abbondanza nel paese d'Egitto, e ripose i viveri nelle città, cioè in ogni città ripose i viveri della campagna circostante.
49 ੪੯ ਯੂਸੁਫ਼ ਨੇ ਢੇਰ ਸਾਰਾ ਅੰਨ ਸਮੁੰਦਰ ਦੀ ਰੇਤ ਵਾਂਗੂੰ ਜਮ੍ਹਾ ਕਰ ਲਿਆ ਅਤੇ ਉਹ ਇੰਨ੍ਹਾਂ ਜ਼ਿਆਦਾ ਸੀ ਕਿ ਉਨ੍ਹਾਂ ਨੇ ਉਸ ਦਾ ਲੇਖਾ ਕਰਨਾ ਛੱਡ ਦਿੱਤਾ ਕਿਉਂ ਜੋ ਉਹ ਲੇਖਿਓਂ ਬਾਹਰ ਸੀ।
Giuseppe ammassò il grano come la sabbia del mare, in grandissima quantità, così che non se ne fece più il computo, perché era incalcolabile.
50 ੫੦ ਯੂਸੁਫ਼ ਦੇ ਦੋ ਪੁੱਤਰ ਕਾਲ ਦੇ ਸਮੇਂ ਤੋਂ ਪਹਿਲਾਂ ਪੈਦਾ ਹੋਏ, ਜਿਨ੍ਹਾਂ ਨੂੰ ਊਨ ਸ਼ਹਿਰ ਦੇ ਜਾਜਕ ਪੋਟੀ-ਫ਼ਰਾ ਦੀ ਧੀ ਆਸਨਥ ਨੇ ਜਨਮ ਦਿੱਤਾ।
Intanto nacquero a Giuseppe due figli, prima che venisse l'anno della carestia; glieli partorì Asenat, figlia di Potifera, sacerdote di On.
51 ੫੧ ਯੂਸੁਫ਼ ਨੇ ਪਹਿਲੌਠੇ ਦਾ ਨਾਮ ਮਨੱਸ਼ਹ ਰੱਖਿਆ ਕਿਉਂ ਜੋ ਉਸ ਨੇ ਆਖਿਆ ਕਿ ਪਰਮੇਸ਼ੁਰ ਨੇ ਮੈਨੂੰ ਮੇਰੇ ਸਾਰੇ ਕਸ਼ਟ ਅਤੇ ਮੇਰੇ ਪਿਤਾ ਦਾ ਸਾਰਾ ਘਰ ਭੁਲਾ ਦਿੱਤਾ ਹੈ।
Giuseppe chiamò il primogenito Manasse, «perché - disse - Dio mi ha fatto dimenticare ogni affanno e tutta la casa di mio padre».
52 ੫੨ ਦੂਜੇ ਦਾ ਨਾਮ ਇਹ ਆਖ ਕੇ ਇਫ਼ਰਾਈਮ ਰੱਖਿਆ ਕਿ ਪਰਮੇਸ਼ੁਰ ਨੇ ਮੈਨੂੰ ਮੇਰੇ ਦੁੱਖ ਦੇ ਦੇਸ਼ ਵਿੱਚ ਫਲਦਾਰ ਬਣਾਇਆ ਹੈ।
E il secondo lo chiamò Efraim, «perché - disse - Dio mi ha reso fecondo nel paese della mia afflizione».
53 ੫੩ ਭਰਪੂਰੀ ਦੇ ਸੱਤ ਸਾਲ ਜਿਹੜੇ ਮਿਸਰ ਦੇਸ਼ ਉੱਤੇ ਆਏ ਸਨ, ਮੁੱਕ ਗਏ।
Poi finirono i sette anni di abbondanza nel paese d'Egitto
54 ੫੪ ਜਦ ਕਾਲ ਦੇ ਸੱਤ ਸਾਲ ਸ਼ੁਰੂ ਹੋਏ ਜਿਵੇਂ ਯੂਸੁਫ਼ ਨੇ ਆਖਿਆ ਸੀ, ਤਾਂ ਸਾਰੇ ਦੇਸਾਂ ਵਿੱਚ ਕਾਲ ਸੀ ਪਰ ਸਾਰੇ ਮਿਸਰ ਦੇਸ਼ ਵਿੱਚ ਰੋਟੀ ਸੀ।
e cominciarono i sette anni di carestia, come aveva detto Giuseppe. Ci fu carestia in tutti i paesi, ma in tutto l'Egitto c'era il pane.
55 ੫੫ ਜਦ ਮਿਸਰ ਦਾ ਸਾਰਾ ਦੇਸ਼ ਭੁੱਖਾ ਮਰਨ ਲੱਗਾ ਤਦ ਪਰਜਾ ਫ਼ਿਰਊਨ ਦੇ ਅੱਗੇ ਰੋਟੀ ਲਈ ਦੁਹਾਈ ਦੇਣ ਲੱਗੀ, ਅਤੇ ਫ਼ਿਰਊਨ ਨੇ ਸਾਰੇ ਮਿਸਰੀਆਂ ਨੂੰ ਆਖਿਆ, ਯੂਸੁਫ਼ ਕੋਲ ਜਾਓ ਅਤੇ ਜੋ ਕੁਝ ਉਹ ਆਖੇ ਸੋ ਕਰੋ।
Poi tutto il paese d'Egitto cominciò a sentire la fame e il popolo gridò al faraone per avere il pane. Allora il faraone disse a tutti gli Egiziani: «Andate da Giuseppe; fate quello che vi dirà».
56 ੫੬ ਸਾਰੀ ਧਰਤੀ ਉੱਤੇ ਕਾਲ ਸੀ ਤਾਂ ਯੂਸੁਫ਼ ਨੇ ਸਾਰੇ ਭੰਡਾਰ ਖੋਲ੍ਹ ਕੇ ਮਿਸਰੀਆਂ ਕੋਲ ਅੰਨ ਵੇਚਿਆ, ਕਿਉਂ ਜੋ ਮਿਸਰ ਦੇਸ਼ ਵਿੱਚ ਕਾਲ ਬਹੁਤ ਸਖ਼ਤ ਹੋ ਗਿਆ।
La carestia dominava su tutta la terra. Allora Giuseppe aprì tutti i depositi in cui vi era grano e vendette il grano agli Egiziani, mentre la carestia si aggravava in Egitto.
57 ੫੭ ਸਾਰੇ ਸੰਸਾਰ ਦੇ ਲੋਕ ਯੂਸੁਫ਼ ਦੇ ਕੋਲੋਂ ਅੰਨ ਖਰੀਦਣ ਲਈ ਮਿਸਰ ਵਿੱਚ ਆਉਣ ਲੱਗੇ ਕਿਉਂ ਜੋ ਸਾਰੀ ਧਰਤੀ ਉੱਤੇ ਕਾਲ ਬਹੁਤ ਸਖ਼ਤ ਸੀ।
E da tutti i paesi venivano in Egitto per acquistare grano da Giuseppe, perché la carestia infieriva su tutta la terra.

< ਉਤਪਤ 41 >