< ਉਤਪਤ 42 >

1 ਜਦ ਯਾਕੂਬ ਨੇ ਸੁਣਿਆ ਕਿ ਮਿਸਰ ਵਿੱਚ ਅੰਨ ਹੈ ਤਾਂ ਯਾਕੂਬ ਨੇ ਆਪਣੇ ਪੁੱਤਰਾਂ ਨੂੰ ਆਖਿਆ, ਤੁਸੀਂ ਕਿਉਂ ਇੱਕ ਦੂਜੇ ਵੱਲ ਵੇਖਦੇ ਹੋ?
وَعِنْدَمَا رَأَى يَعْقُوبُ أَنَّ الْقَمْحَ مُتَوَافِرٌ فِي مِصْرَ، قَالَ لأَبْنَائِهِ: «مَا بَالُكُمْ تَنْظُرُونَ بَعْضُكُمْ إِلَى بَعْضٍ؟١
2 ਫਿਰ ਉਸ ਨੇ ਆਖਿਆ, ਵੇਖੋ ਮੈਂ ਸੁਣਿਆ ਹੈ ਕਿ ਮਿਸਰ ਵਿੱਚ ਅੰਨ ਹੈ। ਇਸ ਲਈ ਤੁਸੀਂ ਉੱਥੇ ਜਾਓ ਅਤੇ ਸਾਡੇ ਲਈ ਅੰਨ ਖਰੀਦ ਕੇ ਲੈ ਆਓ, ਤਾਂ ਜੋ ਅਸੀਂ ਜੀਉਂਦੇ ਰਹੀਏ ਅਤੇ ਮਰ ਨਾ ਜਾਈਏ।
لَقَدْ سَمِعْتُ أَنَّ الْقَمْحَ مُتَوَافِرٌ فِي مِصْرَ. فَانْحَدِرُوا إِلَى هُنَاكَ وَاشْتَرُوا لَنَا قَمْحاً لِنَبْقَى عَلَى قَيْدِ الْحَيَاةِ وَلا نَمُوتَ».٢
3 ਸੋ ਯੂਸੁਫ਼ ਦੇ ਦਸੇ ਭਰਾ ਮਿਸਰ ਵਿੱਚ ਅੰਨ ਖਰੀਦਣ ਲਈ ਗਏ।
فَذَهَبَ عَشَرَةٌ مِنْ إِخْوَةِ يُوسُفَ لِيَشْتَرُوا قَمْحاً مِنْ مِصْرَ،٣
4 ਪਰ ਯੂਸੁਫ਼ ਦੇ ਭਰਾ ਬਿਨਯਾਮੀਨ ਨੂੰ ਯਾਕੂਬ ਨੇ ਉਸ ਦੇ ਭਰਾਵਾਂ ਦੇ ਨਾਲ ਨਾ ਭੇਜਿਆ ਕਿਉਂ ਜੋ ਉਸ ਨੇ ਆਖਿਆ ਕਿ ਕਿਤੇ ਉਸ ਦੇ ਉੱਤੇ ਕੋਈ ਬਿਪਤਾ ਨਾ ਆ ਪਵੇ।
أَمَّا بَنْيَامِينُ أَخُو يُوسُفَ فَلَمْ يُرْسِلْهُ يَعْقُوبُ مَعَ إِخْوَتِهِ خَوْفاً مِنْ أَنْ يَنَالَهُ مَكْرُوهٌ.٤
5 ਇਸ ਤਰ੍ਹਾਂ ਜੋ ਲੋਕ ਅੰਨ ਖਰੀਦਣ ਲਈ ਆਏ ਸਨ, ਉਨ੍ਹਾਂ ਦੇ ਨਾਲ ਇਸਰਾਏਲ ਦੇ ਪੁੱਤਰ ਵੀ ਆਏ ਕਿਉਂਕਿ ਕਨਾਨ ਦੇਸ਼ ਵਿੱਚ ਭਾਰੀ ਕਾਲ ਸੀ।
فَقَدِمَ أَبْنَاءُ إِسْرَائِيلَ إِلَى مِصْرَ مَعَ جُمْلَةِ الْقَادِمِينَ لِيَشْتَرُوا قَمْحاً، لأَنَّ الْمَجَاعَةَ كَانَتْ قَدْ أَصَابَتْ أَرْضَ كَنْعَانَ أَيْضاً.٥
6 ਯੂਸੁਫ਼ ਉਸ ਦੇਸ਼ ਉੱਤੇ ਹਾਕਮ ਸੀ ਅਤੇ ਉਸ ਦੇਸ਼ ਦੇ ਸਾਰੇ ਲੋਕਾਂ ਨੂੰ ਉਹੀ ਅੰਨ ਵੇਚਦਾ ਸੀ, ਇਸ ਲਈ ਜਦ ਯੂਸੁਫ਼ ਦੇ ਭਰਾ ਆਏ ਤਦ ਧਰਤੀ ਉੱਤੇ ਮੂੰਹ ਭਾਰ ਡਿੱਗ ਕੇ ਉਸ ਦੇ ਅੱਗੇ ਝੁਕੇ।
وَكَانَ يُوسُفُ هُوَ الْمُتَسَلِّطُ عَلَى مِصْرَ، وَالْقَائِمُ عَلَى بَيْعِ الْقَمْحِ لأَهْلِهَا جَمِيعاً. فَأَقْبَلَ إِخْوَةُ يُوسُفَ وَسَجَدُوا لَهُ بِوُجُوهِهِمْ إِلَى الأَرْضِ.٦
7 ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਵੇਖਿਆ ਅਤੇ ਉਨ੍ਹਾਂ ਨੂੰ ਪਹਿਚਾਣ ਲਿਆ ਪਰ ਉਸ ਨੇ ਆਪਣੇ ਆਪ ਨੂੰ ਉਨ੍ਹਾਂ ਦੇ ਅੱਗੇ ਅਜਨਬੀ ਬਣਾਇਆ ਅਤੇ ਉਨ੍ਹਾਂ ਨਾਲ ਸਖ਼ਤੀ ਨਾਲ ਬੋਲਿਆ ਅਤੇ ਉਨ੍ਹਾਂ ਨੂੰ ਪੁੱਛਿਆ, ਤੁਸੀਂ ਕਿੱਥੋਂ ਆਏ ਹੋ? ਤਾਂ ਉਨ੍ਹਾਂ ਨੇ ਆਖਿਆ, ਅਸੀਂ ਕਨਾਨ ਦੇਸ਼ ਤੋਂ ਅੰਨ ਮੁੱਲ ਲੈਣ ਲਈ ਆਏ ਹਾਂ।
فَلَمَّا رَآهُمْ عَرَفَهُمْ، وَلَكِنَّهُ تَنَكَّرَ لَهُمْ وَخَاطَبَهُمْ بِجَفَاءٍ وَسَأَلَهُمْ: «مِنْ أَيْنَ جِئْتُمْ؟» فَأَجَابُوهُ: «مِنْ أَرْضِ كَنْعَانَ لِنَشْتَرِيَ طَعَاماً».٧
8 ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਪਹਿਚਾਣ ਲਿਆ, ਪਰ ਉਨ੍ਹਾਂ ਨੇ ਉਸ ਨੂੰ ਨਾ ਪਛਾਣਿਆ।
وَمَعَ أَنَّ يُوسُفَ عَرَفَهُمْ، إِلّا أَنَّهُمْ لَمْ يَعْرِفُوهُ.٨
9 ਤਦ ਯੂਸੁਫ਼ ਨੂੰ ਉਹ ਸੁਫ਼ਨੇ ਜਿਹੜੇ ਉਸ ਨੇ ਉਨ੍ਹਾਂ ਦੇ ਵਿਖੇ ਵੇਖੇ ਸਨ, ਯਾਦ ਆਏ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਜਸੂਸ ਹੋ ਅਤੇ ਦੇਸ਼ ਦੀ ਦੁਰਦਸ਼ਾ ਵੇਖਣ ਲਈ ਆਏ ਹੋ।
ثُمَّ تَذَكَّرَ يُوسُفُ أَحْلامَهُ الَّتِي حَلَمَهَا بِشَأْنِهِمْ، فَقَالَ لَهُمْ: «أَنْتُمْ جَوَاسِيسُ، وَقَدْ جِئْتُمْ لاكْتِشَافِ ثُغُورِنَا غَيْرِ الْمَحْمِيَّةِ»٩
10 ੧੦ ਉਨ੍ਹਾਂ ਨੇ ਉਸ ਨੂੰ ਆਖਿਆ, ਨਹੀਂ ਸੁਆਮੀ ਜੀ, ਤੁਹਾਡੇ ਦਾਸ ਅੰਨ ਮੁੱਲ ਲੈਣ ਆਏ ਹਾਂ।
فَقَالُوا لَهُ: «لا يَا سَيِّدِي إِنَّمَا قَدِمَ عَبِيدُكَ لِشِرَاءِ الطَّعَامِ،١٠
11 ੧੧ ਅਸੀਂ ਸਾਰੇ ਇੱਕ ਮਨੁੱਖ ਦੇ ਪੁੱਤਰ ਹਾਂ ਅਤੇ ਅਸੀਂ ਇਮਾਨਦਾਰ ਹਾਂ। ਅਸੀਂ ਤੁਹਾਡੇ ਦਾਸ ਜਾਸੂਸ ਨਹੀਂ ਹਾਂ।
فَنَحْنُ كُلُّنَا أَبْنَاءُ رَجُلٍ وَاحِدٍ، نَحْنُ أُمَنَاءُ وَلَيْسَ عَبِيدُكَ جَوَاسِيسَ».١١
12 ੧੨ ਪਰ ਉਸ ਨੇ ਉਨ੍ਹਾਂ ਨੂੰ ਆਖਿਆ, ਨਹੀਂ, ਸਗੋਂ ਤੁਸੀਂ ਦੇਸ਼ ਦੀ ਦੁਰਦਸ਼ਾ ਵੇਖਣ ਆਏ ਹੋ।
وَلَكِنَّهُ قَالَ لَهُمْ: «لا! أَنْتُمْ قَدْ جِئْتُمْ لاكْتِشَافِ ثُغُورِنَا غَيْرِ الْمَحْمِيَّةِ»١٢
13 ੧੩ ਉਨ੍ਹਾਂ ਨੇ ਆਖਿਆ, ਅਸੀਂ ਤੁਹਾਡੇ ਦਾਸ ਬਾਰਾਂ ਭਰਾ ਹਾਂ ਅਤੇ ਕਨਾਨ ਦੇਸ਼ ਦੇ ਇੱਕ ਹੀ ਮਨੁੱਖ ਦੇ ਪੁੱਤਰ ਹਾਂ ਅਤੇ ਵੇਖੋ, ਸਭ ਤੋਂ ਛੋਟਾ ਅੱਜ ਦੇ ਦਿਨ ਸਾਡੇ ਪਿਤਾ ਦੇ ਕੋਲ ਹੈ ਅਤੇ ਇੱਕ ਨਹੀਂ ਰਿਹਾ।
فَأَجَابُوهُ: «إِنَّ عَبِيدَكَ اثْنَا عَشَرَ أَخاً، أَبْنَاءُ رَجُلٍ وَاحِدٍ مُقِيمٍ فِي أَرْضِ كَنْعَانَ. وَقَدْ بَقِيَ أَخُونَا الصَّغِيرُ عِنْدَ أَبِينَا الْيَوْمَ، وَالآخَرُ مَفْقُودٌ».١٣
14 ੧੪ ਤਦ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਇਹ ਤਾਂ ਉਹੀ ਗੱਲ ਹੈ ਜਿਹੜੀ ਮੈਂ ਤੁਹਾਡੇ ਨਾਲ ਕੀਤੀ ਕਿ ਤੁਸੀਂ ਜਾਸੂਸ ਹੋ।
فَقَالَ لَهُمْ: «إِنَّ الأَمْرَ كَمَا قُلْتُ لَكُمْ! أَنْتُمْ جَوَاسِيسُ.١٤
15 ੧੫ ਇਸੇ ਗੱਲ ਤੋਂ ਤੁਸੀਂ ਪਰਖੇ ਜਾਓਗੇ, ਫ਼ਿਰਊਨ ਦੀ ਜਾਨ ਦੀ ਸਹੁੰ ਜਦ ਤੱਕ ਤੁਹਾਡਾ ਛੋਟਾ ਭਰਾ ਇੱਥੇ ਨਹੀਂ ਆ ਜਾਂਦਾ ਤੁਸੀਂ ਐਥੋਂ ਨਹੀਂ ਜਾ ਸਕਦੇ।
وَحَيَاةِ فِرْعَوْنَ إِنَّكُمْ لَنْ تُغَادِرُوا هُنَا حَتَّى تَأْتُوا بِأَخِيكُمُ الأَصْغَرِ، وَبِذَلِكَ تُثْبِتُونَ صِدْقَكُمْ.١٥
16 ੧੬ ਤੁਸੀਂ ਆਪਣੇ ਵਿੱਚੋਂ ਇੱਕ ਨੂੰ ਭੇਜੋ ਕਿ ਉਹ ਤੁਹਾਡੇ ਭਰਾ ਨੂੰ ਲੈ ਆਵੇ ਪਰ ਤੁਸੀਂ ਇੱਥੇ ਕੈਦੀ ਹੋ ਕੇ ਰਹੋ ਤਾਂ ਜੋ ਤੁਹਾਡੀਆਂ ਗੱਲਾਂ ਪਰਖੀਆਂ ਜਾਣ ਕਿ ਤੁਹਾਡੇ ਵਿੱਚ ਸਚਿਆਈ ਹੈ ਪਰ ਜੇ ਨਹੀਂ ਤਾਂ ਫ਼ਿਰਊਨ ਦੀ ਜਾਨ ਦੀ ਸਹੁੰ ਤੁਸੀਂ ਜ਼ਰੂਰ ਜਸੂਸ ਹੋ।
أَوْفِدُوا وَاحِداً مِنْكُمْ لِيَأْتِيَ بِأَخِيكُمْ، أَمَّا بَقِيَّتُكُمْ فَتَمْكُثُونَ فِي السِّجْنِ حَتَّى تَثْبُتَ صِحَّةُ كَلامِكُمْ إِنْ كُنْتُمْ صَادِقِينَ. وَإلَّا فَوَحَيَاةِ فِرْعَوْنَ أَنْتُمْ لَسْتُمْ سِوَى جَوَاسِيسَ».١٦
17 ੧੭ ਉਸ ਨੇ ਉਨ੍ਹਾਂ ਨੂੰ ਤਿੰਨ ਦਿਨ ਤੱਕ ਇਕੱਠੇ ਕੈਦ ਵਿੱਚ ਬੰਦ ਰੱਖਿਆ।
وَطَرَحَهُمْ فِي السِّجْنِ مَعاً ثَلاثَةَ أَيَّامٍ.١٧
18 ੧੮ ਤੀਜੇ ਦਿਨ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਅਜਿਹਾ ਕਰੋ ਤਾਂ ਜੀਉਂਦੇ ਰਹੋਗੇ, ਕਿਉਂ ਜੋ ਮੈਂ ਪਰਮੇਸ਼ੁਰ ਤੋਂ ਡਰਦਾ ਹਾਂ।
وَفِي الْيَوْمِ الثَّالِثِ قَالَ لَهُمْ: «افْعَلُوا مَا أَطْلُبُهُ مِنْكُمْ فَتَحْيَوْا، فَأَنَا رَجُلٌ أَتَّقِي اللهَ.١٨
19 ੧੯ ਜੇ ਤੁਸੀਂ ਸੱਚੇ ਹੋ ਤਾਂ ਤੁਹਾਡੇ ਭਰਾਵਾਂ ਵਿੱਚੋਂ ਇੱਕ ਉਸੇ ਕੈਦਖ਼ਾਨੇ ਵਿੱਚ ਰੱਖਿਆ ਜਾਵੇ ਅਤੇ ਤੁਸੀਂ ਕਾਲ ਲਈ ਆਪਣੇ ਘਰ ਅੰਨ ਲੈ ਕੇ ਚਲੇ ਜਾਓ।
إِنْ كُنْتُمْ حَقّاً صَادِقِينَ فَلْيَبْقَ وَاحِدٌ مِنْكُمْ رَهِينَةً، بَيْنَمَا يَأْخُذُ بَقِيَّتُكُمُ الْقَمْحَ وَيَنْطَلِقُونَ إِلَى بُيُوتِكُمُ الْجَائِعَةِ.١٩
20 ੨੦ ਆਪਣੇ ਛੋਟੇ ਭਰਾ ਨੂੰ ਮੇਰੇ ਕੋਲ ਲੈ ਆਓ, ਤਾਂ ਜੋ ਤੁਹਾਡੀਆਂ ਗੱਲਾਂ ਪਰਖੀਆਂ ਜਾਣ ਅਤੇ ਤੁਸੀਂ ਨਾ ਮਰੋ ਤਾਂ ਉਨ੍ਹਾਂ ਨੇ ਉਸੇ ਤਰ੍ਹਾਂ ਹੀ ਕੀਤਾ।
وَلَكِنْ إِيتُونِي بِأَخِيكُمُ الأَصْغَرِ فَأَتَحَقَّقَ بِذَلِكَ مِنْ صِدْقِكُمْ وَلا تَمُوتُوا». فَوَافَقُوا عَلَى ذَلِكَ.٢٠
21 ੨੧ ਉਨ੍ਹਾਂ ਭਰਾਵਾਂ ਨੇ ਇੱਕ ਦੂਜੇ ਨੂੰ ਆਖਿਆ, ਜ਼ਰੂਰ ਹੀ ਅਸੀਂ ਆਪਣੇ ਭਰਾ ਦੇ ਕਾਰਨ ਦੋਸ਼ੀ ਹਾਂ ਕਿਉਂਕਿ ਜਦ ਅਸੀਂ ਉਸ ਦੀ ਜਾਨ ਨੂੰ ਕਸ਼ਟ ਵਿੱਚ ਵੇਖਿਆ ਅਤੇ ਉਸ ਨੇ ਸਾਡੇ ਤਰਲੇ ਕੀਤੇ ਤਾਂ ਅਸੀਂ ਉਸ ਦੀ ਨਾ ਸੁਣੀ। ਇਸੇ ਕਰਕੇ ਇਹ ਬਿਪਤਾ ਸਾਡੇ ਉੱਤੇ ਆਈ ਹੈ।
وَقَالُوا: «حَقّاً إِنَّنَا أَذْنَبْنَا فِي حَقِّ أَخِينَا. لَقَدْ رَأَيْنَا ضِيقَةَ نَفْسِهِ عِنْدَمَا اسْتَرْحَمَنَا فَلَمْ نَسْمَعْ لَهُ. لِذَلِكَ أَصَابَتْنَا هَذِهِ الضِّيقَةُ»٢١
22 ੨੨ ਤਦ ਰਊਬੇਨ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕੀ ਮੈਂ ਤੁਹਾਨੂੰ ਨਹੀਂ ਸੀ ਆਖਦਾ ਕਿ ਤੁਸੀਂ ਇਸ ਮੁੰਡੇ ਨਾਲ ਪਾਪ ਨਾ ਕਰੋ? ਪਰ ਤੁਸੀਂ ਮੇਰੀ ਨਾ ਸੁਣੀ ਅਤੇ ਵੇਖੋ, ਹੁਣ ਉਸ ਦੇ ਲਹੂ ਦੀ ਪੁੱਛ ਹੋਈ ਹੈ।
فَقَالَ رَأُوبَيْنُ: «أَلَمْ أَقُلْ لَكُمْ لَا تَجْنُوا عَلَيْهِ فَلَمْ تَسْمَعُوا؟ وَالآنَ هَا نَحْنُ مُطَالَبُونَ بِدَمِهِ».٢٢
23 ੨੩ ਉਹ ਨਹੀਂ ਜਾਣਦੇ ਸਨ ਕਿ ਯੂਸੁਫ਼ ਉਨ੍ਹਾਂ ਦੀ ਭਾਸ਼ਾ ਸਮਝਦਾ ਹੈ ਕਿਉਂ ਜੋ ਉਨ੍ਹਾਂ ਦੇ ਵਿਚਕਾਰ ਇੱਕ ਤਰਜੁਮਾ ਕਰਨ ਵਾਲਾ ਸੀ।
وَلَمْ يَعْلَمُوا أَنَّ يُوسُفَ كَانَ فَاهِماً حَدِيثَهُمْ، لأَنَّهُ كَانَ يُخَاطِبُهُمْ عَنْ طَرِيقِ مُتَرْجِمٍ.٢٣
24 ੨੪ ਤਦ ਉਹ ਉਨ੍ਹਾਂ ਤੋਂ ਇੱਕ ਪਾਸੇ ਹੋ ਕੇ ਰੋਇਆ ਅਤੇ ਫੇਰ ਉਨ੍ਹਾਂ ਕੋਲ ਮੁੜ ਕੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਉਨ੍ਹਾਂ ਵਿੱਚੋਂ ਸ਼ਿਮਓਨ ਨੂੰ ਲਿਆ ਅਤੇ ਉਨ੍ਹਾਂ ਦੀਆਂ ਅੱਖਾਂ ਦੇ ਸਾਹਮਣੇ ਉਸ ਨੂੰ ਬੰਦੀ ਬਣਾ ਲਿਆ।
فَتَحَوَّلَ عَنْهُمْ وَبَكَى، ثُمَّ رَجَعَ إِلَيْهِمْ وَخَاطَبَهُمْ، وَأَخَذَ شِمْعُونَ وَقَيَّدَهُ أَمَامَ عُيُونِهِمْ.٢٤
25 ੨੫ ਫੇਰ ਯੂਸੁਫ਼ ਨੇ ਹੁਕਮ ਦਿੱਤਾ ਕਿ ਉਹ ਉਨ੍ਹਾਂ ਦੇ ਬੋਰਿਆਂ ਵਿੱਚ ਅੰਨ ਭਰ ਦੇਣ ਅਤੇ ਹਰ ਇੱਕ ਦੀ ਚਾਂਦੀ ਉਸ ਦੇ ਬੋਰੇ ਵਿੱਚ ਮੋੜ ਕੇ ਰੱਖ ਦੇਣ ਅਤੇ ਰਸਤੇ ਲਈ ਉਨ੍ਹਾਂ ਨੂੰ ਭੋਜਨ-ਸਮੱਗਰੀ ਦੇਣ ਤਾਂ ਉਨ੍ਹਾਂ ਨਾਲ ਅਜਿਹਾ ਹੀ ਕੀਤਾ ਗਿਆ।
ثُمَّ أَمَرَ يُوسُفُ مُوَظَّفِيهِ أَنْ يَمْلَأُوا أَكْيَاسَهُمْ بِالْقَمْحِ، وَأَنْ يَرُدُّوا فِضَّةَ كُلِّ وَاحِدٍ مِنْهُمْ إِلَى كِيسِهِ، وَأَنْ يُعْطُوهُمْ زَاداً لِلطَّرِيقِ. فَفَعَلُوا ذَلِكَ.٢٥
26 ੨੬ ਉਨ੍ਹਾਂ ਨੇ ਆਪਣੇ ਗਧਿਆਂ ਉੱਤੇ ਆਪਣਾ ਅੰਨ ਲੱਦ ਲਿਆ ਅਤੇ ਉੱਥੋਂ ਤੁਰ ਪਏ।
فَحَمَّلُوا حَمِيرَهُمُ الْقَمْحَ وَانْطَلَقُوا مِنْ هُنَاكَ.٢٦
27 ੨੭ ਜਦ ਇੱਕ ਨੇ ਪੜਾਉ ਉੱਤੇ ਆਪਣੇ ਗਧੇ ਨੂੰ ਚਾਰਾ ਦੇਣ ਲਈ ਆਪਣਾ ਬੋਰਾ ਖੋਲ੍ਹਿਆ ਤਾਂ ਉਸ ਨੇ ਆਪਣੀ ਚਾਂਦੀ ਵੇਖੀ ਅਤੇ ਵੇਖੋ ਉਹ ਉਸ ਦੇ ਬੋਰੇ ਦੇ ਮੂੰਹ ਉੱਤੇ ਰੱਖੀ ਹੋਈ ਸੀ।
وَحِينَ فَتَحَ أَحَدُهُمْ كِيسَهُ فِي الْخَانِ لِيَعْلِفَ حِمَارَهُ، لَمَحَ فِضَّتَهُ لأَنَّهَا كَانَتْ مَوْضُوعَةً فِي فَمِ الْكِيسِ.٢٧
28 ੨੮ ਉਸ ਨੇ ਆਪਣੇ ਭਰਾਵਾਂ ਨੂੰ ਆਖਿਆ, ਮੇਰੀ ਚਾਂਦੀ ਮੋੜ ਦਿੱਤੀ ਗਈ ਹੈ ਅਤੇ ਵੇਖੋ ਉਹ ਮੇਰੇ ਬੋਰੇ ਵਿੱਚ ਹੀ ਹੈ। ਤਦ ਉਨ੍ਹਾਂ ਦੇ ਦਿਲ ਬੈਠ ਗਏ ਅਤੇ ਕੰਬਦੇ ਹੋਏ ਇੱਕ ਦੂਜੇ ਨੂੰ ਆਖਣ ਲੱਗੇ, ਇਹ ਕੀ ਹੈ ਜੋ ਪਰਮੇਸ਼ੁਰ ਨੇ ਸਾਡੇ ਨਾਲ ਕੀਤਾ ਹੈ?
فَقَالَ لإِخْوَتِهِ: «لَقَدْ رُدَّتْ إِلَيَّ فِضَّتِي، انْظُرُوا هَا هِيَ فِي كِيسِي». فَغَاصَتْ قُلُوبُهُمْ، وَتَطَلَّعَ بَعْضُهُمْ إِلَى بَعْضٍ مُرْتَعِدِينَ وَقَالُوا: «مَا هَذَا الَّذِي فَعَلَهُ اللهُ بِنَا؟».٢٨
29 ੨੯ ਉਹ ਆਪਣੇ ਪਿਤਾ ਯਾਕੂਬ ਕੋਲ ਕਨਾਨ ਦੇਸ਼ ਵਿੱਚ ਆਏ ਅਤੇ ਸਭ ਕੁਝ ਜੋ ਉਨ੍ਹਾਂ ਉੱਤੇ ਬੀਤਿਆ ਸੀ, ਉਹ ਨੂੰ ਦੱਸਿਆ:
وَعِنْدَمَا قَدِمُوا عَلَى أَبِيهِمْ يَعْقُوبَ فِي أَرْضِ كَنْعَانَ قَصُّوا عَلَيْهِ مَا حَلَّ بِهِمْ، وَقَالُوا:٢٩
30 ੩੦ ਉਹ ਮਨੁੱਖ ਜਿਹੜਾ ਉਸ ਦੇਸ਼ ਦਾ ਹਾਕਮ ਹੈ, ਸਾਡੇ ਨਾਲ ਸਖਤੀ ਨਾਲ ਬੋਲਿਆ ਅਤੇ ਸਾਨੂੰ ਦੇਸ਼ ਦਾ ਜਸੂਸ ਠਹਿਰਾਇਆ।
«الرَّجُلُ الْمُتَسَلِّطُ عَلَى مِصْرَ خَاطَبَنَا بِجَفَاءٍ، وَظَنَّ أَنَّنَا جَوَاسِيسُ عَلَى الأَرْضِ،٣٠
31 ੩੧ ਅਸੀਂ ਉਸ ਨੂੰ ਆਖਿਆ, ਅਸੀਂ ਸੱਚੇ ਹਾਂ ਅਤੇ ਜਸੂਸ ਨਹੀਂ ਹਾਂ।
فَقُلْنَا لَهُ: نَحْنُ أُمَنَاءُ وَلَسْنَا جَوَاسِيسَ.٣١
32 ੩੨ ਅਸੀਂ ਬਾਰਾਂ ਭਰਾ ਇੱਕ ਹੀ ਪਿਤਾ ਦੇ ਪੁੱਤਰ ਹਾਂ। ਇੱਕ ਨਹੀਂ ਰਿਹਾ ਅਤੇ ਛੋਟਾ ਅੱਜ ਦੇ ਦਿਨ ਆਪਣੇ ਪਿਤਾ ਦੇ ਕੋਲ ਕਨਾਨ ਦੇਸ਼ ਵਿੱਚ ਹੈ।
نَحْنُ اثْنَا عَشَرَ أَخاً أَبْنَاءُ أَبِينَا. أَحَدُنَا مَفْقُودٌ، وَالأَصْغَرُ بَقِيَ الْيَوْمَ مَعَ أَبِينَا فِي أَرْضِ كَنْعَانَ.٣٢
33 ੩੩ ਤਦ ਉਸ ਮਨੁੱਖ ਨੇ ਜਿਹੜਾ ਉਸ ਦੇਸ਼ ਦਾ ਹਾਕਮ ਹੈ ਆਖਿਆ, ਮੈਂ ਇਸ ਤੋਂ ਜਾਣਾਂਗਾ ਕਿ ਤੁਸੀਂ ਸੱਚੇ ਹੋ, ਜੇਕਰ ਆਪਣਾ ਇੱਕ ਭਰਾ ਮੇਰੇ ਕੋਲ ਛੱਡੋ ਅਤੇ ਆਪਣੇ ਘਰ ਵਾਸਤੇ ਕਾਲ ਲਈ ਅੰਨ ਲੈ ਕੇ ਚਲੇ ਜਾਓ
فَقَالَ لَنَا الرَّجُلُ سَيِّدُ الْبِلادِ: لِكَيْ أَتَحَقَّقَ مِنْ كَوْنِكُمْ أُمَنَاءَ. دَعُوا أَخاً وَاحِداً مِنْكُمْ عِنْدِي رَهِينَةً وَخُذُوا طَعَاماً لِبُيُوتِكُمُ الْجَائِعَةِ وَامْضُوا،٣٣
34 ੩੪ ਅਤੇ ਆਪਣਾ ਛੋਟਾ ਭਰਾ ਮੇਰੇ ਕੋਲ ਲੈ ਆਓ, ਤਦ ਮੈਂ ਜਾਣਾਂਗਾ ਕਿ ਤੁਸੀਂ ਖੋਜੀ ਨਹੀਂ ਹੋ, ਸਗੋਂ ਤੁਸੀਂ ਸੱਚੇ ਹੋ। ਫਿਰ ਮੈਂ ਤੁਹਾਡੇ ਭਰਾ ਨੂੰ ਤੁਹਾਨੂੰ ਦੇ ਦਿਆਂਗਾ ਅਤੇ ਤੁਸੀਂ ਇਸ ਦੇਸ਼ ਵਿੱਚ ਵਪਾਰ ਕਰ ਸਕਦੇ ਹੋ।
ثُمَّ أَحْضِرُوا لِي أَخَاكُمُ الأَصْغَرَ، وَبَذَلِكَ أَعْرِفُ أَنَّكُمْ لَسْتُمْ جَوَاسِيسَ بَلْ قَوْماً أُمَنَاءَ، فَأُطْلِقَ لَكُمْ أَخَاكُمْ وَتَتَّجِرُونَ فِي الأَرْضِ».٣٤
35 ੩੫ ਜਦ ਉਹ ਆਪਣੇ ਬੋਰੇ ਖਾਲੀ ਕਰ ਰਹੇ ਸਨ ਤਾਂ ਵੇਖੋ ਹਰ ਇੱਕ ਦੀ ਚਾਂਦੀ ਦੀ ਥੈਲੀ ਉਸ ਦੇ ਬੋਰੇ ਵਿੱਚ ਸੀ ਤਾਂ ਉਹ ਅਤੇ ਉਨ੍ਹਾਂ ਦਾ ਪਿਤਾ ਆਪਣੀਆਂ ਥੈਲੀਆਂ ਨੂੰ ਵੇਖ ਕੇ ਡਰ ਗਏ।
وَإِذْ شَرَعُوا فِي تَفْرِيغِ أَكْيَاسِهِمْ وَجَدَ كُلُّ وَاحِدٍ مِنْهُمْ فِضَّتَهُ فِي كِيسِهِ، وَمَا إِنْ رَأَوْا هُمْ وَأَبُوهُمْ ذَلِكَ حَتَّى اسْتَبَدَّ بِهِمِ الْخَوْفُ.٣٥
36 ੩੬ ਉਨ੍ਹਾਂ ਦੇ ਪਿਤਾ ਯਾਕੂਬ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਮੈਨੂੰ ਮੇਰੀ ਸੰਤਾਨ ਤੋਂ ਵਾਂਝਿਆਂ ਕੀਤਾ ਹੈ। ਯੂਸੁਫ਼ ਨਹੀਂ ਰਿਹਾ ਅਤੇ ਸ਼ਿਮਓਨ ਵੀ ਨਹੀਂ ਆਇਆ, ਹੁਣ ਤੁਸੀਂ ਬਿਨਯਾਮੀਨ ਨੂੰ ਲੈ ਜਾਣਾ ਚਾਹੁੰਦੇ ਹੋ। ਇਹ ਸਾਰੀਆਂ ਗੱਲਾਂ ਮੇਰੇ ਵਿਰੁੱਧ ਹੋਈਆਂ ਹਨ।
فَقَالَ لَهُمْ أَبُوهُمْ: «لَقَدْ أَثْكَلْتُمُونِي أَوْلادِي. يُوسُفُ مَفْقُودٌ، وَشِمْعُونُ مَفْقُودٌ، وَهَا أَنْتُمْ تَأْخُذُونَ بِنْيَامِينَ بَعِيداً! كُلُّ هَذِهِ الدَّوَاهِي حَلَّتْ بِي!»٣٦
37 ੩੭ ਤਦ ਰਊਬੇਨ ਨੇ ਆਪਣੇ ਪਿਤਾ ਨੂੰ ਇਹ ਆਖਿਆ, ਜੇ ਮੈਂ ਉਸ ਨੂੰ ਤੇਰੇ ਕੋਲ ਨਾ ਲਿਆਵਾਂ ਤਾਂ ਤੂੰ ਮੇਰੇ ਦੋਹਾਂ ਪੁੱਤਰਾਂ ਨੂੰ ਮਾਰ ਦੇਵੀਂ। ਤੂੰ ਉਹ ਨੂੰ ਮੇਰੇ ਨਾਲ ਭੇਜ ਦੇ ਅਤੇ ਮੈਂ ਉਸ ਨੂੰ ਤੇਰੇ ਕੋਲ ਮੋੜ ਲਿਆਵਾਂਗਾ।
فَقَالَ لَهُ رَأُوبَيْنُ: «اقْتُلِ ابْنَيَّ إِنْ لَمْ أَرْجِعْ بِهِ إِلَيْكَ. اعْهَدْ بِهِ إِلَيَّ وَأَنَا أَرُدُّهُ إِلَيْكَ».٣٧
38 ੩੮ ਪਰ ਉਸ ਨੇ ਆਖਿਆ, ਮੇਰਾ ਪੁੱਤਰ ਤੁਹਾਡੇ ਨਾਲ ਨਹੀਂ ਜਾਵੇਗਾ ਕਿਉਂ ਜੋ ਉਸ ਦਾ ਭਰਾ ਮਰ ਗਿਆ ਅਤੇ ਉਹ ਇਕੱਲਾ ਰਹਿ ਗਿਆ ਹੈ। ਜੇ ਰਸਤੇ ਵਿੱਚ ਜਿੱਥੋਂ ਤੁਸੀਂ ਜਾਂਦੇ ਹੋ ਕੋਈ ਬਿਪਤਾ ਉਸ ਦੇ ਉੱਤੇ ਆਣ ਪਵੇ, ਤਾਂ ਤੁਸੀਂ ਮੈਨੂੰ ਇਸ ਬੁਢਾਪੇ ਵਿੱਚ ਦੁੱਖ ਨਾਲ ਪਤਾਲ ਵਿੱਚ ਉਤਾਰੋਗੇ। (Sheol h7585)
فَقَالَ: «لَنْ يَذْهَبَ ابْنِي مَعَكُمْ، فَقَدْ مَاتَ أَخُوهُ، وَهُوَ وَحْدَهُ بَاقٍ. فَإِنْ نَالَهُ مَكْرُوهٌ فِي الطَّرِيقِ الَّتِي تَذْهَبُونَ فِيهَا، فَإِنَّكُمْ تُنْزِلُونَ شَيْبَتِي بِحُزْنٍ إِلَى قَبْرِي». (Sheol h7585)٣٨

< ਉਤਪਤ 42 >