< ਉਤਪਤ 42 >
1 ੧ ਜਦ ਯਾਕੂਬ ਨੇ ਸੁਣਿਆ ਕਿ ਮਿਸਰ ਵਿੱਚ ਅੰਨ ਹੈ ਤਾਂ ਯਾਕੂਬ ਨੇ ਆਪਣੇ ਪੁੱਤਰਾਂ ਨੂੰ ਆਖਿਆ, ਤੁਸੀਂ ਕਿਉਂ ਇੱਕ ਦੂਜੇ ਵੱਲ ਵੇਖਦੇ ਹੋ?
audiens autem Iacob quod alimenta venderentur in Aegypto dixit filiis suis quare neglegitis
2 ੨ ਫਿਰ ਉਸ ਨੇ ਆਖਿਆ, ਵੇਖੋ ਮੈਂ ਸੁਣਿਆ ਹੈ ਕਿ ਮਿਸਰ ਵਿੱਚ ਅੰਨ ਹੈ। ਇਸ ਲਈ ਤੁਸੀਂ ਉੱਥੇ ਜਾਓ ਅਤੇ ਸਾਡੇ ਲਈ ਅੰਨ ਖਰੀਦ ਕੇ ਲੈ ਆਓ, ਤਾਂ ਜੋ ਅਸੀਂ ਜੀਉਂਦੇ ਰਹੀਏ ਅਤੇ ਮਰ ਨਾ ਜਾਈਏ।
audivi quod triticum venundetur in Aegypto descendite et emite nobis necessaria ut possimus vivere et non consumamur inopia
3 ੩ ਸੋ ਯੂਸੁਫ਼ ਦੇ ਦਸੇ ਭਰਾ ਮਿਸਰ ਵਿੱਚ ਅੰਨ ਖਰੀਦਣ ਲਈ ਗਏ।
descendentes igitur fratres Ioseph decem ut emerent frumenta in Aegypto
4 ੪ ਪਰ ਯੂਸੁਫ਼ ਦੇ ਭਰਾ ਬਿਨਯਾਮੀਨ ਨੂੰ ਯਾਕੂਬ ਨੇ ਉਸ ਦੇ ਭਰਾਵਾਂ ਦੇ ਨਾਲ ਨਾ ਭੇਜਿਆ ਕਿਉਂ ਜੋ ਉਸ ਨੇ ਆਖਿਆ ਕਿ ਕਿਤੇ ਉਸ ਦੇ ਉੱਤੇ ਕੋਈ ਬਿਪਤਾ ਨਾ ਆ ਪਵੇ।
Beniamin domi retento ab Iacob qui dixerat fratribus eius ne forte in itinere quicquam patiatur mali
5 ੫ ਇਸ ਤਰ੍ਹਾਂ ਜੋ ਲੋਕ ਅੰਨ ਖਰੀਦਣ ਲਈ ਆਏ ਸਨ, ਉਨ੍ਹਾਂ ਦੇ ਨਾਲ ਇਸਰਾਏਲ ਦੇ ਪੁੱਤਰ ਵੀ ਆਏ ਕਿਉਂਕਿ ਕਨਾਨ ਦੇਸ਼ ਵਿੱਚ ਭਾਰੀ ਕਾਲ ਸੀ।
ingressi sunt terram Aegypti cum aliis qui pergebant ad emendum erat autem fames in terra Chanaan
6 ੬ ਯੂਸੁਫ਼ ਉਸ ਦੇਸ਼ ਉੱਤੇ ਹਾਕਮ ਸੀ ਅਤੇ ਉਸ ਦੇਸ਼ ਦੇ ਸਾਰੇ ਲੋਕਾਂ ਨੂੰ ਉਹੀ ਅੰਨ ਵੇਚਦਾ ਸੀ, ਇਸ ਲਈ ਜਦ ਯੂਸੁਫ਼ ਦੇ ਭਰਾ ਆਏ ਤਦ ਧਰਤੀ ਉੱਤੇ ਮੂੰਹ ਭਾਰ ਡਿੱਗ ਕੇ ਉਸ ਦੇ ਅੱਗੇ ਝੁਕੇ।
et Ioseph princeps Aegypti atque ad illius nutum frumenta populis vendebantur cumque adorassent eum fratres sui
7 ੭ ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਵੇਖਿਆ ਅਤੇ ਉਨ੍ਹਾਂ ਨੂੰ ਪਹਿਚਾਣ ਲਿਆ ਪਰ ਉਸ ਨੇ ਆਪਣੇ ਆਪ ਨੂੰ ਉਨ੍ਹਾਂ ਦੇ ਅੱਗੇ ਅਜਨਬੀ ਬਣਾਇਆ ਅਤੇ ਉਨ੍ਹਾਂ ਨਾਲ ਸਖ਼ਤੀ ਨਾਲ ਬੋਲਿਆ ਅਤੇ ਉਨ੍ਹਾਂ ਨੂੰ ਪੁੱਛਿਆ, ਤੁਸੀਂ ਕਿੱਥੋਂ ਆਏ ਹੋ? ਤਾਂ ਉਨ੍ਹਾਂ ਨੇ ਆਖਿਆ, ਅਸੀਂ ਕਨਾਨ ਦੇਸ਼ ਤੋਂ ਅੰਨ ਮੁੱਲ ਲੈਣ ਲਈ ਆਏ ਹਾਂ।
et agnovisset eos quasi ad alienos durius loquebatur interrogans eos unde venistis qui responderunt de terra Chanaan ut emamus victui necessaria
8 ੮ ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਪਹਿਚਾਣ ਲਿਆ, ਪਰ ਉਨ੍ਹਾਂ ਨੇ ਉਸ ਨੂੰ ਨਾ ਪਛਾਣਿਆ।
et tamen fratres ipse cognoscens non est agnitus ab eis
9 ੯ ਤਦ ਯੂਸੁਫ਼ ਨੂੰ ਉਹ ਸੁਫ਼ਨੇ ਜਿਹੜੇ ਉਸ ਨੇ ਉਨ੍ਹਾਂ ਦੇ ਵਿਖੇ ਵੇਖੇ ਸਨ, ਯਾਦ ਆਏ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਜਸੂਸ ਹੋ ਅਤੇ ਦੇਸ਼ ਦੀ ਦੁਰਦਸ਼ਾ ਵੇਖਣ ਲਈ ਆਏ ਹੋ।
recordatusque somniorum quae aliquando viderat ait exploratores estis ut videatis infirmiora terrae venistis
10 ੧੦ ਉਨ੍ਹਾਂ ਨੇ ਉਸ ਨੂੰ ਆਖਿਆ, ਨਹੀਂ ਸੁਆਮੀ ਜੀ, ਤੁਹਾਡੇ ਦਾਸ ਅੰਨ ਮੁੱਲ ਲੈਣ ਆਏ ਹਾਂ।
qui dixerunt non est ita domine sed servi tui venerunt ut emerent cibos
11 ੧੧ ਅਸੀਂ ਸਾਰੇ ਇੱਕ ਮਨੁੱਖ ਦੇ ਪੁੱਤਰ ਹਾਂ ਅਤੇ ਅਸੀਂ ਇਮਾਨਦਾਰ ਹਾਂ। ਅਸੀਂ ਤੁਹਾਡੇ ਦਾਸ ਜਾਸੂਸ ਨਹੀਂ ਹਾਂ।
omnes filii unius viri sumus pacifici venimus nec quicquam famuli tui machinantur mali
12 ੧੨ ਪਰ ਉਸ ਨੇ ਉਨ੍ਹਾਂ ਨੂੰ ਆਖਿਆ, ਨਹੀਂ, ਸਗੋਂ ਤੁਸੀਂ ਦੇਸ਼ ਦੀ ਦੁਰਦਸ਼ਾ ਵੇਖਣ ਆਏ ਹੋ।
quibus ille respondit aliter est inmunita terrae huius considerare venistis
13 ੧੩ ਉਨ੍ਹਾਂ ਨੇ ਆਖਿਆ, ਅਸੀਂ ਤੁਹਾਡੇ ਦਾਸ ਬਾਰਾਂ ਭਰਾ ਹਾਂ ਅਤੇ ਕਨਾਨ ਦੇਸ਼ ਦੇ ਇੱਕ ਹੀ ਮਨੁੱਖ ਦੇ ਪੁੱਤਰ ਹਾਂ ਅਤੇ ਵੇਖੋ, ਸਭ ਤੋਂ ਛੋਟਾ ਅੱਜ ਦੇ ਦਿਨ ਸਾਡੇ ਪਿਤਾ ਦੇ ਕੋਲ ਹੈ ਅਤੇ ਇੱਕ ਨਹੀਂ ਰਿਹਾ।
et illi duodecim inquiunt servi tui fratres sumus filii viri unius in terra Chanaan minimus cum patre nostro est alius non est super
14 ੧੪ ਤਦ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਇਹ ਤਾਂ ਉਹੀ ਗੱਲ ਹੈ ਜਿਹੜੀ ਮੈਂ ਤੁਹਾਡੇ ਨਾਲ ਕੀਤੀ ਕਿ ਤੁਸੀਂ ਜਾਸੂਸ ਹੋ।
hoc est ait quod locutus sum exploratores estis
15 ੧੫ ਇਸੇ ਗੱਲ ਤੋਂ ਤੁਸੀਂ ਪਰਖੇ ਜਾਓਗੇ, ਫ਼ਿਰਊਨ ਦੀ ਜਾਨ ਦੀ ਸਹੁੰ ਜਦ ਤੱਕ ਤੁਹਾਡਾ ਛੋਟਾ ਭਰਾ ਇੱਥੇ ਨਹੀਂ ਆ ਜਾਂਦਾ ਤੁਸੀਂ ਐਥੋਂ ਨਹੀਂ ਜਾ ਸਕਦੇ।
iam nunc experimentum vestri capiam per salutem Pharaonis non egrediemini hinc donec veniat frater vester minimus
16 ੧੬ ਤੁਸੀਂ ਆਪਣੇ ਵਿੱਚੋਂ ਇੱਕ ਨੂੰ ਭੇਜੋ ਕਿ ਉਹ ਤੁਹਾਡੇ ਭਰਾ ਨੂੰ ਲੈ ਆਵੇ ਪਰ ਤੁਸੀਂ ਇੱਥੇ ਕੈਦੀ ਹੋ ਕੇ ਰਹੋ ਤਾਂ ਜੋ ਤੁਹਾਡੀਆਂ ਗੱਲਾਂ ਪਰਖੀਆਂ ਜਾਣ ਕਿ ਤੁਹਾਡੇ ਵਿੱਚ ਸਚਿਆਈ ਹੈ ਪਰ ਜੇ ਨਹੀਂ ਤਾਂ ਫ਼ਿਰਊਨ ਦੀ ਜਾਨ ਦੀ ਸਹੁੰ ਤੁਸੀਂ ਜ਼ਰੂਰ ਜਸੂਸ ਹੋ।
mittite e vobis unum et adducat eum vos autem eritis in vinculis donec probentur quae dixistis utrum falsa an vera sint alioquin per salutem Pharaonis exploratores estis
17 ੧੭ ਉਸ ਨੇ ਉਨ੍ਹਾਂ ਨੂੰ ਤਿੰਨ ਦਿਨ ਤੱਕ ਇਕੱਠੇ ਕੈਦ ਵਿੱਚ ਬੰਦ ਰੱਖਿਆ।
tradidit ergo eos custodiae tribus diebus
18 ੧੮ ਤੀਜੇ ਦਿਨ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਅਜਿਹਾ ਕਰੋ ਤਾਂ ਜੀਉਂਦੇ ਰਹੋਗੇ, ਕਿਉਂ ਜੋ ਮੈਂ ਪਰਮੇਸ਼ੁਰ ਤੋਂ ਡਰਦਾ ਹਾਂ।
die autem tertio eductis de carcere ait facite quod dixi et vivetis Deum enim timeo
19 ੧੯ ਜੇ ਤੁਸੀਂ ਸੱਚੇ ਹੋ ਤਾਂ ਤੁਹਾਡੇ ਭਰਾਵਾਂ ਵਿੱਚੋਂ ਇੱਕ ਉਸੇ ਕੈਦਖ਼ਾਨੇ ਵਿੱਚ ਰੱਖਿਆ ਜਾਵੇ ਅਤੇ ਤੁਸੀਂ ਕਾਲ ਲਈ ਆਪਣੇ ਘਰ ਅੰਨ ਲੈ ਕੇ ਚਲੇ ਜਾਓ।
si pacifici estis frater vester unus ligetur in carcere vos autem abite et ferte frumenta quae emistis in domos vestras
20 ੨੦ ਆਪਣੇ ਛੋਟੇ ਭਰਾ ਨੂੰ ਮੇਰੇ ਕੋਲ ਲੈ ਆਓ, ਤਾਂ ਜੋ ਤੁਹਾਡੀਆਂ ਗੱਲਾਂ ਪਰਖੀਆਂ ਜਾਣ ਅਤੇ ਤੁਸੀਂ ਨਾ ਮਰੋ ਤਾਂ ਉਨ੍ਹਾਂ ਨੇ ਉਸੇ ਤਰ੍ਹਾਂ ਹੀ ਕੀਤਾ।
et fratrem vestrum minimum ad me adducite ut possim vestros probare sermones et non moriamini fecerunt ut dixerat
21 ੨੧ ਉਨ੍ਹਾਂ ਭਰਾਵਾਂ ਨੇ ਇੱਕ ਦੂਜੇ ਨੂੰ ਆਖਿਆ, ਜ਼ਰੂਰ ਹੀ ਅਸੀਂ ਆਪਣੇ ਭਰਾ ਦੇ ਕਾਰਨ ਦੋਸ਼ੀ ਹਾਂ ਕਿਉਂਕਿ ਜਦ ਅਸੀਂ ਉਸ ਦੀ ਜਾਨ ਨੂੰ ਕਸ਼ਟ ਵਿੱਚ ਵੇਖਿਆ ਅਤੇ ਉਸ ਨੇ ਸਾਡੇ ਤਰਲੇ ਕੀਤੇ ਤਾਂ ਅਸੀਂ ਉਸ ਦੀ ਨਾ ਸੁਣੀ। ਇਸੇ ਕਰਕੇ ਇਹ ਬਿਪਤਾ ਸਾਡੇ ਉੱਤੇ ਆਈ ਹੈ।
et locuti sunt invicem merito haec patimur quia peccavimus in fratrem nostrum videntes angustiam animae illius cum deprecaretur nos et non audivimus idcirco venit super nos ista tribulatio
22 ੨੨ ਤਦ ਰਊਬੇਨ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕੀ ਮੈਂ ਤੁਹਾਨੂੰ ਨਹੀਂ ਸੀ ਆਖਦਾ ਕਿ ਤੁਸੀਂ ਇਸ ਮੁੰਡੇ ਨਾਲ ਪਾਪ ਨਾ ਕਰੋ? ਪਰ ਤੁਸੀਂ ਮੇਰੀ ਨਾ ਸੁਣੀ ਅਤੇ ਵੇਖੋ, ਹੁਣ ਉਸ ਦੇ ਲਹੂ ਦੀ ਪੁੱਛ ਹੋਈ ਹੈ।
e quibus unus Ruben ait numquid non dixi vobis nolite peccare in puerum et non audistis me en sanguis eius exquiritur
23 ੨੩ ਉਹ ਨਹੀਂ ਜਾਣਦੇ ਸਨ ਕਿ ਯੂਸੁਫ਼ ਉਨ੍ਹਾਂ ਦੀ ਭਾਸ਼ਾ ਸਮਝਦਾ ਹੈ ਕਿਉਂ ਜੋ ਉਨ੍ਹਾਂ ਦੇ ਵਿਚਕਾਰ ਇੱਕ ਤਰਜੁਮਾ ਕਰਨ ਵਾਲਾ ਸੀ।
nesciebant autem quod intellegeret Ioseph eo quod per interpretem loquebatur ad eos
24 ੨੪ ਤਦ ਉਹ ਉਨ੍ਹਾਂ ਤੋਂ ਇੱਕ ਪਾਸੇ ਹੋ ਕੇ ਰੋਇਆ ਅਤੇ ਫੇਰ ਉਨ੍ਹਾਂ ਕੋਲ ਮੁੜ ਕੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਉਨ੍ਹਾਂ ਵਿੱਚੋਂ ਸ਼ਿਮਓਨ ਨੂੰ ਲਿਆ ਅਤੇ ਉਨ੍ਹਾਂ ਦੀਆਂ ਅੱਖਾਂ ਦੇ ਸਾਹਮਣੇ ਉਸ ਨੂੰ ਬੰਦੀ ਬਣਾ ਲਿਆ।
avertitque se parumper et flevit et reversus locutus est ad eos
25 ੨੫ ਫੇਰ ਯੂਸੁਫ਼ ਨੇ ਹੁਕਮ ਦਿੱਤਾ ਕਿ ਉਹ ਉਨ੍ਹਾਂ ਦੇ ਬੋਰਿਆਂ ਵਿੱਚ ਅੰਨ ਭਰ ਦੇਣ ਅਤੇ ਹਰ ਇੱਕ ਦੀ ਚਾਂਦੀ ਉਸ ਦੇ ਬੋਰੇ ਵਿੱਚ ਮੋੜ ਕੇ ਰੱਖ ਦੇਣ ਅਤੇ ਰਸਤੇ ਲਈ ਉਨ੍ਹਾਂ ਨੂੰ ਭੋਜਨ-ਸਮੱਗਰੀ ਦੇਣ ਤਾਂ ਉਨ੍ਹਾਂ ਨਾਲ ਅਜਿਹਾ ਹੀ ਕੀਤਾ ਗਿਆ।
tollens Symeon et ligans illis praesentibus iussitque ministris ut implerent saccos eorum tritico et reponerent pecunias singulorum in sacculis suis datis supra cibariis in via qui fecerunt ita
26 ੨੬ ਉਨ੍ਹਾਂ ਨੇ ਆਪਣੇ ਗਧਿਆਂ ਉੱਤੇ ਆਪਣਾ ਅੰਨ ਲੱਦ ਲਿਆ ਅਤੇ ਉੱਥੋਂ ਤੁਰ ਪਏ।
at illi portantes frumenta in asinis profecti sunt
27 ੨੭ ਜਦ ਇੱਕ ਨੇ ਪੜਾਉ ਉੱਤੇ ਆਪਣੇ ਗਧੇ ਨੂੰ ਚਾਰਾ ਦੇਣ ਲਈ ਆਪਣਾ ਬੋਰਾ ਖੋਲ੍ਹਿਆ ਤਾਂ ਉਸ ਨੇ ਆਪਣੀ ਚਾਂਦੀ ਵੇਖੀ ਅਤੇ ਵੇਖੋ ਉਹ ਉਸ ਦੇ ਬੋਰੇ ਦੇ ਮੂੰਹ ਉੱਤੇ ਰੱਖੀ ਹੋਈ ਸੀ।
apertoque unus sacco ut daret iumento pabulum in diversorio contemplatus pecuniam in ore sacculi
28 ੨੮ ਉਸ ਨੇ ਆਪਣੇ ਭਰਾਵਾਂ ਨੂੰ ਆਖਿਆ, ਮੇਰੀ ਚਾਂਦੀ ਮੋੜ ਦਿੱਤੀ ਗਈ ਹੈ ਅਤੇ ਵੇਖੋ ਉਹ ਮੇਰੇ ਬੋਰੇ ਵਿੱਚ ਹੀ ਹੈ। ਤਦ ਉਨ੍ਹਾਂ ਦੇ ਦਿਲ ਬੈਠ ਗਏ ਅਤੇ ਕੰਬਦੇ ਹੋਏ ਇੱਕ ਦੂਜੇ ਨੂੰ ਆਖਣ ਲੱਗੇ, ਇਹ ਕੀ ਹੈ ਜੋ ਪਰਮੇਸ਼ੁਰ ਨੇ ਸਾਡੇ ਨਾਲ ਕੀਤਾ ਹੈ?
dixit fratribus suis reddita est mihi pecunia en habetur in sacco et obstupefacti turbatique dixerunt mutuo quidnam est hoc quod fecit nobis Deus
29 ੨੯ ਉਹ ਆਪਣੇ ਪਿਤਾ ਯਾਕੂਬ ਕੋਲ ਕਨਾਨ ਦੇਸ਼ ਵਿੱਚ ਆਏ ਅਤੇ ਸਭ ਕੁਝ ਜੋ ਉਨ੍ਹਾਂ ਉੱਤੇ ਬੀਤਿਆ ਸੀ, ਉਹ ਨੂੰ ਦੱਸਿਆ:
veneruntque ad Iacob patrem suum in terra Chanaan et narraverunt ei omnia quae accidissent sibi dicentes
30 ੩੦ ਉਹ ਮਨੁੱਖ ਜਿਹੜਾ ਉਸ ਦੇਸ਼ ਦਾ ਹਾਕਮ ਹੈ, ਸਾਡੇ ਨਾਲ ਸਖਤੀ ਨਾਲ ਬੋਲਿਆ ਅਤੇ ਸਾਨੂੰ ਦੇਸ਼ ਦਾ ਜਸੂਸ ਠਹਿਰਾਇਆ।
locutus est nobis dominus terrae dure et putavit nos exploratores provinciae
31 ੩੧ ਅਸੀਂ ਉਸ ਨੂੰ ਆਖਿਆ, ਅਸੀਂ ਸੱਚੇ ਹਾਂ ਅਤੇ ਜਸੂਸ ਨਹੀਂ ਹਾਂ।
cui respondimus pacifici sumus nec ullas molimur insidias
32 ੩੨ ਅਸੀਂ ਬਾਰਾਂ ਭਰਾ ਇੱਕ ਹੀ ਪਿਤਾ ਦੇ ਪੁੱਤਰ ਹਾਂ। ਇੱਕ ਨਹੀਂ ਰਿਹਾ ਅਤੇ ਛੋਟਾ ਅੱਜ ਦੇ ਦਿਨ ਆਪਣੇ ਪਿਤਾ ਦੇ ਕੋਲ ਕਨਾਨ ਦੇਸ਼ ਵਿੱਚ ਹੈ।
duodecim fratres uno patre geniti sumus unus non est super minimus cum patre versatur in terra Chanaan
33 ੩੩ ਤਦ ਉਸ ਮਨੁੱਖ ਨੇ ਜਿਹੜਾ ਉਸ ਦੇਸ਼ ਦਾ ਹਾਕਮ ਹੈ ਆਖਿਆ, ਮੈਂ ਇਸ ਤੋਂ ਜਾਣਾਂਗਾ ਕਿ ਤੁਸੀਂ ਸੱਚੇ ਹੋ, ਜੇਕਰ ਆਪਣਾ ਇੱਕ ਭਰਾ ਮੇਰੇ ਕੋਲ ਛੱਡੋ ਅਤੇ ਆਪਣੇ ਘਰ ਵਾਸਤੇ ਕਾਲ ਲਈ ਅੰਨ ਲੈ ਕੇ ਚਲੇ ਜਾਓ
qui ait nobis sic probabo quod pacifici sitis fratrem vestrum unum dimittite apud me et cibaria domibus vestris necessaria sumite et abite
34 ੩੪ ਅਤੇ ਆਪਣਾ ਛੋਟਾ ਭਰਾ ਮੇਰੇ ਕੋਲ ਲੈ ਆਓ, ਤਦ ਮੈਂ ਜਾਣਾਂਗਾ ਕਿ ਤੁਸੀਂ ਖੋਜੀ ਨਹੀਂ ਹੋ, ਸਗੋਂ ਤੁਸੀਂ ਸੱਚੇ ਹੋ। ਫਿਰ ਮੈਂ ਤੁਹਾਡੇ ਭਰਾ ਨੂੰ ਤੁਹਾਨੂੰ ਦੇ ਦਿਆਂਗਾ ਅਤੇ ਤੁਸੀਂ ਇਸ ਦੇਸ਼ ਵਿੱਚ ਵਪਾਰ ਕਰ ਸਕਦੇ ਹੋ।
fratremque vestrum minimum adducite ad me ut sciam quod non sitis exploratores et istum qui tenetur in vinculis recipere possitis ac deinceps emendi quae vultis habeatis licentiam
35 ੩੫ ਜਦ ਉਹ ਆਪਣੇ ਬੋਰੇ ਖਾਲੀ ਕਰ ਰਹੇ ਸਨ ਤਾਂ ਵੇਖੋ ਹਰ ਇੱਕ ਦੀ ਚਾਂਦੀ ਦੀ ਥੈਲੀ ਉਸ ਦੇ ਬੋਰੇ ਵਿੱਚ ਸੀ ਤਾਂ ਉਹ ਅਤੇ ਉਨ੍ਹਾਂ ਦਾ ਪਿਤਾ ਆਪਣੀਆਂ ਥੈਲੀਆਂ ਨੂੰ ਵੇਖ ਕੇ ਡਰ ਗਏ।
his dictis cum frumenta effunderent singuli reppererunt in ore saccorum ligatas pecunias exterritisque simul omnibus
36 ੩੬ ਉਨ੍ਹਾਂ ਦੇ ਪਿਤਾ ਯਾਕੂਬ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਮੈਨੂੰ ਮੇਰੀ ਸੰਤਾਨ ਤੋਂ ਵਾਂਝਿਆਂ ਕੀਤਾ ਹੈ। ਯੂਸੁਫ਼ ਨਹੀਂ ਰਿਹਾ ਅਤੇ ਸ਼ਿਮਓਨ ਵੀ ਨਹੀਂ ਆਇਆ, ਹੁਣ ਤੁਸੀਂ ਬਿਨਯਾਮੀਨ ਨੂੰ ਲੈ ਜਾਣਾ ਚਾਹੁੰਦੇ ਹੋ। ਇਹ ਸਾਰੀਆਂ ਗੱਲਾਂ ਮੇਰੇ ਵਿਰੁੱਧ ਹੋਈਆਂ ਹਨ।
dixit pater Iacob absque liberis me esse fecistis Ioseph non est super Symeon tenetur in vinculis Beniamin auferetis in me haec mala omnia reciderunt
37 ੩੭ ਤਦ ਰਊਬੇਨ ਨੇ ਆਪਣੇ ਪਿਤਾ ਨੂੰ ਇਹ ਆਖਿਆ, ਜੇ ਮੈਂ ਉਸ ਨੂੰ ਤੇਰੇ ਕੋਲ ਨਾ ਲਿਆਵਾਂ ਤਾਂ ਤੂੰ ਮੇਰੇ ਦੋਹਾਂ ਪੁੱਤਰਾਂ ਨੂੰ ਮਾਰ ਦੇਵੀਂ। ਤੂੰ ਉਹ ਨੂੰ ਮੇਰੇ ਨਾਲ ਭੇਜ ਦੇ ਅਤੇ ਮੈਂ ਉਸ ਨੂੰ ਤੇਰੇ ਕੋਲ ਮੋੜ ਲਿਆਵਾਂਗਾ।
cui respondit Ruben duos filios meos interfice si non reduxero illum tibi trade in manu mea et ego eum restituam
38 ੩੮ ਪਰ ਉਸ ਨੇ ਆਖਿਆ, ਮੇਰਾ ਪੁੱਤਰ ਤੁਹਾਡੇ ਨਾਲ ਨਹੀਂ ਜਾਵੇਗਾ ਕਿਉਂ ਜੋ ਉਸ ਦਾ ਭਰਾ ਮਰ ਗਿਆ ਅਤੇ ਉਹ ਇਕੱਲਾ ਰਹਿ ਗਿਆ ਹੈ। ਜੇ ਰਸਤੇ ਵਿੱਚ ਜਿੱਥੋਂ ਤੁਸੀਂ ਜਾਂਦੇ ਹੋ ਕੋਈ ਬਿਪਤਾ ਉਸ ਦੇ ਉੱਤੇ ਆਣ ਪਵੇ, ਤਾਂ ਤੁਸੀਂ ਮੈਨੂੰ ਇਸ ਬੁਢਾਪੇ ਵਿੱਚ ਦੁੱਖ ਨਾਲ ਪਤਾਲ ਵਿੱਚ ਉਤਾਰੋਗੇ। (Sheol )
at ille non descendet inquit filius meus vobiscum frater eius mortuus est ipse solus remansit si quid ei adversi acciderit in terra ad quam pergitis deducetis canos meos cum dolore ad inferos (Sheol )