< ਉਤਪਤ 43 >

1 ਕਨਾਨ ਦੇਸ਼ ਉੱਤੇ ਕਾਲ ਬਹੁਤ ਹੀ ਭਿਅੰਕਰ ਹੋ ਗਿਆ।
וְהָרָעָ֖ב כָּבֵ֥ד בָּאָֽרֶץ׃
2 ਜਦ ਉਹ ਅੰਨ ਜਿਹੜਾ ਉਹ ਮਿਸਰ ਤੋਂ ਲਿਆਏ ਸਨ, ਖ਼ਤਮ ਹੋ ਗਿਆ ਤਦ ਉਨ੍ਹਾਂ ਦੇ ਪਿਤਾ ਨੇ ਉਨ੍ਹਾਂ ਨੂੰ ਆਖਿਆ, ਮੁੜ ਕੇ ਸਾਡੇ ਲਈ ਕੁਝ ਅੰਨ ਮੁੱਲ ਲੈ ਆਓ।
וַיְהִ֗י כַּאֲשֶׁ֤ר כִּלּוּ֙ לֶאֱכֹ֣ל אֶת־הַשֶּׁ֔בֶר אֲשֶׁ֥ר הֵבִ֖יאוּ מִמִּצְרָ֑יִם וַיֹּ֤אמֶר אֲלֵיהֶם֙ אֲבִיהֶ֔ם שֻׁ֖בוּ שִׁבְרוּ־לָ֥נוּ מְעַט־אֹֽכֶל׃
3 ਤਦ ਯਹੂਦਾਹ ਨੇ ਉਹ ਨੂੰ ਆਖਿਆ ਕਿ ਉਸ ਮਨੁੱਖ ਨੇ ਸਾਨੂੰ ਚੇਤਾਵਨੀ ਦੇ ਕੇ ਆਖਿਆ ਸੀ, ਜੇ ਤੁਹਾਡਾ ਭਰਾ ਤੁਹਾਡੇ ਨਾਲ ਨਾ ਹੋਵੇ ਤੁਸੀਂ ਮੇਰਾ ਮੂੰਹ ਨਹੀਂ ਵੇਖੋਗੇ।
וַיֹּ֧אמֶר אֵלָ֛יו יְהוּדָ֖ה לֵאמֹ֑ר הָעֵ֣ד הֵעִד֩ בָּ֨נוּ הָאִ֤ישׁ לֵאמֹר֙ לֹֽא־תִרְא֣וּ פָנַ֔י בִּלְתִּ֖י אֲחִיכֶ֥ם אִתְּכֶֽם׃
4 ਸੋ ਜੇ ਤੂੰ ਸਾਡੇ ਭਰਾ ਨੂੰ ਸਾਡੇ ਨਾਲ ਭੇਜਦਾ ਹੈਂ ਤਾਂ ਅਸੀਂ ਤੇਰੇ ਲਈ ਅੰਨ ਮੁੱਲ ਲੈ ਆਵਾਂਗੇ,
אִם־יֶשְׁךָ֛ מְשַׁלֵּ֥חַ אֶת־אָחִ֖ינוּ אִתָּ֑נוּ נֵרְדָ֕ה וְנִשְׁבְּרָ֥ה לְךָ֖ אֹֽכֶל׃
5 ਪਰ ਜੇ ਤੂੰ ਨਾ ਭੇਜੇਂਗਾ ਤਾਂ ਅਸੀਂ ਨਹੀਂ ਜਾਂਵਾਂਗੇ ਕਿਉਂ ਜੋ ਉਸ ਮਨੁੱਖ ਨੇ ਸਾਨੂੰ ਆਖਿਆ ਸੀ, ਜੇ ਤੁਹਾਡਾ ਭਰਾ ਤੁਹਾਡੇ ਨਾਲ ਨਾ ਹੋਵੇ ਤੁਸੀਂ ਮੇਰਾ ਮੂੰਹ ਨਹੀਂ ਵੇਖੋਗੇ।
וְאִם־אֵינְךָ֥ מְשַׁלֵּ֖חַ לֹ֣א נֵרֵ֑ד כִּֽי־הָאִ֞ישׁ אָמַ֤ר אֵלֵ֙ינוּ֙ לֹֽא־תִרְא֣וּ פָנַ֔י בִּלְתִּ֖י אֲחִיכֶ֥ם אִתְּכֶֽם׃
6 ਫੇਰ ਇਸਰਾਏਲ ਨੇ ਆਖਿਆ, ਤੁਸੀਂ ਕਿਉਂ ਮੇਰੇ ਨਾਲ ਇਹ ਬੁਰਿਆਈ ਕੀਤੀ ਕਿ ਉਸ ਮਨੁੱਖ ਨੂੰ ਦੱਸਿਆ ਕਿ ਸਾਡਾ ਇੱਕ ਹੋਰ ਭਰਾ ਵੀ ਹੈ?
וַיֹּ֙אמֶר֙ יִשְׂרָאֵ֔ל לָמָ֥ה הֲרֵעֹתֶ֖ם לִ֑י לְהַגִּ֣יד לָאִ֔ישׁ הַע֥וֹד לָכֶ֖ם אָֽח׃
7 ਤਦ ਉਨ੍ਹਾਂ ਨੇ ਆਖਿਆ ਕਿ ਉਸ ਮਨੁੱਖ ਨੇ ਤੰਗ ਕਰ ਕੇ ਸਾਡੇ ਅਤੇ ਸਾਡੇ ਰਿਸ਼ਤੇਦਾਰਾਂ ਦੇ ਵਿਖੇ ਪੁੱਛਿਆ ਕਿ ਤੁਹਾਡਾ ਪਿਤਾ ਅਜੇ ਤੱਕ ਜੀਉਂਦਾ ਹੈ ਅਤੇ ਤੁਹਾਡਾ ਕੋਈ ਹੋਰ ਭਰਾ ਵੀ ਹੈ? ਤਦ ਅਸੀਂ ਇਨ੍ਹਾਂ ਗੱਲਾਂ ਦੇ ਅਨੁਸਾਰ ਉਹ ਨੂੰ ਦੱਸਿਆ। ਸਾਨੂੰ ਕੀ ਪਤਾ ਸੀ ਕਿ ਉਹ ਸਾਨੂੰ ਆਖੇਗਾ ਜੋ ਆਪਣੇ ਭਰਾ ਨੂੰ ਨਾਲ ਲਿਆਓ?
וַיֹּאמְר֡וּ שָׁא֣וֹל שָֽׁאַל־הָ֠אִישׁ לָ֣נוּ וּלְמֽוֹלַדְתֵּ֜נוּ לֵאמֹ֗ר הַע֨וֹד אֲבִיכֶ֥ם חַי֙ הֲיֵ֣שׁ לָכֶ֣ם אָ֔ח וַנַ֨גֶּד־ל֔וֹ עַל־פִּ֖י הַדְּבָרִ֣ים הָאֵ֑לֶּה הֲיָד֣וֹעַ נֵדַ֔ע כִּ֣י יֹאמַ֔ר הוֹרִ֖ידוּ אֶת־אֲחִיכֶֽם׃
8 ਫੇਰ ਯਹੂਦਾਹ ਨੇ ਆਪਣੇ ਪਿਤਾ ਇਸਰਾਏਲ ਨੂੰ ਆਖਿਆ, ਮੁੰਡੇ ਨੂੰ ਮੇਰੇ ਨਾਲ ਭੇਜ ਦੇ ਤਾਂ ਜੋ ਅਸੀਂ ਜਾਈਏ, ਤੇ ਅਸੀਂ ਜੀਉਂਦੇ ਰਹੀਏ ਅਤੇ ਮਰ ਨਾ ਜਾਈਏ, ਅਸੀਂ ਵੀ ਅਤੇ ਤੂੰ ਵੀ ਅਤੇ ਸਾਡੇ ਬੱਚੇ ਵੀ।
וַיֹּ֨אמֶר יְהוּדָ֜ה אֶל־יִשְׂרָאֵ֣ל אָבִ֗יו שִׁלְחָ֥ה הַנַּ֛עַר אִתִּ֖י וְנָק֣וּמָה וְנֵלֵ֑כָה וְנִֽחְיֶה֙ וְלֹ֣א נָמ֔וּת גַּם־אֲנַ֥חְנוּ גַם־אַתָּ֖ה גַּם־טַפֵּֽנוּ׃
9 ਮੈਂ ਉਸ ਲਈ ਜ਼ਿੰਮੇਵਾਰ ਹਾਂ। ਉਸ ਨੂੰ ਤੂੰ ਮੇਰੇ ਹੱਥੋਂ ਵਾਪਿਸ ਮੰਗੀ। ਜੇ ਮੈਂ ਉਸ ਨੂੰ ਤੇਰੇ ਕੋਲ ਨਾ ਲਿਆਵਾਂ ਅਤੇ ਤੇਰੇ ਸਨਮੁਖ ਨਾ ਬਿਠਾਵਾਂ ਤਦ ਮੈਂ ਸਦਾ ਲਈ ਤੇਰਾ ਦੋਸ਼ੀ ਠਹਿਰਾਂਗਾ।
אָֽנֹכִי֙ אֶֽעֶרְבֶ֔נּוּ מִיָּדִ֖י תְּבַקְשֶׁ֑נּוּ אִם־לֹ֨א הֲבִיאֹתִ֤יו אֵלֶ֙יךָ֙ וְהִצַּגְתִּ֣יו לְפָנֶ֔יךָ וְחָטָ֥אתִֽי לְךָ֖ כָּל־הַיָּמִֽים׃
10 ੧੦ ਜੇਕਰ ਅਸੀਂ ਐਨਾ ਸਮਾਂ ਨਾ ਲਾਉਂਦੇ ਤਾਂ ਹੁਣ ਤੱਕ ਦੂਜੀ ਵਾਰ ਵਾਪਿਸ ਆ ਜਾਂਦੇ।
כִּ֖י לוּלֵ֣א הִתְמַהְמָ֑הְנוּ כִּֽי־עַתָּ֥ה שַׁ֖בְנוּ זֶ֥ה פַעֲמָֽיִם׃
11 ੧੧ ਤਦ ਉਨ੍ਹਾਂ ਦੇ ਪਿਤਾ ਇਸਰਾਏਲ ਨੇ ਉਨ੍ਹਾਂ ਨੂੰ ਆਖਿਆ, ਜੇ ਸੱਚ-ਮੁੱਚ ਅਜਿਹਾ ਹੀ ਹੈ ਤਾਂ ਹੁਣ ਇਸ ਤਰ੍ਹਾਂ ਕਰੋ ਕਿ ਇਸ ਦੇਸ਼ ਦੀ ਸਭ ਤੋਂ ਉੱਤਮ ਪੈਦਾਵਾਰ ਆਪਣਿਆਂ ਬੋਰਿਆਂ ਵਿੱਚ ਰੱਖ ਕੇ ਉਸ ਮਨੁੱਖ ਲਈ ਭੇਟ ਦੇ ਤੌਰ ਤੇ ਲੈ ਜਾਓ: ਅਰਥਾਤ ਥੋੜ੍ਹਾ ਗੁੱਗਲ, ਥੋੜ੍ਹਾ ਸ਼ਹਿਦ, ਗਰਮ ਮਸਾਲਾ, ਗੰਧਰਸ, ਪਿਸਤਾ ਅਤੇ ਬਦਾਮ।
וַיֹּ֨אמֶר אֲלֵהֶ֜ם יִשְׂרָאֵ֣ל אֲבִיהֶ֗ם אִם־כֵּ֣ן ׀ אֵפוֹא֮ זֹ֣את עֲשׂוּ֒ קְח֞וּ מִזִּמְרַ֤ת הָאָ֙רֶץ֙ בִּכְלֵיכֶ֔ם וְהוֹרִ֥ידוּ לָאִ֖ישׁ מִנְחָ֑ה מְעַ֤ט צֳרִי֙ וּמְעַ֣ט דְּבַ֔שׁ נְכֹ֣את וָלֹ֔ט בָּטְנִ֖ים וּשְׁקֵדִֽים׃
12 ੧੨ ਦੁੱਗਣੀ ਚਾਂਦੀ ਆਪਣੇ ਹੱਥਾਂ ਵਿੱਚ ਲੈ ਜਾਓ ਅਤੇ ਉਹ ਚਾਂਦੀ ਜਿਹੜੀ ਤੁਹਾਡਿਆਂ ਬੋਰਿਆਂ ਦੇ ਮੂੰਹ ਉੱਤੇ ਰੱਖ ਕੇ ਵਾਪਿਸ ਕੀਤੀ ਗਈ, ਉਸ ਨੂੰ ਵੀ ਆਪਣੇ ਹੱਥਾਂ ਵਿੱਚ ਲੈ ਜਾਓ। ਸ਼ਾਇਦ ਇਹ ਭੁੱਲ ਹੋ ਗਈ ਹੋਵੇ।
וְכֶ֥סֶף מִשְׁנֶ֖ה קְח֣וּ בְיֶדְכֶ֑ם וְאֶת־הַכֶּ֜סֶף הַמּוּשָׁ֨ב בְּפִ֤י אַמְתְּחֹֽתֵיכֶם֙ תָּשִׁ֣יבוּ בְיֶדְכֶ֔ם אוּלַ֥י מִשְׁגֶּ֖ה הֽוּא׃
13 ੧੩ ਆਪਣੇ ਭਰਾ ਨੂੰ ਵੀ ਨਾਲ ਲੈ ਕੇ ਉਸ ਮਨੁੱਖ ਕੋਲ ਫੇਰ ਜਾਓ।
וְאֶת־אֲחִיכֶ֖ם קָ֑חוּ וְק֖וּמוּ שׁ֥וּבוּ אֶל־הָאִֽישׁ׃
14 ੧੪ ਸਰਬ ਸ਼ਕਤੀਮਾਨ ਪਰਮੇਸ਼ੁਰ ਤੁਹਾਨੂੰ ਉਸ ਮਨੁੱਖ ਵੱਲੋਂ ਕਿਰਪਾ ਬਖ਼ਸ਼ੇ, ਜਿਸ ਕਾਰਨ ਉਹ ਤੁਹਾਡੇ ਦੂਜੇ ਭਰਾ ਅਤੇ ਬਿਨਯਾਮੀਨ ਨੂੰ ਤੁਹਾਡੇ ਨਾਲ ਭੇਜ ਦੇਵੇ ਅਤੇ ਜੇ ਮੈਂ ਆਪਣੀ ਸੰਤਾਨ ਤੋਂ ਵਾਂਝਾ ਹੋਇਆ ਸੋ ਹੋਇਆ।
וְאֵ֣ל שַׁדַּ֗י יִתֵּ֨ן לָכֶ֤ם רַחֲמִים֙ לִפְנֵ֣י הָאִ֔ישׁ וְשִׁלַּ֥ח לָכֶ֛ם אֶת־אֲחִיכֶ֥ם אַחֵ֖ר וְאֶת־בִּנְיָמִ֑ין וַאֲנִ֕י כַּאֲשֶׁ֥ר שָׁכֹ֖לְתִּי שָׁכָֽלְתִּי׃
15 ੧੫ ਉਨ੍ਹਾਂ ਮਨੁੱਖਾਂ ਨੇ ਉਹ ਭੇਟ ਅਤੇ ਦੁੱਗਣੀ ਚਾਂਦੀ ਆਪਣਿਆਂ ਹੱਥਾਂ ਵਿੱਚ ਲੈ ਕੇ, ਬਿਨਯਾਮੀਨ ਨੂੰ ਵੀ ਆਪਣੇ ਨਾਲ ਲਿਆ ਅਤੇ ਉੱਠ ਕੇ ਮਿਸਰ ਨੂੰ ਚਲੇ ਗਏ ਅਤੇ ਯੂਸੁਫ਼ ਦੇ ਸਾਹਮਣੇ ਹਾਜ਼ਰ ਹੋਏ।
וַיִּקְח֤וּ הָֽאֲנָשִׁים֙ אֶת־הַמִּנְחָ֣ה הַזֹּ֔את וּמִשְׁנֶה־כֶּ֛סֶף לָקְח֥וּ בְיָדָ֖ם וְאֶת־בִּנְיָמִ֑ן וַיָּקֻ֙מוּ֙ וַיֵּרְד֣וּ מִצְרַ֔יִם וַיַּֽעַמְד֖וּ לִפְנֵ֥י יוֹסֵֽף׃
16 ੧੬ ਜਦੋਂ ਯੂਸੁਫ਼ ਨੇ ਉਨ੍ਹਾਂ ਦੇ ਨਾਲ ਬਿਨਯਾਮੀਨ ਨੂੰ ਵੇਖਿਆ ਤਾਂ ਉਸ ਨੇ ਘਰ ਦੇ ਅਧਿਕਾਰੀ ਨੂੰ ਆਖਿਆ ਕਿ ਇਨ੍ਹਾਂ ਮਨੁੱਖਾਂ ਨੂੰ ਘਰ ਲੈ ਜਾ ਅਤੇ ਪਸ਼ੂ ਮਾਰ ਕੇ ਭੋਜਨ ਤਿਆਰ ਕਰ ਕਿਉਂ ਜੋ ਇਹ ਮਨੁੱਖ ਦੁਪਹਿਰ ਨੂੰ ਮੇਰੇ ਨਾਲ ਭੋਜਨ ਖਾਣਗੇ।
וַיַּ֨רְא יוֹסֵ֣ף אִתָּם֮ אֶת־בִּנְיָמִין֒ וַיֹּ֙אמֶר֙ לַֽאֲשֶׁ֣ר עַל־בֵּית֔וֹ הָבֵ֥א אֶת־הָאֲנָשִׁ֖ים הַבָּ֑יְתָה וּטְבֹ֤חַ טֶ֙בַח֙ וְהָכֵ֔ן כִּ֥י אִתִּ֛י יֹאכְל֥וּ הָאֲנָשִׁ֖ים בַּֽצָּהֳרָֽיִם׃
17 ੧੭ ਤਦ ਉਹ ਮਨੁੱਖ ਯੂਸੁਫ਼ ਦੇ ਹੁਕਮ ਦੇ ਅਨੁਸਾਰ ਉਨ੍ਹਾਂ ਮਨੁੱਖਾਂ ਨੂੰ ਉਸ ਦੇ ਘਰ ਲੈ ਗਿਆ।
וַיַּ֣עַשׂ הָאִ֔ישׁ כַּֽאֲשֶׁ֖ר אָמַ֣ר יוֹסֵ֑ף וַיָּבֵ֥א הָאִ֛ישׁ אֶת־הָאֲנָשִׁ֖ים בֵּ֥יתָה יוֹסֵֽף׃
18 ੧੮ ਜਦ ਉਹ ਯੂਸੁਫ਼ ਦੇ ਘਰ ਪਹੁੰਚਾਏ ਗਏ ਤਦ ਉਹ ਆਪਸ ਵਿੱਚ ਡਰ ਕੇ ਆਖਣ ਲੱਗੇ, ਉਸ ਚਾਂਦੀ ਦੇ ਕਾਰਨ ਜਿਹੜੀ ਪਹਿਲੀ ਵਾਰ ਸਾਡਿਆਂ ਬੋਰਿਆਂ ਵਿੱਚ ਮੁੜੀ ਸੀ, ਅਸੀਂ ਇੱਥੇ ਲਿਆਂਦੇ ਗਏ ਹਾਂ ਤਾਂ ਜੋ ਉਹ ਸਾਡੇ ਉੱਤੇ ਵਾਰ ਕਰ ਕੇ ਸਾਨੂੰ ਆਪਣਾ ਗ਼ੁਲਾਮ ਬਣਾਵੇ ਅਤੇ ਸਾਡੇ ਗਧਿਆਂ ਨੂੰ ਵੀ ਖੋਹ ਲਵੇ।
וַיִּֽירְא֣וּ הָֽאֲנָשִׁ֗ים כִּ֣י הֽוּבְאוּ֮ בֵּ֣ית יוֹסֵף֒ וַיֹּאמְר֗וּ עַל־דְּבַ֤ר הַכֶּ֙סֶף֙ הַשָּׁ֤ב בְּאַמְתְּחֹתֵ֙ינוּ֙ בַּתְּחִלָּ֔ה אֲנַ֖חְנוּ מֽוּבָאִ֑ים לְהִתְגֹּלֵ֤ל עָלֵ֙ינוּ֙ וּלְהִתְנַפֵּ֣ל עָלֵ֔ינוּ וְלָקַ֧חַת אֹתָ֛נוּ לַעֲבָדִ֖ים וְאֶת־חֲמֹרֵֽינוּ׃
19 ੧੯ ਤਦ ਉਹ ਯੂਸੁਫ਼ ਦੇ ਘਰ ਦੇ ਅਧਿਕਾਰੀ ਦੇ ਨੇੜੇ ਜਾ ਕੇ ਘਰ ਦੇ ਦਰਵਾਜ਼ੇ ਉੱਤੇ ਉਸ ਨੂੰ ਬੋਲੇ
וַֽיִּגְּשׁוּ֙ אֶל־הָאִ֔ישׁ אֲשֶׁ֖ר עַל־בֵּ֣ית יוֹסֵ֑ף וַיְדַבְּר֥וּ אֵלָ֖יו פֶּ֥תַח הַבָּֽיִת׃
20 ੨੦ ਅਤੇ ਉਨ੍ਹਾਂ ਨੇ ਆਖਿਆ ਸੁਆਮੀ ਜੀ, ਜਦੋਂ ਅਸੀਂ ਪਹਿਲੀ ਵਾਰ ਅੰਨ ਖਰੀਦਣ ਆਏ ਸੀ
וַיֹּאמְר֖וּ בִּ֣י אֲדֹנִ֑י יָרֹ֥ד יָרַ֛דְנוּ בַּתְּחִלָּ֖ה לִשְׁבָּר־אֹֽכֶל׃
21 ੨੧ ਤਦ ਅਸੀਂ ਸਰਾਂ ਵਿੱਚ ਪਹੁੰਚ ਕੇ ਆਪਣਿਆਂ ਬੋਰਿਆਂ ਨੂੰ ਖੋਲ੍ਹਿਆ ਅਤੇ ਵੇਖੋ ਹਰ ਇੱਕ ਦੀ ਚਾਂਦੀ ਉਸ ਦੀ ਬੋਰੀ ਦੇ ਮੂੰਹ ਉੱਤੇ ਪਈ ਹੋਈ ਸੀ। ਉਹ ਸਾਡੀ ਪੂਰੀ ਚਾਂਦੀ ਸੀ ਅਤੇ ਅਸੀਂ ਉਹ ਨੂੰ ਮੁੜ ਆਪਣੇ ਹੱਥਾਂ ਵਿੱਚ ਲੈ ਆਏ ਹਾਂ।
וַֽיְהִ֞י כִּי־בָ֣אנוּ אֶל־הַמָּל֗וֹן וַֽנִּפְתְּחָה֙ אֶת־אַמְתְּחֹתֵ֔ינוּ וְהִנֵּ֤ה כֶֽסֶף־אִישׁ֙ בְּפִ֣י אַמְתַּחְתּ֔וֹ כַּסְפֵּ֖נוּ בְּמִשְׁקָל֑וֹ וַנָּ֥שֶׁב אֹת֖וֹ בְּיָדֵֽנוּ׃
22 ੨੨ ਹੋਰ ਚਾਂਦੀ ਵੀ ਅੰਨ ਮੁੱਲ ਲੈਣ ਲਈ ਅਸੀਂ ਆਪਣੇ ਹੱਥਾਂ ਵਿੱਚ ਲਿਆਏ ਹਾਂ ਅਤੇ ਨਹੀਂ ਜਾਣਦੇ ਕਿ ਸਾਡੀ ਉਹ ਚਾਂਦੀ ਸਾਡੀਆਂ ਬੋਰੀਆਂ ਵਿੱਚ ਕਿਸ ਨੇ ਰੱਖ ਦਿੱਤੀ।
וְכֶ֧סֶף אַחֵ֛ר הוֹרַ֥דְנוּ בְיָדֵ֖נוּ לִשְׁבָּר־אֹ֑כֶל לֹ֣א יָדַ֔עְנוּ מִי־שָׂ֥ם כַּסְפֵּ֖נוּ בְּאַמְתְּחֹתֵֽינוּ׃
23 ੨੩ ਤਾਂ ਉਸ ਨੇ ਆਖਿਆ, ਤੁਹਾਡੀ ਸਲਾਮਤੀ ਹੋਵੇ। ਤੁਸੀਂ ਡਰੋ ਨਾ, ਤੁਹਾਡੇ ਪਰਮੇਸ਼ੁਰ ਅਤੇ ਤੁਹਾਡੇ ਪਿਤਾ ਦੇ ਪਰਮੇਸ਼ੁਰ ਨੇ ਤੁਹਾਡੀਆਂ ਬੋਰੀਆਂ ਵਿੱਚ ਤੁਹਾਨੂੰ ਪਦਾਰਥ ਦਿੱਤਾ। ਤੁਹਾਡੀ ਚਾਂਦੀ ਮੈਨੂੰ ਮਿਲ ਗਈ ਹੈ। ਫੇਰ ਉਹ ਸ਼ਿਮਓਨ ਨੂੰ ਬਾਹਰ ਉਨ੍ਹਾਂ ਦੇ ਕੋਲ ਲੈ ਆਇਆ।
וַיֹּאמֶר֩ שָׁל֨וֹם לָכֶ֜ם אַל־תִּירָ֗אוּ אֱלֹ֨הֵיכֶ֜ם וֵֽאלֹהֵ֤י אֲבִיכֶם֙ נָתַ֨ן לָכֶ֤ם מַטְמוֹן֙ בְּאַמְתְּחֹ֣תֵיכֶ֔ם כַּסְפְּכֶ֖ם בָּ֣א אֵלָ֑י וַיּוֹצֵ֥א אֲלֵהֶ֖ם אֶת־שִׁמְעֽוֹן׃
24 ੨੪ ਤਦ ਉਹ ਪੁਰਖ ਉਨ੍ਹਾਂ ਮਨੁੱਖਾਂ ਨੂੰ ਯੂਸੁਫ਼ ਦੇ ਘਰ ਲੈ ਗਿਆ ਅਤੇ ਉਨ੍ਹਾਂ ਨੂੰ ਪਾਣੀ ਦਿੱਤਾ ਤਾਂ ਉਨ੍ਹਾਂ ਨੇ ਆਪਣੇ ਪੈਰ ਧੋਤੇ ਅਤੇ ਉਸ ਨੇ ਉਨ੍ਹਾਂ ਦੇ ਗਧਿਆਂ ਨੂੰ ਚਾਰਾ ਦਿੱਤਾ।
וַיָּבֵ֥א הָאִ֛ישׁ אֶת־הָאֲנָשִׁ֖ים בֵּ֣יתָה יוֹסֵ֑ף וַיִּתֶּן־מַ֙יִם֙ וַיִּרְחֲצ֣וּ רַגְלֵיהֶ֔ם וַיִּתֵּ֥ן מִסְפּ֖וֹא לַחֲמֹֽרֵיהֶֽם׃
25 ੨੫ ਤਦ ਉਨ੍ਹਾਂ ਨੇ ਯੂਸੁਫ਼ ਦੇ ਆਉਣ ਦੀ ਦੁਪਹਿਰ ਤੱਕ ਉਡੀਕ ਵਿੱਚ ਸੁਗ਼ਾਤ ਤਿਆਰ ਕੀਤੀ ਕਿਉਂ ਜੋ ਉਨ੍ਹਾਂ ਸੁਣਿਆ ਜੋ ਅਸੀਂ ਐਥੇ ਹੀ ਰੋਟੀ ਖਾਵਾਂਗੇ।
וַיָּכִ֙ינוּ֙ אֶת־הַמִּנְחָ֔ה עַד־בּ֥וֹא יוֹסֵ֖ף בַּֽצָּהֳרָ֑יִם כִּ֣י שָֽׁמְע֔וּ כִּי־שָׁ֖ם יֹ֥אכְלוּ לָֽחֶם׃
26 ੨੬ ਜਦ ਯੂਸੁਫ਼ ਘਰ ਆਇਆ ਤਾਂ ਓਹ ਉਸ ਦੇ ਲਈ ਘਰ ਵਿੱਚ ਸੁਗ਼ਾਤ ਲੈ ਆਏ ਜਿਹੜੀ ਉਨ੍ਹਾਂ ਦੇ ਹੱਥਾਂ ਵਿੱਚ ਸੀ ਅਤੇ ਉਨ੍ਹਾਂ ਨੇ ਆਪਣੇ ਆਪ ਨੂੰ ਉਸ ਦੇ ਅੱਗੇ ਝੁਕਾਇਆ।
וַיָּבֹ֤א יוֹסֵף֙ הַבַּ֔יְתָה וַיָּבִ֥יאּוּ ל֛וֹ אֶת־הַמִּנְחָ֥ה אֲשֶׁר־בְּיָדָ֖ם הַבָּ֑יְתָה וַיִּשְׁתַּחֲווּ־ל֖וֹ אָֽרְצָה׃
27 ੨੭ ਉਸ ਨੇ ਉਨ੍ਹਾਂ ਦੀ ਸੁੱਖ-ਸਾਂਦ ਪੁੱਛੀ ਅਤੇ ਆਖਿਆ, ਕੀ ਤੁਹਾਡਾ ਪਿਤਾ ਚੰਗਾ ਭਲਾ ਹੈ? ਉਹ ਬਜ਼ੁਰਗ ਜਿਸ ਦੇ ਵਿਖੇ ਤੁਸੀਂ ਆਖਿਆ ਸੀ ਜੀਉਂਦਾ ਹੈ?
וַיִּשְׁאַ֤ל לָהֶם֙ לְשָׁל֔וֹם וַיֹּ֗אמֶר הֲשָׁל֛וֹם אֲבִיכֶ֥ם הַזָּקֵ֖ן אֲשֶׁ֣ר אֲמַרְתֶּ֑ם הַעוֹדֶ֖נּוּ חָֽי׃
28 ੨੮ ਉਨ੍ਹਾਂ ਆਖਿਆ, ਤੁਹਾਡਾ ਦਾਸ ਸਾਡਾ ਪਿਤਾ ਸਲਾਮਤ ਹੈ ਅਤੇ ਅੱਜ ਤੱਕ ਜੀਉਂਦਾ ਹੈ ਅਤੇ ਉਨ੍ਹਾਂ ਉਸ ਦੇ ਅੱਗੇ ਸਿਰ ਝੁਕਾ ਕੇ ਆਪ ਨੂੰ ਝੁਕਾਇਆ।
וַיֹּאמְר֗וּ שָׁל֛וֹם לְעַבְדְּךָ֥ לְאָבִ֖ינוּ עוֹדֶ֣נּוּ חָ֑י וַֽיִּקְּד֖וּ וַיִּֽשְׁתַּחֲוּֽוּ׃
29 ੨੯ ਤਦ ਉਸ ਨੇ ਆਪਣੀਆਂ ਅੱਖਾਂ ਚੁੱਕ ਕੇ ਆਪਣੇ ਸੱਕੇ ਭਰਾ ਬਿਨਯਾਮੀਨ ਨੂੰ ਵੇਖਿਆ ਅਤੇ ਆਖਿਆ, ਜਿਸ ਛੋਟੇ ਭਰਾ ਦੇ ਵਿਖੇ ਤੁਸੀਂ ਮੈਨੂੰ ਆਖਿਆ ਸੀ, ਕੀ ਇਹੋ ਹੈ? ਅਤੇ ਉਸ ਨੇ ਆਖਿਆ, ਮੇਰੇ ਪੁੱਤਰ ਪਰਮੇਸ਼ੁਰ ਤੇਰੇ ਉੱਤੇ ਦਯਾ ਕਰੇ।
וַיִּשָּׂ֣א עֵינָ֗יו וַיַּ֞רְא אֶת־בִּנְיָמִ֣ין אָחִיו֮ בֶּן־אִמּוֹ֒ וַיֹּ֗אמֶר הֲזֶה֙ אֲחִיכֶ֣ם הַקָּטֹ֔ן אֲשֶׁ֥ר אֲמַרְתֶּ֖ם אֵלָ֑י וַיֹּאמַ֕ר אֱלֹהִ֥ים יָחְנְךָ֖ בְּנִֽי׃
30 ੩੦ ਤਦ ਯੂਸੁਫ਼ ਨੇ ਛੇਤੀ ਕੀਤੀ ਕਿਉਂ ਜੋ ਉਸ ਦਾ ਮਨ ਆਪਣੇ ਭਰਾ ਲਈ ਭਰ ਆਇਆ, ਉਹ ਕਿਤੇ ਰੋਣਾ ਚਾਹੁੰਦਾ ਸੀ ਸੋ ਉਹ ਆਪਣੀ ਕੋਠੜੀ ਵਿੱਚ ਗਿਆ ਅਤੇ ਉੱਥੇ ਰੋਇਆ।
וַיְמַהֵ֣ר יוֹסֵ֗ף כִּֽי־נִכְמְר֤וּ רַחֲמָיו֙ אֶל־אָחִ֔יו וַיְבַקֵּ֖שׁ לִבְכּ֑וֹת וַיָּבֹ֥א הַחַ֖דְרָה וַיֵּ֥בְךְּ שָֽׁמָּה׃
31 ੩੧ ਫੇਰ ਉਸ ਨੇ ਆਪਣਾ ਮੂੰਹ ਧੋਤਾ ਅਤੇ ਬਾਹਰ ਆਇਆ ਅਤੇ ਆਪਣੇ ਆਪ ਨੂੰ ਸੰਭਾਲ ਕੇ ਆਖਿਆ, ਰੋਟੀ ਪਰੋਸੋ।
וַיִּרְחַ֥ץ פָּנָ֖יו וַיֵּצֵ֑א וַיִּ֨תְאַפַּ֔ק וַיֹּ֖אמֶר שִׂ֥ימוּ לָֽחֶם׃
32 ੩੨ ਤਾਂ ਉਨ੍ਹਾਂ ਨੇ ਯੂਸੁਫ਼ ਦੇ ਲਈ ਵੱਖਰੀ ਅਤੇ ਉਨ੍ਹਾਂ ਲਈ ਵੱਖਰੀ ਅਤੇ ਮਿਸਰੀਆਂ ਲਈ ਜਿਹੜੇ ਉਹ ਦੇ ਨਾਲ ਖਾਂਦੇ ਸਨ, ਇਸ ਲਈ ਵੱਖਰੀ ਰੋਟੀ ਰੱਖੀ ਕਿਉਂ ਜੋ ਮਿਸਰੀ ਇਬਰਾਨੀਆਂ ਦੇ ਨਾਲ ਰੋਟੀ ਨਹੀਂ ਖਾ ਸਕਦੇ ਸਨ ਕਿਉਂ ਜੋ ਇਹ ਮਿਸਰੀਆਂ ਲਈ ਤੁੱਛ ਸੀ।
וַיָּשִׂ֥ימוּ ל֛וֹ לְבַדּ֖וֹ וְלָהֶ֣ם לְבַדָּ֑ם וְלַמִּצְרִ֞ים הָאֹכְלִ֤ים אִתּוֹ֙ לְבַדָּ֔ם כִּי֩ לֹ֨א יוּכְל֜וּן הַמִּצְרִ֗ים לֶאֱכֹ֤ל אֶת־הָֽעִבְרִים֙ לֶ֔חֶם כִּי־תוֹעֵבָ֥ה הִ֖וא לְמִצְרָֽיִם׃
33 ੩੩ ਓਹ ਉਸ ਦੇ ਅੱਗੇ ਬੈਠ ਗਏ, ਪਹਿਲੌਠਾ ਆਪਣੇ ਪਹਿਲੌਠੇਪਣ ਦੇ ਅਨੁਸਾਰ ਅਤੇ ਛੋਟਾ ਆਪਣੀ ਉਮਰ ਦੇ ਅਨੁਸਾਰ ਅਤੇ ਉਹ ਮਨੁੱਖ ਹੈਰਾਨੀ ਨਾਲ ਇੱਕ ਦੂਜੇ ਵੱਲ ਵੇਖਦੇ ਸਨ।
וַיֵּשְׁב֣וּ לְפָנָ֔יו הַבְּכֹר֙ כִּבְכֹ֣רָת֔וֹ וְהַצָּעִ֖יר כִּצְעִרָת֑וֹ וַיִּתְמְה֥וּ הָאֲנָשִׁ֖ים אִ֥ישׁ אֶל־רֵעֵֽהוּ׃
34 ੩੪ ਤਦ ਉਸ ਆਪਣੇ ਅੱਗਿਓਂ ਭੋਜਨ ਪਦਾਰਥ ਚੁਕਵਾ ਕੇ ਉਨ੍ਹਾਂ ਨੂੰ ਦਿੱਤੇ ਅਤੇ ਬਿਨਯਾਮੀਨ ਦਾ ਥਾਲ ਉਨ੍ਹਾਂ ਦੇ ਥਾਲਾਂ ਨਾਲੋਂ ਪੰਜ ਗੁਣਾ ਵੱਧ ਸੀ, ਸੋ ਉਨ੍ਹਾਂ ਉਹ ਦੇ ਨਾਲ ਖਾਧਾ ਪੀਤਾ ਅਤੇ ਅਨੰਦ ਮਨਾਇਆ।
וַיִּשָּׂ֨א מַשְׂאֹ֜ת מֵאֵ֣ת פָּנָיו֮ אֲלֵהֶם֒ וַתֵּ֜רֶב מַשְׂאַ֧ת בִּנְיָמִ֛ן מִמַּשְׂאֹ֥ת כֻּלָּ֖ם חָמֵ֣שׁ יָד֑וֹת וַיִּשְׁתּ֥וּ וַֽיִּשְׁכְּר֖וּ עִמּֽוֹ׃

< ਉਤਪਤ 43 >