< ਉਤਪਤ 43 >
1 ੧ ਕਨਾਨ ਦੇਸ਼ ਉੱਤੇ ਕਾਲ ਬਹੁਤ ਹੀ ਭਿਅੰਕਰ ਹੋ ਗਿਆ।
Kenan ülkesinde kıtlık şiddetlenmişti.
2 ੨ ਜਦ ਉਹ ਅੰਨ ਜਿਹੜਾ ਉਹ ਮਿਸਰ ਤੋਂ ਲਿਆਏ ਸਨ, ਖ਼ਤਮ ਹੋ ਗਿਆ ਤਦ ਉਨ੍ਹਾਂ ਦੇ ਪਿਤਾ ਨੇ ਉਨ੍ਹਾਂ ਨੂੰ ਆਖਿਆ, ਮੁੜ ਕੇ ਸਾਡੇ ਲਈ ਕੁਝ ਅੰਨ ਮੁੱਲ ਲੈ ਆਓ।
Mısır'dan getirilen buğday tükenince Yakup, oğullarına, “Yine gidin, bize biraz yiyecek alın” dedi.
3 ੩ ਤਦ ਯਹੂਦਾਹ ਨੇ ਉਹ ਨੂੰ ਆਖਿਆ ਕਿ ਉਸ ਮਨੁੱਖ ਨੇ ਸਾਨੂੰ ਚੇਤਾਵਨੀ ਦੇ ਕੇ ਆਖਿਆ ਸੀ, ਜੇ ਤੁਹਾਡਾ ਭਰਾ ਤੁਹਾਡੇ ਨਾਲ ਨਾ ਹੋਵੇ ਤੁਸੀਂ ਮੇਰਾ ਮੂੰਹ ਨਹੀਂ ਵੇਖੋਗੇ।
Yahuda, “Adam bizi sıkı sıkı uyardı” diye karşılık verdi, “‘Kardeşiniz sizinle birlikte gelmezse, yüzümü göremezsiniz’ dedi.
4 ੪ ਸੋ ਜੇ ਤੂੰ ਸਾਡੇ ਭਰਾ ਨੂੰ ਸਾਡੇ ਨਾਲ ਭੇਜਦਾ ਹੈਂ ਤਾਂ ਅਸੀਂ ਤੇਰੇ ਲਈ ਅੰਨ ਮੁੱਲ ਲੈ ਆਵਾਂਗੇ,
Kardeşimizi bizimle gönderirsen, gider sana yiyecek alırız.
5 ੫ ਪਰ ਜੇ ਤੂੰ ਨਾ ਭੇਜੇਂਗਾ ਤਾਂ ਅਸੀਂ ਨਹੀਂ ਜਾਂਵਾਂਗੇ ਕਿਉਂ ਜੋ ਉਸ ਮਨੁੱਖ ਨੇ ਸਾਨੂੰ ਆਖਿਆ ਸੀ, ਜੇ ਤੁਹਾਡਾ ਭਰਾ ਤੁਹਾਡੇ ਨਾਲ ਨਾ ਹੋਵੇ ਤੁਸੀਂ ਮੇਰਾ ਮੂੰਹ ਨਹੀਂ ਵੇਖੋਗੇ।
Göndermezsen gitmeyiz. Çünkü o adam, ‘Kardeşinizi birlikte getirmezseniz, yüzümü göremezsiniz’ dedi.”
6 ੬ ਫੇਰ ਇਸਰਾਏਲ ਨੇ ਆਖਿਆ, ਤੁਸੀਂ ਕਿਉਂ ਮੇਰੇ ਨਾਲ ਇਹ ਬੁਰਿਆਈ ਕੀਤੀ ਕਿ ਉਸ ਮਨੁੱਖ ਨੂੰ ਦੱਸਿਆ ਕਿ ਸਾਡਾ ਇੱਕ ਹੋਰ ਭਰਾ ਵੀ ਹੈ?
İsrail, “Niçin adama bir kardeşiniz daha olduğunu söyleyerek bana bu kötülüğü yaptınız?” dedi.
7 ੭ ਤਦ ਉਨ੍ਹਾਂ ਨੇ ਆਖਿਆ ਕਿ ਉਸ ਮਨੁੱਖ ਨੇ ਤੰਗ ਕਰ ਕੇ ਸਾਡੇ ਅਤੇ ਸਾਡੇ ਰਿਸ਼ਤੇਦਾਰਾਂ ਦੇ ਵਿਖੇ ਪੁੱਛਿਆ ਕਿ ਤੁਹਾਡਾ ਪਿਤਾ ਅਜੇ ਤੱਕ ਜੀਉਂਦਾ ਹੈ ਅਤੇ ਤੁਹਾਡਾ ਕੋਈ ਹੋਰ ਭਰਾ ਵੀ ਹੈ? ਤਦ ਅਸੀਂ ਇਨ੍ਹਾਂ ਗੱਲਾਂ ਦੇ ਅਨੁਸਾਰ ਉਹ ਨੂੰ ਦੱਸਿਆ। ਸਾਨੂੰ ਕੀ ਪਤਾ ਸੀ ਕਿ ਉਹ ਸਾਨੂੰ ਆਖੇਗਾ ਜੋ ਆਪਣੇ ਭਰਾ ਨੂੰ ਨਾਲ ਲਿਆਓ?
Şöyle yanıtladılar: “Adam, ‘Babanız hâlâ yaşıyor mu? Başka kardeşiniz var mı?’ diye sordu. Bizimle ve akrabalarımızla ilgili öyle sorular sordu ki, yanıt vermek zorunda kaldık. Kardeşinizi getirin diyeceğini nereden bilebilirdik?”
8 ੮ ਫੇਰ ਯਹੂਦਾਹ ਨੇ ਆਪਣੇ ਪਿਤਾ ਇਸਰਾਏਲ ਨੂੰ ਆਖਿਆ, ਮੁੰਡੇ ਨੂੰ ਮੇਰੇ ਨਾਲ ਭੇਜ ਦੇ ਤਾਂ ਜੋ ਅਸੀਂ ਜਾਈਏ, ਤੇ ਅਸੀਂ ਜੀਉਂਦੇ ਰਹੀਏ ਅਤੇ ਮਰ ਨਾ ਜਾਈਏ, ਅਸੀਂ ਵੀ ਅਤੇ ਤੂੰ ਵੀ ਅਤੇ ਸਾਡੇ ਬੱਚੇ ਵੀ।
Yahuda, babası İsrail'e, “Çocuğu benimle gönder, gidelim” dedi, “Sen de biz de yavrularımız da ölmez, yaşarız.
9 ੯ ਮੈਂ ਉਸ ਲਈ ਜ਼ਿੰਮੇਵਾਰ ਹਾਂ। ਉਸ ਨੂੰ ਤੂੰ ਮੇਰੇ ਹੱਥੋਂ ਵਾਪਿਸ ਮੰਗੀ। ਜੇ ਮੈਂ ਉਸ ਨੂੰ ਤੇਰੇ ਕੋਲ ਨਾ ਲਿਆਵਾਂ ਅਤੇ ਤੇਰੇ ਸਨਮੁਖ ਨਾ ਬਿਠਾਵਾਂ ਤਦ ਮੈਂ ਸਦਾ ਲਈ ਤੇਰਾ ਦੋਸ਼ੀ ਠਹਿਰਾਂਗਾ।
Ona ben kefil oluyorum. Beni sorumlu say. Eğer onu geri getirmez, önüne çıkarmazsam, ömrümce sana karşı suçlu sayılayım.
10 ੧੦ ਜੇਕਰ ਅਸੀਂ ਐਨਾ ਸਮਾਂ ਨਾ ਲਾਉਂਦੇ ਤਾਂ ਹੁਣ ਤੱਕ ਦੂਜੀ ਵਾਰ ਵਾਪਿਸ ਆ ਜਾਂਦੇ।
Çünkü gecikmeseydik, şimdiye dek iki kez gidip gelmiş olurduk.”
11 ੧੧ ਤਦ ਉਨ੍ਹਾਂ ਦੇ ਪਿਤਾ ਇਸਰਾਏਲ ਨੇ ਉਨ੍ਹਾਂ ਨੂੰ ਆਖਿਆ, ਜੇ ਸੱਚ-ਮੁੱਚ ਅਜਿਹਾ ਹੀ ਹੈ ਤਾਂ ਹੁਣ ਇਸ ਤਰ੍ਹਾਂ ਕਰੋ ਕਿ ਇਸ ਦੇਸ਼ ਦੀ ਸਭ ਤੋਂ ਉੱਤਮ ਪੈਦਾਵਾਰ ਆਪਣਿਆਂ ਬੋਰਿਆਂ ਵਿੱਚ ਰੱਖ ਕੇ ਉਸ ਮਨੁੱਖ ਲਈ ਭੇਟ ਦੇ ਤੌਰ ਤੇ ਲੈ ਜਾਓ: ਅਰਥਾਤ ਥੋੜ੍ਹਾ ਗੁੱਗਲ, ਥੋੜ੍ਹਾ ਸ਼ਹਿਦ, ਗਰਮ ਮਸਾਲਾ, ਗੰਧਰਸ, ਪਿਸਤਾ ਅਤੇ ਬਦਾਮ।
Bunun üzerine İsrail, “Öyleyse gidin” dedi, “Yalnız, torbalarınıza bu ülkenin en iyi ürünlerinden biraz pelesenk, biraz bal, kitre, laden, fıstık, badem koyun, Mısır'ın yöneticisine armağan olarak götürün.
12 ੧੨ ਦੁੱਗਣੀ ਚਾਂਦੀ ਆਪਣੇ ਹੱਥਾਂ ਵਿੱਚ ਲੈ ਜਾਓ ਅਤੇ ਉਹ ਚਾਂਦੀ ਜਿਹੜੀ ਤੁਹਾਡਿਆਂ ਬੋਰਿਆਂ ਦੇ ਮੂੰਹ ਉੱਤੇ ਰੱਖ ਕੇ ਵਾਪਿਸ ਕੀਤੀ ਗਈ, ਉਸ ਨੂੰ ਵੀ ਆਪਣੇ ਹੱਥਾਂ ਵਿੱਚ ਲੈ ਜਾਓ। ਸ਼ਾਇਦ ਇਹ ਭੁੱਲ ਹੋ ਗਈ ਹੋਵੇ।
Yanınıza iki kat para alın. Torbalarınızın ağzına konan parayı geri götürün. Belki bir yanlışlık olmuştur.
13 ੧੩ ਆਪਣੇ ਭਰਾ ਨੂੰ ਵੀ ਨਾਲ ਲੈ ਕੇ ਉਸ ਮਨੁੱਖ ਕੋਲ ਫੇਰ ਜਾਓ।
Kardeşinizi alıp gidin, o adamın yanına dönün.
14 ੧੪ ਸਰਬ ਸ਼ਕਤੀਮਾਨ ਪਰਮੇਸ਼ੁਰ ਤੁਹਾਨੂੰ ਉਸ ਮਨੁੱਖ ਵੱਲੋਂ ਕਿਰਪਾ ਬਖ਼ਸ਼ੇ, ਜਿਸ ਕਾਰਨ ਉਹ ਤੁਹਾਡੇ ਦੂਜੇ ਭਰਾ ਅਤੇ ਬਿਨਯਾਮੀਨ ਨੂੰ ਤੁਹਾਡੇ ਨਾਲ ਭੇਜ ਦੇਵੇ ਅਤੇ ਜੇ ਮੈਂ ਆਪਣੀ ਸੰਤਾਨ ਤੋਂ ਵਾਂਝਾ ਹੋਇਆ ਸੋ ਹੋਇਆ।
Her Şeye Gücü Yeten Tanrı, adamın yüreğine size karşı merhamet koysun da, adam öbür kardeşinizle Benyamin'i size geri versin. Bana gelince, çocuklarımdan yoksun kalacaksam kalayım.”
15 ੧੫ ਉਨ੍ਹਾਂ ਮਨੁੱਖਾਂ ਨੇ ਉਹ ਭੇਟ ਅਤੇ ਦੁੱਗਣੀ ਚਾਂਦੀ ਆਪਣਿਆਂ ਹੱਥਾਂ ਵਿੱਚ ਲੈ ਕੇ, ਬਿਨਯਾਮੀਨ ਨੂੰ ਵੀ ਆਪਣੇ ਨਾਲ ਲਿਆ ਅਤੇ ਉੱਠ ਕੇ ਮਿਸਰ ਨੂੰ ਚਲੇ ਗਏ ਅਤੇ ਯੂਸੁਫ਼ ਦੇ ਸਾਹਮਣੇ ਹਾਜ਼ਰ ਹੋਏ।
Böylece kardeşler yanlarına armağanlar, iki kat para ve Benyamin'i alarak hemen Mısır'a gidip Yusuf'un huzuruna çıktılar.
16 ੧੬ ਜਦੋਂ ਯੂਸੁਫ਼ ਨੇ ਉਨ੍ਹਾਂ ਦੇ ਨਾਲ ਬਿਨਯਾਮੀਨ ਨੂੰ ਵੇਖਿਆ ਤਾਂ ਉਸ ਨੇ ਘਰ ਦੇ ਅਧਿਕਾਰੀ ਨੂੰ ਆਖਿਆ ਕਿ ਇਨ੍ਹਾਂ ਮਨੁੱਖਾਂ ਨੂੰ ਘਰ ਲੈ ਜਾ ਅਤੇ ਪਸ਼ੂ ਮਾਰ ਕੇ ਭੋਜਨ ਤਿਆਰ ਕਰ ਕਿਉਂ ਜੋ ਇਹ ਮਨੁੱਖ ਦੁਪਹਿਰ ਨੂੰ ਮੇਰੇ ਨਾਲ ਭੋਜਨ ਖਾਣਗੇ।
Yusuf Benyamin'i yanlarında görünce, kâhyasına, “Bu adamları eve götür” dedi, “Bir hayvan kesip hazırla. Çünkü öğlen benimle birlikte yemek yiyecekler.”
17 ੧੭ ਤਦ ਉਹ ਮਨੁੱਖ ਯੂਸੁਫ਼ ਦੇ ਹੁਕਮ ਦੇ ਅਨੁਸਾਰ ਉਨ੍ਹਾਂ ਮਨੁੱਖਾਂ ਨੂੰ ਉਸ ਦੇ ਘਰ ਲੈ ਗਿਆ।
Kâhya Yusuf'un buyurduğu gibi onları Yusuf'un evine götürdü.
18 ੧੮ ਜਦ ਉਹ ਯੂਸੁਫ਼ ਦੇ ਘਰ ਪਹੁੰਚਾਏ ਗਏ ਤਦ ਉਹ ਆਪਸ ਵਿੱਚ ਡਰ ਕੇ ਆਖਣ ਲੱਗੇ, ਉਸ ਚਾਂਦੀ ਦੇ ਕਾਰਨ ਜਿਹੜੀ ਪਹਿਲੀ ਵਾਰ ਸਾਡਿਆਂ ਬੋਰਿਆਂ ਵਿੱਚ ਮੁੜੀ ਸੀ, ਅਸੀਂ ਇੱਥੇ ਲਿਆਂਦੇ ਗਏ ਹਾਂ ਤਾਂ ਜੋ ਉਹ ਸਾਡੇ ਉੱਤੇ ਵਾਰ ਕਰ ਕੇ ਸਾਨੂੰ ਆਪਣਾ ਗ਼ੁਲਾਮ ਬਣਾਵੇ ਅਤੇ ਸਾਡੇ ਗਧਿਆਂ ਨੂੰ ਵੀ ਖੋਹ ਲਵੇ।
Ne var ki kardeşleri Yusuf'un evine götürüldükleri için korktular. “İlk gelişimizde torbalarımıza konan para yüzünden götürülüyoruz galiba!” dediler, “Bize saldırıp egemen olmak, bizi köle edip eşeklerimizi almak istiyor.”
19 ੧੯ ਤਦ ਉਹ ਯੂਸੁਫ਼ ਦੇ ਘਰ ਦੇ ਅਧਿਕਾਰੀ ਦੇ ਨੇੜੇ ਜਾ ਕੇ ਘਰ ਦੇ ਦਰਵਾਜ਼ੇ ਉੱਤੇ ਉਸ ਨੂੰ ਬੋਲੇ
Yusuf'un kâhyasına yaklaşıp evin kapısında onunla konuştular:
20 ੨੦ ਅਤੇ ਉਨ੍ਹਾਂ ਨੇ ਆਖਿਆ ਸੁਆਮੀ ਜੀ, ਜਦੋਂ ਅਸੀਂ ਪਹਿਲੀ ਵਾਰ ਅੰਨ ਖਰੀਦਣ ਆਏ ਸੀ
“Aman, efendim!” dediler, “Buraya ilk kez yiyecek satın almaya gelmiştik.
21 ੨੧ ਤਦ ਅਸੀਂ ਸਰਾਂ ਵਿੱਚ ਪਹੁੰਚ ਕੇ ਆਪਣਿਆਂ ਬੋਰਿਆਂ ਨੂੰ ਖੋਲ੍ਹਿਆ ਅਤੇ ਵੇਖੋ ਹਰ ਇੱਕ ਦੀ ਚਾਂਦੀ ਉਸ ਦੀ ਬੋਰੀ ਦੇ ਮੂੰਹ ਉੱਤੇ ਪਈ ਹੋਈ ਸੀ। ਉਹ ਸਾਡੀ ਪੂਰੀ ਚਾਂਦੀ ਸੀ ਅਤੇ ਅਸੀਂ ਉਹ ਨੂੰ ਮੁੜ ਆਪਣੇ ਹੱਥਾਂ ਵਿੱਚ ਲੈ ਆਏ ਹਾਂ।
Konakladığımız yerde torbalarımızı açınca, bir de baktık ki, paramız eksiksiz olarak torbalarımızın ağzına konmuş. Onu size geri getirdik.
22 ੨੨ ਹੋਰ ਚਾਂਦੀ ਵੀ ਅੰਨ ਮੁੱਲ ਲੈਣ ਲਈ ਅਸੀਂ ਆਪਣੇ ਹੱਥਾਂ ਵਿੱਚ ਲਿਆਏ ਹਾਂ ਅਤੇ ਨਹੀਂ ਜਾਣਦੇ ਕਿ ਸਾਡੀ ਉਹ ਚਾਂਦੀ ਸਾਡੀਆਂ ਬੋਰੀਆਂ ਵਿੱਚ ਕਿਸ ਨੇ ਰੱਖ ਦਿੱਤੀ।
Ayrıca yeniden yiyecek almak için yanımıza başka para da aldık. Paraları torbalarımıza kimin koyduğunu bilmiyoruz.”
23 ੨੩ ਤਾਂ ਉਸ ਨੇ ਆਖਿਆ, ਤੁਹਾਡੀ ਸਲਾਮਤੀ ਹੋਵੇ। ਤੁਸੀਂ ਡਰੋ ਨਾ, ਤੁਹਾਡੇ ਪਰਮੇਸ਼ੁਰ ਅਤੇ ਤੁਹਾਡੇ ਪਿਤਾ ਦੇ ਪਰਮੇਸ਼ੁਰ ਨੇ ਤੁਹਾਡੀਆਂ ਬੋਰੀਆਂ ਵਿੱਚ ਤੁਹਾਨੂੰ ਪਦਾਰਥ ਦਿੱਤਾ। ਤੁਹਾਡੀ ਚਾਂਦੀ ਮੈਨੂੰ ਮਿਲ ਗਈ ਹੈ। ਫੇਰ ਉਹ ਸ਼ਿਮਓਨ ਨੂੰ ਬਾਹਰ ਉਨ੍ਹਾਂ ਦੇ ਕੋਲ ਲੈ ਆਇਆ।
Kâhya, “Merak etmeyin” dedi, “Korkmanıza gerek yok. Parayı Tanrınız, babanızın Tanrısı torbalarınıza koydurmuş. Ben paranızı aldım.” Sonra Şimon'u onlara getirdi.
24 ੨੪ ਤਦ ਉਹ ਪੁਰਖ ਉਨ੍ਹਾਂ ਮਨੁੱਖਾਂ ਨੂੰ ਯੂਸੁਫ਼ ਦੇ ਘਰ ਲੈ ਗਿਆ ਅਤੇ ਉਨ੍ਹਾਂ ਨੂੰ ਪਾਣੀ ਦਿੱਤਾ ਤਾਂ ਉਨ੍ਹਾਂ ਨੇ ਆਪਣੇ ਪੈਰ ਧੋਤੇ ਅਤੇ ਉਸ ਨੇ ਉਨ੍ਹਾਂ ਦੇ ਗਧਿਆਂ ਨੂੰ ਚਾਰਾ ਦਿੱਤਾ।
Kâhya onları Yusuf'un evine götürüp ayaklarını yıkamaları için su getirdi, eşeklerine yem verdi.
25 ੨੫ ਤਦ ਉਨ੍ਹਾਂ ਨੇ ਯੂਸੁਫ਼ ਦੇ ਆਉਣ ਦੀ ਦੁਪਹਿਰ ਤੱਕ ਉਡੀਕ ਵਿੱਚ ਸੁਗ਼ਾਤ ਤਿਆਰ ਕੀਤੀ ਕਿਉਂ ਜੋ ਉਨ੍ਹਾਂ ਸੁਣਿਆ ਜੋ ਅਸੀਂ ਐਥੇ ਹੀ ਰੋਟੀ ਖਾਵਾਂਗੇ।
Kardeşler öğlene, Yusuf'un geleceği saate kadar armağanlarını hazırladılar. Çünkü orada yemek yiyeceklerini duymuşlardı.
26 ੨੬ ਜਦ ਯੂਸੁਫ਼ ਘਰ ਆਇਆ ਤਾਂ ਓਹ ਉਸ ਦੇ ਲਈ ਘਰ ਵਿੱਚ ਸੁਗ਼ਾਤ ਲੈ ਆਏ ਜਿਹੜੀ ਉਨ੍ਹਾਂ ਦੇ ਹੱਥਾਂ ਵਿੱਚ ਸੀ ਅਤੇ ਉਨ੍ਹਾਂ ਨੇ ਆਪਣੇ ਆਪ ਨੂੰ ਉਸ ਦੇ ਅੱਗੇ ਝੁਕਾਇਆ।
Yusuf eve gelince, getirdikleri armağanları kendisine sunup önünde yere kapandılar.
27 ੨੭ ਉਸ ਨੇ ਉਨ੍ਹਾਂ ਦੀ ਸੁੱਖ-ਸਾਂਦ ਪੁੱਛੀ ਅਤੇ ਆਖਿਆ, ਕੀ ਤੁਹਾਡਾ ਪਿਤਾ ਚੰਗਾ ਭਲਾ ਹੈ? ਉਹ ਬਜ਼ੁਰਗ ਜਿਸ ਦੇ ਵਿਖੇ ਤੁਸੀਂ ਆਖਿਆ ਸੀ ਜੀਉਂਦਾ ਹੈ?
Yusuf hatırlarını sorduktan sonra, “Bana sözünü ettiğiniz yaşlı babanız iyi mi?” dedi, “Hâlâ yaşıyor mu?”
28 ੨੮ ਉਨ੍ਹਾਂ ਆਖਿਆ, ਤੁਹਾਡਾ ਦਾਸ ਸਾਡਾ ਪਿਤਾ ਸਲਾਮਤ ਹੈ ਅਤੇ ਅੱਜ ਤੱਕ ਜੀਉਂਦਾ ਹੈ ਅਤੇ ਉਨ੍ਹਾਂ ਉਸ ਦੇ ਅੱਗੇ ਸਿਰ ਝੁਕਾ ਕੇ ਆਪ ਨੂੰ ਝੁਕਾਇਆ।
Kardeşleri, “Babamız kulun iyi” diye yanıtladılar, “Hâlâ yaşıyor.” Sonra saygıyla eğilip yere kapandılar.
29 ੨੯ ਤਦ ਉਸ ਨੇ ਆਪਣੀਆਂ ਅੱਖਾਂ ਚੁੱਕ ਕੇ ਆਪਣੇ ਸੱਕੇ ਭਰਾ ਬਿਨਯਾਮੀਨ ਨੂੰ ਵੇਖਿਆ ਅਤੇ ਆਖਿਆ, ਜਿਸ ਛੋਟੇ ਭਰਾ ਦੇ ਵਿਖੇ ਤੁਸੀਂ ਮੈਨੂੰ ਆਖਿਆ ਸੀ, ਕੀ ਇਹੋ ਹੈ? ਅਤੇ ਉਸ ਨੇ ਆਖਿਆ, ਮੇਰੇ ਪੁੱਤਰ ਪਰਮੇਸ਼ੁਰ ਤੇਰੇ ਉੱਤੇ ਦਯਾ ਕਰੇ।
Yusuf göz gezdirirken kendisiyle aynı anneden olan kardeşi Benyamin'i gördü. “Bana sözünü ettiğiniz küçük kardeşiniz bu mu?” dedi, “Tanrı sana lütfetsin, oğlum.”
30 ੩੦ ਤਦ ਯੂਸੁਫ਼ ਨੇ ਛੇਤੀ ਕੀਤੀ ਕਿਉਂ ਜੋ ਉਸ ਦਾ ਮਨ ਆਪਣੇ ਭਰਾ ਲਈ ਭਰ ਆਇਆ, ਉਹ ਕਿਤੇ ਰੋਣਾ ਚਾਹੁੰਦਾ ਸੀ ਸੋ ਉਹ ਆਪਣੀ ਕੋਠੜੀ ਵਿੱਚ ਗਿਆ ਅਤੇ ਉੱਥੇ ਰੋਇਆ।
Sonra hemen oradan ayrıldı, çünkü kardeşini görünce yüreği sızlamıştı. Ağlayacak bir yer aradı. Odasına girip orada ağladı.
31 ੩੧ ਫੇਰ ਉਸ ਨੇ ਆਪਣਾ ਮੂੰਹ ਧੋਤਾ ਅਤੇ ਬਾਹਰ ਆਇਆ ਅਤੇ ਆਪਣੇ ਆਪ ਨੂੰ ਸੰਭਾਲ ਕੇ ਆਖਿਆ, ਰੋਟੀ ਪਰੋਸੋ।
Yüzünü yıkadıktan sonra dışarı çıktı. Kendisini toparlayarak, “Yemeği getirin” dedi.
32 ੩੨ ਤਾਂ ਉਨ੍ਹਾਂ ਨੇ ਯੂਸੁਫ਼ ਦੇ ਲਈ ਵੱਖਰੀ ਅਤੇ ਉਨ੍ਹਾਂ ਲਈ ਵੱਖਰੀ ਅਤੇ ਮਿਸਰੀਆਂ ਲਈ ਜਿਹੜੇ ਉਹ ਦੇ ਨਾਲ ਖਾਂਦੇ ਸਨ, ਇਸ ਲਈ ਵੱਖਰੀ ਰੋਟੀ ਰੱਖੀ ਕਿਉਂ ਜੋ ਮਿਸਰੀ ਇਬਰਾਨੀਆਂ ਦੇ ਨਾਲ ਰੋਟੀ ਨਹੀਂ ਖਾ ਸਕਦੇ ਸਨ ਕਿਉਂ ਜੋ ਇਹ ਮਿਸਰੀਆਂ ਲਈ ਤੁੱਛ ਸੀ।
Yusuf'a ayrı, kardeşlerine ayrı, Yusuf'la yemek yiyen Mısırlılar'a ayrı hizmet edildi. Çünkü Mısırlılar İbraniler'le birlikte yemek yemez, bunu iğrenç sayarlardı.
33 ੩੩ ਓਹ ਉਸ ਦੇ ਅੱਗੇ ਬੈਠ ਗਏ, ਪਹਿਲੌਠਾ ਆਪਣੇ ਪਹਿਲੌਠੇਪਣ ਦੇ ਅਨੁਸਾਰ ਅਤੇ ਛੋਟਾ ਆਪਣੀ ਉਮਰ ਦੇ ਅਨੁਸਾਰ ਅਤੇ ਉਹ ਮਨੁੱਖ ਹੈਰਾਨੀ ਨਾਲ ਇੱਕ ਦੂਜੇ ਵੱਲ ਵੇਖਦੇ ਸਨ।
Kardeşleri Yusuf'un önünde büyükten küçüğe doğru yaş sırasına göre oturdular. Şaşkın şaşkın birbirlerine baktılar.
34 ੩੪ ਤਦ ਉਸ ਆਪਣੇ ਅੱਗਿਓਂ ਭੋਜਨ ਪਦਾਰਥ ਚੁਕਵਾ ਕੇ ਉਨ੍ਹਾਂ ਨੂੰ ਦਿੱਤੇ ਅਤੇ ਬਿਨਯਾਮੀਨ ਦਾ ਥਾਲ ਉਨ੍ਹਾਂ ਦੇ ਥਾਲਾਂ ਨਾਲੋਂ ਪੰਜ ਗੁਣਾ ਵੱਧ ਸੀ, ਸੋ ਉਨ੍ਹਾਂ ਉਹ ਦੇ ਨਾਲ ਖਾਧਾ ਪੀਤਾ ਅਤੇ ਅਨੰਦ ਮਨਾਇਆ।
Yusuf'un masasından onlara yemek dağıtıldı. Benyamin'in payı ötekilerden beş kat fazlaydı. İçtiler, birlikte hoş vakit geçirdiler.