< ਉਤਪਤ 44 >
1 ੧ ਤਦ ਉਸ ਨੇ ਆਪਣੇ ਘਰ ਦੇ ਮੁਖੀਏ ਨੂੰ ਹੁਕਮ ਦਿੱਤਾ ਕਿ ਇਨ੍ਹਾਂ ਮਨੁੱਖਾਂ ਦੇ ਬੋਰਿਆਂ ਵਿੱਚ ਜਿੰਨ੍ਹਾਂ ਉਹ ਲੈ ਸਕਣ ਅੰਨ ਭਰ ਦੇ ਅਤੇ ਹਰ ਇੱਕ ਦੀ ਚਾਂਦੀ ਉਸ ਦੇ ਬੋਰੇ ਦੇ ਮੂੰਹ ਵਿੱਚ ਰੱਖਦੇ
Then he gave orders to the servant who was over his house, saying, Put as much food into the men's bags as will go into them, and put every man's money in the mouth of his bag;
2 ੨ ਅਤੇ ਮੇਰਾ ਚਾਂਦੀ ਦਾ ਪਿਆਲਾ ਸਭ ਤੋਂ ਛੋਟੇ ਦੇ ਬੋਰੇ ਦੇ ਮੂੰਹ ਉੱਤੇ ਉਸ ਦੇ ਅੰਨ ਖਰੀਦਣ ਦੀ ਚਾਂਦੀ ਸਮੇਤ ਰੱਖਦੇ। ਸੋ ਉਸ ਨੇ ਯੂਸੁਫ਼ ਦੇ ਆਖੇ ਅਨੁਸਾਰ ਹੀ ਕੀਤਾ।
And put my cup, my silver cup, in the youngest one's bag, with his money. So he did as Joseph said.
3 ੩ ਸਵੇਰ ਹੁੰਦਿਆਂ ਹੀ ਉਹ ਮਨੁੱਖ ਅਤੇ ਉਨ੍ਹਾਂ ਦੇ ਗਧੇ ਤੋਰ ਦਿੱਤੇ ਗਏ।
And at dawn the men, with their asses, were sent away.
4 ੪ ਓਹ ਨਗਰ ਤੋਂ ਬਾਹਰ ਅਜੇ ਦੂਰ ਨਹੀਂ ਗਏ ਸਨ ਕਿ ਯੂਸੁਫ਼ ਨੇ ਆਪਣੇ ਘਰ ਦੇ ਮੁਖੀਏ ਨੂੰ ਹੁਕਮ ਦਿੱਤਾ, ਉੱਠ ਉਨ੍ਹਾਂ ਮਨੁੱਖਾਂ ਦਾ ਪਿੱਛਾ ਕਰ ਅਤੇ ਜਦ ਤੂੰ ਉਨ੍ਹਾਂ ਕੋਲ ਪਹੁੰਚ ਜਾਵੇਂ ਤਾਂ ਉਨ੍ਹਾਂ ਨੂੰ ਆਖੀਂ, ਤੁਸੀਂ ਭਲਿਆਈ ਦੇ ਬਦਲੇ ਬੁਰਿਆਈ ਕਿਉਂ ਕੀਤੀ?
And when they had gone only a little way out of the town, Joseph said to the servant who was over his house, Go after them; and when you overtake them, say to them, Why have you done evil in reward for good?
5 ੫ ਕੀ ਇਹ ਉਹ ਪਿਆਲਾ ਨਹੀਂ ਜਿਸ ਵਿੱਚ ਮੇਰਾ ਸੁਆਮੀ ਪੀਂਦਾ ਹੈ ਅਤੇ ਜਿਸ ਦੇ ਨਾਲ ਉਹ ਆਤਮਿਕ ਗੱਲਾਂ ਵਿਚਾਰਦਾ ਹੈ? ਤੁਸੀਂ ਜੋ ਇਹ ਕੀਤਾ ਹੈ ਸੋ ਬੁਰਾ ਹੀ ਕੀਤਾ ਹੈ।
Is not this the cup from which my lord takes wine and by which he gets knowledge of the future? Truly, you have done evil.
6 ੬ ਤਦ ਉਸ ਨੇ ਉਨ੍ਹਾਂ ਨੂੰ ਜਾ ਫੜ੍ਹਿਆ ਅਤੇ ਇਹੋ ਗੱਲਾਂ ਉਨ੍ਹਾਂ ਨੂੰ ਆਖੀਆਂ।
So he overtook them and said these words to them.
7 ੭ ਉਨ੍ਹਾਂ ਨੇ ਉਹ ਨੂੰ ਆਖਿਆ, ਸਾਡਾ ਸੁਆਮੀ ਅਜਿਹੀਆਂ ਗੱਲਾਂ ਕਿਉਂ ਬੋਲਦਾ ਹੈ? ਤੁਹਾਡੇ ਦਾਸਾਂ ਤੋਂ ਅਜਿਹਾ ਕੰਮ ਕਰਨਾ ਦੂਰ ਰਹੇ।
And they said to him, Why does my lord say such words as these? far be it from your servants to do such a thing:
8 ੮ ਵੇਖੋ, ਜਦ ਉਹ ਚਾਂਦੀ ਜਿਹੜੀ ਸਾਨੂੰ ਸਾਡੇ ਬੋਰਿਆਂ ਦੇ ਮੂੰਹ ਵਿੱਚ ਲੱਭੀ ਸੀ, ਅਸੀਂ ਉਹ ਕਨਾਨ ਦੇਸ਼ ਤੋਂ ਮੋੜ ਕੇ ਤੁਹਾਡੇ ਕੋਲ ਲੈ ਆਏ ਹਾਂ, ਤਾਂ ਕਿਵੇਂ ਅਸੀਂ ਤੁਹਾਡੇ ਸੁਆਮੀ ਦੇ ਘਰ ਵਿੱਚੋਂ ਚਾਂਦੀ ਜਾਂ ਸੋਨਾ ਚੁਰਾ ਸਕਦੇ ਹਾਂ?
See, the money which was in the mouth of our bags we gave back to you when we came again from Canaan: how then might we take silver or gold from your lord's house?
9 ੯ ਤੁਹਾਡੇ ਦਾਸਾਂ ਵਿੱਚੋਂ ਜਿਸ ਦੇ ਕੋਲੋਂ ਉਹ ਲੱਭੇ, ਉਹ ਮਾਰਿਆ ਜਾਵੇ ਅਤੇ ਅਸੀਂ ਵੀ ਆਪਣੇ ਸੁਆਮੀ ਦੇ ਗ਼ੁਲਾਮ ਹੋ ਜਾਂਵਾਂਗੇ।
If it comes to light that any of your servants has done this, let him be put to death, and we will be your lord's servants.
10 ੧੦ ਤਦ ਉਸ ਨੇ ਆਖਿਆ, ਹੁਣ ਤੁਹਾਡੀਆਂ ਗੱਲਾਂ ਦੇ ਅਨੁਸਾਰ ਹੀ ਹੋਵੇਗਾ। ਜਿਸ ਦੇ ਕੋਲੋਂ ਉਹ ਲੱਭੇਗਾ, ਉਹ ਮੇਰਾ ਗ਼ੁਲਾਮ ਹੋਵੇਗਾ ਪਰ ਤੁਸੀਂ ਨਿਰਦੋਸ਼ ਠਹਿਰੋਗੇ।
And he said, Let it be as you say: he in whose bag it is seen will become my servant; and you will not be responsible.
11 ੧੧ ਉਨ੍ਹਾਂ ਨੇ ਛੇਤੀ ਨਾਲ ਆਪੋ ਆਪਣੇ ਬੋਰੇ ਜ਼ਮੀਨ ਉੱਤੇ ਲਾਹ ਕੇ ਖੋਲ੍ਹ ਦਿੱਤੇ
Then every man quickly got his bag down and undid it.
12 ੧੨ ਅਤੇ ਉਸ ਨੇ ਵੱਡੇ ਤੋਂ ਲੈ ਕੇ ਛੋਟੇ ਤੱਕ ਸਭ ਦੀ ਤਲਾਸ਼ੀ ਲਈ ਅਤੇ ਉਹ ਪਿਆਲਾ ਬਿਨਯਾਮੀਨ ਦੇ ਬੋਰੇ ਵਿੱਚ ਲੱਭਿਆ।
And he made a search, starting with the oldest and ending with the youngest; and the cup was in Benjamin's bag.
13 ੧੩ ਤਦ ਉਨ੍ਹਾਂ ਨੇ ਆਪਣੇ ਬਸਤਰ ਪਾੜੇ ਅਤੇ ਹਰ ਇੱਕ ਨੇ ਆਪਣਾ ਗਧਾ ਲੱਦਿਆ ਅਤੇ ਓਹ ਨਗਰ ਨੂੰ ਮੁੜ ਆਏ।
Then in bitter grief they put the bags on the asses again and went back to the town.
14 ੧੪ ਜਦ ਯਹੂਦਾਹ ਅਤੇ ਉਸ ਦੇ ਭਰਾ ਯੂਸੁਫ਼ ਦੇ ਘਰ ਆਏ ਅਤੇ ਉਹ ਅਜੇ ਤੱਕ ਉੱਥੇ ਹੀ ਸੀ ਤਾਂ ਓਹ ਉਸ ਦੇ ਅੱਗੇ ਧਰਤੀ ਉੱਤੇ ਡਿੱਗ ਪਏ।
So Judah and his brothers came to Joseph's house; and he was still there: and they went down on their faces before him.
15 ੧੫ ਫੇਰ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਇਹ ਕੀ ਕਰਤੂਤ ਹੈ ਜੋ ਤੁਸੀਂ ਕੀਤੀ? ਕੀ ਤੁਸੀਂ ਨਹੀਂ ਜਾਣਦੇ ਸੀ ਕਿ ਮੇਰੇ ਵਰਗਾ ਆਦਮੀ ਆਤਮਿਕ ਗੱਲਾਂ ਵਿਚਾਰ ਸਕਦਾ ਹੈ?
And Joseph said, What is this thing which you have done? had you no thought that such a man as I would have power to see what is secret?
16 ੧੬ ਯਹੂਦਾਹ ਨੇ ਆਖਿਆ, ਅਸੀਂ ਆਪਣੇ ਸੁਆਮੀ ਨੂੰ ਕੀ ਆਖੀਏ ਅਤੇ ਕੀ ਬੋਲੀਏ ਅਤੇ ਅਸੀਂ ਆਪਣੇ ਆਪ ਨੂੰ ਕਿਸ ਤਰ੍ਹਾਂ ਨਿਰਦੋਸ਼ ਸਾਬਤ ਕਰੀਏ? ਪਰਮੇਸ਼ੁਰ ਨੇ ਤੁਹਾਡੇ ਦਾਸਾਂ ਦੀ ਬੁਰਿਆਈ ਲੱਭ ਲਈ ਹੈ। ਵੇਖੋ, ਅਸੀਂ ਆਪਣੇ ਸੁਆਮੀ ਦੇ ਗ਼ੁਲਾਮ ਹਾਂ, ਅਸੀਂ ਵੀ ਅਤੇ ਉਹ ਵੀ ਜਿਸ ਦੇ ਕੋਲੋਂ ਇਹ ਪਿਆਲਾ ਲੱਭਿਆ ਹੈ।
And Judah said, What are we to say to my lord? how may we put ourselves right in his eyes? God has made clear the sin of your servants: now we are in your hands, we and the man in whose bag your cup was seen.
17 ੧੭ ਪਰ ਯੂਸੁਫ਼ ਨੇ ਆਖਿਆ, ਇਹ ਕੰਮ ਮੈਥੋਂ ਦੂਰ ਹੋਵੇ। ਉਹ ਮਨੁੱਖ ਜਿਸ ਦੇ ਕੋਲੋਂ ਪਿਆਲਾ ਲੱਭਿਆ ਹੈ ਉਹ ਹੀ ਮੇਰਾ ਗ਼ੁਲਾਮ ਹੋਵੇਗਾ ਪਰ ਤੁਸੀਂ ਸਲਾਮਤੀ ਨਾਲ ਆਪਣੇ ਪਿਤਾ ਦੇ ਕੋਲ ਵਾਪਿਸ ਚਲੇ ਜਾਓ।
Then he said, Far be it from me to do so: but the man who had my cup will be my servant; and you may go back to your father in peace.
18 ੧੮ ਫੇਰ ਯਹੂਦਾਹ ਨੇ ਉਸ ਦੇ ਨੇੜੇ ਜਾ ਕੇ ਆਖਿਆ, ਮੇਰੇ ਸੁਆਮੀ ਜੀ, ਮੇਰੀ ਬੇਨਤੀ ਹੈ ਕਿ ਤੁਹਾਡਾ ਦਾਸ ਆਪਣੇ ਸੁਆਮੀ ਦੇ ਕੰਨਾਂ ਵਿੱਚ ਗੱਲ ਕਰੇ ਅਤੇ ਤੁਹਾਡਾ ਕ੍ਰੋਧ ਤੁਹਾਡੇ ਦਾਸ ਦੇ ਵਿਰੁੱਧ ਨਾ ਭੜਕੇ, ਕਿਉਂ ਜੋ ਤੁਸੀਂ ਫ਼ਿਰਊਨ ਦੇ ਸਮਾਨ ਹੋ।
Then Judah came near him, and said, Let your servant say a word in my lord's ears, and let not your wrath be burning against your servant: for you are in the place of Pharaoh to us.
19 ੧੯ ਮੇਰੇ ਸੁਆਮੀ ਨੇ ਆਪਣੇ ਦਾਸਾਂ ਤੋਂ ਇਹ ਪੁੱਛਿਆ ਸੀ, ਕੀ ਤੁਹਾਡਾ ਪਿਤਾ ਜਾਂ ਭਰਾ ਹੈ?
My lord said to his servants, Have you a father or a brother?
20 ੨੦ ਅਤੇ ਅਸੀਂ ਆਪਣੇ ਸੁਆਮੀ ਨੂੰ ਆਖਿਆ ਸੀ ਕਿ ਸਾਡਾ ਬਜ਼ੁਰਗ ਪਿਤਾ ਹੈ, ਅਤੇ ਉਸ ਦੀ ਬਿਰਧ ਅਵਸਥਾ ਦਾ ਇੱਕ ਛੋਟਾ ਪੁੱਤਰ ਹੈ ਅਤੇ ਉਸ ਦਾ ਭਰਾ ਮਰ ਗਿਆ ਹੈ, ਅਤੇ ਉਹ ਆਪਣੀ ਮਾਤਾ ਦਾ ਇਕੱਲਾ ਹੀ ਹੈ ਅਤੇ ਉਸ ਦਾ ਪਿਤਾ ਉਸ ਨੂੰ ਪਿਆਰ ਕਰਦਾ ਹੈ।
And we said to my lord, We have an old father and a young child, whom he had when he was old; his brother is dead and he is the only son of his mother, and is very dear to his father.
21 ੨੧ ਤੁਸੀਂ ਆਪਣੇ ਦਾਸਾਂ ਨੂੰ ਆਖਿਆ ਕਿ ਉਸ ਨੂੰ ਮੇਰੇ ਕੋਲ ਲਿਆਓ ਤਾਂ ਜੋ ਮੈਂ ਉਸ ਮੁੰਡੇ ਨੂੰ ਆਪਣੀਆਂ ਅੱਖਾਂ ਨਾਲ ਵੇਖਾਂ।
And you said to your servants, Let him come down to me with you, so that I may see him.
22 ੨੨ ਤਾਂ ਅਸੀਂ ਆਪਣੇ ਸੁਆਮੀ ਨੂੰ ਆਖਿਆ ਕਿ ਮੁੰਡਾ ਆਪਣੇ ਪਿਤਾ ਨੂੰ ਛੱਡ ਨਹੀਂ ਸਕਦਾ। ਜੇਕਰ ਉਹ ਉਸ ਨੂੰ ਛੱਡੇ ਤਾਂ ਸਾਡਾ ਪਿਤਾ ਮਰ ਜਾਵੇਗਾ।
And we said to my lord, His father will not let him go; for if he went away his father would come to his death.
23 ੨੩ ਫੇਰ ਤੁਸੀਂ ਆਪਣੇ ਦਾਸਾਂ ਨੂੰ ਆਖਿਆ ਸੀ ਕਿ ਜਦ ਤੱਕ ਤੁਹਾਡਾ ਛੋਟਾ ਭਰਾ ਤੁਹਾਡੇ ਨਾਲ ਨਾ ਆਵੇ ਤੁਸੀਂ ਮੇਰਾ ਮੂੰਹ ਫੇਰ ਨਾ ਵੇਖੋਗੇ।
But you said to your servants, If your youngest brother does not come with you, you will not see my face again.
24 ੨੪ ਇਸ ਲਈ ਜਦ ਅਸੀਂ ਤੁਹਾਡੇ ਦਾਸ ਆਪਣੇ ਪਿਤਾ ਕੋਲ ਗਏ ਤਾਂ ਅਸੀਂ ਆਪਣੇ ਸੁਆਮੀ ਦੀਆਂ ਗੱਲਾਂ ਉਸ ਨੂੰ ਦੱਸੀਆਂ।
And when we went back to your servant, our father, we gave him an account of my lord's words.
25 ੨੫ ਤਦ ਸਾਡੇ ਪਿਤਾ ਨੇ ਆਖਿਆ, ਮੁੜ ਕੇ ਜਾਓ ਅਤੇ ਥੋੜ੍ਹਾ ਅੰਨ ਸਾਡੇ ਲਈ ਮੁੱਲ ਲੈ ਆਓ।
And our father said, Go again and get us a little food.
26 ੨੬ ਪਰ ਅਸੀਂ ਆਖਿਆ, ਅਸੀਂ ਨਹੀਂ ਜਾ ਸਕਦੇ। ਜੇਕਰ ਸਾਡਾ ਛੋਟਾ ਭਰਾ ਸਾਡੇ ਨਾਲ ਹੋਵੇ ਤਾਂ ਹੀ ਅਸੀਂ ਜਾਂਵਾਂਗੇ ਕਿਉਂ ਜੋ ਜਦ ਤੱਕ ਸਾਡਾ ਛੋਟਾ ਭਰਾ ਸਾਡੇ ਨਾਲ ਨਾ ਜਾਵੇ ਅਸੀਂ ਉਸ ਮਨੁੱਖ ਦਾ ਮੂੰਹ ਨਾ ਵੇਖ ਸਕਾਂਗੇ।
And we said, Only if our youngest brother goes with us will we go down; for we may not see the man's face again if our youngest brother is not with us.
27 ੨੭ ਤਦ ਤੁਹਾਡੇ ਦਾਸ ਸਾਡੇ ਪਿਤਾ ਨੇ ਸਾਨੂੰ ਆਖਿਆ, ਤੁਸੀਂ ਜਾਣਦੇ ਹੋ ਕਿ ਮੇਰੀ ਪਤਨੀ ਨੇ ਮੇਰੇ ਲਈ ਦੋ ਪੁੱਤਰਾਂ ਨੂੰ ਜਨਮ ਦਿੱਤਾ।
And our father said to us, You have knowledge that my wife gave me two sons;
28 ੨੮ ਉਨ੍ਹਾਂ ਵਿੱਚੋਂ ਇੱਕ ਤਾਂ ਮੈਨੂੰ ਛੱਡ ਕੇ ਚਲਾ ਗਿਆ ਅਤੇ ਮੈਂ ਮੰਨ ਲਿਆ ਕਿ ਉਹ ਸੱਚ-ਮੁੱਚ ਪਾੜਿਆ ਗਿਆ ਹੈ ਅਤੇ ਮੈਂ ਉਸ ਨੂੰ ਹੁਣ ਤੱਕ ਨਹੀਂ ਵੇਖਿਆ।
The one went away from me, and I said, Truly he has come to a violent death; and from that time I have not seen him,
29 ੨੯ ਪਰ ਜੇਕਰ ਤੁਸੀਂ ਇਸ ਨੂੰ ਵੀ ਮੇਰੇ ਅੱਗੋਂ ਲੈ ਜਾਓਗੇ ਅਤੇ ਕੋਈ ਬਿਪਤਾ ਉਸ ਉੱਤੇ ਆ ਪਈ ਤਾਂ ਤੁਸੀਂ ਮੈਨੂੰ ਇਸ ਬੁਢਾਪੇ ਵਿੱਚ ਦੁੱਖ ਨਾਲ ਪਤਾਲ ਵਿੱਚ ਉਤਾਰੋਗੇ। (Sheol )
If now you take this one from me, and some evil comes to him, you will make my grey head go down in sorrow to the underworld. (Sheol )
30 ੩੦ ਹੁਣ ਜਦ ਮੈਂ ਤੁਹਾਡੇ ਦਾਸ ਆਪਣੇ ਪਿਤਾ ਦੇ ਕੋਲ ਜਾਂਵਾਂ ਅਤੇ ਇਹ ਮੁੰਡਾ ਨਾਲ ਨਾ ਹੋਵੇ ਤਾਂ ਕਿਉਂ ਜੋ ਉਹ ਦੇ ਪ੍ਰਾਣ ਇਸ ਮੁੰਡੇ ਦੇ ਪ੍ਰਾਣਾਂ ਨਾਲ ਬੱਧੇ ਹੋਏ ਹਨ
If then I go back to your servant, my father, without the boy, because his life and the boy's life are one,
31 ੩੧ ਅਤੇ ਜਦ ਉਹ ਵੇਖੇਗਾ ਕਿ ਇਹ ਮੁੰਡਾ ਨਾਲ ਨਹੀਂ ਹੈ ਤਾਂ ਉਹ ਮਰ ਜਾਵੇਗਾ ਅਤੇ ਤੁਹਾਡੇ ਦਾਸ ਆਪਣੇ ਪਿਤਾ ਨੂੰ ਬੁਢਾਪੇ ਵਿੱਚ ਦੁੱਖ ਨਾਲ ਪਤਾਲ ਵਿੱਚ ਉਤਾਰਨਗੇ। (Sheol )
When he sees that the boy is not with us, he will come to his death, and our father's grey head will go down in sorrow to the underworld. (Sheol )
32 ੩੨ ਕਿਉਂ ਜੋ ਤੁਹਾਡਾ ਦਾਸ ਆਪਣੇ ਪਿਤਾ ਨੂੰ ਇਹ ਆਖ ਕੇ ਇਸ ਮੁੰਡੇ ਦਾ ਜ਼ਿੰਮੇਵਾਰ ਹੋਇਆ ਹੈ ਕਿ ਜੇਕਰ ਮੈਂ ਉਸ ਨੂੰ ਤੇਰੇ ਕੋਲ ਨਾ ਲਿਆਵਾਂ ਤਾਂ ਮੈਂ ਸਦਾ ਤੱਕ ਆਪਣੇ ਪਿਤਾ ਦਾ ਪਾਪੀ ਹੋਵਾਂਗਾ।
For I made myself responsible for the boy to my father, saying, If I do not give him safely back to you, let mine be the sin for ever.
33 ੩੩ ਹੁਣ ਤੁਹਾਡਾ ਦਾਸ ਇਸ ਮੁੰਡੇ ਦੇ ਸਥਾਨ ਤੇ ਮੇਰੇ ਸੁਆਮੀ ਦਾ ਗ਼ੁਲਾਮ ਬਣ ਕੇ ਰਹੇਗਾ ਪਰ ਇਸ ਮੁੰਡੇ ਨੂੰ ਆਪਣੇ ਭਰਾਵਾਂ ਦੇ ਨਾਲ ਵਾਪਿਸ ਜਾਣ ਦਿੱਤਾ ਜਾਵੇ।
So now let me be my lord's servant here in place of the boy, and let him go back with his brothers.
34 ੩੪ ਕਿਉਂਕਿ ਮੈਂ ਆਪਣੇ ਪਿਤਾ ਦੇ ਕੋਲ ਕਿਵੇਂ ਜਾਂਵਾਂ, ਜੇਕਰ ਇਹ ਮੁੰਡਾ ਮੇਰੇ ਨਾਲ ਨਾ ਹੋਵੇ? ਅਜਿਹਾ ਨਾ ਹੋਵੇ ਕਿ ਉਹ ਬੁਰਿਆਈ ਜਿਹੜੀ ਮੇਰੇ ਪਿਤਾ ਉੱਤੇ ਆਵੇਗੀ, ਮੈਨੂੰ ਵੇਖਣੀ ਪਵੇ।
For how may I go back to my father without the boy, and see the evil which will come on my father?