< ਉਤਪਤ 45 >
1 ੧ ਯੂਸੁਫ਼ ਆਪਣੇ ਆਪ ਨੂੰ ਉਨ੍ਹਾਂ ਸਾਰਿਆਂ ਦੇ ਸਾਹਮਣੇ ਜਿਹੜੇ ਉਸ ਦੇ ਕੋਲ ਖੜ੍ਹੇ ਸਨ, ਰੋਕ ਨਾ ਸਕਿਆ, ਇਸ ਲਈ ਉਸ ਨੇ ਉੱਚੀ ਅਵਾਜ਼ ਨਾਲ ਆਖਿਆ, ਮੇਰੇ ਕੋਲੋਂ ਹਰ ਮਨੁੱਖ ਨੂੰ ਬਾਹਰ ਕੱਢ ਦਿਓ ਅਤੇ ਜਦ ਕੋਈ ਮਨੁੱਖ ਉਸ ਦੇ ਕੋਲ ਖੜ੍ਹਾ ਨਾ ਰਿਹਾ ਤਦ ਯੂਸੁਫ਼ ਨੇ ਆਪਣੇ ਆਪ ਨੂੰ ਆਪਣੇ ਭਰਾਵਾਂ ਉੱਤੇ ਪਰਗਟ ਕਰ ਦਿੱਤਾ
若瑟在眾侍從前不能再抑制自己,就喊說:「叫眾人離開我出去! 」這樣,若瑟使兄弟認出自己來時,沒有別人在場。
2 ੨ ਅਤੇ ਉੱਚੀ-ਉੱਚੀ ਰੋਇਆ ਤਾਂ ਮਿਸਰੀਆਂ ਨੇ ਸੁਣਿਆ ਅਤੇ ਫ਼ਿਰਊਨ ਦੇ ਘਰਾਣੇ ਨੂੰ ਵੀ ਇਸ ਗੱਲ ਦੀ ਖ਼ਬਰ ਹੋਈ।
他便放聲大哭,埃及人都聽到了,法郎朝廷也聽到了。
3 ੩ ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, ਮੈਂ ਯੂਸੁਫ਼ ਹਾਂ, ਕੀ ਮੇਰਾ ਪਿਤਾ ਅਜੇ ਜੀਉਂਦਾ ਹੈ? ਪਰ ਉਸ ਦੇ ਭਰਾ ਉਸ ਨੂੰ ਉੱਤਰ ਨਾ ਦੇ ਸਕੇ ਕਿਉਂ ਜੋ ਉਸ ਦੇ ਅੱਗੇ ਘਬਰਾ ਗਏ।
若瑟對兄弟們說:「我就是若瑟,我父親還在嗎﹖」他的兄弟們不能回答,因為在他面前都嚇呆了。
4 ੪ ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, ਮੇਰੇ ਨੇੜੇ ਆਓ। ਤਦ ਓਹ ਉਸ ਦੇ ਨੇੜੇ ਆਏ ਅਤੇ ਉਸ ਨੇ ਆਖਿਆ, ਮੈਂ ਤੁਹਾਡਾ ਭਰਾ ਯੂਸੁਫ਼ ਹਾਂ ਜਿਸ ਨੂੰ ਤੁਸੀਂ ਮਿਸਰ ਆਉਣ ਵਾਲਿਆਂ ਦੇ ਹੱਥ ਵੇਚਿਆ ਸੀ।
若瑟又對兄弟們說:「請你們近前來。」他們就上前去。若瑟說:「我就是你們賣到埃及的弟弟若瑟。
5 ੫ ਹੁਣ ਤੁਸੀਂ ਨਾ ਪਛਤਾਓ ਅਤੇ ਨਾ ਹੀ ਘਬਰਾਓ ਕਿ ਤੁਸੀਂ ਮੈਨੂੰ ਇੱਧਰ ਵੇਚ ਦਿੱਤਾ ਸੀ ਕਿਉਂਕਿ ਪਰਮੇਸ਼ੁਰ ਨੇ ਤੁਹਾਡੀਆਂ ਜਾਨਾਂ ਬਚਾਉਣ ਲਈ ਮੈਨੂੰ ਤੁਹਾਡੇ ਅੱਗੇ ਭੇਜ ਦਿੱਤਾ ਸੀ।
現在你們不要因為將我賣到這裏便自憂自責;這原是天主派遣我在你們以先來,為保全你們的性命。
6 ੬ ਇਹਨਾਂ ਦੋ ਸਾਲਾਂ ਤੋਂ ਇਸ ਦੇਸ਼ ਵਿੱਚ ਕਾਲ ਹੈ ਅਤੇ ਹੁਣ ਪੰਜ ਸਾਲ ਹੋਰ ਹਨ, ਜਿਨ੍ਹਾਂ ਵਿੱਚ ਨਾ ਵਾਹੀ ਤੇ ਨਾ ਵਾਢੀ ਹੋਵੇਗੀ।
地方上的饑荒纔過了第二年,還有五年,不能耕種,不能收割。
7 ੭ ਇਸ ਲਈ ਪਰਮੇਸ਼ੁਰ ਨੇ ਮੈਨੂੰ ਤੁਹਾਡੇ ਅੱਗੇ ਭੇਜਿਆ ਤਾਂ ਜੋ ਤੁਸੀਂ ਧਰਤੀ ਉੱਤੇ ਜੀਉਂਦੇ ਰਹੋ ਅਤੇ ਤੁਹਾਨੂੰ ਬਚਾ ਕੇ ਤੁਹਾਡੇ ਵੰਸ਼ ਨੂੰ ਜੀਉਂਦਾ ਰੱਖੇ।
天主派遣我在你們以先來,是為給你們在地上留下後裔,給你們保全多人的性命。
8 ੮ ਹੁਣ ਤੁਸੀਂ ਨਹੀਂ ਸਗੋਂ ਪਰਮੇਸ਼ੁਰ ਨੇ ਮੈਨੂੰ ਇੱਥੇ ਭੇਜਿਆ ਹੈ ਅਤੇ ਉਸ ਨੇ ਮੈਨੂੰ ਫ਼ਿਰਊਨ ਲਈ ਪਿਤਾ ਵਰਗਾ ਅਤੇ ਉਸ ਦੇ ਸਾਰੇ ਘਰ ਦਾ ਸੁਆਮੀ ਅਤੇ ਮਿਸਰ ਦੇ ਸਾਰੇ ਦੇਸ਼ ਦਾ ਹਾਕਮ ਠਹਿਰਾਇਆ ਹੈ।
所以叫我到這裏來的並不是你們,而是天主;是他立我作法郎之父,作他全家的主人,作全埃及地的總理。
9 ੯ ਜਲਦੀ ਕਰੋ ਅਤੇ ਮੇਰੇ ਪਿਤਾ ਦੇ ਕੋਲ ਜਾਓ ਅਤੇ ਉਸ ਨੂੰ ਆਖੋ, ਤੇਰਾ ਪੁੱਤਰ ਯੂਸੁਫ਼ ਇਹ ਆਖਦਾ ਹੈ ਕਿ ਪਰਮੇਸ਼ੁਰ ਨੇ ਮੈਨੂੰ ਸਾਰੇ ਮਿਸਰ ਦੇਸ਼ ਦਾ ਮਾਲਕ ਬਣਾ ਦਿੱਤਾ ਹੈ। ਇਸ ਲਈ ਮੇਰੇ ਕੋਲ ਆ ਜਾਓ ਅਤੇ ਦੇਰੀ ਨਾ ਕਰੋ।
你們急速上到我父親那裏,對他說:你的兒子若瑟這樣說:天主立我作了全埃及的主人,請你下到我這裏來,不要遲延。
10 ੧੦ ਤੁਸੀਂ ਗੋਸ਼ਨ ਦੇਸ਼ ਵਿੱਚ ਵੱਸੋਗੇ ਅਤੇ ਮੇਰੇ ਨਜ਼ਦੀਕ ਰਹੋਗੇ, ਤੁਸੀਂ ਅਤੇ ਤੁਹਾਡੇ ਬਾਲ ਬੱਚੇ ਅਤੇ ਤੁਹਾਡੇ ਬੱਚਿਆਂ ਦੇ ਬੱਚੇ ਅਤੇ ਤੁਹਾਡੇ ਇੱਜੜ ਅਤੇ ਚੌਣੇ ਅਤੇ ਸਭ ਕੁਝ ਜੋ ਤੁਹਾਡਾ ਹੈ।
你和你的兒孫,以及你的羊群牲畜,並你一切所有,都可住在哥笙地,離我不遠,
11 ੧੧ ਉੱਥੇ ਮੈਂ ਤੁਹਾਡੀ ਪਾਲਣਾ ਕਰਾਂਗਾ ਕਿਉਂ ਜੋ ਅਜੇ ਕਾਲ ਦੇ ਪੰਜ ਸਾਲ ਹੋਰ ਹਨ, ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਅਤੇ ਤੁਹਾਡਾ ਘਰਾਣਾ ਅਤੇ ਤੁਹਾਡੇ ਸਾਰੇ ਸੰਗੀ ਭੁੱਖ ਨਾਲ ਮਰ ਜਾਣ।
我好在那裏奉養你,免得你和你的眷屬,並你一切所有陷於貧乏,因為尚有五年饑荒。
12 ੧੨ ਅਤੇ ਵੇਖੋ, ਤੁਹਾਡੀਆਂ ਅੱਖਾਂ ਅਤੇ ਮੇਰੇ ਭਰਾ ਬਿਨਯਾਮੀਨ ਦੀਆਂ ਅੱਖਾਂ ਵੇਖਦੀਆਂ ਹਨ ਕਿ ਇਹ ਮੈਂ ਹੀ ਹਾਂ ਜੋ ਤੁਹਾਡੇ ਨਾਲ ਬੋਲਦਾ ਹੈ।
看你們和我的弟弟本雅明都親眼見到,是我親口在對你們說話。
13 ੧੩ ਤੁਸੀਂ ਮੇਰਾ ਸਾਰਾ ਪਰਤਾਪ ਜਿਹੜਾ ਮਿਸਰ ਵਿੱਚ ਹੈ, ਅਤੇ ਜੋ ਕੁਝ ਤੁਸੀਂ ਵੇਖਿਆ ਹੈ ਮੇਰੇ ਪਿਤਾ ਨੂੰ ਦੱਸਿਓ ਅਤੇ ਤੁਸੀਂ ਛੇਤੀ ਕਰੋ ਅਤੇ ਮੇਰੇ ਪਿਤਾ ਨੂੰ ਐਥੇ ਲੈ ਆਓ।
你們要將我在埃及的一切光榮,和你們親見的一切,都告訴我父親,儘速將我父親下到這裏來。」
14 ੧੪ ਤਦ ਉਹ ਆਪਣੇ ਭਰਾ ਬਿਨਯਾਮੀਨ ਦੇ ਗਲ਼ ਲੱਗ ਕੇ ਰੋਇਆ ਅਤੇ ਬਿਨਯਾਮੀਨ ਉਸ ਦੇ ਗਲ਼ ਲੱਗ ਕੇ ਰੋਇਆ।
說畢,便撲在他弟弟本雅明的頸上哭起來了,本雅明也伏在他頸上哭泣。
15 ੧੫ ਫਿਰ ਉਸ ਆਪਣੇ ਸਾਰਿਆਂ ਭਰਾਵਾਂ ਨੂੰ ਚੁੰਮਿਆ ਅਤੇ ਉਨ੍ਹਾਂ ਨਾਲ ਰੋਇਆ ਅਤੇ ਇਸ ਤੋਂ ਬਾਅਦ ਉਸ ਦੇ ਭਰਾਵਾਂ ਨੇ ਉਹ ਦੇ ਨਾਲ ਗੱਲਾਂ ਕੀਤੀਆਂ।
然後與眾兄弟親吻,抱著他們痛哭。這以後,他的兄弟們纔敢與他交談。
16 ੧੬ ਇਹ ਖ਼ਬਰ ਫ਼ਿਰਊਨ ਦੇ ਘਰ ਸੁਣੀ ਗਈ ਕਿ ਯੂਸੁਫ਼ ਦੇ ਭਰਾ ਆਏ ਹਨ ਅਤੇ ਇਹ ਖ਼ਬਰ ਫ਼ਿਰਊਨ ਨੂੰ ਅਤੇ ਉਸ ਦੇ ਕਰਮਚਾਰੀਆਂ ਨੂੰ ਚੰਗੀ ਲੱਗੀ।
法郎朝廷聽說若瑟兄弟來了的消息,法郎和他的臣僕都很高興。
17 ੧੭ ਇਸ ਲਈ ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, ਆਪਣੇ ਭਰਾਵਾਂ ਨੂੰ ਆਖ ਕਿ ਇਹ ਕੰਮ ਕਰੋ: ਆਪਣੇ ਜਾਨਵਰ ਲੱਦੋ ਅਤੇ ਕਨਾਨ ਦੇ ਦੇਸ਼ ਨੂੰ ਜਾਓ,
法郎便對若瑟說:「你對你的兄弟們說:你們應這樣做:備好牲口,立即往客納罕地去,
18 ੧੮ ਅਤੇ ਆਪਣੇ ਪਿਤਾ ਅਤੇ ਆਪਣੇ ਘਰਾਣੇ ਨੂੰ ਲੈ ਕੇ ਮੇਰੇ ਕੋਲ ਆ ਜਾਓ ਅਤੇ ਮੈਂ ਤੁਹਾਨੂੰ ਮਿਸਰ ਦੇਸ਼ ਦੇ ਪਦਾਰਥ ਦੇਵਾਂਗਾ ਅਤੇ ਤੁਸੀਂ ਦੇਸ਼ ਦੀ ਚਿਕਨਾਈ ਖਾਓਗੇ।
接你們的父親和家眷到我這裏來,我願賜給你們埃及地最好的出產,使你們享受本地的肥物。
19 ੧੯ ਹੁਣ ਤੈਨੂੰ ਇਹ ਆਗਿਆ ਹੈ: ਤੁਸੀਂ ਇਹ ਕਰੋ ਕਿ ਮਿਸਰ ਦੇਸ਼ ਤੋਂ ਗੱਡੇ ਲੈ ਜਾਓ ਅਤੇ ਆਪਣੇ ਬਾਲ ਬੱਚੇ ਅਤੇ ਆਪਣੀਆਂ ਪਤਨੀਆਂ ਅਤੇ ਆਪਣੇ ਪਿਤਾ ਨੂੰ ਲੈ ਆਓ।
你再吩咐他們說:你們應這樣做:從埃及帶些車輛去接你們的子女和妻子,並把你們的父親接來;
20 ੨੦ ਤੁਸੀਂ ਆਪਣੇ ਸਮਾਨ ਦਾ ਮੋਹ ਨਾ ਕਰਨਾ ਕਿਉਂ ਜੋ ਸਾਰੇ ਮਿਸਰ ਦੇਸ਼ ਦੇ ਪਦਾਰਥ ਤੁਹਾਡੇ ਹੀ ਹਨ।
不要顧惜你們的物品,因為全埃及地最好的出品都歸你們享用。」
21 ੨੧ ਇਸਰਾਏਲ ਦੇ ਪੁੱਤਰਾਂ ਨੇ ਉਸੇ ਤਰ੍ਹਾਂ ਹੀ ਕੀਤਾ ਅਤੇ ਯੂਸੁਫ਼ ਨੇ ਫ਼ਿਰਊਨ ਦੇ ਹੁਕਮ ਦੇ ਅਨੁਸਾਰ ਉਨ੍ਹਾਂ ਨੂੰ ਗੱਡੇ ਦਿੱਤੇ ਅਤੇ ਉਨ੍ਹਾਂ ਨੂੰ ਰਸਤੇ ਲਈ ਭੋਜਨ ਸਮੱਗਰੀ ਦਿੱਤੀ।
以色列的兒子們就這樣做了。若瑟依照法郎的吩咐,給了他們一些車輛和路上用的食糧;
22 ੨੨ ਉਸ ਨੇ ਉਨ੍ਹਾਂ ਸਾਰਿਆਂ ਨੂੰ ਇੱਕ-ਇੱਕ ਜੋੜਾ ਬਸਤਰ ਦਿੱਤਾ ਪਰ ਬਿਨਯਾਮੀਨ ਨੂੰ ਤਿੰਨ ਸੌ ਚਾਂਦੀ ਦੇ ਸਿੱਕੇ ਅਤੇ ਪੰਜ ਜੋੜੇ ਬਸਤਰ ਦਿੱਤੇ।
又給了每人一套新衣,至於本雅明,卻給了他三百銀錢和五套新衣;
23 ੨੩ ਉਸ ਨੇ ਆਪਣੇ ਪਿਤਾ ਨੂੰ ਜੋ ਕੁਝ ਭੇਜਿਆ ਉਹ ਇਹ ਹੈ ਅਰਥਾਤ ਮਿਸਰ ਦੇ ਚੰਗੇ ਪਦਾਰਥਾਂ ਦੇ ਲੱਦੇ ਹੋਏ ਦਸ ਗਧੇ ਅਤੇ ਅੰਨ-ਦਾਣੇ ਅਤੇ ਆਪਣੇ ਪਿਤਾ ਦੇ ਰਸਤੇ ਲਈ ਹੋਰ ਭੋਜਨ-ਸਮੱਗਰੀ ਦੀਆਂ ਲੱਦੀਆਂ ਹੋਈਆਂ ਦਸ ਗਧੀਆਂ।
同樣,給他父親送去十匹公驢,滿載埃及最好的出品,十匹母驢,滿載糧食麵餅,和為父親路上用的食品。
24 ੨੪ ਤਦ ਉਸ ਨੇ ਆਪਣੇ ਭਰਾਵਾਂ ਨੂੰ ਵਿਦਿਆ ਕੀਤਾ ਅਤੇ ਓਹ ਚਲੇ ਗਏ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਕਿਤੇ ਰਸਤੇ ਵਿੱਚ ਝਗੜਾ ਨਾ ਕਰਿਓ।
隨後打發他的兄弟們走了;當他們離別時,對他們說:「路上不要爭吵! 」
25 ੨੫ ਸੋ ਓਹ ਮਿਸਰ ਤੋਂ ਵਾਪਿਸ ਆਏ ਅਤੇ ਕਨਾਨ ਦੇਸ਼ ਵਿੱਚ ਆਪਣੇ ਪਿਤਾ ਯਾਕੂਬ ਦੇ ਕੋਲ ਪਹੁੰਚੇ।
若瑟的兄弟們由埃及上到客納罕,他們父親雅各伯那裏,
26 ੨੬ ਅਤੇ ਉਸ ਨੂੰ ਦੱਸਿਆ ਕਿ ਯੂਸੁਫ਼ ਅਜੇ ਜੀਉਂਦਾ ਹੈ ਅਤੇ ਉਹ ਮਿਸਰ ਦੇ ਸਾਰੇ ਦੇਸ਼ ਉੱਤੇ ਰਾਜ ਕਰਦਾ ਹੈ, ਤਾਂ ਯਾਕੂਬ ਦਾ ਦਿਲ ਬੈਠ ਗਿਆ ਕਿਉਂ ਜੋ ਉਸ ਨੇ ਉਨ੍ਹਾਂ ਦੀ ਗੱਲ ਦਾ ਭਰੋਸਾ ਨਾ ਕੀਤਾ।
告訴他說:「若瑟還活著,而且做了全埃及國的總理。」雅各伯聽了心中淡然,並不相信。
27 ੨੭ ਫੇਰ ਉਨ੍ਹਾਂ ਨੇ ਯੂਸੁਫ਼ ਦੀਆਂ ਸਾਰੀਆਂ ਗੱਲਾਂ ਜਿਹੜੀਆਂ ਉਸ ਨੇ ਉਨ੍ਹਾਂ ਨੂੰ ਆਖੀਆਂ ਸਨ, ਉਸ ਨੂੰ ਦੱਸੀਆਂ। ਜਦ ਉਸ ਨੇ ਉਹ ਗੱਡੇ ਜਿਹੜੇ ਯੂਸੁਫ਼ ਨੇ ਉਹ ਦੇ ਲਿਆਉਣ ਲਈ ਭੇਜੇ ਸਨ ਵੇਖੇ ਤਾਂ ਉਨ੍ਹਾਂ ਦੇ ਪਿਤਾ ਯਾਕੂਬ ਦੀ ਜਾਨ ਵਿੱਚ ਜਾਨ ਆਈ।
及至他們將若瑟對他們所說的話,全講給他聽,他又看了若瑟打發來接他的車輛,他們的父親雅各伯的心神才甦醒過來。
28 ੨੮ ਤਦ ਇਸਰਾਏਲ ਨੇ ਆਖਿਆ, ਇਹੋ ਬਹੁਤ ਹੈ ਕਿ ਮੇਰਾ ਪੁੱਤਰ ਯੂਸੁਫ਼ ਅਜੇ ਜੀਉਂਦਾ ਹੈ। ਮੈਂ ਜਾਂਵਾਂਗਾ ਅਤੇ ਆਪਣੇ ਮਰਨ ਤੋਂ ਪਹਿਲਾਂ ਉਸ ਨੂੰ ਵੇਖਾਂਗਾ।
以色列於是說:「只要我兒若瑟還在,我就心滿意足了;在我未死以前,我該去見他一面。」