< ਉਤਪਤ 45 >

1 ਯੂਸੁਫ਼ ਆਪਣੇ ਆਪ ਨੂੰ ਉਨ੍ਹਾਂ ਸਾਰਿਆਂ ਦੇ ਸਾਹਮਣੇ ਜਿਹੜੇ ਉਸ ਦੇ ਕੋਲ ਖੜ੍ਹੇ ਸਨ, ਰੋਕ ਨਾ ਸਕਿਆ, ਇਸ ਲਈ ਉਸ ਨੇ ਉੱਚੀ ਅਵਾਜ਼ ਨਾਲ ਆਖਿਆ, ਮੇਰੇ ਕੋਲੋਂ ਹਰ ਮਨੁੱਖ ਨੂੰ ਬਾਹਰ ਕੱਢ ਦਿਓ ਅਤੇ ਜਦ ਕੋਈ ਮਨੁੱਖ ਉਸ ਦੇ ਕੋਲ ਖੜ੍ਹਾ ਨਾ ਰਿਹਾ ਤਦ ਯੂਸੁਫ਼ ਨੇ ਆਪਣੇ ਆਪ ਨੂੰ ਆਪਣੇ ਭਰਾਵਾਂ ਉੱਤੇ ਪਰਗਟ ਕਰ ਦਿੱਤਾ
THEN Joseph could not refrain himself before all them that stood by him; and he cried, Cause every man to go out from me. And there stood no man with him, while Joseph made himself known unto his brethren.
2 ਅਤੇ ਉੱਚੀ-ਉੱਚੀ ਰੋਇਆ ਤਾਂ ਮਿਸਰੀਆਂ ਨੇ ਸੁਣਿਆ ਅਤੇ ਫ਼ਿਰਊਨ ਦੇ ਘਰਾਣੇ ਨੂੰ ਵੀ ਇਸ ਗੱਲ ਦੀ ਖ਼ਬਰ ਹੋਈ।
And he wept aloud: and the Egyptians and the house of Pharaoh heard.
3 ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, ਮੈਂ ਯੂਸੁਫ਼ ਹਾਂ, ਕੀ ਮੇਰਾ ਪਿਤਾ ਅਜੇ ਜੀਉਂਦਾ ਹੈ? ਪਰ ਉਸ ਦੇ ਭਰਾ ਉਸ ਨੂੰ ਉੱਤਰ ਨਾ ਦੇ ਸਕੇ ਕਿਉਂ ਜੋ ਉਸ ਦੇ ਅੱਗੇ ਘਬਰਾ ਗਏ।
And Joseph said unto his brethren, I am Joseph; doth my father yet live? And his brethren could not answer him; for they were troubled at his presence.
4 ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, ਮੇਰੇ ਨੇੜੇ ਆਓ। ਤਦ ਓਹ ਉਸ ਦੇ ਨੇੜੇ ਆਏ ਅਤੇ ਉਸ ਨੇ ਆਖਿਆ, ਮੈਂ ਤੁਹਾਡਾ ਭਰਾ ਯੂਸੁਫ਼ ਹਾਂ ਜਿਸ ਨੂੰ ਤੁਸੀਂ ਮਿਸਰ ਆਉਣ ਵਾਲਿਆਂ ਦੇ ਹੱਥ ਵੇਚਿਆ ਸੀ।
And Joseph said unto his brethren, Come near to me, I pray you. And they came near. And he said, I am Joseph your brother, whom ye sold into Egypt.
5 ਹੁਣ ਤੁਸੀਂ ਨਾ ਪਛਤਾਓ ਅਤੇ ਨਾ ਹੀ ਘਬਰਾਓ ਕਿ ਤੁਸੀਂ ਮੈਨੂੰ ਇੱਧਰ ਵੇਚ ਦਿੱਤਾ ਸੀ ਕਿਉਂਕਿ ਪਰਮੇਸ਼ੁਰ ਨੇ ਤੁਹਾਡੀਆਂ ਜਾਨਾਂ ਬਚਾਉਣ ਲਈ ਮੈਨੂੰ ਤੁਹਾਡੇ ਅੱਗੇ ਭੇਜ ਦਿੱਤਾ ਸੀ।
Now therefore be not grieved, nor angry with yourselves, that ye sold me hither: for God did send me before you to preserve life.
6 ਇਹਨਾਂ ਦੋ ਸਾਲਾਂ ਤੋਂ ਇਸ ਦੇਸ਼ ਵਿੱਚ ਕਾਲ ਹੈ ਅਤੇ ਹੁਣ ਪੰਜ ਸਾਲ ਹੋਰ ਹਨ, ਜਿਨ੍ਹਾਂ ਵਿੱਚ ਨਾ ਵਾਹੀ ਤੇ ਨਾ ਵਾਢੀ ਹੋਵੇਗੀ।
For these two years hath the famine been in the land: and yet there are five years, in the which there shall neither be earing nor harvest.
7 ਇਸ ਲਈ ਪਰਮੇਸ਼ੁਰ ਨੇ ਮੈਨੂੰ ਤੁਹਾਡੇ ਅੱਗੇ ਭੇਜਿਆ ਤਾਂ ਜੋ ਤੁਸੀਂ ਧਰਤੀ ਉੱਤੇ ਜੀਉਂਦੇ ਰਹੋ ਅਤੇ ਤੁਹਾਨੂੰ ਬਚਾ ਕੇ ਤੁਹਾਡੇ ਵੰਸ਼ ਨੂੰ ਜੀਉਂਦਾ ਰੱਖੇ।
And God sent me before you to preserve you a posterity in the earth, and to save your lives by a great deliverance.
8 ਹੁਣ ਤੁਸੀਂ ਨਹੀਂ ਸਗੋਂ ਪਰਮੇਸ਼ੁਰ ਨੇ ਮੈਨੂੰ ਇੱਥੇ ਭੇਜਿਆ ਹੈ ਅਤੇ ਉਸ ਨੇ ਮੈਨੂੰ ਫ਼ਿਰਊਨ ਲਈ ਪਿਤਾ ਵਰਗਾ ਅਤੇ ਉਸ ਦੇ ਸਾਰੇ ਘਰ ਦਾ ਸੁਆਮੀ ਅਤੇ ਮਿਸਰ ਦੇ ਸਾਰੇ ਦੇਸ਼ ਦਾ ਹਾਕਮ ਠਹਿਰਾਇਆ ਹੈ।
So now it was not you that sent me hither, but God: and he hath made me a father to Pharaoh, and lord of all his house, and a ruler throughout all the land of Egypt.
9 ਜਲਦੀ ਕਰੋ ਅਤੇ ਮੇਰੇ ਪਿਤਾ ਦੇ ਕੋਲ ਜਾਓ ਅਤੇ ਉਸ ਨੂੰ ਆਖੋ, ਤੇਰਾ ਪੁੱਤਰ ਯੂਸੁਫ਼ ਇਹ ਆਖਦਾ ਹੈ ਕਿ ਪਰਮੇਸ਼ੁਰ ਨੇ ਮੈਨੂੰ ਸਾਰੇ ਮਿਸਰ ਦੇਸ਼ ਦਾ ਮਾਲਕ ਬਣਾ ਦਿੱਤਾ ਹੈ। ਇਸ ਲਈ ਮੇਰੇ ਕੋਲ ਆ ਜਾਓ ਅਤੇ ਦੇਰੀ ਨਾ ਕਰੋ।
Haste ye, and go up to my father, and say unto him, Thus saith thy son Joseph, God hath made me lord of all Egypt: come down unto me, tarry not:
10 ੧੦ ਤੁਸੀਂ ਗੋਸ਼ਨ ਦੇਸ਼ ਵਿੱਚ ਵੱਸੋਗੇ ਅਤੇ ਮੇਰੇ ਨਜ਼ਦੀਕ ਰਹੋਗੇ, ਤੁਸੀਂ ਅਤੇ ਤੁਹਾਡੇ ਬਾਲ ਬੱਚੇ ਅਤੇ ਤੁਹਾਡੇ ਬੱਚਿਆਂ ਦੇ ਬੱਚੇ ਅਤੇ ਤੁਹਾਡੇ ਇੱਜੜ ਅਤੇ ਚੌਣੇ ਅਤੇ ਸਭ ਕੁਝ ਜੋ ਤੁਹਾਡਾ ਹੈ।
And thou shalt dwell in the land of Goshen, and thou shalt be near unto me, thou, and thy children, and thy children’s children, and thy flocks, and thy herds, and all that thou hast:
11 ੧੧ ਉੱਥੇ ਮੈਂ ਤੁਹਾਡੀ ਪਾਲਣਾ ਕਰਾਂਗਾ ਕਿਉਂ ਜੋ ਅਜੇ ਕਾਲ ਦੇ ਪੰਜ ਸਾਲ ਹੋਰ ਹਨ, ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਅਤੇ ਤੁਹਾਡਾ ਘਰਾਣਾ ਅਤੇ ਤੁਹਾਡੇ ਸਾਰੇ ਸੰਗੀ ਭੁੱਖ ਨਾਲ ਮਰ ਜਾਣ।
And there will I nourish thee; for yet there are five years of famine; lest thou, and thy household, and all that thou hast, come to poverty.
12 ੧੨ ਅਤੇ ਵੇਖੋ, ਤੁਹਾਡੀਆਂ ਅੱਖਾਂ ਅਤੇ ਮੇਰੇ ਭਰਾ ਬਿਨਯਾਮੀਨ ਦੀਆਂ ਅੱਖਾਂ ਵੇਖਦੀਆਂ ਹਨ ਕਿ ਇਹ ਮੈਂ ਹੀ ਹਾਂ ਜੋ ਤੁਹਾਡੇ ਨਾਲ ਬੋਲਦਾ ਹੈ।
And, behold, your eyes see, and the eyes of my brother Benjamin, that it is my mouth that speaketh unto you.
13 ੧੩ ਤੁਸੀਂ ਮੇਰਾ ਸਾਰਾ ਪਰਤਾਪ ਜਿਹੜਾ ਮਿਸਰ ਵਿੱਚ ਹੈ, ਅਤੇ ਜੋ ਕੁਝ ਤੁਸੀਂ ਵੇਖਿਆ ਹੈ ਮੇਰੇ ਪਿਤਾ ਨੂੰ ਦੱਸਿਓ ਅਤੇ ਤੁਸੀਂ ਛੇਤੀ ਕਰੋ ਅਤੇ ਮੇਰੇ ਪਿਤਾ ਨੂੰ ਐਥੇ ਲੈ ਆਓ।
And ye shall tell my father of all my glory in Egypt, and of all that ye have seen; and ye shall haste and bring down my father hither.
14 ੧੪ ਤਦ ਉਹ ਆਪਣੇ ਭਰਾ ਬਿਨਯਾਮੀਨ ਦੇ ਗਲ਼ ਲੱਗ ਕੇ ਰੋਇਆ ਅਤੇ ਬਿਨਯਾਮੀਨ ਉਸ ਦੇ ਗਲ਼ ਲੱਗ ਕੇ ਰੋਇਆ।
And he fell upon his brother Benjamin’s neck, and wept; and Benjamin wept upon his neck.
15 ੧੫ ਫਿਰ ਉਸ ਆਪਣੇ ਸਾਰਿਆਂ ਭਰਾਵਾਂ ਨੂੰ ਚੁੰਮਿਆ ਅਤੇ ਉਨ੍ਹਾਂ ਨਾਲ ਰੋਇਆ ਅਤੇ ਇਸ ਤੋਂ ਬਾਅਦ ਉਸ ਦੇ ਭਰਾਵਾਂ ਨੇ ਉਹ ਦੇ ਨਾਲ ਗੱਲਾਂ ਕੀਤੀਆਂ।
Moreover he kissed all his brethren, and wept upon them: and after that his brethren talked with him.
16 ੧੬ ਇਹ ਖ਼ਬਰ ਫ਼ਿਰਊਨ ਦੇ ਘਰ ਸੁਣੀ ਗਈ ਕਿ ਯੂਸੁਫ਼ ਦੇ ਭਰਾ ਆਏ ਹਨ ਅਤੇ ਇਹ ਖ਼ਬਰ ਫ਼ਿਰਊਨ ਨੂੰ ਅਤੇ ਉਸ ਦੇ ਕਰਮਚਾਰੀਆਂ ਨੂੰ ਚੰਗੀ ਲੱਗੀ।
And the fame thereof was heard in Pharaoh’s house, saying, Joseph’s brethren are come: and it pleased Pharaoh well, and his servants.
17 ੧੭ ਇਸ ਲਈ ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, ਆਪਣੇ ਭਰਾਵਾਂ ਨੂੰ ਆਖ ਕਿ ਇਹ ਕੰਮ ਕਰੋ: ਆਪਣੇ ਜਾਨਵਰ ਲੱਦੋ ਅਤੇ ਕਨਾਨ ਦੇ ਦੇਸ਼ ਨੂੰ ਜਾਓ,
And Pharaoh said unto Joseph, Say unto thy brethren, This do ye; lade your beasts, and go, get you unto the land of Canaan;
18 ੧੮ ਅਤੇ ਆਪਣੇ ਪਿਤਾ ਅਤੇ ਆਪਣੇ ਘਰਾਣੇ ਨੂੰ ਲੈ ਕੇ ਮੇਰੇ ਕੋਲ ਆ ਜਾਓ ਅਤੇ ਮੈਂ ਤੁਹਾਨੂੰ ਮਿਸਰ ਦੇਸ਼ ਦੇ ਪਦਾਰਥ ਦੇਵਾਂਗਾ ਅਤੇ ਤੁਸੀਂ ਦੇਸ਼ ਦੀ ਚਿਕਨਾਈ ਖਾਓਗੇ।
And take your father and your households, and come unto me: and I will give you the good of the land of Egypt, and ye shall eat the fat of the land.
19 ੧੯ ਹੁਣ ਤੈਨੂੰ ਇਹ ਆਗਿਆ ਹੈ: ਤੁਸੀਂ ਇਹ ਕਰੋ ਕਿ ਮਿਸਰ ਦੇਸ਼ ਤੋਂ ਗੱਡੇ ਲੈ ਜਾਓ ਅਤੇ ਆਪਣੇ ਬਾਲ ਬੱਚੇ ਅਤੇ ਆਪਣੀਆਂ ਪਤਨੀਆਂ ਅਤੇ ਆਪਣੇ ਪਿਤਾ ਨੂੰ ਲੈ ਆਓ।
Now thou art commanded, this do ye; take you wagons out of the land of Egypt for your little ones, and for your wives, and bring your father, and come.
20 ੨੦ ਤੁਸੀਂ ਆਪਣੇ ਸਮਾਨ ਦਾ ਮੋਹ ਨਾ ਕਰਨਾ ਕਿਉਂ ਜੋ ਸਾਰੇ ਮਿਸਰ ਦੇਸ਼ ਦੇ ਪਦਾਰਥ ਤੁਹਾਡੇ ਹੀ ਹਨ।
Also regard not your stuff; for the good of all the land of Egypt is yours.
21 ੨੧ ਇਸਰਾਏਲ ਦੇ ਪੁੱਤਰਾਂ ਨੇ ਉਸੇ ਤਰ੍ਹਾਂ ਹੀ ਕੀਤਾ ਅਤੇ ਯੂਸੁਫ਼ ਨੇ ਫ਼ਿਰਊਨ ਦੇ ਹੁਕਮ ਦੇ ਅਨੁਸਾਰ ਉਨ੍ਹਾਂ ਨੂੰ ਗੱਡੇ ਦਿੱਤੇ ਅਤੇ ਉਨ੍ਹਾਂ ਨੂੰ ਰਸਤੇ ਲਈ ਭੋਜਨ ਸਮੱਗਰੀ ਦਿੱਤੀ।
And the children of Israel did so: and Joseph gave them wagons, according to the commandment of Pharaoh, and gave them provision for the way.
22 ੨੨ ਉਸ ਨੇ ਉਨ੍ਹਾਂ ਸਾਰਿਆਂ ਨੂੰ ਇੱਕ-ਇੱਕ ਜੋੜਾ ਬਸਤਰ ਦਿੱਤਾ ਪਰ ਬਿਨਯਾਮੀਨ ਨੂੰ ਤਿੰਨ ਸੌ ਚਾਂਦੀ ਦੇ ਸਿੱਕੇ ਅਤੇ ਪੰਜ ਜੋੜੇ ਬਸਤਰ ਦਿੱਤੇ।
To all of them he gave each man changes of raiment; but to Benjamin he gave three hundred pieces of silver, and five changes of raiment.
23 ੨੩ ਉਸ ਨੇ ਆਪਣੇ ਪਿਤਾ ਨੂੰ ਜੋ ਕੁਝ ਭੇਜਿਆ ਉਹ ਇਹ ਹੈ ਅਰਥਾਤ ਮਿਸਰ ਦੇ ਚੰਗੇ ਪਦਾਰਥਾਂ ਦੇ ਲੱਦੇ ਹੋਏ ਦਸ ਗਧੇ ਅਤੇ ਅੰਨ-ਦਾਣੇ ਅਤੇ ਆਪਣੇ ਪਿਤਾ ਦੇ ਰਸਤੇ ਲਈ ਹੋਰ ਭੋਜਨ-ਸਮੱਗਰੀ ਦੀਆਂ ਲੱਦੀਆਂ ਹੋਈਆਂ ਦਸ ਗਧੀਆਂ।
And to his father he sent after this manner; ten asses laden with the good things of Egypt, and ten she asses laden with corn and bread and meat for his father by the way.
24 ੨੪ ਤਦ ਉਸ ਨੇ ਆਪਣੇ ਭਰਾਵਾਂ ਨੂੰ ਵਿਦਿਆ ਕੀਤਾ ਅਤੇ ਓਹ ਚਲੇ ਗਏ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਕਿਤੇ ਰਸਤੇ ਵਿੱਚ ਝਗੜਾ ਨਾ ਕਰਿਓ।
So he sent his brethren away, and they departed: and he said unto them, See that ye fall not out by the way.
25 ੨੫ ਸੋ ਓਹ ਮਿਸਰ ਤੋਂ ਵਾਪਿਸ ਆਏ ਅਤੇ ਕਨਾਨ ਦੇਸ਼ ਵਿੱਚ ਆਪਣੇ ਪਿਤਾ ਯਾਕੂਬ ਦੇ ਕੋਲ ਪਹੁੰਚੇ।
And they went up out of Egypt, and came into the land of Canaan unto Jacob their father,
26 ੨੬ ਅਤੇ ਉਸ ਨੂੰ ਦੱਸਿਆ ਕਿ ਯੂਸੁਫ਼ ਅਜੇ ਜੀਉਂਦਾ ਹੈ ਅਤੇ ਉਹ ਮਿਸਰ ਦੇ ਸਾਰੇ ਦੇਸ਼ ਉੱਤੇ ਰਾਜ ਕਰਦਾ ਹੈ, ਤਾਂ ਯਾਕੂਬ ਦਾ ਦਿਲ ਬੈਠ ਗਿਆ ਕਿਉਂ ਜੋ ਉਸ ਨੇ ਉਨ੍ਹਾਂ ਦੀ ਗੱਲ ਦਾ ਭਰੋਸਾ ਨਾ ਕੀਤਾ।
And told him, saying, Joseph is yet alive, and he is governor over all the land of Egypt. And Jacob’s heart fainted, for he believed them not.
27 ੨੭ ਫੇਰ ਉਨ੍ਹਾਂ ਨੇ ਯੂਸੁਫ਼ ਦੀਆਂ ਸਾਰੀਆਂ ਗੱਲਾਂ ਜਿਹੜੀਆਂ ਉਸ ਨੇ ਉਨ੍ਹਾਂ ਨੂੰ ਆਖੀਆਂ ਸਨ, ਉਸ ਨੂੰ ਦੱਸੀਆਂ। ਜਦ ਉਸ ਨੇ ਉਹ ਗੱਡੇ ਜਿਹੜੇ ਯੂਸੁਫ਼ ਨੇ ਉਹ ਦੇ ਲਿਆਉਣ ਲਈ ਭੇਜੇ ਸਨ ਵੇਖੇ ਤਾਂ ਉਨ੍ਹਾਂ ਦੇ ਪਿਤਾ ਯਾਕੂਬ ਦੀ ਜਾਨ ਵਿੱਚ ਜਾਨ ਆਈ।
And they told him all the words of Joseph, which he had said unto them: and when he saw the wagons which Joseph had sent to carry him, the spirit of Jacob their father revived:
28 ੨੮ ਤਦ ਇਸਰਾਏਲ ਨੇ ਆਖਿਆ, ਇਹੋ ਬਹੁਤ ਹੈ ਕਿ ਮੇਰਾ ਪੁੱਤਰ ਯੂਸੁਫ਼ ਅਜੇ ਜੀਉਂਦਾ ਹੈ। ਮੈਂ ਜਾਂਵਾਂਗਾ ਅਤੇ ਆਪਣੇ ਮਰਨ ਤੋਂ ਪਹਿਲਾਂ ਉਸ ਨੂੰ ਵੇਖਾਂਗਾ।
And Israel said, It is enough; Joseph my son is yet alive: I will go and see him before I die.

< ਉਤਪਤ 45 >