< ਉਤਪਤ 46 >

1 ਤਦ ਇਸਰਾਏਲ ਨੇ ਆਪਣਾ ਸਭ ਕੁਝ ਲੈ ਕੇ ਕੂਚ ਕੀਤਾ ਅਤੇ ਬਏਰਸ਼ਬਾ ਨੂੰ ਆਇਆ ਅਤੇ ਆਪਣੇ ਪਿਤਾ ਇਸਹਾਕ ਦੇ ਪਰਮੇਸ਼ੁਰ ਲਈ ਬਲੀਆਂ ਚੜ੍ਹਾਈਆਂ।
וַיִּסַּע יִשְׂרָאֵל וְכׇל־אֲשֶׁר־לוֹ וַיָּבֹא בְּאֵרָה שָּׁבַע וַיִּזְבַּח זְבָחִים לֵאלֹהֵי אָבִיו יִצְחָֽק׃
2 ਪਰਮੇਸ਼ੁਰ ਨੇ ਇਸਰਾਏਲ ਨੂੰ ਰਾਤ ਦੇ ਸਮੇਂ ਦਰਸ਼ਣ ਦੇ ਕੇ ਆਖਿਆ, ਯਾਕੂਬ! ਯਾਕੂਬ! ਉਸ ਨੇ ਆਖਿਆ, ਮੈਂ ਹਾਜ਼ਰ ਹਾਂ।
וַיֹּאמֶר אֱלֹהִים ׀ לְיִשְׂרָאֵל בְּמַרְאֹת הַלַּיְלָה וַיֹּאמֶר יַעֲקֹב ׀ יַעֲקֹב וַיֹּאמֶר הִנֵּֽנִי׃
3 ਉਸ ਆਖਿਆ, ਮੈਂ ਪਰਮੇਸ਼ੁਰ, ਤੇਰੇ ਪਿਤਾ ਦਾ ਪਰਮੇਸ਼ੁਰ ਹਾਂ।
וַיֹּאמֶר אָנֹכִי הָאֵל אֱלֹהֵי אָבִיךָ אַל־תִּירָא מֵרְדָה מִצְרַיְמָה כִּֽי־לְגוֹי גָּדוֹל אֲשִֽׂימְךָ שָֽׁם׃
4 ਮਿਸਰ ਵੱਲ ਜਾਣ ਤੋਂ ਨਾ ਡਰ, ਕਿਉਂ ਜੋ ਮੈਂ ਉੱਥੇ ਤੈਨੂੰ ਇੱਕ ਵੱਡੀ ਕੌਮ ਬਣਾਵਾਂਗਾ ਅਤੇ ਮੈਂ ਤੇਰੇ ਅੰਗ-ਸੰਗ ਮਿਸਰ ਵਿੱਚ ਚੱਲਾਂਗਾ ਅਤੇ ਸੱਚ-ਮੁੱਚ ਮੈਂ ਤੈਨੂੰ ਉੱਥੋਂ ਫੇਰ ਲੈ ਆਵਾਂਗਾ ਅਤੇ ਯੂਸੁਫ਼ ਆਪਣੇ ਹੱਥਾਂ ਨਾਲ ਤੇਰੀਆਂ ਅੱਖਾਂ ਬੰਦ ਕਰੇਗਾ।
אָנֹכִי אֵרֵד עִמְּךָ מִצְרַיְמָה וְאָנֹכִי אַֽעַלְךָ גַם־עָלֹה וְיוֹסֵף יָשִׁית יָדוֹ עַל־עֵינֶֽיךָ׃
5 ਯਾਕੂਬ ਬਏਰਸ਼ਬਾ ਤੋਂ ਉੱਠਿਆ ਅਤੇ ਇਸਰਾਏਲ ਦੇ ਪੁੱਤਰ, ਆਪਣੇ ਪਿਤਾ ਯਾਕੂਬ ਨੂੰ ਅਤੇ ਆਪਣੇ ਛੋਟੇ ਬੱਚਿਆਂ ਅਤੇ ਆਪਣੀਆਂ ਪਤਨੀਆਂ ਨੂੰ ਗੱਡਿਆਂ ਉੱਤੇ ਲੈ ਚੱਲੇ, ਜਿਹੜੇ ਫ਼ਿਰਊਨ ਨੇ ਉਨ੍ਹਾਂ ਨੂੰ ਲਿਆਉਣ ਲਈ ਭੇਜੇ ਸਨ।
וַיָּקׇם יַעֲקֹב מִבְּאֵר שָׁבַע וַיִּשְׂאוּ בְנֵֽי־יִשְׂרָאֵל אֶת־יַעֲקֹב אֲבִיהֶם וְאֶת־טַפָּם וְאֶת־נְשֵׁיהֶם בָּעֲגָלוֹת אֲשֶׁר־שָׁלַח פַּרְעֹה לָשֵׂאת אֹתֽוֹ׃
6 ਉਨ੍ਹਾਂ ਨੇ ਆਪਣੇ ਪਸ਼ੂ ਅਤੇ ਆਪਣਾ ਸਾਰਾ ਸਮਾਨ ਜਿਹੜਾ ਉਨ੍ਹਾਂ ਨੇ ਕਨਾਨ ਦੇਸ਼ ਵਿੱਚ ਕਮਾਇਆ ਸੀ, ਲੈ ਲਿਆ ਅਤੇ ਯਾਕੂਬ ਅਤੇ ਉਸ ਦਾ ਸਾਰਾ ਵੰਸ਼ ਉਸ ਦੇ ਨਾਲ ਮਿਸਰ ਵਿੱਚ ਆਇਆ
וַיִּקְחוּ אֶת־מִקְנֵיהֶם וְאֶת־רְכוּשָׁם אֲשֶׁר רָֽכְשׁוּ בְּאֶרֶץ כְּנַעַן וַיָּבֹאוּ מִצְרָיְמָה יַעֲקֹב וְכׇל־זַרְעוֹ אִתּֽוֹ׃
7 ਅਰਥਾਤ ਉਹ ਆਪਣੇ ਪੁੱਤਰ-ਧੀਆਂ, ਪੋਤੇ-ਪੋਤੀਆਂ ਅਤੇ ਆਪਣਾ ਸਾਰਾ ਵੰਸ਼ ਆਪਣੇ ਨਾਲ ਲੈ ਕੇ ਆਇਆ।
בָּנָיו וּבְנֵי בָנָיו אִתּוֹ בְּנֹתָיו וּבְנוֹת בָּנָיו וְכׇל־זַרְעוֹ הֵבִיא אִתּוֹ מִצְרָֽיְמָה׃
8 ਇਸਰਾਏਲ ਦੇ ਪੁੱਤਰਾਂ ਦੇ ਨਾਮ ਇਹ ਹਨ, ਜਿਹੜੇ ਮਿਸਰ ਵਿੱਚ ਆਏ: ਯਾਕੂਬ ਅਤੇ ਉਸ ਦਾ ਪਹਿਲੌਠਾ ਪੁੱਤਰ ਰਊਬੇਨ।
וְאֵלֶּה שְׁמוֹת בְּנֵֽי־יִשְׂרָאֵל הַבָּאִים מִצְרַיְמָה יַעֲקֹב וּבָנָיו בְּכֹר יַעֲקֹב רְאוּבֵֽן׃
9 ਰਊਬੇਨ ਦੇ ਪੁੱਤਰ: ਹਨੋਕ, ਪੱਲੂ, ਹਸਰੋਨ ਅਤੇ ਕਰਮੀ।
וּבְנֵי רְאוּבֵן חֲנוֹךְ וּפַלּוּא וְחֶצְרֹן וְכַרְמִֽי׃
10 ੧੦ ਸ਼ਿਮਓਨ ਦੇ ਪੁੱਤਰ: ਯਮੂਏਲ, ਯਾਮੀਨ, ਓਹਦ, ਯਾਕੀਨ, ਸੋਹਰ ਅਤੇ ਸਾਊਲ ਜੋ ਕਨਾਨੀ ਇਸਤਰੀ ਦਾ ਪੁੱਤਰ ਸੀ।
וּבְנֵי שִׁמְעוֹן יְמוּאֵל וְיָמִין וְאֹהַד וְיָכִין וְצֹחַר וְשָׁאוּל בֶּן־הַֽכְּנַעֲנִֽית׃
11 ੧੧ ਲੇਵੀ ਦੇ ਪੁੱਤਰ: ਗੇਰਸ਼ੋਨ, ਕਹਾਥ ਅਤੇ ਮਰਾਰੀ।
וּבְנֵי לֵוִי גֵּרְשׁוֹן קְהָת וּמְרָרִֽי׃
12 ੧੨ ਯਹੂਦਾਹ ਦੇ ਪੁੱਤਰ: ਏਰ, ਓਨਾਨ, ਸ਼ੇਲਾਹ, ਪਰਸ ਅਤੇ ਜ਼ਰਹ। ਪਰ ਏਰ ਅਤੇ ਓਨਾਨ ਕਨਾਨ ਦੇਸ਼ ਵਿੱਚ ਮਰ ਗਏ ਅਤੇ ਫਰਸ ਦੇ ਪੁੱਤਰ ਹਸਰੋਨ ਅਤੇ ਹਾਮੂਲ ਸਨ।
וּבְנֵי יְהוּדָה עֵר וְאוֹנָן וְשֵׁלָה וָפֶרֶץ וָזָרַח וַיָּמׇת עֵר וְאוֹנָן בְּאֶרֶץ כְּנַעַן וַיִּהְיוּ בְנֵי־פֶרֶץ חֶצְרֹן וְחָמֽוּל׃
13 ੧੩ ਯਿੱਸਾਕਾਰ ਦੇ ਪੁੱਤਰ: ਤੋਲਾ, ਪੁੱਵਾਹ, ਯੋਬ ਅਤੇ ਸ਼ਿਮਰੋਨ।
וּבְנֵי יִשָּׂשכָר תּוֹלָע וּפֻוָה וְיוֹב וְשִׁמְרֹֽן׃
14 ੧੪ ਜ਼ਬੂਲੁਨ ਦੇ ਪੁੱਤਰ: ਸਰਦ, ਏਲੋਨ ਅਤੇ ਯਹਲਏਲ।
וּבְנֵי זְבֻלוּן סֶרֶד וְאֵלוֹן וְיַחְלְאֵֽל׃
15 ੧੫ ਲੇਆਹ ਦੇ ਪੁੱਤਰ ਇਹ ਸਨ, ਜਿਨ੍ਹਾਂ ਨੂੰ ਉਸ ਨੇ ਆਪਣੀ ਧੀ ਦੀਨਾਹ ਸਮੇਤ ਪਦਨ ਅਰਾਮ ਵਿੱਚ ਜਨਮ ਦਿੱਤਾ। ਉਹ ਸਾਰੇ ਪ੍ਰਾਣੀ ਅਰਥਾਤ ਉਸ ਦੇ ਪੁੱਤਰ ਅਤੇ ਉਸ ਦੀਆਂ ਧੀਆਂ ਤੇਂਤੀ ਸਨ।
אֵלֶּה ׀ בְּנֵי לֵאָה אֲשֶׁר יָֽלְדָה לְיַעֲקֹב בְּפַדַּן אֲרָם וְאֵת דִּינָה בִתּוֹ כׇּל־נֶפֶשׁ בָּנָיו וּבְנוֹתָיו שְׁלֹשִׁים וְשָׁלֹֽשׁ׃
16 ੧੬ ਗਾਦ ਦੇ ਪੁੱਤਰ: ਸਿਫਯੋਨ, ਹੱਗੀ, ਸੂਨੀ, ਅਸਬੋਨ, ਏਰੀ, ਅਰੋਦੀ ਅਤੇ ਅਰਏਲੀ ਸਨ।
וּבְנֵי גָד צִפְיוֹן וְחַגִּי שׁוּנִי וְאֶצְבֹּן עֵרִי וַֽאֲרוֹדִי וְאַרְאֵלִֽי׃
17 ੧੭ ਆਸ਼ੇਰ ਦੇ ਪੁੱਤਰ: ਯਿਮਨਾਹ, ਯਿਸ਼ਵਾਹ, ਯਿਸ਼ਵੀ, ਬਰੀਆਹ ਅਤੇ ਸਰਹ ਉਨ੍ਹਾਂ ਦੀ ਭੈਣ। ਬਰੀਆਹ ਦੇ ਪੁੱਤਰ ਹੇਬਰ ਅਤੇ ਮਲਕੀਏਲ ਸਨ।
וּבְנֵי אָשֵׁר יִמְנָה וְיִשְׁוָה וְיִשְׁוִי וּבְרִיעָה וְשֶׂרַח אֲחֹתָם וּבְנֵי בְרִיעָה חֶבֶר וּמַלְכִּיאֵֽל׃
18 ੧੮ ਇਹ ਜਿਲਫਾਹ ਦੇ ਪੁੱਤਰ ਸਨ, ਜਿਸ ਨੂੰ ਲਾਬਾਨ ਨੇ ਆਪਣੀ ਧੀ ਲੇਆਹ ਨੂੰ ਦਿੱਤਾ ਸੀ, ਉਸ ਨੇ ਯਾਕੂਬ ਲਈ ਇਨ੍ਹਾਂ ਸੋਲ਼ਾਂ ਪ੍ਰਾਣੀਆਂ ਨੂੰ ਜਨਮ ਦਿੱਤਾ।
אֵלֶּה בְּנֵי זִלְפָּה אֲשֶׁר־נָתַן לָבָן לְלֵאָה בִתּוֹ וַתֵּלֶד אֶת־אֵלֶּה לְיַעֲקֹב שֵׁשׁ עֶשְׂרֵה נָֽפֶשׁ׃
19 ੧੯ ਯਾਕੂਬ ਦੀ ਪਤਨੀ ਰਾਖ਼ੇਲ ਦੇ ਪੁੱਤਰ ਯੂਸੁਫ਼ ਅਤੇ ਬਿਨਯਾਮੀਨ ਸਨ।
בְּנֵי רָחֵל אֵשֶׁת יַֽעֲקֹב יוֹסֵף וּבִנְיָמִֽן׃
20 ੨੦ ਯੂਸੁਫ਼ ਤੋਂ ਮਿਸਰ ਦੇਸ਼ ਵਿੱਚ ਊਨ ਦੇ ਜਾਜਕ ਪੋਟੀ-ਫ਼ਰਾ ਦੀ ਧੀ ਆਸਨਥ ਨੇ ਮਨੱਸ਼ਹ ਅਤੇ ਇਫ਼ਰਾਈਮ ਨੂੰ ਜਨਮ ਦਿੱਤਾ।
וַיִּוָּלֵד לְיוֹסֵף בְּאֶרֶץ מִצְרַיִם אֲשֶׁר יָֽלְדָה־לּוֹ אָֽסְנַת בַּת־פּוֹטִי פֶרַע כֹּהֵן אֹן אֶת־מְנַשֶּׁה וְאֶת־אֶפְרָֽיִם׃
21 ੨੧ ਬਿਨਯਾਮੀਨ ਦੇ ਪੁੱਤਰ: ਬਲਾ, ਬਕਰ, ਅਸ਼ਬੇਲ, ਗੇਰਾ, ਨਅਮਾਨ, ਏਹੀ, ਰੋਸ਼, ਮੁੱਫੀਮ, ਹੁੱਪੀਮ ਅਤੇ ਅਰਦ ਸਨ।
וּבְנֵי בִנְיָמִן בֶּלַע וָבֶכֶר וְאַשְׁבֵּל גֵּרָא וְנַעֲמָן אֵחִי וָרֹאשׁ מֻפִּים וְחֻפִּים וָאָֽרְדְּ׃
22 ੨੨ ਇਹ ਰਾਖ਼ੇਲ ਦੇ ਪੁੱਤਰ ਸਨ, ਜਿਹਨਾਂ ਨੂੰ ਉਸ ਨੇ ਯਾਕੂਬ ਲਈ ਜੰਮਿਆ ਸੀ, ਉਹ ਸਾਰੇ ਚੌਦਾਂ ਪ੍ਰਾਣੀ ਸਨ।
אֵלֶּה בְּנֵי רָחֵל אֲשֶׁר יֻלַּד לְיַעֲקֹב כׇּל־נֶפֶשׁ אַרְבָּעָה עָשָֽׂר׃
23 ੨੩ ਦਾਨ ਦਾ ਪੁੱਤਰ ਹੁਸ਼ੀਮ ਸੀ।
וּבְנֵי־דָן חֻשִֽׁים׃
24 ੨੪ ਨਫ਼ਤਾਲੀ ਦੇ ਪੁੱਤਰ: ਯਹਸਏਲ, ਗੂਨੀ, ਯੇਸਰ ਅਤੇ ਸ਼ਿੱਲੇਮ ਸਨ।
וּבְנֵי נַפְתָּלִי יַחְצְאֵל וְגוּנִי וְיֵצֶר וְשִׁלֵּֽם׃
25 ੨੫ ਇਹ ਬਿਲਹਾਹ ਦੇ ਪੁੱਤਰ ਸਨ, ਜਿਸ ਨੂੰ ਲਾਬਾਨ ਨੇ ਆਪਣੀ ਧੀ ਰਾਖ਼ੇਲ ਨੂੰ ਦਿੱਤਾ ਸੀ ਅਤੇ ਉਸ ਨੇ ਯਾਕੂਬ ਦੇ ਲਈ ਇਨ੍ਹਾਂ ਸੱਤ ਪ੍ਰਾਣੀ ਨੂੰ ਜਨਮ ਦਿੱਤਾ।
אֵלֶּה בְּנֵי בִלְהָה אֲשֶׁר־נָתַן לָבָן לְרָחֵל בִּתּוֹ וַתֵּלֶד אֶת־אֵלֶּה לְיַעֲקֹב כׇּל־נֶפֶשׁ שִׁבְעָֽה׃
26 ੨੬ ਯਾਕੂਬ ਦੇ ਨਿੱਜ ਵੰਸ਼ ਵਿੱਚੋਂ ਸਾਰੇ ਪ੍ਰਾਣੀ ਜਿਹੜੇ ਉਸ ਦੇ ਨਾਲ ਮਿਸਰ ਵਿੱਚ ਆਏ, ਉਸ ਦੀਆਂ ਨੂੰਹਾਂ ਤੋਂ ਬਿਨ੍ਹਾਂ ਛਿਆਹਠ ਪ੍ਰਾਣੀ ਸਨ।
כׇּל־הַנֶּפֶשׁ הַבָּאָה לְיַעֲקֹב מִצְרַיְמָה יֹצְאֵי יְרֵכוֹ מִלְּבַד נְשֵׁי בְנֵי־יַעֲקֹב כׇּל־נֶפֶשׁ שִׁשִּׁים וָשֵֽׁשׁ׃
27 ੨੭ ਯੂਸੁਫ਼ ਦੇ ਪੁੱਤਰ ਜਿਹੜੇ ਉਸ ਤੋਂ ਮਿਸਰ ਵਿੱਚ ਜੰਮੇ ਦੋ ਪ੍ਰਾਣੀ ਸਨ। ਇਸ ਤਰ੍ਹਾਂ ਉਹ ਸਾਰੇ ਜਿਹੜੇ ਯਾਕੂਬ ਦੇ ਘਰਾਣੇ ਤੋਂ ਮਿਸਰ ਵਿੱਚ ਆਏ ਸਨ, ਸੱਤਰ ਪ੍ਰਾਣੀ ਸਨ।
וּבְנֵי יוֹסֵף אֲשֶׁר־יֻלַּד־לוֹ בְמִצְרַיִם נֶפֶשׁ שְׁנָיִם כׇּל־הַנֶּפֶשׁ לְבֵֽית־יַעֲקֹב הַבָּאָה מִצְרַיְמָה שִׁבְעִֽים׃
28 ੨੮ ਉਸ ਨੇ ਯਹੂਦਾਹ ਨੂੰ ਯੂਸੁਫ਼ ਦੇ ਕੋਲ ਆਪਣੇ ਅੱਗੇ-ਅੱਗੇ ਭੇਜਿਆ ਤਾਂ ਜੋ ਉਹ ਉਸ ਨੂੰ ਗੋਸ਼ਨ ਦਾ ਰਾਹ ਵਿਖਾਵੇ, ਅਤੇ ਓਹ ਗੋਸ਼ਨ ਦੇ ਦੇਸ਼ ਵਿੱਚ ਆਏ।
וְאֶת־יְהוּדָה שָׁלַח לְפָנָיו אֶל־יוֹסֵף לְהוֹרֹת לְפָנָיו גֹּשְׁנָה וַיָּבֹאוּ אַרְצָה גֹּֽשֶׁן׃
29 ੨੯ ਤਦ ਯੂਸੁਫ਼ ਨੇ ਆਪਣਾ ਰਥ ਜੋੜਿਆ ਅਤੇ ਆਪਣੇ ਪਿਤਾ ਇਸਰਾਏਲ ਨੂੰ ਮਿਲਣ ਲਈ ਗੋਸ਼ਨ ਨੂੰ ਗਿਆ ਅਤੇ ਉਸ ਦੇ ਅੱਗੇ ਹਾਜ਼ਰ ਹੋਇਆ ਅਤੇ ਉਸ ਦੇ ਗਲ਼ ਲੱਗਾ ਅਤੇ ਬਹੁਤ ਦੇਰ ਤੱਕ ਉਸ ਦੇ ਗਲ਼ ਨਾਲ ਲੱਗ ਕੇ ਰੋਇਆ।
וַיֶּאְסֹר יוֹסֵף מֶרְכַּבְתּוֹ וַיַּעַל לִקְרַֽאת־יִשְׂרָאֵל אָבִיו גֹּשְׁנָה וַיֵּרָא אֵלָיו וַיִּפֹּל עַל־צַוָּארָיו וַיֵּבְךְּ עַל־צַוָּארָיו עֽוֹד׃
30 ੩੦ ਫੇਰ ਇਸਰਾਏਲ ਨੇ ਯੂਸੁਫ਼ ਨੂੰ ਆਖਿਆ, ਹੁਣ ਮੈਨੂੰ ਮਰਨ ਦੇ ਕਿਉਂ ਜੋ ਮੈਂ ਤੇਰਾ ਮੂੰਹ ਵੇਖ ਲਿਆ ਹੈ ਕਿ ਤੂੰ ਅਜੇ ਜੀਉਂਦਾ ਹੈ।
וַיֹּאמֶר יִשְׂרָאֵל אֶל־יוֹסֵף אָמוּתָה הַפָּעַם אַחֲרֵי רְאוֹתִי אֶת־פָּנֶיךָ כִּי עוֹדְךָ חָֽי׃
31 ੩੧ ਤਦ ਯੂਸੁਫ਼ ਨੇ ਆਪਣੇ ਭਰਾਵਾਂ ਅਤੇ ਆਪਣੇ ਪਿਤਾ ਦੇ ਘਰਾਣੇ ਨੂੰ ਆਖਿਆ, ਮੈਂ ਫ਼ਿਰਊਨ ਕੋਲ ਖ਼ਬਰ ਦੇਣ ਜਾਂਦਾ ਹਾਂ ਅਤੇ ਉਸ ਨੂੰ ਆਖਾਂਗਾ ਕਿ ਮੇਰੇ ਭਰਾ ਅਤੇ ਮੇਰੇ ਪਿਤਾ ਦਾ ਘਰਾਣਾ, ਜਿਹੜਾ ਕਨਾਨ ਦੇਸ਼ ਵਿੱਚ ਸੀ, ਮੇਰੇ ਕੋਲ ਆ ਗਿਆ ਹੈ।
וַיֹּאמֶר יוֹסֵף אֶל־אֶחָיו וְאֶל־בֵּית אָבִיו אֶעֱלֶה וְאַגִּידָה לְפַרְעֹה וְאֹֽמְרָה אֵלָיו אַחַי וּבֵית־אָבִי אֲשֶׁר בְּאֶֽרֶץ־כְּנַעַן בָּאוּ אֵלָֽי׃
32 ੩੨ ਓਹ ਮਨੁੱਖ ਆਜੜੀ ਹਨ ਕਿਉਂ ਜੋ ਓਹ ਪਸ਼ੂਆਂ ਨੂੰ ਪਾਲਣ ਵਾਲੇ ਹਨ ਅਤੇ ਓਹ ਆਪਣੇ ਇੱਜੜ ਅਤੇ ਵੱਗ ਅਤੇ ਸਭ ਕੁਝ ਜੋ ਉਨ੍ਹਾਂ ਦਾ ਹੈ, ਨਾਲ ਲੈ ਕੇ ਆਏ ਹਨ।
וְהָאֲנָשִׁים רֹעֵי צֹאן כִּֽי־אַנְשֵׁי מִקְנֶה הָיוּ וְצֹאנָם וּבְקָרָם וְכׇל־אֲשֶׁר לָהֶם הֵבִֽיאוּ׃
33 ੩੩ ਜਦ ਫ਼ਿਰਊਨ ਤੁਹਾਨੂੰ ਬੁਲਾਏ ਅਤੇ ਪੁੱਛੇ ਕਿ ਤੁਸੀਂ ਕੀ ਕੰਮ ਕਰਦੇ ਹੋ?
וְהָיָה כִּֽי־יִקְרָא לָכֶם פַּרְעֹה וְאָמַר מַה־מַּעֲשֵׂיכֶֽם׃
34 ੩੪ ਤਦ ਤੁਸੀਂ ਇਹ ਆਖਣਾ, ਤੁਹਾਡੇ ਦਾਸ ਜਵਾਨੀ ਤੋਂ ਲੈ ਕੇ ਹੁਣ ਤੱਕ ਪਸ਼ੂ ਪਾਲਦੇ ਰਹੇ ਹਨ, ਅਸੀਂ ਵੀ ਅਤੇ ਸਾਡੇ ਪਿਓ ਦਾਦੇ ਵੀ ਤਦ ਤੁਸੀਂ ਗੋਸ਼ਨ ਦੇਸ਼ ਵਿੱਚ ਵੱਸ ਜਾਓਗੇ ਕਿਉਂ ਜੋ ਮਿਸਰੀ ਸਾਰੇ ਆਜੜੀਆਂ ਤੋਂ ਘਿਰਣਾ ਕਰਦੇ ਹਨ।
וַאֲמַרְתֶּם אַנְשֵׁי מִקְנֶה הָיוּ עֲבָדֶיךָ מִנְּעוּרֵינוּ וְעַד־עַתָּה גַּם־אֲנַחְנוּ גַּם־אֲבֹתֵינוּ בַּעֲבוּר תֵּשְׁבוּ בְּאֶרֶץ גֹּשֶׁן כִּֽי־תוֹעֲבַת מִצְרַיִם כׇּל־רֹעֵה צֹֽאן׃

< ਉਤਪਤ 46 >