< ਉਤਪਤ 46 >
1 ੧ ਤਦ ਇਸਰਾਏਲ ਨੇ ਆਪਣਾ ਸਭ ਕੁਝ ਲੈ ਕੇ ਕੂਚ ਕੀਤਾ ਅਤੇ ਬਏਰਸ਼ਬਾ ਨੂੰ ਆਇਆ ਅਤੇ ਆਪਣੇ ਪਿਤਾ ਇਸਹਾਕ ਦੇ ਪਰਮੇਸ਼ੁਰ ਲਈ ਬਲੀਆਂ ਚੜ੍ਹਾਈਆਂ।
Israele dunque levò le tende con quanto possedeva e arrivò a Bersabea, dove offrì sacrifici al Dio di suo padre Isacco.
2 ੨ ਪਰਮੇਸ਼ੁਰ ਨੇ ਇਸਰਾਏਲ ਨੂੰ ਰਾਤ ਦੇ ਸਮੇਂ ਦਰਸ਼ਣ ਦੇ ਕੇ ਆਖਿਆ, ਯਾਕੂਬ! ਯਾਕੂਬ! ਉਸ ਨੇ ਆਖਿਆ, ਮੈਂ ਹਾਜ਼ਰ ਹਾਂ।
Dio disse a Israele in una visione notturna: «Giacobbe, Giacobbe!». Rispose: «Eccomi!».
3 ੩ ਉਸ ਆਖਿਆ, ਮੈਂ ਪਰਮੇਸ਼ੁਰ, ਤੇਰੇ ਪਿਤਾ ਦਾ ਪਰਮੇਸ਼ੁਰ ਹਾਂ।
Riprese: «Io sono Dio, il Dio di tuo padre. Non temere di scendere in Egitto, perché laggiù io farò di te un grande popolo.
4 ੪ ਮਿਸਰ ਵੱਲ ਜਾਣ ਤੋਂ ਨਾ ਡਰ, ਕਿਉਂ ਜੋ ਮੈਂ ਉੱਥੇ ਤੈਨੂੰ ਇੱਕ ਵੱਡੀ ਕੌਮ ਬਣਾਵਾਂਗਾ ਅਤੇ ਮੈਂ ਤੇਰੇ ਅੰਗ-ਸੰਗ ਮਿਸਰ ਵਿੱਚ ਚੱਲਾਂਗਾ ਅਤੇ ਸੱਚ-ਮੁੱਚ ਮੈਂ ਤੈਨੂੰ ਉੱਥੋਂ ਫੇਰ ਲੈ ਆਵਾਂਗਾ ਅਤੇ ਯੂਸੁਫ਼ ਆਪਣੇ ਹੱਥਾਂ ਨਾਲ ਤੇਰੀਆਂ ਅੱਖਾਂ ਬੰਦ ਕਰੇਗਾ।
Io scenderò con te in Egitto e io certo ti farò tornare. Giuseppe ti chiuderà gli occhi».
5 ੫ ਯਾਕੂਬ ਬਏਰਸ਼ਬਾ ਤੋਂ ਉੱਠਿਆ ਅਤੇ ਇਸਰਾਏਲ ਦੇ ਪੁੱਤਰ, ਆਪਣੇ ਪਿਤਾ ਯਾਕੂਬ ਨੂੰ ਅਤੇ ਆਪਣੇ ਛੋਟੇ ਬੱਚਿਆਂ ਅਤੇ ਆਪਣੀਆਂ ਪਤਨੀਆਂ ਨੂੰ ਗੱਡਿਆਂ ਉੱਤੇ ਲੈ ਚੱਲੇ, ਜਿਹੜੇ ਫ਼ਿਰਊਨ ਨੇ ਉਨ੍ਹਾਂ ਨੂੰ ਲਿਆਉਣ ਲਈ ਭੇਜੇ ਸਨ।
Giacobbe si alzò da Bersabea e i figli di Israele fecero salire il loro padre Giacobbe, i loro bambini e le loro donne sui carri che il faraone aveva mandati per trasportarlo.
6 ੬ ਉਨ੍ਹਾਂ ਨੇ ਆਪਣੇ ਪਸ਼ੂ ਅਤੇ ਆਪਣਾ ਸਾਰਾ ਸਮਾਨ ਜਿਹੜਾ ਉਨ੍ਹਾਂ ਨੇ ਕਨਾਨ ਦੇਸ਼ ਵਿੱਚ ਕਮਾਇਆ ਸੀ, ਲੈ ਲਿਆ ਅਤੇ ਯਾਕੂਬ ਅਤੇ ਉਸ ਦਾ ਸਾਰਾ ਵੰਸ਼ ਉਸ ਦੇ ਨਾਲ ਮਿਸਰ ਵਿੱਚ ਆਇਆ
Essi presero il loro bestiame e tutti i beni che avevano acquistati nel paese di Canaan e vennero in Egitto; Giacobbe cioè e con lui tutti i suoi discendenti;
7 ੭ ਅਰਥਾਤ ਉਹ ਆਪਣੇ ਪੁੱਤਰ-ਧੀਆਂ, ਪੋਤੇ-ਪੋਤੀਆਂ ਅਤੇ ਆਪਣਾ ਸਾਰਾ ਵੰਸ਼ ਆਪਣੇ ਨਾਲ ਲੈ ਕੇ ਆਇਆ।
i suoi figli e i nipoti, le sue figlie e le nipoti, tutti i suoi discendenti egli condusse con sé in Egitto.
8 ੮ ਇਸਰਾਏਲ ਦੇ ਪੁੱਤਰਾਂ ਦੇ ਨਾਮ ਇਹ ਹਨ, ਜਿਹੜੇ ਮਿਸਰ ਵਿੱਚ ਆਏ: ਯਾਕੂਬ ਅਤੇ ਉਸ ਦਾ ਪਹਿਲੌਠਾ ਪੁੱਤਰ ਰਊਬੇਨ।
Questi sono i nomi dei figli d'Israele che entrarono in Egitto: Giacobbe e i suoi figli, il primogenito di Giacobbe, Ruben.
9 ੯ ਰਊਬੇਨ ਦੇ ਪੁੱਤਰ: ਹਨੋਕ, ਪੱਲੂ, ਹਸਰੋਨ ਅਤੇ ਕਰਮੀ।
I figli di Ruben: Enoch, Pallu, Chezron e Carmi.
10 ੧੦ ਸ਼ਿਮਓਨ ਦੇ ਪੁੱਤਰ: ਯਮੂਏਲ, ਯਾਮੀਨ, ਓਹਦ, ਯਾਕੀਨ, ਸੋਹਰ ਅਤੇ ਸਾਊਲ ਜੋ ਕਨਾਨੀ ਇਸਤਰੀ ਦਾ ਪੁੱਤਰ ਸੀ।
I figli di Simeone: Iemuel, Iamin, Oad, Iachin, Socar e Saul, figlio della Cananea.
11 ੧੧ ਲੇਵੀ ਦੇ ਪੁੱਤਰ: ਗੇਰਸ਼ੋਨ, ਕਹਾਥ ਅਤੇ ਮਰਾਰੀ।
I figli di Levi: Gherson, Keat e Merari.
12 ੧੨ ਯਹੂਦਾਹ ਦੇ ਪੁੱਤਰ: ਏਰ, ਓਨਾਨ, ਸ਼ੇਲਾਹ, ਪਰਸ ਅਤੇ ਜ਼ਰਹ। ਪਰ ਏਰ ਅਤੇ ਓਨਾਨ ਕਨਾਨ ਦੇਸ਼ ਵਿੱਚ ਮਰ ਗਏ ਅਤੇ ਫਰਸ ਦੇ ਪੁੱਤਰ ਹਸਰੋਨ ਅਤੇ ਹਾਮੂਲ ਸਨ।
I figli di Giuda: Er, Onan, Sela, Perez e Zerach; ma Er e Onan morirono nel paese di Canaan. Furono figli di Perez: Chezron e Amul.
13 ੧੩ ਯਿੱਸਾਕਾਰ ਦੇ ਪੁੱਤਰ: ਤੋਲਾ, ਪੁੱਵਾਹ, ਯੋਬ ਅਤੇ ਸ਼ਿਮਰੋਨ।
I figli di Issacar: Tola, Puva, Giobbe e Simron.
14 ੧੪ ਜ਼ਬੂਲੁਨ ਦੇ ਪੁੱਤਰ: ਸਰਦ, ਏਲੋਨ ਅਤੇ ਯਹਲਏਲ।
I figli di Zàbulon: Sered, Elon e Iacleel.
15 ੧੫ ਲੇਆਹ ਦੇ ਪੁੱਤਰ ਇਹ ਸਨ, ਜਿਨ੍ਹਾਂ ਨੂੰ ਉਸ ਨੇ ਆਪਣੀ ਧੀ ਦੀਨਾਹ ਸਮੇਤ ਪਦਨ ਅਰਾਮ ਵਿੱਚ ਜਨਮ ਦਿੱਤਾ। ਉਹ ਸਾਰੇ ਪ੍ਰਾਣੀ ਅਰਥਾਤ ਉਸ ਦੇ ਪੁੱਤਰ ਅਤੇ ਉਸ ਦੀਆਂ ਧੀਆਂ ਤੇਂਤੀ ਸਨ।
Questi sono i figli che Lia partorì a Giacobbe in Paddan-Aram insieme con la figlia Dina; tutti i suoi figli e le sue figlie erano trentatrè persone.
16 ੧੬ ਗਾਦ ਦੇ ਪੁੱਤਰ: ਸਿਫਯੋਨ, ਹੱਗੀ, ਸੂਨੀ, ਅਸਬੋਨ, ਏਰੀ, ਅਰੋਦੀ ਅਤੇ ਅਰਏਲੀ ਸਨ।
I figli di Gad: Zifion, Agghi, Suni, Esbon, Eri, Arodi e Areli.
17 ੧੭ ਆਸ਼ੇਰ ਦੇ ਪੁੱਤਰ: ਯਿਮਨਾਹ, ਯਿਸ਼ਵਾਹ, ਯਿਸ਼ਵੀ, ਬਰੀਆਹ ਅਤੇ ਸਰਹ ਉਨ੍ਹਾਂ ਦੀ ਭੈਣ। ਬਰੀਆਹ ਦੇ ਪੁੱਤਰ ਹੇਬਰ ਅਤੇ ਮਲਕੀਏਲ ਸਨ।
I figli di Aser: Imma, Isva, Isvi, Beria e la loro sorella Serach. I figli di Beria: Eber e Malchiel.
18 ੧੮ ਇਹ ਜਿਲਫਾਹ ਦੇ ਪੁੱਤਰ ਸਨ, ਜਿਸ ਨੂੰ ਲਾਬਾਨ ਨੇ ਆਪਣੀ ਧੀ ਲੇਆਹ ਨੂੰ ਦਿੱਤਾ ਸੀ, ਉਸ ਨੇ ਯਾਕੂਬ ਲਈ ਇਨ੍ਹਾਂ ਸੋਲ਼ਾਂ ਪ੍ਰਾਣੀਆਂ ਨੂੰ ਜਨਮ ਦਿੱਤਾ।
Questi sono i figli di Zilpa, che Làbano aveva dato alla figlia Lia; essa li partorì a Giacobbe: sono sedici persone.
19 ੧੯ ਯਾਕੂਬ ਦੀ ਪਤਨੀ ਰਾਖ਼ੇਲ ਦੇ ਪੁੱਤਰ ਯੂਸੁਫ਼ ਅਤੇ ਬਿਨਯਾਮੀਨ ਸਨ।
I figli di Rachele, moglie di Giacobbe: Giuseppe e Beniamino.
20 ੨੦ ਯੂਸੁਫ਼ ਤੋਂ ਮਿਸਰ ਦੇਸ਼ ਵਿੱਚ ਊਨ ਦੇ ਜਾਜਕ ਪੋਟੀ-ਫ਼ਰਾ ਦੀ ਧੀ ਆਸਨਥ ਨੇ ਮਨੱਸ਼ਹ ਅਤੇ ਇਫ਼ਰਾਈਮ ਨੂੰ ਜਨਮ ਦਿੱਤਾ।
A Giuseppe nacquero in Egitto Efraim e Manasse, che gli partorì Asenat, figlia di Potifera, sacerdote di On.
21 ੨੧ ਬਿਨਯਾਮੀਨ ਦੇ ਪੁੱਤਰ: ਬਲਾ, ਬਕਰ, ਅਸ਼ਬੇਲ, ਗੇਰਾ, ਨਅਮਾਨ, ਏਹੀ, ਰੋਸ਼, ਮੁੱਫੀਮ, ਹੁੱਪੀਮ ਅਤੇ ਅਰਦ ਸਨ।
I figli di Beniamino: Bela, Becher e Asbel, Ghera, Naaman, Echi, Ros, Muppim, Uppim e Arde.
22 ੨੨ ਇਹ ਰਾਖ਼ੇਲ ਦੇ ਪੁੱਤਰ ਸਨ, ਜਿਹਨਾਂ ਨੂੰ ਉਸ ਨੇ ਯਾਕੂਬ ਲਈ ਜੰਮਿਆ ਸੀ, ਉਹ ਸਾਰੇ ਚੌਦਾਂ ਪ੍ਰਾਣੀ ਸਨ।
Questi sono i figli che Rachele partorì a Giacobbe; in tutto sono quattordici persone.
23 ੨੩ ਦਾਨ ਦਾ ਪੁੱਤਰ ਹੁਸ਼ੀਮ ਸੀ।
I figli di Dan: Usim.
24 ੨੪ ਨਫ਼ਤਾਲੀ ਦੇ ਪੁੱਤਰ: ਯਹਸਏਲ, ਗੂਨੀ, ਯੇਸਰ ਅਤੇ ਸ਼ਿੱਲੇਮ ਸਨ।
I figli di Nèftali: Iacseel, Guni, Ieser e Sillem.
25 ੨੫ ਇਹ ਬਿਲਹਾਹ ਦੇ ਪੁੱਤਰ ਸਨ, ਜਿਸ ਨੂੰ ਲਾਬਾਨ ਨੇ ਆਪਣੀ ਧੀ ਰਾਖ਼ੇਲ ਨੂੰ ਦਿੱਤਾ ਸੀ ਅਤੇ ਉਸ ਨੇ ਯਾਕੂਬ ਦੇ ਲਈ ਇਨ੍ਹਾਂ ਸੱਤ ਪ੍ਰਾਣੀ ਨੂੰ ਜਨਮ ਦਿੱਤਾ।
Questi sono i figli di Bila, che Làbano diede alla figlia Rachele, ed essa li partorì a Giacobbe; in tutto sette persone.
26 ੨੬ ਯਾਕੂਬ ਦੇ ਨਿੱਜ ਵੰਸ਼ ਵਿੱਚੋਂ ਸਾਰੇ ਪ੍ਰਾਣੀ ਜਿਹੜੇ ਉਸ ਦੇ ਨਾਲ ਮਿਸਰ ਵਿੱਚ ਆਏ, ਉਸ ਦੀਆਂ ਨੂੰਹਾਂ ਤੋਂ ਬਿਨ੍ਹਾਂ ਛਿਆਹਠ ਪ੍ਰਾਣੀ ਸਨ।
Tutte le persone che entrarono con Giacobbe in Egitto, uscite dai suoi fianchi, senza le mogli dei figli di Giacobbe, sono sessantasei.
27 ੨੭ ਯੂਸੁਫ਼ ਦੇ ਪੁੱਤਰ ਜਿਹੜੇ ਉਸ ਤੋਂ ਮਿਸਰ ਵਿੱਚ ਜੰਮੇ ਦੋ ਪ੍ਰਾਣੀ ਸਨ। ਇਸ ਤਰ੍ਹਾਂ ਉਹ ਸਾਰੇ ਜਿਹੜੇ ਯਾਕੂਬ ਦੇ ਘਰਾਣੇ ਤੋਂ ਮਿਸਰ ਵਿੱਚ ਆਏ ਸਨ, ਸੱਤਰ ਪ੍ਰਾਣੀ ਸਨ।
I figli che nacquero a Giuseppe in Egitto sono due persone. Tutte le persone della famiglia di Giacobbe, che entrarono in Egitto, sono settanta.
28 ੨੮ ਉਸ ਨੇ ਯਹੂਦਾਹ ਨੂੰ ਯੂਸੁਫ਼ ਦੇ ਕੋਲ ਆਪਣੇ ਅੱਗੇ-ਅੱਗੇ ਭੇਜਿਆ ਤਾਂ ਜੋ ਉਹ ਉਸ ਨੂੰ ਗੋਸ਼ਨ ਦਾ ਰਾਹ ਵਿਖਾਵੇ, ਅਤੇ ਓਹ ਗੋਸ਼ਨ ਦੇ ਦੇਸ਼ ਵਿੱਚ ਆਏ।
Ora egli aveva mandato Giuda avanti a sé da Giuseppe, perché questi desse istruzioni in Gosen prima del suo arrivo. Poi arrivarono al paese di Gosen.
29 ੨੯ ਤਦ ਯੂਸੁਫ਼ ਨੇ ਆਪਣਾ ਰਥ ਜੋੜਿਆ ਅਤੇ ਆਪਣੇ ਪਿਤਾ ਇਸਰਾਏਲ ਨੂੰ ਮਿਲਣ ਲਈ ਗੋਸ਼ਨ ਨੂੰ ਗਿਆ ਅਤੇ ਉਸ ਦੇ ਅੱਗੇ ਹਾਜ਼ਰ ਹੋਇਆ ਅਤੇ ਉਸ ਦੇ ਗਲ਼ ਲੱਗਾ ਅਤੇ ਬਹੁਤ ਦੇਰ ਤੱਕ ਉਸ ਦੇ ਗਲ਼ ਨਾਲ ਲੱਗ ਕੇ ਰੋਇਆ।
Allora Giuseppe fece attaccare il suo carro e salì in Gosen incontro a Israele, suo padre. Appena se lo vide davanti, gli si gettò al collo e pianse a lungo stretto al suo collo.
30 ੩੦ ਫੇਰ ਇਸਰਾਏਲ ਨੇ ਯੂਸੁਫ਼ ਨੂੰ ਆਖਿਆ, ਹੁਣ ਮੈਨੂੰ ਮਰਨ ਦੇ ਕਿਉਂ ਜੋ ਮੈਂ ਤੇਰਾ ਮੂੰਹ ਵੇਖ ਲਿਆ ਹੈ ਕਿ ਤੂੰ ਅਜੇ ਜੀਉਂਦਾ ਹੈ।
Israele disse a Giuseppe: «Posso anche morire, questa volta, dopo aver visto la tua faccia, perché sei ancora vivo».
31 ੩੧ ਤਦ ਯੂਸੁਫ਼ ਨੇ ਆਪਣੇ ਭਰਾਵਾਂ ਅਤੇ ਆਪਣੇ ਪਿਤਾ ਦੇ ਘਰਾਣੇ ਨੂੰ ਆਖਿਆ, ਮੈਂ ਫ਼ਿਰਊਨ ਕੋਲ ਖ਼ਬਰ ਦੇਣ ਜਾਂਦਾ ਹਾਂ ਅਤੇ ਉਸ ਨੂੰ ਆਖਾਂਗਾ ਕਿ ਮੇਰੇ ਭਰਾ ਅਤੇ ਮੇਰੇ ਪਿਤਾ ਦਾ ਘਰਾਣਾ, ਜਿਹੜਾ ਕਨਾਨ ਦੇਸ਼ ਵਿੱਚ ਸੀ, ਮੇਰੇ ਕੋਲ ਆ ਗਿਆ ਹੈ।
Allora Giuseppe disse ai fratelli e alla famiglia del padre: «Vado ad informare il faraone e a dirgli: I miei fratelli e la famiglia di mio padre, che erano nel paese di Canaan, sono venuti da me.
32 ੩੨ ਓਹ ਮਨੁੱਖ ਆਜੜੀ ਹਨ ਕਿਉਂ ਜੋ ਓਹ ਪਸ਼ੂਆਂ ਨੂੰ ਪਾਲਣ ਵਾਲੇ ਹਨ ਅਤੇ ਓਹ ਆਪਣੇ ਇੱਜੜ ਅਤੇ ਵੱਗ ਅਤੇ ਸਭ ਕੁਝ ਜੋ ਉਨ੍ਹਾਂ ਦਾ ਹੈ, ਨਾਲ ਲੈ ਕੇ ਆਏ ਹਨ।
Ora questi uomini sono pastori di greggi, si occupano di bestiame, e hanno condotto i loro greggi, i loro armenti e tutti i loro averi.
33 ੩੩ ਜਦ ਫ਼ਿਰਊਨ ਤੁਹਾਨੂੰ ਬੁਲਾਏ ਅਤੇ ਪੁੱਛੇ ਕਿ ਤੁਸੀਂ ਕੀ ਕੰਮ ਕਰਦੇ ਹੋ?
Quando dunque il faraone vi chiamerà e vi domanderà: Qual è il vostro mestiere?,
34 ੩੪ ਤਦ ਤੁਸੀਂ ਇਹ ਆਖਣਾ, ਤੁਹਾਡੇ ਦਾਸ ਜਵਾਨੀ ਤੋਂ ਲੈ ਕੇ ਹੁਣ ਤੱਕ ਪਸ਼ੂ ਪਾਲਦੇ ਰਹੇ ਹਨ, ਅਸੀਂ ਵੀ ਅਤੇ ਸਾਡੇ ਪਿਓ ਦਾਦੇ ਵੀ ਤਦ ਤੁਸੀਂ ਗੋਸ਼ਨ ਦੇਸ਼ ਵਿੱਚ ਵੱਸ ਜਾਓਗੇ ਕਿਉਂ ਜੋ ਮਿਸਰੀ ਸਾਰੇ ਆਜੜੀਆਂ ਤੋਂ ਘਿਰਣਾ ਕਰਦੇ ਹਨ।
voi risponderete: Gente dedita al bestiame sono stati i tuoi servi, dalla nostra fanciullezza fino ad ora, noi e i nostri padri. Questo perché possiate risiedere nel paese di Gosen». Perché tutti i pastori di greggi sono un abominio per gli Egiziani.