< ਉਤਪਤ 48 >
1 ੧ ਕੁਝ ਦਿਨਾਂ ਤੋਂ ਬਾਅਦ ਇਹ ਹੋਇਆ ਕਿ ਕਿਸੇ ਨੇ ਯੂਸੁਫ਼ ਨੂੰ ਆਖਿਆ, ਵੇਖੋ, ਤੁਹਾਡਾ ਪਿਤਾ ਬਿਮਾਰ ਹੈ। ਤਦ ਉਸ ਨੇ ਆਪਣੇ ਦੋਹਾਂ ਪੁੱਤਰਾਂ ਮਨੱਸ਼ਹ ਅਤੇ ਇਫ਼ਰਾਈਮ ਨੂੰ ਆਪਣੇ ਨਾਲ ਲਿਆ।
这事以后,有人告诉约瑟说:“你的父亲病了。”他就带着两个儿子玛拿西和以法莲同去。
2 ੨ ਕਿਸੇ ਨੇ ਯਾਕੂਬ ਨੂੰ ਦੱਸਿਆ, ਵੇਖੋ ਤੁਹਾਡਾ ਪੁੱਤਰ ਯੂਸੁਫ਼ ਤੁਹਾਡੇ ਕੋਲ ਆਉਂਦਾ ਹੈ। ਤਦ ਇਸਰਾਏਲ ਆਪਣੇ ਆਪ ਨੂੰ ਤਕੜਾ ਕਰ ਕੇ ਆਪਣੇ ਮੰਜੇ ਉੱਤੇ ਬੈਠ ਗਿਆ।
有人告诉雅各说:“请看,你儿子约瑟到你这里来了。”以色列就勉强在床上坐起来。
3 ੩ ਯਾਕੂਬ ਨੇ ਯੂਸੁਫ਼ ਨੂੰ ਆਖਿਆ, ਸਰਬ ਸ਼ਕਤੀਮਾਨ ਪਰਮੇਸ਼ੁਰ ਨੇ ਮੈਨੂੰ ਕਨਾਨ ਦੇਸ਼ ਵਿੱਚ ਲੂਜ਼ ਕੋਲ ਦਰਸ਼ਣ ਦਿੱਤਾ ਅਤੇ ਮੈਨੂੰ ਬਰਕਤ ਦਿੱਤੀ
雅各对约瑟说:“全能的 神曾在迦南地的路斯向我显现,赐福与我,
4 ੪ ਅਤੇ ਮੈਨੂੰ ਆਖਿਆ, ਵੇਖ, ਮੈਂ ਤੈਨੂੰ ਫਲਵੰਤ ਕਰਾਂਗਾ ਅਤੇ ਤੈਨੂੰ ਵਧਾਵਾਂਗਾ ਅਤੇ ਤੈਥੋਂ ਬਹੁਤ ਸਾਰੀਆਂ ਕੌਮਾਂ ਬਣਾਵਾਂਗਾ ਅਤੇ ਤੇਰੇ ਬਾਅਦ ਇਹ ਦੇਸ਼ ਸਦਾ ਲਈ ਤੇਰੇ ਵੰਸ਼ ਦੀ ਵਿਰਾਸਤ ਹੋਣ ਲਈ ਦੇ ਦਿਆਂਗਾ।
对我说:‘我必使你生养众多,成为多民,又要把这地赐给你的后裔,永远为业。’
5 ੫ ਹੁਣ ਤੇਰੇ ਦੋਵੇਂ ਪੁੱਤਰ ਜਿਹੜੇ ਮਿਸਰ ਵਿੱਚ ਮੇਰੇ ਆਉਣ ਤੋਂ ਪਹਿਲਾਂ ਪੈਦਾ ਹੋਏ ਸਨ, ਉਹ ਮੇਰੇ ਹੀ ਹਨ। ਰਊਬੇਨ ਅਤੇ ਸ਼ਿਮਓਨ ਵਾਂਗੂੰ ਇਫ਼ਰਾਈਮ ਅਤੇ ਮਨੱਸ਼ਹ ਮੇਰੇ ਹੀ ਪੁੱਤਰ ਹਨ,
我未到埃及见你之先,你在埃及地所生的以法莲和玛拿西这两个儿子是我的,正如吕便和西缅是我的一样。
6 ੬ ਅਤੇ ਉਨ੍ਹਾਂ ਦੇ ਬਾਅਦ ਜਿਹੜੀ ਸੰਤਾਨ ਤੈਥੋਂ ਪੈਦਾ ਹੋਵੇਗੀ, ਉਹ ਤੇਰੀ ਹੋਵੇਗੀ। ਪਰ ਓਹ ਆਪਣੇ ਹਿੱਸੇ ਦੀ ਵੰਡ ਵਿੱਚ ਆਪਣੇ ਭਰਾਵਾਂ ਦੇ ਨਾਮ ਤੋਂ ਪੁਕਾਰੀ ਜਾਵੇਗੀ।
你在他们以后所生的就是你的,他们可以归于他们弟兄的名下得产业。
7 ੭ ਜਦ ਮੈਂ ਪਦਨ ਤੋਂ ਆ ਰਿਹਾ ਸੀ, ਤਦ ਰਸਤੇ ਵਿੱਚ ਜਦ ਅਫਰਾਥ ਥੋੜ੍ਹੀ ਹੀ ਦੂਰ ਰਹਿ ਗਿਆ ਸੀ ਤਾਂ ਕਨਾਨ ਦੇਸ਼ ਵਿੱਚ ਰਾਖ਼ੇਲ ਮੇਰੇ ਸਾਹਮਣੇ ਮਰ ਗਈ ਅਤੇ ਮੈਂ ਉਸ ਨੂੰ ਉੱਥੇ ਹੀ ਅਫਰਾਥ ਜੋ ਬੈਤਲਹਮ ਵੀ ਅਖਵਾਉਂਦਾ ਹੈ, ਦੇ ਰਸਤੇ ਵਿੱਚ ਦਫ਼ਨਾ ਦਿੱਤਾ।
至于我,我从巴旦来的时候,拉结死在我眼前,在迦南地的路上,离以法他还有一段路程,我就把她葬在以法他的路上(以法他就是伯利恒)。”
8 ੮ ਇਹੋ ਹੀ ਬੈਤਲਹਮ ਹੈ। ਫੇਰ ਇਸਰਾਏਲ ਨੇ ਯੂਸੁਫ਼ ਦੇ ਪੁੱਤਰਾਂ ਨੂੰ ਵੇਖ ਕੇ ਆਖਿਆ, ਇਹ ਕੌਣ ਹਨ?
以色列看见约瑟的两个儿子,就说:“这是谁?”
9 ੯ ਯੂਸੁਫ਼ ਨੇ ਆਪਣੇ ਪਿਤਾ ਨੂੰ ਆਖਿਆ, ਇਹ ਮੇਰੇ ਪੁੱਤਰ ਹਨ, ਜਿਹੜੇ ਪਰਮੇਸ਼ੁਰ ਨੇ ਮੈਨੂੰ ਇੱਥੇ ਦਿੱਤੇ ਹਨ। ਉਸ ਨੇ ਆਖਿਆ, ਉਨ੍ਹਾਂ ਨੂੰ ਮੇਰੇ ਕੋਲ ਲਿਆ ਤਾਂ ਜੋ ਮੈਂ ਉਨ੍ਹਾਂ ਨੂੰ ਬਰਕਤ ਦੇਵਾਂ।
约瑟对他父亲说:“这是 神在这里赐给我的儿子。”以色列说:“请你领他们到我跟前,我要给他们祝福。”
10 ੧੦ ਪਰ ਬਜ਼ੁਰਗ ਹੋਣ ਦੇ ਕਾਰਨ ਇਸਰਾਏਲ ਦੀਆਂ ਅੱਖਾਂ ਧੁੰਦਲੀਆਂ ਹੋ ਗਈਆਂ ਸਨ, ਕਿ ਉਹ ਵੇਖ ਨਹੀਂ ਸਕਦਾ ਸੀ, ਤਦ ਯੂਸੁਫ਼ ਉਨ੍ਹਾਂ ਨੂੰ ਉਸ ਦੇ ਕੋਲ ਲਿਆਇਆ ਤਾਂ ਉਸ ਨੇ ਉਨ੍ਹਾਂ ਨੂੰ ਚੁੰਮਿਆ ਅਤੇ ਉਨ੍ਹਾਂ ਨੂੰ ਗਲ਼ ਲਾਇਆ
以色列年纪老迈,眼睛昏花,不能看见。约瑟领他们到他跟前,他就和他们亲嘴,抱着他们。
11 ੧੧ ਅਤੇ ਇਸਰਾਏਲ ਨੇ ਯੂਸੁਫ਼ ਨੂੰ ਆਖਿਆ, ਮੈਨੂੰ ਤਾਂ ਤੇਰਾ ਮੂੰਹ ਵੇਖਣ ਦੀ ਆਸ ਵੀ ਨਹੀਂ ਸੀ, ਪਰ ਵੇਖ ਤੇਰੀ ਅੰਸ ਵੀ ਪਰਮੇਸ਼ੁਰ ਨੇ ਮੈਨੂੰ ਵਿਖਾਲ ਦਿੱਤੀ ਹੈ।
以色列对约瑟说:“我想不到得见你的面,不料, 神又使我得见你的儿子。”
12 ੧੨ ਤਦ ਯੂਸੁਫ਼ ਨੇ ਉਨ੍ਹਾਂ ਨੂੰ ਆਪਣੇ ਗੋਡਿਆਂ ਵਿੱਚੋਂ ਕੱਢਿਆ ਅਤੇ ਆਪਣਾ ਮੂੰਹ ਧਰਤੀ ਤੱਕ ਨਿਵਾਇਆ
约瑟把两个儿子从以色列两膝中领出来,自己就脸伏于地下拜。
13 ੧੩ ਅਤੇ ਯੂਸੁਫ਼ ਨੇ ਉਨ੍ਹਾਂ ਦੋਹਾਂ ਨੂੰ ਲਿਆ, ਇਫ਼ਰਾਈਮ ਨੂੰ ਆਪਣੇ ਸੱਜੇ ਹੱਥ ਨਾਲ ਇਸਰਾਏਲ ਦੇ ਖੱਬੇ ਪਾਸੇ, ਅਤੇ ਮਨੱਸ਼ਹ ਨੂੰ ਆਪਣੇ ਖੱਬੇ ਹੱਥ ਨਾਲ ਇਸਰਾਏਲ ਦੇ ਸੱਜੇ ਪਾਸੇ ਲਿਆਂਦਾ ਅਤੇ ਉਸ ਦੇ ਨੇੜੇ ਕੀਤਾ।
随后,约瑟又拉着他们两个,以法莲在他的右手里,对着以色列的左手,玛拿西在他的左手里,对着以色列的右手,领他们到以色列的跟前。
14 ੧੪ ਤਦ ਇਸਰਾਏਲ ਨੇ ਆਪਣਾ ਸੱਜਾ ਹੱਥ ਵਧਾ ਕੇ ਇਫ਼ਰਾਈਮ ਦੇ ਸਿਰ ਉੱਤੇ ਰੱਖਿਆ, ਜਿਹੜਾ ਛੋਟਾ ਪੁੱਤਰ ਸੀ ਅਤੇ ਆਪਣਾ ਖੱਬਾ ਹੱਥ ਮਨੱਸ਼ਹ ਦੇ ਸਿਰ ਉੱਤੇ ਰੱਖਿਆ। ਉਸ ਨੇ ਜਾਣ ਬੁੱਝ ਕੇ ਆਪਣੇ ਹੱਥ ਇਸ ਤਰ੍ਹਾਂ ਰੱਖੇ ਕਿਉਂ ਜੋ ਮਨੱਸ਼ਹ ਪਹਿਲੌਠਾ ਸੀ।
以色列伸出右手来,按在以法莲的头上(以法莲乃是次子),又剪搭过左手来,按在玛拿西的头上(玛拿西原是长子)。
15 ੧੫ ਉਸ ਨੇ ਯੂਸੁਫ਼ ਨੂੰ ਬਰਕਤ ਦੇ ਕੇ ਆਖਿਆ, ਪਰਮੇਸ਼ੁਰ ਜਿਸ ਦੇ ਸਨਮੁਖ ਮੇਰਾ ਪਿਤਾ ਅਬਰਾਹਾਮ ਅਤੇ ਇਸਹਾਕ ਚੱਲਦੇ ਰਹੇ ਅਤੇ ਉਹ ਪਰਮੇਸ਼ੁਰ ਜਿਸ ਨੇ ਜੀਵਨ ਭਰ ਅੱਜ ਦੇ ਦਿਨ ਤੱਕ ਮੇਰੀ ਪਾਲਣਾ ਕੀਤੀ,
他就给约瑟祝福说:“愿我祖亚伯拉罕和我父以撒所事奉的 神,就是一生牧养我直到今日的 神,
16 ੧੬ ਅਤੇ ਉਹੀ ਦੂਤ ਜਿਹੜਾ ਸਾਰੀ ਬੁਰਿਆਈ ਤੋਂ ਮੈਨੂੰ ਛੁਡਾਉਂਦਾ ਆਇਆ ਹੈ, ਉਹ ਹੀ ਇਨ੍ਹਾਂ ਮੁੰਡਿਆਂ ਨੂੰ ਬਰਕਤ ਦੇਵੇ ਅਤੇ ਉਨ੍ਹਾਂ ਨੂੰ ਮੇਰੇ ਨਾਮ ਅਤੇ ਮੇਰੇ ਪਿਤਾ ਅਬਰਾਹਾਮ ਅਤੇ ਇਸਹਾਕ ਦੇ ਨਾਮ ਤੋਂ ਬੁਲਾਇਆ ਜਾਵੇ ਅਤੇ ਇਹ ਧਰਤੀ ਉੱਤੇ ਇੱਕ ਵੱਡਾ ਦਲ ਬਣ ਜਾਣ।
救赎我脱离一切患难的那使者,赐福与这两个童子。愿他们归在我的名下和我祖亚伯拉罕、我父以撒的名下。又愿他们在世界中生养众多。”
17 ੧੭ ਜਦ ਯੂਸੁਫ਼ ਨੇ ਵੇਖਿਆ ਕਿ ਮੇਰੇ ਪਿਤਾ ਨੇ ਆਪਣਾ ਸੱਜਾ ਹੱਥ ਇਫ਼ਰਾਈਮ ਦੇ ਸਿਰ ਉੱਤੇ ਰੱਖਿਆ ਹੈ ਤਾਂ ਉਸ ਦੀ ਨਜ਼ਰ ਵਿੱਚ ਇਹ ਗੱਲ ਬੁਰੀ ਲੱਗੀ ਅਤੇ ਉਸ ਨੇ ਆਪਣੇ ਪਿਤਾ ਦਾ ਹੱਥ ਇਸ ਲਈ ਫੜ੍ਹ ਲਿਆ ਤਾਂ ਜੋ ਇਫ਼ਰਾਈਮ ਦੇ ਸਿਰ ਤੋਂ ਹਟਾ ਕੇ ਮਨੱਸ਼ਹ ਦੇ ਸਿਰ ਉੱਤੇ ਰੱਖੇ।
约瑟见他父亲把右手按在以法莲的头上,就不喜悦,便提起他父亲的手,要从以法莲头上挪到玛拿西的头上。
18 ੧੮ ਯੂਸੁਫ਼ ਨੇ ਆਪਣੇ ਪਿਤਾ ਨੂੰ ਆਖਿਆ, ਪਿਤਾ ਜੀ, ਅਜਿਹਾ ਨਾ ਹੋਵੇ, ਕਿਉਂ ਜੋ ਉਹ ਪਹਿਲੌਠਾ ਹੈ। ਆਪਣਾ ਸੱਜਾ ਹੱਥ ਉਸ ਦੇ ਸਿਰ ਉੱਤੇ ਰੱਖ।
约瑟对他父亲说:“我父,不是这样。这本是长子,求你把右手按在他的头上。”
19 ੧੯ ਪਰ ਉਸ ਦੇ ਪਿਤਾ ਨੇ ਇਨਕਾਰ ਕਰਕੇ ਆਖਿਆ, ਮੈਂ ਜਾਣਦਾ ਹਾਂ, ਮੇਰੇ ਪੁੱਤਰ ਮੈਂ ਜਾਣਦਾ ਹਾਂ। ਇਸ ਤੋਂ ਵੀ ਇੱਕ ਕੌਮ ਹੋਵੇਗੀ ਅਤੇ ਇਹ ਵੀ ਵੱਡਾ ਹੋਵੇਗਾ ਪਰ ਉਸ ਦਾ ਛੋਟਾ ਭਰਾ ਇਸ ਨਾਲੋਂ ਵੱਡਾ ਹੋਵੇਗਾ ਅਤੇ ਉਸ ਦੀ ਅੰਸ ਤੋਂ ਬਹੁਤ ਸਾਰੀਆਂ ਕੌਮਾਂ ਹੋਣਗੀਆਂ।
他父亲不从,说:“我知道,我儿,我知道。他也必成为一族,也必昌大。只是他的兄弟将来比他还大;他兄弟的后裔要成为多族。”
20 ੨੦ ਫਿਰ ਉਸ ਨੇ ਉਸੇ ਦਿਨ ਉਨ੍ਹਾਂ ਨੂੰ ਬਰਕਤ ਦੇ ਕੇ ਆਖਿਆ, ਇਸਰਾਏਲ ਤੇਰਾ ਨਾਮ ਲੈ ਕੇ ਅਤੇ ਇਹ ਆਖ ਕੇ ਬਰਕਤ ਦਿਆ ਕਰੇਗਾ ਕਿ ਪਰਮੇਸ਼ੁਰ ਤੈਨੂੰ ਇਫ਼ਰਾਈਮ ਅਤੇ ਮਨੱਸ਼ਹ ਵਰਗਾ ਬਣਾਵੇ। ਸੋ ਉਸ ਨੇ ਇਫ਼ਰਾਈਮ ਨੂੰ ਮਨੱਸ਼ਹ ਨਾਲੋਂ ਅੱਗੇ ਰੱਖਿਆ।
当日就给他们祝福说:“以色列人要指着你们祝福说:‘愿 神使你如以法莲、玛拿西一样。’”于是立以法莲在玛拿西以上。
21 ੨੧ ਇਸਰਾਏਲ ਨੇ ਯੂਸੁਫ਼ ਨੂੰ ਆਖਿਆ, ਵੇਖ, ਮੈਂ ਮਰਨ ਵਾਲਾ ਹਾਂ ਪਰ ਪਰਮੇਸ਼ੁਰ ਤੁਹਾਡੇ ਸੰਗ ਹੋਵੇਗਾ ਅਤੇ ਤੁਹਾਨੂੰ ਤੁਹਾਡੇ ਪਿਓ ਦਾਦਿਆਂ ਦੇ ਦੇਸ਼ ਵਿੱਚ ਮੁੜ ਲੈ ਆਵੇਗਾ।
以色列又对约瑟说:“我要死了,但 神必与你们同在,领你们回到你们列祖之地。
22 ੨੨ ਅਤੇ ਮੈਂ ਤੈਨੂੰ ਤੇਰੇ ਭਰਾਵਾਂ ਤੋਂ ਵੱਧ ਇੱਕ ਉਪਜਾਊ ਇਲਾਕਾ ਦਿੱਤਾ ਹੈ, ਜਿਹੜਾ ਮੈਂ ਯੁੱਧ ਵਿੱਚ ਆਪਣੀ ਤਲਵਾਰ ਅਤੇ ਧਣੁੱਖ ਨਾਲ ਅਮੋਰੀਆਂ ਦੇ ਹੱਥੋਂ ਲੈ ਲਿਆ ਸੀ।
并且我从前用弓用刀从亚摩利人手下夺的那块地,我都赐给你,使你比众弟兄多得一分。”