< ਉਤਪਤ 50 >

1 ਯੂਸੁਫ਼ ਆਪਣੇ ਪਿਤਾ ਦੇ ਮੂੰਹ ਉੱਤੇ ਡਿੱਗ ਕੇ ਰੋਇਆ ਅਤੇ ਉਸ ਨੂੰ ਚੁੰਮਿਆ।
ויפל יוסף על פני אביו ויבך עליו וישק לו
2 ਫੇਰ ਯੂਸੁਫ਼ ਨੇ ਆਪਣੇ ਸੇਵਕਾਂ ਨੂੰ ਅਰਥਾਤ ਵੈਦਾਂ ਨੂੰ ਆਗਿਆ ਦਿੱਤੀ, ਕਿ ਉਹ ਉਸ ਦੇ ਪਿਤਾ ਵਿੱਚ ਸੁਗੰਧੀਆਂ ਭਰਨ ਇਸ ਲਈ ਉਨ੍ਹਾਂ ਵੈਦਾਂ ਨੇ ਇਸਰਾਏਲ ਵਿੱਚ ਸੁਗੰਧੀਆਂ ਭਰੀਆਂ।
ויצו יוסף את עבדיו את הרפאים לחנט את אביו ויחנטו הרפאים את ישראל
3 ਅਤੇ ਜਦ ਉਸ ਦੇ ਚਾਲ੍ਹੀ ਦਿਨ ਪੂਰੇ ਹੋ ਗਏ, ਕਿਉਂ ਜੋ ਇਸੇ ਤਰ੍ਹਾਂ ਹੀ ਉਹ ਸੁਗੰਧੀਆਂ ਭਰਨ ਦੇ ਦਿਨ ਪੂਰੇ ਕਰਦੇ ਹੁੰਦੇ ਸਨ ਅਤੇ ਮਿਸਰੀ ਉਸ ਦੇ ਲਈ ਸੱਤਰ ਦਿਨ ਵਿਰਲਾਪ ਕਰਦੇ ਰਹੇ।
וימלאו לו ארבעים יום כי כן ימלאו ימי החנטים ויבכו אתו מצרים שבעים יום
4 ਅਤੇ ਜਦ ਵਿਰਲਾਪ ਦੇ ਦਿਨ ਬੀਤ ਗਏ, ਤਦ ਯੂਸੁਫ਼ ਨੇ ਫ਼ਿਰਊਨ ਦੇ ਘਰਾਣੇ ਨੂੰ ਇਹ ਗੱਲ ਆਖੀ, ਕਿ ਜੇ ਮੇਰੇ ਉੱਤੇ ਤੁਹਾਡੀ ਕਿਰਪਾ ਦੀ ਨਿਗਾਹ ਹੈ ਤਾਂ ਮੇਰੀ ਇਹ ਗੱਲ ਫ਼ਿਰਊਨ ਨੂੰ ਬੋਲੋ,
ויעברו ימי בכיתו וידבר יוסף אל בית פרעה לאמר אם נא מצאתי חן בעיניכם--דברו נא באזני פרעה לאמר
5 ਮੇਰੇ ਪਿਤਾ ਨੇ ਮੈਥੋਂ ਇਹ ਸਹੁੰ ਲਈ ਸੀ ਕਿ ਵੇਖ ਮੈਂ ਮਰਨ ਵਾਲਾ ਹਾਂ, ਮੈਨੂੰ ਉਸ ਕਬਰ ਵਿੱਚ ਜਿਸ ਨੂੰ ਮੈਂ ਆਪਣੇ ਲਈ ਕਨਾਨ ਦੇਸ਼ ਵਿੱਚ ਪੁੱਟਿਆ ਸੀ ਦੱਬੀਂ, ਇਸ ਲਈ ਹੁਣ ਮੈਨੂੰ ਉੱਥੇ ਜਾ ਕੇ ਆਪਣੇ ਪਿਤਾ ਨੂੰ ਦਫ਼ਨਾਉਣ ਦੀ ਇਜਾਜ਼ਤ ਦੇਵੇ ਅਤੇ ਇਸ ਤੋਂ ਬਾਅਦ ਮੈਂ ਮੁੜ ਆਵਾਂਗਾ।
אבי השביעני לאמר הנה אנכי מת--בקברי אשר כריתי לי בארץ כנען שמה תקברני ועתה אעלה נא ואקברה את אבי--ואשובה
6 ਤਦ ਫ਼ਿਰਊਨ ਨੇ ਆਖਿਆ, ਜਾ ਅਤੇ ਆਪਣੇ ਪਿਤਾ ਦੀ ਸਹੁੰ ਦੇ ਅਨੁਸਾਰ ਉਸ ਨੂੰ ਦਫ਼ਨਾ ਦੇ।
ויאמר פרעה עלה וקבר את אביך כאשר השביעך
7 ਇਸ ਲਈ ਯੂਸੁਫ਼ ਆਪਣੇ ਪਿਤਾ ਨੂੰ ਦਫ਼ਨਾਉਣ ਲਈ ਗਿਆ, ਅਤੇ ਉਸ ਦੇ ਨਾਲ ਫ਼ਿਰਊਨ ਦੇ ਸਾਰੇ ਸੇਵਕ, ਉਸ ਦੇ ਘਰਾਣੇ ਦੇ ਸਾਰੇ ਬਜ਼ੁਰਗ ਅਤੇ ਮਿਸਰ ਦੇਸ਼ ਦੇ ਸਾਰੇ ਬਜ਼ੁਰਗ ਗਏ।
ויעל יוסף לקבר את אביו ויעלו אתו כל עבדי פרעה זקני ביתו וכל זקני ארץ מצרים
8 ਅਤੇ ਯੂਸੁਫ਼ ਦਾ ਸਾਰਾ ਘਰਾਣਾ, ਉਸ ਦੇ ਭਰਾ ਅਤੇ ਉਸ ਦੇ ਪਿਤਾ ਦਾ ਘਰਾਣਾ ਵੀ ਗਏ, ਸਿਰਫ਼ ਉਨ੍ਹਾਂ ਦੇ ਬੱਚੇ, ਇੱਜੜ ਅਤੇ ਚੌਣੇ ਗੋਸ਼ਨ ਦੇਸ਼ ਵਿੱਚ ਰਹਿ ਗਏ।
וכל בית יוסף ואחיו ובית אביו רק טפם וצאנם ובקרם--עזבו בארץ גשן
9 ਉਸ ਦੇ ਨਾਲ ਰਥ ਵੀ ਅਤੇ ਸਵਾਰ ਵੀ ਗਏ ਇਸ ਤਰ੍ਹਾਂ ਵੱਡੀ ਭੀੜ ਹੋ ਗਈ।
ויעל עמו גם רכב גם פרשים ויהי המחנה כבד מאד
10 ੧੦ ਫਿਰ ਉਹ ਆਤਾਦ ਦੇ ਪਿੜ ਤੱਕ ਆਏ ਜਿਹੜਾ ਯਰਦਨ ਪਾਰ ਹੈ, ਉੱਥੇ ਉਨ੍ਹਾਂ ਨੇ ਬਹੁਤ ਜਿਆਦਾ ਅਤੇ ਡਾਢਾ ਵਿਰਲਾਪ ਕੀਤਾ ਅਤੇ ਬਹੁਤ ਰੋਏ, ਉਸ ਨੇ ਆਪਣੇ ਪਿਤਾ ਲਈ ਸੱਤ ਦਿਨ ਤੱਕ ਅਫ਼ਸੋਸ ਕੀਤਾ।
ויבאו עד גרן האטד אשר בעבר הירדן ויספדו שם מספד גדול וכבד מאד ויעש לאביו אבל שבעת ימים
11 ੧੧ ਉਸ ਦੇਸ਼ ਦੇ ਰਹਿਣ ਵਾਲੇ ਕਨਾਨੀਆਂ ਨੇ ਉਸ ਸੋਗ ਨੂੰ ਆਤਾਦ ਦੇ ਪਿੜ ਵਿੱਚ ਵੇਖਿਆ ਤਾਂ ਉਨ੍ਹਾਂ ਨੇ ਆਖਿਆ, ਮਿਸਰੀਆਂ ਦਾ ਇਹ ਭਾਰੀ ਸੋਗ ਹੈ ਇਸ ਕਾਰਨ ਉਸ ਦਾ ਨਾਮ ਆਬੇਲ ਮਿਸਰਾਈਮ ਰੱਖਿਆ ਗਿਆ, ਜਿਹੜਾ ਯਰਦਨ ਪਾਰ ਹੈ।
וירא יושב הארץ הכנעני את האבל בגרן האטד ויאמרו אבל כבד זה למצרים על כן קרא שמה אבל מצרים אשר בעבר הירדן
12 ੧੨ ਉਸ ਦੇ ਪੁੱਤਰਾਂ ਨੇ ਉਸੇ ਤਰ੍ਹਾਂ ਹੀ ਕੀਤਾ ਜਿਵੇਂ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ ਸੀ।
ויעשו בניו לו--כן כאשר צום
13 ੧੩ ਉਸ ਦੇ ਪੁੱਤਰ ਉਹ ਨੂੰ ਕਨਾਨ ਦੇਸ਼ ਵਿੱਚ ਲੈ ਗਏ ਅਤੇ ਉਹ ਨੂੰ ਮਕਫ਼ੇਲਾਹ ਦੀ ਪੈਲੀ ਦੀ ਗੁਫ਼ਾ ਵਿੱਚ ਦਫ਼ਨਾਇਆ, ਜਿਸ ਪੈਲੀ ਨੂੰ ਅਬਰਾਹਾਮ ਨੇ ਅਫ਼ਰੋਨ ਹਿੱਤੀ ਤੋਂ ਕਬਰ ਦੀ ਵਿਰਾਸਤ ਲਈ ਮਮਰੇ ਦੇ ਅੱਗੇ ਮੁੱਲ ਲਿਆ ਸੀ।
וישאו אתו בניו ארצה כנען ויקברו אתו במערת שדה המכפלה אשר קנה אברהם את השדה לאחזת קבר מאת עפרן החתי--על פני ממרא
14 ੧੪ ਉਪਰੰਤ ਯੂਸੁਫ਼ ਆਪ ਅਤੇ ਉਸ ਦੇ ਭਰਾ ਅਤੇ ਸਭ ਜਿਹੜੇ ਉਸ ਦੇ ਨਾਲ ਉਸ ਦੇ ਪਿਤਾ ਨੂੰ ਦੱਬਣ ਲਈ ਗਏ ਸਨ ਉਸ ਦੇ ਪਿਤਾ ਨੂੰ ਦੱਬਣ ਦੇ ਮਗਰੋਂ ਮਿਸਰ ਨੂੰ ਮੁੜ ਆਏ।
וישב יוסף מצרימה הוא ואחיו וכל העלים אתו לקבר את אביו אחרי קברו את אביו
15 ੧੫ ਜਦ ਯੂਸੁਫ਼ ਦੇ ਭਰਾਵਾਂ ਨੇ ਵੇਖਿਆ ਕਿ ਸਾਡਾ ਪਿਤਾ ਮਰ ਗਿਆ ਹੈ ਤਾਂ ਉਨ੍ਹਾਂ ਨੇ ਆਖਿਆ ਕਿ ਸ਼ਾਇਦ ਯੂਸੁਫ਼ ਸਾਡੇ ਨਾਲ ਵੈਰ ਕਰੇਗਾ ਅਤੇ ਉਹ ਸਾਥੋਂ ਸਾਡੀ ਬੁਰਿਆਈ ਦਾ ਬਦਲਾ ਜ਼ਰੂਰ ਲਵੇਗਾ, ਜਿਹੜੀ ਅਸੀਂ ਉਹ ਦੇ ਨਾਲ ਕੀਤੀ ਸੀ।
ויראו אחי יוסף כי מת אביהם ויאמרו לו ישטמנו יוסף והשב ישיב לנו את כל הרעה אשר גמלנו אתו
16 ੧੬ ਉਨ੍ਹਾਂ ਨੇ ਯੂਸੁਫ਼ ਨੂੰ ਇਹ ਸੁਨੇਹਾ ਭੇਜਿਆ, ਕਿ ਤੁਹਾਡੇ ਪਿਤਾ ਨੇ ਆਪਣੀ ਮੌਤ ਤੋਂ ਪਹਿਲਾਂ ਇਹ ਆਗਿਆ ਦਿੱਤੀ ਸੀ,
ויצוו אל יוסף לאמר אביך צוה לפני מותו לאמר
17 ੧੭ ਯੂਸੁਫ਼ ਨੂੰ ਇਹ ਆਖਣਾ ਕਿ ਕਿਰਪਾ ਕਰ ਕੇ ਆਪਣੇ ਭਰਾਵਾਂ ਦੇ ਅਪਰਾਧ ਅਤੇ ਉਨ੍ਹਾਂ ਦੇ ਪਾਪ ਮਾਫ਼ ਕਰ ਦੇ ਕਿਉਂ ਜੋ ਉਨ੍ਹਾਂ ਨੇ ਤੁਹਾਡੇ ਨਾਲ ਬੁਰਿਆਈ ਕੀਤੀ, ਇਸ ਲਈ ਹੁਣ ਤੁਸੀਂ ਆਪਣੇ ਪਿਤਾ ਦੇ ਪਰਮੇਸ਼ੁਰ ਦੇ ਦਾਸਾਂ ਦੇ ਅਪਰਾਧ ਮਾਫ਼ ਕਰ ਦਿਓ ਤਾਂ ਯੂਸੁਫ਼ ਉਨ੍ਹਾਂ ਦੀਆਂ ਗੱਲਾਂ ਉੱਤੇ ਰੋ ਪਿਆ।
כה תאמרו ליוסף אנא שא נא פשע אחיך וחטאתם כי רעה גמלוך ועתה שא נא לפשע עבדי אלהי אביך ויבך יוסף בדברם אליו
18 ੧੮ ਤਦ ਉਸ ਦੇ ਭਰਾ ਵੀ ਉਸ ਦੇ ਅੱਗੇ ਜਾ ਕੇ ਡਿੱਗ ਪਏ ਅਤੇ ਉਨ੍ਹਾਂ ਆਖਿਆ, ਵੇਖੋ ਅਸੀਂ ਤੁਹਾਡੇ ਦਾਸ ਹਾਂ।
וילכו גם אחיו ויפלו לפניו ויאמרו הננו לך לעבדים
19 ੧੯ ਪਰ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਨਾ ਡਰੋ। ਭਲਾ, ਮੈਂ ਪਰਮੇਸ਼ੁਰ ਦੇ ਥਾਂ ਹਾਂ?
ויאמר אלהם יוסף אל תיראו כי התחת אלהים אני
20 ੨੦ ਤੁਸੀਂ ਤਾਂ ਮੇਰੇ ਵਿਰੁੱਧ ਬੁਰਿਆਈ ਦਾ ਮਨ ਬਣਾਇਆ; ਪਰ ਪਰਮੇਸ਼ੁਰ ਨੇ ਉਸ ਨੂੰ ਭਲਿਆਈ ਦਾ ਵਿਚਾਰ ਬਣਾਇਆ ਤਾਂ ਜੋ ਬਹੁਤ ਸਾਰੇ ਲੋਕਾਂ ਨੂੰ ਜੀਉਂਦਾ ਰੱਖੇ, ਜਿਵੇਂ ਇਸ ਵੇਲੇ ਹੋਇਆ ਹੈ।
ואתם חשבתם עלי רעה אלהים חשבה לטבה למען עשה כיום הזה להחית עם רב
21 ੨੧ ਹੁਣ ਤੁਸੀਂ ਨਾ ਡਰੋ। ਮੈਂ ਤੁਹਾਡੀ ਅਤੇ ਤੁਹਾਡੇ ਬਾਲ ਬੱਚਿਆਂ ਦੀ ਪਾਲਣਾ ਕਰਾਂਗਾ। ਸੋ ਉਸ ਨੇ ਉਨ੍ਹਾਂ ਨੂੰ ਤਸੱਲੀ ਦਿੱਤੀ ਅਤੇ ਉਨ੍ਹਾਂ ਨੇ ਦਿਲਾਸਾ ਪਾਇਆ।
ועתה אל תיראו--אנכי אכלכל אתכם ואת טפכם וינחם אותם וידבר על לבם
22 ੨੨ ਯੂਸੁਫ਼ ਆਪ ਅਤੇ ਉਸ ਦੇ ਪਿਤਾ ਦਾ ਘਰਾਣਾ ਮਿਸਰ ਦੇਸ਼ ਵਿੱਚ ਵੱਸਿਆ ਅਤੇ ਯੂਸੁਫ਼ ਇੱਕ ਸੌ ਦਸ ਸਾਲਾਂ ਤੱਕ ਜੀਉਂਦਾ ਰਿਹਾ।
וישב יוסף במצרים הוא ובית אביו ויחי יוסף מאה ועשר שנים
23 ੨੩ ਯੂਸੁਫ਼ ਨੇ ਇਫ਼ਰਾਈਮ ਦੇ ਪੁੱਤਰਾਂ ਨੂੰ ਤੀਜੀ ਪੀੜ੍ਹੀ ਤੱਕ ਵੇਖਿਆ ਅਤੇ ਮਨੱਸ਼ਹ ਦੇ ਪੁੱਤਰ ਮਾਕੀਰ ਦੇ ਬੱਚਿਆਂ ਨੂੰ ਵੀ, ਯੂਸੁਫ਼ ਨੇ ਉਹਨਾਂ ਨੂੰ ਗੋਦ ਵਿੱਚ ਲਿਆ।
וירא יוסף לאפרים בני שלשים גם בני מכיר בן מנשה--ילדו על ברכי יוסף
24 ੨੪ ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, ਮੈਂ ਮਰਨ ਵਾਲਾ ਹਾਂ ਪਰ ਪਰਮੇਸ਼ੁਰ ਜ਼ਰੂਰ ਤੁਹਾਡਾ ਧਿਆਨ ਰੱਖੇਗਾ ਅਤੇ ਉਹ ਤੁਹਾਨੂੰ ਉਸ ਦੇਸ਼ ਵਿੱਚ ਲੈ ਜਾਵੇਗਾ, ਜਿਸ ਦੀ ਸਹੁੰ ਉਸ ਨੇ ਅਬਰਾਹਾਮ ਅਤੇ ਇਸਹਾਕ ਅਤੇ ਯਾਕੂਬ ਨਾਲ ਖਾਧੀ ਸੀ।
ויאמר יוסף אל אחיו אנכי מת ואלהים פקד יפקד אתכם והעלה אתכם מן הארץ הזאת אל הארץ אשר נשבע לאברהם ליצחק וליעקב
25 ੨੫ ਤਦ ਯੂਸੁਫ਼ ਨੇ ਇਸਰਾਏਲ ਦੇ ਪੁੱਤਰਾਂ ਤੋਂ ਇਹ ਸਹੁੰ ਲਈ ਕਿ ਪਰਮੇਸ਼ੁਰ ਜ਼ਰੂਰ ਤੁਹਾਡਾ ਧਿਆਨ ਰੱਖੇਗਾ ਅਤੇ ਤੁਸੀਂ ਮੇਰੀਆਂ ਹੱਡੀਆਂ ਉਸ ਦੇਸ਼ ਵਿੱਚ ਲੈ ਜਾਣਾ।
וישבע יוסף את בני ישראל לאמר פקד יפקד אלהים אתכם והעלתם את עצמתי מזה
26 ੨੬ ਯੂਸੁਫ਼ ਇੱਕ ਸੌ ਦਸ ਸਾਲਾਂ ਦਾ ਹੋ ਕੇ ਮਰ ਗਿਆ ਅਤੇ ਉਨ੍ਹਾਂ ਨੇ ਉਸ ਵਿੱਚ ਸੁਗੰਧੀਆਂ ਭਰੀਆਂ ਅਤੇ ਉਹ ਮਿਸਰ ਵਿੱਚ ਇੱਕ ਤਾਬੂਤ ਵਿੱਚ ਰੱਖਿਆ ਗਿਆ।
וימת יוסף בן מאה ועשר שנים ויחנטו אתו ויישם בארון במצרים

< ਉਤਪਤ 50 >