< ਉਤਪਤ 50 >
1 ੧ ਯੂਸੁਫ਼ ਆਪਣੇ ਪਿਤਾ ਦੇ ਮੂੰਹ ਉੱਤੇ ਡਿੱਗ ਕੇ ਰੋਇਆ ਅਤੇ ਉਸ ਨੂੰ ਚੁੰਮਿਆ।
quod cernens Ioseph ruit super faciem patris flens et deosculans eum
2 ੨ ਫੇਰ ਯੂਸੁਫ਼ ਨੇ ਆਪਣੇ ਸੇਵਕਾਂ ਨੂੰ ਅਰਥਾਤ ਵੈਦਾਂ ਨੂੰ ਆਗਿਆ ਦਿੱਤੀ, ਕਿ ਉਹ ਉਸ ਦੇ ਪਿਤਾ ਵਿੱਚ ਸੁਗੰਧੀਆਂ ਭਰਨ ਇਸ ਲਈ ਉਨ੍ਹਾਂ ਵੈਦਾਂ ਨੇ ਇਸਰਾਏਲ ਵਿੱਚ ਸੁਗੰਧੀਆਂ ਭਰੀਆਂ।
praecepitque servis suis medicis ut aromatibus condirent patrem
3 ੩ ਅਤੇ ਜਦ ਉਸ ਦੇ ਚਾਲ੍ਹੀ ਦਿਨ ਪੂਰੇ ਹੋ ਗਏ, ਕਿਉਂ ਜੋ ਇਸੇ ਤਰ੍ਹਾਂ ਹੀ ਉਹ ਸੁਗੰਧੀਆਂ ਭਰਨ ਦੇ ਦਿਨ ਪੂਰੇ ਕਰਦੇ ਹੁੰਦੇ ਸਨ ਅਤੇ ਮਿਸਰੀ ਉਸ ਦੇ ਲਈ ਸੱਤਰ ਦਿਨ ਵਿਰਲਾਪ ਕਰਦੇ ਰਹੇ।
quibus iussa explentibus transierunt quadraginta dies iste quippe mos erat cadaverum conditorum flevitque eum Aegyptus septuaginta diebus
4 ੪ ਅਤੇ ਜਦ ਵਿਰਲਾਪ ਦੇ ਦਿਨ ਬੀਤ ਗਏ, ਤਦ ਯੂਸੁਫ਼ ਨੇ ਫ਼ਿਰਊਨ ਦੇ ਘਰਾਣੇ ਨੂੰ ਇਹ ਗੱਲ ਆਖੀ, ਕਿ ਜੇ ਮੇਰੇ ਉੱਤੇ ਤੁਹਾਡੀ ਕਿਰਪਾ ਦੀ ਨਿਗਾਹ ਹੈ ਤਾਂ ਮੇਰੀ ਇਹ ਗੱਲ ਫ਼ਿਰਊਨ ਨੂੰ ਬੋਲੋ,
et expleto planctus tempore locutus est Ioseph ad familiam Pharaonis si inveni gratiam in conspectu vestro loquimini in auribus Pharaonis
5 ੫ ਮੇਰੇ ਪਿਤਾ ਨੇ ਮੈਥੋਂ ਇਹ ਸਹੁੰ ਲਈ ਸੀ ਕਿ ਵੇਖ ਮੈਂ ਮਰਨ ਵਾਲਾ ਹਾਂ, ਮੈਨੂੰ ਉਸ ਕਬਰ ਵਿੱਚ ਜਿਸ ਨੂੰ ਮੈਂ ਆਪਣੇ ਲਈ ਕਨਾਨ ਦੇਸ਼ ਵਿੱਚ ਪੁੱਟਿਆ ਸੀ ਦੱਬੀਂ, ਇਸ ਲਈ ਹੁਣ ਮੈਨੂੰ ਉੱਥੇ ਜਾ ਕੇ ਆਪਣੇ ਪਿਤਾ ਨੂੰ ਦਫ਼ਨਾਉਣ ਦੀ ਇਜਾਜ਼ਤ ਦੇਵੇ ਅਤੇ ਇਸ ਤੋਂ ਬਾਅਦ ਮੈਂ ਮੁੜ ਆਵਾਂਗਾ।
eo quod pater meus adiuraverit me dicens en morior in sepulchro meo quod fodi mihi in terra Chanaan sepelies me ascendam igitur et sepeliam patrem meum ac revertar
6 ੬ ਤਦ ਫ਼ਿਰਊਨ ਨੇ ਆਖਿਆ, ਜਾ ਅਤੇ ਆਪਣੇ ਪਿਤਾ ਦੀ ਸਹੁੰ ਦੇ ਅਨੁਸਾਰ ਉਸ ਨੂੰ ਦਫ਼ਨਾ ਦੇ।
dixitque ei Pharao ascende et sepeli patrem tuum sicut adiuratus es
7 ੭ ਇਸ ਲਈ ਯੂਸੁਫ਼ ਆਪਣੇ ਪਿਤਾ ਨੂੰ ਦਫ਼ਨਾਉਣ ਲਈ ਗਿਆ, ਅਤੇ ਉਸ ਦੇ ਨਾਲ ਫ਼ਿਰਊਨ ਦੇ ਸਾਰੇ ਸੇਵਕ, ਉਸ ਦੇ ਘਰਾਣੇ ਦੇ ਸਾਰੇ ਬਜ਼ੁਰਗ ਅਤੇ ਮਿਸਰ ਦੇਸ਼ ਦੇ ਸਾਰੇ ਬਜ਼ੁਰਗ ਗਏ।
quo ascendente ierunt cum eo omnes senes domus Pharaonis cunctique maiores natu terrae Aegypti
8 ੮ ਅਤੇ ਯੂਸੁਫ਼ ਦਾ ਸਾਰਾ ਘਰਾਣਾ, ਉਸ ਦੇ ਭਰਾ ਅਤੇ ਉਸ ਦੇ ਪਿਤਾ ਦਾ ਘਰਾਣਾ ਵੀ ਗਏ, ਸਿਰਫ਼ ਉਨ੍ਹਾਂ ਦੇ ਬੱਚੇ, ਇੱਜੜ ਅਤੇ ਚੌਣੇ ਗੋਸ਼ਨ ਦੇਸ਼ ਵਿੱਚ ਰਹਿ ਗਏ।
domus Ioseph cum fratribus suis absque parvulis et gregibus atque armentis quae dereliquerant in terra Gessen
9 ੯ ਉਸ ਦੇ ਨਾਲ ਰਥ ਵੀ ਅਤੇ ਸਵਾਰ ਵੀ ਗਏ ਇਸ ਤਰ੍ਹਾਂ ਵੱਡੀ ਭੀੜ ਹੋ ਗਈ।
habuit quoque in comitatu currus et equites et facta est turba non modica
10 ੧੦ ਫਿਰ ਉਹ ਆਤਾਦ ਦੇ ਪਿੜ ਤੱਕ ਆਏ ਜਿਹੜਾ ਯਰਦਨ ਪਾਰ ਹੈ, ਉੱਥੇ ਉਨ੍ਹਾਂ ਨੇ ਬਹੁਤ ਜਿਆਦਾ ਅਤੇ ਡਾਢਾ ਵਿਰਲਾਪ ਕੀਤਾ ਅਤੇ ਬਹੁਤ ਰੋਏ, ਉਸ ਨੇ ਆਪਣੇ ਪਿਤਾ ਲਈ ਸੱਤ ਦਿਨ ਤੱਕ ਅਫ਼ਸੋਸ ਕੀਤਾ।
veneruntque ad aream Atad quae sita est trans Iordanem ubi celebrantes exequias planctu magno atque vehementi impleverunt septem dies
11 ੧੧ ਉਸ ਦੇਸ਼ ਦੇ ਰਹਿਣ ਵਾਲੇ ਕਨਾਨੀਆਂ ਨੇ ਉਸ ਸੋਗ ਨੂੰ ਆਤਾਦ ਦੇ ਪਿੜ ਵਿੱਚ ਵੇਖਿਆ ਤਾਂ ਉਨ੍ਹਾਂ ਨੇ ਆਖਿਆ, ਮਿਸਰੀਆਂ ਦਾ ਇਹ ਭਾਰੀ ਸੋਗ ਹੈ ਇਸ ਕਾਰਨ ਉਸ ਦਾ ਨਾਮ ਆਬੇਲ ਮਿਸਰਾਈਮ ਰੱਖਿਆ ਗਿਆ, ਜਿਹੜਾ ਯਰਦਨ ਪਾਰ ਹੈ।
quod cum vidissent habitatores terrae Chanaan dixerunt planctus magnus est iste Aegyptiis et idcirco appellaverunt nomen loci illius Planctus Aegypti
12 ੧੨ ਉਸ ਦੇ ਪੁੱਤਰਾਂ ਨੇ ਉਸੇ ਤਰ੍ਹਾਂ ਹੀ ਕੀਤਾ ਜਿਵੇਂ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ ਸੀ।
fecerunt ergo filii Iacob sicut praeceperat eis
13 ੧੩ ਉਸ ਦੇ ਪੁੱਤਰ ਉਹ ਨੂੰ ਕਨਾਨ ਦੇਸ਼ ਵਿੱਚ ਲੈ ਗਏ ਅਤੇ ਉਹ ਨੂੰ ਮਕਫ਼ੇਲਾਹ ਦੀ ਪੈਲੀ ਦੀ ਗੁਫ਼ਾ ਵਿੱਚ ਦਫ਼ਨਾਇਆ, ਜਿਸ ਪੈਲੀ ਨੂੰ ਅਬਰਾਹਾਮ ਨੇ ਅਫ਼ਰੋਨ ਹਿੱਤੀ ਤੋਂ ਕਬਰ ਦੀ ਵਿਰਾਸਤ ਲਈ ਮਮਰੇ ਦੇ ਅੱਗੇ ਮੁੱਲ ਲਿਆ ਸੀ।
et portantes eum in terram Chanaan sepelierunt in spelunca duplici quam emerat Abraham cum agro in possessionem sepulchri ab Ephron Hettheo contra faciem Mambre
14 ੧੪ ਉਪਰੰਤ ਯੂਸੁਫ਼ ਆਪ ਅਤੇ ਉਸ ਦੇ ਭਰਾ ਅਤੇ ਸਭ ਜਿਹੜੇ ਉਸ ਦੇ ਨਾਲ ਉਸ ਦੇ ਪਿਤਾ ਨੂੰ ਦੱਬਣ ਲਈ ਗਏ ਸਨ ਉਸ ਦੇ ਪਿਤਾ ਨੂੰ ਦੱਬਣ ਦੇ ਮਗਰੋਂ ਮਿਸਰ ਨੂੰ ਮੁੜ ਆਏ।
reversusque est Ioseph in Aegyptum cum fratribus suis et omni comitatu sepulto patre
15 ੧੫ ਜਦ ਯੂਸੁਫ਼ ਦੇ ਭਰਾਵਾਂ ਨੇ ਵੇਖਿਆ ਕਿ ਸਾਡਾ ਪਿਤਾ ਮਰ ਗਿਆ ਹੈ ਤਾਂ ਉਨ੍ਹਾਂ ਨੇ ਆਖਿਆ ਕਿ ਸ਼ਾਇਦ ਯੂਸੁਫ਼ ਸਾਡੇ ਨਾਲ ਵੈਰ ਕਰੇਗਾ ਅਤੇ ਉਹ ਸਾਥੋਂ ਸਾਡੀ ਬੁਰਿਆਈ ਦਾ ਬਦਲਾ ਜ਼ਰੂਰ ਲਵੇਗਾ, ਜਿਹੜੀ ਅਸੀਂ ਉਹ ਦੇ ਨਾਲ ਕੀਤੀ ਸੀ।
quo mortuo timentes fratres eius et mutuo conloquentes ne forte memor sit iniuriae quam passus est et reddat nobis malum omne quod fecimus
16 ੧੬ ਉਨ੍ਹਾਂ ਨੇ ਯੂਸੁਫ਼ ਨੂੰ ਇਹ ਸੁਨੇਹਾ ਭੇਜਿਆ, ਕਿ ਤੁਹਾਡੇ ਪਿਤਾ ਨੇ ਆਪਣੀ ਮੌਤ ਤੋਂ ਪਹਿਲਾਂ ਇਹ ਆਗਿਆ ਦਿੱਤੀ ਸੀ,
mandaverunt ei pater tuus praecepit nobis antequam moreretur
17 ੧੭ ਯੂਸੁਫ਼ ਨੂੰ ਇਹ ਆਖਣਾ ਕਿ ਕਿਰਪਾ ਕਰ ਕੇ ਆਪਣੇ ਭਰਾਵਾਂ ਦੇ ਅਪਰਾਧ ਅਤੇ ਉਨ੍ਹਾਂ ਦੇ ਪਾਪ ਮਾਫ਼ ਕਰ ਦੇ ਕਿਉਂ ਜੋ ਉਨ੍ਹਾਂ ਨੇ ਤੁਹਾਡੇ ਨਾਲ ਬੁਰਿਆਈ ਕੀਤੀ, ਇਸ ਲਈ ਹੁਣ ਤੁਸੀਂ ਆਪਣੇ ਪਿਤਾ ਦੇ ਪਰਮੇਸ਼ੁਰ ਦੇ ਦਾਸਾਂ ਦੇ ਅਪਰਾਧ ਮਾਫ਼ ਕਰ ਦਿਓ ਤਾਂ ਯੂਸੁਫ਼ ਉਨ੍ਹਾਂ ਦੀਆਂ ਗੱਲਾਂ ਉੱਤੇ ਰੋ ਪਿਆ।
ut haec tibi verbis illius diceremus obsecro ut obliviscaris sceleris fratrum tuorum et peccati atque malitiae quam exercuerunt in te nos quoque oramus ut servis Dei patris tui dimittas iniquitatem hanc quibus auditis flevit Ioseph
18 ੧੮ ਤਦ ਉਸ ਦੇ ਭਰਾ ਵੀ ਉਸ ਦੇ ਅੱਗੇ ਜਾ ਕੇ ਡਿੱਗ ਪਏ ਅਤੇ ਉਨ੍ਹਾਂ ਆਖਿਆ, ਵੇਖੋ ਅਸੀਂ ਤੁਹਾਡੇ ਦਾਸ ਹਾਂ।
veneruntque ad eum fratres sui et proni in terram dixerunt servi tui sumus
19 ੧੯ ਪਰ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਨਾ ਡਰੋ। ਭਲਾ, ਮੈਂ ਪਰਮੇਸ਼ੁਰ ਦੇ ਥਾਂ ਹਾਂ?
quibus ille respondit nolite timere num Dei possumus rennuere voluntatem
20 ੨੦ ਤੁਸੀਂ ਤਾਂ ਮੇਰੇ ਵਿਰੁੱਧ ਬੁਰਿਆਈ ਦਾ ਮਨ ਬਣਾਇਆ; ਪਰ ਪਰਮੇਸ਼ੁਰ ਨੇ ਉਸ ਨੂੰ ਭਲਿਆਈ ਦਾ ਵਿਚਾਰ ਬਣਾਇਆ ਤਾਂ ਜੋ ਬਹੁਤ ਸਾਰੇ ਲੋਕਾਂ ਨੂੰ ਜੀਉਂਦਾ ਰੱਖੇ, ਜਿਵੇਂ ਇਸ ਵੇਲੇ ਹੋਇਆ ਹੈ।
vos cogitastis de me malum et Deus vertit illud in bonum ut exaltaret me sicut inpraesentiarum cernitis et salvos faceret multos populos
21 ੨੧ ਹੁਣ ਤੁਸੀਂ ਨਾ ਡਰੋ। ਮੈਂ ਤੁਹਾਡੀ ਅਤੇ ਤੁਹਾਡੇ ਬਾਲ ਬੱਚਿਆਂ ਦੀ ਪਾਲਣਾ ਕਰਾਂਗਾ। ਸੋ ਉਸ ਨੇ ਉਨ੍ਹਾਂ ਨੂੰ ਤਸੱਲੀ ਦਿੱਤੀ ਅਤੇ ਉਨ੍ਹਾਂ ਨੇ ਦਿਲਾਸਾ ਪਾਇਆ।
nolite metuere ego pascam vos et parvulos vestros consolatusque est eos et blande ac leniter est locutus
22 ੨੨ ਯੂਸੁਫ਼ ਆਪ ਅਤੇ ਉਸ ਦੇ ਪਿਤਾ ਦਾ ਘਰਾਣਾ ਮਿਸਰ ਦੇਸ਼ ਵਿੱਚ ਵੱਸਿਆ ਅਤੇ ਯੂਸੁਫ਼ ਇੱਕ ਸੌ ਦਸ ਸਾਲਾਂ ਤੱਕ ਜੀਉਂਦਾ ਰਿਹਾ।
et habitavit in Aegypto cum omni domo patris sui vixitque centum decem annis
23 ੨੩ ਯੂਸੁਫ਼ ਨੇ ਇਫ਼ਰਾਈਮ ਦੇ ਪੁੱਤਰਾਂ ਨੂੰ ਤੀਜੀ ਪੀੜ੍ਹੀ ਤੱਕ ਵੇਖਿਆ ਅਤੇ ਮਨੱਸ਼ਹ ਦੇ ਪੁੱਤਰ ਮਾਕੀਰ ਦੇ ਬੱਚਿਆਂ ਨੂੰ ਵੀ, ਯੂਸੁਫ਼ ਨੇ ਉਹਨਾਂ ਨੂੰ ਗੋਦ ਵਿੱਚ ਲਿਆ।
et vidit Ephraim filios usque ad tertiam generationem filii quoque Machir filii Manasse nati sunt in genibus Ioseph
24 ੨੪ ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, ਮੈਂ ਮਰਨ ਵਾਲਾ ਹਾਂ ਪਰ ਪਰਮੇਸ਼ੁਰ ਜ਼ਰੂਰ ਤੁਹਾਡਾ ਧਿਆਨ ਰੱਖੇਗਾ ਅਤੇ ਉਹ ਤੁਹਾਨੂੰ ਉਸ ਦੇਸ਼ ਵਿੱਚ ਲੈ ਜਾਵੇਗਾ, ਜਿਸ ਦੀ ਸਹੁੰ ਉਸ ਨੇ ਅਬਰਾਹਾਮ ਅਤੇ ਇਸਹਾਕ ਅਤੇ ਯਾਕੂਬ ਨਾਲ ਖਾਧੀ ਸੀ।
quibus transactis locutus est fratribus suis post mortem meam Deus visitabit vos et ascendere faciet de terra ista ad terram quam iuravit Abraham Isaac et Iacob
25 ੨੫ ਤਦ ਯੂਸੁਫ਼ ਨੇ ਇਸਰਾਏਲ ਦੇ ਪੁੱਤਰਾਂ ਤੋਂ ਇਹ ਸਹੁੰ ਲਈ ਕਿ ਪਰਮੇਸ਼ੁਰ ਜ਼ਰੂਰ ਤੁਹਾਡਾ ਧਿਆਨ ਰੱਖੇਗਾ ਅਤੇ ਤੁਸੀਂ ਮੇਰੀਆਂ ਹੱਡੀਆਂ ਉਸ ਦੇਸ਼ ਵਿੱਚ ਲੈ ਜਾਣਾ।
cumque adiurasset eos atque dixisset Deus visitabit vos asportate vobiscum ossa mea de loco isto
26 ੨੬ ਯੂਸੁਫ਼ ਇੱਕ ਸੌ ਦਸ ਸਾਲਾਂ ਦਾ ਹੋ ਕੇ ਮਰ ਗਿਆ ਅਤੇ ਉਨ੍ਹਾਂ ਨੇ ਉਸ ਵਿੱਚ ਸੁਗੰਧੀਆਂ ਭਰੀਆਂ ਅਤੇ ਉਹ ਮਿਸਰ ਵਿੱਚ ਇੱਕ ਤਾਬੂਤ ਵਿੱਚ ਰੱਖਿਆ ਗਿਆ।
mortuus est expletis centum decem vitae suae annis et conditus aromatibus repositus est in loculo in Aegypto