< ਉਤਪਤ 8 >
1 ੧ ਫੇਰ ਪਰਮੇਸ਼ੁਰ ਨੇ ਨੂਹ ਨੂੰ, ਹਰ ਜੰਗਲੀ ਜਾਨਵਰ ਨੂੰ, ਹਰ ਡੰਗਰ ਨੂੰ ਅਤੇ ਜੋ ਵੀ ਉਸ ਦੇ ਨਾਲ ਕਿਸ਼ਤੀ ਵਿੱਚ ਸਨ, ਯਾਦ ਕੀਤਾ। ਅਤੇ ਪਰਮੇਸ਼ੁਰ ਨੇ ਧਰਤੀ ਉੱਤੇ ਹਵਾ ਵਗਾਈ ਅਤੇ ਜਿਸ ਕਾਰਨ ਪਾਣੀ ਘਟਣ ਲੱਗ ਪਿਆ।
Vả, Ðức Chúa Trời nhớ lại Nô-ê cùng các loài thú và súc vật ở trong tàu với người, bèn khiến một trận gió thổi ngang qua trên đất, thì nước dừng lại.
2 ੨ ਡੁੰਘਿਆਈ ਦੇ ਸੋਤੇ ਅਤੇ ਅਕਾਸ਼ ਦੀਆਂ ਖਿੜਕੀਆਂ ਬੰਦ ਹੋ ਗਈਆਂ ਅਤੇ ਵਰਖਾ ਰੁੱਕ ਗਈ।
Các nguồn của vực lớn và các đập trên trời lấp ngăn lại; mưa trên trời không sa xuống nữa.
3 ੩ ਪਾਣੀ ਧਰਤੀ ਉੱਤੋਂ ਡੇਢ ਸੌ ਦਿਨਾਂ ਤੋਂ ਬਾਅਦ ਘਟਣ ਲੱਗ ਪਿਆ
Nước giựt khỏi mặt đất, lần lần vừa hạ vừa giựt; trong một trăm năm mươi ngày nước mới bớt xuống.
4 ੪ ਕਿਸ਼ਤੀ ਸੱਤਵੇਂ ਮਹੀਨੇ ਦੇ ਸਤਾਰਵੇਂ ਦਿਨ ਅਰਾਰਾਤ ਪਰਬਤ ਉੱਤੇ ਟਿੱਕ ਗਈ।
Ðến tháng bảy, ngày mười bảy, chiếc tàu tấp trên núi A-ra-rát.
5 ੫ ਅਤੇ ਪਾਣੀ ਦਸਵੇਂ ਮਹੀਨੇ ਤੱਕ ਘਟਦੇ ਗਏ। ਦਸਵੇਂ ਮਹੀਨੇ ਦੇ ਪਹਿਲੇ ਦਿਨ ਪਹਾੜਾਂ ਦੀਆਂ ਟੀਸੀਆਂ ਦਿੱਸ ਪਈਆਂ।
Nước cứ lần lần hạ cho đến tháng mười; ngày mồng một tháng đó, mấy đỉnh núi mới lộ ra.
6 ੬ ਫਿਰ ਅਜਿਹਾ ਹੋਇਆ ਕਿ ਚਾਲ੍ਹੀਆਂ ਦਿਨਾਂ ਦੇ ਬਾਅਦ ਨੂਹ ਨੇ ਕਿਸ਼ਤੀ ਦੀ ਖਿੜਕੀ ਨੂੰ ਖੋਲ੍ਹ ਦਿੱਤਾ।
Ðược bốn mươi ngày, Nô-ê mở cửa sổ mình đã làm trên tàu,
7 ੭ ਉਸ ਨੇ ਇੱਕ ਪਹਾੜੀ ਕਾਂ ਛੱਡਿਆ ਅਤੇ ਜਦ ਤੱਕ ਪਾਣੀ ਧਰਤੀ ਤੋਂ ਨਾ ਸੁੱਕ ਗਏ, ਉਹ ਆਉਂਦਾ ਜਾਂਦਾ ਰਿਹਾ।
thả một con quạ ra; quạ liệng đi liệng lại cho đến khi nước giựt khô trên mặt đất.
8 ੮ ਫੇਰ ਉਸ ਨੇ ਘੁੱਗੀ ਵੀ ਆਪਣੇ ਵੱਲੋਂ ਛੱਡੀ ਤਾਂ ਜੋ ਉਹ ਵੇਖੇ ਕਿ ਪਾਣੀ ਜ਼ਮੀਨ ਦੇ ਉੱਤੋਂ ਘੱਟ ਗਿਆ ਹੈ ਕਿ ਨਹੀਂ।
Người cũng thả một con bò câu ra, đặng xem thử nước hạ bớt trên mặt đất chưa.
9 ੯ ਪਰ ਉਸ ਘੁੱਗੀ ਨੂੰ ਆਪਣੇ ਪੈਰ ਦੇ ਪੰਜੇ ਲਈ ਟਿਕਾਣਾ ਨਾ ਮਿਲਿਆ ਸੋ ਉਹ ਕਿਸ਼ਤੀ ਵਿੱਚ ਉਹ ਦੇ ਕੋਲ ਮੁੜ ਆਈ, ਕਿਉਂ ਜੋ ਪਾਣੀ ਸਾਰੀ ਧਰਤੀ ਉੱਤੇ ਸੀ ਤਾਂ ਉਸ ਨੇ ਆਪਣਾ ਹੱਥ ਵਧਾ ਕੇ ਉਹ ਨੂੰ ਫੜ ਲਿਆ ਅਤੇ ਆਪਣੇ ਕੋਲ ਕਿਸ਼ਤੀ ਵਿੱਚ ਰੱਖ ਲਿਆ।
Nhưng bò câu chẳng tìm được nơi nào đáp chơn xuống, bèn bay trở về trong tàu cùng người, vì nước còn khắp cả trên mặt đất. Nô-ê giơ tay bắt lấy bò câu, đem vào tàu lại với mình.
10 ੧੦ ਤਦ ਉਹ ਨੇ ਸੱਤ ਦਿਨ ਬਾਅਦ ਫੇਰ ਕਿਸ਼ਤੀ ਤੋਂ ਉਸ ਘੁੱਗੀ ਨੂੰ ਛੱਡਿਆ।
Ðoạn, người đợi bảy ngày nữa, lại thả bò câu ra khỏi tàu;
11 ੧੧ ਉਹ ਘੁੱਗੀ ਸ਼ਾਮ ਨੂੰ ਉਹ ਦੇ ਕੋਲ ਆਈ ਅਤੇ ਵੇਖੋ ਉਹ ਦੀ ਚੁੰਝ ਵਿੱਚ ਜ਼ੈਤੂਨ ਦਾ ਸੱਜਰਾ ਪੱਤਾ ਸੀ, ਇਸ ਤੋਂ ਨੂਹ ਨੇ ਜਾਣ ਲਿਆ ਕਿ ਪਾਣੀ ਧਰਤੀ ਉੱਤੋਂ ਘੱਟ ਗਿਆ ਹੈ।
đến chiều bò câu về cùng người, và nầy, trong mỏ tha một lá Ô-li-ve tươi; Nô-ê hiểu rằng nước đã giảm bớt trên mặt đất.
12 ੧੨ ਤਦ ਉਹ ਨੇ ਹੋਰ ਸੱਤ ਦਿਨ ਬਾਅਦ ਘੁੱਗੀ ਨੂੰ ਫਿਰ ਛੱਡਿਆ ਅਤੇ ਉਹ ਮੁੜ ਉਹ ਦੇ ਕੋਲ ਨਾ ਆਈ।
Người đợi bảy ngày nữa, thả bò câu ra; nhưng chuyến nầy bò câu chẳng trở về cùng người nữa.
13 ੧੩ ਨੂਹ ਦੀ ਉਮਰ ਦੇ ਛੇ ਸੌ ਇੱਕ ਸਾਲ ਦੇ ਪਹਿਲੇ ਮਹੀਨੇ ਦੇ ਪਹਿਲੇ ਦਿਨ ਪਾਣੀ ਧਰਤੀ ਉੱਤੋਂ ਸੁੱਕ ਗਿਆ ਅਤੇ ਨੂਹ ਨੇ ਕਿਸ਼ਤੀ ਦੀ ਛੱਤ ਖੋਲ੍ਹ ਕੇ ਨਿਗਾਹ ਮਾਰੀ ਅਤੇ ਵੇਖੋ ਜ਼ਮੀਨ ਦੀ ਪਰਤ ਸੁੱਕ ਗਈ ਸੀ।
Nhằm năm sáu trăm một của đời Nô-ê, ngày mồng một, tháng giêng, nước đã giựt bày mặt đất khô; Nô-ê bèn giở mui tàu mà nhìn; nầy, mặt đất đã se.
14 ੧੪ ਦੂਜੇ ਮਹੀਨੇ ਦੇ ਸਤਾਈਵੇਂ ਦਿਨ ਧਰਤੀ ਪੂਰੀ ਤਰ੍ਹਾਂ ਸੁੱਕ ਗਈ ਸੀ।
Ðến tháng hai, ngày hai mươi bảy, đất đã khô rồi.
15 ੧੫ ਤਦ ਪਰਮੇਸ਼ੁਰ ਨੂਹ ਨਾਲ ਬੋਲਿਆ
Ðức Chúa Trời bèn phán cùng Nô-ê rằng:
16 ੧੬ ਕਿ ਤੂੰ ਕਿਸ਼ਤੀ ਵਿੱਚੋਂ ਨਿੱਕਲ ਜਾ, ਤੇਰੀ ਪਤਨੀ, ਤੇਰੇ ਪੁੱਤਰ ਅਤੇ ਤੇਰੀਆਂ ਨੂੰਹਾਂ ਵੀ।
Hãy ra khỏi tàu, ngươi, vợ các con và các dâu ngươi.
17 ੧੭ ਹਰ ਇੱਕ ਜਾਨਵਰ ਨੂੰ ਜਿਹੜਾ ਤੇਰੇ ਕੋਲ ਸਾਰੇ ਪ੍ਰਾਣੀਆਂ ਵਿੱਚੋਂ ਹੈ ਅਰਥਾਤ ਪੰਛੀ, ਡੰਗਰ, ਧਰਤੀ ਉੱਤੇ ਘਿੱਸਰਨ ਵਾਲੇ ਨੂੰ ਤੂੰ ਆਪਣੇ ਨਾਲ ਬਾਹਰ ਲੈ ਜਾ ਤਾਂ ਜੋ ਓਹ ਧਰਤੀ ਉੱਤੇ ਉਹ ਆਪਣੀ ਪ੍ਰਜਾਤੀ ਨੂੰ ਵਧਾਉਣ, ਫਲਣ ਅਤੇ ਧਰਤੀ ਉੱਤੇ ਵਧਣ।
Hãy thả ra với ngươi mọi vật sống của các xác thịt đã ở cùng ngươi: nào chim, nào thú, nào côn trùng bò trên đất, hầu cho chúng nó sanh sản, và thêm nhiều trên mặt đất.
18 ੧੮ ਤਦ ਨੂਹ, ਉਹ ਦੇ ਪੁੱਤਰ, ਉਹ ਦੀ ਪਤਨੀ ਅਤੇ ਉਹ ਦੀਆਂ ਨੂੰਹਾਂ ਉਹ ਦੇ ਨਾਲ ਬਾਹਰ ਨਿੱਕਲ ਗਏ।
Vậy, Nô-ê cùng vợ người, các con trai và các dâu người ra khỏi tàu.
19 ੧੯ ਹਰੇਕ ਜਾਨਵਰ, ਹਰੇਕ ਘਿੱਸਰਨ ਵਾਲਾ, ਹਰੇਕ ਪੰਛੀ, ਅਤੇ ਹਰੇਕ ਧਰਤੀ ਉੱਤੇ ਚੱਲਣ ਵਾਲਾ ਆਪੋ-ਆਪਣੀ ਪ੍ਰਜਾਤੀ ਦੇ ਅਨੁਸਾਰ ਕਿਸ਼ਤੀ ਵਿੱਚੋਂ ਬਾਹਰ ਨਿੱਕਲ ਆਏ।
Các thú, rắn, chim cùng mọi vật hành động trên mặt đất tùy theo giống đều ra khỏi tàu.
20 ੨੦ ਤਦ ਨੂਹ ਨੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ ਅਤੇ ਸ਼ੁੱਧ ਪਸ਼ੂਆਂ, ਸ਼ੁੱਧ ਪੰਛੀਆਂ ਵਿੱਚੋਂ ਲੈ ਕੇ ਉਸ ਨੇ ਜਗਵੇਦੀ ਉੱਤੇ ਹੋਮ ਬਲੀਆਂ ਚੜ੍ਹਾਈਆਂ।
Nô-ê lập một bàn thờ cho Ðức Giê-hô-va. Người bắt các súc vật thanh sạch, các loài chim thanh sạch, bày của lễ thiêu dâng lên bàn thờ.
21 ੨੧ ਯਹੋਵਾਹ ਨੇ ਉਸ ਸੁਖਦਾਇਕ ਸੁਗੰਧੀ ਨੂੰ ਲਿਆ ਅਤੇ ਆਪਣੇ ਮਨ ਵਿੱਚ ਆਖਿਆ, ਮੈਂ ਫੇਰ ਕਦੀ ਧਰਤੀ ਨੂੰ ਮਨੁੱਖ ਦੇ ਕਾਰਨ ਸਰਾਪ ਨਹੀਂ ਦਿਆਂਗਾ ਭਾਵੇਂ ਮਨੁੱਖ ਦੇ ਮਨ ਦੀ ਭਾਵਨਾ ਮੁੱਢੋਂ ਹੀ ਬੁਰੀ ਹੈ ਅਤੇ ਮੈਂ ਫੇਰ ਕਦੀ ਸਾਰੇ ਪ੍ਰਾਣੀਆਂ ਨੂੰ ਨਾਸ ਨਾ ਕਰਾਂਗਾ ਜਿਵੇਂ ਮੈਂ ਹੁਣ ਕੀਤਾ ਹੈ।
Ðức Giê-hô-va hưởng lấy mùi thơm và nghĩ thầm rằng: Ta chẳng vì loài người mà rủa sả đất nữa, vì tâm tánh loài người vẫn xấu xa từ khi còn tuổi trẻ; ta cũng sẽ chẳng hành các vật sống như ta đã làm.
22 ੨੨ ਜਦੋਂ ਤੱਕ ਧਰਤੀ ਹੈ, ਉਦੋਂ ਤੱਕ ਬੀਜਣ ਅਤੇ ਵੱਢਣ, ਠੰਡ ਅਤੇ ਧੁੱਪ, ਹਾੜ੍ਹੀ ਅਤੇ ਸਾਉਣੀ ਅਤੇ ਦਿਨ ਰਾਤ ਨਹੀਂ ਮੁੱਕਣਗੇ।
Hễ đất còn, thì mùa gieo giống cùng mùa gặt hái, lạnh và nóng, mùa hạ cùng mùa đông, ngày và đêm, chẳng bao giờ tuyệt được.