< ਉਤਪਤ 9 >
1 ੧ ਪਰਮੇਸ਼ੁਰ ਨੇ ਨੂਹ ਅਤੇ ਉਹ ਦੇ ਪੁੱਤਰਾਂ ਨੂੰ ਇਹ ਆਖ ਕੇ ਅਸੀਸ ਦਿੱਤੀ, ਫਲੋ ਅਤੇ ਵਧੋ ਅਤੇ ਧਰਤੀ ਨੂੰ ਭਰ ਦਿਉ
Tada Bog blagoslovi Nou i njegove sinove i reče im: “Plodite se i množite i zemlju napunite.
2 ੨ ਤੁਹਾਡਾ ਡਰ ਅਤੇ ਭੈਅ ਧਰਤੀ ਦੇ ਹਰੇਕ ਜਾਨਵਰ, ਅਕਾਸ਼ ਦੇ ਹਰੇਕ ਪੰਛੀ, ਹਰੇਕ ਪ੍ਰਾਣੀ ਉੱਤੇ ਜਿਹੜਾ ਜ਼ਮੀਨ ਉੱਤੇ ਘਿੱਸਰਦਾ ਹੈ ਅਤੇ ਸਮੁੰਦਰ ਦੀਆਂ ਸਾਰੀਆਂ ਮੱਛੀਆਂ ਉੱਤੇ ਹੋਵੇਗਾ, ਕਿਉਂ ਜੋ ਉਹ ਤੁਹਾਡੇ ਵੱਸ ਵਿੱਚ ਕੀਤੇ ਗਏ ਹਨ।
Neka vas se boje i od vas strahuju sve životinje na zemlji, sve ptice u zraku, sve što se po zemlji kreće i sve ribe u moru: u vaše su ruke predane.
3 ੩ ਹਰੇਕ ਚੱਲਣ ਵਾਲਾ ਪ੍ਰਾਣੀ ਜਿਸ ਦੇ ਵਿੱਚ ਜੀਵਨ ਹੈ, ਤੁਹਾਡੇ ਭੋਜਨ ਲਈ ਹੈ। ਜਿਵੇਂ ਮੈਂ ਤੁਹਾਨੂੰ ਸਾਗ ਪੱਤ ਦਿੱਤਾ ਸੀ, ਉਸੇ ਤਰ੍ਹਾਂ ਹੁਣ ਸਭ ਕੁਝ ਦਿੰਦਾ ਹਾਂ।
Sve što se kreće i živi neka vam bude za hranu: sve vam dajem, kao što vam dadoh zeleno bilje.
4 ੪ ਪਰ ਮਾਸ ਨੂੰ ਪ੍ਰਾਣ ਸਮੇਤ ਅਰਥਾਤ ਲਹੂ ਸਮੇਤ ਤੁਸੀਂ ਨਾ ਖਾਇਓ।
Samo ne smijete jesti mesa u kojem je još duša, to jest njegova krv.
5 ੫ ਮੈਂ ਜ਼ਰੂਰ ਹੀ ਤੁਹਾਡੇ ਲਹੂ ਅਰਥਾਤ ਪ੍ਰਾਣ ਦਾ ਬਦਲਾ ਲਵਾਂਗਾ, ਹਰ ਇੱਕ ਜੰਗਲੀ ਜਾਨਵਰ ਅਤੇ ਮਨੁੱਖ ਦੋਵਾਂ ਤੋਂ ਉਸ ਦਾ ਬਦਲਾ ਲਵਾਂਗਾ ਅਤੇ ਹਰੇਕ ਮਨੁੱਖ ਦੀ ਜਾਨ ਦਾ ਬਦਲਾ ਮੈਂ ਉਸ ਦੇ ਭਰਾ ਤੋਂ ਲਵਾਂਗਾ।
A za vašu krv, za vaš život, tražit ću obračun: tražit ću ga od svake životinje; i od čovjeka za njegova druga tražit ću obračun za ljudski život.
6 ੬ ਜੋ ਮਨੁੱਖ ਦਾ ਲਹੂ ਵਹਾਵੇਗਾ, ਉਸ ਦਾ ਲਹੂ ਮਨੁੱਖ ਦੇ ਹੱਥੋਂ ਵਹਾਇਆ ਜਾਵੇਗਾ ਕਿਉਂਕਿ ਪਰਮੇਸ਼ੁਰ ਨੇ ਮਨੁੱਖ ਨੂੰ ਆਪਣੇ ਹੀ ਸਰੂਪ ਵਿੱਚ ਰਚਿਆ ਸੀ।
Tko prolije krv čovjekovu, njegovu će krv čovjek proliti! Jer na sliku Božju stvoren je čovjek!
7 ੭ ਤੁਸੀਂ ਫਲੋ ਅਤੇ ਵਧੋ ਅਤੇ ਧਰਤੀ ਉੱਤੇ ਆਪਣੀ ਸੰਤਾਨ ਨੂੰ ਪੈਦਾ ਕਰਕੇ ਉਸ ਨੂੰ ਭਰ ਦਿਉ।
A vi, plodite se, i množite i zemlju napunite, i podložite je sebi!”
8 ੮ ਪਰਮੇਸ਼ੁਰ ਨੂਹ ਅਤੇ ਉਸ ਦੇ ਪੁੱਤਰਾਂ ਨਾਲ ਬੋਲਿਆ,
Još reče Bog Noi i njegovim sinovima s njim:
9 ੯ ਮੈਂ, ਵੇਖੋ, ਮੈਂ ਹੀ ਆਪਣਾ ਨੇਮ ਤੁਹਾਡੇ ਨਾਲ ਅਤੇ ਤੁਹਾਡੇ ਬਾਅਦ ਤੁਹਾਡੀ ਅੰਸ ਨਾਲ ਬੰਨ੍ਹਾਂਗਾ,
“A ja, evo, sklapam svoj Savez s vama i s vašim potomstvom poslije vas
10 ੧੦ ਅਤੇ ਹਰੇਕ ਜੀਉਂਦੇ ਪ੍ਰਾਣੀ ਨਾਲ ਜੋ ਤੁਹਾਡੇ ਸੰਗ ਹੈ, ਅਰਥਾਤ ਹਰੇਕ ਪੰਛੀ, ਪਸ਼ੂ, ਧਰਤੀ ਦੇ ਹਰੇਕ ਜਾਨਵਰ, ਸਗੋਂ ਹਰ ਇੱਕ ਦੇ ਨਾਲ ਜਿਹੜਾ ਕਿਸ਼ਤੀ ਤੋਂ ਨਿੱਕਲਿਆ ਹੈ।
i sa svim živim stvorovima što su s vama: s pticama, sa stokom, sa zvijerima - sa svime što je s vama izišlo iz korablje - sa svim živim stvorovima na zemlji.
11 ੧੧ ਮੈਂ ਆਪਣਾ ਨੇਮ ਤੁਹਾਡੇ ਨਾਲ ਬੰਨ੍ਹਦਾ ਹਾਂ ਕਿ ਸਾਰੇ ਪ੍ਰਾਣੀਆਂ ਦਾ ਨਾਸ ਫੇਰ ਕਦੇ ਜਲ ਪਰਲੋ ਨਾਲ ਨਹੀਂ ਕੀਤਾ ਜਾਵੇਗਾ ਅਤੇ ਧਰਤੀ ਦਾ ਨਾਸ ਕਰਨ ਲਈ ਫੇਰ ਕਦੇ ਜਲ ਪਰਲੋ ਨਾ ਆਵੇਗੀ।
Držat ću se ja svog Saveza s vama te nikada više vode potopne neće uništiti živa bića niti će ikad više potop zemlju opustošiti.”
12 ੧੨ ਤਦ ਪਰਮੇਸ਼ੁਰ ਨੇ ਆਖਿਆ, ਇਹ ਉਸ ਨੇਮ ਦਾ ਨਿਸ਼ਾਨ ਹੈ ਜਿਹੜਾ ਮੈਂ ਆਪਣੇ ਅਤੇ ਤੁਹਾਡੇ ਅਤੇ ਹਰੇਕ ਜੀਵ-ਜੰਤੂ ਨਾਲ ਜੋ ਤੁਹਾਡੇ ਸੰਗ ਹੈ, ਪੀੜ੍ਹੀਓਂ ਪੀੜ੍ਹੀ ਸਦਾ ਲਈ ਦਿੰਦਾ ਹਾਂ।
I reče Bog: “A ovo znamen je Saveza koji stavljam između sebe i vas i svih živih bića što su s vama, za naraštaje buduće:
13 ੧੩ ਮੈਂ ਬੱਦਲਾਂ ਵਿੱਚ ਆਪਣੀ ਸਤਰੰਗੀ ਪੀਂਘ ਰੱਖੀ ਹੈ। ਇਹ ਮੇਰੇ ਅਤੇ ਧਰਤੀ ਦੇ ਵਿਚਕਾਰ ਨੇਮ ਦੀ ਨਿਸ਼ਾਨੀ ਹੋਵੇਗੀ।
Dugu svoju u oblak stavljam, da zalogom bude Savezu između mene i zemlje.
14 ੧੪ ਜਦੋਂ ਮੈਂ ਧਰਤੀ ਉੱਤੇ ਬੱਦਲਾਂ ਨੂੰ ਲਿਆਵਾਂਗਾ ਤਦ ਇਹ ਸਤਰੰਗੀ ਪੀਂਘ ਬੱਦਲਾਂ ਵਿੱਚ ਵਿਖਾਈ ਦੇਵੇਗੀ।
Kad oblake nad zemlju navučem i duga se u oblaku pokaže,
15 ੧੫ ਅਤੇ ਮੈਂ ਆਪਣੇ ਨੇਮ ਨੂੰ ਜੋ ਮੇਰੇ ਅਤੇ ਤੁਹਾਡੇ ਵਿਚਕਾਰ ਅਤੇ ਸਾਰੇ ਜੀਉਂਦੇ ਪ੍ਰਾਣੀਆਂ ਦੇ ਨਾਲ ਹੈ, ਯਾਦ ਕਰਾਂਗਾ ਅਤੇ ਅਜਿਹੀ ਜਲ ਪਰਲੋ ਫੇਰ ਕਦੇ ਨਾ ਹੋਵੇਗੀ ਜਿਹੜੀ ਸਾਰੇ ਪ੍ਰਾਣੀਆਂ ਦਾ ਨਾਸ ਕਰੇ।
spomenut ću se Saveza svoga, Saveza između mene i vas i stvorenja svakoga živog: potopa više neće biti da uništi svako biće.
16 ੧੬ ਬੱਦਲ ਵਿੱਚ ਇਸ ਸਤਰੰਗੀ ਪੀਂਘ ਨੂੰ ਵੇਖ ਕੇ ਮੈਂ ਉਸ ਸਦੀਪਕ ਨੇਮ ਨੂੰ ਯਾਦ ਕਰਾਂਗਾ ਜਿਹੜਾ ਮੇਰੇ ਅਤੇ ਧਰਤੀ ਦੇ ਸਾਰੇ ਜੀਉਂਦੇ ਪ੍ਰਾਣੀਆਂ ਦੇ ਨਾਲ ਹੈ।
U oblaku kad se pojavi duga, ja ću je vidjeti i vjekovnog ću se sjećati Saveza između Boga i svake žive duše, svakog tijela na zemlji.”
17 ੧੭ ਫਿਰ ਪਰਮੇਸ਼ੁਰ ਨੇ ਨੂਹ ਨੂੰ ਕਿਹਾ, ਇਹ ਉਸ ਨੇਮ ਦਾ ਨਿਸ਼ਾਨ ਹੈ ਜੋ ਮੈਂ ਆਪਣੇ ਅਤੇ ਧਰਤੀ ਦੇ ਸਾਰੇ ਪ੍ਰਾਣੀਆਂ ਦੇ ਵਿਚਕਾਰ ਠਹਿਰਾਇਆ ਹੈ।
I reče Bog Noi: “To neka je znak Saveza koji sam postavio između sebe i svih živih bića što su na zemlji.”
18 ੧੮ ਨੂਹ ਦੇ ਪੁੱਤਰ ਜਿਹੜੇ ਕਿਸ਼ਤੀ ਵਿੱਚੋਂ ਨਿੱਕਲੇ ਉਹ ਸ਼ੇਮ, ਹਾਮ ਅਤੇ ਯਾਫ਼ਥ ਸਨ ਅਤੇ ਹਾਮ ਕਨਾਨ ਦਾ ਪਿਤਾ ਸੀ।
Sinovi Noini, koji su iz korablje izišli, bijahu: Šem, Ham i Jafet. Ham je praotac Kanaanaca.
19 ੧੯ ਇਹ ਨੂਹ ਦੇ ਤਿੰਨ ਪੁੱਤਰ ਸਨ ਅਤੇ ਇਨ੍ਹਾਂ ਤੋਂ ਹੀ ਸਾਰੀ ਧਰਤੀ ਆਬਾਦ ਹੋਈ।
Ovo su trojica Noinih sinova i od njih se sav svijet razgranao.
20 ੨੦ ਨੂਹ ਖੇਤੀ ਕਰਨ ਲੱਗਾ ਅਤੇ ਉਸ ਨੇ ਅੰਗੂਰ ਦਾ ਬਾਗ਼ ਲਾਇਆ।
Noa, zemljoradnik, zasadio vinograd.
21 ੨੧ ਉਸ ਨੇ ਮਧ ਪੀਤੀ ਅਤੇ ਮਤਵਾਲਾ ਹੋ ਗਿਆ, ਅਤੇ ਤੰਬੂ ਦੇ ਵਿੱਚ ਨੰਗਾ ਪੈ ਗਿਆ।
Napio se vina i opio, pa se otkrio nasred šatora.
22 ੨੨ ਤਦ ਕਨਾਨ ਦੇ ਪਿਤਾ ਹਾਮ ਨੇ ਆਪਣੇ ਪਿਤਾ ਦਾ ਨੰਗੇਜ਼ ਵੇਖਿਆ ਅਤੇ ਉਸ ਨੇ ਆਪਣੇ ਦੋਹਾਂ ਭਰਾਵਾਂ ਨੂੰ ਜੋ ਬਾਹਰ ਸਨ, ਜਾ ਕੇ ਦੱਸਿਆ।
Ham, praotac Kanaanaca, opazi oca gola pa to kaza dvojici svoje braće vani.
23 ੨੩ ਤਦ ਸ਼ੇਮ ਅਤੇ ਯਾਫ਼ਥ ਨੇ ਕੱਪੜਾ ਲੈ ਕੇ ਆਪਣੇ ਦੋਹਾਂ ਮੋਢਿਆਂ ਤੇ ਰੱਖਿਆ ਅਤੇ ਪੁੱਠੇ ਪੈਰੀਂ ਜਾ ਕੇ ਆਪਣੇ ਪਿਤਾ ਦਾ ਨੰਗੇਜ਼ ਢੱਕਿਆ। ਉਨ੍ਹਾਂ ਦੇ ਮੂੰਹ ਪਿਛਲੇ ਪਾਸੇ ਨੂੰ ਸਨ, ਇਸ ਲਈ ਉਨ੍ਹਾਂ ਨੇ ਆਪਣੇ ਪਿਤਾ ਦੇ ਨੰਗੇਜ਼ ਨੂੰ ਨਾ ਵੇਖਿਆ।
Šem i Jafet uzmu ogrtač, obojica ga prebace sebi preko ramena pa njime, idući natraške, pokriju očevu golotinju. Lica im bijahu okrenuta na drugu stranu, tako te ne vidješe oca gola.
24 ੨੪ ਜਦ ਨੂਹ ਦਾ ਨਸ਼ਾ ਉਤਰ ਗਿਆ ਤਾਂ ਉਸ ਨੂੰ ਪਤਾ ਲੱਗਿਆ ਕਿ ਉਸ ਦੇ ਛੋਟੇ ਪੁੱਤਰ ਨੇ ਉਸ ਦੇ ਨਾਲ ਕੀ ਕੀਤਾ ਸੀ।
Kad se Noa otrijeznio od vina i saznao što mu je učinio najmlađi sin, reče:
25 ੨੫ ਤਦ ਉਸ ਨੇ ਆਖਿਆ, ਕਨਾਨ ਸਰਾਪੀ ਹੈ। ਉਹ ਆਪਣੇ ਭਰਾਵਾਂ ਦੇ ਦਾਸਾਂ ਦਾ ਦਾਸ ਹੋਵੇਗਾ।
“Neka je proklet Kanaanac, braći svojoj najniži sluga nek' bude!”
26 ੨੬ ਉਸ ਨੇ ਇਹ ਵੀ ਆਖਿਆ, ਸ਼ੇਮ ਦਾ ਪਰਮੇਸ਼ੁਰ ਯਹੋਵਾਹ ਧੰਨ ਹੋਵੇ ਅਤੇ ਕਨਾਨ ਸ਼ੇਮ ਦਾ ਦਾਸ ਹੋਵੇ।
Onda nastavi: “Blagoslovljen Jahve, Šemov Bog, Kanaanac nek' mu je sluga!
27 ੨੭ ਪਰਮੇਸ਼ੁਰ ਯਾਫ਼ਥ ਦੀ ਪੀੜ੍ਹੀ ਨੂੰ ਵਧਾਵੇ, ਉਹ ਸ਼ੇਮ ਦੇ ਤੰਬੂਆਂ ਵਿੱਚ ਵੱਸੇ ਅਤੇ ਕਨਾਨ ਉਸ ਦਾ ਦਾਸ ਹੋਵੇ।
Nek Bog raširi Jafeta da prebiva pod šatorima Šemovim, Kanaanac nek' mu je sluga!”
28 ੨੮ ਪਰਲੋ ਤੋਂ ਬਾਅਦ ਨੂਹ ਤਿੰਨ ਸੌ ਪੰਜਾਹ ਸਾਲਾਂ ਤੱਕ ਜੀਉਂਦਾ ਰਿਹਾ
Poslije Potopa Noa poživje trista pedeset godina.
29 ੨੯ ਅਤੇ ਨੂਹ ਦੀ ਸਾਰੀ ਉਮਰ ਨੌ ਸੌ ਪੰਜਾਹ ਸਾਲ ਹੋਈ, ਤਦ ਉਹ ਮਰ ਗਿਆ।
U svemu poživje Noa devet stotina pedeset godina; potom umrije.