< ਹਬੱਕੂਕ 2 >
1 ੧ ਮੈਂ ਆਪਣੇ ਪਹਿਰੇ ਉੱਤੇ ਖਲੋਵਾਂਗਾ ਅਤੇ ਬੁਰਜ ਉੱਤੇ ਖੜ੍ਹਾ ਰਹਾਂਗਾ ਅਤੇ ਵੇਖਾਂਗਾ ਤਾਂ ਜੋ ਮੈਂ ਜਾਣਾ ਕਿ ਉਹ ਮੈਨੂੰ ਕੀ ਆਖੇਗਾ ਅਤੇ ਮੈਂ ਆਪਣੇ ਉਲਾਹਮੇ ਦਾ ਕੀ ਉੱਤਰ ਦੇਵਾਂ।
На стражи моей стану, и взыду на камень, и посмотрю еже видети, что возглаголет во мне и что отвещаю на обличение мое.
2 ੨ ਤਦ ਯਹੋਵਾਹ ਨੇ ਮੈਨੂੰ ਉੱਤਰ ਦਿੱਤਾ ਅਤੇ ਆਖਿਆ, ਦਰਸ਼ਣ ਦੀਆਂ ਗੱਲਾਂ ਨੂੰ ਲਿਖ, ਸਗੋਂ ਫੱਟੀਆਂ ਉੱਤੇ ਸਾਫ਼-ਸਾਫ਼ ਲਿਖ, ਤਾਂ ਜੋ ਕੋਈ ਦੌੜਦਾ-ਦੌੜਦਾ ਵੀ ਉਸ ਨੂੰ ਪੜ੍ਹ ਸਕੇ।
И отвеща Господь ко мне и рече: впиши видение, и яве на дске, яко да постигнет читаяй я.
3 ੩ ਕਿਉਂ ਜੋ ਵੇਖ, ਇਸ ਦਰਸ਼ਣ ਦੀ ਗੱਲ ਤਾਂ ਇੱਕ ਠਹਿਰਾਏ ਹੋਏ ਸਮੇਂ ਤੇ ਪੂਰੀ ਹੋਣ ਵਾਲੀ ਹੈ, ਸਗੋਂ ਉਸ ਦੇ ਪੂਰੇ ਹੋਣ ਦਾ ਸਮਾਂ ਤੇਜ਼ੀ ਨਾਲ ਆਉਂਦਾ ਹੈ, ਇਸ ਵਿੱਚ ਧੋਖਾ ਨਹੀਂ ਹੋਵੇਗਾ, ਭਾਵੇਂ ਉਹ ਠਹਿਰਿਆ ਰਹੇ, ਤਾਂ ਵੀ ਉਹ ਦੀ ਉਡੀਕ ਕਰ, ਉਹ ਜ਼ਰੂਰ ਆਵੇਗਾ, ਉਹ ਚਿਰ ਨਾ ਲਾਵੇਗਾ।
Зане еще видение на время, и просияет в конец, а не вотще: аще умедлит, потерпи ему, яко идый приидет и не умедлит.
4 ੪ ਵੇਖ, ਉਹ ਮਨ ਵਿੱਚ ਫੁੱਲਿਆ ਹੋਇਆ ਹੈ, ਉਹ ਦਾ ਮਨ ਸਿੱਧਾ ਨਹੀਂ ਹੈ, ਪਰ ਧਰਮੀ ਆਪਣੇ ਵਿਸ਼ਵਾਸ ਦੇ ਕਾਰਨ ਜੀਉਂਦਾ ਰਹੇਗਾ।
Аще усумнится, не благоволит душа моя в нем: праведник же (мой) от веры жив будет.
5 ੫ ਮਧ ਧੋਖਾ ਦੇਣ ਵਾਲੀ ਹੈ, ਹੰਕਾਰੀ ਪੁਰਖ ਘਰ ਵਿੱਚ ਨਹੀਂ ਰਹਿੰਦਾ, ਉਹ ਪਤਾਲ ਵਾਂਗੂੰ ਆਪਣੀ ਲਾਲਸਾ ਵਧਾਉਂਦਾ ਹੈ ਅਤੇ ਉਹ ਮੌਤ ਵਰਗਾ ਹੈ ਅਤੇ ਉਹ ਕਦੇ ਨਹੀਂ ਰੱਜਦਾ, ਉਹ ਆਪਣੇ ਲਈ ਸਾਰੀਆਂ ਕੌਮਾਂ ਨੂੰ ਇਕੱਠਿਆਂ ਕਰਦਾ ਹੈ ਅਤੇ ਆਪਣੇ ਲਈ ਸਾਰੀਆਂ ਉੱਮਤਾਂ ਦੇ ਢੇਰ ਲਾਉਂਦਾ ਹੈ। (Sheol )
Презорливый же и обидливый муж и величавый ничесоже скончает: иже разшири аки ад душу свою, и сей яко смерть ненасыщен: и соберет к себе вся языки и приимет к себе вся люди. (Sheol )
6 ੬ ਕੀ ਇਹ ਸਾਰੇ ਉਹ ਦੇ ਵਿਰੁੱਧ ਇੱਕ ਦ੍ਰਿਸ਼ਟਾਂਤ ਅਤੇ ਉਹ ਦੇ ਵਿਰੁੱਧ ਇੱਕ ਮਿਹਣਾ ਨਹੀਂ ਦੇਣਗੇ? ਉਹ ਆਖਣਗੇ, “ਹਾਏ ਉਸ ਨੂੰ, ਜੋ ਪਰਾਇਆ ਧਨ ਲੁੱਟ ਕੇ ਆਪਣੇ ਲਈ ਉਸ ਨੂੰ ਵਧਾਉਂਦਾ ਹੈ! ਜੋ ਪਰਾਏ ਮਾਲ ਦਾ ਭਾਰ ਆਪਣੇ ਉੱਤੇ ਲੱਦਦਾ ਹੈ! ਪਰ ਕਦ ਤੱਕ?”
Не сия ли вся на него притчу приимут и гадание в повесть его? И рекут: горе умножающему себе не сущая его, доколе? И отягчающему узу свою тяжце.
7 ੭ ਕੀ ਤੇਰੇ ਦੇਣਦਾਰ ਅਚਾਨਕ ਨਾ ਉੱਠਣਗੇ ਅਤੇ ਉਹ ਜੋ ਤੈਨੂੰ ਮੁਸੀਬਤ ਵਿੱਚ ਪਾਉਣਗੇ, ਉਹ ਨਾ ਜਾਗਣਗੇ? ਕੀ ਤੂੰ ਉਹਨਾਂ ਲਈ ਲੁੱਟ ਦਾ ਮਾਲ ਨਾ ਹੋਵੇਂਗਾ?
Яко внезапу востанут угрызающии его, и ободрятся наветницы твои, и будеши в разграбление им.
8 ੮ ਕਿਉਂ ਜੋ ਤੂੰ ਬਹੁਤੀਆਂ ਕੌਮਾਂ ਨੂੰ ਲੁੱਟ ਲਿਆ, ਇਸ ਲਈ ਉੱਮਤਾਂ ਦੇ ਬਚੇ ਹੋਏ ਲੋਕ ਤੈਨੂੰ ਵੀ ਲੁੱਟ ਲੈਣਗੇ, ਇਸ ਦਾ ਕਾਰਨ ਮਨੁੱਖਾਂ ਦਾ ਖ਼ੂਨ ਅਤੇ ਉਹ ਜ਼ੁਲਮ ਹੈ, ਜਿਹੜਾ ਤੂੰ ਇਸ ਦੇਸ਼, ਸ਼ਹਿਰ ਅਤੇ ਉਸ ਦੇ ਸਾਰੇ ਵਾਸੀਆਂ ਉੱਤੇ ਕੀਤਾ ਹੈ।
Понеже ты пленил еси страны многи, пленят тя вси оставшии людие крове ради человечи и нечестия земли и града и всех живущих на ней.
9 ੯ ਹਾਏ ਉਸ ਨੂੰ, ਜੋ ਆਪਣੇ ਘਰਾਣੇ ਲਈ ਬੁਰਾ ਲਾਭ ਪ੍ਰਾਪਤ ਕਰੇ, ਤਾਂ ਜੋ ਉਹ ਆਪਣਾ ਆਲ੍ਹਣਾ ਉੱਚੇ ਸਥਾਨ ਤੇ ਰੱਖੇ, ਕਿ ਉਹ ਬਿਪਤਾ ਤੋਂ ਛੁਡਾਇਆ ਜਾਵੇ!
Горе лихоимствующым лихоимство злое дому своему, еже учинити на высоте гнездо свое, еже исторгнути от руки злых.
10 ੧੦ ਕਿਉਂ ਜੋ ਤੂੰ ਬਹੁਤੀਆਂ ਉੱਮਤਾਂ ਨੂੰ ਵੱਢ ਕੇ ਆਪਣੇ ਘਰਾਣੇ ਲਈ ਸ਼ਰਮਿੰਦਗੀ ਦੀ ਯੋਜਨਾ ਬਣਾਈ, ਤੂੰ ਆਪਣੀ ਹੀ ਜਾਨ ਦਾ ਪਾਪ ਕੀਤਾ ਹੈ!
Умыслил еси стыдение дому своему, скончал еси люди многи, и согреши душа твоя.
11 ੧੧ ਇਸ ਲਈ ਪੱਥਰ ਕੰਧ ਤੋਂ ਦੁਹਾਈ ਦੇਵੇਗਾ ਅਤੇ ਲੱਕੜੀ ਤੋਂ ਸ਼ਤੀਰ ਉੱਤਰ ਦੇਵੇਗਾ।
Зане камень из стены возопиет, и хрущь от древа возглаголет сия:
12 ੧੨ ਹਾਏ ਉਸ ਨੂੰ, ਜੋ ਖ਼ੂਨ ਨਾਲ ਸ਼ਹਿਰ ਨੂੰ ਬਣਾਉਂਦਾ ਹੈ ਅਤੇ ਬੁਰਿਆਈ ਨਾਲ ਨਗਰ ਨੂੰ ਕਾਇਮ ਕਰਦਾ ਹੈ!
у, люте созидающему град кровьми и уготовляющему град неправдами.
13 ੧੩ ਵੇਖੋ, ਕੀ ਇਹ ਸੈਨਾਂ ਦੇ ਯਹੋਵਾਹ ਵੱਲੋਂ ਨਹੀਂ ਹੁੰਦਾ ਹੈ ਕਿ ਲੋਕ ਮਿਹਨਤ ਤਾਂ ਕਰਦੇ ਹਨ, ਪਰ ਉਹ ਅੱਗ ਦਾ ਬਾਲਣ ਹੀ ਹੁੰਦੀ ਹੈ ਅਤੇ ਉੱਮਤਾਂ ਵਿਅਰਥ ਲਈ ਮਿਹਨਤ ਕਰਕੇ ਥੱਕ ਜਾਂਦੀਆਂ ਹਨ?
Не сия ли суть от Господа Вседержителя? И оскудеша людие мнози огнем, и языцы мнози изнемогоша:
14 ੧੪ ਧਰਤੀ ਤਾਂ ਯਹੋਵਾਹ ਦੇ ਪਰਤਾਪ ਦੇ ਗਿਆਨ ਨਾਲ ਭਰ ਜਾਵੇਗੀ, ਜਿਵੇਂ ਸਮੁੰਦਰ ਪਾਣੀ ਨਾਲ ਭਰਪੂਰ ਹੈ।
яко наполнится вся земля ведения славы Господни, якоже вода многа в мори покрыет я.
15 ੧੫ ਹਾਏ ਉਸ ਨੂੰ, ਜੋ ਆਪਣੇ ਗੁਆਂਢੀ ਨੂੰ ਮਧ ਦੇ ਕਟੋਰੇ ਤੋਂ ਪਿਲਾਉਂਦਾ ਹੈ ਅਤੇ ਉਸ ਨੂੰ ਵੀ ਮਤਵਾਲਾ ਕਰ ਦਿੰਦਾ ਹੈ, ਤਾਂ ਜੋ ਤੂੰ ਉਹਨਾਂ ਦੇ ਨੰਗੇਜ਼ ਨੂੰ ਵੇਖੇਂ!
Горе напаяющему подруга своего развращением мутным, и упоявающему, яко да взирает к пещерам их.
16 ੧੬ ਤੂੰ ਅਨਾਦਰ ਨਾਲ ਰੱਜੇਂਗਾ, ਪਰਤਾਪ ਨਾਲ ਨਹੀਂ, ਤੂੰ ਪੀ ਅਤੇ ਬੇਸੁੰਨਤ ਹੋ, ਯਹੋਵਾਹ ਦੇ ਸੱਜੇ ਹੱਥ ਦਾ ਕਟੋਰਾ ਘੁੰਮ ਕੇ ਤੇਰੇ ਉੱਤੇ ਆ ਪਵੇਗਾ ਅਤੇ ਅਨਾਦਰ ਤੇਰੇ ਪਰਤਾਪ ਨੂੰ ਢੱਕ ਲਵੇਗਾ,
Сытость безчестия от славы испий и ты: сердце, поколеблися и сотряснися: обыде о тебе чаша десницы Господни, и собрася безчестие на главу твою.
17 ੧੭ ਕਿਉਂ ਜੋ ਉਹ ਜ਼ੁਲਮ ਜਿਹੜਾ ਤੂੰ ਲਬਾਨੋਨ ਨਾਲ ਕੀਤਾ, ਤੈਨੂੰ ਢੱਕ ਲਵੇਗਾ ਅਤੇ ਉੱਥੋਂ ਦੇ ਪਸ਼ੂਆਂ ਉੱਤੇ ਕੀਤੀ ਹੋਈ ਬਰਬਾਦੀ, ਜਿਸਨੇ ਉਨ੍ਹਾਂ ਨੂੰ ਡਰਾਇਆ ਤੇਰੇ ਉੱਤੇ ਆ ਪਵੇਗੀ, ਇਹ ਮਨੁੱਖਾਂ ਦਾ ਲਹੂ ਵਹਾਉਣ ਅਤੇ ਉਸ ਜ਼ੁਲਮ ਦੇ ਕਾਰਨ ਹੋਵੇਗਾ, ਜਿਹੜਾ ਇਸ ਦੇਸ਼, ਸ਼ਹਿਰ ਅਤੇ ਉਸ ਦੇ ਸਾਰੇ ਵਾਸੀਆਂ ਉੱਤੇ ਹੋਇਆ।
Занеже нечестие Ливаново покрыет тя, и страсть зверей престрашит тя, крове ради человечи и нечестия земли и града и всех живущих на ней.
18 ੧੮ ਘੜੇ ਹੋਏ ਬੁੱਤ ਦਾ ਕੀ ਲਾਭ ਹੈ, ਜੋ ਉਸ ਦੇ ਬਣਾਉਣ ਵਾਲੇ ਨੇ ਉਸ ਨੂੰ ਘੜਿਆ ਹੈ? ਫੇਰ ਝੂਠ ਸਿਖਾਉਣ ਵਾਲੀ ਅਤੇ ਢਲੀ ਹੋਈ ਮੂਰਤ ਵਿੱਚ ਕੀ ਲਾਭ ਵੇਖ ਕੇ ਉਸ ਨੂੰ ਬਣਾਉਣ ਵਾਲਾ ਉਸ ਉੱਤੇ ਭਰੋਸਾ ਰੱਖਦਾ ਹੈ ਕਿ ਉਹ ਗੁੰਗੇ ਬੁੱਤ ਬਣਾਵੇ?
Что пользует изваяное, яко изваяша е? Создаша слияние, мечтание ложное, яко упова создавый на создание свое, сотворити кумиры немыя.
19 ੧੯ ਹਾਏ ਉਹ ਨੂੰ ਜੋ ਲੱਕੜੀ ਨੂੰ ਆਖਦਾ ਹੈ, ਜਾਗ! ਗੁੰਗੇ ਪੱਥਰ ਨੂੰ, ਉੱਠ! ਭਲਾ, ਇਹ ਸਲਾਹ ਦੇ ਸਕਦਾ ਹੈ? ਵੇਖੋ, ਉਹ ਸੋਨੇ ਚਾਂਦੀ ਨਾਲ ਮੜ੍ਹਿਆ ਹੋਇਆ ਹੈ, ਪਰ ਉਸ ਦੇ ਵਿੱਚ ਕੋਈ ਸਾਹ ਨਹੀਂ।
У, люте глаголющему ко древу: ободрися, востани: и камению: возвысися: и то есть мечтание, и сие есть скование злата и сребра, и всякаго духа несть в нем.
20 ੨੦ ਪਰ ਯਹੋਵਾਹ ਆਪਣੀ ਪਵਿੱਤਰ ਹੈਕਲ ਵਿੱਚ ਹੈ, ਸਾਰੀ ਧਰਤੀ ਉਸ ਦੇ ਅੱਗੇ ਚੁੱਪ-ਚਾਪ ਰਹੇ।
Господь же во храме святем Своем: да убоится от лица Его вся земля.