< ਹਬੱਕੂਕ 3 >
1 ੧ ਸ਼ਿਗਯੋਨੋਥ ਉੱਤੇ ਹਬੱਕੂਕ ਨਬੀ ਦੀ ਪ੍ਰਾਰਥਨਾ।
Peygamber Habakkuk'un Duası - Şigyonot Makamında
2 ੨ ਹੇ ਯਹੋਵਾਹ, ਮੈਂ ਤੇਰੀ ਪ੍ਰਸਿੱਧੀ ਦੇ ਵਿਖੇ ਸੁਣਿਆ, ਅਤੇ ਡਰ ਗਿਆ। ਹੇ ਯਹੋਵਾਹ, ਵਰਤਮਾਨ ਸਮਿਆਂ ਵਿੱਚ ਆਪਣਾ ਕੰਮ ਬਹਾਲ ਕਰ, ਸਾਡੇ ਸਮੇਂ ਵਿੱਚ ਉਹ ਨੂੰ ਪ੍ਰਗਟ ਕਰ, ਆਪਣੇ ਕ੍ਰੋਧ ਵਿੱਚ ਵੀ ਦਯਾ ਨੂੰ ਯਾਦ ਰੱਖ!
Ya RAB, ününü duydum ve yaptıklarının karşısında ürperdim. Günümüzde de aynı şeyleri yap, ya RAB, Şimdi herkes bilsin neler yapabildiğini. Öfkeliyken merhametini anımsa!
3 ੩ ਪਰਮੇਸ਼ੁਰ ਤੇਮਾਨ ਤੋਂ ਆਇਆ, ਪਵਿੱਤਰ ਪ੍ਰਭੂ ਪਾਰਾਨ ਦੇ ਪਰਬਤ ਤੋਂ ॥ ਸਲਹ ॥ ਉਹ ਦੀ ਮਹਿਮਾ ਨੇ ਅਕਾਸ਼ ਨੂੰ ਢੱਕਿਆ ਹੋਇਆ ਹੈ, ਅਤੇ ਧਰਤੀ ਉਹ ਦੀ ਉਸਤਤ ਨਾਲ ਭਰਪੂਰ ਹੋਈ।
Tanrı Teman'dan, Kutsal Tanrı Paran Dağı'ndan geldi. (Sela) Görkemi kapladı gökleri, O'na sunulan övgüler dünyayı doldurdu.
4 ੪ ਉਹ ਦੀ ਸ਼ੋਭਾ ਸੂਰਜ ਦੀ ਰੋਸ਼ਨੀ ਵਰਗੀ ਸੀ, ਉਸ ਦੇ ਹੱਥਾਂ ਵਿੱਚੋਂ ਕਿਰਨਾਂ ਚਮਕਦੀਆਂ ਸਨ, ਅਤੇ ਉੱਥੇ ਉਸ ਦੀ ਸਮਰੱਥਾ ਲੁਕੀ ਹੋਈ ਸੀ।
Güneş gibi parıldıyor, Elleri ışık saçıyor. Gücünün gizi ellerinde.
5 ੫ ਉਹ ਦੇ ਅੱਗੇ-ਅੱਗੇ ਬਵਾ ਚੱਲਦੀ ਸੀ, ਅਤੇ ਮਹਾਮਾਰੀ ਉਹ ਦੇ ਪੈਰਾਂ ਦੇ ਪਿੱਛੇ-ਪਿੱਛੇ ਚੱਲਦੀ ਸੀ!
Yayılıyor salgın hastalıklar önüsıra, Ardısıra da ölümcül hastalıklar.
6 ੬ ਉਹ ਖੜ੍ਹਾ ਹੋ ਗਿਆ ਅਤੇ ਧਰਤੀ ਦਾ ਮਾਪ ਲਿਆ, ਉਸ ਨੇ ਵੇਖਿਆ ਅਤੇ ਕੌਮਾਂ ਕੰਬ ਉੱਠੀਆਂ, ਸਨਾਤਨ ਪਰਬਤ ਢਹਿ ਗਏ, ਅਨਾਦੀ ਟਿੱਲੇ ਝੁੱਕ ਗਏ, ਉਹ ਦੇ ਮਾਰਗ ਸਦੀਪਕਾਲ ਦੇ ਹਨ।
Duruşuyla dünyayı sarstı, Titretti ulusları bakışıyla, Yaşlı dağlar darmadağın oldu, Dünya kurulalı beri var olan tepeler O'na baş eğdi. Tanrı'nın yolları değişmezdir.
7 ੭ ਮੈਂ ਕੂਸ਼ ਦੇ ਲੋਕਾਂ ਦੇ ਸਮੂਹ ਦੇ ਤੰਬੂ ਕਸ਼ਟ ਹੇਠ ਵੇਖੇ, ਮਿਦਯਾਨ ਦੇ ਵਸੇਬੇ ਥਰਥਰਾ ਗਏ।
Kuşan çadırlarını çaresizlik içinde gördüm, Midyan konutları korkudan titriyordu.
8 ੮ ਹੇ ਯਹੋਵਾਹ, ਕੀ ਤੂੰ ਨਦੀਆਂ ਤੋਂ ਗੁੱਸੇ ਹੋਇਆ? ਕੀ ਤੇਰਾ ਕ੍ਰੋਧ ਨਦੀਆਂ ਉੱਤੇ ਭੜਕਿਆ, ਜਾਂ ਤੇਰਾ ਕਹਿਰ ਸਮੁੰਦਰ ਉੱਤੇ ਸੀ, ਜਦ ਤੂੰ ਆਪਣੇ ਘੋੜਿਆਂ ਉੱਤੇ, ਅਤੇ ਆਪਣੇ ਛੁਡਾਉਣ ਵਾਲੇ ਰਥਾਂ ਉੱਤੇ ਸਵਾਰ ਸੀ?
Ya RAB, nehirlere mi öfkelendin? Gazabın ırmaklara mı? Yoksa denize mi kızdın da, Atlarına, yenilmez savaş arabalarına bindin?
9 ੯ ਤੇਰਾ ਧਣੁੱਖ ਖੋਲ੍ਹ ਵਿੱਚੋਂ ਕੱਢਿਆ ਗਿਆ, ਤੂੰ ਆਪਣੇ ਦੰਡ ਦੇ ਤੀਰਾਂ ਨੂੰ ਸਹੁੰ ਦੇ ਕੇ ਬੁਲਾਇਆ ॥ ਸਲਹ ॥ ਤੂੰ ਧਰਤੀ ਨੂੰ ਨਦੀਆਂ ਨਾਲ ਚੀਰ ਦਿੱਤਾ।
Gerdin yayını, Okların içtiğin antlardır. (Sela) Yeryüzünü akarsularla yardın.
10 ੧੦ ਪਹਾੜਾਂ ਨੇ ਤੈਨੂੰ ਵੇਖਿਆ, ਉਹ ਘਬਰਾ ਗਏ, ਜ਼ੋਰ ਦਾ ਹੜ੍ਹ ਲੰਘ ਗਿਆ, ਡੁੰਘਿਆਈ ਗਰਜ਼ ਉੱਠੀ ਅਤੇ ਆਪਣੀਆਂ ਲਹਿਰਾਂ ਨੂੰ ਉੱਚਾ ਉਠਾਇਆ ।
Sarsıldı dağlar seni görünce, Seller her yanı süpürüp geçti. Engin denizler gürledi, dalgalar yükseldi.
11 ੧੧ ਤੇਰੇ ਤੀਰਾਂ ਦੀ ਚਮਕ ਦੇ ਕਾਰਨ ਜਦ ਉਹ ਚੱਲਦੇ ਸਨ, ਤੇਰੇ ਚਮਕਦਾਰ ਬਰਛੇ ਦੀ ਲਸ਼ਕ ਦੇ ਕਾਰਨ, ਸੂਰਜ ਅਤੇ ਚੰਦ ਆਪਣੇ ਸਥਾਨ ਤੇ ਠਹਿਰ ਗਏ।
Uçuşan oklarının pırıltısından, Parlayan mızrağının ışıltısından, Yerlerinde durakaldı güneş ve ay.
12 ੧੨ ਤੂੰ ਕਹਿਰ ਵਿੱਚ ਧਰਤੀ ਉੱਤੋਂ ਲੰਘਿਆ, ਤੂੰ ਕੌਮਾਂ ਨੂੰ ਕ੍ਰੋਧ ਵਿੱਚ ਕੁਚਲ ਦਿੱਤਾ।
Gazap içinde ilerledin yeryüzünde, Ulusları öfkeyle çiğneyip ezdin.
13 ੧੩ ਤੂੰ ਆਪਣੀ ਪਰਜਾ ਦੇ ਬਚਾਓ ਲਈ ਨਿੱਕਲਿਆ, ਆਪਣੇ ਮਸਹ ਕੀਤੇ ਹੋਏ ਦੇ ਬਚਾਓ ਲਈ। ਤੂੰ ਦੁਸ਼ਟ ਦੇ ਘਰਾਣੇ ਦੇ ਮੁਖੀਏ ਨੂੰ ਵੱਢ ਸੁੱਟਿਆ, ਤੂੰ ਗਲੇ ਤੱਕ ਉਸ ਦੀ ਨੀਂਹ ਨੂੰ ਨੰਗਾ ਕੀਤਾ ॥ ਸਲਹ ॥
Kendi halkını, seçtiğin ulusu kurtarmaya geldin. Kötü soyun başını ezdin, Soydun onu tepeden tırnağa. (Sela)
14 ੧੪ ਤੂੰ ਉਸ ਦੇ ਸੂਰਮਿਆਂ ਦੇ ਸਿਰਾਂ ਨੂੰ ਉਨ੍ਹਾਂ ਦੀਆਂ ਆਪਣੀਆਂ ਬਰਛੀਆਂ ਨਾਲ ਹੀ ਵਿੰਨ੍ਹ ਦਿੱਤਾ, ਉਹ ਤੂਫ਼ਾਨ ਵਾਂਗੂੰ ਮੈਨੂੰ ਉਡਾਉਣ ਲਈ ਆਏ, ਅਤੇ ਉਨ੍ਹਾਂ ਦੀ ਤਰ੍ਹਾਂ ਅਨੰਦ ਹੋਏ ਜਿਹੜੇ ਚੁੱਪ-ਚੁਪੀਤੇ ਦੀਨ ਲੋਕਾਂ ਨੂੰ ਨਾਸ ਕਰਨ ਲਈ ਘਾਤ ਲਗਾਉਂਦੇ ਹਨ।
Başını kendi mızrağıyla deldin. Askerleri fırtına gibi gelmişti bizi dağıtmaya, Saklanan düşkünleri yok etmiş gibi seviniyorlardı.
15 ੧੫ ਤੂੰ ਆਪਣੇ ਘੋੜਿਆਂ ਨਾਲ ਸਮੁੰਦਰ ਨੂੰ ਲਤਾੜਿਆ, ਅਤੇ ਵੱਡੇ ਪਾਣੀ ਉੱਛਲ ਪਏ।
Sense atlarınla çiğneyip geçtin büyük denizleri, Sularını köpürterek...
16 ੧੬ ਮੈਂ ਸੁਣਿਆ ਅਤੇ ਮੇਰਾ ਕਾਲਜਾ ਕੰਬਣ ਲੱਗਾ, ਉਸ ਦੀ ਅਵਾਜ਼ ਤੋਂ ਮੇਰੇ ਬੁੱਲ੍ਹ ਥਰਥਰਾ ਗਏ, ਮੇਰੀਆਂ ਹੱਡੀਆਂ ਸੜਨ ਲੱਗੀਆਂ, ਮੈਂ ਆਪਣੇ ਸਥਾਨ ਤੇ ਖੜ੍ਹਾ-ਖੜ੍ਹਾ ਕੰਬਣ ਲੱਗਾ, ਇਸ ਲਈ ਮੈਂ ਅਰਾਮ ਨਾਲ ਬਿਪਤਾ ਦੇ ਦਿਨ ਨੂੰ ਉਡੀਕਾਂਗਾ, ਜੋ ਉਹ ਉਹਨਾਂ ਲੋਕਾਂ ਉੱਤੇ ਆਵੇ, ਜੋ ਸਾਡੇ ਉੱਤੇ ਚੜ੍ਹਾਈ ਕਰਦੇ ਹਨ।
Sesini duyunca yüreğim hopladı, Seğirdi dudaklarım, Kemiklerim eridi sanki, Çözüldü dizlerimin bağı. Ama bize saldıran halkın felakete uğrayacağı günü Sabırla bekleyeceğim.
17 ੧੭ ਭਾਵੇਂ ਹੰਜ਼ੀਰ ਦੇ ਰੁੱਖ ਨਾ ਫਲਣ, ਨਾ ਅੰਗੂਰੀ ਵੇਲਾਂ ਉੱਤੇ ਫਲ ਹੋਵੇ, ਭਾਵੇਂ ਜ਼ੈਤੂਨ ਦੇ ਰੁੱਖ ਦੀ ਪੈਦਾਵਾਰ ਘਟੇ, ਅਤੇ ਖੇਤਾਂ ਵਿੱਚ ਅੰਨ ਨਾ ਉਪਜੇ, ਭਾਵੇਂ ਇੱਜੜ ਵਾੜੇ ਵਿੱਚੋਂ ਘੱਟ ਜਾਣ, ਅਤੇ ਖੁਰਲੀਆਂ ਉੱਤੇ ਵੱਗ ਨਾ ਹੋਣ,
Tomurcuklanmasa incir ağaçları, Asmalar üzüm vermese, Boşa gitse de zeytine verilen emek, Tarlalar ürün vermese de, Boşalsa da davar ağılları, Sığır kalmasa da ahırlarda,
18 ੧੮ ਤਾਂ ਵੀ ਮੈਂ ਯਹੋਵਾਹ ਵਿੱਚ ਅਨੰਦ ਅਤੇ ਮਗਨ ਹੋਵਾਂਗਾ, ਮੈਂ ਆਪਣੇ ਮੁਕਤੀਦਾਤੇ ਪਰਮੇਸ਼ੁਰ ਵਿੱਚ ਖੁਸ਼ੀ ਮਨਾਵਾਂਗਾ।
Ben yine RAB sayesinde sevineceğim, Kurtuluşumun Tanrısı sayesinde sevinçten coşacağım.
19 ੧੯ ਪ੍ਰਭੂ ਯਹੋਵਾਹ ਮੇਰਾ ਬਲ ਹੈ, ਉਹ ਮੇਰੇ ਪੈਰ ਹਰਨੀਆਂ ਵਰਗੇ ਬਣਾਉਂਦਾ ਹੈ, ਅਤੇ ਮੈਨੂੰ ਉੱਚਿਆਈਆਂ ਉੱਤੇ ਤੋਰਦਾ ਹੈ! (ਸਾਜ ਵਜਾਉਣ ਵਾਲੇ ਲਈ ਮੇਰੇ ਤਾਰ ਵਾਲੇ ਵਾਜਿਆਂ ਉੱਤੇ)
Egemen RAB gücümdür benim. Ayaklarıma geyik ayağının çevikliğini verir. Aşırtır beni yükseklerden. Müzik şefi için: Telli sazlar eşliğinde söylenecek.