< ਹਬੱਕੂਕ 1 >

1 ਉਹ ਦਰਸ਼ਣ ਜਿਹੜਾ ਹਬੱਕੂਕ ਨਬੀ ਨੇ ਵੇਖਿਆ:
হবক্‌কূক ভাববাদী যিনি ভাববাণী পেয়েছিলেন।
2 ਹੇ ਯਹੋਵਾਹ, ਮੈਂ ਕਦ ਤੱਕ ਤੇਰੀ ਦੁਹਾਈ ਦੇਵਾਂ ਅਤੇ ਤੂੰ ਨਾ ਸੁਣੇਂਗਾ? ਜਾਂ ਮੈਂ ਕਦ ਤੱਕ ਤੇਰੇ ਅੱਗੇ “ਜ਼ੁਲਮ, ਜ਼ੁਲਮ” ਚਿੱਲਾਵਾਂ, ਅਤੇ ਤੂੰ ਨਾ ਬਚਾਵੇਂਗਾ?
হে সদাপ্রভু, আর কত কাল আমি সাহায্য চাইব, কিন্তু তুমি শোনো না? অথবা তোমাকে কেঁদে বলি, “অত্যাচার সর্বত্রই!” কিন্তু তুমি উদ্ধার করো না?
3 ਤੂੰ ਮੈਨੂੰ ਬੁਰਿਆਈ ਕਿਉਂ ਵਿਖਾਉਂਦਾ ਹੈਂ ਅਤੇ ਕਸ਼ਟ ਉੱਤੇ ਮੇਰਾ ਧਿਆਨ ਲਵਾਉਂਦਾ ਹੈਂ? ਬਰਬਾਦੀ ਅਤੇ ਜ਼ੁਲਮ ਮੇਰੇ ਅੱਗੇ ਹਨ, ਝਗੜੇ ਹੁੰਦੇ ਹਨ ਅਤੇ ਵਿਵਾਦ ਉੱਠਦੇ ਹਨ।
কেন তুমি আমাকে অন্যায় দেখতে বাধ্য করছ? আর কেন তুমি অপরাধ সহ্য করছ? ধ্বংস আর অত্যাচার আমার সামনে ঘটছে; বিবাদ আর মতবিরোধ চারিদিকে ছড়িয়ে রয়েছে।
4 ਇਸ ਲਈ ਬਿਵਸਥਾ ਢਿੱਲੀ ਪੈ ਜਾਂਦੀ ਹੈ ਅਤੇ ਨਿਆਂ ਕਦੇ ਵੀ ਨਹੀਂ ਜਿੱਤਦਾ, ਕਿਉਂ ਜੋ ਦੁਸ਼ਟ ਧਰਮੀ ਨੂੰ ਘੇਰ ਲੈਂਦਾ ਹੈ, ਇਸੇ ਕਾਰਨ ਨਿਆਂ ਵਿਗੜ ਜਾਂਦਾ ਹੈ।
সুতরাং, বিধান শক্তিহীন হয়েছে, এবং ন্যায়বিচার কখনোই প্রতিষ্ঠিত হচ্ছে না। দুষ্টরা বিচার নিয়ন্ত্রণ করছে, যেন ন্যায়বিচার বিকৃত হয়।
5 ਕੌਮਾਂ ਵਿੱਚ ਵੇਖੋ ਅਤੇ ਧਿਆਨ ਕਰੋ, ਅਚਰਜ਼ ਮੰਨੋ ਅਤੇ ਹੈਰਾਨ ਹੋਵੋ! ਕਿਉਂ ਜੋ ਮੈਂ ਤੁਹਾਡੇ ਦਿਨਾਂ ਵਿੱਚ ਅਜਿਹਾ ਕੰਮ ਕਰ ਰਿਹਾ ਹਾਂ, ਜਿਸ ਦੀ ਪਰਤੀਤ ਤੁਸੀਂ ਨਹੀਂ ਕਰੋਗੇ, ਭਾਵੇਂ ਉਹ ਤੁਹਾਨੂੰ ਦੱਸਿਆ ਵੀ ਜਾਵੇ!
“জাতিগণদের দিকে তাকিয়ে দেখো এবং সম্পূর্ণরূপে আশ্চর্য হও। কারণ আমি তোমাদের দিনে এমন কিছু করব যা তোমাদের বলা হলেও, তোমরা বিশ্বাস করবে না।
6 ਇਸ ਲਈ ਵੇਖੋ, ਮੈਂ ਕਸਦੀਆਂ ਨੂੰ ਉਠਾ ਰਿਹਾ ਹਾਂ ਅਰਥਾਤ ਉਸ ਨਿਰਦਈ ਅਤੇ ਜਲਦਬਾਜ਼ੀ ਕਰਨ ਵਾਲੀ ਕੌਮ ਨੂੰ, ਜਿਹੜੇ ਧਰਤੀ ਦੀ ਚੌੜਾਈ ਵਿੱਚ ਤੁਰ ਪੈਂਦੇ ਹਨ, ਤਾਂ ਜੋ ਉਨ੍ਹਾਂ ਵਸੇਬਿਆਂ ਉੱਤੇ ਕਬਜ਼ਾ ਕਰਨ, ਜਿਹੜੇ ਉਹਨਾਂ ਦੇ ਆਪਣੇ ਨਹੀਂ ਹਨ।
দেখো আমি ব্যাবিলনীয়দের উত্থান ঘটাচ্ছি, এক নিষ্ঠুর ও দুর্দমনীয় জাতি, যারা অন্যদের বাসস্থান অধিকার করার জন্য সমগ্র পৃথিবীতে অগ্রসর হয়।
7 ਉਹ ਭਿਆਨਕ ਅਤੇ ਡਰਾਉਣੇ ਹਨ, ਉਹ ਉਹਨਾਂ ਦਾ ਨਿਆਂ ਅਤੇ ਆਦਰ ਉਹਨਾਂ ਦੇ ਆਪਣੇ ਵੱਲੋਂ ਹੀ ਨਿੱਕਲਦਾ ਹੈ।
তারা ভয়ানক এবং ভয়ংকর প্রকৃতির লোক; তারা নিজেরাই আইন তৈরি করে এবং নিজেদের গৌরব নিজেরাই করে।
8 ਉਹਨਾਂ ਦੇ ਘੋੜੇ ਚੀਤਿਆਂ ਨਾਲੋਂ ਤੇਜ਼ ਹਨ ਅਤੇ ਸ਼ਾਮ ਨੂੰ ਸ਼ਿਕਾਰ ਕਰਨ ਵਾਲੇ ਬਘਿਆੜਾਂ ਨਾਲੋਂ ਜ਼ਿਆਦਾ ਖ਼ਤਰਨਾਕ ਹਨ, ਉਹਨਾਂ ਦੇ ਸਵਾਰ ਕੁੱਦਦੇ-ਟੱਪਦੇ ਅੱਗੇ ਵੱਧਦੇ ਹਨ, ਹਾਂ, ਉਹਨਾਂ ਦੇ ਸਵਾਰ ਦੂਰੋਂ ਆਉਂਦੇ ਹਨ, ਉਹ ਉਕਾਬ ਦੇ ਵਾਂਗੂੰ ਉੱਡਦੇ ਹਨ, ਜੋ ਆਪਣੇ ਸ਼ਿਕਾਰ ਉੱਤੇ ਝਪਟਦਾ ਹੈ!
তাদের ঘোড়া চিতাবাঘের থেকেও দ্রুতগামী, সন্ধ্যাকালের নেকড়ের থেকেও ভয়ানক। তাদের অশ্বারোহী বাহিনী গর্বের সঙ্গে এগিয়ে যায়; তাদের ঘোড়সত্তয়ার অনেক দূরদূরান্ত থেকে আসে। তারা তাদের শিকারকে গ্রাস করতে ঈগল পাখির মতো ছোঁ মারে,
9 ਉਹ ਸਾਰੇ ਦੇ ਸਾਰੇ ਜ਼ੁਲਮ ਕਰਨ ਲਈ ਆਉਂਦੇ ਹਨ, ਉਹ ਸਾਹਮਣੇ ਵੱਲ ਮੂੰਹ ਕਰਦੇ ਅੱਗੇ ਵੱਧਦੇ ਜਾਂਦੇ ਹਨ, ਉਹ ਕੈਦੀਆਂ ਨੂੰ ਰੇਤ ਦੀ ਤਰ੍ਹਾਂ ਜਮਾਂ ਕਰਦੇ ਹਨ।
তারা সবাই অত্যাচার করতে আসে, তাদের দলবল মরুভূমির বায়ুর মতো অগ্রসর হয় তারা বন্দিদের বালির কণার মতো একত্রিত করে।
10 ੧੦ ਉਹ ਰਾਜਿਆਂ ਉੱਤੇ ਠੱਠਾ ਮਾਰਦੇ ਹਨ ਅਤੇ ਹਾਕਮਾਂ ਉੱਤੇ ਹੱਸਦੇ ਹਨ, ਉਹ ਹਰੇਕ ਗੜ੍ਹ ਨੂੰ ਤੁੱਛ ਜਾਣਦੇ ਹਨ, ਉਹ ਮੋਰਚਾ ਬੰਨ੍ਹ ਕੇ ਉਸ ਨੂੰ ਜਿੱਤ ਲੈਂਦੇ ਹਨ।
তারা রাজাদের বিদ্রুপ করে আর শাসকদের অবজ্ঞা করে। তারা সব উঁচু প্রাচীরে সুরক্ষিত নগরের উপহাস করে; মাটি স্তূপ করে সেইসব নগর অধিকার করে।
11 ੧੧ ਤਦ ਉਹ ਹਵਾ ਵਾਂਗੂੰ ਚੱਲਦੇ ਅਤੇ ਲੰਘ ਜਾਂਦੇ ਹਨ। ਉਹ ਦੋਸ਼ੀ ਹੋ ਜਾਵੇਗਾ, - ਜਿਸ ਦਾ ਬਲ ਉਹ ਦਾ ਦੇਵਤਾ ਹੈ।
তখন তারা প্রচণ্ড বাতাসের মতো বয়ে যায় ও এগিয়ে চলে, কিন্তু তারা অপরাধী; কারণ তাদের শক্তিই তাদের দেবতা।”
12 ੧੨ ਹੇ ਮੇਰੇ ਪ੍ਰਭੂ ਯਹੋਵਾਹ, ਹੇ ਮੇਰੇ ਪਵਿੱਤਰ ਪਰਮੇਸ਼ੁਰ, ਕੀ ਤੂੰ ਸਦੀਪਕ ਕਾਲ ਤੋਂ ਨਹੀਂ ਹੈਂ? ਇਸ ਕਾਰਨ ਅਸੀਂ ਨਹੀਂ ਮਰਾਂਗੇ। ਹੇ ਯਹੋਵਾਹ, ਤੂੰ ਉਹਨਾਂ ਨੂੰ ਨਿਆਂ ਕਰਨ ਲਈ ਠਹਿਰਾਇਆ ਹੈ ਅਤੇ ਹੇ ਚੱਟਾਨ, ਤੂੰ ਉਹਨਾਂ ਨੂੰ ਸਜ਼ਾ ਦੇਣ ਲਈ ਨਿਯੁਕਤ ਕੀਤਾ ਹੈ।
হে সদাপ্রভু, তুমি কি অনন্তকাল থেকে নও? আমার ঈশ্বর, আমার পবিত্র ঈশ্বর, তোমার কখনও মৃত্যু নেই। তুমি, হে সদাপ্রভু, বিচার করার জন্য এই ব্যাবিলনীয়দের নিযুক্ত করেছ; তুমি, হে আমার শৈল, শাস্তি দেবার জন্য তাদের নিরূপিত করেছ।
13 ੧੩ ਤੂੰ ਜਿਸ ਦੀਆਂ ਅੱਖਾਂ ਅਜਿਹੀਆਂ ਸ਼ੁੱਧ ਹਨ ਕਿ ਤੂੰ ਬਦੀ ਨੂੰ ਵੇਖ ਹੀ ਨਹੀਂ ਸਕਦਾ ਅਤੇ ਅਨ੍ਹੇਰ ਨੂੰ ਵੇਖ ਕੇ ਚੁੱਪ ਨਹੀਂ ਰਹਿ ਸਕਦਾ, ਫੇਰ ਤੂੰ ਧੋਖੇਬਾਜ਼ਾਂ ਨੂੰ ਕਿਉਂ ਵੇਖਦਾ ਰਹਿੰਦਾ ਹੈਂ? ਜਦ ਦੁਸ਼ਟ ਧਰਮੀ ਨੂੰ ਨਿਗਲ ਲੈਂਦਾ ਹੈ, ਤਾਂ ਤੂੰ ਕਿਉਂ ਚੁੱਪ ਰਹਿੰਦਾ ਹੈਂ,
তোমার চোখ এত পবিত্র যে মন্দ দেখতে পারে না; তুমি দুষ্কর্ম সহ্য করতে পারো না। তবে কেন তুমি বিশ্বাসঘাতকদের সহ্য করছ? কেন তুমি নীরব রয়েছ যখন দুষ্টরা তাদের থেকে যারা ধার্মিক তাদের গ্রাস করছে?
14 ੧੪ ਤੂੰ ਕਿਉਂ ਮਨੁੱਖਾਂ ਨੂੰ ਸਮੁੰਦਰ ਦੀਆਂ ਮੱਛੀਆਂ ਵਾਂਗੂੰ ਅਤੇ ਘਿੱਸਰਨ ਵਾਲੇ ਪ੍ਰਾਣੀਆਂ ਵਾਂਗੂੰ ਬਣਾਉਂਦਾ ਹੈਂ, ਜਿਨ੍ਹਾਂ ਦਾ ਕੋਈ ਹਾਕਮ ਨਹੀਂ।
তুমি মানুষদের সমুদ্রের মাছের মতো করেছ, সামুদ্রিক জীবের মতো যাদের কোনও শাসক নেই।
15 ੧੫ ਉਹ ਉਹਨਾਂ ਸਭਨਾਂ ਨੂੰ ਕੁੰਡੀ ਨਾਲ ਉਤਾਹਾਂ ਲੈ ਆਉਂਦਾ ਹੈ, ਉਹ ਉਹਨਾਂ ਨੂੰ ਆਪਣੇ ਜਾਲ਼ ਵਿੱਚ ਖਿੱਚ ਲੈ ਜਾਂਦਾ ਹੈ, ਉਹ ਉਹਨਾਂ ਨੂੰ ਆਪਣੇ ਮਹਾਂ ਜਾਲ਼ ਵਿੱਚ ਇਕੱਠਾ ਕਰਦਾ ਹੈ, ਤਦ ਉਹ ਅਨੰਦ ਹੁੰਦਾ ਅਤੇ ਖੁਸ਼ੀ ਮਨਾਉਂਦਾ ਹੈ।
দুষ্ট শত্রু তাদের সকলকে বড়শিতে তোলে, সে তাদেরকে নিজের জালে ধরে, তারপর টানা-জালে তাদের একত্রিত করে; তাই সে আনন্দ করে ও উল্লসিত হয়।
16 ੧੬ ਇਸ ਲਈ ਉਹ ਆਪਣੇ ਜਾਲ਼ ਲਈ ਬਲੀ ਚੜ੍ਹਾਉਂਦਾ ਹੈ ਅਤੇ ਆਪਣੇ ਮਹਾਂ ਜਾਲ਼ ਲਈ ਧੂਪ ਧੁਖਾਉਂਦਾ ਹੈ! ਕਿਉਂ ਜੋ ਉਨ੍ਹਾਂ ਦੇ ਕਾਰਨ ਹੀ ਉਹ ਦਾ ਹਿੱਸਾ ਰਿਸ਼ਟ-ਪੁਸ਼ਟ ਅਤੇ ਉਹ ਦਾ ਭੋਜਨ ਚਿਕਨਾ ਹੁੰਦਾ ਹੈ।
সেই কারণে সে তার জালের উদ্দ্যেশ্যে বলি উৎসর্গ করে এবং টানা-জালের প্রতি ধূপ জ্বালায়, কারণ তার জালের কারণেই সে বিলাসিতায় বাস করে এবং পছন্দতম খাবার উপভোগ করে।
17 ੧੭ ਕੀ ਉਹ ਆਪਣੇ ਜਾਲ਼ ਨੂੰ ਖਾਲੀ ਕਰਦਾ ਰਹੇਗਾ, ਅਤੇ ਨਿਰਦਈ ਹੋ ਕੇ ਕੌਮਾਂ ਨੂੰ ਨਿੱਤ ਵੱਢਣ ਤੋਂ ਨਹੀਂ ਹਟੇਗਾ?
এই জন্য কি সে নিজের জাল খালি করতে থাকবে, নির্দয়ভাবে জাতিগণকে ধ্বংস করতে থাকবে?

< ਹਬੱਕੂਕ 1 >