< ਹੱਜਈ 1 >

1 ਦਾਰਾ ਰਾਜੇ ਦੇ ਸ਼ਾਸਨ ਦੇ ਦੂਜੇ ਸਾਲ ਦੇ ਛੇਵੇਂ ਮਹੀਨੇ ਦੀ ਪਹਿਲੀ ਤਾਰੀਖ਼ ਨੂੰ, ਯਹੂਦਾਹ ਦੇ ਹਾਕਮ ਸ਼ਅਲਤੀਏਲ ਦੇ ਪੁੱਤਰ ਜ਼ਰੂੱਬਾਬਲ ਕੋਲ ਅਤੇ ਯਹੋਸਾਦਾਕ ਦੇ ਪੁੱਤਰ ਯਹੋਸ਼ੁਆ ਮਹਾਂ ਜਾਜਕ ਕੋਲ ਯਹੋਵਾਹ ਦੀ ਬਾਣੀ ਹੱਜਈ ਨਬੀ ਦੇ ਰਾਹੀਂ ਆਈ,
בשנת שתים לדריוש המלך בחדש הששי ביום אחד לחדש--היה דבר יהוה ביד חגי הנביא אל זרבבל בן שאלתיאל פחת יהודה ואל יהושע בן יהוצדק הכהן הגדול לאמר
2 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ - ਇਹ ਲੋਕ ਕਹਿੰਦੇ ਹਨ ਕਿ ਅਜੇ ਯਹੋਵਾਹ ਦੇ ਭਵਨ ਨੂੰ ਬਣਾਉਣ ਦਾ ਸਮਾਂ ਨਹੀਂ ਆਇਆ।
כה אמר יהוה צבאות לאמר העם הזה אמרו לא עת בא עת בית יהוה להבנות
3 ਤਦ ਯਹੋਵਾਹ ਦੀ ਗੱਲ ਹੱਜਈ ਨਬੀ ਦੇ ਰਾਹੀਂ ਲੋਕਾਂ ਨੂੰ ਸੁਣਾਈ ਗਈ ਕਿ
ויהי דבר יהוה ביד חגי הנביא לאמר
4 ਕੀ, ਇਹ ਕੋਈ ਸਮਾਂ ਹੈ ਕਿ ਤੁਸੀਂ ਆਪ ਆਪਣੇ ਬਣਾਏ ਹੋਏ ਘਰਾਂ ਵਿੱਚ ਰਹੋ, ਜਦ ਕਿ ਇਹ ਮੇਰਾ ਭਵਨ ਬਰਬਾਦ ਪਿਆ ਹੈ?
העת לכם אתם לשבת בבתיכם ספונים--והבית הזה חרב
5 ਹੁਣ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਆਪਣੇ ਚਾਲ-ਚੱਲਣ ਉੱਤੇ ਧਿਆਨ ਦਿਓ।
ועתה כה אמר יהוה צבאות שימו לבבכם על דרכיכם
6 ਤੁਸੀਂ ਬਹੁਤ ਬੀਜਿਆ ਪਰ ਥੋੜ੍ਹਾ ਵੱਢਿਆ, ਤੁਸੀਂ ਖਾਂਦੇ ਹੋ ਪਰ ਰੱਜਦੇ ਨਹੀਂ, ਤੁਸੀਂ ਪੀਂਦੇ ਹੋ ਪਰ ਤੁਹਾਡੀ ਪਿਆਸ ਨਹੀਂ ਬੁੱਝਦੀ, ਤੁਸੀਂ ਕੱਪੜੇ ਪਾਉਂਦੇ ਹੋ ਪਰ ਗਰਮ ਨਹੀਂ ਹੁੰਦੇ ਅਤੇ ਮਜ਼ਦੂਰ ਆਪਣੀ ਕਮਾਈ ਛੇਕ ਵਾਲੀ ਥੈਲੀ ਵਿੱਚ ਰੱਖਦਾ ਹੈ।
זרעתם הרבה והבא מעט אכול ואין לשבעה שתו ואין לשכרה לבוש ואין לחם לו והמשתכר--משתכר אל צרור נקוב
7 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਆਪਣੇ ਚਾਲ-ਚੱਲਣ ਤੇ ਧਿਆਨ ਦਿਓ।
כה אמר יהוה צבאות שימו לבבכם על דרכיכם
8 ਪਰਬਤ ਉੱਤੇ ਚੜ੍ਹੋ, ਲੱਕੜੀ ਲਿਆਓ, ਇਸ ਭਵਨ ਨੂੰ ਮੁੜ ਤੋਂ ਬਣਾਓ ਕਿ ਮੈਂ ਉਸ ਤੋਂ ਪਰਸੰਨ ਹੋਵਾਂ ਅਤੇ ਮੇਰੀ ਵਡਿਆਈ ਹੋਵੇ, ਯਹੋਵਾਹ ਦਾ ਵਾਕ ਹੈ।
עלו ההר והבאתם עץ ובנו הבית וארצה בו ואכבד (ואכבדה) אמר יהוה
9 ਤੁਸੀਂ ਬਹੁਤੇ ਦੀ ਆਸ ਰੱਖੀ ਪਰ ਵੇਖੋ, ਤੁਹਾਨੂੰ ਥੋੜ੍ਹਾ ਮਿਲਿਆ ਅਤੇ ਜਦੋਂ ਤੁਸੀਂ ਉਸ ਨੂੰ ਆਪਣੇ ਘਰ ਲਿਆਏ, ਤਾਂ ਮੈਂ ਉਸ ਨੂੰ ਵੀ ਉਡਾ ਦਿੱਤਾ। ਕਿਉਂ? ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਇਸ ਲਈ ਜੋ ਮੇਰਾ ਭਵਨ ਬਰਬਾਦ ਪਿਆ ਹੈ ਅਤੇ ਤੁਸੀਂ ਆਪੋ ਆਪਣੇ ਘਰਾਂ ਨੂੰ ਭੱਜ ਜਾਂਦੇ ਹੋ।
פנה אל הרבה והנה למעט והבאתם הבית ונפחתי בו יען מה נאם יהוה צבאות--יען ביתי אשר הוא חרב ואתם רצים איש לביתו
10 ੧੦ ਇਸ ਕਾਰਨ ਹੀ ਅਕਾਸ਼ ਨੇ ਤੁਹਾਡੇ ਲਈ ਤ੍ਰੇਲ ਰੋਕੀ ਅਤੇ ਧਰਤੀ ਨੇ ਆਪਣੀ ਉਪਜਾਊ ਸ਼ਕਤੀ ਨੂੰ ਰੋਕਿਆ ਹੈ
על כן עליכם כלאו שמים מטל והארץ כלאה יבולה
11 ੧੧ ਅਤੇ ਮੈਂ ਧਰਤੀ, ਪਹਾੜਾਂ, ਅੰਨ, ਨਵੀਂ ਮੈਅ, ਤੇਲ ਅਤੇ ਜ਼ਮੀਨ ਦੀ ਸਾਰੀ ਪੈਦਾਵਾਰ ਉੱਤੇ ਅਤੇ ਆਦਮੀਆਂ, ਪਸ਼ੂਆਂ ਅਤੇ ਹੱਥਾਂ ਦੇ ਸਾਰੇ ਕੰਮ ਉੱਤੇ ਵੀ ਕਾਲ ਨੂੰ ਪਾ ਦਿੱਤਾ ਹੈ।
ואקרא חרב על הארץ ועל ההרים ועל הדגן ועל התירוש ועל היצהר ועל אשר תוציא האדמה ועל האדם ועל הבהמה ועל כל יגיע כפים
12 ੧੨ ਤਦ ਸ਼ਅਲਤੀਏਲ ਦੇ ਪੁੱਤਰ ਜ਼ਰੂੱਬਾਬਲ, ਯਹੋਸਾਦਾਕ ਦੇ ਪੁੱਤਰ ਯਹੋਸ਼ੁਆ ਮਹਾਂ ਜਾਜਕ ਅਤੇ ਬਚੇ ਹੋਏ ਸਾਰੇ ਲੋਕਾਂ ਨੇ ਆਪਣੇ ਪਰਮੇਸ਼ੁਰ ਯਹੋਵਾਹ ਦੀ ਅਵਾਜ਼ ਨੂੰ ਧਿਆਨ ਨਾਲ ਸੁਣਿਆ। ਪਰਮੇਸ਼ੁਰ ਯਹੋਵਾਹ ਦੇ ਭੇਜੇ ਹੋਏ ਨਬੀ ਹੱਜਈ ਦੀਆਂ ਗੱਲਾਂ ਨੂੰ ਵੀ ਧਿਆਨ ਨਾਲ ਸੁਣਿਆ ਅਤੇ ਲੋਕ ਯਹੋਵਾਹ ਤੋਂ ਡਰੇ।
וישמע זרבבל בן שלתיאל ויהושע בן יהוצדק הכהן הגדול וכל שארית העם בקול יהוה אלהיהם ועל דברי חגי הנביא כאשר שלחו יהוה אלהיהם וייראו העם מפני יהוה
13 ੧੩ ਤਦ ਯਹੋਵਾਹ ਦੇ ਦੂਤ ਹੱਜਈ ਨੇ ਯਹੋਵਾਹ ਦਾ ਸੰਦੇਸ਼ ਲੋਕਾਂ ਨੂੰ ਦੇ ਕੇ ਆਖਿਆ, ਯਹੋਵਾਹ ਦਾ ਵਾਕ ਹੈ ਕਿ ਮੈਂ ਤੁਹਾਡੇ ਨਾਲ ਹਾਂ।
ויאמר חגי מלאך יהוה במלאכות יהוה--לעם לאמר אני אתכם נאם יהוה
14 ੧੪ ਫੇਰ ਯਹੋਵਾਹ ਨੇ ਯਹੂਦਾਹ ਦੇ ਹਾਕਮ ਸ਼ਅਲਤੀਏਲ ਦੇ ਪੁੱਤਰ ਜ਼ਰੂੱਬਾਬਲ, ਯਹੋਸਾਦਾਕ ਦੇ ਪੁੱਤਰ ਯਹੋਸ਼ੁਆ ਮਹਾਂ ਜਾਜਕ ਅਤੇ ਸਾਰੇ ਬਾਕੀ ਲੋਕਾਂ ਦੇ ਆਤਮਾ ਨੂੰ ਪਰੇਰਿਆ, ਤਾਂ ਉਹ ਆਏ ਅਤੇ ਆਪਣੇ ਪਰਮੇਸ਼ੁਰ ਸੈਨਾਂ ਦੇ ਯਹੋਵਾਹ ਦੇ ਭਵਨ ਉੱਤੇ ਕੰਮ ਕਰਨ ਲੱਗੇ।
ויער יהוה את רוח זרבבל בן שלתיאל פחת יהודה ואת רוח יהושע בן יהוצדק הכהן הגדול ואת רוח כל שארית העם ויבאו ויעשו מלאכה בבית יהוה צבאות אלהיהם
15 ੧੫ ਇਹ ਦਾਰਾ ਰਾਜਾ ਦੇ ਸ਼ਾਸਨ ਦੇ ਦੂਜੇ ਸਾਲ ਦੇ ਛੇਵੇਂ ਮਹੀਨੇ ਦੀ ਚੌਵੀ ਤਾਰੀਖ਼ ਨੂੰ ਹੋਇਆ।
ביום עשרים וארבעה לחדש בששי בשנת שתים לדריוש המלך

< ਹੱਜਈ 1 >