< ਹੱਜਈ 1 >
1 ੧ ਦਾਰਾ ਰਾਜੇ ਦੇ ਸ਼ਾਸਨ ਦੇ ਦੂਜੇ ਸਾਲ ਦੇ ਛੇਵੇਂ ਮਹੀਨੇ ਦੀ ਪਹਿਲੀ ਤਾਰੀਖ਼ ਨੂੰ, ਯਹੂਦਾਹ ਦੇ ਹਾਕਮ ਸ਼ਅਲਤੀਏਲ ਦੇ ਪੁੱਤਰ ਜ਼ਰੂੱਬਾਬਲ ਕੋਲ ਅਤੇ ਯਹੋਸਾਦਾਕ ਦੇ ਪੁੱਤਰ ਯਹੋਸ਼ੁਆ ਮਹਾਂ ਜਾਜਕ ਕੋਲ ਯਹੋਵਾਹ ਦੀ ਬਾਣੀ ਹੱਜਈ ਨਬੀ ਦੇ ਰਾਹੀਂ ਆਈ,
ダリヨス王の二年六月其月の一日にヱホバの言預言者ハガイによりてシヤルテルの子ユダの方伯ゼルバベルおよびヨザダクの子 祭司の長ヨシユアに臨めりいはく
2 ੨ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ - ਇਹ ਲੋਕ ਕਹਿੰਦੇ ਹਨ ਕਿ ਅਜੇ ਯਹੋਵਾਹ ਦੇ ਭਵਨ ਨੂੰ ਬਣਾਉਣ ਦਾ ਸਮਾਂ ਨਹੀਂ ਆਇਆ।
萬軍のヱホバかくいひたまふ是民はヱホバの殿を建べき時期未だ來らずといへり
3 ੩ ਤਦ ਯਹੋਵਾਹ ਦੀ ਗੱਲ ਹੱਜਈ ਨਬੀ ਦੇ ਰਾਹੀਂ ਲੋਕਾਂ ਨੂੰ ਸੁਣਾਈ ਗਈ ਕਿ
ヱホバの言また預言者ハガイによりて臨めり曰く
4 ੪ ਕੀ, ਇਹ ਕੋਈ ਸਮਾਂ ਹੈ ਕਿ ਤੁਸੀਂ ਆਪ ਆਪਣੇ ਬਣਾਏ ਹੋਏ ਘਰਾਂ ਵਿੱਚ ਰਹੋ, ਜਦ ਕਿ ਇਹ ਮੇਰਾ ਭਵਨ ਬਰਬਾਦ ਪਿਆ ਹੈ?
此殿かく毀壞をれば汝等板をもてはれる家に居るべき時ならんや
5 ੫ ਹੁਣ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਆਪਣੇ ਚਾਲ-ਚੱਲਣ ਉੱਤੇ ਧਿਆਨ ਦਿਓ।
されば今萬軍のヱホバかく曰たまふ 汝等おのれの行爲を省察べし
6 ੬ ਤੁਸੀਂ ਬਹੁਤ ਬੀਜਿਆ ਪਰ ਥੋੜ੍ਹਾ ਵੱਢਿਆ, ਤੁਸੀਂ ਖਾਂਦੇ ਹੋ ਪਰ ਰੱਜਦੇ ਨਹੀਂ, ਤੁਸੀਂ ਪੀਂਦੇ ਹੋ ਪਰ ਤੁਹਾਡੀ ਪਿਆਸ ਨਹੀਂ ਬੁੱਝਦੀ, ਤੁਸੀਂ ਕੱਪੜੇ ਪਾਉਂਦੇ ਹੋ ਪਰ ਗਰਮ ਨਹੀਂ ਹੁੰਦੇ ਅਤੇ ਮਜ਼ਦੂਰ ਆਪਣੀ ਕਮਾਈ ਛੇਕ ਵਾਲੀ ਥੈਲੀ ਵਿੱਚ ਰੱਖਦਾ ਹੈ।
汝らは多く播ども収入るところは少く食へども飽ことを得ず 飮ども滿足ことを得ず 衣れども暖きことを得ず 又工價を得るものは之を破れたる袋に入る
7 ੭ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਆਪਣੇ ਚਾਲ-ਚੱਲਣ ਤੇ ਧਿਆਨ ਦਿਓ।
萬軍のヱホバまた曰たまふ 汝等おのれの行爲を省察べし
8 ੮ ਪਰਬਤ ਉੱਤੇ ਚੜ੍ਹੋ, ਲੱਕੜੀ ਲਿਆਓ, ਇਸ ਭਵਨ ਨੂੰ ਮੁੜ ਤੋਂ ਬਣਾਓ ਕਿ ਮੈਂ ਉਸ ਤੋਂ ਪਰਸੰਨ ਹੋਵਾਂ ਅਤੇ ਮੇਰੀ ਵਡਿਆਈ ਹੋਵੇ, ਯਹੋਵਾਹ ਦਾ ਵਾਕ ਹੈ।
山に上り木を携へ來て殿を建てよ さすれば我これを悦び又榮光を受ん ヱホバこれを言ふ
9 ੯ ਤੁਸੀਂ ਬਹੁਤੇ ਦੀ ਆਸ ਰੱਖੀ ਪਰ ਵੇਖੋ, ਤੁਹਾਨੂੰ ਥੋੜ੍ਹਾ ਮਿਲਿਆ ਅਤੇ ਜਦੋਂ ਤੁਸੀਂ ਉਸ ਨੂੰ ਆਪਣੇ ਘਰ ਲਿਆਏ, ਤਾਂ ਮੈਂ ਉਸ ਨੂੰ ਵੀ ਉਡਾ ਦਿੱਤਾ। ਕਿਉਂ? ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਇਸ ਲਈ ਜੋ ਮੇਰਾ ਭਵਨ ਬਰਬਾਦ ਪਿਆ ਹੈ ਅਤੇ ਤੁਸੀਂ ਆਪੋ ਆਪਣੇ ਘਰਾਂ ਨੂੰ ਭੱਜ ਜਾਂਦੇ ਹੋ।
なんぢら多く得んと望みたりしに反て少かりき 又汝等これを家に携へ歸りしとき我これを吹はらへり 萬軍のヱホバいひたまふ 是何故ぞや 是は我が殿破壞をるに汝等おのおの己の室に走り至ればなり
10 ੧੦ ਇਸ ਕਾਰਨ ਹੀ ਅਕਾਸ਼ ਨੇ ਤੁਹਾਡੇ ਲਈ ਤ੍ਰੇਲ ਰੋਕੀ ਅਤੇ ਧਰਤੀ ਨੇ ਆਪਣੀ ਉਪਜਾਊ ਸ਼ਕਤੀ ਨੂੰ ਰੋਕਿਆ ਹੈ
この故になんぢらの上の天は雨露を止め地はその產物を止めたり
11 ੧੧ ਅਤੇ ਮੈਂ ਧਰਤੀ, ਪਹਾੜਾਂ, ਅੰਨ, ਨਵੀਂ ਮੈਅ, ਤੇਲ ਅਤੇ ਜ਼ਮੀਨ ਦੀ ਸਾਰੀ ਪੈਦਾਵਾਰ ਉੱਤੇ ਅਤੇ ਆਦਮੀਆਂ, ਪਸ਼ੂਆਂ ਅਤੇ ਹੱਥਾਂ ਦੇ ਸਾਰੇ ਕੰਮ ਉੱਤੇ ਵੀ ਕਾਲ ਨੂੰ ਪਾ ਦਿੱਤਾ ਹੈ।
且われ地にも山にも穀物にも新酒にも油にも地の生ずる物にも人にも家畜にも手のもろもろの工にもすべて毀壞を召きかうむらしめたり
12 ੧੨ ਤਦ ਸ਼ਅਲਤੀਏਲ ਦੇ ਪੁੱਤਰ ਜ਼ਰੂੱਬਾਬਲ, ਯਹੋਸਾਦਾਕ ਦੇ ਪੁੱਤਰ ਯਹੋਸ਼ੁਆ ਮਹਾਂ ਜਾਜਕ ਅਤੇ ਬਚੇ ਹੋਏ ਸਾਰੇ ਲੋਕਾਂ ਨੇ ਆਪਣੇ ਪਰਮੇਸ਼ੁਰ ਯਹੋਵਾਹ ਦੀ ਅਵਾਜ਼ ਨੂੰ ਧਿਆਨ ਨਾਲ ਸੁਣਿਆ। ਪਰਮੇਸ਼ੁਰ ਯਹੋਵਾਹ ਦੇ ਭੇਜੇ ਹੋਏ ਨਬੀ ਹੱਜਈ ਦੀਆਂ ਗੱਲਾਂ ਨੂੰ ਵੀ ਧਿਆਨ ਨਾਲ ਸੁਣਿਆ ਅਤੇ ਲੋਕ ਯਹੋਵਾਹ ਤੋਂ ਡਰੇ।
シヤルテルの子ゼルバベルとヨザダクの子祭司の長ヨシユアおよびその殘れるすべての民ともに其神ヱホバの聲と預言者ハガイの言に聽したがへり 是は其神ヱホバかれを遣したまひしに因る 民みなヱホバの前に敬畏たり
13 ੧੩ ਤਦ ਯਹੋਵਾਹ ਦੇ ਦੂਤ ਹੱਜਈ ਨੇ ਯਹੋਵਾਹ ਦਾ ਸੰਦੇਸ਼ ਲੋਕਾਂ ਨੂੰ ਦੇ ਕੇ ਆਖਿਆ, ਯਹੋਵਾਹ ਦਾ ਵਾਕ ਹੈ ਕਿ ਮੈਂ ਤੁਹਾਡੇ ਨਾਲ ਹਾਂ।
時にヱホバの使者ハガイ、ヱホバの命により民に告て曰けるは我なんぢらと偕に在りとヱホバ曰たまふと
14 ੧੪ ਫੇਰ ਯਹੋਵਾਹ ਨੇ ਯਹੂਦਾਹ ਦੇ ਹਾਕਮ ਸ਼ਅਲਤੀਏਲ ਦੇ ਪੁੱਤਰ ਜ਼ਰੂੱਬਾਬਲ, ਯਹੋਸਾਦਾਕ ਦੇ ਪੁੱਤਰ ਯਹੋਸ਼ੁਆ ਮਹਾਂ ਜਾਜਕ ਅਤੇ ਸਾਰੇ ਬਾਕੀ ਲੋਕਾਂ ਦੇ ਆਤਮਾ ਨੂੰ ਪਰੇਰਿਆ, ਤਾਂ ਉਹ ਆਏ ਅਤੇ ਆਪਣੇ ਪਰਮੇਸ਼ੁਰ ਸੈਨਾਂ ਦੇ ਯਹੋਵਾਹ ਦੇ ਭਵਨ ਉੱਤੇ ਕੰਮ ਕਰਨ ਲੱਗੇ।
ヱホバ、シヤルテルの子ユダの方伯ゼルバベルの心とヨザダクの子 祭司の長ヨシユアの心およびその殘れるすべての民の心をふりおこしたまひければ彼等來りて其神萬軍のヱホバの殿にて工作を爲り
15 ੧੫ ਇਹ ਦਾਰਾ ਰਾਜਾ ਦੇ ਸ਼ਾਸਨ ਦੇ ਦੂਜੇ ਸਾਲ ਦੇ ਛੇਵੇਂ ਮਹੀਨੇ ਦੀ ਚੌਵੀ ਤਾਰੀਖ਼ ਨੂੰ ਹੋਇਆ।
これダリヨス王の二年六月二十四日なりき