< ਹੱਜਈ 2 >

1 ਸੱਤਵੇਂ ਮਹੀਨੇ ਦੀ ਇੱਕੀ ਤਾਰੀਖ਼ ਨੂੰ ਯਹੋਵਾਹ ਦਾ ਬਚਨ ਹੱਜਈ ਨਬੀ ਦੇ ਰਾਹੀਂ ਆਇਆ ਕਿ
সপ্তম মাসের একুশ দিনের দিন, সদাপ্রভু বাক্য ভাববাদী হগয়ের মাধ্যমে এল,
2 ਯਹੂਦਾਹ ਦੇ ਹਾਕਮ ਸ਼ਅਲਤੀਏਲ ਦੇ ਪੁੱਤਰ ਜ਼ਰੂੱਬਾਬਲ, ਯਹੋਸਾਦਾਕ ਦੇ ਪੁੱਤਰ ਯਹੋਸ਼ੁਆ ਮਹਾਂ ਜਾਜਕ ਅਤੇ ਬਾਕੀ ਲੋਕਾਂ ਨੂੰ ਇਸ ਤਰ੍ਹਾਂ ਆਖ,
“শল্টীয়েলের ছেলে যিহূদার শাসনকর্তা সরুব্বাবিলকে, যিহোষাদকের ছেলে মহাযাজক যিহোশূয়কে এবং অবশিষ্ট লোকদের জিজ্ঞাসা করো,
3 “ਤੁਹਾਡੇ ਵਿੱਚੋਂ ਕੌਣ ਬਾਕੀ ਹੈ ਜਿਸ ਨੇ ਇਸ ਭਵਨ ਦੀ ਪਹਿਲੀ ਸ਼ਾਨ ਨੂੰ ਵੇਖਿਆ ਹੈ? ਅਤੇ ਹੁਣ ਤੁਸੀਂ ਕੀ ਵੇਖਦੇ ਹੋ? ਕੀ ਉਹ ਤੁਹਾਡੀਆਂ ਅੱਖਾਂ ਵਿੱਚ ਕੁਝ ਵੀ ਨਹੀਂ ਹੈ?”
‘তোমাদের মধ্যে কেউ বাকি আছে যে সদাপ্রভুর গৃহের পূর্বের শোভা দেখেছে? এখন তা কেমন দেখাচ্ছে? দেখে মনে হয় না আগেকার তুলনায় এটি এখন কিছুই নয়?
4 ਪਰ ਹੇ ਜ਼ਰੂੱਬਾਬਲ, ਤਕੜਾ ਹੋ! ਯਹੋਵਾਹ ਦਾ ਵਾਕ ਹੈ ਅਤੇ ਹੇ ਯਹੋਸਾਦਾਕ ਦੇ ਪੁੱਤਰ ਯਹੋਸ਼ੁਆ ਮਹਾਂ ਜਾਜਕ, ਤਕੜਾ ਹੋ! ਅਤੇ ਹੇ ਦੇਸ ਦੇ ਲੋਕੋ, ਤਕੜੇ ਹੋਵੋ! ਯਹੋਵਾਹ ਦਾ ਵਾਕ ਹੈ ਅਤੇ ਕੰਮ ਕਰੋ ਕਿਉਂ ਜੋ ਮੈਂ ਤੁਹਾਡੇ ਨਾਲ ਹਾਂ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।
কিন্তু এখন, সরুব্বাবিল, বলবান হও,’ এই কথা সদপ্রভু বলেন, ‘যিহোষাদকের ছেলে মহাযাজক যিহোশূয় এবং দেশের অবশিষ্ট লোকেরা বলবান হও, কাজ করে যাও কারণ আমি তোমাদের সঙ্গে আছি,’ এই কথা সর্বশক্তিমান সদাপ্রভু বলেন।
5 ਉਸ ਨੇਮ ਅਨੁਸਾਰ ਜਿਹੜਾ ਮੈਂ ਤੁਹਾਡੇ ਨਾਲ ਮਿਸਰ ਦੇ ਵਿੱਚੋਂ ਨਿੱਕਲਣ ਦੇ ਸਮੇਂ ਬੰਨ੍ਹਿਆ, ਮੇਰਾ ਆਤਮਾ ਤੁਹਾਡੇ ਵਿੱਚ ਰਹਿੰਦਾ ਹੈ, ਇਸ ਲਈ ਡਰੋ ਨਾ!
‘মিশর দেশ থেকে বেরিয়ে আসার সময় আমি তোমাদের সঙ্গে এই প্রতিশ্রুতি করেছিলাম যে, আমার আত্মা তোমাদের সঙ্গে থাকবে। তাই ভয় করো না।’
6 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਥੋੜ੍ਹੇ ਜਿਹੇ ਸਮੇਂ ਵਿੱਚ ਮੈਂ ਫੇਰ ਅਕਾਸ਼, ਧਰਤੀ ਅਤੇ ਜਲ-ਥਲ ਨੂੰ ਹਿਲਾ ਦਿਆਂਗਾ।
“সর্বশক্তিমান সদাপ্রভু এই কথা বলেন, ‘আর কিছুক্ষণের মধ্যেই আমি আবার আকাশ, পৃথিবী, সমুদ্র এবং ভূমিকে প্রকম্পিত করব।
7 ਮੈਂ ਸਾਰੀਆਂ ਕੌਮਾਂ ਨੂੰ ਹਿਲਾ ਦਿਆਂਗਾ ਅਤੇ ਸਾਰਿਆਂ ਕੌਮਾਂ ਦੇ ਪਦਾਰਥ ਆਉਣਗੇ ਤਾਂ ਮੈਂ ਇਸ ਭਵਨ ਨੂੰ ਪਰਤਾਪ ਨਾਲ ਭਰ ਦਿਆਂਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।
আমি সমগ্র জাতিকে নাড়া দেব, ও সব জাতির মনোরঞ্জনকারী আসবেন, এবং এই গৃহ প্রতাপে পরিপূর্ণ করব,’ সর্বশক্তিমান সদাপ্রভু একথাই বলেন।
8 ਚਾਂਦੀ ਮੇਰੀ ਹੈ ਅਤੇ ਸੋਨਾ ਵੀ ਮੇਰਾ ਹੈ, ਯਹੋਵਾਹ ਦਾ ਵਾਕ ਹੈ।
সর্বশক্তিমান সদাপ্রভু বলেন, ‘সোনা আমার ও রুপোও আমার,
9 ਇਸ ਭਵਨ ਦੀ ਪਿਛਲੀ ਸ਼ਾਨ ਪਹਿਲੀ ਨਾਲੋਂ ਵਧੀਕ ਹੋਵੇਗੀ, ਸੈਨਾਂ ਦਾ ਯਹੋਵਾਹ ਆਖਦਾ ਹੈ। ਮੈਂ ਇਸ ਸਥਾਨ ਨੂੰ ਸ਼ਾਂਤੀ ਦਿਆਂਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।
ভবনের বর্তমানের শোভা অতীতের শোভার চেয়ে মহান হবে।’ সর্বশক্তিমান সদাপ্রভু এই কথা বলেন। ‘আর এখানেই আমি শান্তি প্রদান করব,’ সর্বশক্তিমান সদাপ্রভু এই কথা ঘোষণা করেন।”
10 ੧੦ ਦਾਰਾ ਰਾਜਾ ਦੇ ਸ਼ਾਸਨ ਦੇ ਦੂਜੇ ਸਾਲ ਦੇ ਨੌਵੇਂ ਮਹੀਨੇ ਦੀ ਚੌਵੀ ਤਾਰੀਖ਼ ਨੂੰ ਯਹੋਵਾਹ ਦੀ ਬਾਣੀ ਹੱਜਈ ਨਬੀ ਦੇ ਰਾਹੀਂ ਆਈ ਕਿ
নবম মাসের চব্বিশ দিনে, রাজা দারিয়াবসের দ্বিতীয় বছরের রাজত্বকালে ভাববাদী হগয়ের কাছে সদাপ্রভুর বাক্য উপস্থিত হল।
11 ੧੧ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਬਿਵਸਥਾ ਦੇ ਬਾਰੇ ਜਾਜਕਾਂ ਤੋਂ ਪੁੱਛ
“সর্বশক্তিমান সদাপ্রভু এই কথা বলেন, ‘বিধান সমন্ধে পুরোহিতদের জিজ্ঞাসা করো,
12 ੧੨ ਕਿ ਜੇ ਕੋਈ ਮਨੁੱਖ ਪਵਿੱਤਰ ਮਾਸ ਨੂੰ ਆਪਣੇ ਕੁੜਤੇ ਦੀ ਝੋਲੀ ਵਿੱਚ ਪਾ ਕੇ ਲਈ ਜਾਂਦਾ ਹੋਵੇ ਅਤੇ ਉਹ ਦੀ ਝੋਲੀ ਰੋਟੀ, ਦਾਲ, ਮੈਅ, ਤੇਲ ਜਾਂ ਹੋਰ ਕਿਸੇ ਖਾਣ ਦੀ ਚੀਜ਼ ਨੂੰ ਛੂਹ ਜਾਵੇ, ਤਾਂ ਕੀ, ਉਹ ਚੀਜ਼ ਪਵਿੱਤਰ ਹੋ ਜਾਵੇਗੀ, ਤਾਂ ਜਾਜਕਾਂ ਨੇ ਉੱਤਰ ਦਿੱਤਾ, ਨਹੀਂ।
যদি কেউ নিজের কাপড়ের ভাঁজে পবিত্র মাংস বহন করে, এবং সেই ভাঁজ করা কাপড় কোনো রুটি বা সিদ্ধ করা খাবার, দ্রাক্ষারস, জলপাই তেল বা অন্যান্য খাদ্যবস্তুকে স্পর্শ করে, কি সেই বস্তুসমগ্র পবিত্র হবে?’” পুরোহিতরা উত্তর দিল, “না।”
13 ੧੩ ਫੇਰ ਹੱਜਈ ਨੇ ਪੁੱਛਿਆ, ਜੇ ਕੋਈ ਮਨੁੱਖ ਜੋ ਲਾਸ਼ ਦੇ ਕਾਰਨ ਅਸ਼ੁੱਧ ਹੋ ਗਿਆ ਹੋਵੇ, ਇਨ੍ਹਾਂ ਚੀਜ਼ਾਂ ਦੇ ਵਿੱਚੋਂ ਕਿਸੇ ਚੀਜ਼ ਨੂੰ ਛੂਹ ਦੇਵੇ ਤਾਂ ਕੀ ਉਹ ਚੀਜ਼ ਅਸ਼ੁੱਧ ਹੋ ਜਾਵੇਗੀ? ਤਾਂ ਜਾਜਕਾਂ ਨੇ ਉੱਤਰ ਦਿੱਤਾ, ਉਹ ਅਸ਼ੁੱਧ ਹੋਵੇਗੀ।
তারপর হগয় জিজ্ঞাসা করলেন, “যদি কোনো ব্যক্তি মৃতদেহ স্পর্শ করে অশুচি হয়ে, এইসব বস্তুর মধ্যে কাউকে স্পর্শ করে, কি তা অশুচি হবে?” পুরোহিতরা উত্তর দিলেন, “হ্যাঁ, সেটি অশুচি হয়ে যাবে।”
14 ੧੪ ਫੇਰ ਹੱਜਈ ਨੇ ਉੱਤਰ ਦੇ ਕੇ ਆਖਿਆ ਕਿ ਮੇਰੇ ਅੱਗੇ ਇਸ ਪਰਜਾ ਅਤੇ ਇਸ ਕੌਮ ਦਾ ਇਹੋ ਹਾਲ ਹੈ, ਯਹੋਵਾਹ ਦਾ ਵਾਕ ਹੈ ਅਤੇ ਇਸੇ ਤਰ੍ਹਾਂ ਉਹਨਾਂ ਦੇ ਹੱਥਾਂ ਦਾ ਸਾਰਾ ਕੰਮ ਹੈ ਅਤੇ ਜੋ ਕੁਝ ਉਹ ਉੱਥੇ ਚੜ੍ਹਾਉਂਦੇ ਹਨ, ਉਹ ਵੀ ਅਸ਼ੁੱਧ ਹੈ।
তখন হগয় বললেন, সদাপ্রভুর বলছেন, “‘আমার দৃষ্টিতে এই জাতি ও দেশ এমনই, তারা সেখানে যেসব কাজকর্ম করে এবং যা কিছু উৎসর্গ করে সেসব অশুচি।’
15 ੧੫ ਹੁਣ ਅੱਜ ਦੇ ਦਿਨ ਤੋਂ ਅੱਗੇ ਨੂੰ ਸੋਚ ਵਿਚਾਰ ਕਰੋ। ਇਸ ਤੋਂ ਪਹਿਲਾਂ ਕਿ ਯਹੋਵਾਹ ਦੀ ਹੈਕਲ ਵਿੱਚ ਪੱਥਰ ਉੱਤੇ ਪੱਥਰ ਰੱਖਿਆ ਗਿਆ।
“‘এখন থেকে সযত্নে চিন্তা করো—সদাপ্রভুর গৃহ স্থাপিত হওয়ার আগে যখন একটি পাথরের উপরে আরেকটি পাথর ছিল না তখন কি অবস্থা ছিল।
16 ੧੬ ਜਦੋਂ ਕੋਈ ਵੀਹ ਪੈਮਾਨਿਆਂ ਦੀ ਢੇਰੀ ਕੋਲ ਆਉਂਦਾ ਸੀ, ਤਾਂ ਦਸ ਹੀ ਹੁੰਦੇ ਸਨ। ਜਦ ਕੋਈ ਮੈਅ ਦੇ ਪੀਪੇ ਵਿੱਚੋਂ ਪੰਜਾਹ ਪੈਮਾਨੇ ਕੱਢਣ ਲਈ ਜਾਂਦਾ ਸੀ, ਤਾਂ ਵੀਹ ਹੀ ਹੁੰਦੇ ਸਨ।
কেউ যখন কুড়ি কাঠা শস্যরাশির কাছে আসত, তখন শুধুমাত্র দশ কাঠা পেত। কেউ যখন দ্রাক্ষারসের ভাঁটি থেকে পঞ্চাশ পাত্র দ্রাক্ষারস নেওয়ার জন্য যেত, তখন শুধুমাত্র কুড়ি পাত্রই থাকত।
17 ੧੭ ਮੈਂ ਤੁਹਾਨੂੰ ਅਤੇ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਨੂੰ ਲੂ, ਉੱਲੀ ਅਤੇ ਗੜਿਆਂ ਨਾਲ ਮਾਰਿਆ ਪਰ ਤੁਸੀਂ ਮੇਰੀ ਵੱਲ ਨਾ ਮੁੜੇ, ਯਹੋਵਾਹ ਦਾ ਵਾਕ ਹੈ।
আমি তোমাদের হাতের কাজকে ক্ষয়রোগ, ছাতারোগ আর শিলাবৃষ্টি দিয়ে আঘাত করেছি, তা সত্ত্বেও তোমরা আমার দিকে ফেরোনি,’ সদাপ্রভু বলেন।
18 ੧੮ ਅੱਜ ਦੇ ਦਿਨ ਤੋਂ ਅੱਗੇ ਨੂੰ ਸੋਚ ਵਿਚਾਰ ਕਰੋ, ਨੌਵੇਂ ਮਹੀਨੇ ਦੀ ਚੌਵੀ ਤਾਰੀਖ਼ ਤੋਂ ਜਿਸ ਦਿਨ ਤੋਂ ਯਹੋਵਾਹ ਦੇ ਭਵਨ ਦੀ ਨੀਂਹ ਰੱਖੀ ਗਈ, ਸੋਚ ਵਿਚਾਰ ਕਰੋ।
‘সযত্নে চিন্তা করো আজ নবম মাসের চব্বিশ দিন থেকে সদাপ্রভুর মন্দিরের ভিত্তিমূল স্থাপনের দিন পর্যন্ত। সযত্নে চিন্তা করো,
19 ੧੯ ਕੀ ਬੀਜ ਅਜੇ ਕੋਠੇ ਵਿੱਚ ਹੈ? ਕੀ ਅੰਗੂਰੀ ਬਾਗ਼, ਹੰਜ਼ੀਰ, ਅਨਾਰ ਅਤੇ ਜ਼ੈਤੂਨ ਦੇ ਦਰੱਖਤ ਅਜੇ ਫਲ ਨਹੀਂ ਦਿੰਦੇ? ਅੱਜ ਤੋਂ ਮੈਂ ਤੁਹਾਨੂੰ ਬਰਕਤ ਦਿਆਂਗਾ।
এখনও কি গোলাঘরে কোনো বীজ আছে? এখনও পর্যন্ত দ্রাক্ষালতা, ডুমুর, ডালিম ও জলপাই গাছে ফলও ভালো করে ধরেনি। “‘এখন থেকে আমি সদাপ্রভু তোমাদের আশীর্বাদ করব।’”
20 ੨੦ ਮਹੀਨੇ ਦੀ ਚੌਵੀ ਤਾਰੀਖ਼ ਨੂੰ ਯਹੋਵਾਹ ਦਾ ਬਚਨ ਹੱਜਈ ਨਬੀ ਕੋਲ ਦੂਜੀ ਵਾਰ ਆਇਆ ਕਿ
সেই মাসের চব্বিশতম দিনে দ্বিতীয়বার সদাপ্রভুর বাক্য হগয়ের কাছে এল,
21 ੨੧ ਯਹੂਦਾਹ ਦੇ ਹਾਕਮ ਜ਼ਰੂੱਬਾਬਲ ਨੂੰ ਆਖ ਕਿ ਮੈਂ ਅਕਾਸ਼ ਅਤੇ ਧਰਤੀ ਨੂੰ ਹਿਲਾਵਾਂਗਾ,
“যিহূদার শাসক সরুব্বাবিলকে বলো যে আমি আকাশ আর পৃথিবীকে নাড়াবো।
22 ੨੨ ਮੈਂ ਰਾਜਾਂ ਦੀਆਂ ਗੱਦੀਆਂ ਨੂੰ ਉਲੱਦ ਦਿਆਂਗਾ, ਮੈਂ ਕੌਮਾਂ ਦੇ ਰਾਜਾਂ ਦੇ ਬਲ ਨੂੰ ਤੋੜ ਦਿਆਂਗਾ, ਰਥਾਂ ਨੂੰ ਸਵਾਰਾਂ ਸਮੇਤ ਉਲੱਦ ਦਿਆਂਗਾ ਅਤੇ ਘੋੜੇ ਅਤੇ ਉਹਨਾਂ ਦੇ ਸਵਾਰ ਡਿੱਗ ਪੈਣਗੇ, ਹਾਂ, ਹਰੇਕ ਮਨੁੱਖ ਆਪਣੇ ਭਰਾ ਦੀ ਤਲਵਾਰ ਨਾਲ ਡਿੱਗ ਪਵੇਗਾ।
আমি রাজাদের সিংহাসন উল্টে দেব এবং বিজাতীয় রাজ্যের ক্ষমতা শেষ করে দেব। আমি রথ ও তার চালকদের উল্টে দেব; ঘোড়া এবং ঘোড়সওয়ারেরা প্রত্যকে তার ভাইদের তরোয়ালের দ্বারা মারা যাবে।
23 ੨੩ ਉਸ ਦਿਨ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਹੇ ਮੇਰੇ ਦਾਸ ਜ਼ਰੂੱਬਾਬਲ ਸ਼ਅਲਤੀਏਲ ਦੇ ਪੁੱਤਰ, ਮੈਂ ਤੈਨੂੰ ਲਵਾਂਗਾ, ਯਹੋਵਾਹ ਦਾ ਵਾਕ ਹੈ ਅਤੇ ਮੈਂ ਤੈਨੂੰ ਆਪਣੀ ਮੋਹਰ ਦੀ ਅੰਗੂਠੀ ਵਾਂਗੂੰ ਰੱਖਾਂਗਾ ਕਿਉਂ ਜੋ ਮੈਂ ਤੈਨੂੰ ਚੁਣਿਆ ਹੈ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।
“সর্বশক্তিমান সদাপ্রভু বলেন, ‘সেইদিন, শল্টীয়েলের পুত্র সরুব্বাবিল, আমার দাসকে গ্রহণ করব এবং আমার সিলমোহরের আংটির মতো করব কারণ আমি তোমাকে মনোনীত করেছি,’ সর্বশক্তিমান সদপ্রভু এই কথা বলেন।”

< ਹੱਜਈ 2 >