< ਹੱਜਈ 2 >
1 ੧ ਸੱਤਵੇਂ ਮਹੀਨੇ ਦੀ ਇੱਕੀ ਤਾਰੀਖ਼ ਨੂੰ ਯਹੋਵਾਹ ਦਾ ਬਚਨ ਹੱਜਈ ਨਬੀ ਦੇ ਰਾਹੀਂ ਆਇਆ ਕਿ
W siódmym [miesiącu], dwudziestego pierwszego [dnia] tego miesiąca, słowo PANA doszło przez proroka Aggeusza mówiące:
2 ੨ ਯਹੂਦਾਹ ਦੇ ਹਾਕਮ ਸ਼ਅਲਤੀਏਲ ਦੇ ਪੁੱਤਰ ਜ਼ਰੂੱਬਾਬਲ, ਯਹੋਸਾਦਾਕ ਦੇ ਪੁੱਤਰ ਯਹੋਸ਼ੁਆ ਮਹਾਂ ਜਾਜਕ ਅਤੇ ਬਾਕੀ ਲੋਕਾਂ ਨੂੰ ਇਸ ਤਰ੍ਹਾਂ ਆਖ,
Mów teraz do Zorobabela, syna Szealtiela, namiestnika Judy, i do Jozuego, syna Josadaka, najwyższego kapłana, oraz do reszty ludu:
3 ੩ “ਤੁਹਾਡੇ ਵਿੱਚੋਂ ਕੌਣ ਬਾਕੀ ਹੈ ਜਿਸ ਨੇ ਇਸ ਭਵਨ ਦੀ ਪਹਿਲੀ ਸ਼ਾਨ ਨੂੰ ਵੇਖਿਆ ਹੈ? ਅਤੇ ਹੁਣ ਤੁਸੀਂ ਕੀ ਵੇਖਦੇ ਹੋ? ਕੀ ਉਹ ਤੁਹਾਡੀਆਂ ਅੱਖਾਂ ਵਿੱਚ ਕੁਝ ਵੀ ਨਹੀਂ ਹੈ?”
Któż pozostał pośród was, który widział ten dom w jego dawnej chwale? A jakim go teraz widzicie? Czy nie wydaje się wam, że jest niczym w porównaniu z tamtym?
4 ੪ ਪਰ ਹੇ ਜ਼ਰੂੱਬਾਬਲ, ਤਕੜਾ ਹੋ! ਯਹੋਵਾਹ ਦਾ ਵਾਕ ਹੈ ਅਤੇ ਹੇ ਯਹੋਸਾਦਾਕ ਦੇ ਪੁੱਤਰ ਯਹੋਸ਼ੁਆ ਮਹਾਂ ਜਾਜਕ, ਤਕੜਾ ਹੋ! ਅਤੇ ਹੇ ਦੇਸ ਦੇ ਲੋਕੋ, ਤਕੜੇ ਹੋਵੋ! ਯਹੋਵਾਹ ਦਾ ਵਾਕ ਹੈ ਅਤੇ ਕੰਮ ਕਰੋ ਕਿਉਂ ਜੋ ਮੈਂ ਤੁਹਾਡੇ ਨਾਲ ਹਾਂ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।
Teraz jednak umocnij się, Zorobabelu, mówi PAN; umocnij się, Jozue, synu Josadaka, najwyższy kapłanie; umocnij się też, cały ludu tej ziemi, mówi PAN, i pracujcie. Ja bowiem jestem z wami, mówi PAN zastępów.
5 ੫ ਉਸ ਨੇਮ ਅਨੁਸਾਰ ਜਿਹੜਾ ਮੈਂ ਤੁਹਾਡੇ ਨਾਲ ਮਿਸਰ ਦੇ ਵਿੱਚੋਂ ਨਿੱਕਲਣ ਦੇ ਸਮੇਂ ਬੰਨ੍ਹਿਆ, ਮੇਰਾ ਆਤਮਾ ਤੁਹਾਡੇ ਵਿੱਚ ਰਹਿੰਦਾ ਹੈ, ਇਸ ਲਈ ਡਰੋ ਨਾ!
Zgodnie ze słowem, przez które zawarłem z wami przymierze, gdy wyszliście z Egiptu, mój Duch jest stale wśród was, nie bójcie się.
6 ੬ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਥੋੜ੍ਹੇ ਜਿਹੇ ਸਮੇਂ ਵਿੱਚ ਮੈਂ ਫੇਰ ਅਕਾਸ਼, ਧਰਤੀ ਅਤੇ ਜਲ-ਥਲ ਨੂੰ ਹਿਲਾ ਦਿਆਂਗਾ।
Tak bowiem mówi PAN zastępów: Jeszcze raz, [po] krótkim [czasie], wstrząsnę niebem i ziemią, morzem i lądem;
7 ੭ ਮੈਂ ਸਾਰੀਆਂ ਕੌਮਾਂ ਨੂੰ ਹਿਲਾ ਦਿਆਂਗਾ ਅਤੇ ਸਾਰਿਆਂ ਕੌਮਾਂ ਦੇ ਪਦਾਰਥ ਆਉਣਗੇ ਤਾਂ ਮੈਂ ਇਸ ਭਵਨ ਨੂੰ ਪਰਤਾਪ ਨਾਲ ਭਰ ਦਿਆਂਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।
Wstrząsnę wszystkimi narodami i przyjdzie Pożądany przez wszystkie narody. I napełnię ten dom chwałą, mówi PAN zastępów.
8 ੮ ਚਾਂਦੀ ਮੇਰੀ ਹੈ ਅਤੇ ਸੋਨਾ ਵੀ ਮੇਰਾ ਹੈ, ਯਹੋਵਾਹ ਦਾ ਵਾਕ ਹੈ।
Moje jest srebro i moje [jest] złoto, mówi PAN zastępów.
9 ੯ ਇਸ ਭਵਨ ਦੀ ਪਿਛਲੀ ਸ਼ਾਨ ਪਹਿਲੀ ਨਾਲੋਂ ਵਧੀਕ ਹੋਵੇਗੀ, ਸੈਨਾਂ ਦਾ ਯਹੋਵਾਹ ਆਖਦਾ ਹੈ। ਮੈਂ ਇਸ ਸਥਾਨ ਨੂੰ ਸ਼ਾਂਤੀ ਦਿਆਂਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।
Chwała tego domu będzie większa od tej, jaką miał tamten dawny, mówi PAN zastępów; bo to miejsce obdarzę pokojem, mówi PAN.
10 ੧੦ ਦਾਰਾ ਰਾਜਾ ਦੇ ਸ਼ਾਸਨ ਦੇ ਦੂਜੇ ਸਾਲ ਦੇ ਨੌਵੇਂ ਮਹੀਨੇ ਦੀ ਚੌਵੀ ਤਾਰੀਖ਼ ਨੂੰ ਯਹੋਵਾਹ ਦੀ ਬਾਣੀ ਹੱਜਈ ਨਬੀ ਦੇ ਰਾਹੀਂ ਆਈ ਕਿ
Dnia dwudziestego czwartego, dziewiątego [miesiąca], w drugim roku Dariusza, słowo PANA doszło przez proroka Aggeusza mówiące:
11 ੧੧ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਬਿਵਸਥਾ ਦੇ ਬਾਰੇ ਜਾਜਕਾਂ ਤੋਂ ਪੁੱਛ
Tak mówi PAN zastępów: Zapytaj teraz kapłanów o prawo:
12 ੧੨ ਕਿ ਜੇ ਕੋਈ ਮਨੁੱਖ ਪਵਿੱਤਰ ਮਾਸ ਨੂੰ ਆਪਣੇ ਕੁੜਤੇ ਦੀ ਝੋਲੀ ਵਿੱਚ ਪਾ ਕੇ ਲਈ ਜਾਂਦਾ ਹੋਵੇ ਅਤੇ ਉਹ ਦੀ ਝੋਲੀ ਰੋਟੀ, ਦਾਲ, ਮੈਅ, ਤੇਲ ਜਾਂ ਹੋਰ ਕਿਸੇ ਖਾਣ ਦੀ ਚੀਜ਼ ਨੂੰ ਛੂਹ ਜਾਵੇ, ਤਾਂ ਕੀ, ਉਹ ਚੀਜ਼ ਪਵਿੱਤਰ ਹੋ ਜਾਵੇਗੀ, ਤਾਂ ਜਾਜਕਾਂ ਨੇ ਉੱਤਰ ਦਿੱਤਾ, ਨਹੀਂ।
Gdyby ktoś niósł poświęcone mięso [włożone] za połę swojej szaty, a połą dotknął chleba, potrawy, wina, oliwy lub jakiegokolwiek pokarmu, czy to stałoby się poświęcone? Odpowiedzieli kapłani: Nie.
13 ੧੩ ਫੇਰ ਹੱਜਈ ਨੇ ਪੁੱਛਿਆ, ਜੇ ਕੋਈ ਮਨੁੱਖ ਜੋ ਲਾਸ਼ ਦੇ ਕਾਰਨ ਅਸ਼ੁੱਧ ਹੋ ਗਿਆ ਹੋਵੇ, ਇਨ੍ਹਾਂ ਚੀਜ਼ਾਂ ਦੇ ਵਿੱਚੋਂ ਕਿਸੇ ਚੀਜ਼ ਨੂੰ ਛੂਹ ਦੇਵੇ ਤਾਂ ਕੀ ਉਹ ਚੀਜ਼ ਅਸ਼ੁੱਧ ਹੋ ਜਾਵੇਗੀ? ਤਾਂ ਜਾਜਕਾਂ ਨੇ ਉੱਤਰ ਦਿੱਤਾ, ਉਹ ਅਸ਼ੁੱਧ ਹੋਵੇਗੀ।
Wtedy Aggeusz zapytał: Jeśli ktoś, będąc nieczysty od zwłok, dotknie którejś z tych rzeczy, czy staje się ona nieczysta? Odpowiedzieli kapłani: Stanie się nieczysta.
14 ੧੪ ਫੇਰ ਹੱਜਈ ਨੇ ਉੱਤਰ ਦੇ ਕੇ ਆਖਿਆ ਕਿ ਮੇਰੇ ਅੱਗੇ ਇਸ ਪਰਜਾ ਅਤੇ ਇਸ ਕੌਮ ਦਾ ਇਹੋ ਹਾਲ ਹੈ, ਯਹੋਵਾਹ ਦਾ ਵਾਕ ਹੈ ਅਤੇ ਇਸੇ ਤਰ੍ਹਾਂ ਉਹਨਾਂ ਦੇ ਹੱਥਾਂ ਦਾ ਸਾਰਾ ਕੰਮ ਹੈ ਅਤੇ ਜੋ ਕੁਝ ਉਹ ਉੱਥੇ ਚੜ੍ਹਾਉਂਦੇ ਹਨ, ਉਹ ਵੀ ਅਸ਼ੁੱਧ ਹੈ।
Wtedy Aggeusz odezwał się i powiedział: Taki jest ten lud, taki jest ten naród przede mną, mówi PAN; takie jest każde dzieło ich rąk; i wszystko, co tam składają w ofierze, jest nieczyste.
15 ੧੫ ਹੁਣ ਅੱਜ ਦੇ ਦਿਨ ਤੋਂ ਅੱਗੇ ਨੂੰ ਸੋਚ ਵਿਚਾਰ ਕਰੋ। ਇਸ ਤੋਂ ਪਹਿਲਾਂ ਕਿ ਯਹੋਵਾਹ ਦੀ ਹੈਕਲ ਵਿੱਚ ਪੱਥਰ ਉੱਤੇ ਪੱਥਰ ਰੱਖਿਆ ਗਿਆ।
Teraz więc, proszę, zastanówcie się, [jak się wam powodziło] od dzisiejszego dnia do minionych [dni], zanim ułożono kamień na kamieniu w świątyni PANA.
16 ੧੬ ਜਦੋਂ ਕੋਈ ਵੀਹ ਪੈਮਾਨਿਆਂ ਦੀ ਢੇਰੀ ਕੋਲ ਆਉਂਦਾ ਸੀ, ਤਾਂ ਦਸ ਹੀ ਹੁੰਦੇ ਸਨ। ਜਦ ਕੋਈ ਮੈਅ ਦੇ ਪੀਪੇ ਵਿੱਚੋਂ ਪੰਜਾਹ ਪੈਮਾਨੇ ਕੱਢਣ ਲਈ ਜਾਂਦਾ ਸੀ, ਤਾਂ ਵੀਹ ਹੀ ਹੁੰਦੇ ਸਨ।
Dawniej, gdy ktoś przyszedł do stosu zboża z dwudziestu [miar], było [ich] tylko dziesięć; gdy przyszedł do prasy, aby naczerpać pięćdziesiąt wiader [wina], było [ich] tylko dwadzieścia.
17 ੧੭ ਮੈਂ ਤੁਹਾਨੂੰ ਅਤੇ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਨੂੰ ਲੂ, ਉੱਲੀ ਅਤੇ ਗੜਿਆਂ ਨਾਲ ਮਾਰਿਆ ਪਰ ਤੁਸੀਂ ਮੇਰੀ ਵੱਲ ਨਾ ਮੁੜੇ, ਯਹੋਵਾਹ ਦਾ ਵਾਕ ਹੈ।
Karałem was suszą, pleśnią i gradem we wszystkich dziełach waszych rąk; lecz żaden z was nie [wrócił] do mnie, mówi PAN.
18 ੧੮ ਅੱਜ ਦੇ ਦਿਨ ਤੋਂ ਅੱਗੇ ਨੂੰ ਸੋਚ ਵਿਚਾਰ ਕਰੋ, ਨੌਵੇਂ ਮਹੀਨੇ ਦੀ ਚੌਵੀ ਤਾਰੀਖ਼ ਤੋਂ ਜਿਸ ਦਿਨ ਤੋਂ ਯਹੋਵਾਹ ਦੇ ਭਵਨ ਦੀ ਨੀਂਹ ਰੱਖੀ ਗਈ, ਸੋਚ ਵਿਚਾਰ ਕਰੋ।
Zastanówcie się teraz [nad okresem] od dzisiejszego dnia po [dni] minione, od dnia dwudziestego czwartego, dziewiątego [miesiąca, to znaczy] od dnia, w którym położono [fundament] świątyni PANA; zastanówcie się.
19 ੧੯ ਕੀ ਬੀਜ ਅਜੇ ਕੋਠੇ ਵਿੱਚ ਹੈ? ਕੀ ਅੰਗੂਰੀ ਬਾਗ਼, ਹੰਜ਼ੀਰ, ਅਨਾਰ ਅਤੇ ਜ਼ੈਤੂਨ ਦੇ ਦਰੱਖਤ ਅਜੇ ਫਲ ਨਹੀਂ ਦਿੰਦੇ? ਅੱਜ ਤੋਂ ਮੈਂ ਤੁਹਾਨੂੰ ਬਰਕਤ ਦਿਆਂਗਾ।
Czy ziarno jeszcze [jest] w spichlerzu? I [owszem] ani winorośl, ani drzewo figowe, granatowe i oliwne nie wydały jeszcze owocu. Od tego dnia będę [wam] błogosławił.
20 ੨੦ ਮਹੀਨੇ ਦੀ ਚੌਵੀ ਤਾਰੀਖ਼ ਨੂੰ ਯਹੋਵਾਹ ਦਾ ਬਚਨ ਹੱਜਈ ਨਬੀ ਕੋਲ ਦੂਜੀ ਵਾਰ ਆਇਆ ਕਿ
Potem słowo PANA doszło po raz drugi do Aggeusza dnia dwudziestego czwartego [tego] miesiąca mówiące:
21 ੨੧ ਯਹੂਦਾਹ ਦੇ ਹਾਕਮ ਜ਼ਰੂੱਬਾਬਲ ਨੂੰ ਆਖ ਕਿ ਮੈਂ ਅਕਾਸ਼ ਅਤੇ ਧਰਤੀ ਨੂੰ ਹਿਲਾਵਾਂਗਾ,
Mów do Zorobabela, namiestnika Judy: Ja wstrząsnę niebiosami i ziemią;
22 ੨੨ ਮੈਂ ਰਾਜਾਂ ਦੀਆਂ ਗੱਦੀਆਂ ਨੂੰ ਉਲੱਦ ਦਿਆਂਗਾ, ਮੈਂ ਕੌਮਾਂ ਦੇ ਰਾਜਾਂ ਦੇ ਬਲ ਨੂੰ ਤੋੜ ਦਿਆਂਗਾ, ਰਥਾਂ ਨੂੰ ਸਵਾਰਾਂ ਸਮੇਤ ਉਲੱਦ ਦਿਆਂਗਾ ਅਤੇ ਘੋੜੇ ਅਤੇ ਉਹਨਾਂ ਦੇ ਸਵਾਰ ਡਿੱਗ ਪੈਣਗੇ, ਹਾਂ, ਹਰੇਕ ਮਨੁੱਖ ਆਪਣੇ ਭਰਾ ਦੀ ਤਲਵਾਰ ਨਾਲ ਡਿੱਗ ਪਵੇਗਾ।
I przewrócę tron królestw, i zniszczę moc królestw pogan; przewrócę także rydwany i tych, którzy na nich jeżdżą; i upadną konie i ich jeźdźcy, każdy od miecza swego brata.
23 ੨੩ ਉਸ ਦਿਨ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਹੇ ਮੇਰੇ ਦਾਸ ਜ਼ਰੂੱਬਾਬਲ ਸ਼ਅਲਤੀਏਲ ਦੇ ਪੁੱਤਰ, ਮੈਂ ਤੈਨੂੰ ਲਵਾਂਗਾ, ਯਹੋਵਾਹ ਦਾ ਵਾਕ ਹੈ ਅਤੇ ਮੈਂ ਤੈਨੂੰ ਆਪਣੀ ਮੋਹਰ ਦੀ ਅੰਗੂਠੀ ਵਾਂਗੂੰ ਰੱਖਾਂਗਾ ਕਿਉਂ ਜੋ ਮੈਂ ਤੈਨੂੰ ਚੁਣਿਆ ਹੈ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।
W tym dniu, mówi PAN zastępów, wezmę cię, Zorobabelu, mój sługo, synu Szealtiela, mówi PAN, i uczynię cię niczym sygnet. Ja bowiem wybrałem ciebie, mówi PAN zastępów.