< ਇਬਰਾਨੀਆਂ ਨੂੰ 10 >

1 ਬਿਵਸਥਾ ਜਿਹੜੀ ਆਉਣ ਵਾਲੀਆਂ ਚੰਗੀਆਂ ਵਸਤਾਂ ਦਾ ਪਰਛਾਵਾਂ ਹੀ ਹੈ ਪਰ ਉਨ੍ਹਾਂ ਵਸਤਾਂ ਦਾ ਅਸਲੀ ਸਰੂਪ ਨਹੀਂ, ਕੋਲ ਆਉਣ ਵਾਲਿਆਂ ਨੂੰ ਜਿਹੜੇ ਸਾਲੋ ਸਾਲ ਸਦਾ ਇੱਕੋ ਤਰ੍ਹਾਂ ਦੇ ਬਲੀਦਾਨ ਚੜ੍ਹਾਉਂਦੇ ਹਨ ਕਦੇ ਪਵਿੱਤਰ ਨਹੀਂ ਕਰ ਸਕਦੀ ਹੈ।
σκιαν γαρ εχων ο νομος των μελλοντων αγαθων ουκ αυτην την εικονα των πραγματων κατ ενιαυτον ταις αυταις θυσιαις ας προσφερουσιν εις το διηνεκες ουδεποτε δυναται τους προσερχομενους τελειωσαι
2 ਨਹੀਂ ਤਾਂ, ਕੀ ਉਨ੍ਹਾਂ ਦਾ ਚੜ੍ਹਾਉਣਾ ਬੰਦ ਨਾ ਹੋ ਜਾਣਾ ਸੀ ਇਸ ਲਈ ਕਿ ਜੇ ਬੰਦਗੀ ਕਰਨ ਵਾਲੇ ਇੱਕ ਵਾਰੀ ਸ਼ੁੱਧ ਹੋ ਜਾਂਦੇ ਤਾਂ ਉਹਨਾਂ ਨੂੰ ਪਾਪਾਂ ਦਾ ਖਿਆਲ ਹੀ ਨਾ ਹੁੰਦਾ?
επει ουκ αν επαυσαντο προσφερομεναι δια το μηδεμιαν εχειν ετι συνειδησιν αμαρτιων τους λατρευοντας απαξ κεκαθαρμενους
3 ਪਰ ਇਨ੍ਹਾਂ ਬਲੀਦਾਨਾਂ ਦੁਆਰਾ ਸਾਲੋ ਸਾਲ ਉਹਨਾਂ ਨੂੰ ਪਾਪ ਚੇਤੇ ਆਉਂਦੇ ਹਨ।
αλλ εν αυταις αναμνησις αμαρτιων κατ ενιαυτον
4 ਕਿਉਂ ਜੋ ਅਣਹੋਣਾ ਹੈ ਭਈ ਵੱਛਿਆਂ ਅਤੇ ਬੱਕਰਿਆਂ ਦਾ ਲਹੂ ਪਾਪਾਂ ਨੂੰ ਲੈ ਜਾਵੇ।
αδυνατον γαρ αιμα ταυρων και τραγων αφαιρειν αμαρτιας
5 ਇਸ ਲਈ ਮਸੀਹ ਸੰਸਾਰ ਵਿੱਚ ਆਉਂਦਾ ਹੋਇਆ ਆਖਦਾ ਹੈ, ਬਲੀਦਾਨ ਅਤੇ ਭੇਟ ਤੂੰ ਨਹੀਂ ਚਾਹੀ, ਪਰ ਮੇਰੇ ਲਈ ਇੱਕ ਦੇਹੀ ਤਿਆਰ ਕੀਤੀ।
διο εισερχομενος εις τον κοσμον λεγει θυσιαν και προσφοραν ουκ ηθελησας σωμα δε κατηρτισω μοι
6 ਹੋਮ ਬਲੀ ਅਤੇ ਪਾਪ ਬਲੀ ਤੋਂ ਤੂੰ ਪਰਸੰਨ ਨਹੀਂ ਹੁੰਦਾ,
ολοκαυτωματα και περι αμαρτιας ουκ ευδοκησας
7 ਤਦ ਮੈਂ ਆਖਿਆ ਵੇਖ, ਮੈਂ ਆਇਆ ਹਾਂ, ਹੇ ਪਰਮੇਸ਼ੁਰ, ਕਿ ਤੇਰੀ ਇੱਛਿਆ ਨੂੰ ਪੂਰਿਆਂ ਕਰਾਂ, ਜਿਵੇਂ ਪੁਸਤਕ ਦੀ ਪੱਤਰੀ ਵਿੱਚ ਮੇਰੇ ਬਾਰੇ ਲਿਖਿਆ ਹੋਇਆ ਹੈ।
τοτε ειπον ιδου ηκω εν κεφαλιδι βιβλιου γεγραπται περι εμου του ποιησαι ο θεος το θελημα σου
8 ਉੱਪਰ ਜੋ ਕਹਿੰਦਾ ਹੈ ਕਿ ਤੂੰ ਬਲੀਦਾਨਾਂ, ਭੇਟਾਂ, ਹੋਮ ਬਲੀਆਂ ਅਤੇ ਪਾਪ ਬਲੀਆਂ ਨੂੰ ਨਾ ਚਾਹਿਆ, ਨਾ ਉਨ੍ਹਾਂ ਤੋਂ ਪਰਸੰਨ ਹੋਇਆ, ਪਰ ਇਹ ਬਿਵਸਥਾ ਦੇ ਅਨੁਸਾਰ ਚੜ੍ਹਾਏ ਜਾਂਦੇ ਹਨ
ανωτερον λεγων οτι θυσιαν και προσφοραν και ολοκαυτωματα και περι αμαρτιας ουκ ηθελησας ουδε ευδοκησας αιτινες κατα τον νομον προσφερονται
9 ਫਿਰ ਇਹ ਵੀ ਆਖਿਆ, ਵੇਖ, ਮੈਂ ਤੇਰੀ ਮਰਜ਼ੀ ਨੂੰ ਪੂਰਾ ਕਰਨ ਆਇਆ ਹਾਂ। ਉਹ ਪਹਿਲੇ ਨੂੰ ਹਟਾਉਂਦਾ ਹੈ ਕਿ ਦੂਜੇ ਨੂੰ ਕਾਇਮ ਕਰੇ।
τοτε ειρηκεν ιδου ηκω του ποιησαι ο θεος το θελημα σου αναιρει το πρωτον ινα το δευτερον στηση
10 ੧੦ ਅਤੇ ਉਸੇ ਇੱਛਾ ਕਰਕੇ ਅਸੀਂ ਯਿਸੂ ਮਸੀਹ ਦੀ ਦੇਹੀ ਦੇ ਇੱਕੋ ਵਾਰ ਬਲੀਦਾਨ ਚੜ੍ਹਾਏ ਜਾਣ ਦੇ ਰਾਹੀਂ ਪਵਿੱਤਰ ਕੀਤੇ ਗਏ ਹਾਂ।
εν ω θεληματι ηγιασμενοι εσμεν δια της προσφορας του σωματος του ιησου χριστου εφαπαξ
11 ੧੧ ਅਤੇ ਹਰੇਕ ਜਾਜਕ ਨਿੱਤ ਖੜ੍ਹਾ ਹੋ ਕੇ ਸੇਵਾ ਕਰਦਾ ਹੈ ਅਤੇ ਇੱਕੋ ਪ੍ਰਕਾਰ ਦੇ ਬਲੀਦਾਨ ਜਿਹੜੇ ਪਾਪਾਂ ਨੂੰ ਕਦੇ ਲੈ ਨਹੀਂ ਸਕਦੇ ਵਾਰ-ਵਾਰ ਚੜ੍ਹਾਉਂਦਾ ਹੈ।
και πας μεν ιερευς εστηκεν καθ ημεραν λειτουργων και τας αυτας πολλακις προσφερων θυσιας αιτινες ουδεποτε δυνανται περιελειν αμαρτιας
12 ੧੨ ਪਰ ਮਸੀਹ ਪਾਪਾਂ ਦੇ ਬਦਲੇ ਇੱਕੋ ਬਲੀਦਾਨ ਸਦਾ ਲਈ ਚੜ੍ਹਾ ਕੇ ਪਰਮੇਸ਼ੁਰ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ।
αυτος δε μιαν υπερ αμαρτιων προσενεγκας θυσιαν εις το διηνεκες εκαθισεν εν δεξια του θεου
13 ੧੩ ਅਤੇ ਇਸ ਤੋਂ ਅੱਗੇ ਉਡੀਕ ਕਰਦਾ ਹੈ ਜੋ ਉਹ ਦੇ ਵੈਰੀ ਉਹ ਦੇ ਪੈਰ ਰੱਖਣ ਦੀ ਚੌਂਕੀ ਕੀਤੇ ਜਾਣ।
το λοιπον εκδεχομενος εως τεθωσιν οι εχθροι αυτου υποποδιον των ποδων αυτου
14 ੧੪ ਕਿਉਂ ਜੋ ਉਹ ਨੇ ਇੱਕੋ ਚੜ੍ਹਾਵੇ ਨਾਲ ਉਨ੍ਹਾਂ ਨੂੰ ਜਿਹੜੇ ਪਵਿੱਤਰ ਕੀਤੇ ਜਾਂਦੇ ਹਨ ਸਦਾ ਲਈ ਸੰਪੂਰਨ ਕੀਤਾ ਹੈ।
μια γαρ προσφορα τετελειωκεν εις το διηνεκες τους αγιαζομενους
15 ੧੫ ਅਤੇ ਪਵਿੱਤਰ ਆਤਮਾ ਵੀ ਸਾਨੂੰ ਗਵਾਹੀ ਦਿੰਦਾ ਹੈ ਕਿਉਂ ਜੋ ਇਹ ਦੇ ਮਗਰੋਂ ਜਦ ਆਖਿਆ ਸੀ,
μαρτυρει δε ημιν και το πνευμα το αγιον μετα γαρ το προειρηκεναι
16 ੧੬ ਇਹ ਉਹ ਨੇਮ ਹੈ ਜਿਹੜਾ ਮੈਂ ਉਹਨਾਂ ਨਾਲ ਬੰਨ੍ਹਾਂਗਾ, ਉਨ੍ਹਾਂ ਦਿਨਾਂ ਦੇ ਬਾਅਦ, ਪ੍ਰਭੂ ਆਖਦਾ ਹੈ, ਮੈਂ ਆਪਣੀ ਬਿਵਸਥਾ ਉਹਨਾਂ ਦੇ ਮਨਾਂ ਵਿੱਚ ਪਾਵਾਂਗਾ, ਅਤੇ ਉਹਨਾਂ ਦਿਆਂ ਦਿਲਾਂ ਉੱਤੇ ਉਨ੍ਹਾਂ ਨੂੰ ਲਿਖਾਂਗਾ,
αυτη η διαθηκη ην διαθησομαι προς αυτους μετα τας ημερας εκεινας λεγει κυριος διδους νομους μου επι καρδιας αυτων και επι των διανοιων αυτων επιγραψω αυτους
17 ੧੭ ਅਤੇ ਉਹਨਾਂ ਦੇ ਪਾਪਾਂ ਨੂੰ, ਅਤੇ ਉਹਨਾਂ ਦੇ ਕੁਧਰਮ ਨੂੰ ਫੇਰ ਕਦੇ ਚੇਤੇ ਨਾ ਕਰਾਂਗਾ।
και των αμαρτιων αυτων και των ανομιων αυτων ου μη μνησθω ετι
18 ੧੮ ਇਸ ਲਈ ਜਿੱਥੇ ਇਨ੍ਹਾਂ ਦੀ ਮਾਫ਼ੀ ਹੈ ਉੱਥੇ ਪਾਪ ਲਈ ਫੇਰ ਭੇਟ ਨਹੀਂ ਚੜ੍ਹਾਈ ਜਾਂਦੀ।
οπου δε αφεσις τουτων ουκετι προσφορα περι αμαρτιας
19 ੧੯ ਉਪਰੰਤ ਹੇ ਭਰਾਵੋ, ਜਦੋਂ ਸਾਨੂੰ ਯਿਸੂ ਦੇ ਲਹੂ ਦੇ ਕਾਰਨ ਪਵਿੱਤਰ ਸਥਾਨ ਦੇ ਅੰਦਰ ਜਾਣ ਦੀ ਦਲੇਰੀ ਹੈ।
εχοντες ουν αδελφοι παρρησιαν εις την εισοδον των αγιων εν τω αιματι ιησου
20 ੨੦ ਅਰਥਾਤ ਉਸ ਨਵੇਂ ਅਤੇ ਜਿਉਂਦੇ ਰਾਹ ਨੂੰ ਜਿਹੜਾ ਉਹ ਨੇ ਪੜਦੇ ਜਾਣੀ ਆਪਣੇ ਸਰੀਰ ਦੇ ਰਾਹੀਂ ਸਾਡੇ ਲਈ ਖੋਲ੍ਹਿਆ।
ην ενεκαινισεν ημιν οδον προσφατον και ζωσαν δια του καταπετασματος τουτεστιν της σαρκος αυτου
21 ੨੧ ਅਤੇ ਜਦੋਂ ਸਾਡਾ ਇੱਕ ਮਹਾਂ ਜਾਜਕ ਹੈ ਜਿਹੜਾ ਪਰਮੇਸ਼ੁਰ ਦੇ ਘਰ ਦੇ ਉੱਤੇ ਹੈ,
και ιερεα μεγαν επι τον οικον του θεου
22 ੨੨ ਤਾਂ ਆਓ, ਅਸੀਂ ਸੱਚੇ ਦਿਲ ਅਤੇ ਪੂਰੇ ਵਿਸ਼ਵਾਸ ਨਾਲ ਨੇੜੇ ਜਾਈਏ ਜਦੋਂ ਸਾਡੇ ਦਿਲ ਅਸ਼ੁੱਧ ਵਿਵੇਕ ਤੋਂ ਛਿੜਕਾਓ ਨਾਲ ਸ਼ੁੱਧ ਹੋਏ ਅਤੇ ਸਾਡੀ ਦੇਹੀ ਸਾਫ਼ ਪਾਣੀ ਨਾਲ ਨਹਿਲਾਈ ਗਈ।
προσερχωμεθα μετα αληθινης καρδιας εν πληροφορια πιστεως ερραντισμενοι τας καρδιας απο συνειδησεως πονηρας και λελουμενοι το σωμα υδατι καθαρω
23 ੨੩ ਅਸੀਂ ਆਸ ਦੇ ਸੱਚੇ ਇਕਰਾਰ ਨੂੰ ਮਜ਼ਬੂਤੀ ਨਾਲ ਫੜੀ ਰੱਖੀਏ ਕਿਉਂਕਿ ਜਿਸ ਨੇ ਵਾਇਦਾ ਕੀਤਾ ਹੈ ਉਹ ਵਫ਼ਾਦਾਰ ਹੈ।
κατεχωμεν την ομολογιαν της ελπιδος ακλινη πιστος γαρ ο επαγγειλαμενος
24 ੨੪ ਪਿਆਰ ਅਤੇ ਸ਼ੁਭ ਕਰਮਾਂ ਲਈ ਉਭਾਰਨ ਨੂੰ ਅਸੀਂ ਇੱਕ ਦੂਜੇ ਦਾ ਧਿਆਨ ਰੱਖੀਏ।
και κατανοωμεν αλληλους εις παροξυσμον αγαπης και καλων εργων
25 ੨੫ ਅਤੇ ਆਪਸ ਵਿੱਚੀਂ ਇਕੱਠੇ ਹੋਣ ਨੂੰ ਨਾ ਛੱਡੀਏ ਜਿਵੇਂ ਕਈਆਂ ਦੀ ਰੀਤੀ ਹੈ ਸਗੋਂ ਇੱਕ ਦੂਜੇ ਨੂੰ ਉਪਦੇਸ਼ ਕਰੀਏ ਅਤੇ ਇਹ ਉਨ੍ਹਾਂ ਹੀ ਵਧੀਕ ਹੋਵੇ ਜਿੰਨਾਂ ਤੁਸੀਂ ਵੇਖਦੇ ਹੋ ਕਿ ਉਹ ਦਿਨ ਨੇੜੇ ਆਉਂਦਾ ਹੈ।
μη εγκαταλειποντες την επισυναγωγην εαυτων καθως εθος τισιν αλλα παρακαλουντες και τοσουτω μαλλον οσω βλεπετε εγγιζουσαν την ημεραν
26 ੨੬ ਜੇ ਅਸੀਂ ਸੱਚ ਦਾ ਗਿਆਨ ਪ੍ਰਾਪਤ ਕਰਨ ਦੇ ਪਿੱਛੋਂ ਜਾਣ ਬੁਝ ਕੇ ਪਾਪ ਕਰੀ ਜਾਈਏ ਤਾਂ ਪਾਪਾਂ ਦੇ ਲਈ ਫੇਰ ਕੋਈ ਬਲੀਦਾਨ ਨਹੀਂ
εκουσιως γαρ αμαρτανοντων ημων μετα το λαβειν την επιγνωσιν της αληθειας ουκετι περι αμαρτιων απολειπεται θυσια
27 ੨੭ ਪਰ ਨਿਆਂ ਦੀ ਭਿਆਨਕ ਉਡੀਕ ਅਤੇ ਅੱਗ ਦੀ ਸੜਨ ਬਾਕੀ ਹੈ ਜਿਹੜੀ ਵਿਰੋਧੀਆਂ ਨੂੰ ਭਸਮ ਕਰ ਦੇਵੇਗੀ।
φοβερα δε τις εκδοχη κρισεως και πυρος ζηλος εσθιειν μελλοντος τους υπεναντιους
28 ੨੮ ਜਿਸ ਕਿਸੇ ਨੇ ਮੂਸਾ ਦੀ ਬਿਵਸਥਾ ਦੀ ਉਲੰਘਣਾ ਕੀਤੀ ਹੋਵੇ ਉਹ ਦੋ ਜਾਂ ਤਿੰਨ ਗਵਾਹਾਂ ਦੀ ਗਵਾਹੀ ਨਾਲ ਬਿਨ੍ਹਾਂ ਤਰਸ ਕੀਤਿਆਂ ਮਾਰਿਆ ਜਾਂਦਾ ਹੈ।
αθετησας τις νομον μωσεως χωρις οικτιρμων επι δυσιν η τρισιν μαρτυσιν αποθνησκει
29 ੨੯ ਤਾਂ ਤੁਹਾਡੇ ਖਿਆਲ ਵਿੱਚ ਉਹ ਕਿੰਨੀ ਹੋਰ ਵੀ ਕੜੀ ਸਜ਼ਾ ਦੇ ਯੋਗ ਠਹਿਰਾਇਆ ਜਾਵੇਗਾ ਜਿਸ ਨੇ ਪਰਮੇਸ਼ੁਰ ਦੇ ਪੁੱਤਰ ਨੂੰ ਪੈਰਾਂ ਹੇਠ ਲਤਾੜਿਆ ਅਤੇ ਨੇਮ ਦਾ ਲਹੂ ਜਿਸ ਦੇ ਨਾਲ ਉਹ ਪਵਿੱਤਰ ਕੀਤਾ ਗਿਆ ਸੀ ਪਵਿੱਤਰ ਨਾ ਜਾਣਿਆ ਅਤੇ ਕਿਰਪਾ ਦੇ ਆਤਮਾ ਦਾ ਨਿਰਾਦਰ ਕੀਤਾ।
ποσω δοκειτε χειρονος αξιωθησεται τιμωριας ο τον υιον του θεου καταπατησας και το αιμα της διαθηκης κοινον ηγησαμενος εν ω ηγιασθη και το πνευμα της χαριτος ενυβρισας
30 ੩੦ ਕਿਉਂ ਜੋ ਅਸੀਂ ਉਹ ਨੂੰ ਜਾਣਦੇ ਹਾਂ ਜਿਸ ਨੇ ਆਖਿਆ ਕਿ ਬਦਲਾ ਲੈਣਾ ਮੇਰਾ ਕੰਮ ਹੈ, ਮੈਂ ਹੀ ਬਦਲਾ ਲਵਾਂਗਾ ਅਤੇ ਫੇਰ ਇਹ ਕਿ ਪ੍ਰਭੂ ਆਪਣੀ ਪਰਜਾ ਦਾ ਨਿਆਂ ਕਰੇਗਾ।
οιδαμεν γαρ τον ειποντα εμοι εκδικησις εγω ανταποδωσω λεγει κυριος και παλιν κυριος κρινει τον λαον αυτου
31 ੩੧ ਜਿਉਂਦੇ ਪਰਮੇਸ਼ੁਰ ਦੇ ਹੱਥ ਵਿੱਚ ਪੈਣਾ ਭਿਆਨਕ ਗੱਲ ਹੈ!।
φοβερον το εμπεσειν εις χειρας θεου ζωντος
32 ੩੨ ਪਰ ਪਹਿਲਿਆਂ ਦਿਨਾਂ ਨੂੰ ਚੇਤੇ ਕਰੋ ਜਦੋਂ ਆਪਣੇ ਉਜਿਆਲੇ ਕੀਤੇ ਜਾਣ ਦੇ ਬਾਅਦ ਤੁਸੀਂ ਦੁੱਖਾਂ ਦੇ ਵੱਡੇ ਸੰਘਰਸ਼ ਨੂੰ ਸਹਿ ਲਿਆ।
αναμιμνησκεσθε δε τας προτερον ημερας εν αις φωτισθεντες πολλην αθλησιν υπεμεινατε παθηματων
33 ੩੩ ਕਦੀ ਤਾਂ ਤੁਸੀਂ ਨਿੰਦਿਆ ਅਤੇ ਬਿਪਤਾ ਦੇ ਕਾਰਨ ਤਮਾਸ਼ਾ ਬਣੇ, ਅਤੇ ਕਦੀ ਉਹਨਾਂ ਦੇ ਸਾਂਝੀ ਹੋਏ ਜਿਨ੍ਹਾਂ ਨਾਲ ਇਸ ਤਰ੍ਹਾਂ ਦੁਰਦਸ਼ਾ ਹੁੰਦੀ ਸੀ।
τουτο μεν ονειδισμοις τε και θλιψεσιν θεατριζομενοι τουτο δε κοινωνοι των ουτως αναστρεφομενων γενηθεντες
34 ੩੪ ਕਿਉਂ ਜੋ ਤੁਸੀਂ ਕੈਦੀਆਂ ਦੇ ਦਰਦੀ ਹੋਏ, ਨਾਲੇ ਆਪਣੇ ਧਨ ਦੇ ਲੁੱਟ ਜਾਣ ਨੂੰ ਅਨੰਦ ਮੰਨ ਲਿਆ ਇਹ ਜਾਣ ਕੇ ਭਈ ਸਾਡਾ ਇੱਕ ਧਨ ਇਸ ਨਾਲੋਂ ਉੱਤਮ ਅਤੇ ਅਟੱਲ ਹੈ।
και γαρ τοις δεσμοις μου συνεπαθησατε και την αρπαγην των υπαρχοντων υμων μετα χαρας προσεδεξασθε γινωσκοντες εχειν εν εαυτοις κρειττονα υπαρξιν εν ουρανοις και μενουσαν
35 ੩੫ ਸੋ ਤੁਸੀਂ ਆਪਣੀ ਦਲੇਰੀ ਨੂੰ ਗੁਆ ਨਾ ਬੈਠਣਾ ਕਿਉਂ ਜੋ ਉਸਦਾ ਫਲ ਵੱਡਾ ਹੈ।
μη αποβαλητε ουν την παρρησιαν υμων ητις εχει μισθαποδοσιαν μεγαλην
36 ੩੬ ਕਿਉਂ ਜੋ ਤੁਹਾਨੂੰ ਧੀਰਜ ਕਰਨ ਦੀ ਲੋੜ ਹੈ ਕਿ ਤੁਸੀਂ ਪਰਮੇਸ਼ੁਰ ਦੀ ਇੱਛਾ ਨੂੰ ਪੂਰਾ ਕਰ ਕੇ ਵਾਇਦੇ ਨੂੰ ਪ੍ਰਾਪਤ ਕਰੋ।
υπομονης γαρ εχετε χρειαν ινα το θελημα του θεου ποιησαντες κομισησθε την επαγγελιαν
37 ੩੭ ਇਹ ਲਿਖਿਆ ਹੈ, ਹੁਣ ਥੋੜ੍ਹਾ ਜਿਹਾ ਸਮਾਂ ਹੈ, ਜੋ ਆਉਣ ਵਾਲਾ ਆਵੇਗਾ, ਅਤੇ ਸਮਾਂ ਨਾ ਲਾਵੇਗਾ।
ετι γαρ μικρον οσον οσον ο ερχομενος ηξει και ου χρονιει
38 ੩੮ ਪਰ ਮੇਰਾ ਧਰਮੀ ਬੰਦਾ ਆਪਣੇ ਵਿਸ਼ਵਾਸ ਤੋਂ ਹੀ ਜੀਉਂਦਾ ਰਹੇਗਾ, ਅਤੇ ਜੇ ਉਹ ਪਿੱਛੇ ਹੱਟ ਜਾਵੇ, ਮੇਰਾ ਮਨ ਉਸ ਤੋਂ ਪ੍ਰਸੰਨ ਨਹੀਂ ਹੋਵੇਗਾ।
ο δε δικαιος εκ πιστεως ζησεται και εαν υποστειληται ουκ ευδοκει η ψυχη μου εν αυτω
39 ੩੯ ਪਰ ਅਸੀਂ ਉਹਨਾਂ ਵਿੱਚੋਂ ਨਹੀਂ ਜਿਹੜੇ ਪਿੱਛੇ ਹੱਟ ਕੇ ਨਸ਼ਟ ਹੋ ਜਾਂਦੇ ਹਨ ਸਗੋਂ ਉਹਨਾਂ ਵਿੱਚੋਂ ਹਾਂ ਜਿਹੜੇ ਵਿਸ਼ਵਾਸ ਕਰ ਕੇ ਜਾਨ ਬਚਾ ਰੱਖਦੇ ਹਨ।
ημεις δε ουκ εσμεν υποστολης εις απωλειαν αλλα πιστεως εις περιποιησιν ψυχης

< ਇਬਰਾਨੀਆਂ ਨੂੰ 10 >