< ਇਬਰਾਨੀਆਂ ਨੂੰ 11 >

1 ਹੁਣ ਵਿਸ਼ਵਾਸ ਆਸ ਕੀਤੀਆਂ ਹੋਈਆਂ ਗੱਲਾਂ ਦਾ ਪੱਕਾ ਭਰੋਸਾ ਅਤੇ ਅਣ ਦੇਖੀਆਂ ਵਸਤਾਂ ਦਾ ਸਬੂਤ ਹੈ।
Víra pak jest nadějných věcí podstata, a důvod neviditelných.
2 ਅਤੇ ਇਸ ਦੇ ਬਾਰੇ ਬਜ਼ੁਰਗਾਂ ਦੇ ਲਈ ਗਵਾਹੀ ਦਿੱਤੀ ਗਈ।
Pro ni zajisté svědectví došli předkové.
3 ਵਿਸ਼ਵਾਸ ਨਾਲ ਅਸੀਂ ਜਾਣਦੇ ਹਾਂ ਕਿ ਜਗਤ ਪਰਮੇਸ਼ੁਰ ਦੇ ਬਚਨ ਨਾਲ ਰਚਿਆ ਗਿਆ ਅਤੇ ਜੋ ਕੁਝ ਦਿਖਾਈ ਦਿੰਦਾ ਹੈ, ਉਹ ਦੇਖੀਆਂ ਹੋਈਆਂ ਵਸਤਾਂ ਤੋਂ ਨਹੀਂ ਬਣਿਆ। (aiōn g165)
Věrou rozumíme, že učiněni jsou věkové slovem Božím, takže z ničeho jest to, což vidíme, učiněno. (aiōn g165)
4 ਵਿਸ਼ਵਾਸ ਨਾਲ ਹੀ ਹਾਬਲ ਨੇ ਪਰਮੇਸ਼ੁਰ ਦੇ ਅੱਗੇ ਕਾਇਨ ਨਾਲੋਂ ਉੱਤਮ ਬਲੀਦਾਨ ਚੜ੍ਹਾਇਆ, ਜਿਸ ਕਰਕੇ ਇਹ ਗਵਾਹੀ ਦਿੱਤੀ ਗਈ ਕਿ ਉਹ ਧਰਮੀ ਹੈ ਕਿਉਂਕਿ ਪਰਮੇਸ਼ੁਰ ਨੇ ਉਹ ਦੀਆਂ ਭੇਟਾਂ ਦੇ ਬਾਰੇ ਗਵਾਹੀ ਦਿੱਤੀ ਅਤੇ ਉਸ ਵਿਸ਼ਵਾਸ ਦੇ ਦੁਆਰਾ ਉਹ ਹੁਣ ਤੱਕ ਬੋਲਦਾ ਹੈ, ਭਾਵੇਂ ਉਹ ਮਰ ਗਿਆ।
Věrou lepší obět Bohu obětoval Abel, nežli Kain, skrze kteroužto svědectví obdržel, že jest spravedlivý, jakž sám Bůh darům jeho svědectví vydal. A skrze tu víru, již umřev, ještě mluví.
5 ਵਿਸ਼ਵਾਸ ਨਾਲ ਹਨੋਕ ਉਤਾਹਾਂ ਉੱਠਾਇਆ ਗਿਆ ਤਾਂ ਜੋ ਮੌਤ ਨਾ ਵੇਖੇ ਅਤੇ ਉਹ ਦਾ ਪਤਾ ਨਾ ਲੱਗਾ ਕਿਉਂ ਜੋ ਪਰਮੇਸ਼ੁਰ ਨੇ ਉਸ ਨੂੰ ਉਤਾਹਾਂ ਉਠਾ ਲਿਆ, ਕਿਉਂ ਜੋ ਉਹ ਦੇ ਉਤਾਹਾਂ ਚੁੱਕੇ ਜਾਣ ਤੋਂ ਪਹਿਲਾਂ ਇਹ ਗਵਾਹੀ ਦਿੱਤੀ ਗਈ ਸੀ ਕਿ ਉਹ ਪਰਮੇਸ਼ੁਰ ਦੇ ਮਨ ਭਾਉਂਦਾ ਹੈ।
Věrou Enoch přenesen jest, aby neviděl smrti, a není nalezen, proto že jej Bůh přenesl. Prvé zajisté, než jest přenesen, svědectví měl, že se líbil Bohu.
6 ਅਤੇ ਵਿਸ਼ਵਾਸ ਤੋਂ ਬਿਨ੍ਹਾਂ ਉਹ ਦੇ ਮਨ ਨੂੰ ਪ੍ਰਸੰਨ ਕਰਨਾ ਅਸੰਭਵ ਹੈ, ਕਿਉਂਕਿ ਜਿਹੜਾ ਪਰਮੇਸ਼ੁਰ ਦੇ ਕੋਲ ਆਉਂਦਾ ਹੈ ਉਹ ਨੂੰ ਵਿਸ਼ਵਾਸ ਕਰਨਾ ਚਾਹੀਦਾ ਹੈ ਕਿ ਉਹ ਹੈ ਅਤੇ ਇਹ ਕਿ ਉਹ ਉਹਨਾਂ ਨੂੰ ਜਿਹੜੇ ਪੂਰੇ ਮਨ ਨਾਲ ਉਸ ਨੂੰ ਖੋਜਦੇ ਹਨ ਫਲ ਦੇਣ ਵਾਲਾ ਹੈ।
Bez víry pak nemožné jest líbiti se Bohu; nebo přistupující k Bohu věřiti musí, že jest Bůh, a těm, kteříž ho hledají, že odplatu dává.
7 ਵਿਸ਼ਵਾਸ ਨਾਲ ਨੂਹ ਨੇ ਪਰਮੇਸ਼ੁਰ ਕੋਲੋਂ ਉਨ੍ਹਾਂ ਵਸਤਾਂ ਦੀ ਜਿਹੜੀਆਂ ਅਜੇ ਦੇਖੀਆਂ ਨਹੀਂ ਗਈਆਂ ਸਨ, ਚਿਤਾਵਨੀ ਪਾ ਕੇ ਅਤੇ ਡਰ ਕੇ ਆਪਣੇ ਪਰਿਵਾਰ ਦੇ ਬਚਾਉ ਲਈ ਕਿਸ਼ਤੀ ਬਣਾਈ। ਉਸ ਵਿਸ਼ਵਾਸ ਦੇ ਕਾਰਨ ਉਹ ਨੇ ਸੰਸਾਰ ਨੂੰ ਦੋਸ਼ੀ ਠਹਿਰਾਇਆ ਅਤੇ ਉਸ ਧਾਰਮਿਕਤਾ ਦਾ ਅਧਿਕਾਰੀ ਹੋਇਆ ਜਿਹੜਾ ਵਿਸ਼ਵਾਸ ਤੋਂ ਹੀ ਹੁੰਦਾ ਹੈ।
Věrou napomenut jsa od Boha Noé o tom, čehož ještě nebylo viděti, boje se, připravoval koráb k zachování domu svého; skrze kterýžto koráb odsoudil svět, a spravedlnosti té, kteráž jest z víry, učiněn jest dědicem.
8 ਵਿਸ਼ਵਾਸ ਨਾਲ ਹੀ ਅਬਰਾਹਾਮ ਜਦੋਂ ਬੁਲਾਇਆ ਗਿਆ ਤਾਂ ਉਸ ਥਾਂ ਜਾਣ ਦੀ ਆਗਿਆ ਮੰਨ ਲਈ ਜਿਸ ਨੂੰ ਉਹ ਨੇ ਅਧਿਕਾਰ ਵਿੱਚ ਲੈਣਾ ਸੀ, ਅਤੇ ਭਾਵੇਂ ਉਹ ਜਾਣਦਾ ਨਹੀਂ ਸੀ ਕਿ ਮੈਂ ਕਿੱਧਰ ਨੂੰ ਜਾਂਦਾ ਹਾਂ ਪਰ ਤਾਂ ਵੀ ਨਿੱਕਲ ਤੁਰਿਆ।
Věrou, povolán jsa Abraham, uposlechl Boha, aby odšel na to místo, kteréž měl vzíti za dědictví; i šel, nevěda, kam příjde.
9 ਵਿਸ਼ਵਾਸ ਨਾਲ ਉਹ ਵਾਇਦੇ ਵਾਲੀ ਧਰਤੀ ਵਿੱਚ ਜਾ ਵੱਸਿਆ, ਜਿਵੇਂ ਪਰਾਈ ਧਰਤੀ ਵਿੱਚ ਉਹ ਨੇ ਇਸਹਾਕ ਅਤੇ ਯਾਕੂਬ ਦੇ ਨਾਲ ਡੇਰਿਆਂ ਵਿੱਚ ਵਾਸ ਕੀਤਾ, ਜਿਹੜੇ ਉਹ ਦੇ ਨਾਲ ਉਸੇ ਵਾਇਦੇ ਦੇ ਅਧਿਕਾਰੀ ਸਨ।
Věrou bydlil v zemi zaslíbené jako v cizí v staních přebývaje s Izákem a s Jákobem, spoludědici téhož zaslíbení.
10 ੧੦ ਕਿਉਂ ਜੋ ਉਹ ਉਸ ਨਗਰ ਦੀ ਉਡੀਕ ਕਰਦਾ ਸੀ ਜਿਸ ਦੀਆਂ ਨੀਹਾਂ ਹਨ ਅਤੇ ਜਿਸ ਦਾ ਕਾਰੀਗਰ ਅਤੇ ਬਣਾਉਣ ਵਾਲਾ ਪਰਮੇਸ਼ੁਰ ਹੈ।
Nebo očekával města základy majícího, jehožto řemeslník a stavitel jest Bůh.
11 ੧੧ ਵਿਸ਼ਵਾਸ ਨਾਲ ਸਾਰਾਹ ਨੇ ਬੁੱਢੀ ਹੋ ਜਾਣ ਤੇ ਵੀ ਗਰਭਵਤੀ ਹੋਣ ਦੀ ਸਮਰੱਥਾ ਪਾਈ, ਕਿਉਂਕਿ ਉਹ ਨੇ ਵਾਇਦਾ ਕਰਨ ਵਾਲੇ ਨੂੰ ਵਫ਼ਾਦਾਰ ਜਾਣਿਆ।
Věrou také i Sára moc ku početí semene přijala, a mimo čas věku porodila, když věřila, že jest věrný ten, jenž zaslíbil.
12 ੧੨ ਉਪਰੰਤ ਇੱਕ ਮਨੁੱਖ ਤੋਂ ਜੋ ਮੁਰਦੇ ਜਿਹਾ ਸੀ ਐਨੇ ਉਤਪਤ ਹੋਏ, ਜਿੰਨੇ ਅਕਾਸ਼ ਦੇ ਤਾਰੇ ਅਤੇ ਸਮੁੰਦਰ ਦੇ ਕੰਢੇ ਉਤਲੀ ਰੇਤ ਦੇ ਦਾਣੇ ਹਨ, ਜੋ ਅਣਗਿਣਤ ਹਨ।
A protož i z jednoho, a to již téměř umrtveného, rozplozeno jest potomků množství veliké, jako jest množství hvězd nebeských, a jako písek nesčíslný, kterýž jest na břehu mořském.
13 ੧੩ ਇਹ ਸਭ ਵਿਸ਼ਵਾਸ ਵਿੱਚ ਮਰ ਗਏ ਅਤੇ ਉਨ੍ਹਾਂ ਨੇ ਵਾਇਦਾ ਕੀਤੀਆਂ ਹੋਈਆਂ ਵਸਤਾਂ ਨੂੰ ਪ੍ਰਾਪਤ ਨਾ ਕੀਤਾ ਪਰ ਉਹਨਾਂ ਨੇ ਦੂਰੋਂ ਉਨ੍ਹਾਂ ਨੂੰ ਵੇਖ ਕੇ ਜੀ ਆਇਆ ਨੂੰ ਆਖਿਆ ਅਤੇ ਮੰਨ ਲਿਆ ਕਿ ਅਸੀਂ ਧਰਤੀ ਉੱਤੇ ਪਰਾਏ ਅਤੇ ਪਰਦੇਸੀ ਹਾਂ।
Podle víry zemřeli ti všickni, nevzavše zaslíbení, ale zdaleka je viděvše, jim i věřili, i je vítali, a vyznávali, že jsou hosté a příchozí na zemi.
14 ੧੪ ਕਿਉਂਕਿ ਜਿਹੜੇ ਅਜਿਹੀਆਂ ਗੱਲਾਂ ਆਖਦੇ ਹਨ ਉਹ ਪਰਗਟ ਕਰਦੇ ਹਨ ਕਿ ਅਸੀਂ ਆਪਣੇ ਵਤਨ ਨੂੰ ਭਾਲਦੇ ਹਾਂ।
Nebo ti, kteříž tak mluví, zjevně to prokazují, že vlasti hledají.
15 ੧੫ ਅਤੇ ਜੇ ਉਸ ਦੇਸ ਨੂੰ ਜਿਸ ਤੋਂ ਨਿੱਕਲ ਆਏ ਸਨ ਚੇਤੇ ਰੱਖਦੇ ਤਾਂ ਉਨ੍ਹਾਂ ਕੋਲ ਮੁੜ ਜਾਣ ਦਾ ਮੌਕਾ ਹੁੰਦਾ।
A jistě, kdyby se byli na onu rozpomínali, z kteréž vyšli, měli dosti času zase se navrátiti.
16 ੧੬ ਪਰ ਹੁਣ ਉਹ ਉਸ ਤੋਂ ਉੱਤਮ ਅਰਥਾਤ ਸਵਰਗੀ ਦੇਸ ਨੂੰ ਲੋਚਦੇ ਹਨ। ਇਸ ਕਾਰਨ ਪਰਮੇਸ਼ੁਰ ਉਨ੍ਹਾਂ ਦੀ ਵੱਲੋਂ ਨਹੀਂ ਸ਼ਰਮਾਉਂਦਾ ਜੋ ਉਹਨਾਂ ਦਾ ਪਰਮੇਸ਼ੁਰ ਅਖਵਾਵੇ, ਕਿਉਂ ਜੋ ਉਹ ਨੇ ਉਨ੍ਹਾਂ ਲਈ ਇੱਕ ਨਗਰੀ ਨੂੰ ਤਿਆਰ ਕੀਤਾ ਹੈ।
Ale oni lepší vlasti žádají, to jest nebeské. Protož i sám Bůh nestydí se slouti jejich Bohem; nebo jim připravil město.
17 ੧੭ ਵਿਸ਼ਵਾਸ ਨਾਲ ਹੀ ਅਬਰਾਹਾਮ ਨੇ ਜਦੋਂ ਪਰਖਿਆ ਗਿਆ ਤਾਂ ਇਸਹਾਕ ਨੂੰ ਬਲੀਦਾਨ ਲਈ ਚੜ੍ਹਾਇਆ। ਹਾਂ, ਆਪਣੇ ਇਕਲੌਤੇ ਨੂੰ ਜਿਸ ਨੂੰ ਵਾਇਦੇ ਦਿੱਤੇ ਗਏ ਸਨ ਚੜ੍ਹਾਉਣ ਲੱਗਾ।
Věrou obětoval Abraham Izáka, byv pokoušín, a to jednorozeného obětoval ten, kterýž byl zaslíbení přijal,
18 ੧੮ ਅਤੇ ਜਿਸ ਨੂੰ ਇਹ ਆਖਿਆ ਗਿਆ ਕਿ ਇਸਹਾਕ ਤੋਂ ਤੇਰੀ ਅੰਸ ਪੁਕਾਰੀ ਜਾਵੇਗੀ।
K němuž bylo řečeno: V Izákovi nazváno bude tobě símě,
19 ੧੯ ਕਿਉਂ ਜੋ ਉਹ ਨੇ ਵਿਚਾਰ ਕੀਤਾ ਜੋ ਪਰਮੇਸ਼ੁਰ ਮੁਰਦਿਆਂ ਵਿੱਚੋਂ ਵੀ ਜੀ ਉੱਠਾਲਣ ਦੀ ਸਮਰੱਥ ਰੱਖਦਾ ਹੈ ਜਿਨ੍ਹਾਂ ਵਿੱਚੋਂ ਉਹ ਨੇ ਮੰਨੋ ਉਹ ਨੂੰ ਪ੍ਰਾਪਤ ਵੀ ਕਰ ਲਿਆ।
Tak o tom smýšleje, že jest mocen Bůh i z mrtvých vzkřísiti; odkudžto jej jako z mrtvých vzkříšeného přijal.
20 ੨੦ ਵਿਸ਼ਵਾਸ ਨਾਲ ਹੀ ਇਸਹਾਕ ਨੇ ਹੋਣ ਵਾਲੀਆਂ ਗੱਲਾਂ ਦੇ ਬਾਰੇ ਵੀ ਯਾਕੂਬ ਅਤੇ ਏਸਾਉ ਨੂੰ ਬਰਕਤ ਦਿੱਤੀ।
Věrou o budoucích věcech požehnání dal Izák Jákobovi a Ezau.
21 ੨੧ ਵਿਸ਼ਵਾਸ ਨਾਲ ਯਾਕੂਬ ਨੇ ਮਰਨ ਲੱਗਿਆਂ ਯੂਸੁਫ਼ ਦੇ ਪੁੱਤਰਾਂ ਨੂੰ ਇੱਕ-ਇੱਕ ਕਰਕੇ ਬਰਕਤ ਦਿੱਤੀ ਅਤੇ ਆਪਣੀ ਲਾਠੀ ਦੇ ਸਿਰੇ ਉੱਤੇ ਮੱਥਾ ਟੇਕਿਆ।
Věrou Jákob, umíraje, každému z synů Jozefových požehnání dával, a poklonil se podepřev se na vrch hůlky své.
22 ੨੨ ਵਿਸ਼ਵਾਸ ਨਾਲ ਯੂਸੁਫ਼ ਨੇ ਆਪਣੇ ਅੰਤ ਦੇ ਸਮੇਂ ਇਸਰਾਏਲੀਆਂ ਦੇ ਮਿਸਰ ਵਿੱਚੋਂ ਕੂਚ ਕਰਨ ਦੀ ਗੱਲ ਕੀਤੀ ਅਤੇ ਆਪਣੀਆਂ ਹੱਡੀਆਂ ਦੇ ਬਾਰੇ ਹੁਕਮ ਦਿੱਤਾ।
Věrou Jozef, dokonávaje, o vyjití synů Izraelských zmínku učinil, a o kostech svých poručil.
23 ੨੩ ਵਿਸ਼ਵਾਸ ਨਾਲ ਜਦੋਂ ਮੂਸਾ ਜੰਮਿਆ ਤਾਂ ਉਹ ਦੇ ਮਾਪਿਆਂ ਨੇ ਉਹ ਨੂੰ ਤਿੰਨਾਂ ਮਹੀਨਿਆਂ ਤੱਕ ਛਿਪਾ ਕੇ ਰੱਖਿਆ ਕਿਉਂ ਜੋ ਉਨ੍ਹਾਂ ਵੇਖਿਆ ਕਿ ਬਾਲਕ ਸੋਹਣਾ ਹੈ ਅਤੇ ਉਹ ਪਾਤਸ਼ਾਹ ਦੇ ਹੁਕਮ ਤੋਂ ਨਾ ਡਰੇ।
Věrou Mojžíš, narodiv se, ukryt byl za tři měsíce od rodičů svých, protože viděli krásné pacholátko, a nebáli se rozkazu královského.
24 ੨੪ ਵਿਸ਼ਵਾਸ ਨਾਲ ਮੂਸਾ ਨੇ ਜਦੋਂ ਸਿਆਣਾ ਹੋਇਆ ਤਾਂ ਫ਼ਿਰਊਨ ਦੀ ਧੀ ਦਾ ਪੁੱਤਰ ਅਖਵਾਉਣ ਤੋਂ ਇਨਕਾਰ ਕੀਤਾ।
Věrou Mojžíš, dorostlý již jsa, odepřel slouti synem dcery faraonovy,
25 ੨੫ ਕਿਉਂ ਜੋ ਉਹ ਨੇ ਪਾਪ ਦੇ ਭੋਗ-ਬਿਲਾਸ ਨਾਲੋਂ ਜੋ ਥੋੜ੍ਹੇ ਚਿਰ ਲਈ ਹੈ ਪਰਮੇਸ਼ੁਰ ਦੀ ਪਰਜਾ ਨਾਲ ਜ਼ਬਰਦਸਤੀ ਝੱਲਣ ਨੂੰ ਵਧੇਰੇ ਪਸੰਦ ਕੀਤਾ।
Vyvoliv sobě raději protivenství trpěti s lidem Božím, nežli časné a hříšné pohodlí míti,
26 ੨੬ ਅਤੇ ਉਹ ਨੇ ਵਿਚਾਰ ਕੀਤਾ ਕਿ ਮਸੀਹ ਦੇ ਲਈ ਨਿੰਦਾ ਨੂੰ ਸਹਿ ਲੈਣਾ ਮਿਸਰ ਦੇ ਖ਼ਜ਼ਾਨਿਆਂ ਨਾਲੋਂ ਵੱਡਾ ਧਨ ਹੈ, ਕਿਉਂ ਜੋ ਸਵਰਗੀ ਇਨਾਮ ਵੱਲ ਉਹ ਦਾ ਧਿਆਨ ਸੀ।
Větší sobě pokládaje zboží nad Egyptské poklady pohanění Kristovo; nebo prohlédal k hojné odplatě.
27 ੨੭ ਵਿਸ਼ਵਾਸ ਨਾਲ ਉਹ ਨੇ ਪਾਤਸ਼ਾਹ ਦੇ ਕ੍ਰੋਧ ਤੋਂ ਨਾ ਡਰ ਕੇ ਮਿਸਰ ਨੂੰ ਛੱਡ ਦਿੱਤਾ, ਕਿਉਂ ਜੋ ਉਹ ਅਣ-ਦੇਖੇ ਪਰਮੇਸ਼ੁਰ ਨੂੰ ਜਾਣਦੇ ਹੋਏ ਵਿਸ਼ਵਾਸ ਵਿੱਚ ਦ੍ਰਿੜ੍ਹ ਬਣਿਆ ਰਿਹਾ।
Věrou opustil Egypt, neboje se hněvu královského; nebo jako by viděl Neviditelného, tak se utvrdil.
28 ੨੮ ਵਿਸ਼ਵਾਸ ਨਾਲ ਉਹ ਨੇ ਪਸਾਹ ਦੇ ਤਿਉਹਾਰ ਨੂੰ ਅਤੇ ਲਹੂ ਛਿੜਕਣ ਦੀ ਵਿਧੀ ਨੂੰ ਮੰਨਿਆ ਤਾਂ ਜੋ ਅਜਿਹਾ ਨਾ ਹੋਵੇ ਕਿ ਪਲੋਠਿਆਂ ਦਾ ਨਾਸ ਕਰਨ ਵਾਲਾ ਉਨ੍ਹਾਂ ਨੂੰ ਹੱਥ ਲਾਵੇ।
Věrou slavil hod beránka a vylití krve, aby ten, jenž hubil prvorozené, nedotekl se jich.
29 ੨੯ ਵਿਸ਼ਵਾਸ ਨਾਲ ਉਹ ਲਾਲ ਸਮੁੰਦਰ ਦੇ ਵਿੱਚ ਦੀ ਜਿਵੇਂ ਸੁੱਕੀ ਜ਼ਮੀਨ ਉੱਤੋਂ ਦੀ ਪਾਰ ਲੰਘ ਗਏ, ਪਰ ਜਦੋਂ ਮਿਸਰੀਆਂ ਨੇ ਅਜਿਹਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਡੁੱਬ ਕੇ ਮਰ ਗਏ।
Věrou přešli moře červené jako po suchu; o čež pokusivše se Egyptští, ztonuli.
30 ੩੦ ਵਿਸ਼ਵਾਸ ਨਾਲ ਯਰੀਹੋ ਦੀ ਸ਼ਹਿਰਪਨਾਹ ਜਦੋਂ ਸੱਤਾਂ ਦਿਨਾਂ ਤੱਕ ਘੇਰੀਂ ਗਈ ਤਾਂ ਡਿੱਗ ਗਈ।
Věrou zdi Jericha padly, když je obcházeli za sedm dní.
31 ੩੧ ਵਿਸ਼ਵਾਸ ਨਾਲ ਰਹਾਬ ਵੇਸਵਾ ਅਵਿਸ਼ਵਾਸੀਆਂ ਦੇ ਨਾਲ ਨਾਸ ਨਾ ਹੋਈ, ਕਿਉਂ ਜੋ ਉਹ ਨੇ ਖੋਜੀਆਂ ਨੂੰ ਸੁੱਖ ਸ਼ਾਂਤੀ ਨਾਲ ਆਪਣੇ ਘਰ ਉਤਾਰਿਆ।
Věrou Raab nevěstka nezahynula s neposlušnými, pokojně přijavši špehéře.
32 ੩੨ ਹੁਣ ਮੈਂ ਹੋਰ ਕੀ ਆਖਾਂ? ਕਿਉਂ ਜੋ ਸਮਾਂ ਨਹੀਂ ਹੈ ਕਿ ਗਿਦੌਨ, ਬਾਰਕ, ਸਮਸੂਨ, ਯਿਫਤਾ, ਦਾਊਦ, ਸਮੂਏਲ ਅਤੇ ਨਬੀਆਂ ਦੇ ਬਾਰੇ ਗੱਲ ਕਰਾਂ।
A coť mám více praviti? Nepostačíť mi zajisté čas k vypravování o Gedeonovi, a Barákovi, a Samsonovi a Jefte, a Davidovi, a Samuelovi, a prorocích.
33 ੩੩ ਜਿਨ੍ਹਾਂ ਨੇ ਵਿਸ਼ਵਾਸ ਦੇ ਰਾਹੀਂ ਪਾਤਸ਼ਾਹੀਆਂ ਦੇ ਉੱਤੇ ਜਿੱਤ ਪ੍ਰਾਪਤ ਕੀਤੀ, ਧਰਮ ਦੇ ਕੰਮ ਕੀਤੇ, ਵਾਇਦਿਆਂ ਨੂੰ ਪ੍ਰਾਪਤ ਕੀਤਾ, ਬੱਬਰ ਸ਼ੇਰਾਂ ਦੇ ਮੂੰਹ ਬੰਦ ਕੀਤੇ,
Kteříž skrze víru vybojovávali království, činili spravedlnost, docházeli zaslíbení, zacpávali ústa lvům,
34 ੩੪ ਅੱਗ ਦੇ ਸੇਕ ਨੂੰ ਠੰਡਿਆਂ ਕੀਤਾ, ਤਲਵਾਰ ਦੀਆਂ ਧਾਰਾਂ ਤੋਂ ਬਚ ਨਿੱਕਲੇ, ਉਹ ਕਮਜ਼ੋਰੀ ਵਿੱਚ ਤਕੜੇ ਹੋਏ, ਯੁੱਧ ਵਿੱਚ ਸੂਰਮੇ ਬਣੇ ਅਤੇ ਓਪਰਿਆਂ ਦੀਆਂ ਫ਼ੌਜਾਂ ਨੂੰ ਭਜਾ ਦਿੱਤਾ।
Uhašovali moc ohně, utekli ostrosti meče, zmocněni bývali v mdlobách, silní učiněni v boji, vojska zaháněli cizozemců.
35 ੩੫ ਇਸਤਰੀਆਂ ਨੇ ਆਪਣਿਆਂ ਮੁਰਦਿਆਂ ਨੂੰ ਫੇਰ ਜੀ ਉੱਠਿਆ ਹੋਇਆਂ ਨੂੰ ਲੱਭਿਆ। ਕਈ ਡਾਂਗਾਂ ਨਾਲ ਜਾਨੋਂ ਮਾਰੇ ਗਏ ਅਤੇ ਛੁਟਕਾਰਾ ਨਾ ਚਾਹਿਆ ਤਾਂ ਜੋ ਹੋਰ ਵੀ ਉੱਤਮ ਕਿਆਮਤ ਨੂੰ ਪ੍ਰਾਪਤ ਕਰਨ।
Ženy přijímaly mrtvé své vzkříšené. Jiní pak roztahováni jsou, neoblíbivše sobě vysvobození, aby lepšího dosáhli vzkříšení.
36 ੩੬ ਅਤੇ ਕਈ ਠੱਠਿਆਂ ਵਿੱਚ ਉਡਾਏ ਜਾਣ, ਕੋਰੜੇ ਖਾਣ ਸਗੋਂ ਜਕੜੇ ਜਾਣ ਅਤੇ ਕੈਦ ਹੋਣ ਦੁਆਰਾ ਪਰਖੇ ਗਏ।
Jiní pak posměchy a mrskáním trápeni, ano i vězeními a žaláři.
37 ੩੭ ਉਹਨਾਂ ਤੇ ਪਥਰਾਉ ਕੀਤੇ ਗਿਆ, ਆਰਿਆਂ ਨਾਲ ਚੀਰੇ ਗਏ, ਪਰਖੇ ਗਏ, ਤਲਵਾਰਾਂ ਨਾਲ ਵੱਢੇ ਗਏ, ਕੰਗਾਲ ਹੋਏ, ਦੁੱਖੀ ਹੋਏ ਅਤੇ ਜ਼ਬਰਦਸਤੀ ਸਹਿੰਦੇ ਹੋਏ ਭੇਡਾਂ ਅਤੇ ਬੱਕਰਿਆਂ ਦੀਆਂ ਖੱਲਾਂ ਪਹਿਨੇ ਮਾਰੇ-ਮਾਰੇ ਫਿਰਦੇ ਰਹੇ, -
Kamenováni jsou, sekáni, pokoušíni, mečem zmordováni; chodili v kožích ovčích a kozelčích, opuštěni, souženi, a zle s nimi nakládáno,
38 ੩੮ ਸੰਸਾਰ ਉਹਨਾਂ ਦੇ ਯੋਗ ਨਹੀਂ ਸੀ - ਉਹ ਉਜਾੜਾਂ, ਪਹਾੜਾਂ, ਗੁਫ਼ਾਂਵਾਂ ਅਤੇ ਧਰਤੀ ਦੀਆਂ ਖੁੱਡਾਂ ਵਿੱਚ ਲੁੱਕਦੇ ਫਿਰੇ।
Jichžto nebyl svět hoden, po pustinách bloudíce, i po horách, a jeskyních, i v doupatech země.
39 ੩੯ ਅਤੇ ਇਹ ਸਾਰੇ ਭਾਵੇਂ ਉਹਨਾਂ ਲਈ ਉਹਨਾਂ ਦੇ ਵਿਸ਼ਵਾਸ ਦੇ ਕਾਰਨ ਗਵਾਹੀ ਦਿੱਤੀ ਗਈ, ਤਾਂ ਵੀ ਵਾਇਦੇ ਨੂੰ ਪ੍ਰਾਪਤ ਨਾ ਹੋਏ।
A ti všickni svědectví dosáhše skrze víru, neobdrželi zaslíbení,
40 ੪੦ ਕਿਉਂ ਜੋ ਸਾਡੇ ਲਈ ਪਰਮੇਸ਼ੁਰ ਨੇ ਹੋਰ ਵੀ ਇੱਕ ਚੰਗੀ ਗੱਲ ਪਹਿਲਾਂ ਸੋਚ ਰੱਖੀ ਸੀ ਕਿ ਉਹ ਸਾਡੇ ਤੋਂ ਬਿਨ੍ਹਾਂ ਸਿੱਧ ਨਾ ਹੋਣ।
Protože Bůh něco lepšího nám obmýšlel, aby oni bez nás nepřišli k dokonalosti.

< ਇਬਰਾਨੀਆਂ ਨੂੰ 11 >