< ਇਬਰਾਨੀਆਂ ਨੂੰ 11 >
1 ੧ ਹੁਣ ਵਿਸ਼ਵਾਸ ਆਸ ਕੀਤੀਆਂ ਹੋਈਆਂ ਗੱਲਾਂ ਦਾ ਪੱਕਾ ਭਰੋਸਾ ਅਤੇ ਅਣ ਦੇਖੀਆਂ ਵਸਤਾਂ ਦਾ ਸਬੂਤ ਹੈ।
Now faith is being confident of what we hope for, convinced about things we do not see.
2 ੨ ਅਤੇ ਇਸ ਦੇ ਬਾਰੇ ਬਜ਼ੁਰਗਾਂ ਦੇ ਲਈ ਗਵਾਹੀ ਦਿੱਤੀ ਗਈ।
For by this, the people of old were attested.
3 ੩ ਵਿਸ਼ਵਾਸ ਨਾਲ ਅਸੀਂ ਜਾਣਦੇ ਹਾਂ ਕਿ ਜਗਤ ਪਰਮੇਸ਼ੁਰ ਦੇ ਬਚਨ ਨਾਲ ਰਚਿਆ ਗਿਆ ਅਤੇ ਜੋ ਕੁਝ ਦਿਖਾਈ ਦਿੰਦਾ ਹੈ, ਉਹ ਦੇਖੀਆਂ ਹੋਈਆਂ ਵਸਤਾਂ ਤੋਂ ਨਹੀਂ ਬਣਿਆ। (aiōn )
By faith, we understand that the ages were prepared by the word of God, so that what is seen has not been made out of things which are visible. (aiōn )
4 ੪ ਵਿਸ਼ਵਾਸ ਨਾਲ ਹੀ ਹਾਬਲ ਨੇ ਪਰਮੇਸ਼ੁਰ ਦੇ ਅੱਗੇ ਕਾਇਨ ਨਾਲੋਂ ਉੱਤਮ ਬਲੀਦਾਨ ਚੜ੍ਹਾਇਆ, ਜਿਸ ਕਰਕੇ ਇਹ ਗਵਾਹੀ ਦਿੱਤੀ ਗਈ ਕਿ ਉਹ ਧਰਮੀ ਹੈ ਕਿਉਂਕਿ ਪਰਮੇਸ਼ੁਰ ਨੇ ਉਹ ਦੀਆਂ ਭੇਟਾਂ ਦੇ ਬਾਰੇ ਗਵਾਹੀ ਦਿੱਤੀ ਅਤੇ ਉਸ ਵਿਸ਼ਵਾਸ ਦੇ ਦੁਆਰਾ ਉਹ ਹੁਣ ਤੱਕ ਬੋਲਦਾ ਹੈ, ਭਾਵੇਂ ਉਹ ਮਰ ਗਿਆ।
By faith, Abel offered to God a better sacrifice than Cain, through which he was attested as righteous, God testifying with respect to his gifts; and though he died he still speaks through it.
5 ੫ ਵਿਸ਼ਵਾਸ ਨਾਲ ਹਨੋਕ ਉਤਾਹਾਂ ਉੱਠਾਇਆ ਗਿਆ ਤਾਂ ਜੋ ਮੌਤ ਨਾ ਵੇਖੇ ਅਤੇ ਉਹ ਦਾ ਪਤਾ ਨਾ ਲੱਗਾ ਕਿਉਂ ਜੋ ਪਰਮੇਸ਼ੁਰ ਨੇ ਉਸ ਨੂੰ ਉਤਾਹਾਂ ਉਠਾ ਲਿਆ, ਕਿਉਂ ਜੋ ਉਹ ਦੇ ਉਤਾਹਾਂ ਚੁੱਕੇ ਜਾਣ ਤੋਂ ਪਹਿਲਾਂ ਇਹ ਗਵਾਹੀ ਦਿੱਤੀ ਗਈ ਸੀ ਕਿ ਉਹ ਪਰਮੇਸ਼ੁਰ ਦੇ ਮਨ ਭਾਉਂਦਾ ਹੈ।
By faith, Enoch was taken away, so that he would not see death, "and he was not found, because God took him away." For before he was taken he was attested as having pleased God.
6 ੬ ਅਤੇ ਵਿਸ਼ਵਾਸ ਤੋਂ ਬਿਨ੍ਹਾਂ ਉਹ ਦੇ ਮਨ ਨੂੰ ਪ੍ਰਸੰਨ ਕਰਨਾ ਅਸੰਭਵ ਹੈ, ਕਿਉਂਕਿ ਜਿਹੜਾ ਪਰਮੇਸ਼ੁਰ ਦੇ ਕੋਲ ਆਉਂਦਾ ਹੈ ਉਹ ਨੂੰ ਵਿਸ਼ਵਾਸ ਕਰਨਾ ਚਾਹੀਦਾ ਹੈ ਕਿ ਉਹ ਹੈ ਅਤੇ ਇਹ ਕਿ ਉਹ ਉਹਨਾਂ ਨੂੰ ਜਿਹੜੇ ਪੂਰੇ ਮਨ ਨਾਲ ਉਸ ਨੂੰ ਖੋਜਦੇ ਹਨ ਫਲ ਦੇਣ ਵਾਲਾ ਹੈ।
Now without faith it is impossible to be well pleasing to him, for he who comes to God must believe that he exists, and that he is a rewarder of those who seek him.
7 ੭ ਵਿਸ਼ਵਾਸ ਨਾਲ ਨੂਹ ਨੇ ਪਰਮੇਸ਼ੁਰ ਕੋਲੋਂ ਉਨ੍ਹਾਂ ਵਸਤਾਂ ਦੀ ਜਿਹੜੀਆਂ ਅਜੇ ਦੇਖੀਆਂ ਨਹੀਂ ਗਈਆਂ ਸਨ, ਚਿਤਾਵਨੀ ਪਾ ਕੇ ਅਤੇ ਡਰ ਕੇ ਆਪਣੇ ਪਰਿਵਾਰ ਦੇ ਬਚਾਉ ਲਈ ਕਿਸ਼ਤੀ ਬਣਾਈ। ਉਸ ਵਿਸ਼ਵਾਸ ਦੇ ਕਾਰਨ ਉਹ ਨੇ ਸੰਸਾਰ ਨੂੰ ਦੋਸ਼ੀ ਠਹਿਰਾਇਆ ਅਤੇ ਉਸ ਧਾਰਮਿਕਤਾ ਦਾ ਅਧਿਕਾਰੀ ਹੋਇਆ ਜਿਹੜਾ ਵਿਸ਼ਵਾਸ ਤੋਂ ਹੀ ਹੁੰਦਾ ਹੈ।
By faith, Noah, being warned about things not yet seen, in reverence prepared a box-shaped ship for the salvation of his household, through which he condemned the world, and became heir of the righteousness which is according to faith.
8 ੮ ਵਿਸ਼ਵਾਸ ਨਾਲ ਹੀ ਅਬਰਾਹਾਮ ਜਦੋਂ ਬੁਲਾਇਆ ਗਿਆ ਤਾਂ ਉਸ ਥਾਂ ਜਾਣ ਦੀ ਆਗਿਆ ਮੰਨ ਲਈ ਜਿਸ ਨੂੰ ਉਹ ਨੇ ਅਧਿਕਾਰ ਵਿੱਚ ਲੈਣਾ ਸੀ, ਅਤੇ ਭਾਵੇਂ ਉਹ ਜਾਣਦਾ ਨਹੀਂ ਸੀ ਕਿ ਮੈਂ ਕਿੱਧਰ ਨੂੰ ਜਾਂਦਾ ਹਾਂ ਪਰ ਤਾਂ ਵੀ ਨਿੱਕਲ ਤੁਰਿਆ।
By faith, Abraham, when he was called, obeyed to go out to a place which he was to receive for an inheritance. He went out, not knowing where he was going.
9 ੯ ਵਿਸ਼ਵਾਸ ਨਾਲ ਉਹ ਵਾਇਦੇ ਵਾਲੀ ਧਰਤੀ ਵਿੱਚ ਜਾ ਵੱਸਿਆ, ਜਿਵੇਂ ਪਰਾਈ ਧਰਤੀ ਵਿੱਚ ਉਹ ਨੇ ਇਸਹਾਕ ਅਤੇ ਯਾਕੂਬ ਦੇ ਨਾਲ ਡੇਰਿਆਂ ਵਿੱਚ ਵਾਸ ਕੀਤਾ, ਜਿਹੜੇ ਉਹ ਦੇ ਨਾਲ ਉਸੇ ਵਾਇਦੇ ਦੇ ਅਧਿਕਾਰੀ ਸਨ।
By faith, he sojourned in a land of promise, as a foreigner, living in tents with Isaac and Jacob, the heirs with him of the same promise.
10 ੧੦ ਕਿਉਂ ਜੋ ਉਹ ਉਸ ਨਗਰ ਦੀ ਉਡੀਕ ਕਰਦਾ ਸੀ ਜਿਸ ਦੀਆਂ ਨੀਹਾਂ ਹਨ ਅਤੇ ਜਿਸ ਦਾ ਕਾਰੀਗਰ ਅਤੇ ਬਣਾਉਣ ਵਾਲਾ ਪਰਮੇਸ਼ੁਰ ਹੈ।
For he looked for the city which has foundations, whose architect and builder is God.
11 ੧੧ ਵਿਸ਼ਵਾਸ ਨਾਲ ਸਾਰਾਹ ਨੇ ਬੁੱਢੀ ਹੋ ਜਾਣ ਤੇ ਵੀ ਗਰਭਵਤੀ ਹੋਣ ਦੀ ਸਮਰੱਥਾ ਪਾਈ, ਕਿਉਂਕਿ ਉਹ ਨੇ ਵਾਇਦਾ ਕਰਨ ਵਾਲੇ ਨੂੰ ਵਫ਼ਾਦਾਰ ਜਾਣਿਆ।
By faith, even barren Sarah herself received power to conceive when she was past age, and gave birth, since she considered him faithful who had promised.
12 ੧੨ ਉਪਰੰਤ ਇੱਕ ਮਨੁੱਖ ਤੋਂ ਜੋ ਮੁਰਦੇ ਜਿਹਾ ਸੀ ਐਨੇ ਉਤਪਤ ਹੋਏ, ਜਿੰਨੇ ਅਕਾਸ਼ ਦੇ ਤਾਰੇ ਅਤੇ ਸਮੁੰਦਰ ਦੇ ਕੰਢੇ ਉਤਲੀ ਰੇਤ ਦੇ ਦਾਣੇ ਹਨ, ਜੋ ਅਣਗਿਣਤ ਹਨ।
Therefore as many as the stars of the sky in multitude, and as innumerable as the sand which is by the sea shore, were fathered by one man, and him as good as dead.
13 ੧੩ ਇਹ ਸਭ ਵਿਸ਼ਵਾਸ ਵਿੱਚ ਮਰ ਗਏ ਅਤੇ ਉਨ੍ਹਾਂ ਨੇ ਵਾਇਦਾ ਕੀਤੀਆਂ ਹੋਈਆਂ ਵਸਤਾਂ ਨੂੰ ਪ੍ਰਾਪਤ ਨਾ ਕੀਤਾ ਪਰ ਉਹਨਾਂ ਨੇ ਦੂਰੋਂ ਉਨ੍ਹਾਂ ਨੂੰ ਵੇਖ ਕੇ ਜੀ ਆਇਆ ਨੂੰ ਆਖਿਆ ਅਤੇ ਮੰਨ ਲਿਆ ਕਿ ਅਸੀਂ ਧਰਤੀ ਉੱਤੇ ਪਰਾਏ ਅਤੇ ਪਰਦੇਸੀ ਹਾਂ।
These all died in faith, not having received the promises, but having seen them and embraced them from afar, and having acknowledged that they were foreigners and temporary residents on the earth.
14 ੧੪ ਕਿਉਂਕਿ ਜਿਹੜੇ ਅਜਿਹੀਆਂ ਗੱਲਾਂ ਆਖਦੇ ਹਨ ਉਹ ਪਰਗਟ ਕਰਦੇ ਹਨ ਕਿ ਅਸੀਂ ਆਪਣੇ ਵਤਨ ਨੂੰ ਭਾਲਦੇ ਹਾਂ।
For those who say such things make it clear that they are seeking a country of their own.
15 ੧੫ ਅਤੇ ਜੇ ਉਸ ਦੇਸ ਨੂੰ ਜਿਸ ਤੋਂ ਨਿੱਕਲ ਆਏ ਸਨ ਚੇਤੇ ਰੱਖਦੇ ਤਾਂ ਉਨ੍ਹਾਂ ਕੋਲ ਮੁੜ ਜਾਣ ਦਾ ਮੌਕਾ ਹੁੰਦਾ।
If indeed they had been thinking of that country from which they went out, they would have had enough time to return.
16 ੧੬ ਪਰ ਹੁਣ ਉਹ ਉਸ ਤੋਂ ਉੱਤਮ ਅਰਥਾਤ ਸਵਰਗੀ ਦੇਸ ਨੂੰ ਲੋਚਦੇ ਹਨ। ਇਸ ਕਾਰਨ ਪਰਮੇਸ਼ੁਰ ਉਨ੍ਹਾਂ ਦੀ ਵੱਲੋਂ ਨਹੀਂ ਸ਼ਰਮਾਉਂਦਾ ਜੋ ਉਹਨਾਂ ਦਾ ਪਰਮੇਸ਼ੁਰ ਅਖਵਾਵੇ, ਕਿਉਂ ਜੋ ਉਹ ਨੇ ਉਨ੍ਹਾਂ ਲਈ ਇੱਕ ਨਗਰੀ ਨੂੰ ਤਿਆਰ ਕੀਤਾ ਹੈ।
Instead, they were longing for a better country, that is, a heavenly one. Therefore God is not ashamed of them, to be called their God, for he has prepared a city for them.
17 ੧੭ ਵਿਸ਼ਵਾਸ ਨਾਲ ਹੀ ਅਬਰਾਹਾਮ ਨੇ ਜਦੋਂ ਪਰਖਿਆ ਗਿਆ ਤਾਂ ਇਸਹਾਕ ਨੂੰ ਬਲੀਦਾਨ ਲਈ ਚੜ੍ਹਾਇਆ। ਹਾਂ, ਆਪਣੇ ਇਕਲੌਤੇ ਨੂੰ ਜਿਸ ਨੂੰ ਵਾਇਦੇ ਦਿੱਤੇ ਗਏ ਸਨ ਚੜ੍ਹਾਉਣ ਲੱਗਾ।
By faith, Abraham, being tested, offered up Isaac; and he who had gladly received the promises was offering up his one and only son;
18 ੧੮ ਅਤੇ ਜਿਸ ਨੂੰ ਇਹ ਆਖਿਆ ਗਿਆ ਕਿ ਇਸਹਾਕ ਤੋਂ ਤੇਰੀ ਅੰਸ ਪੁਕਾਰੀ ਜਾਵੇਗੀ।
even he to whom it was said, "In Isaac will your descendants be called;"
19 ੧੯ ਕਿਉਂ ਜੋ ਉਹ ਨੇ ਵਿਚਾਰ ਕੀਤਾ ਜੋ ਪਰਮੇਸ਼ੁਰ ਮੁਰਦਿਆਂ ਵਿੱਚੋਂ ਵੀ ਜੀ ਉੱਠਾਲਣ ਦੀ ਸਮਰੱਥ ਰੱਖਦਾ ਹੈ ਜਿਨ੍ਹਾਂ ਵਿੱਚੋਂ ਉਹ ਨੇ ਮੰਨੋ ਉਹ ਨੂੰ ਪ੍ਰਾਪਤ ਵੀ ਕਰ ਲਿਆ।
concluding that God is able to raise up even from the dead. Figuratively speaking, he also did receive him back from the dead.
20 ੨੦ ਵਿਸ਼ਵਾਸ ਨਾਲ ਹੀ ਇਸਹਾਕ ਨੇ ਹੋਣ ਵਾਲੀਆਂ ਗੱਲਾਂ ਦੇ ਬਾਰੇ ਵੀ ਯਾਕੂਬ ਅਤੇ ਏਸਾਉ ਨੂੰ ਬਰਕਤ ਦਿੱਤੀ।
By faith, Isaac blessed Jacob and Esau, even concerning things to come.
21 ੨੧ ਵਿਸ਼ਵਾਸ ਨਾਲ ਯਾਕੂਬ ਨੇ ਮਰਨ ਲੱਗਿਆਂ ਯੂਸੁਫ਼ ਦੇ ਪੁੱਤਰਾਂ ਨੂੰ ਇੱਕ-ਇੱਕ ਕਰਕੇ ਬਰਕਤ ਦਿੱਤੀ ਅਤੇ ਆਪਣੀ ਲਾਠੀ ਦੇ ਸਿਰੇ ਉੱਤੇ ਮੱਥਾ ਟੇਕਿਆ।
By faith, Jacob, when he was dying, blessed each of the sons of Joseph, and bowed over the top of his staff.
22 ੨੨ ਵਿਸ਼ਵਾਸ ਨਾਲ ਯੂਸੁਫ਼ ਨੇ ਆਪਣੇ ਅੰਤ ਦੇ ਸਮੇਂ ਇਸਰਾਏਲੀਆਂ ਦੇ ਮਿਸਰ ਵਿੱਚੋਂ ਕੂਚ ਕਰਨ ਦੀ ਗੱਲ ਕੀਤੀ ਅਤੇ ਆਪਣੀਆਂ ਹੱਡੀਆਂ ਦੇ ਬਾਰੇ ਹੁਕਮ ਦਿੱਤਾ।
By faith, Joseph, when his end was near, made mention of the departure of the children of Israel; and gave instructions concerning his bones.
23 ੨੩ ਵਿਸ਼ਵਾਸ ਨਾਲ ਜਦੋਂ ਮੂਸਾ ਜੰਮਿਆ ਤਾਂ ਉਹ ਦੇ ਮਾਪਿਆਂ ਨੇ ਉਹ ਨੂੰ ਤਿੰਨਾਂ ਮਹੀਨਿਆਂ ਤੱਕ ਛਿਪਾ ਕੇ ਰੱਖਿਆ ਕਿਉਂ ਜੋ ਉਨ੍ਹਾਂ ਵੇਖਿਆ ਕਿ ਬਾਲਕ ਸੋਹਣਾ ਹੈ ਅਤੇ ਉਹ ਪਾਤਸ਼ਾਹ ਦੇ ਹੁਕਮ ਤੋਂ ਨਾ ਡਰੇ।
By faith, Moses, when he was born, was hidden for three months by his parents, because they saw that he was a beautiful child, and they were not afraid of the king's commandment.
24 ੨੪ ਵਿਸ਼ਵਾਸ ਨਾਲ ਮੂਸਾ ਨੇ ਜਦੋਂ ਸਿਆਣਾ ਹੋਇਆ ਤਾਂ ਫ਼ਿਰਊਨ ਦੀ ਧੀ ਦਾ ਪੁੱਤਰ ਅਖਵਾਉਣ ਤੋਂ ਇਨਕਾਰ ਕੀਤਾ।
By faith, Moses, when he had grown up, refused to be called the son of Pharaoh's daughter,
25 ੨੫ ਕਿਉਂ ਜੋ ਉਹ ਨੇ ਪਾਪ ਦੇ ਭੋਗ-ਬਿਲਾਸ ਨਾਲੋਂ ਜੋ ਥੋੜ੍ਹੇ ਚਿਰ ਲਈ ਹੈ ਪਰਮੇਸ਼ੁਰ ਦੀ ਪਰਜਾ ਨਾਲ ਜ਼ਬਰਦਸਤੀ ਝੱਲਣ ਨੂੰ ਵਧੇਰੇ ਪਸੰਦ ਕੀਤਾ।
choosing rather to share ill treatment with God's people, than to enjoy the pleasures of sin for a time;
26 ੨੬ ਅਤੇ ਉਹ ਨੇ ਵਿਚਾਰ ਕੀਤਾ ਕਿ ਮਸੀਹ ਦੇ ਲਈ ਨਿੰਦਾ ਨੂੰ ਸਹਿ ਲੈਣਾ ਮਿਸਰ ਦੇ ਖ਼ਜ਼ਾਨਿਆਂ ਨਾਲੋਂ ਵੱਡਾ ਧਨ ਹੈ, ਕਿਉਂ ਜੋ ਸਵਰਗੀ ਇਨਾਮ ਵੱਲ ਉਹ ਦਾ ਧਿਆਨ ਸੀ।
considering the abuse suffered for the Christ greater riches than the treasures of Egypt; for he looked to the reward.
27 ੨੭ ਵਿਸ਼ਵਾਸ ਨਾਲ ਉਹ ਨੇ ਪਾਤਸ਼ਾਹ ਦੇ ਕ੍ਰੋਧ ਤੋਂ ਨਾ ਡਰ ਕੇ ਮਿਸਰ ਨੂੰ ਛੱਡ ਦਿੱਤਾ, ਕਿਉਂ ਜੋ ਉਹ ਅਣ-ਦੇਖੇ ਪਰਮੇਸ਼ੁਰ ਨੂੰ ਜਾਣਦੇ ਹੋਏ ਵਿਸ਼ਵਾਸ ਵਿੱਚ ਦ੍ਰਿੜ੍ਹ ਬਣਿਆ ਰਿਹਾ।
By faith, he left Egypt, not fearing the wrath of the king; for he endured, as seeing him who is invisible.
28 ੨੮ ਵਿਸ਼ਵਾਸ ਨਾਲ ਉਹ ਨੇ ਪਸਾਹ ਦੇ ਤਿਉਹਾਰ ਨੂੰ ਅਤੇ ਲਹੂ ਛਿੜਕਣ ਦੀ ਵਿਧੀ ਨੂੰ ਮੰਨਿਆ ਤਾਂ ਜੋ ਅਜਿਹਾ ਨਾ ਹੋਵੇ ਕਿ ਪਲੋਠਿਆਂ ਦਾ ਨਾਸ ਕਰਨ ਵਾਲਾ ਉਨ੍ਹਾਂ ਨੂੰ ਹੱਥ ਲਾਵੇ।
By faith, he kept the Passover, and the sprinkling of the blood, that the destroyer of the firstborn should not touch them.
29 ੨੯ ਵਿਸ਼ਵਾਸ ਨਾਲ ਉਹ ਲਾਲ ਸਮੁੰਦਰ ਦੇ ਵਿੱਚ ਦੀ ਜਿਵੇਂ ਸੁੱਕੀ ਜ਼ਮੀਨ ਉੱਤੋਂ ਦੀ ਪਾਰ ਲੰਘ ਗਏ, ਪਰ ਜਦੋਂ ਮਿਸਰੀਆਂ ਨੇ ਅਜਿਹਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਡੁੱਬ ਕੇ ਮਰ ਗਏ।
By faith, they passed through the Red Sea as on dry land. When the Egyptians tried to do so, they were swallowed up.
30 ੩੦ ਵਿਸ਼ਵਾਸ ਨਾਲ ਯਰੀਹੋ ਦੀ ਸ਼ਹਿਰਪਨਾਹ ਜਦੋਂ ਸੱਤਾਂ ਦਿਨਾਂ ਤੱਕ ਘੇਰੀਂ ਗਈ ਤਾਂ ਡਿੱਗ ਗਈ।
By faith, the walls of Jericho fell down, after they had been encircled for seven days.
31 ੩੧ ਵਿਸ਼ਵਾਸ ਨਾਲ ਰਹਾਬ ਵੇਸਵਾ ਅਵਿਸ਼ਵਾਸੀਆਂ ਦੇ ਨਾਲ ਨਾਸ ਨਾ ਹੋਈ, ਕਿਉਂ ਜੋ ਉਹ ਨੇ ਖੋਜੀਆਂ ਨੂੰ ਸੁੱਖ ਸ਼ਾਂਤੀ ਨਾਲ ਆਪਣੇ ਘਰ ਉਤਾਰਿਆ।
By faith, Rahab the prostitute did not perish with those who were disobedient, having received the spies in peace.
32 ੩੨ ਹੁਣ ਮੈਂ ਹੋਰ ਕੀ ਆਖਾਂ? ਕਿਉਂ ਜੋ ਸਮਾਂ ਨਹੀਂ ਹੈ ਕਿ ਗਿਦੌਨ, ਬਾਰਕ, ਸਮਸੂਨ, ਯਿਫਤਾ, ਦਾਊਦ, ਸਮੂਏਲ ਅਤੇ ਨਬੀਆਂ ਦੇ ਬਾਰੇ ਗੱਲ ਕਰਾਂ।
And what more should I say? For the time would fail me if I told of Gideon, Barak, Samson, Jephthah, David, Samuel, and the prophets;
33 ੩੩ ਜਿਨ੍ਹਾਂ ਨੇ ਵਿਸ਼ਵਾਸ ਦੇ ਰਾਹੀਂ ਪਾਤਸ਼ਾਹੀਆਂ ਦੇ ਉੱਤੇ ਜਿੱਤ ਪ੍ਰਾਪਤ ਕੀਤੀ, ਧਰਮ ਦੇ ਕੰਮ ਕੀਤੇ, ਵਾਇਦਿਆਂ ਨੂੰ ਪ੍ਰਾਪਤ ਕੀਤਾ, ਬੱਬਰ ਸ਼ੇਰਾਂ ਦੇ ਮੂੰਹ ਬੰਦ ਕੀਤੇ,
who, through faith subdued kingdoms, worked out righteousness, obtained promises, stopped the mouths of lions,
34 ੩੪ ਅੱਗ ਦੇ ਸੇਕ ਨੂੰ ਠੰਡਿਆਂ ਕੀਤਾ, ਤਲਵਾਰ ਦੀਆਂ ਧਾਰਾਂ ਤੋਂ ਬਚ ਨਿੱਕਲੇ, ਉਹ ਕਮਜ਼ੋਰੀ ਵਿੱਚ ਤਕੜੇ ਹੋਏ, ਯੁੱਧ ਵਿੱਚ ਸੂਰਮੇ ਬਣੇ ਅਤੇ ਓਪਰਿਆਂ ਦੀਆਂ ਫ਼ੌਜਾਂ ਨੂੰ ਭਜਾ ਦਿੱਤਾ।
quenched the power of fire, escaped the edge of the sword, from weakness were made strong, grew mighty in war, and caused foreign armies to flee.
35 ੩੫ ਇਸਤਰੀਆਂ ਨੇ ਆਪਣਿਆਂ ਮੁਰਦਿਆਂ ਨੂੰ ਫੇਰ ਜੀ ਉੱਠਿਆ ਹੋਇਆਂ ਨੂੰ ਲੱਭਿਆ। ਕਈ ਡਾਂਗਾਂ ਨਾਲ ਜਾਨੋਂ ਮਾਰੇ ਗਏ ਅਤੇ ਛੁਟਕਾਰਾ ਨਾ ਚਾਹਿਆ ਤਾਂ ਜੋ ਹੋਰ ਵੀ ਉੱਤਮ ਕਿਆਮਤ ਨੂੰ ਪ੍ਰਾਪਤ ਕਰਨ।
Women received their dead by resurrection. And others were tortured, not accepting the payment for release, that they might obtain a better resurrection.
36 ੩੬ ਅਤੇ ਕਈ ਠੱਠਿਆਂ ਵਿੱਚ ਉਡਾਏ ਜਾਣ, ਕੋਰੜੇ ਖਾਣ ਸਗੋਂ ਜਕੜੇ ਜਾਣ ਅਤੇ ਕੈਦ ਹੋਣ ਦੁਆਰਾ ਪਰਖੇ ਗਏ।
Others were tried by mocking and scourging, yes, moreover by bonds and imprisonment.
37 ੩੭ ਉਹਨਾਂ ਤੇ ਪਥਰਾਉ ਕੀਤੇ ਗਿਆ, ਆਰਿਆਂ ਨਾਲ ਚੀਰੇ ਗਏ, ਪਰਖੇ ਗਏ, ਤਲਵਾਰਾਂ ਨਾਲ ਵੱਢੇ ਗਏ, ਕੰਗਾਲ ਹੋਏ, ਦੁੱਖੀ ਹੋਏ ਅਤੇ ਜ਼ਬਰਦਸਤੀ ਸਹਿੰਦੇ ਹੋਏ ਭੇਡਾਂ ਅਤੇ ਬੱਕਰਿਆਂ ਦੀਆਂ ਖੱਲਾਂ ਪਹਿਨੇ ਮਾਰੇ-ਮਾਰੇ ਫਿਰਦੇ ਰਹੇ, -
They were stoned, they were sawed apart, they were put to the test, they were killed with the sword. They went around in sheepskins and in goatskins, being destitute, afflicted, mistreated
38 ੩੮ ਸੰਸਾਰ ਉਹਨਾਂ ਦੇ ਯੋਗ ਨਹੀਂ ਸੀ - ਉਹ ਉਜਾੜਾਂ, ਪਹਾੜਾਂ, ਗੁਫ਼ਾਂਵਾਂ ਅਤੇ ਧਰਤੀ ਦੀਆਂ ਖੁੱਡਾਂ ਵਿੱਚ ਲੁੱਕਦੇ ਫਿਰੇ।
(of whom the world was not worthy), wandering in deserts, mountains, caves, and the holes of the earth.
39 ੩੯ ਅਤੇ ਇਹ ਸਾਰੇ ਭਾਵੇਂ ਉਹਨਾਂ ਲਈ ਉਹਨਾਂ ਦੇ ਵਿਸ਼ਵਾਸ ਦੇ ਕਾਰਨ ਗਵਾਹੀ ਦਿੱਤੀ ਗਈ, ਤਾਂ ਵੀ ਵਾਇਦੇ ਨੂੰ ਪ੍ਰਾਪਤ ਨਾ ਹੋਏ।
These all, having had testimony given to them through their faith, did not receive the promise,
40 ੪੦ ਕਿਉਂ ਜੋ ਸਾਡੇ ਲਈ ਪਰਮੇਸ਼ੁਰ ਨੇ ਹੋਰ ਵੀ ਇੱਕ ਚੰਗੀ ਗੱਲ ਪਹਿਲਾਂ ਸੋਚ ਰੱਖੀ ਸੀ ਕਿ ਉਹ ਸਾਡੇ ਤੋਂ ਬਿਨ੍ਹਾਂ ਸਿੱਧ ਨਾ ਹੋਣ।
God having provided some better thing concerning us, so that apart from us they should not be made perfect.