< ਇਬਰਾਨੀਆਂ ਨੂੰ 12 >
1 ੧ ਉਪਰੰਤ ਜਦੋਂ ਗਵਾਹਾਂ ਦੇ ਐਨੇ ਵੱਡੇ ਬੱਦਲ ਨੇ ਸਾਨੂੰ ਘੇਰਿਆ ਹੋਇਆ ਹੈ ਤਾਂ ਆਓ, ਅਸੀਂ ਵੀ ਹਰੇਕ ਭਾਰ ਅਤੇ ਉਸ ਪਾਪ ਨੂੰ ਜਿਹੜਾ ਅਸਾਨੀ ਨਾਲ ਸਾਨੂੰ ਫਸਾ ਲੈਂਦਾ ਹੈ ਪਰੇ ਸੁੱਟ ਕੇ, ਉਸ ਦੌੜ ਵਿੱਚ ਜੋ ਸਾਡੇ ਸਾਹਮਣੇ ਪਈ ਹੋਈ ਹੈ ਸਬਰ ਨਾਲ ਦੌੜੀਏ।
Tial ankaŭ ni, havante ĉirkaŭ ni tian nubegon da atestantoj, formetu ĉion pezan kaj la pekon embarasantan, kaj persiste kuru la kuradon antaŭ ni metitan,
2 ੨ ਅਤੇ ਯਿਸੂ ਦੀ ਵੱਲ ਵੇਖਦੇ ਰਹੀਏ ਜਿਹੜਾ ਵਿਸ਼ਵਾਸ ਦਾ ਕਰਤਾ ਅਤੇ ਸੰਪੂਰਨ ਕਰਨ ਵਾਲਾ ਹੈ, ਜਿਸ ਨੇ ਉਸ ਅਨੰਦ ਲਈ ਜੋ ਉਹ ਦੇ ਅੱਗੇ ਧਰਿਆ ਹੋਇਆ ਸੀ ਸ਼ਰਮ ਨੂੰ ਤੁਛ ਜਾਣ ਕੇ ਸਲੀਬ ਦਾ ਦੁੱਖ ਝੱਲਿਆ ਅਤੇ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ।
direktante la rigardon al la aŭtoro kaj perfektiganto de la fido, Jesuo, kiu, pro la ĝojo antaŭ li metita, suferis la krucon, malestimante honton, kaj sidiĝis dekstre de la trono de Dio.
3 ੩ ਤੁਸੀਂ ਉਸ ਵੱਲ ਧਿਆਨ ਕਰੋ ਜਿਸ ਨੇ ਆਪਣੇ ਉੱਤੇ ਪਾਪੀਆਂ ਦਾ ਐਨਾ ਵਿਦਰੋਹ ਸਹਿ ਲਿਆ ਕਿ ਇਹ ਨਾ ਹੋਵੇ ਜੋ ਤੁਸੀਂ ਅੱਕ ਕੇ ਆਪਣੇ ਮਨ ਵਿੱਚ ਢਿੱਲੇ ਪੈ ਜਾਓ।
Ĉar pripensu tiun, kiu suferis tian kontraŭdiradon de pekuloj kontraŭ li, por ke vi ne laciĝu kaj ne malfortiĝu en viaj spiritoj.
4 ੪ ਤੁਸੀਂ ਪਾਪ ਨਾਲ ਲੜਦੇ ਹੋਏ ਅਜੇ ਲਹੂ ਦੇ ਵਹਾਏ ਜਾਣ ਤੱਕ ਸਾਹਮਣਾ ਨਹੀਂ ਕੀਤਾ।
Vi ankoraŭ ne kontraŭstaris ĝis sango, batalante kontraŭ peko;
5 ੫ ਅਤੇ ਤੁਸੀਂ ਉਸ ਉਪਦੇਸ਼ ਨੂੰ ਭੁੱਲ ਗਏ ਹੋ ਜਿਸ ਤੋਂ ਤੁਹਾਨੂੰ ਪੁੱਤਰਾਂ ਵਾਂਗੂੰ ਸਮਝਿਆ ਜਾਂਦਾ ਹੈ, - ਹੇ ਮੇਰੇ ਪੁੱਤਰ ਤੂੰ ਪ੍ਰਭੂ ਦੀ ਤਾੜ ਨੂੰ ਤੁੱਛ ਨਾ ਜਾਣ, ਅਤੇ ਜਦ ਉਹ ਤੈਨੂੰ ਝਿੜਕੇ ਤਾਂ ਤੂੰ ਸਾਹਸ ਨਾ ਛੱਡ,
kaj vi forgesis la admonon, kiu rezonas kun vi, kiel kun filoj: Mia filo, ne malŝatu la punon de la Eternulo, Nek svenu, riproĉate de Li;
6 ੬ ਕਿਉਂ ਜੋ ਪ੍ਰਭੂ ਜਿਸ ਦੇ ਨਾਲ ਪਿਆਰ ਕਰਦਾ ਹੈ, ਉਸੇ ਨੂੰ ਤਾੜਦਾ ਹੈ, ਅਤੇ ਹਰੇਕ ਪੁੱਤਰ ਨੂੰ ਜਿਸ ਨੂੰ ਉਹ ਕਬੂਲ ਕਰਦਾ ਹੈ, ਉਹ ਕੋਰੜੇ ਮਾਰਦਾ ਹੈ।
Ĉar kiun la Eternulo amas, tiun Li punkorektas, Kaj Li skurĝas ĉiun filon, kiun Li akceptas.
7 ੭ ਤੁਸੀਂ ਦੁੱਖ ਨੂੰ ਤਾੜਨਾ ਦੀ ਤਰ੍ਹਾਂ ਸਹਿ ਲਵੋ। ਪਰਮੇਸ਼ੁਰ ਤੁਹਾਡੇ ਨਾਲ ਪੁੱਤਰਾਂ ਦੀ ਤਰ੍ਹਾਂ ਵਿਵਹਾਰ ਕਰਦਾ ਹੈ, ਕਿਉਂ ਜੋ ਉਹ ਕਿਹੜਾ ਪੁੱਤ੍ਰ ਹੈ ਜਿਹ ਨੂੰ ਪਿਉ ਨਹੀਂ ਤਾੜਦਾ?
Se vi suferas punon, kiel al filoj Dio rilatiĝas al vi; ĉar kia filo estas, kiun la patro ne punas?
8 ੮ ਪਰ ਜੇ ਤੁਹਾਡੀ ਤਾੜਨਾ ਨਹੀਂ ਹੋਈ ਜੋ ਸਭਨਾਂ ਦੀ ਹੁੰਦੀ ਹੈ ਤਾਂ ਤੁਸੀਂ ਹਰਾਮ ਦੀ ਸੰਤਾਨ ਹੋ!
Sed se vi estas sen puno, en kiu ĉiuj fariĝas partoprenantoj, tiuokaze vi estas bastardoj, kaj ne filoj.
9 ੯ ਫੇਰ ਸਾਡੇ ਸਰੀਰਕ ਪਿਉ ਜਿਹੜੇ ਸਾਡੀ ਤਾੜਨਾ ਕਰਦੇ ਸਨ ਅਤੇ ਅਸੀਂ ਫਿਰ ਵੀ ਉਹਨਾਂ ਦਾ ਆਦਰ ਕੀਤਾ। ਤਾਂ ਭਲਾ, ਅਸੀਂ ਆਤਮਿਆਂ ਦੇ ਪਿਤਾ ਦੇ ਵਧੇਰੇ ਅਧੀਨ ਨਾ ਹੋਈਏ ਅਤੇ ਜੀਵੀਏ?
Cetere ni havis patrojn de nia karno, kiuj nin punis, kaj ni respektis ilin; ĉu ni ne multe pli submetiĝu al la Patro de la spiritoj, kaj vivu?
10 ੧੦ ਉਹ ਤਾਂ ਥੋੜ੍ਹੇ ਦਿਨਾਂ ਦੇ ਲਈ ਆਪਣੀ ਸਮਝ ਦੇ ਅਨੁਸਾਰ ਤਾੜਨਾ ਕਰਦੇ ਸਨ ਪਰ ਇਹ ਲਾਭ ਦੇ ਲਈ ਕਰਦਾ ਹੈ ਭਈ ਅਸੀਂ ਉਹ ਦੀ ਪਵਿੱਤਰਤਾਈ ਵਿੱਚ ਸਾਂਝੀ ਹੋਈਏ।
Ĉar ili ja dum kelke da tagoj laŭ sia volo punis; sed Li, por utilo, por ke ni partoprenu en Lia sankteco.
11 ੧੧ ਸਾਰੀ ਤਾੜਨਾ ਤਾਂ ਉਸ ਵੇਲੇ ਅਨੰਦ ਦੀ ਨਹੀਂ ਸਗੋਂ ਦੁੱਖ ਦੀ ਗੱਲ ਜਾਪਦੀ ਹੈ ਪਰ ਮਗਰੋਂ ਉਹ ਉਹਨਾਂ ਨੂੰ ਜਿਹੜੇ ਉਹ ਦੇ ਨਾਲ ਸਿਖਾਏ ਗਏ ਹਨ ਧਰਮ ਦਾ ਸ਼ਾਂਤੀ-ਦਾਇਕ ਫਲ ਦਿੰਦੀ ਹੈ।
Ĉiu puno portempe ŝajnas esti ne ĝoja, sed malĝoja; sed poste ĝi donas la pacplenan frukton de justeco al tiuj, kiuj per ĝi estas ekzercitaj.
12 ੧੨ ਇਸ ਲਈ ਢਿੱਲਿਆਂ ਹੱਥਾਂ ਅਤੇ ਕਮਜ਼ੋਰ ਗੋਡਿਆਂ ਨੂੰ ਮਜ਼ਬੂਤ ਕਰੋ।
Tial levu la manojn pendantajn kaj la senfortajn genuojn;
13 ੧੩ ਅਤੇ ਆਪਣੇ ਪੈਰਾਂ ਲਈ ਸਿੱਧੇ ਰਾਹ ਬਣਾਓ ਭਈ ਜਿਹੜਾ ਲੰਗੜਾ ਹੋਵੇ ਉਹ ਜੋੜੋਂ ਨਾ ਉੱਖੜੇ ਸਗੋਂ ਚੰਗਾ ਹੋ ਜਾਵੇ!।
kaj faru rektajn vojetojn por viaj piedoj, por ke tio, kio estas lama, ne deturniĝu, sed prefere resaniĝu.
14 ੧੪ ਸਭਨਾਂ ਨਾਲ ਮੇਲ-ਮਿਲਾਪ ਰੱਖੋ ਅਤੇ ਪਵਿੱਤਰਤਾਈ ਦੀ ਭਾਲ ਕਰੋ ਜਿਹ ਦੇ ਬਿਨ੍ਹਾਂ ਕੋਈ ਪ੍ਰਭੂ ਨੂੰ ਨਾ ਵੇਖੇਗਾ।
Serĉu pacon kun ĉiuj, kaj la sanktigon, sen kiu neniu vidos la Sinjoron;
15 ੧੫ ਵੇਖਣਾ ਭਈ ਕੋਈ ਪਰਮੇਸ਼ੁਰ ਦੀ ਕਿਰਪਾ ਤੋਂ ਵਾਂਝਾ ਨਾ ਰਹੇ ਅਤੇ ਨਾ ਹੋਵੇ ਭਈ ਕੋਈ ਕੁੜੱਤਣ ਦੀ ਜੜ੍ਹ ਫੁੱਟ ਕੇ ਦੁੱਖ ਦੇਵੇ ਅਤੇ ਉਹ ਦੇ ਕਾਰਨ ਬਹੁਤਿਆਂ ਦਾ ਜੀਵਨ ਭਰਿਸ਼ਟ ਹੋ ਜਾਵੇ।
rigardante zorge, por ke neniu maltrafu la gracon de Dio, por ke nenia radiko de maldolĉeco, altkreskante, vin ĝenu, kaj por ke per tio multaj ne malpuriĝu;
16 ੧੬ ਅਤੇ ਨਾ ਹੋਵੇ ਭਈ ਕੋਈ ਹਰਾਮਕਾਰ ਅਥਵਾ ਏਸਾਉ ਦੀ ਤਰ੍ਹਾਂ ਕੁਧਰਮੀ ਹੋਵੇ ਜਿਸ ਨੇ ਇੱਕ ਵੇਲੇ ਦੇ ਭੋਜਨ ਲਈ ਆਪਣੇ ਪਹਿਲੌਠੇ ਦਾ ਹੋਣ ਦਾ ਹੱਕ ਵੇਚ ਸੁੱਟਿਆ।
por ke ne estu iu malĉastulo aŭ malpiulo, kiel Esav, kiu por unu manĝo vendis sian unuenaskitecon.
17 ੧੭ ਕਿਉਂ ਜੋ ਤੁਸੀਂ ਜਾਣਦੇ ਹੋ ਕਿ ਬਾਅਦ ਵਿੱਚ ਜਦੋਂ ਉਹ ਨੇ ਬਰਕਤ ਦਾ ਅਧਿਕਾਰੀ ਹੋਣਾ ਚਾਹਿਆ ਵੀ ਤਾਂ ਉਹ ਅਪਰਵਾਨ ਹੋਇਆ, ਕਿਉਂਕਿ ਉਹ ਨੂੰ ਤੋਬਾ ਕਰਨ ਦਾ ਮੌਕਾ ਨਾ ਮਿਲਿਆ ਭਾਵੇਂ ਉਹ ਨੇ ਹੰਝੂ ਵਹਾ ਕੇ ਉਹ ਨੂੰ ਭਾਲਿਆ।
Ĉar vi scias, ke eĉ kiam li poste deziris heredi la benon, li estis rifuzita; ĉar por pentado li trovis nenian lokon, kvankam kun larmoj li ĝin serĉis.
18 ੧੮ ਤੁਸੀਂ ਤਾਂ ਉਸ ਪਹਾੜ ਕੋਲ ਨਹੀਂ ਆਏ ਹੋ ਜਿਹ ਨੂੰ ਹੱਥ ਲਾਇਆ ਜਾਵੇ, ਜਿਹੜਾ ਅੱਗ ਨਾਲ ਬਲ ਉੱਠਿਆ, ਨਾ ਕਾਲੀ ਘਟਾ, ਨਾ ਘੁੱਪ ਹਨ੍ਹੇਰੇ, ਨਾ ਝੱਖੜ-ਝੋਲੇ,
Ĉar vi ne alvenis al monto tuŝebla kaj brulanta per fajro, kaj al nigreco kaj mallumo kaj ventego,
19 ੧੯ ਨਾ ਤੁਰ੍ਹੀ ਦੇ ਸ਼ਬਦ, ਨਾ ਗੱਲਾਂ ਦੀ ਅਵਾਜ਼ ਕੋਲ ਜਿਹ ਦੇ ਸੁਣਨ ਵਾਲਿਆਂ ਨੇ ਅਰਦਾਸ ਕੀਤੀ ਕਿ ਹੋਰ ਬਚਨ ਸਾਨੂੰ ਨਾ ਆਖਿਆ ਜਾਵੇ!
kaj sono de trumpeto kaj voĉo de paroloj, kies aŭdantoj petegis, ke plua vorto ne estu parolata al ili,
20 ੨੦ ਕਿਉਂ ਜੋ ਉਹ ਉਸ ਹੁਕਮ ਨੂੰ ਸਹਾਰ ਨਾ ਸਕੇ ਭਈ ਜੇ ਪਸ਼ੂ ਵੀ ਪਰਬਤ ਨੂੰ ਛੂਹੇ ਤਾਂ ਵੱਟਿਆਂ ਨਾਲ ਮਾਰਿਆ ਜਾਵੇ।
ĉar ili ne povis elporti la ordonon: Se eĉ bruto tuŝos la monton, ĝi estu ŝtonmortigita;
21 ੨੧ ਅਤੇ ਉਹ ਜੋ ਦਿਖਾਈ ਦਿੱਤਾ ਸੋ ਅਜਿਹਾ ਭਿਆਨਕ ਸੀ ਜੋ ਮੂਸਾ ਨੇ ਆਖਿਆ ਕਿ ਮੈਂ ਬਹੁਤ ਹੀ ਡਰਦਾ ਅਤੇ ਥਰ-ਥਰ ਕੰਬਦਾ ਹਾਂ!
kaj tiel terura estis la aperaĵo, ke Moseo diris: Mi timegas kaj tremas;
22 ੨੨ ਸਗੋਂ ਤੁਸੀਂ ਸੀਯੋਨ ਦੇ ਪਹਾੜ ਕੋਲ ਆਏ ਹੋ ਅਤੇ ਅੱਤ ਮਹਾਨ ਪਰਮੇਸ਼ੁਰ ਦੀ ਨਗਰੀ ਸਵਰਗੀ ਯਰੂਸ਼ਲਮ ਕੋਲ ਅਤੇ ਜੋੜ ਮੇਲੇ ਵਿੱਚ ਲੱਖਾਂ ਦੂਤਾਂ ਕੋਲ।
sed vi alvenis al la monto Cion kaj al la urbo de vivanta Dio, la ĉiela Jerusalem, kaj al miriadoj da anĝeloj,
23 ੨੩ ਅਤੇ ਪਲੋਠਿਆਂ ਦੀ ਕਲੀਸਿਯਾ ਕੋਲ ਜਿਨ੍ਹਾਂ ਦੇ ਨਾਮ ਸਵਰਗ ਵਿੱਚ ਲਿਖੇ ਹੋਏ ਹਨ ਅਤੇ ਪਰਮੇਸ਼ੁਰ ਕੋਲ ਜਿਹੜਾ ਸਾਰਿਆਂ ਦਾ ਨਿਆਂ ਕਰਨ ਵਾਲਾ ਹੈ ਅਤੇ ਸਿੱਧ ਕੀਤਿਆਂ ਹੋਇਆ ਧਰਮੀਆਂ ਦੇ ਆਤਮਿਆਂ ਕੋਲ।
al la ĝenerala kunveno kaj eklezio de la unuenaskitoj, en la ĉielo enskribitaj, kaj al Dio, la Juĝisto de ĉiuj, kaj al la spiritoj de justuloj perfektigitaj,
24 ੨੪ ਅਤੇ ਯਿਸੂ ਕੋਲ ਜਿਹੜਾ ਨਵੇਂ ਨੇਮ ਦਾ ਵਿਚੋਲਾ ਹੈ ਅਤੇ ਛਿੜਕੇ ਹੋਏ ਲਹੂ ਦੇ ਕੋਲ ਜੋ ਹਾਬਲ ਦੇ ਲਹੂ ਨਾਲੋਂ ਉੱਤਮ ਗੱਲਾਂ ਕਰਦਾ ਹੈ।
kaj al Jesuo, la interulo de nova interligo, kaj al la sango de aspergo, kiu parolas pli bonajn aferojn ol la sango de Habel.
25 ੨੫ ਵੇਖੋ, ਤੁਸੀਂ ਉਸ ਤੋਂ ਜਿਹੜਾ ਬੋਲਦਾ ਹੈ ਮੂੰਹ ਨਾ ਮੋੜਨਾ, ਕਿਉਂਕਿ ਜਦੋਂ ਉਹ ਨਾ ਬਚੇ ਜਿਨ੍ਹਾਂ ਉਸ ਤੋਂ ਮੂੰਹ ਮੋੜੇ ਜਿਹੜਾ ਧਰਤੀ ਉੱਤੇ ਚਿਤਾਰਦਾ ਸੀ, ਤਾਂ ਉਸ ਤੋਂ ਕਿਵੇਂ ਬਚਾਂਗੇ ਜਿਹੜਾ ਸਵਰਗ ਉੱਤੋਂ ਚਿਤਾਰਦਾ ਹੈ।
Gardu vin, ke vi ne forrifuzu la parolanton. Ĉar se ne forsaviĝis tiuj, kiuj forrifuzis la admonanton sur la tero, des malpli ni, deturnante nin de la parolanto el la ĉielo,
26 ੨੬ ਜਿਹ ਦੇ ਸ਼ਬਦ ਨੇ ਉਸ ਵੇਲੇ ਧਰਤੀ ਨੂੰ ਹਿਲਾ ਦਿੱਤਾ ਪਰ ਹੁਣ ਉਹ ਨੇ ਇਹ ਕਹਿ ਕੇ ਬਚਨ ਦਿੱਤਾ ਹੈ ਭਈ ਫੇਰ ਇੱਕ ਵਾਰੀ ਮੈਂ ਕੇਵਲ ਧਰਤੀ ਨੂੰ ਹੀ ਨਹੀਂ ਸਗੋਂ ਅਕਾਸ਼ ਨੂੰ ਵੀ ਹਿਲਾ ਦਿਆਂਗਾ।
kies voĉo tiam skuis la teron; sed nun Li promesis, dirante: Ankoraŭ unufoje Mi ekmovos ne sole la teron, sed ankaŭ la ĉielon.
27 ੨੭ ਅਤੇ ਇਹ ਜਿਹੜਾ ਬਚਨ ਹੈ ਕਿ ਫੇਰ ਇੱਕ ਵਾਰੀ, ਇਹ ਦੱਸਦਾ ਹੈ ਕਿ ਬਣਾਈਆਂ ਹੋਈਆਂ ਵਸਤਾਂ ਵਾਂਗੂੰ ਉਹ ਵਸਤਾਂ ਜਿਹੜੀਆਂ ਹਿਲਾਈਆਂ ਜਾਂਦੀਆਂ ਹਨ ਸੋ ਟਲ ਜਾਣਗੀਆਂ, ਤਾਂ ਜੋ ਉਹ ਵਸਤਾਂ ਜਿਹੜੀਆਂ ਨਹੀਂ ਹਿਲਾਈਆਂ ਜਾਂਦੀਆਂ ਬਣੀਆਂ ਰਹਿਣ।
Kaj tiu diro: Ankoraŭ unufoje — montras la translokigon de la skuitaĵoj, kiel de faritaĵoj, por ke la neskueblaj restu.
28 ੨੮ ਸੋ ਜਦੋਂ ਸਾਨੂੰ ਇੱਕ ਰਾਜ ਮਿਲਿਆ ਜਿਹੜਾ ਹਿਲਾਇਆ ਨਹੀਂ ਜਾਂਦਾ ਤਾਂ ਆਓ, ਅਸੀਂ ਧੰਨਵਾਦ ਕਰੀਏ ਜਿਸ ਕਰਕੇ ਅਸੀਂ ਭਗਤੀ ਅਤੇ ਡਰ ਨਾਲ ਪਰਮੇਸ਼ੁਰ ਦੀ ਉਹ ਬੰਦਗੀ ਕਰੀਏ ਜੋ ਉਹ ਦੇ ਮਨ ਨੂੰ ਚੰਗੀ ਲੱਗੇ,
Tial, ricevante regnon neskueblan, ni havu dankemecon, per kiu ni adoru Dion akcepteble kun respektego kaj pia timo;
29 ੨੯ ਕਿਉਂ ਜੋ ਸਾਡਾ ਪਰਮੇਸ਼ੁਰ ਭਸਮ ਕਰਨ ਵਾਲੀ ਅੱਗ ਹੈ।
ĉar nia Dio estas fajro konsumanta.