< ਇਬਰਾਨੀਆਂ ਨੂੰ 12 >
1 ੧ ਉਪਰੰਤ ਜਦੋਂ ਗਵਾਹਾਂ ਦੇ ਐਨੇ ਵੱਡੇ ਬੱਦਲ ਨੇ ਸਾਨੂੰ ਘੇਰਿਆ ਹੋਇਆ ਹੈ ਤਾਂ ਆਓ, ਅਸੀਂ ਵੀ ਹਰੇਕ ਭਾਰ ਅਤੇ ਉਸ ਪਾਪ ਨੂੰ ਜਿਹੜਾ ਅਸਾਨੀ ਨਾਲ ਸਾਨੂੰ ਫਸਾ ਲੈਂਦਾ ਹੈ ਪਰੇ ਸੁੱਟ ਕੇ, ਉਸ ਦੌੜ ਵਿੱਚ ਜੋ ਸਾਡੇ ਸਾਹਮਣੇ ਪਈ ਹੋਈ ਹੈ ਸਬਰ ਨਾਲ ਦੌੜੀਏ।
atO hEtOrEtAvatsAkSimEghai rvESTitAH santO vayamapi sarvvabhAram AzubAdhakaM pApanjca nikSipyAsmAkaM gamanAya nirUpitE mArgE dhairyyENa dhAvAma|
2 ੨ ਅਤੇ ਯਿਸੂ ਦੀ ਵੱਲ ਵੇਖਦੇ ਰਹੀਏ ਜਿਹੜਾ ਵਿਸ਼ਵਾਸ ਦਾ ਕਰਤਾ ਅਤੇ ਸੰਪੂਰਨ ਕਰਨ ਵਾਲਾ ਹੈ, ਜਿਸ ਨੇ ਉਸ ਅਨੰਦ ਲਈ ਜੋ ਉਹ ਦੇ ਅੱਗੇ ਧਰਿਆ ਹੋਇਆ ਸੀ ਸ਼ਰਮ ਨੂੰ ਤੁਛ ਜਾਣ ਕੇ ਸਲੀਬ ਦਾ ਦੁੱਖ ਝੱਲਿਆ ਅਤੇ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ।
yazcAsmAkaM vizvAsasyAgrEsaraH siddhikarttA cAsti taM yIzuM vIkSAmahai yataH sa svasammukhasthitAnandasya prAptyartham apamAnaM tucchIkRtya kruzasya yAtanAM sOPhavAn IzvarIyasiMhAsanasya dakSiNapArzvE samupaviSTavAMzca|
3 ੩ ਤੁਸੀਂ ਉਸ ਵੱਲ ਧਿਆਨ ਕਰੋ ਜਿਸ ਨੇ ਆਪਣੇ ਉੱਤੇ ਪਾਪੀਆਂ ਦਾ ਐਨਾ ਵਿਦਰੋਹ ਸਹਿ ਲਿਆ ਕਿ ਇਹ ਨਾ ਹੋਵੇ ਜੋ ਤੁਸੀਂ ਅੱਕ ਕੇ ਆਪਣੇ ਮਨ ਵਿੱਚ ਢਿੱਲੇ ਪੈ ਜਾਓ।
yaH pApibhiH svaviruddham EtAdRzaM vaiparItyaM sOPhavAn tam AlOcayata tEna yUyaM svamanaHsu zrAntAH klAntAzca na bhaviSyatha|
4 ੪ ਤੁਸੀਂ ਪਾਪ ਨਾਲ ਲੜਦੇ ਹੋਏ ਅਜੇ ਲਹੂ ਦੇ ਵਹਾਏ ਜਾਣ ਤੱਕ ਸਾਹਮਣਾ ਨਹੀਂ ਕੀਤਾ।
yUyaM pApEna saha yudhyantO'dyApi zONitavyayaparyyantaM pratirOdhaM nAkuruta|
5 ੫ ਅਤੇ ਤੁਸੀਂ ਉਸ ਉਪਦੇਸ਼ ਨੂੰ ਭੁੱਲ ਗਏ ਹੋ ਜਿਸ ਤੋਂ ਤੁਹਾਨੂੰ ਪੁੱਤਰਾਂ ਵਾਂਗੂੰ ਸਮਝਿਆ ਜਾਂਦਾ ਹੈ, - ਹੇ ਮੇਰੇ ਪੁੱਤਰ ਤੂੰ ਪ੍ਰਭੂ ਦੀ ਤਾੜ ਨੂੰ ਤੁੱਛ ਨਾ ਜਾਣ, ਅਤੇ ਜਦ ਉਹ ਤੈਨੂੰ ਝਿੜਕੇ ਤਾਂ ਤੂੰ ਸਾਹਸ ਨਾ ਛੱਡ,
tathA ca putrAn pratIva yuSmAn prati ya upadEza uktastaM kiM vismRtavantaH? "parEzEna kRtAM zAstiM hE matputra na tucchaya| tEna saMbhartsitazcApi naiva klAmya kadAcana|
6 ੬ ਕਿਉਂ ਜੋ ਪ੍ਰਭੂ ਜਿਸ ਦੇ ਨਾਲ ਪਿਆਰ ਕਰਦਾ ਹੈ, ਉਸੇ ਨੂੰ ਤਾੜਦਾ ਹੈ, ਅਤੇ ਹਰੇਕ ਪੁੱਤਰ ਨੂੰ ਜਿਸ ਨੂੰ ਉਹ ਕਬੂਲ ਕਰਦਾ ਹੈ, ਉਹ ਕੋਰੜੇ ਮਾਰਦਾ ਹੈ।
parEzaH prIyatE yasmin tasmai zAstiM dadAti yat| yantu putraM sa gRhlAti tamEva praharatyapi|"
7 ੭ ਤੁਸੀਂ ਦੁੱਖ ਨੂੰ ਤਾੜਨਾ ਦੀ ਤਰ੍ਹਾਂ ਸਹਿ ਲਵੋ। ਪਰਮੇਸ਼ੁਰ ਤੁਹਾਡੇ ਨਾਲ ਪੁੱਤਰਾਂ ਦੀ ਤਰ੍ਹਾਂ ਵਿਵਹਾਰ ਕਰਦਾ ਹੈ, ਕਿਉਂ ਜੋ ਉਹ ਕਿਹੜਾ ਪੁੱਤ੍ਰ ਹੈ ਜਿਹ ਨੂੰ ਪਿਉ ਨਹੀਂ ਤਾੜਦਾ?
yadi yUyaM zAstiM sahadhvaM tarhIzvaraH putrairiva yuSmAbhiH sArddhaM vyavaharati yataH pitA yasmai zAstiM na dadAti tAdRzaH putraH kaH?
8 ੮ ਪਰ ਜੇ ਤੁਹਾਡੀ ਤਾੜਨਾ ਨਹੀਂ ਹੋਈ ਜੋ ਸਭਨਾਂ ਦੀ ਹੁੰਦੀ ਹੈ ਤਾਂ ਤੁਸੀਂ ਹਰਾਮ ਦੀ ਸੰਤਾਨ ਹੋ!
sarvvE yasyAH zAstEraMzinO bhavanti sA yadi yuSmAkaM na bhavati tarhi yUyam AtmajA na kintu jArajA AdhvE|
9 ੯ ਫੇਰ ਸਾਡੇ ਸਰੀਰਕ ਪਿਉ ਜਿਹੜੇ ਸਾਡੀ ਤਾੜਨਾ ਕਰਦੇ ਸਨ ਅਤੇ ਅਸੀਂ ਫਿਰ ਵੀ ਉਹਨਾਂ ਦਾ ਆਦਰ ਕੀਤਾ। ਤਾਂ ਭਲਾ, ਅਸੀਂ ਆਤਮਿਆਂ ਦੇ ਪਿਤਾ ਦੇ ਵਧੇਰੇ ਅਧੀਨ ਨਾ ਹੋਈਏ ਅਤੇ ਜੀਵੀਏ?
aparam asmAkaM zArIrikajanmadAtArO'smAkaM zAstikAriNO'bhavan tE cAsmAbhiH sammAnitAstasmAd ya AtmanAM janayitA vayaM kiM tatO'dhikaM tasya vazIbhUya na jIviSyAmaH?
10 ੧੦ ਉਹ ਤਾਂ ਥੋੜ੍ਹੇ ਦਿਨਾਂ ਦੇ ਲਈ ਆਪਣੀ ਸਮਝ ਦੇ ਅਨੁਸਾਰ ਤਾੜਨਾ ਕਰਦੇ ਸਨ ਪਰ ਇਹ ਲਾਭ ਦੇ ਲਈ ਕਰਦਾ ਹੈ ਭਈ ਅਸੀਂ ਉਹ ਦੀ ਪਵਿੱਤਰਤਾਈ ਵਿੱਚ ਸਾਂਝੀ ਹੋਈਏ।
tE tvalpadinAni yAvat svamanO'matAnusArENa zAstiM kRtavantaH kintvESO'smAkaM hitAya tasya pavitratAyA aMzitvAya cAsmAn zAsti|
11 ੧੧ ਸਾਰੀ ਤਾੜਨਾ ਤਾਂ ਉਸ ਵੇਲੇ ਅਨੰਦ ਦੀ ਨਹੀਂ ਸਗੋਂ ਦੁੱਖ ਦੀ ਗੱਲ ਜਾਪਦੀ ਹੈ ਪਰ ਮਗਰੋਂ ਉਹ ਉਹਨਾਂ ਨੂੰ ਜਿਹੜੇ ਉਹ ਦੇ ਨਾਲ ਸਿਖਾਏ ਗਏ ਹਨ ਧਰਮ ਦਾ ਸ਼ਾਂਤੀ-ਦਾਇਕ ਫਲ ਦਿੰਦੀ ਹੈ।
zAstizca varttamAnasamayE kEnApi nAnandajanikA kintu zOkajanikaiva manyatE tathApi yE tayA vinIyantE tEbhyaH sA pazcAt zAntiyuktaM dharmmaphalaM dadAti|
12 ੧੨ ਇਸ ਲਈ ਢਿੱਲਿਆਂ ਹੱਥਾਂ ਅਤੇ ਕਮਜ਼ੋਰ ਗੋਡਿਆਂ ਨੂੰ ਮਜ਼ਬੂਤ ਕਰੋ।
ataEva yUyaM zithilAn hastAn durbbalAni jAnUni ca sabalAni kurudhvaM|
13 ੧੩ ਅਤੇ ਆਪਣੇ ਪੈਰਾਂ ਲਈ ਸਿੱਧੇ ਰਾਹ ਬਣਾਓ ਭਈ ਜਿਹੜਾ ਲੰਗੜਾ ਹੋਵੇ ਉਹ ਜੋੜੋਂ ਨਾ ਉੱਖੜੇ ਸਗੋਂ ਚੰਗਾ ਹੋ ਜਾਵੇ!।
yathA ca durbbalasya sandhisthAnaM na bhajyEta svasthaM tiSThEt tathA svacaraNArthaM saralaM mArgaM nirmmAta|
14 ੧੪ ਸਭਨਾਂ ਨਾਲ ਮੇਲ-ਮਿਲਾਪ ਰੱਖੋ ਅਤੇ ਪਵਿੱਤਰਤਾਈ ਦੀ ਭਾਲ ਕਰੋ ਜਿਹ ਦੇ ਬਿਨ੍ਹਾਂ ਕੋਈ ਪ੍ਰਭੂ ਨੂੰ ਨਾ ਵੇਖੇਗਾ।
aparanjca sarvvaiH sArtham EkyabhAvaM yacca vinA paramEzvarasya darzanaM kEnApi na lapsyatE tat pavitratvaM cESTadhvaM|
15 ੧੫ ਵੇਖਣਾ ਭਈ ਕੋਈ ਪਰਮੇਸ਼ੁਰ ਦੀ ਕਿਰਪਾ ਤੋਂ ਵਾਂਝਾ ਨਾ ਰਹੇ ਅਤੇ ਨਾ ਹੋਵੇ ਭਈ ਕੋਈ ਕੁੜੱਤਣ ਦੀ ਜੜ੍ਹ ਫੁੱਟ ਕੇ ਦੁੱਖ ਦੇਵੇ ਅਤੇ ਉਹ ਦੇ ਕਾਰਨ ਬਹੁਤਿਆਂ ਦਾ ਜੀਵਨ ਭਰਿਸ਼ਟ ਹੋ ਜਾਵੇ।
yathA kazcid IzvarasyAnugrahAt na patEt, yathA ca tiktatAyA mUlaM praruhya bAdhAjanakaM na bhavEt tEna ca bahavO'pavitrA na bhavEyuH,
16 ੧੬ ਅਤੇ ਨਾ ਹੋਵੇ ਭਈ ਕੋਈ ਹਰਾਮਕਾਰ ਅਥਵਾ ਏਸਾਉ ਦੀ ਤਰ੍ਹਾਂ ਕੁਧਰਮੀ ਹੋਵੇ ਜਿਸ ਨੇ ਇੱਕ ਵੇਲੇ ਦੇ ਭੋਜਨ ਲਈ ਆਪਣੇ ਪਹਿਲੌਠੇ ਦਾ ਹੋਣ ਦਾ ਹੱਕ ਵੇਚ ਸੁੱਟਿਆ।
yathA ca kazcit lampaTO vA EkakRtva AhArArthaM svIyajyESThAdhikAravikrEtA ya ESaustadvad adharmmAcArI na bhavEt tathA sAvadhAnA bhavata|
17 ੧੭ ਕਿਉਂ ਜੋ ਤੁਸੀਂ ਜਾਣਦੇ ਹੋ ਕਿ ਬਾਅਦ ਵਿੱਚ ਜਦੋਂ ਉਹ ਨੇ ਬਰਕਤ ਦਾ ਅਧਿਕਾਰੀ ਹੋਣਾ ਚਾਹਿਆ ਵੀ ਤਾਂ ਉਹ ਅਪਰਵਾਨ ਹੋਇਆ, ਕਿਉਂਕਿ ਉਹ ਨੂੰ ਤੋਬਾ ਕਰਨ ਦਾ ਮੌਕਾ ਨਾ ਮਿਲਿਆ ਭਾਵੇਂ ਉਹ ਨੇ ਹੰਝੂ ਵਹਾ ਕੇ ਉਹ ਨੂੰ ਭਾਲਿਆ।
yataH sa ESauH pazcAd AzIrvvAdAdhikArI bhavitum icchannapi nAnugRhIta iti yUyaM jAnItha, sa cAzrupAtEna matyantaraM prArthayamAnO'pi tadupAyaM na lEbhE|
18 ੧੮ ਤੁਸੀਂ ਤਾਂ ਉਸ ਪਹਾੜ ਕੋਲ ਨਹੀਂ ਆਏ ਹੋ ਜਿਹ ਨੂੰ ਹੱਥ ਲਾਇਆ ਜਾਵੇ, ਜਿਹੜਾ ਅੱਗ ਨਾਲ ਬਲ ਉੱਠਿਆ, ਨਾ ਕਾਲੀ ਘਟਾ, ਨਾ ਘੁੱਪ ਹਨ੍ਹੇਰੇ, ਨਾ ਝੱਖੜ-ਝੋਲੇ,
aparanjca spRzyaH parvvataH prajvalitO vahniH kRSNAvarNO mEghO 'ndhakArO jhanjbhza tUrIvAdyaM vAkyAnAM zabdazca naitESAM sannidhau yUyam AgatAH|
19 ੧੯ ਨਾ ਤੁਰ੍ਹੀ ਦੇ ਸ਼ਬਦ, ਨਾ ਗੱਲਾਂ ਦੀ ਅਵਾਜ਼ ਕੋਲ ਜਿਹ ਦੇ ਸੁਣਨ ਵਾਲਿਆਂ ਨੇ ਅਰਦਾਸ ਕੀਤੀ ਕਿ ਹੋਰ ਬਚਨ ਸਾਨੂੰ ਨਾ ਆਖਿਆ ਜਾਵੇ!
taM zabdaM zrutvA zrOtArastAdRzaM sambhASaNaM yat puna rna jAyatE tat prArthitavantaH|
20 ੨੦ ਕਿਉਂ ਜੋ ਉਹ ਉਸ ਹੁਕਮ ਨੂੰ ਸਹਾਰ ਨਾ ਸਕੇ ਭਈ ਜੇ ਪਸ਼ੂ ਵੀ ਪਰਬਤ ਨੂੰ ਛੂਹੇ ਤਾਂ ਵੱਟਿਆਂ ਨਾਲ ਮਾਰਿਆ ਜਾਵੇ।
yataH pazurapi yadi dharAdharaM spRzati tarhi sa pASANAghAtai rhantavya ityAdEzaM sOPhuM tE nAzaknuvan|
21 ੨੧ ਅਤੇ ਉਹ ਜੋ ਦਿਖਾਈ ਦਿੱਤਾ ਸੋ ਅਜਿਹਾ ਭਿਆਨਕ ਸੀ ਜੋ ਮੂਸਾ ਨੇ ਆਖਿਆ ਕਿ ਮੈਂ ਬਹੁਤ ਹੀ ਡਰਦਾ ਅਤੇ ਥਰ-ਥਰ ਕੰਬਦਾ ਹਾਂ!
tacca darzanam EvaM bhayAnakaM yat mUsasOktaM bhItastrAsayuktazcAsmIti|
22 ੨੨ ਸਗੋਂ ਤੁਸੀਂ ਸੀਯੋਨ ਦੇ ਪਹਾੜ ਕੋਲ ਆਏ ਹੋ ਅਤੇ ਅੱਤ ਮਹਾਨ ਪਰਮੇਸ਼ੁਰ ਦੀ ਨਗਰੀ ਸਵਰਗੀ ਯਰੂਸ਼ਲਮ ਕੋਲ ਅਤੇ ਜੋੜ ਮੇਲੇ ਵਿੱਚ ਲੱਖਾਂ ਦੂਤਾਂ ਕੋਲ।
kintu sIyOnparvvatO 'marEzvarasya nagaraM svargasthayirUzAlamam ayutAni divyadUtAH
23 ੨੩ ਅਤੇ ਪਲੋਠਿਆਂ ਦੀ ਕਲੀਸਿਯਾ ਕੋਲ ਜਿਨ੍ਹਾਂ ਦੇ ਨਾਮ ਸਵਰਗ ਵਿੱਚ ਲਿਖੇ ਹੋਏ ਹਨ ਅਤੇ ਪਰਮੇਸ਼ੁਰ ਕੋਲ ਜਿਹੜਾ ਸਾਰਿਆਂ ਦਾ ਨਿਆਂ ਕਰਨ ਵਾਲਾ ਹੈ ਅਤੇ ਸਿੱਧ ਕੀਤਿਆਂ ਹੋਇਆ ਧਰਮੀਆਂ ਦੇ ਆਤਮਿਆਂ ਕੋਲ।
svargE likhitAnAM prathamajAtAnAm utsavaH samitizca sarvvESAM vicArAdhipatirIzvaraH siddhIkRtadhArmmikAnAm AtmAnO
24 ੨੪ ਅਤੇ ਯਿਸੂ ਕੋਲ ਜਿਹੜਾ ਨਵੇਂ ਨੇਮ ਦਾ ਵਿਚੋਲਾ ਹੈ ਅਤੇ ਛਿੜਕੇ ਹੋਏ ਲਹੂ ਦੇ ਕੋਲ ਜੋ ਹਾਬਲ ਦੇ ਲਹੂ ਨਾਲੋਂ ਉੱਤਮ ਗੱਲਾਂ ਕਰਦਾ ਹੈ।
nUtananiyamasya madhyasthO yIzuH, aparaM hAbilO raktAt zrEyaH pracArakaM prOkSaNasya raktanjcaitESAM sannidhau yUyam AgatAH|
25 ੨੫ ਵੇਖੋ, ਤੁਸੀਂ ਉਸ ਤੋਂ ਜਿਹੜਾ ਬੋਲਦਾ ਹੈ ਮੂੰਹ ਨਾ ਮੋੜਨਾ, ਕਿਉਂਕਿ ਜਦੋਂ ਉਹ ਨਾ ਬਚੇ ਜਿਨ੍ਹਾਂ ਉਸ ਤੋਂ ਮੂੰਹ ਮੋੜੇ ਜਿਹੜਾ ਧਰਤੀ ਉੱਤੇ ਚਿਤਾਰਦਾ ਸੀ, ਤਾਂ ਉਸ ਤੋਂ ਕਿਵੇਂ ਬਚਾਂਗੇ ਜਿਹੜਾ ਸਵਰਗ ਉੱਤੋਂ ਚਿਤਾਰਦਾ ਹੈ।
sAvadhAnA bhavata taM vaktAraM nAvajAnIta yatO hEtOH pRthivIsthitaH sa vaktA yairavajnjAtastai ryadi rakSA nAprApi tarhi svargIyavaktuH parAgmukhIbhUyAsmAbhiH kathaM rakSA prApsyatE?
26 ੨੬ ਜਿਹ ਦੇ ਸ਼ਬਦ ਨੇ ਉਸ ਵੇਲੇ ਧਰਤੀ ਨੂੰ ਹਿਲਾ ਦਿੱਤਾ ਪਰ ਹੁਣ ਉਹ ਨੇ ਇਹ ਕਹਿ ਕੇ ਬਚਨ ਦਿੱਤਾ ਹੈ ਭਈ ਫੇਰ ਇੱਕ ਵਾਰੀ ਮੈਂ ਕੇਵਲ ਧਰਤੀ ਨੂੰ ਹੀ ਨਹੀਂ ਸਗੋਂ ਅਕਾਸ਼ ਨੂੰ ਵੀ ਹਿਲਾ ਦਿਆਂਗਾ।
tadA tasya ravAt pRthivI kampitA kintvidAnIM tEnEdaM pratijnjAtaM yathA, "ahaM punarEkakRtvaH pRthivIM kampayiSyAmi kEvalaM tannahi gaganamapi kampayiSyAmi|"
27 ੨੭ ਅਤੇ ਇਹ ਜਿਹੜਾ ਬਚਨ ਹੈ ਕਿ ਫੇਰ ਇੱਕ ਵਾਰੀ, ਇਹ ਦੱਸਦਾ ਹੈ ਕਿ ਬਣਾਈਆਂ ਹੋਈਆਂ ਵਸਤਾਂ ਵਾਂਗੂੰ ਉਹ ਵਸਤਾਂ ਜਿਹੜੀਆਂ ਹਿਲਾਈਆਂ ਜਾਂਦੀਆਂ ਹਨ ਸੋ ਟਲ ਜਾਣਗੀਆਂ, ਤਾਂ ਜੋ ਉਹ ਵਸਤਾਂ ਜਿਹੜੀਆਂ ਨਹੀਂ ਹਿਲਾਈਆਂ ਜਾਂਦੀਆਂ ਬਣੀਆਂ ਰਹਿਣ।
sa EkakRtvaH zabdO nizcalaviSayANAM sthitayE nirmmitAnAmiva canjcalavastUnAM sthAnAntarIkaraNaM prakAzayati|
28 ੨੮ ਸੋ ਜਦੋਂ ਸਾਨੂੰ ਇੱਕ ਰਾਜ ਮਿਲਿਆ ਜਿਹੜਾ ਹਿਲਾਇਆ ਨਹੀਂ ਜਾਂਦਾ ਤਾਂ ਆਓ, ਅਸੀਂ ਧੰਨਵਾਦ ਕਰੀਏ ਜਿਸ ਕਰਕੇ ਅਸੀਂ ਭਗਤੀ ਅਤੇ ਡਰ ਨਾਲ ਪਰਮੇਸ਼ੁਰ ਦੀ ਉਹ ਬੰਦਗੀ ਕਰੀਏ ਜੋ ਉਹ ਦੇ ਮਨ ਨੂੰ ਚੰਗੀ ਲੱਗੇ,
ataEva nizcalarAjyaprAptairasmAbhiH sO'nugraha AlambitavyO yEna vayaM sAdaraM sabhayanjca tuSTijanakarUpENEzvaraM sEvituM zaknuyAma|
29 ੨੯ ਕਿਉਂ ਜੋ ਸਾਡਾ ਪਰਮੇਸ਼ੁਰ ਭਸਮ ਕਰਨ ਵਾਲੀ ਅੱਗ ਹੈ।
yatO'smAkam IzvaraH saMhArakO vahniH|