< ਇਬਰਾਨੀਆਂ ਨੂੰ 13 >
1 ੧ ਭਾਈਚਾਰੇ ਦਾ ਪਿਆਰ ਬਣਿਆ ਰਹੇ।
Ljubav bratinska da ostane meðu vama.
2 ੨ ਪਰਾਹੁਣਚਾਰੀ ਕਰਨੀ ਨਾ ਭੁੱਲੋ, ਕਿਉਂ ਜੋ ਇਹ ਕਰ ਕੇ ਕਈਆਂ ਨੇ ਦੂਤਾਂ ਨੂੰ ਬਿਨ੍ਹਾਂ ਪਛਾਣੇ ਘਰ ਉਤਾਰਿਆ ਹੈ।
Gostoljubivosti ne zaboravljajte; jer neki ne znajuæi iz gostoljubivosti primiše anðele na konak.
3 ੩ ਬੰਧੂਆਂ ਨੂੰ ਇਸ ਤਰ੍ਹਾਂ ਚੇਤੇ ਰੱਖੋ ਜਿਵੇਂ ਤੁਸੀਂ ਆਪ ਵੀ ਉਹਨਾਂ ਦੇ ਨਾਲ ਬੰਧਨ ਵਿੱਚ ਪਏ ਹੋਏ ਹੋ ਅਤੇ ਉਹਨਾਂ ਨੂੰ ਜਿਹੜੇ ਜ਼ਬਰਦਸਤੀ ਝੱਲਦੇ ਹਨ ਚੇਤੇ ਰੱਖੋ ਇਹ ਜਾਣ ਕੇ ਭਈ ਤੁਸੀਂ ਆਪ ਵੀ ਸਰੀਰ ਵਾਲੇ ਹੋ।
Opominjite se sužanja kao da ste s njima svezani, onijeh kojima se nepravda èini kao da ste i sami u tijelu.
4 ੪ ਵਿਆਹ ਕਰਨਾ ਸਭਨਾਂ ਵਿੱਚ ਆਦਰਯੋਗ ਗਿਣਿਆ ਜਾਵੇ ਅਤੇ ਵਿਆਹ ਦਾ ਵਿਛਾਉਣਾ ਬੇਦਾਗ ਰਹੇ ਕਿਉਂਕਿ ਪਰਮੇਸ਼ੁਰ ਹਰਾਮਕਾਰਾਂ ਅਤੇ ਵਿਭਚਾਰੀਆਂ ਦਾ ਨਿਆਂ ਕਰੇਗਾ।
Ženidbu da drže svi u èasti, i postelja ženidbena da bude èista; a kurvarima i preljuboèincima sudiæe Bog.
5 ੫ ਤੁਹਾਡਾ ਜੀਵਨ ਮਾਇਆ ਦੇ ਲੋਭ ਤੋਂ ਦੂਰ ਰਹੇ। ਜੋ ਕੁਝ ਤੁਹਾਡੇ ਕੋਲ ਹੈ ਉਸ ਉੱਤੇ ਸਬਰ ਕਰੋ ਕਿਉਂ ਜੋ ਉਹ ਨੇ ਆਪ ਆਖਿਆ ਹੈ ਭਈ ਮੈਂ ਤੈਨੂੰ ਕਦੇ ਨਾ ਛੱਡਾਂਗਾ, ਨਾ ਕਦੇ ਤੈਨੂੰ ਤਿਆਗਾਂਗਾ।
Ne budite srebroljupci; budite zadovoljni onijem što imate. Jer on reèe: neæu te ostaviti, niti æu od tebe otstupiti;
6 ੬ ਇਸ ਕਰਕੇ ਅਸੀਂ ਹੌਂਸਲੇ ਨਾਲ ਆਖਦੇ ਹਾਂ, - ਪ੍ਰਭੂ ਮੇਰਾ ਸਹਾਇਕ ਹੈ, ਮੈਂ ਨਾ ਡਰਾਂਗਾ, ਮਨੁੱਖ ਮੇਰਾ ਕੀ ਕਰ ਸਕਦਾ ਹੈ?
Tako da smijemo govoriti: Gospod je moj pomoænik, i neæu se bojati; šta æe mi uèiniti èovjek?
7 ੭ ਤੁਸੀਂ ਆਪਣੇ ਆਗੂਆਂ ਨੂੰ ਚੇਤੇ ਰੱਖੋ ਜਿਨ੍ਹਾਂ ਤੁਹਾਨੂੰ ਪਰਮੇਸ਼ੁਰ ਦਾ ਬਚਨ ਸੁਣਾਇਆ। ਉਹਨਾਂ ਦੀ ਚਾਲ ਦੇ ਅੰਤ ਵੱਲ ਧਿਆਨ ਕਰ ਕੇ ਉਹਨਾਂ ਦੇ ਵਿਸ਼ਵਾਸ ਦੀ ਰੀਸ ਕਰੋ।
Opominjite se svojijeh uèitelja koji vam kazivaše rijeè Božiju; gledajte na svršetak njihova življenja, i ugledajte se na vjeru njihovu.
8 ੮ ਯਿਸੂ ਮਸੀਹ ਕੱਲ, ਅੱਜ ਅਤੇ ਜੁੱਗੋ-ਜੁੱਗ ਇੱਕੋ ਜਿਹਾ ਹੈ। (aiōn )
Isus Hristos juèe je i danas onaj isti i vavijek. (aiōn )
9 ੯ ਤੁਸੀਂ ਰੰਗ ਬਰੰਗੀਆਂ ਅਤੇ ਓਪਰੀਆਂ ਸਿੱਖਿਆਂਵਾਂ ਨਾਲ ਭਰਮਾਏ ਨਾ ਜਾਓ, ਕਿਉਂ ਜੋ ਚੰਗਾ ਇਹ ਹੈ ਕਿ ਮਨ ਕਿਰਪਾ ਨਾਲ ਤਕੜਾ ਕੀਤਾ ਜਾਵੇ, ਨਾ ਕਿ ਭੋਜਨਾਂ ਨਾਲ ਜਿਨ੍ਹਾਂ ਤੋਂ ਉਨ੍ਹਾਂ ਦੇ ਵਰਤਣ ਵਾਲਿਆਂ ਨੂੰ ਕੁਝ ਲਾਭ ਨਾ ਹੋਇਆ।
U nauke tuðe i razliène ne pristajte; jer je dobro blagodaæu utvrðivati srca, a ne jelima, od kojijeh ne imaše koristi oni koji življeše u njima.
10 ੧੦ ਸਾਡੀ ਤਾਂ ਇੱਕ ਜਗਵੇਦੀ ਹੈ ਜਿਸ ਉੱਤੋਂ ਡੇਰੇ ਦੇ ਸੇਵਕਾਂ ਨੂੰ ਖਾਣ ਦਾ ਹੱਕ ਨਹੀਂ।
Imamo pak oltar od kojega oni ne smiju jesti koji služe skiniji.
11 ੧੧ ਕਿਉਂਕਿ ਜਿਨ੍ਹਾਂ ਪਸ਼ੂਆਂ ਦਾ ਲਹੂ ਪ੍ਰਧਾਨ ਜਾਜਕ ਪਵਿੱਤਰ ਸਥਾਨ ਵਿੱਚ ਪਾਪ ਦੇ ਲਈ ਲੈ ਜਾਂਦਾ ਹੈ ਉਨ੍ਹਾਂ ਦੇ ਸਰੀਰ ਡੇਰਿਓਂ ਬਾਹਰ ਸਾੜੇ ਜਾਂਦੇ ਹਨ।
Jer kojijeh životinja krv unosi poglavar sveštenièki u svetinju za grijehe, onijeh se tjelesa spaljuju izvan okola.
12 ੧੨ ਇਸ ਲਈ ਯਿਸੂ ਨੇ ਵੀ ਫਾਟਕੋਂ ਬਾਹਰ ਦੁੱਖ ਝੱਲਿਆ ਕਿ ਲੋਕਾਂ ਨੂੰ ਆਪਣੇ ਲਹੂ ਨਾਲ ਪਵਿੱਤਰ ਕਰੇ।
Zato Isus, da osveti narod krvlju svojom, izvan grada postrada.
13 ੧੩ ਸੋ ਆਓ, ਅਸੀਂ ਉਹ ਦੇ ਨਮਿੱਤ ਨਿੰਦਿਆ ਸਹਿੰਦੇ ਹੋਏ ਤੰਬੂ ਤੋਂ ਬਾਹਰ ਉਹ ਦੇ ਕੋਲ ਚੱਲੀਏ।
Zato dakle da izlazimo k njemu izvan okola, noseæi njegovu sramotu.
14 ੧੪ ਕਿਉਂ ਜੋ ਸਾਡਾ ਇੱਥੇ ਕੋਈ ਸਥਿਰ ਰਹਿਣ ਵਾਲਾ ਸ਼ਹਿਰ ਨਹੀਂ ਹੈ, ਸਗੋਂ ਅਸੀਂ ਆਉਣ ਵਾਲੇ ਸ਼ਹਿਰ ਨੂੰ ਭਾਲਦੇ ਹਾਂ।
Jer ovdje nemamo grada koji æe ostati, nego tražimo onaj koji æe doæi.
15 ੧੫ ਸੋ ਅਸੀਂ ਉਹ ਦੇ ਦੁਆਰਾ ਉਸਤਤ ਦਾ ਬਲੀਦਾਨ ਅਰਥਾਤ ਉਨ੍ਹਾਂ ਬੁਲ੍ਹਾਂ ਦਾ ਫਲ ਜਿਹੜੇ ਉਹ ਦੇ ਨਾਮ ਨੂੰ ਮੰਨ ਲੈਂਦੇ ਹਨ, ਪਰਮੇਸ਼ੁਰ ਦੇ ਅੱਗੇ ਸਦਾ ਚੜ੍ਹਾਇਆ ਕਰੀਏ।
Kroz njega dakle da svagda prinosimo Bogu žrtvu hvale, to jest, plod usana koje priznaju ime njegovo.
16 ੧੬ ਪਰ ਭਲਾ ਕਰਨਾ ਅਤੇ ਪਰਉਪਕਾਰ ਕਰਨਾ ਨਾ ਭੁੱਲਿਓ, ਕਿਉਂਕਿ ਅਜਿਹੇ ਬਲੀਦਾਨਾਂ ਤੋਂ ਪਰਮੇਸ਼ੁਰ ਖੁਸ਼ ਹੁੰਦਾ ਹੈ।
A dobro èiniti i davati milostinju ne zaboravljajte; jer se takovijem žrtvama ugaða Bogu.
17 ੧੭ ਤੁਸੀਂ ਆਪਣੇ ਆਗੂਆਂ ਦੀ ਆਗਿਆਕਾਰੀ ਕਰੋ ਅਤੇ ਉਹਨਾਂ ਦੇ ਅਧੀਨ ਰਹੋ, ਕਿਉਂਕਿ ਉਹ ਉਨ੍ਹਾਂ ਵਾਂਗੂੰ ਜਿਨ੍ਹਾਂ ਲੇਖਾ ਦੇਣਾ ਹੈ ਤੁਹਾਡੀਆਂ ਜਾਨਾਂ ਦੇ ਨਮਿੱਤ ਜਾਗਦੇ ਰਹਿੰਦੇ ਹਨ ਤਾਂ ਕਿ ਉਹ ਇਹ ਕੰਮ ਅਨੰਦ ਨਾਲ ਕਰਨ, ਨਾ ਕਿ ਮਜ਼ਬੂਰੀ ਨਾਲ ਕਿਉਂ ਜੋ ਇਹ ਤੁਹਾਡੇ ਲਈ ਲਾਭਵੰਤ ਨਹੀਂ।
Slušajte uèitelje svoje i pokoravajte im se, jer se oni staraju za duše vaše, kao koji æe dati odgovor, da to s radošæu èine, a ne uzdišuæi; jer vam ovo ne pomaže.
18 ੧੮ ਸਾਡੇ ਲਈ ਪ੍ਰਾਰਥਨਾ ਕਰੋ, ਕਿਉਂ ਜੋ ਸਾਨੂੰ ਵਿਸ਼ਵਾਸ ਹੈ ਕਿ ਸਾਡਾ ਵਿਵੇਕ ਸ਼ੁੱਧ ਹੈ ਅਤੇ ਅਸੀਂ ਸਾਰੀਆਂ ਗੱਲਾਂ ਵਿੱਚ ਨੇਕੀ ਨਾਲ ਉਮਰ ਬਤੀਤ ਕਰਨੀ ਚਾਹੁੰਦੇ ਹਾਂ।
Molite se Bogu za nas. Jer se nadamo da imamo dobru savjest, starajuæi se u svemu dobro da živimo.
19 ੧੯ ਅਤੇ ਮੈਂ ਹੋਰ ਵੀ ਮਿੰਨਤ ਨਾਲ ਬੇਨਤੀ ਕਰਦਾ ਹਾਂ ਕਿ ਤੁਸੀਂ ਇਹ ਕਰੋ ਤਾਂ ਜੋ ਮੈਂ ਤੁਹਾਡੇ ਕੋਲ ਮੁੜ ਛੇਤੀ ਪੁਚਾਇਆ ਜਾਂਵਾਂ।
A odviše molim èinite ovo, da bih se prije vratio k vama.
20 ੨੦ ਹੁਣ ਸ਼ਾਂਤੀ ਦਾਤਾ ਪਰਮੇਸ਼ੁਰ ਜਿਹੜਾ ਭੇਡਾਂ ਦੇ ਵੱਡੇ ਅਯਾਲੀ ਅਰਥਾਤ ਸਾਡੇ ਪ੍ਰਭੂ ਯਿਸੂ ਨੂੰ ਸਦੀਪਕ ਨੇਮ ਦੇ ਲਹੂ ਨਾਲ ਮੁਰਦਿਆਂ ਵਿੱਚੋਂ ਉੱਠਾ ਲਿਆਇਆ (aiōnios )
A Bog mira, koji izvede iz mrtvijeh velikoga pastira ovcama, krvlju zavjeta vjeènoga, Gospoda našega Isusa Hrista, (aiōnios )
21 ੨੧ ਤੁਹਾਨੂੰ ਹਰੇਕ ਭਲੇ ਕੰਮ ਵਿੱਚ ਸੰਪੂਰਨ ਕਰੇ ਤਾਂ ਕਿ ਤੁਸੀਂ ਉਹ ਦੀ ਮਰਜ਼ੀ ਨੂੰ ਪੂਰਾ ਕਰੋ ਅਤੇ ਜੋ ਕੁਝ ਉਹ ਨੂੰ ਚੰਗਾ ਲੱਗਦਾ ਹੈ, ਉਹੋ ਸਾਡੇ ਵਿੱਚ ਯਿਸੂ ਮਸੀਹ ਦੇ ਦੁਆਰਾ ਕਰੇ, ਜਿਹ ਦੀ ਵਡਿਆਈ ਜੁੱਗੋ-ਜੁੱਗ ਹੋਵੇ!। ਆਮੀਨ। (aiōn )
Da vas savrši u svakome djelu dobrom, da uèinite volju njegovu, èineæi u vama što je ugodno pred njim, kroz Isusa Hrista, kojemu slava va vijek vijeka. Amin. (aiōn )
22 ੨੨ ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਭਈ ਤੁਸੀਂ ਇਸ ਉਪਦੇਸ਼ ਦੇ ਬਚਨ ਨੂੰ ਸਹਿ ਲਵੋ, ਕਿਉਂ ਜੋ ਮੈਂ ਥੋੜ੍ਹੇ ਜਿਹੇ ਵਿੱਚ ਤੁਹਾਨੂੰ ਲਿਖ ਭੇਜਿਆ ਹੈ।
Molim vas pak, braæo, primite rijeè pouèenja; jer ukratko napisah i poslah vam.
23 ੨੩ ਤੁਹਾਨੂੰ ਪਤਾ ਹੋਵੇ ਕਿ ਸਾਡਾ ਭਰਾ ਤਿਮੋਥਿਉਸ ਕੈਦ ਵਿੱਚੋਂ ਛੁੱਟ ਗਿਆ। ਜੇ ਉਹ ਛੇਤੀ ਆਇਆ, ਤਾਂ ਮੈਂ ਉਹ ਦੇ ਨਾਲ ਆ ਕੇ ਤੁਹਾਡਾ ਦਰਸ਼ਣ ਕਰਾਂਗਾ।
Znajte da je otišao naš brat Timotije, s kojijem, ako skoro doðe, vidjeæu vas.
24 ੨੪ ਆਪਣੇ ਸਾਰੇ ਆਗੂਆਂ ਨੂੰ, ਨਾਲੇ ਸਾਰੇ ਸੰਤਾਂ ਨੂੰ ਸੁੱਖ-ਸਾਂਦ ਆਖੋ। ਜਿਹੜੇ ਇਤਾਲਿਯਾ ਦੇ ਹਨ ਉਹ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ।
Pozdravite sve uèitelje svoje i sve svete. Pozdravljaju vas braæa, koja su iz Talijanske.
25 ੨੫ ਤੁਹਾਡੇ ਸਾਰਿਆਂ ਉੱਤੇ ਕਿਰਪਾ ਹੁੰਦੀ ਰਹੇ। ਆਮੀਨ।
Blagodat sa svima vama. Amin.