< ਇਬਰਾਨੀਆਂ ਨੂੰ 2 >
1 ੧ ਇਸ ਕਾਰਨ ਸਾਡੇ ਲਈ ਜ਼ਰੂਰੀ ਹੈ ਕਿ ਅਸੀਂ ਉਨ੍ਹਾਂ ਗੱਲਾਂ ਦਾ ਹੋਰ ਵੀ ਧਿਆਨ ਰੱਖੀਏ ਜਿਹੜੀਆਂ ਅਸੀਂ ਸੁਣੀਆਂ ਹਨ, ਇਸ ਤਰ੍ਹਾਂ ਨਾ ਹੋਵੇ ਕਿ ਕਿਤੇ ਅਸੀਂ ਉਨ੍ਹਾਂ ਤੋਂ ਭਟਕ ਜਾਈਏ।
Διὰ τοῦτο δεῖ περισσοτέρως προσέχειν ἡμᾶς τοῖς ἀκουσθεῖσιν, μή ποτε παραρυῶμεν.
2 ੨ ਜਦੋਂ ਉਹ ਬਚਨ ਜਿਹੜਾ ਦੂਤਾਂ ਦੇ ਦੁਆਰਾ ਕਿਹਾ ਗਿਆ ਸੀ ਅਟੱਲ ਸਿੱਧ ਹੋਇਆ ਅਤੇ ਹਰੇਕ ਅਪਰਾਧ ਅਤੇ ਅਣ-ਆਗਿਆਕਾਰੀ ਦਾ ਠੀਕ ਬਦਲਾ ਮਿਲਿਆ।
εἰ γὰρ ὁ δι᾽ ἀγγέλων λαληθεὶς λόγος ἐγένετο βέβαιος, καὶ πᾶσα παράβασις καὶ παρακοὴ ἔλαβεν ἔνδικον μισθα ποδοσίαν,
3 ੩ ਜੇਕਰ ਇਸ ਵੱਡੀ ਮੁਕਤੀ ਦੀ ਪਰਵਾਹ ਨਾ ਕਰੀਏ ਤਾਂ ਅਸੀਂ ਕਿਵੇਂ ਬਚ ਸਕਦੇ ਹਾਂ? ਜੋ ਪਹਿਲਾਂ ਪ੍ਰਭੂ ਦੇ ਦੁਆਰਾ ਆਖੀ ਗਈ ਸੀ ਅਤੇ ਸੁਣਨ ਵਾਲਿਆਂ ਦੁਆਰਾ ਸਾਡੇ ਲਈ ਸਾਬਤ ਕੀਤੀ ਗਈ ਹੈ
πῶς ἡμεῖς ἐκφευξόμεθα τηλικαύτης ἀμελήσαντες σωτηρίας; ἥτις ἀρχὴν λαβοῦσα λαλεῖσθαι διὰ τοῦ κυρίου, ὑπὸ τῶν ἀκουσάντων εἰς ἡμᾶς ἐβεβαιώθη,
4 ੪ ਪਰਮੇਸ਼ੁਰ ਵੀ ਨਿਸ਼ਾਨੀਆਂ, ਅਚਰਜ਼ ਕੰਮਾਂ, ਕਈ ਪ੍ਰਕਾਰ ਦੀਆਂ ਕਰਾਮਾਤਾਂ ਅਤੇ ਪਵਿੱਤਰ ਆਤਮਾ ਦੇ ਵਰਦਾਨਾਂ ਦੇ ਦੁਆਰਾ ਆਪਣੀ ਮਰਜ਼ੀ ਦੇ ਅਨੁਸਾਰ ਉਨ੍ਹਾਂ ਦੇ ਨਾਲ ਗਵਾਹੀ ਦਿੰਦਾ ਰਿਹਾ।
συνεπιμαρτυροῦντος τοῦ θεοῦ σημείοις τε καὶ τέρασιν, καὶ ποικίλαις δυνάμεσιν, καὶ πνεύματος ἁγίου μερισμοῖς, κατὰ τὴν αὐτοῦ θέλησιν.
5 ੫ ਉਹ ਨੇ ਤਾਂ ਆਉਣ ਵਾਲੇ ਸੰਸਾਰ ਨੂੰ ਜਿਸ ਦੀ ਅਸੀਂ ਗੱਲ ਕਰਦੇ ਹਾਂ, ਸਵਰਗ ਦੂਤਾਂ ਦੇ ਅਧੀਨ ਨਹੀਂ ਕੀਤਾ।
Οὐ γὰρ ἀγγέλοις ὑπέταξεν τὴν οἰκουμένην τὴν μέλλουσαν, περὶ ἧς λαλοῦμεν·
6 ੬ ਪਰ ਕਿਸੇ ਨੇ ਇਹ ਕਹਿ ਕੇ ਗਵਾਹੀ ਦਿੱਤੀ ਹੈ ਕਿ ਇਨਸਾਨ ਕੀ ਹੈ ਜੋ ਤੂੰ ਉਹ ਨੂੰ ਚੇਤੇ ਕਰੇਂ ਜਾਂ ਮਨੁੱਖ ਦਾ ਪੁੱਤਰ ਕੀ ਹੈ ਕਿ ਤੂੰ ਉਸ ਦੀ ਚਿੰਤਾ ਕਰੇਂ?
διεμαρτύρατο δέ πού τις λέγων, Τί ἐστιν ἄνθρωπος, ὅτι μιμνήσκῃ αὐτοῦ· ἢ υἱὸς ἀνθρώπου, ὅτι ἐπισκέπτῃ αὐτόν;
7 ੭ ਤੂੰ ਉਸ ਨੂੰ ਸਵਰਗ ਦੂਤਾਂ ਨਾਲੋਂ ਥੋੜ੍ਹੇ ਸਮੇਂ ਲਈ ਨੀਵਾਂ ਕੀਤਾ, ਤੂੰ ਮਹਿਮਾ ਅਤੇ ਆਦਰ ਦਾ ਮੁਕਟ ਉਸ ਦੇ ਸਿਰ ਉੱਤੇ ਰੱਖਿਆ ਹੈ। ਤੂੰ ਆਪਣੇ ਹੱਥਾਂ ਦੇ ਕੰਮਾਂ ਉੱਤੇ ਉਸ ਨੂੰ ਅਧਿਕਾਰ ਦਿੱਤਾ,
ἠλάττωσας αὐτὸν βραχύ τι παρ᾽ ἀγγέλους· δόξῃ καὶ τιμῇ ἐστεφάνωσας αὐτόν, [καὶ κατέστησας αὐτὸν ἐπὶ τὰ ἔργα τῶν χειρῶν σου·]
8 ੮ ਤੂੰ ਸਾਰਾ ਕੁਝ ਉਹ ਦੇ ਪੈਰਾਂ ਹੇਠ ਅਧੀਨ ਕਰ ਦਿੱਤਾ ਹੈ। ਕਿਉਂਕਿ ਉਸ ਨੇ ਸਾਰਾ ਕੁਝ ਉਹ ਦੇ ਅਧੀਨ ਕਰ ਦਿੱਤਾ ਅਤੇ ਕੁਝ ਨਹੀਂ ਛੱਡਿਆ ਜੋ ਉਹ ਦੇ ਅਧੀਨ ਨਾ ਕੀਤਾ ਹੋਵੇ। ਪਰ ਹੁਣ ਤੱਕ ਅਸੀਂ ਸਾਰਾ ਕੁਝ ਉਹ ਦੇ ਅਧੀਨ ਕੀਤਾ ਹੋਇਆ ਨਹੀਂ ਵੇਖਦੇ।
πάντα ὑπέταξας ὑποκάτω τῶν ποδῶν αὐτοῦ. Ἐν τῷ γὰρ ὑποτάξαι αὐτῷ τὰ πάντα, οὐδὲν ἀφῆκεν αὐτῷ ἀνυπότακτον· νῦν δὲ οὔπω ὁρῶμεν αὐτῷ τὰ πάντα ὑποτεταγμένα.
9 ੯ ਪਰ ਅਸੀਂ ਉਹ ਨੂੰ ਜਿਹੜਾ ਦੂਤਾਂ ਨਾਲੋਂ ਥੋੜ੍ਹੇ ਸਮੇਂ ਲਈ ਨੀਵਾਂ ਕੀਤਾ ਗਿਆ ਹੈ ਅਰਥਾਤ ਯਿਸੂ ਨੂੰ ਮੌਤ ਦਾ ਦੁੱਖ ਝੱਲਣ ਦੇ ਕਾਰਨ ਮਹਿਮਾ ਅਤੇ ਆਦਰ ਦਾ ਮੁਕਟ ਪਹਿਨੇ ਹੋਏ ਵੇਖਦੇ ਹਾਂ, ਤਾਂ ਜੋ ਉਹ ਪਰਮੇਸ਼ੁਰ ਦੀ ਕਿਰਪਾ ਨਾਲ ਹਰੇਕ ਮਨੁੱਖ ਲਈ ਮੌਤ ਦਾ ਸੁਆਦ ਚੱਖੇ।
τὸν δὲ βραχύ τι παρ᾽ ἀγγέλους ἠλαττωμένον βλέπομεν Ἰησοῦν διὰ τὸ πάθημα τοῦ θανάτου, δόξῃ καὶ τιμῇ ἐστεφανωμένον, ὅπως χάριτι θεοῦ ὑπὲρ παντὸς γεύσηται θανάτου.
10 ੧੦ ਜਿਸ ਦੇ ਲਈ ਅਤੇ ਜਿਸ ਦੇ ਦੁਆਰਾ ਸੱਭੋ ਕੁਝ ਹੋਇਆ, ਉਸ ਦੇ ਲਈ ਉੱਚਿਤ ਸੀ ਕਿ ਬਹੁਤਿਆਂ ਪੁੱਤਰਾਂ ਨੂੰ ਮਹਿਮਾ ਵਿੱਚ ਲਿਆਉਣ ਲਈ ਉਨ੍ਹਾਂ ਦੇ ਮੁਕਤੀ ਦੇਣ ਵਾਲੇ ਆਗੂ ਨੂੰ ਦੁੱਖਾਂ ਦੇ ਦੁਆਰਾ ਸੰਪੂਰਨ ਕਰੇ।
ἔπρεπεν γὰρ αὐτῷ, δι᾽ ὃν τὰ πάντα καὶ δι᾽ οὗ τὰ πάντα, πολλοὺς υἱοὺς εἰς δόξαν ἀγαγόντα, τὸν ἀρχηγὸν τῆς σωτηρίας αὐτῶν διὰ παθημάτων τελειῶσαι.
11 ੧੧ ਕਿਉਂਕਿ ਉਹ ਜਿਹੜਾ ਪਵਿੱਤਰ ਕਰਦਾ ਹੈ ਅਤੇ ਉਹ ਜਿਹੜੇ ਪਵਿੱਤਰ ਕੀਤੇ ਜਾਂਦੇ ਹਨ, ਸਾਰੇ ਇੱਕ ਤੋਂ ਹੀ ਹਨ। ਇਸ ਕਰਕੇ ਉਹ ਉਨ੍ਹਾਂ ਨੂੰ ਭਰਾ ਆਖਣ ਤੋਂ ਨਹੀਂ ਸ਼ਰਮਾਉਂਦਾ।
ὅ τε γὰρ ἁγιάζων καὶ οἱ ἁγιαζόμενοι ἐξ ἑνὸς πάντες· δι᾽ ἣν αἰτίαν οὐκ ἐπαισχύνεται ἀδελφοὺς αὐτοὺς καλεῖν,
12 ੧੨ ਪਰ ਇਹ ਕਹਿੰਦਾ ਹੈ ਕਿ ਮੈਂ ਆਪਣਿਆਂ ਭਰਾਵਾਂ ਨੂੰ ਤੇਰਾ ਨਾਮ ਸੁਣਾਵਾਂਗਾ ਅਤੇ ਸਭਾ ਵਿੱਚ ਤੇਰੀ ਉਸਤਤ ਕਰਾਂਗਾ।
λέγων, Ἀπαγγελῶ τὸ ὄνομά σου τοῖς ἀδελφοῖς μου, ἐν μέσῳ ἐκκλησίας ὑμνήσω σε.
13 ੧੩ ਅਤੇ ਫਿਰ ਇਹ ਕਹਿੰਦਾ ਹੈ ਕਿ ਮੈਂ ਉਸ ਉੱਤੇ ਭਰੋਸਾ ਰੱਖਾਂਗਾ। ਅਤੇ ਫਿਰ, ਮੈਂ ਅਤੇ ਉਹ ਬੱਚੇ ਜਿਹੜੇ ਪਰਮੇਸ਼ੁਰ ਨੇ ਮੈਨੂੰ ਬਖਸ਼ੇ ਹਨ।
καὶ πάλιν, Ἐγὼ ἔσομαι πεποιθὼς ἐπ᾽ αὐτῷ. καὶ πάλιν, Ἰδοὺ ἐγὼ καὶ τὰ παιδία ἅ μοι ἔδωκεν ὁ θεός.
14 ੧੪ ਸੋ ਜਿਵੇਂ ਬੱਚੇ ਲਹੂ ਅਤੇ ਮਾਸ ਵਿੱਚ ਸਾਂਝੀ ਹੁੰਦੇ ਹਨ, ਤਾਂ ਉਨ੍ਹਾਂ ਵਾਂਗੂੰ ਉਹ ਆਪ ਵੀ ਇਨ੍ਹਾਂ ਹੀ ਵਿੱਚ ਸਾਂਝੀ ਬਣਿਆ ਤਾਂ ਜੋ ਮੌਤ ਦੇ ਰਾਹੀਂ ਉਹ ਉਸ ਨੂੰ ਜਿਸ ਦੇ ਵੱਸ ਵਿੱਚ ਮੌਤ ਹੈ, ਅਰਥਾਤ ਸ਼ੈਤਾਨ ਨੂੰ ਨਾਸ ਕਰੇ।
ἐπεὶ οὖν τὰ παιδία κεκοινώνηκεν αἵματος καὶ σαρκός, καὶ αὐτὸς παραπλησίως μετέσχεν τῶν αὐτῶν, ἵνα διὰ τοῦ θανάτου καταργήσῃ τὸν τὸ κράτος ἔχοντα τοῦ θανάτου, τουτέστιν τὸν διάβολον,
15 ੧੫ ਅਤੇ ਉਨ੍ਹਾਂ ਨੂੰ ਛੁਡਾਵੇ ਜਿਹੜੇ ਮੌਤ ਦੇ ਡਰ ਕਾਰਨ ਸਾਰੀ ਉਮਰ ਗੁਲਾਮੀ ਵਿੱਚ ਫਸੇ ਹੋਏ ਸਨ।
καὶ ἀπαλλάξῃ τούτους, ὅσοι φόβῳ θανάτου διὰ παντὸς τοῦ ζῇν ἔνοχοι ἦσαν δουλείας.
16 ੧੬ ਕਿਉਂ ਜੋ ਉਹ ਦੂਤਾਂ ਦੀ ਤਾਂ ਸਹਾਇਤਾ ਨਹੀਂ ਸਗੋਂ ਅਬਰਾਹਾਮ ਦੇ ਅੰਸ ਦੀ ਸਹਾਇਤਾ ਕਰਦਾ ਹੈ।
οὐ γὰρ δήπου ἀγγέλων ἐπιλαμβάνεται, ἀλλὰ σπέρματος Ἀβραὰμ ἐπιλαμβάνεται.
17 ੧੭ ਇਸ ਕਾਰਨ ਚਾਹੀਦਾ ਸੀ ਭਈ ਉਹ ਸਭ ਗੱਲਾਂ ਵਿੱਚ ਆਪਣੇ ਭਾਈਆਂ ਵਰਗਾ ਬਣੇ, ਤਾਂ ਜੋ ਉਹ ਉਨ੍ਹਾਂ ਗੱਲਾਂ ਦੇ ਬਾਰੇ ਜਿਹੜੀਆਂ ਪਰਮੇਸ਼ੁਰ ਨਾਲ ਸੰਬੰਧ ਰੱਖਦੀਆਂ ਹਨ ਲੋਕਾਂ ਦੇ ਪਾਪਾਂ ਦਾ ਪ੍ਰਾਸਚਿੱਤ ਕਰਨ ਨੂੰ ਦਿਆਲੂ ਅਤੇ ਵਫ਼ਾਦਾਰ ਪ੍ਰਧਾਨ ਜਾਜਕ ਹੋਵੇ।
ὅθεν ὤφειλεν κατὰ πάντα τοῖς ἀδελφοῖς ὁμοιωθῆναι, ἵνα ἐλεήμων γένηται καὶ πιστὸς ἀρχιερεὺς τὰ πρὸς τὸν θεόν, εἰς τὸ ἱλάσκεσθαι τὰς ἁμαρτίας τοῦ λαοῦ.
18 ੧੮ ਕਿਉਂਕਿ ਜਦੋਂ ਉਸ ਨੇ ਆਪ ਹੀ ਪਰਤਾਵੇ ਵਿੱਚ ਪੈ ਕੇ ਦੁੱਖ ਝੱਲਿਆ ਤਾਂ ਉਹ ਉਹਨਾਂ ਦੀ ਜਿਹੜੇ ਪਰਤਾਵੇ ਵਿੱਚ ਪੈਂਦੇ ਹਨ, ਸਹਾਇਤਾ ਕਰ ਸਕਦਾ ਹੈ।
ἐν ᾧ γὰρ πέπονθεν αὐτὸς πειρασθείς, δύναται τοῖς πειραζομένοις βοηθῆσαι.