< ਇਬਰਾਨੀਆਂ ਨੂੰ 3 >
1 ੧ ਉਪਰੰਤ ਹੇ ਪਵਿੱਤਰ ਭਰਾਵੋ, ਸਵਰਗੀ ਸੱਦੇ ਦੇ ਸਾਂਝੀ ਹੋਵੋ, ਤੁਸੀਂ ਯਿਸੂ ਵੱਲ ਧਿਆਨ ਕਰੋ ਜਿਸ ਨੂੰ ਅਸੀਂ ਰਸੂਲ ਅਤੇ ਪ੍ਰਧਾਨ ਜਾਜਕ ਮੰਨਦੇ ਹਾਂ।
Bu səbəbə görə, ey səmavi çağırışa ortaq olan müqəddəs qardaşlar, əqidəmizin Elçisi və Baş Kahini İsa haqqında düşünün.
2 ੨ ਜਿਹੜਾ ਆਪਣੇ ਨਿਯੁਕਤ ਕਰਨ ਵਾਲਿਆਂ ਦੇ ਹੱਕ ਵਿੱਚ ਵਫ਼ਾਦਾਰ ਸੀ, ਜਿਵੇਂ ਮੂਸਾ ਉਹ ਦੇ ਸਾਰੇ ਘਰ ਵਿੱਚ ਸੀ।
İsa Onu təyin edən Kəsə sadiq qaldı; necə ki Musa da Allahın bütün evində Ona sadiq qaldı.
3 ੩ ਕਿਉਂ ਜੋ ਘਰ ਨਾਲੋਂ ਘਰ ਦਾ ਬਣਾਉਣ ਵਾਲਾ ਜਿੰਨਾਂ ਆਦਰ ਦੇ ਯੋਗ ਹੁੰਦਾ ਹੈ, ਉਨ੍ਹਾਂ ਹੀ ਉਹ ਵੀ ਮੂਸਾ ਨਾਲੋਂ ਵਧੇਰੇ ਆਦਰ ਦੇ ਯੋਗ ਹੈ।
Evin bənnası evdən daha çox hörmət qazandığı kimi İsa da Musadan daha böyük izzətə layiq görüldü.
4 ੪ ਹਰੇਕ ਘਰ ਤਾਂ ਕਿਸੇ ਨਾ ਕਿਸੇ ਦਾ ਬਣਾਇਆ ਹੋਇਆ ਹੁੰਦਾ ਹੈ, ਪਰ ਜਿਸ ਨੇ ਸਭ ਕੁਝ ਬਣਾਇਆ ਉਹ ਪਰਮੇਸ਼ੁਰ ਹੈ।
Çünki hər evin bir bənnası var, hər şeyin bənnası isə Allahdır.
5 ੫ ਅਤੇ ਮੂਸਾ ਤਾਂ ਉਹ ਦੇ ਸਾਰੇ ਘਰ ਵਿੱਚ ਨੌਕਰ ਦੀ ਤਰ੍ਹਾਂ ਵਫ਼ਾਦਾਰ ਸੀ ਤਾਂ ਕਿ ਹੋਣ ਵਾਲੀਆਂ ਗੱਲਾਂ ਦੀ ਗਵਾਹੀ ਦੇਵੇ।
Musa gələcəkdə deyiləcək sözlərə şəhadət etmək üçün Allahın bütün evində bir xidmətçi kimi sadiq qaldı.
6 ੬ ਪਰ ਮਸੀਹ ਪੁੱਤਰ ਦੀ ਤਰ੍ਹਾਂ ਉਹ ਦੇ ਘਰ ਉੱਤੇ ਹੈ, ਅਤੇ ਉਹ ਦਾ ਘਰ ਅਸੀਂ ਹਾਂ ਜੇ ਅਸੀਂ ਆਸ ਦੀ ਦਲੇਰੀ ਅਤੇ ਅਭਮਾਨ ਅੰਤ ਤੱਕ ਫੜ੍ਹੀ ਰੱਖੀਏ।
Amma Məsih Onun evi üzərində Oğul olaraq sadiqdir. Əgər biz cəsarətimizi və fəxr etdiyimiz ümidi qoruyub saxlasaq, Onun evi bizik.
7 ੭ ਸੋ ਜਿਵੇਂ ਪਵਿੱਤਰ ਆਤਮਾ ਆਖਦਾ ਹੈ, ਅੱਜ ਜੇ ਤੁਸੀਂ ਉਹ ਦੀ ਅਵਾਜ਼ ਸੁਣੋ,
Buna görə Müqəddəs Ruhun dediyi kimi: «Bu gün əgər Onun səsini eşitsəniz,
8 ੮ ਤਾਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ, ਜਿਵੇਂ ਬਗ਼ਾਵਤ ਦੇ ਦਿਨ ਉਜਾੜ ਵਿੱਚ,
Qoy ürəkləriniz üsyan vaxtı olduğu kimi, Səhradakı sınaq günündə olduğu kimi inadkar olmasın.
9 ੯ ਜਦੋਂ ਤੁਹਾਡੇ ਪਿਉ-ਦਾਦਿਆਂ ਨੇ ਮੈਨੂੰ ਪਰਤਾਇਆ, ਅਤੇ ਚਾਲ੍ਹੀ ਸਾਲਾਂ ਤੱਕ ਮੇਰੇ ਕੰਮ ਵੇਖੇ।
Orada atalarınız Məni sınadılar, Qırx il əməllərimi görərək Məni yoxladılar.
10 ੧੦ ਇਸ ਕਾਰਨ ਮੈਂ ਉਸ ਪੀੜ੍ਹੀ ਤੋਂ ਖਫ਼ਾ ਰਿਹਾ, ਅਤੇ ਆਖਿਆ ਕਿ ਉਹ ਦਿਲੋਂ ਕੁਰਾਹੇ ਪੈਂਦੇ ਹਨ, ਅਤੇ ਉਹਨਾਂ ਮੇਰੇ ਰਾਹਾਂ ਨੂੰ ਨਹੀਂ ਜਾਣਿਆ,
Buna görə o nəsildən zəhləm getdi. Dedim: “Onlar həmişə ürəklərində azır, Yollarımı tanımırlar”.
11 ੧੧ ਜਿਵੇਂ ਮੈਂ ਆਪਣੇ ਗੁੱਸੇ ਵਿੱਚ ਸਹੁੰ ਖਾਧੀ ਕਿ ਇਹ ਮੇਰੇ ਅਰਾਮ ਵਿੱਚ ਕਦੇ ਨਾ ਵੜਨਗੇ!।
Buna görə qəzəblənib and içmişəm: “Onlar Mənim rahatlıq diyarıma girməyəcəklər”».
12 ੧੨ ਹੇ ਭਰਾਵੋ, ਵੇਖਣਾ ਕਿ ਜਿਉਂਦੇ ਪਰਮੇਸ਼ੁਰ ਤੋਂ ਬੇਮੁੱਖ ਹੋਣ ਕਰਕੇ ਕਿਤੇ ਤੁਹਾਡੇ ਵਿੱਚੋਂ ਕਿਸੇ ਦਾ ਮਨ ਦੁਸ਼ਟ ਅਤੇ ਅਵਿਸ਼ਵਾਸੀ ਨਾ ਹੋ ਜਾਵੇ।
Ey qardaşlar, diqqətli olun ki, sizlərdən heç birinizdə var olan Allahdan uzaqlaşan şər və imansız ürək olmasın.
13 ੧੩ ਸਗੋਂ ਜਿੰਨਾਂ ਚਿਰ ਅੱਜ ਦਾ ਦਿਨ ਕਿਹਾ ਜਾਂਦਾ ਹੈ ਤੁਸੀਂ ਹਰ ਰੋਜ਼ ਇੱਕ ਦੂਜੇ ਨੂੰ ਉਪਦੇਸ਼ ਕਰਿਆ ਕਰੋ, ਤਾਂ ਜੋ ਤੁਹਾਡੇ ਵਿੱਚੋਂ ਕੋਈ ਪਾਪ ਦੇ ਧੋਖੇ ਨਾਲ ਕਠੋਰ ਨਾ ਹੋ ਜਾਵੇ।
Amma «bu gün» adlanan hər gün bir-birinizi ürəkləndirin ki, heç biriniz günahın aldadıcılığı ilə inadkar olmasın.
14 ੧੪ ਕਿਉਂ ਜੋ ਅਸੀਂ ਮਸੀਹ ਵਿੱਚ ਸਾਂਝੀ ਹੋਏ ਹਾਂ ਪਰ ਤਦ ਜੇ ਆਪਣੇ ਪਹਿਲੇ ਭਰੋਸੇ ਨੂੰ ਅੰਤ ਤੋੜੀ ਤਕੜਾਈ ਨਾਲ ਫੜ੍ਹੀ ਰੱਖੀਏ, ਜਿਵੇਂ ਆਖਿਆ ਜਾਂਦਾ ਹੈ,
Çünki əvvəldən bizdə olan etimadı sonadək möhkəm saxlasaq, Məsihlə ortaq olarıq.
15 ੧੫ ਅੱਜ ਜੇ ਤੁਸੀਂ ਉਹ ਦੀ ਅਵਾਜ਼ ਸੁਣੋ, ਤਾਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ, ਜਿਵੇਂ ਬਗ਼ਾਵਤ ਦੇ ਦਿਨ।
Necə ki deyilmişdir: «Bu gün əgər Onun səsini eşitsəniz, Qoy ürəkləriniz üsyan vaxtı olduğu kimi inadkar olmasın».
16 ੧੬ ਉਹ ਕਿਹੜੇ ਸਨ ਜਿਨ੍ਹਾਂ ਸੁਣ ਕੇ ਬਗ਼ਾਵਤ ਕੀਤੀ? ਭਲਾ, ਉਨ੍ਹਾਂ ਸਾਰਿਆਂ ਨੇ ਨਹੀਂ ਜਿਹੜੇ ਮੂਸਾ ਦੇ ਰਾਹੀਂ ਮਿਸਰੋਂ ਨਿੱਕਲ ਆਏ ਸਨ?
Bəs eşidib üsyan edənlər kimdir? Musanın başçılığı ilə Misirdən çıxanların hamısı deyilmi?
17 ੧੭ ਅਤੇ ਉਹ ਕਿਨ੍ਹਾਂ ਨਾਲ ਚਾਲ੍ਹੀ ਸਾਲ ਗੁੱਸੇ ਰਿਹਾ? ਭਲਾ, ਉਨ੍ਹਾਂ ਨਾਲ ਨਹੀਂ, ਜਿਨ੍ਹਾਂ ਪਾਪ ਕੀਤਾ ਅਤੇ ਜਿਨ੍ਹਾਂ ਦੀਆਂ ਲਾਸ਼ਾਂ ਉਜਾੜ ਵਿੱਚ ਪਈਆਂ ਰਹੀਆਂ?
Allah qırx il kimə qəzəblənirdi? Günaha batmış, meyitləri çöldə sərilənlərə deyilmi?
18 ੧੮ ਅਤੇ ਕਿਨ੍ਹਾਂ ਨੂੰ ਉਸ ਨੇ ਸਹੁੰ ਖਾ ਕੇ ਆਖਿਆ ਭਈ ਉਹ ਮੇਰੇ ਅਰਾਮ ਵਿੱਚ ਨਾ ਵੜਨਗੇ? ਉਨ੍ਹਾਂ ਨੂੰ ਜਿਹੜੇ ਅਣ-ਆਗਿਆਕਾਰ ਸਨ?
Bəs O kimlərə and içdi ki, Onun rahatlıq diyarına girməyəcəklər? Məgər itaət etməyənlərə deyil?
19 ੧੯ ਅਸੀਂ ਇਹ ਵੇਖਦੇ ਹਾਂ ਜੋ ਉਹ ਅਵਿਸ਼ਵਾਸ ਦੇ ਕਾਰਨ ਉਸ ਵਿੱਚ ਵੜ ਨਾ ਸਕੇ।
Beləliklə, görürük ki, onlar imansızlıqlarına görə oraya girə bilmədilər.