< ਇਬਰਾਨੀਆਂ ਨੂੰ 4 >
1 ੧ ਉਪਰੰਤ ਸਾਨੂੰ ਡਰਨਾ ਚਾਹੀਦਾ ਹੈ ਕਿ ਇਹ ਨਾ ਹੋਵੇ ਜੋ ਉਹ ਦੇ ਅਰਾਮ ਵਿੱਚ ਵੜਨ ਦਾ ਵਾਇਦਾ ਹੁੰਦਿਆਂ ਹੋਇਆਂ ਵੀ ਤੁਹਾਡੇ ਵਿੱਚੋਂ ਕੋਈ ਉਸ ਤੋਂ ਰਹਿ ਜਾਵੇ।
Ուրեմն վախնա՛նք, որպէսզի ձեզմէ ո՛չ մէկը զրկուած թուի անոր հանգստավայրը մտնելու խոստումէն, որ մնացած է մեզի:
2 ੨ ਕਿਉਂ ਜੋ ਸਾਨੂੰ ਖੁਸ਼ਖਬਰੀ ਸੁਣਾਈ ਗਈ ਜਿਵੇਂ ਉਨ੍ਹਾਂ ਨੂੰ ਵੀ, ਪਰ ਸੁਣਿਆ ਹੋਇਆ ਬਚਨ ਉਨ੍ਹਾਂ ਲਈ ਲਾਭਵੰਤ ਨਾ ਹੋਇਆ ਕਿਉਂਕਿ ਸੁਣਨ ਵਾਲਿਆਂ ਨੇ ਉਸ ਨੂੰ ਵਿਸ਼ਵਾਸ ਦੇ ਨਾਲ ਨਾ ਮੰਨਿਆ।
Որովհետեւ մեզի՛ ալ աւետուած էր՝ ինչպէս անոնց. բայց անոնց օգտակար չեղաւ այդ խօսքը լսելը, քանի որ հաւատքի միացած չէր լսողներուն մէջ:
3 ੩ ਕਿਉਂ ਜੋ ਅਸੀਂ ਜਿਨ੍ਹਾਂ ਨੇ ਵਿਸ਼ਵਾਸ ਕੀਤਾ ਹੈ ਉਸ ਅਰਾਮ ਵਿੱਚ ਵੜਦੇ ਹਾਂ, ਜਿਸ ਤਰ੍ਹਾਂ ਉਸ ਨੇ ਆਖਿਆ, “ਜਿਵੇਂ ਮੈਂ ਆਪਣੇ ਗੁੱਸੇ ਵਿੱਚ ਸਹੁੰ ਖਾਧੀ ਕਿ ਉਹ ਮੇਰੇ ਅਰਾਮ ਵਿੱਚ ਕਦੇ ਨਾ ਵੜਨਗੇ!” ਭਾਵੇਂ ਉਹ ਦੀਆਂ ਕਾਰਾਗਰੀਆਂ ਜਗਤ ਦੇ ਮੁੱਢੋਂ ਹੀ ਬਣ ਚੁੱਕੀਆਂ ਸਨ।
Իսկ մենք՝ որ հաւատացինք, պիտի մտնենք հանգիստը, ինչպէս ըսաւ. «Հետեւաբար երդում ըրի իմ բարկութեանս մէջ. “Անոնք պիտի չմտնեն իմ հանգստավայրս”», թէպէտ իր գործերը աշխարհի հիմնադրութենէն ի վեր եղած էին:
4 ੪ ਉਹ ਨੇ ਤਾਂ ਸੱਤਵੇਂ ਦਿਨ ਦੇ ਬਾਰੇ ਇਸ ਤਰ੍ਹਾਂ ਆਖਿਆ ਹੈ ਕਿ ਪਰਮੇਸ਼ੁਰ ਨੇ ਆਪਣਿਆਂ ਸਾਰਿਆਂ ਕੰਮਾਂ ਤੋਂ ਵਿਹਲਿਆਂ ਹੋ ਕੇ ਸੱਤਵੇਂ ਦਿਨ ਅਰਾਮ ਕੀਤਾ।
Որովհետեւ Գիրքը սա՛ կ՚ըսէ տեղ մը՝ եօթներորդ օրուան համար. «Եւ Աստուած եօթներորդ օրը հանգստացաւ իր բոլոր գործերէն»:
5 ੫ ਅਤੇ ਇਸ ਥਾਂ ਵਿੱਚ ਫੇਰ ਕਹਿੰਦਾ ਹੈ ਕਿ ਉਹ ਮੇਰੇ ਅਰਾਮ ਵਿੱਚ ਕਦੇ ਨਾ ਵੜਨਗੇ!।
Ու հոս դարձեալ կ՚ըսէ. «Անոնք պիտի չմտնեն իմ հանգստավայրս»:
6 ੬ ਸੋ ਜਦੋਂ ਕਈਆਂ ਦਾ ਉਸ ਵਿੱਚ ਵੜਨਾ ਅਜੇ ਬਾਕੀ ਰਹਿੰਦਾ ਹੈ ਅਤੇ ਜਿਨ੍ਹਾਂ ਨੂੰ ਪਹਿਲਾਂ ਖੁਸ਼ਖਬਰੀ ਸੁਣਾਈ ਗਈ ਸੀ, ਉਹ ਅਣ-ਆਗਿਆਕਾਰੀ ਦੇ ਕਾਰਨ ਉਸ ਵਿੱਚ ਨਾ ਵੜੇ।
Ուրեմն, քանի որ ոմանց կը մնայ հոն մտնել, իսկ անոնք որ նախապէս ստացած էին աւետիսը՝ անհնազանդութեան պատճառով չմտան,
7 ੭ ਤਾਂ ਉਹ ਫਿਰ ਐਨੇ ਸਮੇਂ ਬਾਅਦ ਦਾਊਦ ਦੇ ਦੁਆਰਾ ਕਿਸੇ ਇੱਕ ਦਿਨ ਦੀ ਗੱਲ ਕਰਦਾ ਹੋਇਆ ਉਹ ਨੂੰ ਅੱਜ ਦਾ ਦਿਨ ਕਹਿੰਦਾ ਹੈ ਜਿਵੇਂ ਅੱਗੇ ਕਿਹਾ ਗਿਆ ਸੀ, “ਅੱਜ ਜੇ ਤੁਸੀਂ ਉਹ ਦੀ ਅਵਾਜ਼ ਸੁਣੋ, ਤਾਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ।”
դարձեալ օր մը կը սահմանէ՝ ա՛յնքան ժամանակէ ետք, եւ Դաւիթի բերանով կ՚ըսէ՝ «այսօր», ինչպէս ըսուեցաւ. «Այսօր, եթէ պիտի լսէք անոր ձայնը, մի՛ խստացնէք ձեր սիրտերը»:
8 ੮ ਜੇ ਯਹੋਸ਼ੁਆ ਨੇ ਉਨ੍ਹਾਂ ਨੂੰ ਅਰਾਮ ਦਿੱਤਾ ਹੁੰਦਾ ਤਾਂ ਪਰਮੇਸ਼ੁਰ ਉਹ ਦੇ ਮਗਰੋਂ ਕਿਸੇ ਹੋਰ ਦਿਨ ਦੀ ਗੱਲ ਨਾ ਕਰਦਾ।
Որովհետեւ եթէ Յեսու հանգստացուցած ըլլար զանոնք, ա՛լ անկէ ետք պիտի չխօսէր ուրիշ օրուան մասին:
9 ੯ ਸੋ ਗੱਲ ਇਹ ਹੈ, ਪਰਮੇਸ਼ੁਰ ਦੀ ਪਰਜਾ ਲਈ ਸਬਤ ਦਾ ਅਰਾਮ ਅਜੇ ਬਾਕੀ ਰਹਿੰਦਾ ਹੈ।
Ուրեմն դեռ հանգիստի Շաբաթ մը կը մնայ Աստուծոյ ժողովուրդին.
10 ੧੦ ਕਿਉਂਕਿ ਜਿਹੜਾ ਉਹ ਦੇ ਅਰਾਮ ਵਿੱਚ ਵੜ ਗਿਆ ਉਹ ਨੇ ਵੀ ਆਪ ਆਪਣਿਆਂ ਕੰਮਾਂ ਤੋਂ ਵਿਹਲਿਆਂ ਹੋ ਕੇ ਅਰਾਮ ਕੀਤਾ, ਜਿਵੇਂ ਪਰਮੇਸ਼ੁਰ ਨੇ ਆਪਣਿਆਂ ਕੰਮਾਂ ਤੋਂ।
որովհետեւ ա՛ն որ մտաւ անոր հանգստավայրը, ի՛նք ալ հանգստացաւ իր գործերէն, ինչպէս Աստուած՝ իրեններէն:
11 ੧੧ ਸੋ ਆਓ, ਅਸੀਂ ਉਸ ਅਰਾਮ ਵਿੱਚ ਵੜਨ ਦੀ ਕੋਸ਼ਿਸ਼ ਕਰੀਏ ਕਿ ਕੋਈ ਉਨ੍ਹਾਂ ਵਾਂਗੂੰ ਅਣ-ਆਗਿਆਕਾਰੀ ਦੇ ਕਾਰਨ ਡਿੱਗ ਨਾ ਪਵੇ।
Ուրեմն ջանա՛նք մտնել այդ հանգստավայրը, որպէսզի ո՛չ մէկը իյնայ՝ նոյն անհնազանդութեան օրինակին պէս:
12 ੧੨ ਕਿਉਂ ਜੋ ਪਰਮੇਸ਼ੁਰ ਦਾ ਬਚਨ ਜਿਉਂਦਾ, ਗੁਣਕਾਰ ਅਤੇ ਹਰੇਕ ਦੋਧਾਰੀ ਤਲਵਾਰ ਨਾਲੋਂ ਤਿੱਖਾ ਹੈ ਜੋ ਪ੍ਰਾਣ, ਆਤਮਾ, ਬੰਦ ਬੰਦ ਅਤੇ ਗੁੱਦੇ ਨੂੰ ਅੱਡੋ ਅੱਡ ਕਰ ਕੇ ਵਿੰਨ੍ਹ ਸੁੱਟਦਾ ਹੈ ਅਤੇ ਮਨ ਦੇ ਵਿਚਾਰਾਂ ਅਤੇ ਭਾਵਨਾਵਾਂ ਨੂੰ ਜਾਂਚ ਲੈਂਦਾ ਹੈ।
Որովհետեւ Աստուծոյ խօսքը կենարար է, ազդու, եւ ամէն երկսայրի սուրէ կտրուկ: Ան թափանցելով կը բաժնէ անձն ու հոգին, յօդերը եւ ծուծը. կը քննարկէ սիրտին մտածումներն ու մտադրութիւնները:
13 ੧੩ ਅਤੇ ਸ੍ਰਿਸ਼ਟੀ ਦੀ ਕੋਈ ਰਚਨਾ ਉਸ ਕੋਲੋਂ ਲੁਕੀ ਹੋਈ ਨਹੀਂ ਪਰ ਜਿਸ ਨੂੰ ਅਸੀਂ ਲੇਖਾ ਦੇਣਾ ਹੈ, ਉਹ ਦੇ ਨੇਤਰਾਂ ਦੇ ਅੱਗੇ ਸਾਰੀਆਂ ਵਸਤਾਂ ਪਰਗਟ ਅਤੇ ਖੁੱਲੀਆਂ ਪਈਆਂ ਹਨ।
Չկայ արարած մը՝ որ աներեւոյթ ըլլայ անոր առջեւ, հապա ամէն բան մերկ ու բաց է անոր աչքերուն առջեւ՝ որուն պիտի տանք մեր հաշիւը:
14 ੧੪ ਸੋ ਜਦੋਂ ਸਾਡਾ ਇੱਕ ਮਹਾਂ ਪ੍ਰਧਾਨ ਜਾਜਕ ਹੈ ਜਿਹੜਾ ਅਕਾਸ਼ਾਂ ਤੋਂ ਪਾਰ ਲੰਘ ਗਿਆ ਅਰਥਾਤ ਪਰਮੇਸ਼ੁਰ ਦਾ ਪੁੱਤਰ ਯਿਸੂ, ਤਾਂ ਆਓ ਅਸੀਂ ਆਪਣੇ ਕੀਤੇ ਹੋਏ ਇਕਰਾਰ ਉੱਤੇ ਪੱਕਿਆਂ ਰਹੀਏ।
Ուրեմն, քանի որ ունինք երկինքը անցած մեծ Քահանայապետ մը, Յիսուսը՝ Աստուծոյ Որդին, ամո՛ւր բռնենք մեր դաւանութիւնը:
15 ੧੫ ਕਿਉਂ ਜੋ ਸਾਡਾ ਪ੍ਰਧਾਨ ਜਾਜਕ ਇਹੋ ਜਿਹਾ ਨਹੀਂ ਜੋ ਸਾਡੀਆਂ ਕਮਜ਼ੋਰੀਆਂ ਵਿੱਚ ਸਾਡਾ ਦਰਦੀ ਨਾ ਹੋ ਸਕੇ, ਸਗੋਂ ਸਾਰੀਆਂ ਗੱਲਾਂ ਵਿੱਚ ਸਾਡੇ ਵਾਂਗੂੰ ਪਰਖਿਆ ਗਿਆ ਪਰ ਉਹ ਪਾਪ ਤੋਂ ਰਹਿਤ ਰਿਹਾ।
Արդարեւ մենք չունինք քահանայապետ մը՝ որ անկարող ըլլայ կարեկցիլ մեր տկարութիւններուն, հապա ինք ամէն բանի մէջ փորձուած է մեզի նման, սակայն առանց մեղքի:
16 ੧੬ ਇਸ ਲਈ ਆਓ, ਅਸੀਂ ਕਿਰਪਾ ਦੇ ਸਿੰਘਾਸਣ ਦੇ ਅੱਗੇ ਦਲੇਰੀ ਨਾਲ ਚੱਲੀਏ ਕਿ ਅਸੀਂ ਦਯਾ ਪ੍ਰਾਪਤ ਕਰੀਏ ਅਤੇ ਉਹ ਕਿਰਪਾ ਪਾਈਏ ਜੋ ਸਮੇਂ ਸਿਰ ਸਾਡੀ ਸਹਾਇਤਾ ਕਰੇ।
Ուրեմն համարձակութեա՛մբ մօտենանք շնորհքի գահին, որպէսզի ողորմութիւն ստանանք եւ շնորհք գտնենք՝ պատեհ ատեն օգնելու մեզի: