< ਇਬਰਾਨੀਆਂ ਨੂੰ 5 >
1 ੧ ਹਰੇਕ ਪ੍ਰਧਾਨ ਜਾਜਕ ਜੋ ਮਨੁੱਖਾਂ ਹੀ ਵਿੱਚੋਂ ਲਿਆ ਜਾਂਦਾ ਹੈ ਪਰਮੇਸ਼ੁਰ ਦੇ ਕੰਮਾਂ ਦੇ ਲਈ ਮਨੁੱਖਾਂ ਦੇ ਹੀ ਲਈ ਥਾਪਿਆ ਜਾਂਦਾ ਹੈ, ਤਾਂ ਕਿ ਭੇਟਾਂ ਅਤੇ ਪਾਪਾਂ ਦੇ ਲਈ ਬਲੀਦਾਨ ਚੜ੍ਹਾਵੇ।
Omnis namque Pontifex ex hominibus assumptus, pro hominibus constituitur in iis, quae sunt ad Deum, ut offerat dona, et sacrificia pro peccatis:
2 ੨ ਅਤੇ ਉਹ ਨਦਾਨਾਂ ਅਤੇ ਭੁੱਲਿਆਂ ਹੋਇਆਂ ਦੇ ਨਾਲ ਨਰਮੀ ਕਰ ਸਕਦਾ ਹੈ, ਕਿਉਂ ਜੋ ਉਹ ਆਪ ਵੀ ਕਮਜ਼ੋਰੀਆਂ ਵਿੱਚ ਘੇਰਿਆ ਹੋਇਆ ਰਹਿੰਦਾ ਹੈ।
qui condolere possit iis, qui ignorant, et errant: quoniam et ipse circumdatus est infirmitate:
3 ੩ ਅਤੇ ਇਸੇ ਕਾਰਨ ਜਿਵੇਂ ਪਰਜਾ ਲਈ ਤਿਵੇਂ ਉਹ ਨੂੰ ਆਪਣੇ ਪਾਪਾਂ ਦੇ ਲਈ ਵੀ ਬਲੀ ਚੜ੍ਹਾਉਣੀ ਪੈਂਦੀ ਹੈ।
et propterea debet, quemadmodum pro populo, ita etiam et pro semetipso offerre pro peccatis.
4 ੪ ਅਤੇ ਕੋਈ ਆਪਣੇ ਆਪ ਇਹ ਇੱਜ਼ਤ ਹਾਸਿਲ ਨਹੀਂ ਕਰ ਸਕਦਾ, ਜਦ ਤੱਕ ਹਾਰੂਨ ਦੀ ਤਰ੍ਹਾਂ ਪਰਮੇਸ਼ੁਰ ਵੱਲੋਂ ਬੁਲਾਇਆ ਨਾ ਜਾਵੇ।
Nec quisquam sumit sibi honorem, sed qui vocatur a Deo, tamquam Aaron.
5 ੫ ਇਸੇ ਤਰ੍ਹਾਂ ਮਸੀਹ ਨੇ ਵੀ ਆਪਣੇ ਆਪ ਨੂੰ ਨਹੀਂ ਵਡਿਆਈ ਦਿੱਤੀ ਜੋ ਪ੍ਰਧਾਨ ਜਾਜਕ ਬਣੇ, ਸਗੋਂ ਉਸ ਨੇ ਜਿਸ ਨੇ ਉਹ ਨੂੰ ਆਖਿਆ, - ਤੂੰ ਮੇਰਾ ਪੁੱਤਰ ਹੈਂ, ਮੈਂ ਅੱਜ ਤੈਨੂੰ ਜਨਮ ਦਿੱਤਾ ਹੈ।
Sic et Christus non semetipsum clarificavit ut pontifex fieret: sed qui locutus est ad eum: Filius meus es tu, ego hodie genui te.
6 ੬ ਜਿਵੇਂ ਉਹ ਇੱਕ ਹੋਰ ਥਾਂ ਵਿੱਚ ਆਖਦਾ ਹੈ ਕਿ ਤੂੰ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਸਦਾ ਤੱਕ ਦਾ ਜਾਜਕ ਹੈਂ। (aiōn )
Quemadmodum et in alio loco dicit: Tu es sacerdos in aeternum, secundum ordinem Melchisedech. (aiōn )
7 ੭ ਉਹ ਨੇ ਉਨ੍ਹੀਂ ਦਿਨੀਂ ਜਦੋਂ ਉਹ ਸਰੀਰ ਵਿੱਚ ਸੀ, ਬਹੁਤ ਧਾਂਹਾਂ ਮਾਰ-ਮਾਰ ਕੇ ਅਤੇ ਹੰਝੂਆਂ ਨਾਲ ਬੇਨਤੀਆਂ ਅਤੇ ਮਿੰਨਤਾਂ ਕੀਤੀਆਂ, ਉਸ ਦੇ ਅੱਗੇ ਜਿਹੜਾ ਉਹ ਨੂੰ ਮੌਤ ਤੋਂ ਬਚਾ ਸਕਦਾ ਸੀ ਅਤੇ ਪਰਮੇਸ਼ੁਰ ਦੇ ਡਰ ਵਿੱਚ ਬਣੇ ਰਹਿਣ ਦੇ ਕਾਰਨ ਉਹ ਦੀ ਸੁਣੀ ਗਈ।
Qui in diebus carnis suae preces, supplicationesque ad eum, qui possit illum salvum facere a morte cum clamore valido, et lacrymis offerens, exauditus est pro sua reverentia:
8 ੮ ਅਤੇ ਉਹ ਭਾਵੇਂ ਪੁੱਤਰ ਸੀ ਪਰ ਜਿਹੜੇ ਉਹ ਨੇ ਦੁੱਖ ਭੋਗੇ, ਉਨ੍ਹਾਂ ਤੋਂ ਆਗਿਆਕਾਰੀ ਸਿੱਖੀ।
Et quidem cum esset Filius Dei, didicit ex iis, quae passus est, obedientiam:
9 ੯ ਅਤੇ ਉਹ ਸੰਪੂਰਨ ਹੋ ਕੇ ਉਹਨਾਂ ਸਭਨਾਂ ਦੇ ਲਈ ਜਿਹੜੇ ਆਗਿਆਕਾਰ ਹਨ, ਸਦਾ ਦੇ ਛੁਟਕਾਰੇ ਦਾ ਕਾਰਨ ਹੋਇਆ। (aiōnios )
et consummatus, factus est omnibus obtemperantibus sibi, causa salutis aeternae, (aiōnios )
10 ੧੦ ਕਿ ਉਹ ਪਰਮੇਸ਼ੁਰ ਦੀ ਵੱਲੋਂ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਪ੍ਰਧਾਨ ਜਾਜਕ ਕਰਕੇ ਆਖਿਆ ਗਿਆ।
appellatus a Deo pontifex iuxta ordinem Melchisedech.
11 ੧੧ ਉਹ ਦੇ ਵਿਖੇ ਅਸੀਂ ਬਹੁਤ ਕੁਝ ਆਖਣਾ ਹੈ ਜਿਸ ਦਾ ਅਰਥ ਕਰਨਾ ਔਖਾ ਹੈ ਕਿਉਂਕਿ ਤੁਸੀਂ ਕੰਨਾਂ ਤੋਂ ਬੋਲੇ ਹੋ ਗਏ ਹੋ।
De quo nobis grandis sermo, et interpretabilis ad dicendum: quoniam imbecilles facti estis ad audiendum.
12 ੧੨ ਕਿਉਂ ਜੋ ਬਹੁਤ ਚਿਰ ਹੋਣ ਕਰਕੇ ਤੁਹਾਨੂੰ ਉਪਦੇਸ਼ਕ ਹੋਣਾ ਚਾਹੀਦਾ ਸੀ ਪਰ ਤੁਹਾਨੂੰ ਲੋੜ ਹੈ ਕਿ ਕੋਈ ਤੁਹਾਨੂੰ ਪਰਮੇਸ਼ੁਰ ਦੇ ਬਚਨਾਂ ਦੇ ਮੁੱਢਲੇ ਸਿਧਾਂਤਾਂ ਨੂੰ ਫਿਰ ਸਿਖਾਵੇ ਅਤੇ ਤੁਸੀਂ ਅਜਿਹੇ ਬਣ ਗਏ ਹੋ ਜੋ ਤੁਹਾਨੂੰ ਅੰਨ ਦੀ ਨਹੀਂ ਸਗੋਂ ਦੁੱਧ ਦੀ ਲੋੜ ਪਈ ਹੋਈ ਹੈ!
Etenim cum deberetis magistri esse propter tempus: rursum indigetis ut vos doceamini quae sint elementa exordii sermonum Dei: et facti estis quibus lacte opus sit, non solido cibo.
13 ੧੩ ਹਰੇਕ ਜਿਹੜਾ ਦੁੱਧ ਹੀ ਵਰਤਦਾ ਹੈ ਉਹ ਧਰਮ ਦੇ ਬਚਨ ਤੋਂ ਅਣਜਾਣ ਹੈ ਕਿਉਂਕਿ ਉਹ ਬੱਚਾ ਹੈ।
Omnis enim, qui lactis est particeps, expers est sermonis iustitiae, parvulus enim est.
14 ੧੪ ਪਰ ਅੰਨ ਸਿਆਣਿਆਂ ਲਈ ਹੈ, ਜਿਨ੍ਹਾਂ ਦੀਆਂ ਗਿਆਨ ਇੰਦਰੀਆਂ ਅਭਿਆਸ ਦੇ ਕਾਰਨ ਭਲੇ ਬੁਰੇ ਦੀ ਪਹਿਚਾਣ ਕਰਨ ਵਿੱਚ ਜਾਣਕਾਰ ਹੋ ਗਈਆਂ ਹਨ।
Perfectorum autem est solidus cibus: eorum, qui pro consuetudine exercitatos habent sensus ad discretionem boni ac mali.