< ਇਬਰਾਨੀਆਂ ਨੂੰ 8 >

1 ਹੁਣ ਜਿਹੜੀਆਂ ਗੱਲਾਂ ਅਸੀਂ ਆਖਦੇ ਹਾਂ ਉਨ੍ਹਾਂ ਵਿੱਚੋਂ ਮੁੱਖ ਗੱਲ ਇਹ ਹੈ ਕਿ ਸਾਡਾ ਇਹੋ ਜਿਹਾ ਇੱਕ ਪ੍ਰਧਾਨ ਜਾਜਕ ਹੈ ਜਿਹੜਾ ਸਵਰਗ ਉੱਤੇ ਅੱਤ ਮਹਾਨ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੈ।
κεφαλαιον δε επι τοις λεγομενοις τοιουτον εχομεν αρχιερεα ος εκαθισεν εν δεξια του θρονου της μεγαλωσυνης εν τοις ουρανοις
2 ਉਹ ਪਵਿੱਤਰ ਸਥਾਨ ਦਾ ਅਤੇ ਉਸ ਡੇਰੇ ਦਾ ਸੇਵਕ ਹੈ ਜਿਸ ਨੂੰ ਮਨੁੱਖ ਨੇ ਨਹੀਂ ਸਗੋਂ ਪ੍ਰਭੂ ਨੇ ਖੜ੍ਹਾ ਕੀਤਾ।
των αγιων λειτουργος και της σκηνης της αληθινης ην επηξεν ο κυριος και ουκ ανθρωπος
3 ਹਰੇਕ ਪ੍ਰਧਾਨ ਜਾਜਕ ਭੇਟਾਂ ਅਤੇ ਬਲੀਦਾਨ ਚੜ੍ਹਾਉਣ ਲਈ ਠਹਿਰਾਇਆ ਜਾਂਦਾ ਹੈ, ਇਸ ਕਾਰਨ ਜ਼ਰੂਰੀ ਸੀ ਕਿ ਇਹ ਦੇ ਕੋਲ ਵੀ ਚੜ੍ਹਾਉਣ ਨੂੰ ਕੁਝ ਹੋਵੇ।
πας γαρ αρχιερευς εις το προσφερειν δωρα τε και θυσιας καθισταται οθεν αναγκαιον εχειν τι και τουτον ο προσενεγκη
4 ਜੇ ਉਹ ਧਰਤੀ ਉੱਤੇ ਹੁੰਦਾ ਤਾਂ ਉਹ ਕਦੇ ਵੀ ਜਾਜਕ ਨਾ ਹੁੰਦਾ, ਕਿਉਂਕਿ ਬਿਵਸਥਾ ਦੇ ਅਨੁਸਾਰ ਭੇਟਾਂ ਚੜ੍ਹਾਉਣ ਵਾਲੇ ਇੱਥੇ ਹਨ।
ει μεν γαρ ην επι γης ουδ αν ην ιερευς οντων των ιερεων των προσφεροντων κατα τον νομον τα δωρα
5 ਜਿਹੜੇ ਸਵਰਗੀ ਵਸਤਾਂ ਦੇ ਨਮੂਨੇ ਅਤੇ ਪਰਛਾਵੇਂ ਦੀ ਸੇਵਾ ਉਸੇ ਤਰ੍ਹਾਂ ਕਰਦੇ ਹਨ ਜਿਵੇਂ ਮੂਸਾ ਨੂੰ ਜਦੋਂ ਉਹ ਡੇਰਾ ਬਣਾਉਣ ਲੱਗਾ ਤਾਂ ਪਰਮੇਸ਼ੁਰ ਵੱਲੋਂ ਹੁਕਮ ਮਿਲਿਆ ਕਿ ਵੇਖ, ਸਭ ਕੁਝ ਉਸੇ ਨਮੂਨੇ ਦੇ ਅਨੁਸਾਰ ਬਣਾਈਂ ਜਿਹੜਾ ਤੈਨੂੰ ਪਰਬਤ ਉੱਤੇ ਵਿਖਾਇਆ ਗਿਆ ਸੀ।
οιτινες υποδειγματι και σκια λατρευουσιν των επουρανιων καθως κεχρηματισται μωσης μελλων επιτελειν την σκηνην ορα γαρ φησιν ποιησης παντα κατα τον τυπον τον δειχθεντα σοι εν τω ορει
6 ਪਰ ਹੁਣ ਮਸੀਹ ਨੂੰ ਹੋਰ ਵੀ ਚੰਗੀ ਸੇਵਕਾਈ ਮਿਲੀ ਕਿਉਂਕਿ ਉਹ ਉੱਤਮ ਨੇਮ ਦਾ ਵਿਚੋਲਾ ਹੋਇਆ ਜਿਹੜਾ ਚੰਗੇ ਵਾਇਦਿਆਂ ਉੱਤੇ ਬੰਨ੍ਹਿਆ ਹੋਇਆ ਹੈ।
νυνι δε διαφορωτερας τετευχεν λειτουργιας οσω και κρειττονος εστιν διαθηκης μεσιτης ητις επι κρειττοσιν επαγγελιαις νενομοθετηται
7 ਪਰ ਜੇ ਉਹ ਪਹਿਲਾ ਨੇਮ ਬੇਦੋਸ਼ ਹੁੰਦਾ ਤਾਂ ਦੂਜੇ ਲਈ ਥਾਂ ਨਾ ਲੱਭੀ ਜਾਂਦੀ।
ει γαρ η πρωτη εκεινη ην αμεμπτος ουκ αν δευτερας εζητειτο τοπος
8 ਕਿਉਂ ਜੋ ਉਹ ਉਨ੍ਹਾਂ ਉੱਤੇ ਦੋਸ਼ ਲਾ ਕੇ ਕਹਿੰਦਾ ਹੈ ਕਿ ਵੇਖੋ, ਉਹ ਦਿਨ ਆ ਰਹੇ ਹਨ, ਪ੍ਰਭੂ ਆਖਦਾ ਹੈ, ਕਿ ਮੈਂ ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਨਾਲ ਇੱਕ ਨਵਾਂ ਨੇਮ ਬੰਨ੍ਹਾਂਗਾ,
μεμφομενος γαρ αυτοις λεγει ιδου ημεραι ερχονται λεγει κυριος και συντελεσω επι τον οικον ισραηλ και επι τον οικον ιουδα διαθηκην καινην
9 ਉਸ ਨੇਮ ਵਾਂਗੂੰ ਨਹੀਂ, ਜਿਹੜਾ ਮੈਂ ਉਹਨਾਂ ਦੇ ਪੁਰਖਿਆਂ ਨਾਲ ਉਸ ਦਿਨ ਬੰਨ੍ਹਿਆ ਸੀ ਜਿਸ ਦਿਨ ਮੈਂ ਉਹਨਾਂ ਦਾ ਹੱਥ ਫੜ੍ਹਿਆ ਕਿ ਉਹਨਾਂ ਨੂੰ ਮਿਸਰ ਦੇਸ ਵਿੱਚੋਂ ਬਾਹਰ ਲਿਆਵਾਂ, ਉਹ ਤਾਂ ਮੇਰੇ ਨਾਮ ਉੱਤੇ ਕਾਇਮ ਨਾ ਰਹੇ, ਅਤੇ ਮੈਂ ਉਹਨਾਂ ਦੀ ਕੁਝ ਪਰਵਾਹ ਨਾ ਕੀਤੀ, ਪ੍ਰਭੂ ਆਖਦਾ ਹੈ।
ου κατα την διαθηκην ην εποιησα τοις πατρασιν αυτων εν ημερα επιλαβομενου μου της χειρος αυτων εξαγαγειν αυτους εκ γης αιγυπτου οτι αυτοι ουκ ενεμειναν εν τη διαθηκη μου καγω ημελησα αυτων λεγει κυριος
10 ੧੦ ਇਹ ਉਹ ਨੇਮ ਹੈ ਜਿਹੜਾ ਮੈਂ ਇਸਰਾਏਲ ਦੇ ਘਰਾਣੇ ਨਾਲ ਬੰਨ੍ਹਾਂਗਾ, ਉਨ੍ਹਾਂ ਦਿਨਾਂ ਦੇ ਬਾਅਦ, ਪ੍ਰਭੂ ਆਖਦਾ ਹੈ, ਮੈਂ ਆਪਣੀ ਬਿਵਸਥਾ ਉਹਨਾਂ ਦੇ ਮਨਾਂ ਵਿੱਚ ਪਾਵਾਂਗਾ, ਅਤੇ ਉਹਨਾਂ ਦਿਆਂ ਦਿਲਾਂ ਉੱਤੇ ਉਨ੍ਹਾਂ ਨੂੰ ਲਿਖਾਂਗਾ। ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ।
οτι αυτη η διαθηκη ην διαθησομαι τω οικω ισραηλ μετα τας ημερας εκεινας λεγει κυριος διδους νομους μου εις την διανοιαν αυτων και επι καρδιας αυτων επιγραψω αυτους και εσομαι αυτοις εις θεον και αυτοι εσονται μοι εις λαον
11 ੧੧ ਹਰ ਕੋਈ ਆਪਣੇ ਦੇਸ ਵਾਲਿਆਂ ਨੂੰ ਅਤੇ ਆਪਣੇ ਭਾਈ ਨੂੰ ਨਹੀਂ ਸਿਖਾਵੇਗਾ, ਕਿ ਤੁਸੀਂ ਪ੍ਰਭੂ ਨੂੰ ਜਾਣੋ, ਕਿਉਂ ਜੋ ਸਾਰੇ ਮੈਨੂੰ ਜਾਨਣਗੇ, ਉਹਨਾਂ ਦੇ ਛੋਟੇ ਤੋਂ ਲੈ ਕੇ ਵੱਡੇ ਤੱਕ।
και ου μη διδαξωσιν εκαστος τον πλησιον αυτου και εκαστος τον αδελφον αυτου λεγων γνωθι τον κυριον οτι παντες ειδησουσιν με απο μικρου αυτων εως μεγαλου αυτων
12 ੧੨ ਮੈਂ ਤਾਂ ਉਹਨਾਂ ਦੇ ਕੁਧਰਮਾਂ ਉੱਤੇ ਤਰਸਵਾਨ ਹੋਵਾਂਗਾ, ਅਤੇ ਉਹਨਾਂ ਦੇ ਪਾਪਾਂ ਨੂੰ ਫੇਰ ਕਦੇ ਚੇਤੇ ਨਾ ਕਰਾਂਗਾ।
οτι ιλεως εσομαι ταις αδικιαις αυτων και των αμαρτιων αυτων και των ανομιων αυτων ου μη μνησθω ετι
13 ੧੩ ਜਦੋਂ ਉਹ ਨੇ ਨਵਾਂ ਨੇਮ ਆਖਿਆ ਤਾਂ ਪਹਿਲੇ ਨੂੰ ਪੁਰਾਣਾ ਠਹਿਰਾਇਆ ਹੈ। ਪਰ ਜੋ ਕੁਝ ਪੁਰਾਣਾ ਹੋਇਆ ਅਤੇ ਬਹੁਤ ਸਮੇਂ ਤੋਂ ਹੈ ਉਹ ਅਲੋਪ ਹੋਣ ਦੇ ਨੇੜੇ ਹੈ।
εν τω λεγειν καινην πεπαλαιωκεν την πρωτην το δε παλαιουμενον και γηρασκον εγγυς αφανισμου

< ਇਬਰਾਨੀਆਂ ਨੂੰ 8 >