< ਇਬਰਾਨੀਆਂ ਨੂੰ 8 >
1 ੧ ਹੁਣ ਜਿਹੜੀਆਂ ਗੱਲਾਂ ਅਸੀਂ ਆਖਦੇ ਹਾਂ ਉਨ੍ਹਾਂ ਵਿੱਚੋਂ ਮੁੱਖ ਗੱਲ ਇਹ ਹੈ ਕਿ ਸਾਡਾ ਇਹੋ ਜਿਹਾ ਇੱਕ ਪ੍ਰਧਾਨ ਜਾਜਕ ਹੈ ਜਿਹੜਾ ਸਵਰਗ ਉੱਤੇ ਅੱਤ ਮਹਾਨ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੈ।
Capitulum autem super ea quæ dicuntur: Talem habemus pontificem, qui consedit in dextera sedis magnitudinis in cælis,
2 ੨ ਉਹ ਪਵਿੱਤਰ ਸਥਾਨ ਦਾ ਅਤੇ ਉਸ ਡੇਰੇ ਦਾ ਸੇਵਕ ਹੈ ਜਿਸ ਨੂੰ ਮਨੁੱਖ ਨੇ ਨਹੀਂ ਸਗੋਂ ਪ੍ਰਭੂ ਨੇ ਖੜ੍ਹਾ ਕੀਤਾ।
sanctorum minister, et tabernaculi veri, quod fixit Dominus, et non homo.
3 ੩ ਹਰੇਕ ਪ੍ਰਧਾਨ ਜਾਜਕ ਭੇਟਾਂ ਅਤੇ ਬਲੀਦਾਨ ਚੜ੍ਹਾਉਣ ਲਈ ਠਹਿਰਾਇਆ ਜਾਂਦਾ ਹੈ, ਇਸ ਕਾਰਨ ਜ਼ਰੂਰੀ ਸੀ ਕਿ ਇਹ ਦੇ ਕੋਲ ਵੀ ਚੜ੍ਹਾਉਣ ਨੂੰ ਕੁਝ ਹੋਵੇ।
Omnis enim pontifex ad offerendum munera, et hostias constituitur: unde necesse est et hunc habere aliquid, quod offerat.
4 ੪ ਜੇ ਉਹ ਧਰਤੀ ਉੱਤੇ ਹੁੰਦਾ ਤਾਂ ਉਹ ਕਦੇ ਵੀ ਜਾਜਕ ਨਾ ਹੁੰਦਾ, ਕਿਉਂਕਿ ਬਿਵਸਥਾ ਦੇ ਅਨੁਸਾਰ ਭੇਟਾਂ ਚੜ੍ਹਾਉਣ ਵਾਲੇ ਇੱਥੇ ਹਨ।
Si ergo esset super terram, nec esset sacerdos: cum essent qui offerent secundum legem munera,
5 ੫ ਜਿਹੜੇ ਸਵਰਗੀ ਵਸਤਾਂ ਦੇ ਨਮੂਨੇ ਅਤੇ ਪਰਛਾਵੇਂ ਦੀ ਸੇਵਾ ਉਸੇ ਤਰ੍ਹਾਂ ਕਰਦੇ ਹਨ ਜਿਵੇਂ ਮੂਸਾ ਨੂੰ ਜਦੋਂ ਉਹ ਡੇਰਾ ਬਣਾਉਣ ਲੱਗਾ ਤਾਂ ਪਰਮੇਸ਼ੁਰ ਵੱਲੋਂ ਹੁਕਮ ਮਿਲਿਆ ਕਿ ਵੇਖ, ਸਭ ਕੁਝ ਉਸੇ ਨਮੂਨੇ ਦੇ ਅਨੁਸਾਰ ਬਣਾਈਂ ਜਿਹੜਾ ਤੈਨੂੰ ਪਰਬਤ ਉੱਤੇ ਵਿਖਾਇਆ ਗਿਆ ਸੀ।
qui exemplari, et umbræ deserviunt cælestium. Sicut responsum est Moysi, cum consummaret tabernaculum: Vide (inquit) omnia facito secundum exemplar, quod tibi ostensum est in monte.
6 ੬ ਪਰ ਹੁਣ ਮਸੀਹ ਨੂੰ ਹੋਰ ਵੀ ਚੰਗੀ ਸੇਵਕਾਈ ਮਿਲੀ ਕਿਉਂਕਿ ਉਹ ਉੱਤਮ ਨੇਮ ਦਾ ਵਿਚੋਲਾ ਹੋਇਆ ਜਿਹੜਾ ਚੰਗੇ ਵਾਇਦਿਆਂ ਉੱਤੇ ਬੰਨ੍ਹਿਆ ਹੋਇਆ ਹੈ।
Nunc autem melius sortitus est ministerium, quanto et melioris testamenti mediator est, quod in melioribus repromissionibus sancitum est.
7 ੭ ਪਰ ਜੇ ਉਹ ਪਹਿਲਾ ਨੇਮ ਬੇਦੋਸ਼ ਹੁੰਦਾ ਤਾਂ ਦੂਜੇ ਲਈ ਥਾਂ ਨਾ ਲੱਭੀ ਜਾਂਦੀ।
Nam si illud prius culpa vacasset, non utique secundi locus inquireretur.
8 ੮ ਕਿਉਂ ਜੋ ਉਹ ਉਨ੍ਹਾਂ ਉੱਤੇ ਦੋਸ਼ ਲਾ ਕੇ ਕਹਿੰਦਾ ਹੈ ਕਿ ਵੇਖੋ, ਉਹ ਦਿਨ ਆ ਰਹੇ ਹਨ, ਪ੍ਰਭੂ ਆਖਦਾ ਹੈ, ਕਿ ਮੈਂ ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਨਾਲ ਇੱਕ ਨਵਾਂ ਨੇਮ ਬੰਨ੍ਹਾਂਗਾ,
Vituperans enim eos dicit: Ecce dies venient, dicit Dominus: et consummabo super domum Israël, et super domum Juda, testamentum novum,
9 ੯ ਉਸ ਨੇਮ ਵਾਂਗੂੰ ਨਹੀਂ, ਜਿਹੜਾ ਮੈਂ ਉਹਨਾਂ ਦੇ ਪੁਰਖਿਆਂ ਨਾਲ ਉਸ ਦਿਨ ਬੰਨ੍ਹਿਆ ਸੀ ਜਿਸ ਦਿਨ ਮੈਂ ਉਹਨਾਂ ਦਾ ਹੱਥ ਫੜ੍ਹਿਆ ਕਿ ਉਹਨਾਂ ਨੂੰ ਮਿਸਰ ਦੇਸ ਵਿੱਚੋਂ ਬਾਹਰ ਲਿਆਵਾਂ, ਉਹ ਤਾਂ ਮੇਰੇ ਨਾਮ ਉੱਤੇ ਕਾਇਮ ਨਾ ਰਹੇ, ਅਤੇ ਮੈਂ ਉਹਨਾਂ ਦੀ ਕੁਝ ਪਰਵਾਹ ਨਾ ਕੀਤੀ, ਪ੍ਰਭੂ ਆਖਦਾ ਹੈ।
non secundum testamentum quod feci patribus eorum in die qua apprehendi manum eorum ut educerem illos de terra Ægypti: quoniam ipsi non permanserunt in testamento meo: et ego neglexi eos, dicit Dominus.
10 ੧੦ ਇਹ ਉਹ ਨੇਮ ਹੈ ਜਿਹੜਾ ਮੈਂ ਇਸਰਾਏਲ ਦੇ ਘਰਾਣੇ ਨਾਲ ਬੰਨ੍ਹਾਂਗਾ, ਉਨ੍ਹਾਂ ਦਿਨਾਂ ਦੇ ਬਾਅਦ, ਪ੍ਰਭੂ ਆਖਦਾ ਹੈ, ਮੈਂ ਆਪਣੀ ਬਿਵਸਥਾ ਉਹਨਾਂ ਦੇ ਮਨਾਂ ਵਿੱਚ ਪਾਵਾਂਗਾ, ਅਤੇ ਉਹਨਾਂ ਦਿਆਂ ਦਿਲਾਂ ਉੱਤੇ ਉਨ੍ਹਾਂ ਨੂੰ ਲਿਖਾਂਗਾ। ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ।
Quia hoc est testamentum quod disponam domui Israël post dies illos, dicit Dominus: dando leges meas in mentem eorum, et in corde eorum superscribam eas: et ero eis in Deum, et ipsi erunt mihi in populum:
11 ੧੧ ਹਰ ਕੋਈ ਆਪਣੇ ਦੇਸ ਵਾਲਿਆਂ ਨੂੰ ਅਤੇ ਆਪਣੇ ਭਾਈ ਨੂੰ ਨਹੀਂ ਸਿਖਾਵੇਗਾ, ਕਿ ਤੁਸੀਂ ਪ੍ਰਭੂ ਨੂੰ ਜਾਣੋ, ਕਿਉਂ ਜੋ ਸਾਰੇ ਮੈਨੂੰ ਜਾਨਣਗੇ, ਉਹਨਾਂ ਦੇ ਛੋਟੇ ਤੋਂ ਲੈ ਕੇ ਵੱਡੇ ਤੱਕ।
et non docebit unusquisque proximum suum, et unusquisque fratrem suum, dicens: Cognosce Dominum: quoniam omnes scient me a minore usque ad majorem eorum:
12 ੧੨ ਮੈਂ ਤਾਂ ਉਹਨਾਂ ਦੇ ਕੁਧਰਮਾਂ ਉੱਤੇ ਤਰਸਵਾਨ ਹੋਵਾਂਗਾ, ਅਤੇ ਉਹਨਾਂ ਦੇ ਪਾਪਾਂ ਨੂੰ ਫੇਰ ਕਦੇ ਚੇਤੇ ਨਾ ਕਰਾਂਗਾ।
quia propitius ero iniquitatibus eorum, et peccatorum eorum jam non memorabor.
13 ੧੩ ਜਦੋਂ ਉਹ ਨੇ ਨਵਾਂ ਨੇਮ ਆਖਿਆ ਤਾਂ ਪਹਿਲੇ ਨੂੰ ਪੁਰਾਣਾ ਠਹਿਰਾਇਆ ਹੈ। ਪਰ ਜੋ ਕੁਝ ਪੁਰਾਣਾ ਹੋਇਆ ਅਤੇ ਬਹੁਤ ਸਮੇਂ ਤੋਂ ਹੈ ਉਹ ਅਲੋਪ ਹੋਣ ਦੇ ਨੇੜੇ ਹੈ।
Dicendo autem novum: veteravit prius. Quod autem antiquatur, et senescit, prope interitum est.