< ਇਬਰਾਨੀਆਂ ਨੂੰ 9 >
1 ੧ ਪਹਿਲੇ ਨੇਮ ਵਿੱਚ ਵੀ ਸੇਵਾ ਦੇ ਨਿਯਮ ਸਨ ਅਤੇ ਇੱਕ ਸੰਸਾਰ ਦਾ ਪਵਿੱਤਰ ਸਥਾਨ ਸੀ।
첫 언약에도 섬기는 예법과 세상에 속한 성소가 있더라
2 ੨ ਕਿਉਂ ਜੋ ਇੱਕ ਡੇਰਾ ਬਣਾਇਆ ਗਿਆ ਅਰਥਾਤ ਪਹਿਲਾ, ਜਿਸ ਦੇ ਵਿੱਚ ਸ਼ਮਾਦਾਨ, ਮੇਜ਼ ਅਤੇ ਹਜ਼ੂਰੀ ਦੀਆਂ ਰੋਟੀਆਂ ਸਨ। ਇਹ ਪਵਿੱਤਰ ਸਥਾਨ ਅਖਵਾਉਂਦਾ ਹੈ।
예비한 첫 장막이 있고 그 안에 등대와 상과 진설병이 있으니 이는 성소라 일컫고
3 ੩ ਅਤੇ ਦੂਜੇ ਪੜਦੇ ਦੇ ਅੰਦਰ ਉਹ ਡੇਰਾ ਸੀ ਜਿਹੜਾ ਅੱਤ ਪਵਿੱਤਰ ਸਥਾਨ ਅਖਵਾਉਂਦਾ ਹੈ।
또 둘째 휘장 뒤에 있는 장막을 지성소라 일컫나니
4 ੪ ਜਿਸ ਦੇ ਵਿੱਚ ਧੂਪ ਦੀ ਵੇਦੀ ਸੀ ਜੋ ਸੁਨਿਹਰੀ ਸੀ ਅਤੇ ਨੇਮ ਦਾ ਸੰਦੂਕ ਜਿਹੜਾ ਆਲੇ ਦੁਆਲਿਓਂ ਸੋਨੇ ਨਾਲ ਮੜ੍ਹਿਆ ਹੋਇਆ ਸੀ ਜਿਸ ਵਿੱਚ ਮੰਨਾ ਭਰਿਆ ਹੋਇਆ ਇੱਕ ਸੋਨੇ ਦਾ ਡੱਬਾ ਅਤੇ ਹਾਰੂਨ ਦੀ ਸੋਟੀ ਸੀ ਜਿਸ ਵਿੱਚੋਂ ਫੁੱਲ ਅਤੇ ਫਲ ਨਿੱਕਲ ਆਏ ਸਨ ਅਤੇ ਨੇਮ ਦੀਆਂ ਪੱਟੀਆਂ ਸਨ।
금향로와 사면을 금으로 싼 언약궤가 있고 그 안에 만나를 담은 금항아리와 아론의 싹 난 지팡이와 언약의 비석들이 있고
5 ੫ ਅਤੇ ਉਹ ਦੇ ਉੱਪਰ ਤੇਜ ਦੇ ਕਰੂਬੀ ਸਨ ਜਿਨ੍ਹਾਂ ਪ੍ਰਾਸਚਿਤ ਦੇ ਥਾਂ ਉੱਤੇ ਛਾਇਆ ਕੀਤੀ ਹੋਈ ਸੀ, ਜਿਨ੍ਹਾਂ ਵਸਤਾਂ ਦੇ ਇੱਕ-ਇੱਕ ਕਰਕੇ ਬਿਆਨ ਕਰਨ ਦਾ ਹੁਣ ਸਮਾਂ ਨਹੀਂ।
그 위에 속죄소를 덮는 영광의 그룹들이 있으니 이것들에 관하여는 이제 낱낱이 말할 수 없노라
6 ੬ ਸੋ ਜਦੋਂ ਇਹ ਵਸਤਾਂ ਇਸ ਤਰ੍ਹਾਂ ਤਿਆਰ ਕੀਤੀਆਂ ਗਈਆਂ ਤਾਂ ਪਹਿਲੇ ਡੇਰੇ ਦੇ ਵਿੱਚ ਜਾਜਕ ਨਿੱਤ ਜਾ ਕੇ ਸੇਵਾ ਦੇ ਕੰਮ ਪੂਰੇ ਕਰਦੇ ਸਨ।
이 모든 것을 이같이 예비하였으니 제사장들이 항상 첫 장막에 들어가 섬기는 예를 행하고
7 ੭ ਪਰ ਦੂਜੇ ਦੇ ਅੰਦਰ ਇਕੱਲਾ ਪ੍ਰਧਾਨ ਜਾਜਕ ਸਾਲ ਦੇ ਇੱਕ ਦਿਨ ਇੱਕ ਵਾਰੀ ਜਾਂਦਾ ਹੁੰਦਾ ਸੀ ਪਰ ਲਹੂ ਬਹਾਏ ਬਿਨ੍ਹਾਂ ਨਹੀਂ ਜਿਸ ਨੂੰ ਆਪਣੀਆਂ ਅਤੇ ਪਰਜਾ ਦੀਆਂ ਗਲਤੀਆਂ ਲਈ ਚੜ੍ਹਾਉਂਦਾ ਸੀ।
오직 둘째 장막은 대제사장이 홀로 일년 일차씩 들어 가로되 피 없이는 아니하나니 이 피는 자기와 백성의 허물을 위하여 드리는 것이라
8 ੮ ਇਸ ਤੋਂ ਪਵਿੱਤਰ ਆਤਮਾ ਇਹ ਦੱਸਦਾ ਸੀ ਕਿ ਜਦੋਂ ਤੱਕ ਪਵਿੱਤਰ ਡੇਰਾ ਖੜ੍ਹਾ ਹੈ ਉਸ ਸਮੇਂ ਤੱਕ ਪਵਿੱਤਰ ਸਥਾਨਾਂ ਦਾ ਰਾਹ ਪ੍ਰਗਟ ਨਹੀਂ ਹੈ।
성령이 이로써 보이신 것은 첫 장막이 서 있을 동안에 성소에 들어가는 길이 아직 나타나지 아니한 것이라
9 ੯ ਇਹ ਤੰਬੂ ਵਰਤਮਾਨ ਸਮੇਂ ਲਈ ਇੱਕ ਦ੍ਰਿਸ਼ਟਾਂਤ ਹੈ ਜਿਸ ਦੇ ਅਨੁਸਾਰ ਇਸ ਤਰ੍ਹਾਂ ਦੀਆਂ ਭੇਟਾਂ ਅਤੇ ਬਲੀਦਾਨ ਚੜ੍ਹਾਏ ਜਾਂਦੇ ਸਨ, ਜੋ ਬੰਦਗੀ ਕਰਨ ਵਾਲੇ ਦੇ ਵਿਵੇਕ ਨੂੰ ਸ਼ੁੱਧ ਨਹੀਂ ਕਰ ਸਕਦੇ।
이 장막은 현재까지의 비유니 이에 의지하여 드리는 예물과 제사가 섬기는 자로 그 양심상으로 온전케 할 수 없나니
10 ੧੦ ਇਹ ਖਾਣ-ਪੀਣ ਅਤੇ ਭਾਂਤ-ਭਾਂਤ ਦੇ ਰਸਮੀ ਇਸ਼ਨਾਨ ਦੇ ਨਾਲ ਬਹੁਤ ਸਾਰੇ ਸਰੀਰਕ ਨਿਯਮ ਸਨ ਜਿਹੜੇ ਸੁਧਾਰ ਦੇ ਸਮੇਂ ਤੱਕ ਠਹਿਰਾਏ ਗਏ ਸਨ।
이런 것은 먹고 마시는 것과 여러 가지 씻는 것과 함께 육체의 예법만 되어 개혁할 때까지 맡겨 둔 것이니라
11 ੧੧ ਪਰ ਜਦੋਂ ਮਸੀਹ ਆਉਣ ਵਾਲੀਆਂ ਉੱਤਮ ਵਸਤਾਂ ਦਾ ਪ੍ਰਧਾਨ ਜਾਜਕ ਹੋ ਕੇ ਆਇਆ ਤਾਂ ਪਹਿਲੇ ਨਾਲੋਂ ਉਸ ਵੱਡੇ ਅਤੇ ਪੂਰਨ ਤੰਬੂ ਦੇ ਰਾਹੀਂ ਜੋ ਹੱਥਾਂ ਦਾ ਬਣਾਇਆ ਹੋਇਆ ਨਹੀਂ ਅਰਥਾਤ ਇਸ ਸਰਿਸ਼ਟੀ ਦਾ ਨਹੀਂ ਹੈ।
그리스도께서 장래 좋은 일의 대제사장으로 오사 손으로 짓지 아니한 곧 이 창조에 속하지 아니한 더 크고 온전한 장막으로 말미암아
12 ੧੨ ਉਹ ਬੱਕਰਿਆਂ ਅਤੇ ਵੱਛਿਆਂ ਦੇ ਲਹੂ ਦੇ ਰਾਹੀਂ ਨਹੀਂ ਸਗੋਂ ਆਪਣੇ ਹੀ ਲਹੂ ਦੇ ਰਾਹੀਂ ਪਵਿੱਤਰ ਸਥਾਨਾਂ ਦੇ ਅੰਦਰ ਸਦੀਪਕ ਛੁਟਕਾਰਾ ਕਮਾ ਕੇ ਇੱਕੋ ਵਾਰ ਅੰਦਰ ਗਿਆ। (aiōnios )
염소와 송아지의 피로 아니하고 오직 자기 피로 영원한 속죄를 이루사 단번에 성소에 들어가셨느니라 (aiōnios )
13 ੧੩ ਕਿਉਂਕਿ ਜੇ ਬੱਕਰਿਆਂ ਅਤੇ ਵੱਛਿਆਂ ਦਾ ਲਹੂ ਅਤੇ ਵਹਿੜ ਦੀ ਸੁਆਹ ਜਿਹੜੀ ਭਰਿਸ਼ਟ ਲੋਕਾਂ ਉੱਤੇ ਛਿੜਕੀ ਜਾਵੇ ਸਰੀਰ ਦੇ ਸ਼ੁੱਧ ਕਰਨ ਲਈ ਪਵਿੱਤਰ ਕਰਦੀ ਹੈ
염소와 황소의 피와 및 암송아지의 재로 부정한 자에게 뿌려 그 육체를 정결케 하여 거룩케 하거든
14 ੧੪ ਤਾਂ ਕਿੰਨ੍ਹਾਂ ਹੀ ਵੱਧ ਮਸੀਹ ਦਾ ਲਹੂ ਜਿਸ ਨੇ ਸਦੀਪਕ ਆਤਮਾ ਦੇ ਰਾਹੀਂ ਆਪਣੇ ਆਪ ਨੂੰ ਦੋਸ਼ ਰਹਿਤ ਪਰਮੇਸ਼ੁਰ ਦੇ ਅੱਗੇ ਚੜ੍ਹਾਇਆ ਤੁਹਾਡੇ ਵਿਵੇਕ ਨੂੰ ਮੁਰਦਿਆਂ ਕੰਮਾਂ ਤੋਂ ਸ਼ੁੱਧ ਕਰੇਗਾ ਕਿ ਤੁਸੀਂ ਜਿਉਂਦੇ ਪਰਮੇਸ਼ੁਰ ਦੀ ਬੰਦਗੀ ਕਰੋ। (aiōnios )
하물며 영원하신 성령으로 말미암아 흠 없는 자기를 하나님께 드린 그리스도의 피가 어찌 너희 양심으로 죽은 행실에서 깨끗하게하고 살아계신 하나님을 섬기게 못하겠느뇨 (aiōnios )
15 ੧੫ ਇਸੇ ਕਾਰਨ ਉਹ ਨਵੇਂ ਨੇਮ ਦਾ ਵਿਚੋਲਾ ਹੈ ਕਿਉਂਕਿ ਇੱਕ ਮੌਤ ਹੋਈ ਹੈ ਜਿਹੜੀ ਪਹਿਲੇ ਨੇਮ ਦੇ ਅਪਰਾਧਾਂ ਤੋਂ ਛੁਡਾਉਂਦੀ ਹੈ ਕਿ ਉਹ ਜਿਹੜੇ ਸੱਦੇ ਹੋਏ ਹਨ ਸਦੀਪਕ ਕਾਲ ਦੇ ਵਿਰਸੇ ਦੇ ਵਾਇਦੇ ਨੂੰ ਪ੍ਰਾਪਤ ਕਰਨ। (aiōnios )
이를 인하여 그는 새 언약의 중보니 이는 첫 언약 때에 범한 죄를 속하려고 죽으사 부르심을 입은 자로 하여금 영원한 기업의 약속을 얻게 하려 하심이니라 (aiōnios )
16 ੧੬ ਜਿੱਥੇ ਵਸੀਅਤ ਹੈ ਉੱਥੇ ਉਹ ਦੇ ਕਰਨ ਵਾਲੇ ਦੀ ਮੌਤ ਨੂੰ ਸਾਬਤ ਕਰਨਾ ਪੈਂਦਾ ਹੈ।
유언은 유언한 자가 죽어야 되나니
17 ੧੭ ਕਿਉਂ ਜੋ ਵਸੀਅਤ ਤਾਂ ਹੀ ਪੱਕੀ ਹੁੰਦੀ ਹੈ ਜਦੋਂ ਮੌਤ ਹੋਈ ਹੋਵੇ ਅਤੇ ਜਿੰਨਾਂ ਚਿਰ ਵਸੀਅਤ ਕਰਨ ਵਾਲਾ ਜਿਉਂਦਾ ਹੈ ਉਹ ਕਿਸੇ ਕੰਮ ਦੀ ਨਹੀਂ ਹੈ।
유언은 그 사람이 죽은 후에야 견고한즉 유언한 자가 살았을 때에는 언제든지 효력이 없느니라
18 ੧੮ ਇਸ ਕਰਕੇ ਪਹਿਲਾ ਨੇਮ ਵੀ ਲਹੂ ਬਿਨ੍ਹਾਂ ਨਹੀਂ ਕੀਤਾ ਗਿਆ।
이러므로 첫 언약도 피 없이 세운 것이 아니니
19 ੧੯ ਕਿਉਂਕਿ ਜਦੋਂ ਮੂਸਾ ਦੀ ਬਿਵਸਥਾ ਦੇ ਅਨੁਸਾਰ ਸਾਰੀ ਪਰਜਾ ਨੂੰ ਹਰੇਕ ਹੁਕਮ ਸੁਣਾ ਦਿੱਤਾ ਤਾਂ ਵੱਛਿਆਂ ਅਤੇ ਬੱਕਰਿਆਂ ਦਾ ਲਹੂ, ਪਾਣੀ, ਕਿਰਮਚੀ ਉੱਨ ਅਤੇ ਜ਼ੂਫੇ ਨਾਲ ਲੈ ਕੇ ਉਸ ਪੁਸਤਕ ਅਤੇ ਸਾਰਿਆਂ ਲੋਕਾਂ ਉੱਤੇ ਛਿੜਕ ਕੇ ਆਖਿਆ
모세가 율법대로 모든 계명을 온 백성에게 말한 후에 송아지와 염소의 피와 및 물과 붉은 양털과 우슬초를 취하여 그 책과 온 백성에게 뿌려
20 ੨੦ ਭਈ ਇਹ ਉਸ ਨੇਮ ਦਾ ਲਹੂ ਹੈ ਜਿਸ ਦਾ ਪਰਮੇਸ਼ੁਰ ਨੇ ਤੁਹਾਨੂੰ ਹੁਕਮ ਦਿੱਤਾ।
이르되 이는 하나님이 너희에게 명하신 언약의 피라 하고
21 ੨੧ ਅਤੇ ਇਸੇ ਤਰ੍ਹਾਂ ਉਹ ਨੇ ਡੇਰੇ ਉੱਤੇ ਅਤੇ ਸੇਵਕਾਈ ਦੀ ਸਾਰੀ ਸਮੱਗਰੀ ਉੱਤੇ ਲਹੂ ਛਿੜਕਿਆ।
또한 이와 같이 피로써 장막과 섬기는 일에 쓰는 모든 그릇에 뿌렸느니라
22 ੨੨ ਅਤੇ ਬਿਵਸਥਾ ਦੇ ਅਨੁਸਾਰ ਲੱਗਭਗ ਸਾਰੀਆਂ ਵਸਤਾਂ ਲਹੂ ਨਾਲ ਸ਼ੁੱਧ ਕੀਤੀਆਂ ਜਾਂਦੀਆਂ ਹਨ ਅਤੇ ਬਿਨ੍ਹਾਂ ਲਹੂ ਬਹਾਏ ਮਾਫ਼ੀ ਹੁੰਦੀ ਹੀ ਨਹੀਂ।
율법을 좇아 거의 모든 물건이 피로써 정결케 되나니 피흘림이 없은즉 사함이 없느니라
23 ੨੩ ਸੋ ਜ਼ਰੂਰੀ ਸੀ ਕਿ ਸਵਰਗ ਵਿਚਲੀਆਂ ਵਸਤਾਂ ਦੇ ਨਮੂਨੇ ਇਨ੍ਹਾਂ ਨਾਲ, ਪਰ ਸਵਰਗੀ ਵਸਤਾਂ ਆਪ ਹੀ ਇਨ੍ਹਾਂ ਤੋਂ ਉੱਤਮ ਬਲੀਦਾਨਾਂ ਨਾਲ ਸ਼ੁੱਧ ਕੀਤੀਆਂ ਜਾਣ।
그러므로 하늘에 있는 것들의 모형은 이런 것들로써 정결케 할 필요가 있었으나 하늘에 있는 그것들은 이런 것들보다 더 좋은 제물로 할지니라
24 ੨੪ ਕਿਉਂ ਜੋ ਮਸੀਹ ਹੱਥਾਂ ਦੇ ਬਣਾਏ ਹੋਏ ਪਵਿੱਤਰ ਸਥਾਨ ਵਿੱਚ ਜਿਹੜਾ ਅਸਲ ਦੀ ਨਕਲ ਹੈ ਨਹੀਂ ਗਿਆ ਸਗੋਂ ਸਵਰਗ ਵਿੱਚ ਹੀ ਗਿਆ ਕਿ ਹੁਣ ਸਾਡੇ ਲਈ ਪਰਮੇਸ਼ੁਰ ਦੇ ਅੱਗੇ ਪੇਸ਼ ਹੋਵੇ।
그리스도께서는 참 것의 그림자인 손으로 만든 성소에 들어가지 아니하시고 오직 참 하늘에 들어가사 이제 우리를 위하여 하나님앞에 나타나시고
25 ੨੫ ਅਤੇ ਇਹ ਨਹੀਂ ਕਿ ਉਹ ਆਪਣੇ ਆਪ ਨੂੰ ਵਾਰ-ਵਾਰ ਚੜ੍ਹਾਵੇ ਜਿਵੇਂ ਪ੍ਰਧਾਨ ਜਾਜਕ ਪਵਿੱਤਰ ਸਥਾਨ ਦੇ ਅੰਦਰ ਹਰ ਸਾਲ ਲਹੂ ਲੈ ਕੇ ਜਾਂਦਾ ਹੁੰਦਾ ਸੀ।
대제사장이 해마다 다른 것의 피로써 성소에 들어가는 것같이 자주 자기를 드리려고 아니하실지니
26 ੨੬ ਇਸ ਤਰ੍ਹਾਂ ਉਹ ਨੂੰ ਜਗਤ ਦੇ ਮੁੱਢੋਂ ਵਾਰ-ਵਾਰ ਦੁੱਖ ਭੋਗਣਾ ਪੈਂਦਾ ਸੀ। ਪਰ ਹੁਣ ਜੁੱਗਾਂ ਦੇ ਅੰਤ ਵਿੱਚ ਉਹ ਇੱਕੋ ਵਾਰ ਪਰਗਟ ਹੋਇਆ ਹੈ ਕਿ ਆਪਣੇ ਆਪ ਦੇ ਬਲੀਦਾਨ ਕਰਨ ਨਾਲ ਪਾਪ ਨੂੰ ਦੂਰ ਕਰੇ। (aiōn )
그리하면 그가 세상을 창조할 때부터 자주 고난을 받았어야 할 것이로되 이제 자기를 단번에 제사로 드려 죄를 없게 하시려고 세상 끝에 나타나셨느니라 (aiōn )
27 ੨੭ ਅਤੇ ਜਿਵੇਂ ਮਨੁੱਖਾਂ ਲਈ ਇੱਕ ਵਾਰ ਮਰਨਾ ਠਹਿਰਾਇਆ ਹੋਇਆ ਹੈ ਅਤੇ ਉਹ ਦੇ ਪਿੱਛੋਂ ਨਿਆਂ ਹੁੰਦਾ ਹੈ।
한번 죽는 것은 사람에게 정하신 것이요 그 후에는 심판이 있으리니
28 ੨੮ ਉਸ ਤਰ੍ਹਾਂ ਮਸੀਹ ਵੀ ਬਹੁਤਿਆਂ ਦੇ ਪਾਪਾਂ ਨੂੰ ਚੁੱਕਣ ਲਈ ਇੱਕੋ ਹੀ ਵਾਰ ਬਲੀਦਾਨ ਹੋਇਆ ਅਤੇ ਉਹਨਾਂ ਉੱਤੇ ਜਿਹੜੇ ਉਹ ਨੂੰ ਉਡੀਕਦੇ ਹਨ ਪਾਪ ਦੇ ਕੰਮਾਂ ਤੋਂ ਅੱਲਗ ਹੋ ਕੇ ਮੁਕਤੀ ਦੇ ਲਈ ਦੂਜੀ ਵਾਰ ਪਰਗਟ ਹੋਵੇਗਾ।
이와 같이 그리스도도 많은 사람의 죄를 담당하시려고 단번에 드리신 바 되셨고 구원에 이르게 하기 위하여 죄와 상관 없이 자기를 바라는 자들에게 두 번째 나타나시리라