< ਇਬਰਾਨੀਆਂ ਨੂੰ 1 >
1 ੧ ਪਰਮੇਸ਼ੁਰ ਨੇ ਬੀਤੇ ਹੋਏ ਸਮਿਆਂ ਵਿੱਚ ਨਬੀਆਂ ਦੇ ਦੁਆਰਾ ਸਾਡੇ ਬਜ਼ੁਰਗਾਂ ਨਾਲ ਕਈ ਵਾਰੀ ਅਤੇ ਕਈ ਤਰੀਕਿਆਂ ਨਾਲ ਗੱਲ ਕੀਤੀ।
पुरा य ईश्वरो भविष्यद्वादिभिः पितृलोकेभ्यो नानासमये नानाप्रकारं कथितवान्
2 ੨ ਇਨ੍ਹਾਂ ਦਿਨਾਂ ਦੇ ਅੰਤ ਵਿੱਚ ਸਾਡੇ ਨਾਲ ਪੁੱਤਰ ਦੇ ਦੁਆਰਾ ਗੱਲ ਕੀਤੀ, ਜਿਸ ਨੂੰ ਉਹ ਨੇ ਸਭਨਾਂ ਵਸਤਾਂ ਦਾ ਵਾਰਿਸ ਬਣਾਇਆ ਅਤੇ ਉਸੇ ਦੇ ਦੁਆਰਾ ਉਹ ਨੇ ਸੰਸਾਰ ਨੂੰ ਵੀ ਰਚਿਆ। (aiōn )
स एतस्मिन् शेषकाले निजपुत्रेणास्मभ्यं कथितवान्। स तं पुत्रं सर्व्वाधिकारिणं कृतवान् तेनैव च सर्व्वजगन्ति सृष्टवान्। (aiōn )
3 ੩ ਉਹ ਉਸ ਮਹਿਮਾ ਦਾ ਪ੍ਰਕਾਸ਼ ਅਤੇ ਉਸ ਦੀ ਸਖਸ਼ੀਅਤ ਦਾ ਨਕਸ਼ ਹੋ ਕੇ, ਆਪਣੇ ਸਮਰੱਥਾ ਦੇ ਬਚਨ ਨਾਲ ਸਭਨਾਂ ਵਸਤਾਂ ਨੂੰ ਸੰਭਾਲ ਕੇ ਅਤੇ ਪਾਪਾਂ ਨੂੰ ਸਾਫ਼ ਕਰ ਕੇ, ਸਰਬ ਉੱਚ ਸਥਾਨ ਵਿੱਚ ਅੱਤ ਮਹਾਨ ਪਰਮੇਸ਼ੁਰ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ।
स पुत्रस्तस्य प्रभावस्य प्रतिबिम्बस्तस्य तत्त्वस्य मूर्त्तिश्चास्ति स्वीयशक्तिवाक्येन सर्व्वं धत्ते च स्वप्राणैरस्माकं पापमार्ज्जनं कृत्वा ऊर्द्ध्वस्थाने महामहिम्नो दक्षिणपार्श्वे समुपविष्टवान्।
4 ੪ ਉਹ ਦੂਤਾਂ ਨਾਲੋਂ ਐਨਾ ਉੱਤਮ ਹੋਇਆ, ਜਿੰਨਾਂ ਉਹ ਨੇ ਉਨ੍ਹਾਂ ਨਾਲੋਂ ਵਿਰਸੇ ਵਿੱਚ ਉੱਤਮ ਨਾਮ ਪਾਇਆ।
दिव्यदूतगणाद् यथा स विशिष्टनाम्नो ऽधिकारी जातस्तथा तेभ्योऽपि श्रेष्ठो जातः।
5 ੫ ਕਿਉਂ ਜੋ ਦੂਤਾਂ ਵਿੱਚੋਂ ਪਰਮੇਸ਼ੁਰ ਨੇ ਕਿਸਨੂੰ ਕਦੇ ਆਖਿਆ ਕਿ ਤੂੰ ਮੇਰਾ ਪੁੱਤਰ ਹੈਂ, ਮੈਂ ਅੱਜ ਤੈਨੂੰ ਜਨਮ ਦਿੱਤਾ ਹੈ?। ਅਤੇ ਫੇਰ, ਮੈਂ ਉਹ ਦਾ ਪਿਤਾ ਹੋਵਾਂਗਾ, ਅਤੇ ਉਹ ਮੇਰਾ ਪੁੱਤਰ ਹੋਵੇਗਾ।
यतो दूतानां मध्ये कदाचिदीश्वरेणेदं क उक्तः? यथा, "मदीयतनयो ऽसि त्वम् अद्यैव जनितो मया।" पुनश्च "अहं तस्य पिता भविष्यामि स च मम पुत्रो भविष्यति।"
6 ੬ ਅਤੇ ਜਦੋਂ ਉਸ ਪਹਿਲੇ ਨੂੰ ਸੰਸਾਰ ਵਿੱਚ ਫਿਰ ਲਿਆਉਂਦਾ ਹੈ ਤਾਂ ਉਹ ਕਹਿੰਦਾ ਹੈ - “ਪਰਮੇਸ਼ੁਰ ਦੇ ਸੱਭੇ ਦੂਤ ਉਹ ਨੂੰ ਮੱਥਾ ਟੇਕਣ।”
अपरं जगति स्वकीयाद्वितीयपुत्रस्य पुनरानयनकाले तेनोक्तं, यथा, "ईश्वरस्य सकलै र्दूतैरेष एव प्रणम्यतां।"
7 ੭ ਅਤੇ ਉਹ ਦੂਤਾਂ ਦੇ ਬਾਰੇ ਆਖਦਾ ਹੈ - ਉਹ ਆਪਣਿਆਂ ਦੂਤਾਂ ਨੂੰ ਹਵਾਵਾਂ ਅਤੇ ਆਪਣੇ ਸੇਵਕਾਂ ਨੂੰ ਅੱਗ ਦੀਆਂ ਲਾਟਾਂ ਬਣਾਉਂਦਾ ਹੈ।
दूतान् अधि तेनेदम् उक्तं, यथा, "स करोति निजान् दूतान् गन्धवाहस्वरूपकान्। वह्निशिखास्वरूपांश्च करोति निजसेवकान्॥"
8 ੮ ਪਰ ਪੁੱਤਰ ਦੇ ਬਾਰੇ - ਹੇ ਪਰਮੇਸ਼ੁਰ, ਤੇਰਾ ਸਿੰਘਾਸਣ ਸਦੀਪਕ ਕਾਲ ਤੱਕ ਹੈ ਅਤੇ ਤੇਰੇ ਰਾਜ ਦਾ ਅਧਿਕਾਰ ਧਾਰਮਿਕਤਾ ਦਾ ਅਧਿਕਾਰ ਹੈ, (aiōn )
किन्तु पुत्रमुद्दिश्य तेनोक्तं, यथा, "हे ईश्वर सदा स्थायि तव सिंहासनं भवेत्। याथार्थ्यस्य भवेद्दण्डो राजदण्डस्त्वदीयकः। (aiōn )
9 ੯ ਤੂੰ ਧਰਮ ਨਾਲ ਪਿਆਰ ਅਤੇ ਬਦੀ ਨਾਲ ਵੈਰ ਕੀਤਾ; ਇਸ ਲਈ ਪਰਮੇਸ਼ੁਰ, ਤੇਰੇ ਪਰਮੇਸ਼ੁਰ ਨੇ ਖੁਸ਼ੀ ਦੇ ਤੇਲ ਨਾਲ ਤੇਰੇ ਸਾਥੀਆਂ ਤੋਂ ਵੱਧ ਤੈਨੂੰ ਮਸਹ ਕੀਤਾ ਹੈ।
पुण्ये प्रेम करोषि त्वं किञ्चाधर्म्मम् ऋतीयसे। तस्माद् य ईश ईशस्ते स ते मित्रगणादपि। अधिकाह्लादतैलेन सेचनं कृतवान् तव॥"
10 ੧੦ ਅਤੇ ਇਹ ਵੀ, - ਹੇ ਪ੍ਰਭੂ, ਤੂੰ ਆਦ ਵਿੱਚ ਧਰਤੀ ਦੀ ਨੀਂਹ ਧਰੀ, ਅਤੇ ਅਕਾਸ਼ ਤੇਰੇ ਹੱਥਾਂ ਦੀ ਕਾਰੀਗਰੀ ਹਨ,
पुनश्च, यथा, "हे प्रभो पृथिवीमूलम् आदौ संस्थापितं त्वया। तथा त्वदीयहस्तेन कृतं गगनमण्डलं।
11 ੧੧ ਉਹ ਨਾਸ ਹੋ ਜਾਣਗੇ ਪਰ ਤੂੰ ਅਟੱਲ ਰਹਿੰਦਾ ਹੈਂ, ਉਹ ਕੱਪੜੇ ਵਾਂਗੂੰ ਪੁਰਾਣੇ ਹੋ ਜਾਣਗੇ,
इमे विनंक्ष्यतस्त्वन्तु नित्यमेवावतिष्ठसे। इदन्तु सकलं विश्वं संजरिष्यति वस्त्रवत्।
12 ੧੨ ਅਤੇ ਚਾਦਰ ਵਾਂਗੂੰ ਤੂੰ ਉਹਨਾਂ ਨੂੰ ਲਪੇਟੇਂਗਾ ਅਤੇ ਕੱਪੜੇ ਵਾਂਗੂੰ ਉਹ ਬਦਲੇ ਜਾਣਗੇ, ਪਰ ਤੂੰ ਉਹ ਹੀ ਹੈ ਅਤੇ ਤੇਰੇ ਵਰ੍ਹਿਆਂ ਦਾ ਅੰਤ ਨਹੀਂ ਹੋਵੇਗਾ।
सङ्कोचितं त्वया तत्तु वस्त्रवत् परिवर्त्स्यते। त्वन्तु नित्यं स एवासी र्निरन्तास्तव वत्सराः॥"
13 ੧੩ ਪਰ ਦੂਤਾਂ ਵਿੱਚੋਂ ਕਿਸ ਦੇ ਬਾਰੇ ਉਹ ਨੇ ਕਦੇ ਆਖਿਆ ਹੈ ਕਿ ਤੂੰ ਮੇਰੇ ਸੱਜੇ ਪਾਸੇ ਬੈਠ, ਜਦ ਤੱਕ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਬਣਾ ਦੇਵਾਂ?
अपरं दूतानां मध्ये कः कदाचिदीश्वरेणेदमुक्तः? यथा, "तवारीन् पादपीठं ते यावन्नहि करोम्यहं। मम दक्षिणदिग्भागे तावत् त्वं समुपाविश॥"
14 ੧੪ ਕੀ ਉਹ ਸਾਰੇ, ਮੁਕਤੀ ਪ੍ਰਾਪਤ ਕਰਨ ਵਾਲਿਆਂ ਦੀ ਸੇਵਾ ਕਰਨ ਲਈ ਭੇਜੇ ਗਏ ਆਤਮੇ ਨਹੀਂ ਹਨ?
ये परित्राणस्याधिकारिणो भविष्यन्ति तेषां परिचर्य्यार्थं प्रेष्यमाणाः सेवनकारिण आत्मानः किं ते सर्व्वे दूता नहि?