< ਹੋਸ਼ੇਆ 10 >
1 ੧ ਇਸਰਾਏਲ ਹਰੀ ਭਰੀ ਵੇਲ ਹੈ, ਜੋ ਫਲ ਦਿੰਦੀ ਹੈ। ਜਿੰਨਾਂ ਉਹ ਦਾ ਫਲ ਵਧਿਆ, ਓਨ੍ਹੀਆਂ ਉਸ ਨੇ ਜਗਵੇਦੀਆਂ ਵਧਾਈਆਂ, ਜਿਵੇਂ ਉਹ ਦਾ ਦੇਸ ਚੰਗਾ ਹੋ ਗਿਆ, ਤਿਵੇਂ ਉਹਨਾਂ ਨੇ ਥੰਮ੍ਹ ਚੰਗੇ ਬਣਾਏ।
以色列是茂盛的葡萄树,结果繁多。 果子越多,就越增添祭坛; 地土越肥美,就越造美丽的柱像。
2 ੨ ਉਹ ਦੋ ਦਿਲੇ ਹਨ, ਹੁਣ ਉਹ ਦੋਸ਼ੀ ਠਹਿਰਨਗੇ, ਉਹ ਉਹਨਾਂ ਦੀਆਂ ਜਗਵੇਦੀਆਂ ਨੂੰ ਢਾਹ ਸੁੱਟੇਗਾ, ਉਹ ਉਹਨਾਂ ਦੇ ਥੰਮ੍ਹਾਂ ਨੂੰ ਤੋੜ ਛੱਡੇਗਾ।
他们心怀二意, 现今要定为有罪。 耶和华必拆毁他们的祭坛, 毁坏他们的柱像。
3 ੩ ਹੁਣ ਉਹ ਤਾਂ ਆਖਣਗੇ, ਸਾਡਾ ਰਾਜਾ ਨਹੀਂ, ਕਿਉਂ ਜੋ ਅਸੀਂ ਯਹੋਵਾਹ ਤੋਂ ਨਹੀਂ ਡਰਦੇ, ਅਤੇ ਰਾਜਾ ਸਾਡੇ ਲਈ ਕੀ ਕਰੇਗਾ?
他们必说:我们没有王, 因为我们不敬畏耶和华。 王能为我们做什么呢?
4 ੪ ਉਹਨਾਂ ਦੀਆਂ ਗੱਲਾਂ ਹੀ ਗੱਲਾਂ ਹਨ, ਉਹ ਝੂਠੀਆਂ ਸੌਹਾਂ ਨਾਲ ਨੇਮ ਬੰਨ੍ਹਦੇ ਹਨ, ਸੋ ਨਿਆਂ ਜ਼ਹਿਰੀਲੇ ਪੌਦਿਆਂ ਵਾਂਗੂੰ ਖੇਤ ਦੀਆਂ ਕਿਆਰੀਆਂ ਵਿੱਚ ਉੱਗ ਪੈਂਦਾ ਹੈ।
他们为立约说谎言,起假誓; 因此,灾罚如苦菜滋生在田间的犁沟中。
5 ੫ ਸਾਮਰਿਯਾ ਦੇ ਵਾਸੀ ਬੈਤ-ਆਵਨ ਦੀਆਂ ਵੱਛੀਆਂ ਲਈ ਕੰਬਣਗੇ, ਕਿਉਂ ਜੋ ਉਸ ਦੇ ਲੋਕ ਉਸ ਉੱਤੇ ਸੋਗ ਕਰਨਗੇ, ਨਾਲੇ ਉਸ ਦੇ ਪੁਜਾਰੀ ਵੀ ਜਿਹੜੇ ਉਸ ਉੱਤੇ ਖੁਸ਼ੀ ਮਨਾਉਂਦੇ ਸਨ, ਉਸ ਦੇ ਪਰਤਾਪ ਦੇ ਕਾਰਨ ਜੋ ਉਸ ਤੋਂ ਜਾਂਦਾ ਰਿਹਾ।
撒马利亚的居民必因伯·亚文的牛犊惊恐; 崇拜牛犊的民和喜爱牛犊的祭司 都必因荣耀离开它,为它悲哀。
6 ੬ ਨਾਲੇ ਉਹ ਅੱਸ਼ੂਰ ਨੂੰ ਲੈ ਜਾਇਆ ਜਾਵੇਗਾ, ਉਹ ਝਗੜਾਲੂ ਰਾਜੇ ਲਈ ਨਜ਼ਰਾਨਾ ਹੋਵੇਗਾ, ਇਫ਼ਰਾਈਮ ਸ਼ਰਮ ਖਾਵੇਗਾ, ਅਤੇ ਇਸਰਾਏਲ ਆਪਣੀ ਲੱਕੜੀ ਦੇ ਬੁੱਤਾਂ ਤੋਂ ਸ਼ਰਮਿੰਦਾ ਹੋਵੇਗਾ।
人必将牛犊带到亚述当作礼物, 献给耶雷布王。 以法莲必蒙羞; 以色列必因自己的计谋惭愧。
7 ੭ ਸਾਮਰਿਯਾ ਦਾ ਰਾਜਾ ਇਸ ਤਰ੍ਹਾਂ ਕੱਟਿਆ ਜਾਵੇਗਾ, ਜਿਵੇਂ ਪਾਣੀ ਦੇ ਉੱਤੇ ਬੁਲਬੁਲੇ ਹੁੰਦੇ ਹਨ।
至于撒马利亚,她的王必灭没, 如水面的沫子一样。
8 ੮ ਆਵਨ ਦੇ ਉੱਚੇ ਸਥਾਨ, ਇਸਰਾਏਲ ਦਾ ਪਾਪ, ਨਾਸ ਕੀਤੇ ਜਾਣਗੇ, ਉਹ ਦੀਆਂ ਜਗਵੇਦੀਆਂ ਉੱਤੇ ਕੰਡੇ ਤੇ ਕੰਡਿਆਲੇ ਚੜ੍ਹਨਗੇ, ਉਹ ਪਹਾੜਾਂ ਨੂੰ ਆਖਣਗੇ, ਸਾਨੂੰ ਢੱਕ ਲਓ! ਅਤੇ ਟਿੱਲਿਆਂ ਨੂੰ ਸਾਡੇ ਉੱਤੇ ਡਿੱਗ ਪਓ।
伯·亚文的邱坛— 就是以色列取罪的地方必被毁灭; 荆棘和蒺藜必长在他们的祭坛上。 他们必对大山说:遮盖我们! 对小山说:倒在我们身上!
9 ੯ ਹੇ ਇਸਰਾਏਲ, ਤੂੰ ਗਿਬਆਹ ਦੇ ਦਿਨਾਂ ਤੋਂ ਪਾਪ ਕਰਦਾ ਆਇਆ ਹੈਂ, ਉਹ ਉੱਥੇ ਹੀ ਲੱਗੇ ਰਹੇ, - ਭਲਾ, ਲੜਾਈ ਗਿਬਆਹ ਵਿੱਚ ਕੁਪੱਤੇ ਪੁੱਤਰਾਂ ਉੱਤੇ ਨਾ ਆ ਪਵੇਗੀ?
以色列啊, 你从基比亚的日子以来时常犯罪。 你们的先人曾站在那里, 现今住基比亚的人 以为攻击罪孽之辈的战事临不到自己。
10 ੧੦ ਜਦ ਮੈਂ ਚਾਹਾਂ ਮੈਂ ਉਹਨਾਂ ਨੂੰ ਤਾੜਾਂਗਾ, ਅਤੇ ਉੱਮਤਾਂ ਉਹਨਾਂ ਦੇ ਵਿਰੁੱਧ ਇਕੱਠੀਆਂ ਕੀਤੀਆਂ ਜਾਣਗੀਆਂ, ਜਦ ਉਹ ਆਪਣੀਆਂ ਦੋ ਬੁਰਿਆਈਆਂ ਲਈ ਗੁਲਾਮ ਕੀਤੇ ਜਾਣਗੇ।
我必随意惩罚他们。 他们为两样的罪所缠; 列邦的民必聚集攻击他们。
11 ੧੧ ਇਫ਼ਰਾਈਮ ਸਿਖਾਈ ਹੋਈ ਵੱਛੀ ਹੈ, ਜਿਹੜੀ ਗਾਹ ਨੂੰ ਪਸੰਦ ਕਰਦੀ ਹੈ, ਅਤੇ ਮੈਂ ਉਹ ਦੀ ਸੋਹਣੀ ਧੌਣ ਦਾ ਸਰਫ਼ਾ ਕੀਤਾ, ਮੈਂ ਇਫ਼ਰਾਈਮ ਨੂੰ ਜੋਤਾਂਗਾ, ਯਹੂਦਾਹ ਹਲ ਵਾਹੇਗਾ, ਯਾਕੂਬ ਉਹ ਦੇ ਲਈ ਢੀਮਾ ਭੰਨੇਗਾ।
以法莲是驯良的母牛犊,喜爱踹谷, 我却将轭加在它肥美的颈项上, 我要使以法莲拉套。 犹大必耕田; 雅各必耙地。
12 ੧੨ ਆਪਣੇ ਲਈ ਧਰਮ ਬੀਜੋ, ਦਯਾ ਅਨੁਸਾਰ ਫ਼ਸਲ ਵੱਢੋ, ਆਪਣੀ ਪਈ ਹੋਈ ਜ਼ਮੀਨ ਵਿੱਚ ਹਲ ਚਲਾਓ, ਇਹ ਯਹੋਵਾਹ ਨੂੰ ਖੋਜਣ ਦਾ ਸਮਾਂ ਹੈ, ਜਦ ਤੱਕ ਉਹ ਨਾ ਆਵੇ ਅਤੇ ਤੁਹਾਡੇ ਉੱਤੇ ਧਰਮ ਨਾ ਵਰ੍ਹਾਵੇ।
你们要为自己栽种公义, 就能收割慈爱。 现今正是寻求耶和华的时候; 你们要开垦荒地,等他临到, 使公义如雨降在你们身上。
13 ੧੩ ਤੁਸੀਂ ਦੁਸ਼ਟਪੁਣੇ ਦੀ ਵਾਹੀ ਕੀਤੀ, ਤੁਸੀਂ ਬੁਰਿਆਈ ਵੱਢੀ, ਤੁਸੀਂ ਝੂਠ ਦਾ ਫਲ ਖਾਧਾ, ਕਿਉਂ ਜੋ ਤੂੰ ਆਪਣੇ ਰਾਹ ਉੱਤੇ, ਆਪਣਿਆਂ ਸੂਰਮਿਆਂ ਦੀ ਵਾਫ਼ਰੀ ਉੱਤੇ ਭਰੋਸਾ ਕੀਤਾ।
你们耕种的是奸恶, 收割的是罪孽, 吃的是谎话的果子。 因你倚靠自己的行为, 仰赖勇士众多,
14 ੧੪ ਰੌਲ਼ਾ ਤੇਰੇ ਲੋਕਾਂ ਵਿੱਚ ਉੱਠੇਗਾ, ਅਤੇ ਤੇਰੇ ਸਾਰੇ ਗੜ੍ਹ ਬਰਬਾਦ ਕੀਤੇ ਜਾਣਗੇ, ਜਿਵੇਂ ਸ਼ਲਮਨ ਨੇ ਯੁੱਧ ਦੇ ਦਿਨ ਬੈਤ-ਅਰਬੇਲ ਨੂੰ ਬਰਬਾਦ ਕੀਤਾ, ਮਾਂ ਬੱਚਿਆਂ ਸਣੇ ਪਟਕਾਈ ਗਈ।
所以在这民中必有哄嚷之声, 你一切的保障必被拆毁, 就如沙勒幔在争战的日子拆毁伯·亚比勒, 将其中的母子一同摔死。
15 ੧੫ ਇਸ ਲਈ ਬੈਤਏਲ ਤੁਹਾਡੀ ਵੱਡੀ ਬਦੀ ਦੇ ਕਾਰਨ ਤੁਹਾਡੇ ਨਾਲ ਇਸੇ ਤਰ੍ਹਾਂ ਕਰੇਗਾ, ਸਵੇਰ ਨੂੰ ਇਸਰਾਏਲ ਦਾ ਰਾਜਾ ਪੂਰੀ ਤਰ੍ਹਾਂ ਹੀ ਮਿਟਾਇਆ ਜਾਵੇਗਾ!
因他们的大恶, 伯特利必使你们遭遇如此。 到了黎明,以色列的王必全然灭绝。